ਮਾਲਵਾ

ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ
ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪੰਜਾਬ ਦੇ ਲੋਕਾਂ ਤੇ ਖ਼ਾਸਕਰ ਕੇ ਸੂਬੇ ਦੇ ਨੌਜਵਾਨਾਂ ਦਾ ਤੰਦਰੁਸਤ ਹੋਣਾ ਲਾਜ਼ਮੀ ਬੱਸੀ ਪਠਾਣਾਂ, 25 ਸਤੰਬਰ : ਕਿਸੇ ਵੀ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਸ ਸਮਾਜ ਦੇ ਲੋਕਾਂ ਦਾ ਸਰੀਰਕ ਤੇ ਮਾਨਸਿਕ ਤੌਰ ਉਤੇ ਤੰਦਰੁਸਤ ਹੋਣਾ ਜ਼ਰੂਰੀ ਹੈ ਤੇ ਮਾਨਸਿਕ ਤੰਦਰੁਸਤੀ ਵਿੱਚ ਸਰੀਰਕ ਤੰਦਰੁਸਤੀ ਦਾ ਅਹਿਮ ਯੋਗਦਾਨ ਹੁੰਦਾ ਹੈ। ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪੰਜਾਬ ਦੇ ਲੋਕਾਂ ਤੇ ਖ਼ਾਸਕਰ ਕੇ ਸੂਬੇ ਦੇ ਨੌਜਵਾਨਾਂ ਦਾ ਤੰਦਰੁਸਤ ਹੋਣਾ ਲਾਜ਼ਮੀ ਹੈ, ਸੋ ਪੰਜਾਬ ਦੀ ਖੁਸ਼ਹਾਲੀ ਵੱਲ....
ਹਰ ਇਨਸਾਨ ਸਮਾਜਕ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹੇ: ਰੁਪਿੰਦਰ ਸਿੰਘ ਹੈਪੀ 
ਹਲਕਾ ਵਿਧਾਇਕ ਨੇ ਰਾਧਾ ਅਸ਼ਟਮੀ ਸਮਾਗਮ ਵਿੱਚ ਹਾਜ਼ਰੀ ਲਗਵਾਈ ਕਿਹਾ; ਹਰ ਧਰਮ ਭਾਈਚਾਰਕ ਸਾਂਝ ਦਾ ਦਿੰਦਾ ਹੈ ਸੁਨੇਹਾ ਬ੍ਰਹਾਮਣ ਸਮਾਜ ਸੇਵਾ ਸੰਗਠਨ ਵੱਲੋ ਅੱਗਰਵਾਲ ਧਰਮਸ਼ਾਲਾ ਵਿੱਖੇ ਸ਼੍ਰੀ ਰਾਧਾ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਗਿਆ ਮਨਾਇਆ ਫ਼ਤਹਿਗੜ੍ਹ ਸਾਹਿਬ, 25 ਸਤੰਬਰ : ਹਰ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ। ਸਮਾਜ ਵਿਚ ਭਾਈਚਾਰਕ ਸਾਂਝ ਜਿੰਨੀ ਜ਼ਿਆਦਾ ਮਜ਼ਬੂਤ ਹੋਵੇਗੀ, ਸਮਾਜ ਓਨੀ ਹੀ ਜ਼ਿਆਦਾ ਤਰੱਕੀ ਕਰਦਾ ਹੈ। ਇਸ ਲਈ ਲਾਜ਼ਮੀ ਹੈ ਕਿ ਸਮਾਜ ਵਿਚ....
ਵਾਤਾਵਰਨ ਨੂੰ ਸਾਫ-ਸੁਥਰਾ ਰੱਖਣਾ ਹਰੇਕ ਨਾਗਰਿਕ ਦਾ ਮੁਢਲਾ ਫਰਜ਼: ਪਰਨੀਤ ਸ਼ੇਰਗਿੱਲ
'ਸਵੱਛਤਾ ਹੀ ਸੇਵਾ' ਵਿਸ਼ੇ 'ਤੇ ਮਨਾਏ ਜਾ ਰਹੇ ਪੰਦਰਵਾੜੇ ਵਿੱਚ ਨੌਜਵਾਨਾਂ ਦਾ ਯੋਗਦਾਨ ਅਹਿਮ ਫਤਹਿਗੜ੍ਹ ਸਾਹਿਬ, 25 ਸਤੰਬਰ : ਗੰਦਗੀ ਅਜਿਹੀ ਸਮਾਜਿਕ ਸਮੱਸਿਆ ਹੈ, ਜਿਸ ਨੂੰ ਖਤਮ ਕਰਨ ਲਈ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਆਪਸ ਵਿੱਚ ਮਿਲ ਕੇ ਇੱਕ ਜਨ ਅੰਦੋਲਨ ਸ਼ੁਰੂ ਕਰਨਾ ਚਾਹੀਦਾ ਹੈ ਤਾਂ ਜੋ ਸਾਫ-ਸਫਾਈ ਪੱਖੋਂ ਵੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲਾ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਦੇਸ਼ ਦੇ ਮੋਹਰੀ ਜ਼ਿਲ੍ਹਿਆਂ ਵਿੱਚ ਸ਼ਾਮਲ ਹੋ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ....
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ
ਫਤਹਿਗੜ੍ਹ ਸਾਹਿਬ, 25 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਈਬਰ ਕੈਫ਼ੇ ’ਤੇ ਪ੍ਰਾਪਤ ਸਹੂਲਤਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ। ਸਾਈਬਰ ਕੈਫੇ ’ਤੇ ਆਉਣ....
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ
ਫ਼ਤਹਿਗੜ੍ਹ ਸਾਹਿਬ, 25 ਸਤੰਬਰ : ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ ਬੋਰਵੈਲਾਂ, ਟਿਊਬਵੈਲਾਂ ਦੀ ਉਸਾਰੀ, ਮੁਰੰਮਤ ਕਰਨ ਸਮੇਂ ਜ਼ਿਲ੍ਹਾ ਕੁਲੈਕਟਰ, ਜ਼ਿਲ੍ਹਾ ਮੈਜਿਸਟਰੇਟ, ਸਰਪੰਚ, ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇ। ਹੁਕਮਾਂ ਵਿੱਚ....
ਜਿ਼ਲ੍ਹਾ ਮੈਜਿਸਟਰੇਟ ਨੇ ਜਨਤਕ ਸਥਾਨਾਂ ’ਤੇ ਅਗਨ ਸ਼ਾਸ਼ਤਰ, ਅਸਲਾ ਵਿਸਫੋਟਕ ਜਲਣਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਚੁੱਕਣ ’ਤੇ ਪਾਬੰਦੀ ਲਗਾਈ
ਫ਼ਤਹਿਗੜ੍ਹ ਸਾਹਿਬ, 25 ਸਤੰਬਰ : ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ, 1973 ( 2 ਆਫ 1974) ਦੀ ਧਾਰਾ 144 ਅਧੀਨ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਆਦਿ ਅਤੇ ਤੇਜ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਨੂੰ ਚੁਕਣ ’ਤੇ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ ਹੋ ਰਹੀਆਂ ਘਟਨਾਵਾਂ ਦੇ ਮੱਦੇ ਨਜ਼ਰ ਜਿ਼ਲ੍ਹੇ....
ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਵਾਲੀਆਂ ਦੋ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
40 ਦਿਨਾਂ ਵਿੱਚ ਮੋਗਾ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਵੇਗਾ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ-ਡਿਪਟੀ ਕਮਿਸ਼ਨਰ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਾਹਿਤ ਦੀ ਵੀ ਕੀਤੀ ਜਾਵੇਗੀ ਵੰਡ ਮੋਗਾ 25 ਸਤੰਬਰ : ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਅਤੇ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਮੋਗਾ ਵੱਲੋਂ ਤਿਆਰ ਕੀਤੀਆਂ ਦੋ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ....
ਸੈਕਸਡ ਸੋਰਟਡ ਸੀਮਨ ਦੇ ਟੀਕੇ ਪਸ਼ੂਆਂ ਦੀ ਨਸਲ ਸੁਧਾਰ ਅਤੇ ਪਸੂ ਪਾਲਕਾਂ ਦੀ ਆਰਥਿਕ ਸਥਿਤੀ ਵਿੱਚ ਵੱਡੀ ਕ੍ਰਾਂਤੀ ਸਾਬਿਤ ਹੋਣਗੇ
ਬਜ਼ਾਰ ਵਿੱਚੋਂ ਮਿਲਣ ਵਾਲੇ ਮਹਿੰਗੇ ਗੱਭ ਟੀਕਿਆਂ ਨਾਲੋਂ ਇਨ੍ਹਾਂ ਦੀ ਕੀਮਤ 80 ਫੀਸਦੀ ਤੋਂ ਵਧੇਰੇ ਘੱਟ ਜ਼ਿਲ੍ਹਾ ਮੋਗਾ ਦੇ ਸਾਰੇ ਪਸ਼ੂ ਹਸਪਤਾਲਾਂ/ਡਿਸਪੈਂਸਰੀਆਂ ਵਿੱਚ ਟੀਕੇ ਉਪਲੱਬਧ-ਡਾ. ਹਰਵੀਨ ਕੌਰ ਮੋਗਾ, 25 ਸਤੰਬਰ : ਪੰਜਾਬ ਸਰਕਾਰ ਸੂਬੇ ਵਿੱਚ ਪਸ਼ੂ ਪਾਲਣ ਦੇ ਕਿੱਤੇ ਨੂੰ ਫਿਰ ਤੋਂ ਸੁਰਜੀਤ ਕਰਨ ਲਈ ਯਤਨਸ਼ੀਲ ਹੈ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ, ਪਸ਼ੂ ਪਾਲਣ ਦੇ ਧੰਦੇ ਨੂੰ ਹੋਰ ਮਜ਼ਬੂਤੀ ਦੇਣ ਲਈ ਢੁਕਵੇਂ ਕਦਮ ਚੁੱਕ ਰਿਹਾ ਹੈ ਜਿਸਦੀ ਲਗਾਤਾਰਾ ਵਿੱਚ ਹੁਣ ਸਰਕਾਰ ਵੱਲੋਂ ਸੈਕਸਡ....
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੁਨੇਕੇ ਵਿਖੇ 28 ਸਤੰਬਰ ਨੂੰ
ਵਿਧਾਇਕ ਡਾ. ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ, ਡਿਪਟੀ ਕਮਿਸ਼ਨਰ ਕਰਨਗੇ ਕੈਂਪ ਦਾ ਉਦਘਾਟਨ ਮੁੱਖ ਖੇਤੀਬਾੜੀ ਅਫ਼ਸਰ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਸ਼ਮੂਲੀਅਤ ਮੋਗਾ, 25 ਸਤੰਬਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਾੜ੍ਹੀ 2023-24 ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 28 ਸਤੰਬਰ, 2023 ਨੂੰ ਵਿੰਡਸਰ ਗਾਰਡਨ ਪੈਲੇਸ, ਪਿੰਡ ਦੁੱਨੇਕੇ, ਮੋਗਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਕੀਤਾ ਜਾਵੇਗਾ। ਵਿਧਾਇਕ....
ਜਵਾਹਾਰ ਨਵੋਦਿਆ ਵਿਦਿਆਲਿਆ ਵਿੱਚ ਨੌਵੀਂ ਤੇ ਗਿਆਰ੍ਹਵੀਂ ਜਮਾਤ ਦੇ ਦਾਖਲੇ ਲਈ ਆਨਲਾਈਨ ਰਜਿਸਟ੍ਰੇਸ਼ਨ 31 ਅਕਤੂਬਰ ਤੱਕ
ਪ੍ਰਵੇਸ਼ ਪ੍ਰੀਖਿਆ 10 ਫਰਵਰੀ ਨੂੰ ਹੋਵੇਗੀ ਆਯੋਜਿਤ-ਪ੍ਰਿੰਸੀਪਲ ਰਾਕੇਸ਼ ਕੁਮਾਰ ਮੀਣਾ ਮੋਗਾ 25 ਸਤੰਬਰ : ਕੇਂਦਰ ਸਰਕਾਰ ਦੀ ਸੰਸਥਾ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ (ਮੋਗਾ) ਵਿੱਚ ਨੌਵੀਂ ਅਤੇ ਗਿਆਰ੍ਹਵੀਂ ਜਮਾਤ 'ਚ ਦਾਖਲੇ ਲਈ ਆਨਲਾਈਨ ਫਾਰਮ ਭਰਨੇ ਸ਼ੁਰੂ ਹੋ ਚੁੱਕੇ ਹਨ। ਕੋਈ ਵੀ ਉਮੀਦਵਾਰ ਜੋ ਇਸ ਸਮੇਂ ਮੋਗਾ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਅੱਠਵੀਂ/ਦਸਵੀਂ ਜਮਾਤ ਵਿੱਚ ਪੜ੍ਹ ਰਿਹਾ ਹੋਵੇ । ਨੌਵੀਂ ਜਮਾਤ ਵਿੱਚ ਦਾਖਲੇ ਲਈ ਵਿਦਿਆਰਥੀ ਦੀ ਜਨਮ ਮਿਤੀ 1.5.2009 ਤੋਂ....
ਨਵ ਭਾਰਤ ਸਾਖਰਤਾ ਪ੍ਰੋਗ੍ਰਾਮ ਤਹਿਤ ਗੈਰ ਸਿੱਖਿਅਤਾਂ ਨੇ ਦਿੱਤੀ ਪ੍ਰੀਖਿਆ
ਬਰਨਾਲਾ, 25 ਸਤੰਬਰ : ਕੇਂਦਰ ਸਰਕਾਰ ਵੱਲੋਂ ਭਾਰਤ ਦੇ ਗੈਰ ਸਿੱਖਿਅਤ ਨਾਗਰਿਕਾਂ ਨੂੰ ਪੜ੍ਹਾਉਣ ਲਈ ਨਵ ਭਾਰਤ ਸ਼ਾਖਰਤਾ ਪ੍ਰੋਗ੍ਰਾਮ ਦਾ ਅਗਾਜ਼ ਕੀਤਾ ਗਿਆ ਹੈ। ਜਿਸ ਤਹਿਤ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਨੋਡਲ ਅਧਿਆਪਕ ਸਕੂਲੀ ਵੱਲੋਂ ਆਪਣੇ ਆਲੇ ਦੁਆਲੇ ਦੇ ਗੈਰ ਸਿੱਖਿਅਤ ਵਿਅਕਤੀਆਂ ਦੀ ਪਹਿਚਾਣ ਕਰਕੇ ਉਹਨਾਂ ਨੂੰ ਬੇਸਿਕ ਪੱਧਰ ਦੀ ਸਿੱਖਿਆ ਦਿੱਤੀ ਗਈ। ਮੁੱਖ ਦਫ਼ਤਰ ਵੱਲੋਂ ਪ੍ਰਾਪਤ ਹਿਦਾਇਤ ਤਹਿਤ ਐਤਵਾਰ ਨੂੰ ਜ਼ਿਲ੍ਹੇ ਦੇ ਸਕੂਲਾਂ ਵਿਚੋਂ ਸੈਂਟਰ ਸਥਾਪਿਤ ਕਰਕੇ ਉਹਨਾਂ ਦੀ....
ਐਸ.ਡੀ.ਐਚ. ਤਪਾ ਵਿਖੇ ਕੈਂਪ ਦੌਰਾਨ ਸਿਵਲ ਸਰਜਨ ਡਾ. ਔਲਖ ਨੇ ਖ਼ੁਦ ਕੀਤਾ ਖ਼ੂਨਦਾਨ 
ਵੱਡੀ ਗਿਣਤੀ 'ਚ ਵਲੰਟੀਅਰਾਂ ਵੱਲੋਂ ਵੀ ਕੀਤਾ ਗਿਆ ਖ਼ੂਨਦਾਨ ਤਪਾ, 25 ਸਤੰਬਰ : ਦੋ ਅਕਤੂਬਰ ਤੱਕ ਚੱਲਣ ਵਾਲੀ ‘ਆਯੂਸ਼ਮਾਨ ਭਵ’ ਮੁਹਿੰਮ ਅਧੀਨ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਖ਼ੂਨਦਾਨ ਕੈਂਪ ਅਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਖ਼ੁਦ ਖੂਨਦਾਨ ਕਰਕੇ ਲੋਕਾਂ ਨੂੰ ਮੁਸ਼ਕਿਲ ਸਮੇਂ ਇੱਕ ਦੂਜੇ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਵਲੰਟੀਅਰਾਂ ਵੱਲੋਂ ਵੀ ਖੂਨਦਾਨ....
ਪਿੰਡਾਂ ਦੇ ਛੱਪੜਾਂ ਦੇ ਪਾਣੀ ਨੂੰ ਸੋਧਣ ਲਈ ਥਾਪਰ ਮਾਡਲ ਤਹਿਤ ਨਵਿਆਇਆ ਜਾ ਰਿਹਾ ਹੈ : ਮੀਤ ਹੇਅਰ
ਜ਼ਿਲ੍ਹਾ ਬਰਨਾਲਾ ਵਿੱਚ ਛੱਪੜਾਂ ਦੇ ਨਵੀਨੀਕਰਨ ’ਤੇ ਹੁਣ ਤੱਕ 394.96 ਲੱਖ ਰੁਪਏ ਖਰਚੇ : ਮੀਤ ਹੇਅਰ ਜਲ ਸਰੋਤ ਮੰਤਰੀ ਵੱਲੋਂ ਪਿੰਡ ਭੱਦਲਵੱਡ ਵਿੱਚ 53.10 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਿਹਾ, ਕੋਈ ਵੀ ਪਿੰਡ ਖੇਡ ਮੈਦਾਨ ਅਤੇ ਥਾਪਰ ਮਾਡਲ ਤੋਂ ਬਿਨਾਂ ਨਹੀਂ ਰਹਿਣ ਦਿੱਤਾ ਜਾਵੇਗਾ ਬਰਨਾਲਾ, 25 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਦੇ....
67ਵੀਆਂ ਪੰਜਾਬ ਰਾਜ ਖੇਡਾਂ ਤਹਿਤ ਅੰਡਰ-17 ਵਾਲੀਬਾਲ ਮੁਕਾਬਲੇ ਅੱਜ ਤੋਂ ਧਨੌਲਾ ‘ਚ ਮੁੰਡਿਆਂ ਤੇ ਬਡਬਰ ‘ਚ ਕੁੜੀਆਂ ਦੇ ਹੋਣਗੇ ਮੁਕਾਬਲੇ
ਵੱਖ–ਵੱਖ ਜ਼ਿਲ੍ਹਿਆਂ ਦੇ 750 ਤੋਂ ਵੱਧ ਖਿਡਾਰੀ ਲੈਣਗੇ ਭਾਗ ਬਰਨਾਲਾ, 25 ਸਤੰਬਰ : 67ਵੀਆਂ ਅੰਤਰ ਜ਼ਿਲ੍ਹਾ (ਪੰਜਾਬ ਰਾਜ) ਸਕੂਲ ਖੇਡਾਂ ਦੇ ਅੰਡਰ 17 ਸਾਲ ਵਾਲੀਬਾਲ (ਕੁੜੀਆਂ/ਮੁੰਡੇ) ਦੇ ਮੁਕਾਬਲੇ 26 ਤੋਂ 29 ਸਤੰਬਰ ਤੱਕ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸ਼ਮਸ਼ੇਰ ਸਿੰਘ ਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਹਨ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਨੇ ਦੱਸਿਆ ਕਿ ਲੜਕਿਆਂ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ)....
ਜ਼ਿਲ੍ਹਾ ਬਰਨਾਲਾ ਦੀਆਂ ਸਵੈ-ਸੇਵੀ ਸੰਸਥਾਵਾਂ ਨੂੰ ਆਪਣਾ ਕਿੱਤਾ ਸ਼ੁਰੂ ਕਰਨ ਲਈ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ : ਡਿਪਟੀ ਕਮਿਸ਼ਨਰ
ਹੱਥੀਂ ਸਮਾਨ ਬਣਾਉਣ ਵਾਲਿਆਂ ਨੁੂੰ ਪੈਕਿੰਗ, ਮਾਰਕੀਟਿੰਗ ਸਬੰਧੀ ਦਿੱਤੀ ਜਾਵੇਗੀ ਸਿਖਲਾਈ ਮਹਿਲਾਵਾਂ, ਕਿਸਾਨ ਆਪਣੇ ਉਤਪਾਦਾਂ ਨੂੰ ਰਾਸ਼ਟਰੀ, ਅੰਤਰ ਰਾਸ਼ਟਰੀ ਪੱਧਰ ਤੱਕ ਵੇਚ ਸਕਣਗੇ ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਪੀ ਐਮ ਐਫ ਐਮ ਈ ਤਹਿਤ ਵਿਸ਼ੇਸ਼ ਸੈਮੀਨਾਰ ਬਰਨਾਲਾ, 25 ਸਤੰਬਰ : ਜ਼ਿਲ੍ਹਾ ਬਰਨਾਲਾ ਵਿੱਚ ਕੰਮ ਕਰ ਰਹੀਆਂ ਸਵੈ ਸੇਵੀ ਸੰਸਥਾਵਾਂ, ਕਿਸਾਨ ਉਤਪਾਦ ਸੰਸਥਾਵਾਂ, ਉਦਯੋਗਾਂ ਨੂੰ ਆਪਣੇ ਉਤਪਾਦਾਂ ਦੀ ਪੈਕਿੰਗ ਅਤੇ ਮਾਰਕੀਟਿੰਗ ਕਰਨ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਉਤਪਾਦ....