ਮਾਲਵਾ

ਡੀਈਓ ਮੇਵਾ ਸਿੰਘ ਨੇ ਲੋੜਵੰਦ ਬੱਚਿਆਂ ਦੇ ਲਈ ਮੁਹੱਈਆ ਕਰਵਾਇਆ ਸਾਜੋ-ਸਮਾਨ
ਫਰੀਦਕੋਟ, 24 ਸਤੰਬਰ : ਡੀਈਓ ਮੇਵਾ ਸਿੰਘ ਨੇ ਵੱਖ-ਵੱਖ ਸਕੂਲਾਂ ਵਿਚ ਵਿਜਿਟ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਸਿਹਤ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣਾ ਹੈ। ਇਸ ਮੰਤਵ ਦੀ ਪ੍ਰਾਪਤੀ ਲਈ ਡੀਈਓ ਮੇਵਾ ਸਿੰਘ ਨੇ ਵੱਖ-ਵੱਖ ਸਕੂਲਾਂ ਵਿਚ ਜਾ ਕੇ ਜਿੱਥੇ ਉਨ੍ਹਾਂ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਉਥੇ ਹੀ ਉਨ੍ਹਾਂ ਨੇ ਬੱਚਿੱਆਂ ਨੂੰ ਜੋ ਉਨ੍ਹਾਂ ਦੀਆਂ ਲੋੜ ਦੀਆਂ ਚੀਜਾਂ ਸਨ, ਉਹ ਵੀ ਉਨ੍ਹਾਂ ਨੇ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਅਤੇ ਕੁਝ ਸਕੂਲਾਂ ਦੇ ਵਿਚ ਜਿਸ ਸਮਾਨ ਦੀ....
 ਸਪੀਕਰ ਸੰਧਵਾਂ ਨੇ ਦੁਕਾਨਦਾਰ ਲੱਕੀ ਗੁਪਤਾ ਦੀ ਹੌਸਲਾ ਅਫਜ਼ਾਈ ਕੀਤੀ!
ਮਨੁੱਖਤਾ ਦੀ ਸੇਵਾ ਸੰਸਥਾ ਦੀ ਬਦੌਲਤ ਲੱਕੀ ਗੁਪਤਾ ਹੋਏ ਸਿਹਤਯਾਬ ਕੋਟਕਪੂਰਾ, 24 ਸਤੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅੱਜ ਮਨੁੱਖਤਾ ਦੀ ਸੇਵਾ ਸੰਸਥਾ ਦੀ ਬਦੌਲਤ ਸਥਾਨਕ ਮੇਨ ਬਾਜ਼ਾਰ ਵਿੱਚ ਸਥਿਤ ਕਰਿਆਣੇ ਦੇ ਦੁਕਾਨਦਾਰ ਲੱਕੀ ਗੁਪਤਾ,ਜੋ ਕਿ ਮਨੁੱਖਤਾ ਦੀ ਸੇਵਾ ਸੰਸਥਾ ਦੀ ਬਦੌਲਤ ਸਿਹਤਯਾਬ ਹੋਏ, ਦੀ ਹੌਸਲਾ ਅਫਜ਼ਾਈ ਲਈ ਉਸ ਦੀ ਦੁਕਾਨ ਤੇ ਪਹੁੰਚੇ । ਸਪੀਕਰ ਸੰਧਵਾਂ ਨੇ ਮਨੁੱਖਤਾ ਦੀ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਮਿੰਟੂ ਦੀ ਟੀਮ ਵੱਲੋਂ ਮਨੁੱਖਤਾ ਦੀ....
ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਸੰਭਾਵਿਤ ਗ੍ਰਿਫਤਾਰੀ ਦੇ ਡਰੋਂ ਅਦਾਲਤ ਦਾ ਖੜਕਾਇਆ ਦਰਵਾਜ਼ਾ 
ਬਠਿੰਡਾ, 23 ਸਤੰਬਰ : ਪੰਜਾਬ ਦੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਸੰਭਾਵਿਤ ਗ੍ਰਿਫਤਾਰੀ ਦੇ ਡਰੋਂ ਹੁਣ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਖਿਲਾਫ਼ ਚੱਲ ਰਹੀ ਵਿਜੀਲੈਂਸ ਜਾਂਚ ਦੌਰਾਨ ਆਪਣੇ ਵਕੀਲ ਰਾਹੀਂ ਪਟੀਸ਼ਨ ਦਾਇਰ ਕਰਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਠਿੰਡਾ ਦੀ ਅਦਾਲਤ ਤੋਂ ਅਗਾਊਂ ਜਮਾਨਤ ਮੰਗੀ ਹੈ। ਪਤਾ ਲੱਗਿਆ ਹੈ ਕਿ ਮਨਪ੍ਰੀਤ ਬਾਦਲ ਨੇ ਆਪਣੀ ਅਰਜ਼ੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿਆਸੀ ਰੰਜ਼ਿਸ਼ ਤਹਿਤ ਫ਼ਸਾਉਣ ਦੇ ਦੋਸ਼ ਲਾਏ ਹਨ।....
ਧਾਰਮਿਕ ਅਸਥਾਨ ਦੇ ਨਾਬਾਲਗ ਸੇਵਾਦਾਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿੱਚ ਹੈੱਡ ਗ੍ਰੰਥੀ ਸਮੇਤ 7 ਗ੍ਰਿਫ਼ਤਾਰ
ਰਾਏਕੋਟ, 23 ਸਤੰਬਰ (ਚਮਕੌਰ ਸਿੰਘ ਦਿਓਲ) : ਲੁਧਿਆਣਾ (ਦਿਹਾਤੀ) ਪੁਲਿਸ ਨੇ ਇੱਥੋਂ ਨੇੜੇ ਬਿੰਜਲ ਰੋਡ 'ਤੇ ਕਮਾਲਪੁਰਾ ਦੇ ਬਾਹਰਵਾਰ ਸਥਿਤ ਇੱਕ ਸਿੱਖ ਧਾਰਮਿਕ ਅਸਥਾਨ ਦੇ ਹੈੱਡ ਗ੍ਰੰਥੀ ਸਮੇਤ 7 ਵਿਅਕਤੀਆਂ ਨੂੰ ਇੱਕ ਹੋਰ ਨਾਬਾਲਗ ਸੇਵਾਦਾਰ ਦੀ ਕੁੱਟਮਾਰ ਕਰਨ ਅਤੇ ਉਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ ਸ਼ੱਕ ਜਤਾਇਆ ਕਿ ਪੀੜਤ ਨੇ ਕਥਿਤ ਤੌਰ ’ਤੇ ਮੋਬਾਈਲ ਫੋਨ ਚੋਰੀ ਕਰ ਲਿਆ ਸੀ ਜਦੋਂ ਉਨ੍ਹਾਂ ਦਾ ਜਥਾ ਹਾਲ ਹੀ ਵਿੱਚ ਗੁਰੂ ਗ੍ਰੰਥ ਸਾਹਿਬ....
ਆਯੂਸ਼ਮਾਨ ਭਵ ਮੁਹਿੰਮ ਤਹਿਤ ਸੀ ਐਚ ਸੀ ਪਾਇਲ,ਸੁਧਾਰ ਅਤੇ ਮਾਨੂੰਪੁਰ ਵਿਖੇ ਲਗਾਏ ਗਏ  ਸਿਹਤ ਮੇਲੇ
ਮਾਹਰ ਡਾਕਟਰਾਂ ਵੱਲੋਂ ਮਰੀਜਾਂ ਦੀ ਕੀਤੀ ਸਿਹਤ ਜਾਂਚ। ਕੈਂਪਾ ਵਿੱਚ 669 ਮਰੀਜਾਂ ਦੀ ਹੋਈ ਸਿਹਤ ਜਾਂਚ ਲੁਧਿਆਣਾ, 23 ਸਤੰਬਰ : ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਪੰਜਾਬ ਤੋਂ ਪ੍ਰਾਪਤ ਗਾਈਡਲਾਈਨ ਅਤੇ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਆਯੂਸ਼ਮਾਨ ਭੱਵ ਮੁਹਿੰਮ ਤਹਿਤ ਮਨਾਏ ਜਾ ਰਹੇ "ਸੇਵਾ ਪੱਖਵਾੜੇ" ਤਹਿਤ ਜਿਲਾ ਲੁਧਿਆਣਾ ਵਿਖੇ ਅੱਜ ਸੀ ਐਚ ਸੀ ਪਾਇਲ, ਸੁਧਾਰ ਅਤੇ ਮਾਨੂੰਪੁਰ ਵਿੱਚ ਸਿਹਤ ਮੇਲਿਆ ਦਾ ਆਯੋਜਨ ਕੀਤਾ ਗਿਆ। ਸਿਹਤ ਮੇਲਿਆ ਦੇ ਸਬੰਧ ਵਿੱਚ ਜਾਣਕਾਰੀ....
ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਬਹੁਤ ਸਾਰੇ ਲੋਕ ਆਪਣੇ ਨੇਕ ਕਾਰਜ਼ਾਂ ਰਾਹੀਂ ਮਾਨਵਤਾ ਦੀ ਸ਼ੋਭਾ ਵਧਾ ਰਹੇ ਹਨ : ਰਾਜਪਾਲ ਪੁਰੋਹਿਤ 
ਨੋਬਲ ਫਾਊਂਡੇਸ਼ਨ ਵਲੋਂ ਸਾਲਾਨਾ ਸਵਾਭੀਮਾਨ ਅਵਾਰਡ ਸਮਾਰੋਹ ਆਯੋਜਿਤ ਸਮਾਗਮ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਲੁਧਿਆਣਾ, 23 ਸਤੰਬਰ : ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ, ਨੋਬਲ ਫਾਊਂਡੇਸ਼ਨ ਵਲੋਂ ਸਾਲਾਨਾ ਸਵਾਭੀਮਾਨ ਅਵਾਰਡ ਸਮਾਰੋਹ ਦਾ ਆਯੋਜਨ ਸਥਾਨਕ ਗੁਰੂ ਨਾਨਕ ਭਵਨ ਵਿਖੇ ਬੜੇ ਹੀ ਉਤਸ਼ਾਹ ਨਾਲ ਕੀਤਾ ਗਿਆ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਵਲੋਂ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ....
ਪਿੰਡ ਲਾਗੜੀਆਂ ਵਿਖੇ ਝੋਨੇ ਦੀ ਨਾੜ ਨੂੰ ਬਿਨ੍ਹਾ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਸਬੰਧੀ ਕਿਸਾਨ ਜਾਗਰੂਕ ਕੈਂਪ ਦਾ ਆਯੋਜਨ
ਪਰਾਲੀ ਨੂੰ ਅੱਗ ਲਗਾਉਣੀ ਜ਼ਮੀਨ ਦੀ ਸਿਹਤ ਦੇ ਨਾਲ ਮਨੁੱਖਾਂ ਅਤੇ ਹੋਰ ਜੀਵ-ਜੰਤੂਆਂ ਲਈ ਵੀ ਬੇਹੱਦ ਹਾਨੀਕਾਰਕ ਅਮਰਗੜ੍ਹ, 23 ਸਤੰਬਰ : ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ.ਪੱਲਵੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਅਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਜਾਗਰੂਕਤਾ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋ ਜਿਲ੍ਹਾ ਮਾਲੇਰਕੋਟਲਾ ਦੇ....
‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 29 ਸਤੰਬਰ ਤੋਂ 03 ਅਕਤੂਬਰ ਤੱਕ ਹੋਣਗੇ
ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਦਿਖਾਉਣਗੇ ਆਪਣੇ ਜੌਹਰ ਖੇਡਾਂ ਵਿੱਚ ਭਾਗ ਲੈਣ ਲਈ www.khedanwatanpunjabdia.com ਪੋਰਟਲ ‘ਤੇ 26 ਸਤੰਬਰ ਤੱਕ ਰਜਿਸਟਰ ਕਰਨ ਖਿਡਾਰੀ ਮਾਲੇਰਕੋਟਲਾ 23 ਸਤੰਬਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2023’ ਦੇ ਬਲਾਕ ਪੱਧਰੀ ਮੁਕਾਬਲਿਆਂ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 28 ਸਤੰਬਰ ਤੋਂ 03 ਅਕਤੂਬਰ ਤੱਕ ਵੱਖ-ਵੱਖ ਸਥਾਨਾਂ ’ਤੇ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ ਨੇ ਦੱਸਿਆ....
ਡਿਪਟੀ ਕਮਿਸ਼ਨਰ ਵੱਲੋਂ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ 3 ਦਿਨਾਂ ਅੰਦਰ ਐਕਸ਼ਨ ਪਲਾਨ ਬਣਾਉਣ ਦੀ ਹਦਾਇਤ
ਕੂੜਾ ਕਰਕਟ ਸੁੱਟ ਕੇ ਗੰਦਗੀ ਫੈਲਾਉਣ ਵਾਲਿਆਂ ਦੇ ਹੋਣਗੇ ਚਲਾਨ ਹਰ ਗਲੀ ਦੇ ਬਾਹਰ ਸਫਾਈ ਸੇਵਕ ਦਾ ਨਾਮ ਤੇ ਸਮਾਂ ਦਰਸਾਉਂਦੇ ਬੋਰਡ ਲਾਉਣ ਦੀ ਹਦਾਇਤ ਡਿਪਟੀ ਕਮਿਸ਼ਨਰ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਚੱਲ ਰਹੀਆਂ ਗਤੀਵਿਧੀਆਂ ਦੀ ਵਿਸਤ੍ਰਿਤ ਸਮੀਖਿਆ ਸੰਗਰੂਰ, 23 ਸਤੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧੀਨ ਆਉਂਦੇ ਦਾਇਰੇ ਵਿੱਚ ਸਫਾਈ ਵਿਵਸਥਾ....
ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਕਰਨ ਵਾਲੇ ਕਰਮਚਾਰੀਆਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਜਾਂ ਨਾੜ ਨਾ ਸਾੜਨ ਦੇ ਹੁਕਮ ਜਾਰੀ
ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਹੋਵੇਗੀ ਸਖਤ ਅਨੁਸਾਸ਼ਨੀ ਕਾਰਵਾਈ ਸੰਗਰੂਰ, 23 ਸਤੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਪਰਾਲੀ ਜਾਂ ਕਣਕ ਦਾ ਨਾੜ ਸਾੜਨ ਦੀ ਸਮੱਸਿਆ ਨੂੰ ਰੋਕਣ, ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ, ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ, ਫਸਲਾਂ ਦੀ ਰਹਿੰਦ ਖੂੰਹਦ ਸਾੜਨ ਕਰਕੇ ਜੈਵਿਕ ਪਦਾਰਥਾਂ ਦੇ ਵੱਡੇ ਪੱਧਰ ’ਤੇ ਹੁੰਦੇ ਨੁਕਸਾਨ ਨੂੰ ਰੋਕਣ ਲਈ ਹਰੇਕ ਵਿਭਾਗ, ਬੋਰਡ, ਕਾਰਪੋਰੇਸ਼ਨ....
ਨਸ਼ਿਆਂ ਵਿਰੁੱਧ ਵਿੱਢੀ ਜੰਗ ਜਿੱਤਣ ਲਈ ਡੀ.ਸੀ ਅਤੇ ਐਸ.ਐਸ.ਪੀ ਨੇ ਆਸ਼ਾ ਵਰਕਰਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਕੀਤੀ ਅਪੀਲ
ਸਲਾਇਟ ਲੌਂਗੋਵਾਲ ਵਿਖੇ ਕਰਵਾਏ ਜਾਗਰੂਕਤਾ ਸਮਾਗਮ ਦੌਰਾਨ ਨਸ਼ਿਆਂ ਦੀ ਦੁਰਵਰਤੋਂ ਅਤੇ ਪਰਾਲੀ ਸਾੜਨ ਵਿਰੁੱਧ ਡੱਟ ਕੇ ਖੜ੍ਹਨ ਦੀ ਵੀ ਚੁਕਵਾਈ ਗਈ ਸਹੁੰ ਗਲਤ ਸੰਗਤ ਕਾਰਨ ਨਸ਼ਿਆਂ ਦੇ ਆਦੀ ਨੂੰ ਇੱਕ ਬਿਮਾਰ ਵਿਅਕਤੀ ਵਜੋਂ ਵੇਖਣਾ ਚਾਹੀਦਾ ਹੈ ਤੇ ਸਹੀ ਇਲਾਜ ਤੋਂ ਬਾਅਦ ਉੁਹ ਵੀ ਮੁੜ ਸਮਾਜ ਦੀ ਮੁੱਖ ਧਾਰਾ ‘ਚ ਸ਼ਾਮਲ ਹੋ ਸਕਦਾ ਹੈ: ਡਿਪਟੀ ਕਮਿਸ਼ਨਰ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਸਹੀ ਇਲਾਜ ਲਈ ਪ੍ਰਰਿਤ ਕਰਨ ਦਾ ਕੰਮ ਆਸ਼ਾ ਵਰਕਰ ਬਾਖੂਬੀ ਕਰ ਸਕਦੇ ਹਨ: ਐਸ.ਐਸ.ਪੀ ਲੌਂਗੋਵਾਲ/ਸੰਗਰੂਰ, 23 ਸਤੰਬਰ....
ਅਵਤਾਰ ਸਿੰਘ ਈਲਵਾਲ ਨੇ ਚੇਅਰਮੈਨ ਮਾਰਕੀਟ ਕਮੇਟੀ ਵਜੋਂ ਅਹੁਦਾ ਸੰਭਾਲਿਆ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਚੇਤਨ ਸਿੰਘ ਜੌੜਾਮਾਜਰਾ, ਚੇਅਰਮੈਨ ਹਰਚੰਦ ਸਿੰਘ ਬਰਸਟ ਸਮੇਤ ਹੋਰਨਾਂ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ ਸੰਗਰੂਰ, 23 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਵੱਡੀ ਗਿਣਤੀ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਅੱਜ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ....
ਕੈਬਨਿਟ ਮੰਤਰੀ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਸਰਕਾਰੀ ਹਾਈ ਸਕੂਲਾਂ ਵਿੱਚ 4ਡੀ ਵਿਸ਼ੇਸ਼ਤਾ ਵਾਲੀਆਂ ਐਕਸ.ਆਰ ਲੈਬਜ਼ ਦਾ ਉਦਘਾਟਨ
ਸੁਨਾਮ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਤੋਂ ਬਾਅਦ ਹਾਈ ਸਕੂਲਾਂ ਵਿੱਚ ਐਕਸ.ਆਰ ਲੈਬਜ਼ ਸਥਾਪਤ ਰਚਨਾਤਮਕ ਤੇ ਗੁਣਾਤਮਕ ਸੋਚ ਨੂੰ ਵਿਕਸਤ ਕਰਕੇ ਸਮੇਂ ਦੇ ਹਾਣੀ ਬਣਨਗੇ ਵਿਦਿਆਰਥੀ : ਅਮਨ ਅਰੋੜਾ ਵਿਦਿਆਰਥੀਆਂ ਨੂੰ ਮਿਹਨਤ, ਹਿੰਮਤ, ਅਣਥੱਕ ਕੋਸ਼ਿਸ਼ਾਂ ਅਤੇ ਬੁਲੰਦ ਇਰਾਦੇ ਨਾਲ ਪੜ੍ਹਾਈ ਕਰਨ ਦਾ ਸੱਦਾ ਸੰਗਰੂਰ, 23 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ....
ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਣ ਦੇਣ ਲਈ ਆਯੋਜਿਤ ਅਸੈਸਮੈਂਟ ਕੈਂਪਾਂ ਦੌਰਾਨ 401 ਬਿਨੈਕਾਰਾਂ ਦੀ ਰਜਿਸਟ੍ਰੇਸ਼ਨ
24 ਸਤੰਬਰ ਨੂੰ ਭਵਾਨੀਗੜ੍ਹ ਵਿਚ ਲੱਗੇਗਾ ਅਸੈਸਮੈਂਟ ਕੈਂਪ ਸੰਗਰੂਰ, 23 ਸਤੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਗੁਰਦੁਆਰਾ ਸਾਹਿਬ, ਪਿੰਡ ਸਤੌਜ (ਸੁਨਾਮ) ਅਤੇ ਗੁਰਦੁਆਰਾ ਮਹਿਲ ਮੁਬਾਰਕ ਸੰਗਰੂਰ ਵਿਖੇ ਅਸੈਸਮੈਂਟ ਕੈਂਪ ਲਗਾਏ ਗਏ। ਸਤੌਜ ਵਿਖੇ ਆਯੋਜਿਤ ਕੈਂਪ ਦੌਰਾਨ....
ਪਰਾਲੀ ਨੂੰ ਖੇਤ ਵਿਚ ਵਾਹ ਕੇ ਜਾਂ ਗੱਠਾਂ ਬਣਾ ਕੇ ਕੀਤਾ ਜਾਵੇ ਨਿਬੇੜਾ: ਮੁੱਖ ਖੇਤੀਬਾੜੀ ਅਫ਼ਸਰ
ਖੇਤੀਬਾੜੀ ਵਿਭਾਗ ਮਹਿਲ ਕਲਾਂ ਨੇ ਪਿੰਡ ਚੰਨਣਵਾਲ ਵਿੱਚ ਲਾਇਆ ਕੈਂਪ ਮਹਿਲ ਕਲਾਂ, 23 ਸਤੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੀ ਯੋਗ ਅਗਵਾਈ ਤਹਿਤ ਪਿੰਡ ਚੰਨਣਵਾਲ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਮੇਂ ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ....