ਮਾਲਵਾ

ਕਾਰ ਅਤੇ ਮੋਟਰਸਾਈਕਲ ਦੀ ਟੱਕਰ ‘ਚ ਦੋ ਸ਼ਕੇ ਭਰਾਵਾਂ ਸਮੇਤ ਤਿੰਨ ਨੌਜਾਵਨਾਂ ਦੀ ਮੌਤ, ਇੱਕ ਜਖ਼ਮੀ
ਜ਼ੀਰਾ, 16 ਸਤੰਬਰ : ਬੀਤੀ ਰਾਤ ਸਥਾਨਕ ਸ਼ਹਿਰ ਦੇ ਕੋਟਈਸੇ ਖਾਂ ਰੋਡ ਤੇ ਵਾਪਰ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਚਾਰ ਨੌਜਵਾਨ ਪਿੰਡ ਮੰਗੇ ਖਾਂ ਤੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਲੋਹਕੇ ਖੁਰਦ ਨੁੰ ਜਾ ਰਹੇ ਸਨ, ਜਦੋਂ ਉਹ ਬਜਰੰਗ ਭਵਨ ਕਾਲਜ, ਕੋਟਈਸੇ ਖਾਂ ਰੋਡ ਜ਼ੀਰਾ ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਇੱਕ ਕਾਰ ਨਾਲ ਸਿੱਧੀ ਟੱਕਰ ਹੋ ਗਈ।ਜਿਸ ਕਾਰਨ ਇਸ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ....
ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਦੀ ਕੁੱਟਮਾਰ ਦੇ ਮਾਮਲੇ ’ਚ 13 ਵਿਦਿਆਰਥੀਆਂ ਖਿਲਾਫ ਕੇਸ ਦਰਜ
ਪਟਿਆਲਾ, 16 ਸਤੰਬਰ : ਪੰਜਾਬੀ ਯੂਨੀਵਰਸਿਟੀ ਵਿਚ ਇਕ ਵਿਦਿਆਰਥਣ ਦੀ ਮੌਤ ਮਗਰੋਂ ਪ੍ਰੋ. ਸੁਰਜੀਤ ਸਿੰਘ ’ਤੇ ਉਸਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾ ਕੇ ਪ੍ਰੋਫੈਸਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ 13 ਵਿਦਿਆਰਥੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਅਰਬਨ ਅਸਟੇਟ ਥਾਣੇ ਦੇ ਐਸ ਐਚ ਓ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ 13 ਵਿਚੋਂ 3 ਵਿਦਿਆਰਥੀਆਂ ਦੀ ਪਛਾਣ ਹੋ ਚੁੱਕੀ ਹੈ ਜਦੋਂ ਕਿ 10 ਦੀ ਪਛਾਣ ਕਰਨੀ ਬਾਕੀ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਪ੍ਰੋਫੈਸਰ ਖਿਲਾਫ ਵਾਈਸ ਚਾਂਸਲਰ ਨੂੰ ਸ਼ਿਕਾਇਤ....
ਤੇਜ਼ ਰਫਤਾਰ ਗੱਡੀ ਨੇ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਦਰੜਿਆ, 1 ਦੀ ਮੌਤ, 2 ਜਖ਼ਮੀ 
ਰਾਜਪੁਰਾ, 15 ਸਤੰਬਰ : ਸੜਕ ਕਿਨਾਰੇ ਸਫਾਈ ਕਰਦੇ ਨਗਰ ਕੌਂਸਲ ਦੇ ਕਰਮਚਾਰੀਆਂ ਤੇ ਇੱਕ ਤੇਜ਼ ਰਫਤਾਰ ਗੱਡੀ ੜ ਜਾਣ ਦੇ ਕਾਰਨ ਇੱਕ ਔਰਤ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਾਜਪੁਰਾ -ਪਟਿਆਲਾ ਰੋਡ ਟਾਉਨ ਵਿਖੇ ਤੇਜ਼ ਰਫਤਾਰ ਗੱਡੀ ਨੇ ਸੜਕ ਕਿਨਾਰੇ ਸਫਾਈ ਕਰਨ ਵਾਲੇ ਨਗਰ ਕੌਂਸਲ ਦੇ ਕਰਮਚਾਰੀਆਂ 'ਤੇ ਗੱਡੀ ਚੜ੍ਹਾ ਕੇ ਦਰੜ ਦਿੱਤਾ ਹੈ। ਜਿਸ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਹੈ ਤੇ ਇਕ ਔਰਤ ਤੇ ਵਿਆਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਣ ਕਰਕੇ ਰਜਿੰਦਰਾ....
ਪ੍ਰਨੀਤ ਕੌਰ ਨੇ ਪਟਿਆਲਾ ਦੇ ਲੋਕਾਂ ਨੂੰ ਕੇਂਦਰ ਦੀ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ
ਰੇਹੜੀ ਫੜੀ ਲਗਾਉਣ ਵਾਲੇ ਇਸ ਵਿਸ਼ੇਸ਼ ਮਾਈਕਰੋ-ਕ੍ਰੈਡਿਟ ਸਕੀਮ ਤਹਿਤ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਲੈ ਸਕਦੇ ਹਨ : ਐਮ.ਪੀ. ਪਟਿਆਲਾ, 16 ਸਤੰਬਰ : ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੋਵਿਡ ਦੇ....
ਮਿਸ਼ਨ ਇੰਦਰਧਨੁੱਸ਼ ਮੁਹਿੰਮ ਤਹਿਤ ਲੱਗੇ ਵਿਸ਼ੇਸ਼ ਟੀਕਾਕਰਨ ਕੈਂਪ
ਟੀਕਾਕਰਨ ਤੋ ਵਾਂਝੇ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਦੀ ਵੈਕਸੀਨੇਸ਼ਨ ਮੁਹਿੰਮ ਦਾ ਪਹਿਲਾ ਪੜਾਅ ਮੁਕੰਮਲ : ਡਾ. ਸੁਰਿੰਦਰਪਾਲ ਕੌਰ ਮੋਹਾਲੀ, 16 ਸਤੰਬਰ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸਿਵਲ ਸਰਜਨ ਮੋਹਾਲੀ ਡਾ. ਮਹੇਸ਼ ਆਹੂਜਾ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਪੀ.ਐਚ.ਸੀ. ਘੜੂੰਆਂ ਅਧੀਨ ਸਿਹਤ ਕੇਂਦਰਾਂ ਵਲੋਂ ਇੰਟੈਸੀਫਾਈਡ ਮਿਸ਼ਨ ਇੰਦਰਧਨੁਸ਼ ਅਤੇ ਮੀਜ਼ਲ-ਰੁਬੇਲਾ, ਇਲੀਮੀਨੇਸ਼ਨ....
ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ
ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਚੱਲਣਾ ਲਾਜ਼ਮੀ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ 'ਚ ਸੀ.ਸੀ.ਟੀ.ਵੀ. ਕੈਮਰੇ ਜ਼ਰੂਰੀ ਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ, ਆਮ ਦੁਕਾਨਾਂ ਅਤੇ ਬਾਹਰ ਖੁਲੇਆਮ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਦੀ ਵੀ ਮਨਾਹੀ ਲੁਧਿਆਣਾ, 16 ਸਤੰਬਰ : ਰੁਪਿੰਦਰ ਸਿੰਘ, ਪੀ.ਪੀ.ਐਸ. ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144....
ਡਾ. ਅਨੂਪ ਸਿੰਘ ਬਟਾਲਾ ਦੀ ਵਾਰਤਕ ਵਿੱਚ ਗਿਆਨ,ਵਿਗਿਆਨ ਤੇ ਭਵਿੱਖ ਮੁਖੀ ਸੋਚ ਦੇ ਦਰਸ਼ਨ ਹੁੰਦੇ ਨੇ- ਪ੍ਰੋਃ ਗੁਰਭਜਨ ਗਿੱਲ
ਲੁਧਿਆਣਾ, 16 ਸਤੰਬਰ : ਪੰਜਾਬੀ ਭਾਸ਼ਾ ਵਿੱਚ ਕਵਿਤਾ, ਕਹਾਣੀ, ਨਾਵਲ ਆਦਿ ਵਿਧਾਵਾਂ ਵਿੱਚ ਤਾਂ ਬਹੁਤ ਮਹੱਤਵਪੂਰਨ ਕੰਮ ਹੋ ਰਿਹਾ ਹੈ ਪਰ ਵਾਰਤਕ ਰਚਨਾ ਆਪਣੇ ਸਿਰਜਣਾਤਮਕ ਅਮਲ ਨੂੰ ਓਨੀ ਸਮਰਥਾ ਨਾਲ ਨਹੀਂ ਨਿਭਾ ਰਹੀ, ਜਿੰਨੀ ਤਾਕਤਵਰ ਵਾਰਤਕ ਦੀ ਭਵਿੱਖ ਨੂੰ ਜ਼ਰੂਰਤ ਹੈ। ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਡਾਃ ਅਨੂਪ ਸਿੰਘ ਬਟਾਲਾ ਦੀਆਂ ਦੋ ਪੁਸਤਕਾਂ ਸ਼ਬਦਾਂ ਦੀ ਅਜ਼ਮਤ ਤੇ ਪੌਣੀ ਸਦੀ ਦਾ ਸਫ਼ਰ ਹਾਸਲ ਕਰਦਿਆਂ ਕਿਹਾ। ਉਨ੍ਹਾਂ ਕਿਹਾ ਕਿ ਡਾਃ ਅਨੂਪ....
ਮੁੱਖ ਮੰਤਰੀ ਪੰਜਾਬ ਦਾ ਐਲਾਨ ਬਿਜਲੀ ਮੀਟਰ ਲਗਵਾਉਣ ਲਈ ਐਨ.ਓ.ਸੀ. ਦੀ ਨਹੀਂ ਕੋਈ ਲੋੜ; ਜਲਦ ਨੋਟੀਫਿਕੇਸ਼ਨ ਵੀ ਕੀਤਾ ਜਾਵੇਗਾ ਜਾਰੀ
ਚੌਣਾਂ ਸਮੇਂ ਕੀਤੇ ਹਰ ਵਾਅਦੇ ਨੂੰ ਪਹਿਲ ਦੇ ਅਧਾਰ ਤੇ ਨਿਭਾਇਆ ਜਾ ਰਿਹਾ ਹੈ : ਵਿਧਾਇਕ ਗਰੇਵਾਲ ਕਿਹਾ! ਸੂਬਾ ਵਾਸੀਆਂ ਦੀ ਸਹਿਮਤੀ ਨਾਲ ਲਿਆ ਜਾਂਦਾ ਹੈ ਹਰ ਫੈਸਲਾ ਲੁਧਿਆਣਾ, 16 ਸਤੰਬਰ : ਵਿਧਾਨ ਸਭਾ ਚੌਣਾਂ ਦੌਰਾਨ ਦਿੱਤੀਆਂ ਗਾਰੰਟੀਆਂ ਨੂੰ, ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਰੋਜ਼ਗਾਰ ਲਈ ਦਰ - ਦਰ ਦੀਆਂ ਠੋਕਰਾਂ ਖਾ ਰਹੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ, ਮੁਫਤ ਬਿਜਲੀ ਅਤੇ ਬਿਹਤਰ ਸਿਹਤ ਸੇਵਾਵਾਂ ਲਈ ਸੂਬੇ ਭਰ....
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 'ਕੌਮੀ ਇਨਸਾਫ ਮੋਰਚੇ' 'ਚ ਵੱਡਾ ਕਾਫਲਾ ਲੈ ਕੇ ਪਹੁੰਚਾਂਗੇ : ਆਗੂ 
ਮੁੱਲਾਂਪੁਰ ਦਾਖਾ 16 ਸਤੰਬਰ( ਸਤਵਿੰਦਰ ਸਿੰਘ ਗਿੱਲ)) : ਸ਼ਹੀਦ ਕਰਤਾਰ ਸਿੰਘ ਸਰਾਭਾ ਪੰਥਕ ਮੋਰਚੇ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਚੱਲ ਰਿਹੇ ਕੌਮੀ ਇਨਸਾਫ਼ ਮੋਰਚੇ ਦੀਆਂ ਹੱਕੀ ਮੰਗਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ, ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੇ ਸਿੰਘਾਂ ਨੂੰ ਜਲਦ ਰਿਹਾ ਕਰਵਾਉਣ, 328 ਸਰੂਪ ਚੋਰੀ ਕਰਨ ਵਾਲੇ ਸਖ਼ਤ ਕਾਰਵਾਈ ਕਰਵਾਉਣ, ਬਹਿਬਲ ਕਲਾਂ, ਬਗਰਾੜੀ, ਕੋਟਕਪੂਰਾ,ਮੌੜ ਗੋਲੀ....
ਸਨਤਕਾਰਾਂ ਨੇ ਆਪ ਪਾਰਟੀ ਦੀ ਸਰਕਾਰ ‘ਚ ਲਿਆ ਸੁੱਖ ਦਾ ਸਾਹ : ਪਨੂੰ
ਮੁੱਲਾਂਪੁਰ ਦਾਖਾ,16 ਸਤੰਬਰ (ਸਤਵਿੰਦਰ ਸਿੰਘ ਗਿੱਲ) : ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂੰ ਦਾ ਲੁਧਿਆਣਾ ਆਉਣ ਤੇ ਸਨਤਕਾਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਕਰਦਿਆਂ ਆਖਿਆ ਕਿ ਪੰਜਾਬ ਦੀ ਧਰਤੀ ਤੇ ਸਨਤਕਾਰਾਂ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਭਾਵੇਂ ਲੰਮੇ ਸਮੇਂ ਤੋਂ ਪੰਜਾਬ ਦੇ ਸਨਤਕਾਰ ਕਾਂਗਰਸ ਅਕਾਲੀ ਦਲ ਦੀਆਂ ਸਰਕਾਰਾਂ ਦੇ ਸਤਾਏ ਪੰਜਾਬ ਦੀ ਧਰਤੀ ਤੋਂ ਦੂਜੇ ਸੂਬਿਆਂ ਵਿੱਚ ਜਾ ਕੇ ਆਪਣਾ ਕਾਰੋਬਾਰ ਚਲਾਉਣ ਲੱਗੇ ਸਨ। ਹੁਣ ਜਦੋਂ ਤੋ....
ਐਸ਼ਬਨ ਬੀੜ ਨੇੜੇ ਦੇਖੇ ਗਏ ਤੇਂਦੂਏ ਨੂੰ ਫੜਨ ਲਈ 24X7 ਰੈਪਿਡ ਰਿਸਪਾਂਸ ਟੀਮ ਤਾਇਨਾਤ, ਪਿੰਜਰਾ ਵੀ ਲਗਾਇਆ 
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਮਿਲਦਿਆਂ ਹੀ ਤੁਰੰਤ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਹਦਾਇਤ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਹੈਲਪਲਾਈਨ ਨੰਬਰ 92166-50002 'ਤੇ ਤੁਰੰਤ ਦਿੱਤੀ ਜਾਵੇ ਸੂਚਨਾ ਸੰਗਰੂਰ, 16 ਸਤੰਬਰ : ਸੰਗਰੂਰ ਵਿਖੇ ਸਥਿਤ ਐਸ਼ਬਨ ਬੀੜ ਵਾਈਲਡਲਾਈਫ ਸੈਂਕਚੁਏਰੀ ਨੇੜੇ ਤੇਂਦੂਆ ਨਜ਼ਰ ਆਉਣ ਦੀ ਸੂਚਨਾ ਮਿਲਦਿਆਂ ਹੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਤੁਰੰਤ ਐਕਸ਼ਨ ਲੈਂਦਿਆਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਤੇਂਦੂਆ ਫੜਨ ਲਈ ਦਿਸ਼ਾ ਨਿਰਦੇਸ਼ ਜਾਰੀ....
2 ਅਕਤੂਬਰ ਤੱਕ ਚੱਲਣ ਵਾਲੀ ਸਵੱਛਤਾ ਲੀਗ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ, ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ
ਇੰਟਰ ਮਾਰਕਿਟ ਮੁਕਾਬਲੇ ਦੇ ਜੇਤੂਆਂ ਨੂੰ 2 ਅਕਤੂਬਰ ਨੂੰ ਮਿਲੇਗਾ ਸਨਮਾਨ ਸਫ਼ਾਈ ਮਿੱਤਰ ਤੇ ਵਾਯੂ ਮਿੱਤਰ ਸਕੂਲਾਂ 'ਚ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਦਾ ਸੁਨੇਹਾ ਦੇਣਗੇ : ਡਿਪਟੀ ਕਮਿਸ਼ਨਰ ਕਿਹਾ, ਸਕੂਲੀ ਵਿਦਿਆਰਥੀਆਂ ਦੇ ਐਮ.ਆਰ.ਐਫ਼ ਸੈਂਟਰਾਂ ਦੇ ਕਰਵਾਏ ਜਾਣਗੇ ਦੌਰੇ ਐਮ.ਆਰ.ਐਫ ਸੈਂਟਰਾਂ ਵਿਖੇ ਪਲਾਸਟਿਕ ਜਮਾਂ ਕਰਵਾਉਣ ਵਾਲਿਆਂ ਨੂੰ ਸਰਟੀਫਿਕੇਟ ਤੇ ਸਰਪਰਾਈਜ਼ ਗਿਫ਼ਟ ਦਿੱਤੇ ਜਾਣਗੇ ਪਟਿਆਲਾ, 16 ਸਤੰਬਰ : 2 ਅਕਤੂਬਰ ਤੱਕ ਚੱਲਣ ਵਾਲੀ ਸਵੱਛਤਾ ਲੀਗ-2 ਸਬੰਧੀ ਜ਼ਿਲ੍ਹੇ ਵਿੱਚ ਕਰਵਾਈਆਂ ਜਾਣ....
ਆਯੂਸ਼ਮਾਨ ਭਵ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਚਲਾਇਆ ਜਾਵੇਗਾ ਸੇਵਾ ਪਖਵਾੜਾ
ਕਮਿਉਨਿਟੀ ਸਿਹਤ ਕੇਂਦਰਾਂ ਤੇ ਹੈਲਥ ਵੈਲਨੈਸ ਸੈਂਟਰਾਂ ਵਿਖੇ ਲੱਗਣਗੇ ਸਿਹਤ ਮੇਲੇ-ਸਾਕਸ਼ੀ ਸਾਹਨੀ ਪਟਿਆਲਾ, 16 ਸਤੰਬਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਸਿਵਲ ਸਰਜਨ ਡਾ. ਰਮਿੰਦਰ ਕੌਰ ਤੇ ਹੋਰ ਸਿਹਤ ਅਧਿਕਾਰੀਆਂ ਨਾਲ ਬੈਠਕ ਕਰਕੇ ਸਿਹਤ ਤੇਂ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਆਯੁਸ਼ਮਾਨ ਭਵ ਮੁਹਿੰਮ ਤਹਿਤ 17 ਸਤੰਬਰ ਤੋਂ 02 ਅਕਤੂਬਰ ਤੱਕ ਸੇਵਾ ਪਖਵਾੜਾ ਚਲਾਉਣ ਦਾ ਜਾਇਜ਼ਾ ਲੈਂਦਿਆਂ ਇਸ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪ ਰੇਖਾ ਉਲੀਕੀ। ਡਿਪਟੀ ਕਮਿਸ਼ਨਰ....
ਸੁਰੱਖਿਅਤ ਸੜਕੀ ਆਵਾਜਾਈ ਲਈ ਜ਼ੀਰੋ ਟਾਲਰੈਂਸ ਜ਼ੋਨ ਤੇ ਜ਼ੀਰੋ ਟਾਲਰੈਂਸ ਫੁਟਪਾਥ ਦੀ ਸਖ਼ਤੀ ਨਾਲ ਹੋਵੇਗੀ ਪਾਲਣਾ-ਸਾਕਸ਼ੀ ਸਾਹਨੀ
ਲੋਕਾਂ ਨੂੰ ਆਵਾਜਾਈ ਨੇਮਾਂ ਦੀ ਪਾਲਣਾ ਲਾਜਮੀ ਕਰਨ ਦੀ ਅਪੀਲ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਸੜਕ ਸੁਰੱਖਿਆ ਸਲਾਹਕਾਰ ਕਮੇਟੀ ਦੀ ਬੈਠਕ ਪਟਿਆਲਾ, 16 ਸਤੰਬਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਸੁਰੱਖਿਅਤ ਸੜਕੀ ਆਵਾਜਾਈ ਲਈ ਪਹਿਲਾਂ ਸ਼ੁਰੂ ਕੀਤੇ ਗਏ ਜ਼ੀਰੋ ਟਾਲਰੈਂਸ ਜ਼ੋਨਾਂ ਦੇ ਨਾਲ-ਨਾਲ ਹੁਣ ਜ਼ੀਰੋ ਟਾਲਰੈਂਸ ਫੁਟਪਾਥ ਬਣਾਏ ਜਾਣਗੇ ਅਤੇ ਇੱਥੇ ਟ੍ਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਪਾਲਣ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ੀਰੋ ਟਾਲਰੈਂਸ ਜ਼ੋਨ ਤੇ....
ਜੌੜਾਮਾਜਰਾ ਨੇ ਸਮਾਣਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਨਵੇਂ ਕਮਰੇ ਤੇ ਗੇਟ ਦਾ ਉਦਘਾਟਨ ਕੀਤਾ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਸਿੱਖਿਆ ਦੀ ਕਰਾਂਤੀ ਵੱਲ ਵੱਧ ਰਿਹਾ ਹੈ ਸਮਾਣਾ, 16 ਸਤੰਬਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਸਮਾਣਾ ਵਿਖੇ ਨਵੇਂ ਬਣਾਏ ਗਏ ਕਮਰੇ ਅਤੇ ਗੇਟ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਨ ਲਗਾ ਕੇ ਪੜਨ ਲਈ ਪ੍ਰੇਰਤ ਕੀਤਾ। ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ....