ਮਾਲਵਾ

ਨਹਿਰੂ ਯੁਵਾ ਕੇਂਦਰ ਨੇ ਹਿੰਦੀ ਦਿਵਸ ਮਨਾਇਆ
ਬਰਨਾਲਾ, 15 ਸਤੰਬਰ : ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੁਵਾ ਅਫ਼ਸਰ ਹਰਸ਼ਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਹਿੰਦੀ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਨੀਲਮ ਸ਼ਰਮਾ ਅਤੇ ਹਿੰਦੀ ਵਿਭਾਗ ਦੇ ਮੁਖੀ ਅਤੇ ਵਾਈਸ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਦੀ ਅਗਵਾਈ ਹੇਠ ਹਿੰਦੀ ਵਿਭਾਗ ਅਤੇ ਹਿੰਦੀ ਸਾਹਿਤ ਪ੍ਰੀਸ਼ਦ ਵੱਲੋਂ ਹਿੰਦੀ ਬਹੁ-ਚੋਣ ਕੁਇਜ਼ ਮੁਕਾਬਲਾ....
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਪਿੰਡਾਂ ਵਿਚ ਲਗਾਏ ਕੈਂਪ
ਫਾਜ਼ਿਲਕਾ, 15 ਸਤੰਬਰ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਪਿੰਡਾਂ ਵਿਚ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਦੀ ਸੁਚਜੀ ਵਰਤੋਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾਂ ਦੂਸ਼ਿਤ ਹੁੰਦਾ ਹੈ ਤੇ ਜਮੀਨ ਦੇ ਜ਼ਰੂਰੀ ਤੱਤ ਵੀ ਨਸ਼ਟ ਹੁੰਦੇ ਹਨ। ਬਲਾਕ ਫਾਜ਼ਿਲਕਾ ਦੇ ਪਿੰਡ ਅਭੁਨ ਵਿਚ ਖੇਤੀਬਾੜੀ ਵਿਭਾਸ ਅਫਸਰ ਸ਼ਿਫਾਲੀ ਕੰਬੋਜ ਅਤੇ ਹਰੀਸ਼....
ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 17 ਅਕਤੂਬਰ ਤੋਂ ਸ਼ੁਰੂ
ਫਾਜ਼ਿਲਕਾ 15 ਸਤੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਹ ਕੰਮ ਮਿਤੀ 17.10.2023 ਤੋਂ 30.11.2023 ਦੌਰਾਨ ਕੀਤਾ ਜਾਣਾ ਹੈ। ਇਸ ਸਮੇਂ ਦੌਰਾਨ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01.01.2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੌਣ ਹਲਕੇ ਦੀ ਵੋਟਰ ਸੂਚੀ....
ਇੰਡੀਅਨ ਸਵੱਛਤਾ ਲੀਗ ਪੰਦਰਵਾੜੇ ਦੀ ਸ਼ੁਰੂਆਤ 17 ਸਤੰਬਰ ਤੋਂ, ਸ਼ਹਿਰ ਅੰਦਰ ਹੋਵੇਗਾ ਰੈਲੀ ਦਾ ਆਯੋਜਨ : ਸੇਨੂ ਦੁੱਗਲ
ਅਬੋਹਰ ਨੂੰ ਸਾਫ ਸੁਥਰਾ ਬਣਾਉਣ ਵਿਚ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੇਣ ਦਾ ਸੱਦਾ ਫਾਜ਼ਿਲਕਾ, 15 ਸਤੰਬਰ : ਇੰਡੀਅਨ ਸਵੱਛਤਾ ਲੀਗ ਦੇ ਪੰਦਰਵਾੜੇ ਦੀ ਸ਼ੁਰੂਆਤ ਨਗਰ ਨਿਗਮ ਅਬੋਹਰ ਵਿਖੇ 17 ਸਤੰਬਰ ਤੋਂ ਕੀਤੀ ਜਾ ਰਹੀ ਹੈ ਜਿਸ ਵਿਚ ਸ਼ਹਿਰ ਅੰਦਰ ਰੈਲੀ ਕੱਢੀ ਜਾਵੇਗੀ ਜਿਸ ਦੀ ਸ਼ੁਰੂਆਤ ਨਹਿਰੂ ਪਾਰਕ ਤੋਂ ਕੀਤੀ ਜਾਵੇਗੀ। ਇਹ ਜਾਣਕਾਰੀ ਨਗਰ ਨਿਗਮ ਕਮਿਸ਼ਨਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਰੈਲੀ ਕੱਢਣ ਦਾ ਮੰਤਵ ਸ਼ਹਿਰ ਵਾਸੀਆਂ ਨੂੰ ਸਾਫ—ਸਫਾਈ ਰੱਖਣ ਦਾ ਸੁਨੇਹਾ ਦਿੱਤਾ....
ਸ਼ਹਿਰ ਵਾਸੀਆਂ ਨੂੰ ਸਵੱਛਤਾ ਦਾ ਸੰਦੇਸ਼ ਦਿੰਦੀ 17 ਸਤੰਬਰ ਨੂੰ ਫਾਜ਼ਿਲਕਾ ਵਿਖੇ ਕੱਢੀ ਜਾਵੇਗੀ ਰੈਲੀ-ਵਧੀਕ ਡਿਪਟੀ ਕਮਿਸ਼ਨਰ
ਵਧੀਕ ਡਿਪਟੀ ਕਮਿਸ਼ਨਰ ਨੇ ਰੈਲੀ ਵਿਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ, 15 ਸਤੰਬਰ : ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ ਨੇ ਇੰਡੀਅਨ ਸਵੱਛਤਾ ਲੀਗ ਅਧੀਨ ਸਵੱਛਤਾ ਹੀ ਸੇਵਾ ਤਹਿਤ ਸ਼ਹਿਰ ਵਾਸੀਆਂ ਨੂੰ ਸਵੱਛਤਾ ਦਾ ਸੰਦੇਸ਼ ਦਿੰਦੀ 17 ਸਤੰਬਰ ਨੂੰ ਕੱਢੀ ਜਾਣ ਵਾਲੀ ਰੈਲੀ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਸਵੱਛਤਾ ਦਾ ਸੰਦੇਸ਼ ਹਰ ਇਕ....
ਬੱਚਿਆਂ ਨੂੰ ਪੜ੍ਹਾਈ ਪ੍ਰਤੀ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਜਿਲ੍ਹਾ ਸਿੱਖਿਆ ਅਫਸਰ ਦਾ ਵਿਸ਼ੇਸ਼ ਉਪਰਾਲਾ
ਬੱਚੇ ਨੂੰ ਇੱਕ ਦਿਨ ਲਈ ਜਿਲ੍ਹਾ ਸਿੱਖਿਆ ਅਫਸਰ ਦੀ ਕੁਰਸੀ ਤੇ ਕੀਤਾ ਬਿਰਾਜਮਾਨ ਫਰੀਦਕੋਟ 15 ਸਤੰਬਰ : ਮੇਵਾ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਫਰੀਦਕੋਟ ਨੇ ਇਕ ਦਿਨ ਲਈ ਵੀਰਇੰਦਰਜੋਤ ਸਿੰਘ ਬਰਾੜ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫਰੀਦਕੋਟ ਦੀ ਕੁਰਸੀ ਤੇ ਬਿਠਾ ਕੇ ਬੱਚੇ ਨੂੰ ਸ਼ੁਭ ਇਛਾਵਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਉਨ੍ਹਾਂ ਦਾ ਇਹ ਕਰਨ ਦਾ ਮਕਸਦ ਹੈ ਕਿ ਬੱਚੇ ਭਵਿੱਖ ਵਿੱਚ ਬਹੁਤ ਜਿਆਦਾ ਪੜ੍ਹ ਲਿਖ ਕੇ ਵੱਡੇ ਅਫਸਰ....
ਸਪੀਕਰ ਸੰਧਵਾਂ 'ਨਸ਼ੇ ਭਜਾਈਏ-ਜਵਾਨੀ ਬਚਾਈਏ' ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਕਰਨਗੇ ਜਾਗਰੂਕ
ਫਰੀਦਕੋਟ 15 ਸਤੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 'ਨਸ਼ੇ ਭਜਾਈਏ-ਜਵਾਨੀ ਬਚਾਈਏ' ਮੁਹਿੰਮ ਤਹਿਤ ਨੋਜਵਾਨਾਂ ਨੂੰ ਜਾਗ੍ਰਿਤ ਕਰਨ ਲਈ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਲੋਕਾਂ ਨੂੰ ਸੰਬੋਧਿਤ ਕਰਨਗੇ। ਇਹ ਜਾਣਕਾਰੀ ਪੀ.ਆਰ.ਓ ਸ੍ਰੀ ਮਨਪ੍ਰੀਤ ਸਿੰਘ ਧਾਲੀਵਾਲ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਸ਼ੇ ਭਜਾਈਏ,ਜਵਾਨੀ ਬਚਾਈਏ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗ੍ਰਿਤ ਕਰਨ ਅਤੇ ਨਸ਼ੇ ਦੀ ਗ੍ਰਿਫਤ ਚ ਆ ਚੁੱਕੇ....
ਬਾਬਾ ਸ਼ੇਖ ਫਰੀਦ ਆਗਮਨ ਪੂਰਬ-2023, ਆਮ ਲੋਕਾਂ ਲਈ ਇਸ ਬਾਰ ਕੀਤੇ ਜਾ ਰਹੇ ਖਾਸ ਉਪਰਾਲੇ
ਸਫਾਈ, ਪਲਾਸਟਿਕ ਮੁਕਤ ਸ਼ਹਿਰ, ਸੁਚਾਰੂ ਟਰੈਫਿਕ ਵਿਵਸਥਾ ਅਤੇ ਸੁਚੱਜੇ ਲੰਗਰ ਆਯੋਜਨ ਵੱਲ ਹੈ ਵਿਸ਼ੇਸ਼ ਤਵੱਜੋ ਮੇਲੇ ਦੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕੀਤੀ ਮੀਟਿੰਗ ਅਤੇ ਪ੍ਰੈਸ ਕਾਨਫਰੰਸ ਫਰੀਦਕੋਟ 15 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ. ਹਰਜੀਤ ਸਿੰਘ ਨੇ ਅੱਜ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਸਬੰਧੀ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਨ ਉਪੰਰਤ ਪ੍ਰੈਸ ਦੇ ਨੁਮਾਇੰਦਿਆਂ ਨਾਲ ਰੂਬਰੂ ਹੋਏ। ਇਸ ਮੌਕੇ....
ਲੋਕਪਾਲ ਮਗਨਰੇਗਾ ਵੱਲੋਂ ਖਾਰਾ ਵਿਖੇ ਚੱਲ ਰਹੇ ਕੰਮ ਦੀ ਕੀਤੀ ਅਚਨਚੇਤ ਚੈਕਿੰਗ
ਫਰੀਦਕੋਟ 15 ਸਤੰਬਰ : ਮਗਨਰੇਗਾ ਅਤੇ ਪੀ.ਐਮ.ਏ.ਵਾਈ ਦੇ ਲੋਕਪਾਲ ਸ੍ਰੀ ਰਣਬੀਰ ਸਿੰਘ ਬਤਾਨ ਵੱਲੋਂ ਗ੍ਰਾਮ ਪੰਚਾਇਤ ਖਾਰਾ ਬਲਾਕ ਕੋਟਕਪੂਰਾ ਜਿਲ੍ਹਾ ਫਰੀਦਕੋਟ ਵਿਖੇ ਮਗਨਰੇਗਾ ਅਧੀਨ ਚੱਲ ਰਹੇ ਕੰਮ ਦੀ ਅਚਨਚੇਤ ਚੈਕਿੰਗ ਕੀਤੀ ਗਈ । ਇਸ ਮੌਕੇ ਲੋਕਪਾਲ ਵੱਲੋਂ ਮਗਨਰੇਗਾ ਅਧੀਨ ਚਲ ਰਹੇ ਕੰਮਾਂ ਦਾ ਜਾਇਜਾ ਲਿਆ ਗਿਆ ਅਤੇ ਮਜਦੂਰਾਂ ਦੀਆਂ ਸਮੱਸਿਆਂ ਸੁਣੀਆਂ ਗਈਆਂ । ਚੈਕਿੰਗ ਦੌਰਾਨ ਕੁੱਝ ਮਜ਼ਦੂਰਾਂ ਵੱਲੋਂ ਪਹਿਲਾਂ ਕੀਤੇ ਗਏ ਕੰਮਾਂ ਦੀ ਪੇਮੈਂਟ ਨਾ ਮਿਲਣ ਦੀ ਸਮੱਸਿਆ ਲੋਕਪਾਲ ਨੂੰ ਦੱਸੀ ਗਈ। ਜਿਸ ਦੇ....
ਕਨੇਡਾ ਵਿਖੇ ਢਾਡੀ ਛਾਪਾ ਤੇ ਸਾਥੀਆਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦਾ ਯਤਨ ਕੀਤਾ 
ਮੁੱਲਾਂਪੁਰ ਦਾਖਾ 15 ਸਤੰਬਰ (ਸਤਵਿੰਦਰ ਸਿੰਘ ਗਿੱਲ) : ਗੁਰੂਆਂ, ਪੀਰਾਂ, ਸ਼ਹੀਦਾਂ ਦੇ ਇਤਿਹਾਸ ਨੂੰ ਜਾਣੂ ਕਰਵਾਉਣ ਲਈ ਸਭ ਤੋਂ ਵੱਡਾ ਉਪਰਾਲਾ ਢਾਡੀ ਜਥਿਆਂ ਦਾ ਹੈ। ਜੋ ਕਿ ਦੇਸ਼ ਵਿਦੇਸ਼ ਦੀ ਧਰਤੀ ਤੇ ਸਮੁੱਚੀ ਸਿੱਖ ਕੌਮ ਦੇ ਸ਼ਾਨਾਂ ਮਤੀ ਇਤਿਹਾਸ ਨਾਲ ਸੰਗਤਾਂ ਨੂੰ ਜੋੜਦੇ ਯਤਨ ਕਰਦੇ ਹਨ। ਉਹਨਾਂ ਵਿੱਚੋਂ ਇੱਕ ਹਨ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਕਰਨੈਲ ਸਿੰਘ ਛਾਪਾ ਅਤੇ ਉਹਨਾਂ ਦੇ ਸਾਥੀ ਗੁਲਜ਼ਾਰ ਸਿੰਘ ਮਿਸ਼ਰਾ, ਸਾਥੀ ਹਰਦੇਵ ਸਿੰਘ ਦੀਵਾਨਾ ਅਤੇ ਸਾਰੰਗੀ ਮਾਸਟਰ ਰਣਜੀਤ ਸਿੰਘ ਲੱਖਾ, ਜੋ....
ਦੇਸ਼ ਭਗਤ ਯੂਨੀਵਰਸਿਟੀ  'ਚ ਹਾਲਾਤ ਹੋਏ ਬੇਕਾਬੂ, ਵਿਦਿਆਰਥੀਆਂ ਨੇ ਪੁਲਸ ਦੀਆਂ ਗੱਡੀਆਂ ਭੰਨੀਆਂ, ਪੁਲਿਸ ਨੇ ਕੀਤਾ ਲਾਠੀਚਾਰਜ
ਫਤਿਹਗੜ੍ਹ ਸਾਹਿਬ, 14 ਸਤੰਬਰ : ਫਤਿਹਗੜ੍ਹ ਸਾਹਿਬ ਦੇ ਅਮਲੋਹ ਸਥਿਤ ਦੇਸ਼ ਭਗਤ ਯੂਨੀਵਰਸਿਟੀ 'ਚ ਸਥਿਤੀ ਕਾਬੂ ਤੋਂ ਬਾਹਰ ਹੋ ਗਈ ਹੈ। ਇੱਥੇ ਨਰਸਿੰਗ ਦੀਆਂ ਵਿਦਿਆਰਥਣਾਂ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੀਆਂ ਹਨ। ਵੀਰਵਾਰ ਸਵੇਰੇ ਜਦੋਂ ਵਿਦਿਆਰਥੀਆਂ ਨੇ ਯੂਨੀਵਰਸਿਟੀ ਦਾ ਗੇਟ ਬੰਦ ਕਰ ਦਿੱਤਾ ਤਾਂ ਪੁਲਿਸ ਨੇ ਲਾਠੀਚਾਰਜ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਦੁਪਹਿਰ ਬਾਅਦ ਵਿਦਿਆਰਥੀਆਂ ਨੇ ਹੰਗਾਮਾ ਕੀਤਾ ਅਤੇ ਯੂਨੀਵਰਸਿਟੀ ਕੈਂਪਸ ਵਿੱਚ ਭੰਨਤੋੜ ਕੀਤੀ। ਜਦੋਂ ਪੁਲੀਸ ਨੇ....
ਭਗਵੰਤ ਮਾਨ ਸਰਕਾਰ ਨੇ ਮੈਰਿਟੋਰੀਅਸ ਸਕੀਮ ਮੁੜ ਲਾਂਚ ਕਰਨ ਦਾ ਢੋਂਗ ਕੀਤਾ ਹੈ : ਸੁਖਬੀਰ ਸਿੰਘ ਬਾਦਲ
ਕੇਜਰੀਵਾਲ ਦੀ ਅੰਮ੍ਰਿਤਸਰ ਰੈਲੀ ਵਾਸਤੇ ਭੀੜ ਜੁਟਾਉਣ ਲਈ ਅਧਿਆਪਕਾਂ ਨੂੰ ਕੰਡਕਟਰ ਲਗਾ ਕੇ ਅਪਮਾਨ ਕੀਤਾ : ਬਾਦਲ ਤਲਵੰਡੀ ਸਾਬੋ, 14 ਸਤੰਬਰ : ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਮੈਰੀਟੋਰੀਅਸ ਸਕੂਲ ਸਕੀਮ ਦਾ ਨਾਂ ਬਦਲ ਕੇ ਇਸਨੂੰ ਮੁੜ ਸ਼ੁਰੂ ਕਰਨ ਦਾ ਢੋਂਗ ਕੀਤਾ ਜਦੋਂ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅੰਮ੍ਰਿਤਸਰ ਰੈਲੀ ਵਾਸਤੇ ਭੀੜ ਜੁਟਾਉਣ ਲਈ ਅਧਿਆਪਕਾਂ ਨੂੰ ਕੰਡਕਟਰ ਲਗਾ ਕੇ....
ਪੰਜਾਬ 'ਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਸਰਕਾਰ ਨੇ ਚੁੱਕੇ ਵੱਡੇ ਕਦਮ : ਹਰਜੋਤ ਬੈਂਸ
ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਲਗਾਏ ਜਾਣਗੇ : ਸਿੱਖਿਆ ਮੰਤਰੀ ਕਿਹਾ, ਸਿੱਖਿਆ ਦੇ ਖੇਤਰ 'ਚ ਸੁਧਾਰ ਮਾਨ ਸਰਕਾਰ ਦੀ ਪਹਿਲੀ ਤਰਜ਼ੀਹ ਪਟਿਆਲਾ, 14 ਸਤੰਬਰ : ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੱਡੇ ਕਦਮ ਚੁੱਕਦਿਆਂ ਜਿਥੇ 'ਸਕੂਲ ਆਫ ਐਮੀਨੈਂਸ' ਦੀ ਸ਼ੁਰੂਆਤ ਕੀਤੀ ਹੈ, ਉਥੇ ਹੀ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਕਰਨ ਦੇ ਵੱਡੇ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾਂ....
ਭਾਸ਼ਾ ਵਿਭਾਗ ਵੱਲੋਂ ਸਰਕਾਰੀ ਕਾਲਜ ਮਾਛੀਵਾੜਾ 'ਚ ਕਰਵਾਇਆ ਗਿਆ ਪ੍ਰਸਿੱਧ ਕਹਾਣੀਕਾਰ ਸੁਖਜੀਤ ਦਾ ਰੂ-ਬ-ਰੂ ਸਮਾਗਮ 
ਲੁਧਿਆਣਾ, 14 ਸਤੰਬਰ : ਕੈਬਨਿਟ ਮੰਤਰੀ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਡਾ.ਵੀਰਪਾਲ ਕੌਰ ਦੀ ਰਹਿਨੁਮਾਈ ਵਿੱਚ ਭਾਸ਼ਾ ਵਿਭਾਗ ਪੰਜਾਬ, ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਪ੍ਰਸਾਰ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਤਹਿਤ ਵਿਭਾਗ ਵੱਲੋਂ ਵਿਦਿਆਰਥੀਆਂ ਅੰਦਰ ਸਾਹਿਤ ਅਤੇ ਸਿਰਜਣਾ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਦੇ ਮਨੋਰਥ ਨਾਲ਼ ਪੰਜਾਬੀ ਦੇ ਸਿਰਮੌਰ ਕਹਾਣੀਕਾਰ ਸ੍ਰੀ ਸੁਖਜੀਤ ਨਾਲ਼ ਰੁ-ਬ-ਰੂ ਸਮਾਗਮ ਸਰਕਾਰੀ ਕਾਲਜ....
ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 87 'ਚ ਪਾਰਕਾਂ ਦੇ ਨਵੀਨੀਕਰਣ ਦੀ ਸ਼ੁਰੂਆਤ 
ਕਰੀਬ 83 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਪਾਰਕਾਂ ਦਾ ਸੁੰਦਰੀਕਰਨ : ਵਿਧਾਇਕ ਬੱਗਾ ਲੁਧਿਆਣਾ, 14 ਸਤੰਬਰ : ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 87 ਵਿਖੇ ਗ੍ਰੀਨ ਬੈਲਟ ਅਧੀਨ ਪਾਰਕਾਂ ਦੇ ਨਵੀਨੀਕਰਣ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ 'ਤੇ ਕਰੀਬ 83 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਚਿਰੌਕਣੀ ਮੰਗ ਨੂੰ ਬੂਰ ਪੈਣ ਤੋਂ ਬਾਅਦ ਸਥਾਨਕ ਵਸਨੀਕਾਂ ਵਲੋਂ ਆਪਣੇ ਹਰਮਨ....