ਮਾਲਵਾ

ਡੀ.ਬੀ.ਈ.ਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ 
ਈਵਨ ਕਾਰਗੋ ਕੰਪਨੀ 'ਚ ਖਾਸ ਤੌਰ 'ਤੇ ਲੜਕੀਆਂ ਲਈ ਸੁਨਹਿਰੀ ਮੌਕਾ ਲੁਧਿਆਣਾ, 14 ਸਤੰਬਰ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 15 ਸਤੰਬਰ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ....
ਜ਼ਿਲ੍ਹੇ ਨੂੰ 100 ਫ਼ੀਸਦੀ ਓ.ਡੀ.ਐਫ ਪਲੱਸ ਕਰਨ ਲਈ ਸਮੀਖਿਆ ਮੀਟਿੰਗ
ਤਿੰਨ ਕਰੋੜ 81 ਲੱਖ 11 ਹਜ਼ਾਰ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੇ 176 ਪਿੰਡਾਂ ਵਿੱਚ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਸੋਲਿਡ ਵੇਸਟ ਮੈਨੇਜਮੈਂਟ ਅਤੇ ਲਿਕਵਿਡ ਵੇਸਟ ਮੈਨੇਜਮੈਂਟ ਦੇ ਪ੍ਰੋਜੈਕਟ ਉਲੀਕੇ ਗਏ-ਏ.ਡੀ.ਸੀ ਮਾਲੇਰਕੋਟਲਾ 13 ਸਤੰਬਰ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੁਰਿੰਦਰ ਸਿੰਘ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜ਼ਿਲ੍ਹਾ ਮਾਲੇਰਕੋਟਲਾ ਨੂੰ ਓ.ਡੀ.ਐਫ (ਖੁੱਲ੍ਹੇ ਵਿਚ ਸੋਚ ਮੁਕਤ) ਤੋਂ 100 ਫ਼ੀਸਦੀ ਓ.ਡੀ.ਐਫ ਪਲੱਸ ਕਰਨ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ....
19 ਸਤੰਬਰ ਨੂੰ ਜ਼ਿਲ੍ਹਾ ਮਾਲੇਰਕੋਟਲਾ 'ਚ ਮੀਟ, ਮੱਛੀ, ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ- ਵੈਜੀਟੇਰੀਅਨ ਵਰਤਣ ਤੇ ਪਾਬੰਦੀ
ਮਾਲੇਰਕੋਟਲਾ 14 ਸਤੰਬਰ : ਜੈਨ ਧਰਮ ਵੱਲੋਂ ਸੰਵਤਸਰੀ ਮਹਾਂਪਰਬ ਦਿਵਸ ਮਿਤੀ 19 ਸਤੰਬਰ 2023 ਨੂੰ ਮਨਾਇਆ ਜਾ ਰਿਹਾ ਹੈ । ਇਸ ਦਿਨ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ। ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਡਾ.ਪੱਲਵੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਵਤਸਰੀ ਮਹਾਂਪਰਬ ਦਿਵਸ ਮੌਕੇ ਮਿਤੀ 19 ਸਤੰਬਰ 2023, ਦਿਨ ਮੰਗਲਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ 'ਚ ਮੀਟ, ਮੱਛੀ....
ਸਹਾਇਕ ਕਮਿਸ਼ਨਰ ਮਾਲੇਰਕੋਟਲਾ  ਨੇ " ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ” ਅਧੀਨ ਕੀਤੇ ਕੰਮਾਂ ਦਾ ਲਿਆ ਜਾਇਜ਼ਾ
ਜ਼ਿਲ੍ਹੇ ‘ਚ ਪਾਣੀ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਗੁਰਮੀਤ ਕੁਮਾਰ ਬਾਂਸਲ ਕੁਦਰਤੀ ਸੋਮੇ ਨੂੰ ਭਵਿੱਖ ਲਈ ਸੁਰੱਖਿਅਤ ਕਰਨ ਲਈ ਬਰਸਾਤੀ ਅਤੇ ਧਰਤੀ ਹੇਠਲੇ ਪਾਣੀ ਸੰਭਾਲਣ ਤੇ ਪ੍ਰਬੰਧਨ ਕਰਨਾ ਸਮੇਂ ਦੀ ਮੁੱਖ ਲੋੜ ਮਾਲੇਰਕੋਟਲਾ 14 ਸਤੰਬਰ : ਸਹਾਇਕ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਅੱਜ ਭਾਰਤ ਸਰਕਾਰ ਦੁਆਰਾ ਚਲਾਈ ਗਈ " ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ” ਅਧੀਨ ਜ਼ਿਲ੍ਹੇ ਵਿੱਚ ਕੀਤੇ ਗਏ ਕੰਮਾਂ ਦਾ ਜਾਇਜ਼ਾ ਲੈਣ ਲਈ ਪੰਚਾਇਤੀ ਵਿਭਾਗ, ਕ੍ਰਿਸ਼ੀ....
ਨੌਜਵਾਨਾਂ ਨੂੰ ਵੱਖ-ਵੱਖ ਫੋਰਸਾਂ ਵਿੱਚ ਭਰਤੀ ਹੋਣ ਦੀ ਮੁਫਤ ਸਿਖਲਾਈ ਦੇਣ ਵਾਸਤੇ ਸੀ-ਪਾਇਟ ਕੇਂਦਰ ਵਿਖੇ ਕਲਾਸਾਂ ਸ਼ੁਰੂ
ਫ਼ਤਹਿਗੜ੍ਹ ਸਾਹਿਬ, 14 ਸਤੰਬਰ : ਸੀ-ਪਾਇਟ ਕੇਂਦਰ ਸ਼ਹੀਦਗੜ੍ਹ ਵਿਖੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਰੋਪੜ ਜ਼ਿਲ੍ਹੇ ਦੀ ਤਹਿਸੀਲ ਚਮਕੌਰ ਸਾਹਿਬ, ਜ਼ਿਲ੍ਹਾ ਮੋਹਾਲੀ ਦੀ ਤਹਿਸੀਲ ਮੋਹਾਲੀ ਅਤੇ ਲੁਧਿਆਣਾ ਜ਼ਿਲ੍ਹੇ ਦੀ ਤਹਿਸੀਲ ਖੰਨਾਂ ਦੇ ਨੌਜਵਾਨਾਂ ਨੂੰ ਭਵਿੱਖ ਵਿੱਚ ਪੰਜਾਬ ਪੁਲਿਸ, ਦਿੱਲੀ ਪੁਲਿਸ, ਫੌਜ, ਪੈਰਾ ਮਿਲਟਰੀ ਫੋਰਸਿਜ਼ ਅਤੇ ਹੋਰ ਫੋਰਸਾਂ ਵਿੱਚ ਭਰਤੀ ਹੋਣ ਦੇ ਯੋਗ ਬਣਾਉਣ ਲਈ ਮੁਫਤ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਉਕਤ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ। ਇਹ ਜਾਣਕਾਰੀ....
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਅੱਜ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਫ਼ਤਹਿਗੜ੍ਹ ਸਾਹਿਬ, 14 ਸਤੰਬਰ : ਜ਼ਿਲ੍ਰਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 15 ਸਤੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਐਸ.ਬੀ.ਆਈ. ਲਾਈਫ ਦੇ ਨੁਮਾਇੰਦੇ ਭਾਗ ਲੈਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਲਈ ਵਿਦਿਅਕ ਯੋਗਤਾ 10ਵੀਂ ਰੱਖੀ ਗਈ ਹੈ ਜਿਸ ਵਿੱਚ ਲੜਕੇ ਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇੰਟਰਵਿਊ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਗਰਾਊਂਡ ਫਲੋਰ ਦੇ....
ਆਯੂਸ਼ਮਾਨ ਭਵ: ਰਾਸ਼ਟਰਪਤੀ ਵਲੋਂ ਆਨਲਾਈਨ ਲਾਂਚ ਕੀਤੀ ਗਈ ਮੁਹਿੰਮ
17 ਸਤੰਬਰ ਤੋਂ 2 ਅਕਤੂਬਰ ਤੱਕ ਚੱਲੇਗੀ ਵਿਸ਼ੇਸ਼ ਸਿਹਤ ਮੁਹਿੰਮ ਬਰਨਾਲਾ, 14 ਸਤੰਬਰ : ਸਿਹਤ ਵਿਭਾਗ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ ਅਤੇ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵਲੋਂ ਆਯੂਸ਼ਮਾਨ ਭਵ ਅਭਿਆਨ ਦੀ ਸ਼ੁਰੂਆਤ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਦੁਆਰਾ ਆਨਲਾਈਨ ਪ੍ਰੋਗਰਾਮ ਰਾਹੀਂ ਕੀਤੀ ਗਈ। ਸਿਵਲ ਹਸਪਤਾਲ ਬਰਨਾਲਾ ਦੇ ਟ੍ਰੇਨਿੰਗ ਅਨੈਕਸੀ ਹਾਲ ਵਿੱਚ ਵਧੀਕ ਡਿਪਟੀ....
ਨਹਿਰੂ ਯੁਵਾ ਕੇਂਦਰ ਵਲੋਂ 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਜਾਰੀ
ਬਰਨਾਲਾ, 14 ਸਤੰਬਰ : ਨਹਿਰੂ ਯੁਵਾ ਕੇਂਦਰ ਬਰਨਾਲਾ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਜ਼ਿਲ੍ਹਾ ਯੂਥ ਅਫਸਰ ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਵੱਖ ਵੱਖ ਪਿੰਡਾਂ ਵਿਚ 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਜਾਰੀ ਹੈ। ਇਹ ਮੁਹਿੰਮ ਤਹਿਤ ਜਿੱਥੇ ਪੌਦੇ ਲਾਏ ਗਏ ਹਨ, ਓਥੇ ਪਿੰਡਾਂ ਦੀ ਮਿੱਟੀ ਨੂੰ ਕਲਸ਼ ਵਿਚ ਇਕੱਠਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ਾਨ ਏ ਪੰਜਾਬ ਕਲਚਰਲ ਐਂਡ ਸਪੋਰਟਸ ਕਲੱਬ ਭੈਣੀ ਫੱਤਾ ਵਲੋਂ ਕਲੱਬ ਪ੍ਰਧਾਨ ਹਰਪ੍ਰੇਮ ਸਿੰਘ ਦੀ ਅਗਵਾਈ ਵਿੱਚ ਘਰ-ਘਰ ਜਾ ਕੇ ਮਿੱਟੀ ਨੂੰ....
ਅਚਨੇਚਤੀ ਸੰਕਟ ਦੀ ਸਥਿਤੀ ’ਚ ਸਾਰੇ ਵਿਭਾਗ ਆਪਣੀ ਭੂਮਿਕਾ ਤੋਂ ਜਾਣੂ ਹੋਣ : ਸਹਾਇਕ ਕਮਿਸ਼ਨਰ
ਸੰਕਟ ਪ੍ਰਬੰਧਨ ਬਾਰੇ ਲੋੜੀਂਦਾ ਸਾਜ਼ੋ-ਸਾਮਾਨ ਯਕੀਨੀ ਬਣਾਉਣ ਉੱਤੇ ਜ਼ੋਰ ਬਰਨਾਲਾ, 14 ਸਤੰਬਰ : ਫੈਕਟਰੀਆਂ ਨਾਲ ਜੁੜੀਆਂ ਅਚਨਚੇਤੀ ਘਟਨਾਵਾਂ ਨਾਲ ਨਜਿੱਠਣ ਲਈ ਤਿਆਰੀ ਵਾਸਤੇ ਜ਼ਿਲ੍ਹਾ ਸੰਕਟ ਪ੍ਰਬੰਧਨ ਗਰੁੱਪ ਦੀ ਮੀਟਿੰਗ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ ਨੇ ਆਖਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਟਰਾਈਡੈਂਟ ਅਤੇ ਆਈ ਓ ਐੱਲ ਵਰਗੀਆਂ ਵੱਡੀਆਂ ਫੈਕਟਰੀਆਂ ਹਨ।....
ਪੰਜਾਬ ਸਰਕਾਰ ਵੱਲੋਂ ਪੁਲਿਸ ਭਰਤੀ ਲਈ ਮੁਫਤ ਸਰੀਰਕ ਸਿਖਲਾਈ ਕੈਂਪ
ਵਧੇਰੇ ਜਾਣਕਾਰੀ ਲਈ 9056335220, 9779250214 'ਤੇ ਕੀਤਾ ਜਾ ਸਕਦਾ ਹੈ ਸੰਪਰਕ ਬਰਨਾਲਾ, 14 ਸਤੰਬਰ : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ ਪਾਈਟ ਕੈਂਪ ਪਿੰਡ ਬੋੜਾਵਾਲ (ਜ਼ਿਲ੍ਹਾ ਮਾਨਸਾ) (ਭੀਖੀ-ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਪੰਜਾਬ ਪੁਲਿਸ ਦਾ ਲਿਖਤੀ ਪੇਪਰ ਦੇ ਚੁੱਕੇ ਨੌਜਵਾਨਾਂ ਲਈ ਫਿਜ਼ੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ....
ਸਰਕਾਰੀ ਆਈ.ਟੀ.ਆਈ. ਦੇ ਐਨ.ਸੀ.ਸੀ. ਕੈਡਿਟਸ ਨੂੰ ਸਰਟੀਫਿਕੇਟ ਵੰਡੇ
ਬਰਨਾਲਾ, 14 ਸਤੰਬਰ : ਸਰਕਾਰੀ ਆਈ.ਟੀ.ਆਈ. ਬਰਨਾਲਾ ਵਿਖੇ 14 ਪੰਜਾਬ ਬਟਾਲੀਅਨ ਐਨ.ਸੀ. ਸੀ. ਨਾਭਾ ਰਾਹੀਂ ਇਸ ਸੰਸਥਾ ਦੇ ਪਾਸ ਹੋ ਚੁੱਕੇ ਐਨ.ਸੀ.ਸੀ. ਕੈਡਿਟ ਨੂੰ ਪ੍ਰਿੰਸੀਪਲ ਮੋਹਨ ਸਿੰਘ ਵੱਲੋਂ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਕੈਡਿਟਾਂ ਵੱਲੋਂ ਟਰੇਨਿੰਗ ਸਮੇਂ ਦੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਗਏ। ਪ੍ਰਿੰਸੀਪਲ ਮੋਹਨ ਸ਼ਰਮਾ ਵਲੋਂ ਸਾਰੇ ਕੈਡਿਟਸ ਨੂੰ ਰਾਸ਼ਟਰ ਪ੍ਰਤੀ ਹਰ ਸਮੇਂ ਸਮਰਪਿਤ ਰਹਿਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਸਿਖਿਆਰਥੀ ਗੁੱਗੂ ਸਿੰਘ ਨੂੰ ਨੈਸ਼ਨਲ ਲੈਵਲ 'ਤੇ ਕਬੱਡੀ ਖੇਡ....
ਪਾਬੰਦੀ ਸ਼ੁਦਾ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਨੂੰ ਸਾਫ ਸੁਥਰਾ ਰੱਖਣ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਫ਼ਰੀਦਕੋਟ 14 ਸਤੰਬਰ : ਸਵੱਛ ਭਾਰਤ ਮਿਸ਼ਨ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ 1 ਜੁਲਾਈ 2022 ਤੋਂ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤਾਂ ਅਤੇ ਪਲਾਸਟਿਕ ਦੇ ਲਿਫਾਫੇ ਦੀ ਵਰਤੋਂ ਤੇ 100 ਪ੍ਰਤੀਸ਼ਤ ਪਾਬੰਦੀ ਲਗਾਈ ਗਈ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਬਾਬਾ ਫਰੀਦ ਮੇਲੇ ਤੇ ਲੰਗਰ ਲਗਾਉਣ ਵਾਲੀਆਂ ਕਮੇਟੀਆਂ ਅਤੇ ਜਿਲ੍ਹਾ ਵਾਸੀਆਂ ਨੂੰ ਸਿੰਗਲ ਯੂਜ ਪਲਾਸਟਿਕ....
ਯੂਨੀਵਰਸਿਟੀ ਦੇ ਮੁਲਾਜ਼ਮ ਗੁਰਜੰਟ ਸਿੰਘ ਦੇ ਪਰਿਵਾਰਕ ਮੈਬਰਾਂ ਨੂੰ ਦਸ ਲੱਖ ਰੁਪਏ ਦਾ ਚੈੱਕ ਕੀਤਾ ਭੇਟ
ਫਰੀਦਕੋਟ 14 ਸਤੰਬਰ : ਬਾਬਾ ਫ਼ਰੀਦ ਯੂਨੀਵਰਿਸਟੀ ਦੇ ਉਪ-ਕੁਲਪਤੀ ਪ੍ਰੋਫੈਸਰ (ਡਾ) ਰਾਜੀਵ ਸੂਦ ਨੇ ਯੂਨੀਵਰਸਿਟੀ ਵਿਖੇ ਕੁਝ ਸਮਾਂ ਪਹਿਲਾਂ ਸਦੀਵੀ ਵਿਛੋੜੇ ਦੇ ਗਏ ਯੂਨੀਵਰਸਿਟੀ ਦੇ ਮੁਲਾਜ਼ਮ ਸ੍ਰੀ ਗੁਰਜੰਟ ਸਿੰਘ, ਪੀ.ਏ. ਦੇ ਪਰਿਵਾਰਕ ਮੈਬਰਾਂ ਨੂੰ ਦਸ ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਡਾ. ਸੂਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੂਨੀਵਰਸਿਟੀ ਵਲੋਂ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਐਲ.ਆਈ.ਸੀ. ਤੋਂ ਬੀਮਾਂ ਕਰਵਾਇਆ ਗਿਆ ਹੈ ਜਿਸ ਲਈ ਹਰ ਮੁਲਾਜਮ ਤੋਂ ਸਲਾਨਾ ਪ੍ਰੀਮੀਅਮ ਦੀ ਕਟੌਤੀ....
ਵਿਧਾਇਕ ਸੇਖੋਂ ਨੇ ਸਿਵਲ ਹਸਪਤਾਲ ਵਿਖੇ ਸਰਜਰੀ ਵਾਰਡ ਦਾ ਕੀਤਾ ਉਦਘਾਟਨ
ਫਰੀਦਕੋਟ 14 ਸਤੰਬਰ : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਸਰਜਰੀ ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਇੰਮਪਰੂਵਮੈਂਟ ਟਰਸੱਟ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਸਿਵਲ ਸਰਜਨ ਡਾ. ਅਨਿਲ ਗੋਇਲ, ਐਸ.ਐਮ.ਓ ਡਾ. ਚੰਦਰ ਸ਼ੇਖਰ, ਡਾ. ਗੁਰਪ੍ਰੀਤ ਸਿੰਘ ਐਸ.ਐਮ.ਓ ਮੋਬਾਇਲ ਯੂਨਿਟ, ਡਾ. ਵਿਸ਼ਵਦੀਪ ਸਿੰਘ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ....
ਹੰਸ ਫਾਊਡੇਸ਼ਨ ਦੇ ਸਹਿਯੋਗ ਨਾਲ ਮੋਬਾਇਲ ਮੈਡੀਕਲ ਵੈਨਾਂ ਰਾਹੀ ਲੋਕਾਂ ਨੂੰ ਪਹੁੰਚਾਈਆਂ ਜਾਣਗੀਆਂ ਸਿਹਤ ਸਹੂਲਤਾਂ
ਫਰੀਦਕੋਟ 14 ਸਤੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਉਦਮ ਸਦਕਾ ਜਿਲ੍ਹਾ ਫਰੀਦਕੋਟ ਵਿਖੇ ਹੰਸ ਫਾਊਡੇਸ਼ਨ ਦੇ ਸਹਿਯੋਗ ਨਾਲ ਪੰਜ ਮੋਬਾਇਲ ਮੈਡੀਕਲ ਵੈਨਾਂ ਰਾਹੀਂ ਲੋਕਾਂ ਨੂੰ ਸਮੁਦਾਇਕ ਪੱਧਰ ਤੇ ਸਿਹਤ ਸੇਵਾਵਾਂ ਪਹੁੰਚਾਉਣ ਦਾ ਉਪਰਾਲਾ ਆਰੰਭਿਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨੋਡਲ ਅਫਸਰ ਡਾ. ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਮਿਤੀ 16-09-2023 ਨੂੰ ਸਿਵਲ ਹਸਪਤਾਲ ਕੋਟਕਪੂਰਾ ਤੋਂ ਪੰਜ ਮੋਬਾਇਲ ਵੈਨਾਂ ਨੂੰ ਸਪੀਕਰ ਸ. ਸੰਧਵਾਂ ਵੱਲੋਂ ਹਰੀ ਝੰਡੀ ਦੇ ਕੇ....