ਮਾਲਵਾ

ਸੰਗਰੂਰ ਜੇਲ੍ਹ ਵਿੱਚ ਬੰਦ ਗੈਂਗਸਟਰ ਅਮਨਾ ਉਭਾ ਦੀ ਵੀਡੀਓ ਹੋਈ ਵਾਇਰਲ, ਜੇਲ੍ਹ ਪ੍ਰਸ਼ਾਸ਼ਨ 'ਚ ਮੱਚਿਆ ਹੜਕੰਪ
ਸੰਗਰੂਰ, 10 ਸਤੰਬਰ : ਸੰਗਰੂਰ ਜੇਲ੍ਹ ਵਿੱਚ ਬੰਦ ਗੈਂਗਸਟਰ ਅਮਨਾ ਉਭਾ ਦੀ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸ਼ਨ ‘ਚ ਹੜਕੰਪ ਮੱਚਗਿਆ ਅਤੇ ਤੁਰੰਤ ਜਦੋਂ ਗੈਂਗਸਟਰ ਦੀ ਬੈਰਕ ਦੀ ਤਲਾਸੀ ਲਈ ਗਈ ਤਾਂ ਉਸ ਦੀ ਕੋਲੋਂ ਇੱਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਲੀਕ ਹੋਈ ਵੀਡੀਓ ਵਿੱਚ ਅਮਨਾ ਉਭਾ ਆਪਣੇ ਪੂਰੇ ਟਸ਼ਨ ਨਾ ਬੈਰਕ ‘ਚੋ ਬਾਹਰ ਨਿਕਲ ਰਿਹਾ ਹੈ ਤੇ ਉਸਨੇ ਸਿਰ ਤੇ ਟੋਪੀ ਪਾਈ ਹੋਈ ਹੈ, ਜਦੋਂ ਉਹ ਵੀਡੀਓ ਵਿੱਚ ਬਾਹਰ ਆ ਰਿਹਾ ਹੈ ਤਾਂ ਉਸ ਦੇ ਦੋਵੇਂ ਹੱਥ ਪੈਂਟ ਦੀਆਂ ਜੇਬਾਂ ਵਿੱਚ ਹਨ। ਇਸ....
ਛਾਪਾ ਦੇ ਨੌਜਵਾਨ ਦੀ ਆਸਟ੍ਰੇਲੀਆ ‘ਚ ਇੱਕ ਸੜਕ ਹਾਦਸੇ ਵਿੱਚ ਮੌਤ 
ਮਹਿਲ ਕਲਾਂ, 10 ਸਤੰਬਰ (ਧਨੇਰ) : ਨੇੜੇ ਪਿੰਡ ਛਾਪਾ ਦੇ ਨੌਜਵਾਨ ਦੀ ਆਸਟ੍ਰੇਲੀਆ ‘ਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਪਰਥ ਅਤੇ ਐਡੀਲੇਡ ਵਿੱਚਕਾਰ ਮੁੱਖ ਸੜਕ ਤੇ ਵਾਪਰਿਆ, ਹਾਦਸਾ ਐਨਾ ਭਿਆਨਕ ਸੀ ਕਿ ਨੌਜਵਾਨ ਮਨਪ੍ਰੀਤ ਸਿੰਘ (30) ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕ ਪਿਛਲੇ 3 ਸਾਲਾਂ ਤੋਂ ਟਰਾਲਾ ਚਲਾ ਰਿਹਾ ਸੀ ਅਤੇ ਪਿਛਲੇ ਕਾਫੀ ਸਮੇਂ ਤੋਂ ਆਪਣੀ ਪਤਨੀ ਅਤੇ ਬੱਚੇ ਨਾਲ ਆਸਟ੍ਰੇਲੀਆ ਵਿਖੇ ਰਹਿ ਕੇ ਜ਼ਿੰਦਗੀ ਬਸਰ ਕਰ ਰਿਹਾ ਸੀ। ਇਸ....
ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ : ਅਨਮੋਲ ਗਗਨ ਮਾਨ
ਪੰਜਾਬ ਟੂਰਿਜ਼ਮ ਸਮਿਟ ਨੂੰ ਲੈ ਕੇ ਦੇਸ ਦੀ ਸੈਰ ਸਪਾਟਾ ਸਨਅਤ ਵਿਚ ਭਾਰੀ ਉਤਸ਼ਾਹ: ਸੈਰ ਸਪਾਟਾ ਮੰਤਰੀ ਸਾਹਿਬਜ਼ਾਦਾ, ਅਜੀਤ ਸਿੰਘ ਨਗਰ 10 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕਰਵਾਏ ਜਾ ਰਹੇ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਕਤ ਪ੍ਰਗਟਾਵਾ ਸੈਰ ਸਪਾਟਾ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਟੂਰਿਜ਼ਮ ਸਮਿਟ ਨੂੰ ਲੈ ਕੇ ਦੇਸ਼....
ਡਾ.ਰਮੇਸ਼ ਸੁਪਰਸਪੈਸ਼ਲਿਟੀ ਆਈ ਕੇਅਰ ਹਸਪਤਾਲ ਐਂਡ ਲੇਸਿਕ ਸੈਂਟਰ ਵਿਖੇ ਅੱਖਾਂ ਦਾ ਮੁਫਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ।
ਰਾਏਕੋਟ, 10 ਸਤੰਬਰ (ਚਮਕੌਰ ਸਿੰਘ ਦਿਓਲ) : ਡਾ.ਰਮੇਸ਼ ਸੁਪਰਸਪੈਸ਼ਲਿਟੀ ਆਈ ਕੇਅਰ ਹਸਪਤਾਲ ਐਂਡ ਲੇਸਿਕ ਸੈਂਟਰ ਵਿਖੇ ਅੱਖਾਂ ਦਾ ਮੁਫਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਆਪਣੀਆਂ ਦੀ ਜਾਂਚ ਕਰਵਾਉਣ ਲਈ ਪਹੁੰਚੇ। ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਡਾ. ਆਕਰਸ਼ਣ ਮਹਿਤਾ ਦੀ ਅਗਵਾਈ ’ਚ 185 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿੰਨ੍ਹਾਂ ਵਿੱਚੋਂ 23 ਮਰੀਜ਼ਾਂ ਨੂੰ ਮੁਫਤ ਆਪ੍ਰੇਸ਼ਨ ਅਤੇ ਲੈਨਜ਼ ਪਾਉਣ ਵਾਸਤੇ ਚੁਣਿਆਂ ਗਿਆ।....
ਜੇਸੀਆਈ ਕਲੱਬ ਵਲੋਂ ਪ੍ਰੈਸ ਕਲੱਬ ਰਾਏਕੋਟ ਦੇ ਸਹਿਯੋਗ ਨਾਲ ਖੂਨ ਦਾਨ ਕੈਂਪ ਲਗਾਇਆ ਗਿਆ।
ਰਾਏਕੋਟ, 10 ਸਤੰਬਰ (ਚਮਕੌਰ ਸਿੰਘ ਦਿਓਲ) : ਅੱਜ ਜੇ. ਸੀ. ਆਈ. ਕਲੱਬ ਰਾਏਕੋਟ ਵਲੋਂ ਪ੍ਰੈਸ ਕਲੱਬ ਰਾਏਕੋਟ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਲੁਧਿਆਣਾ ਦੇ ਬਲੱਡ ਬੈਂਕ ਦੇ ਡਾ. ਜੈਨਤ ਦੀ ਅਗਵਾਈ ਵਿੱਚ ਆਈ ਟੀਮ ਵੱਲੋਂ ਖੂਨ ਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ 50 ਯੂਨਿਟ ਖੂਨ ਇਕੱਠਾ ਹੋਇਆ। ਇਸ ਮੌਕੇ ਜੇ.ਸੀ.ਆਈ. ਕਲੱਬ ਰਾਏਕੋਟ ਦੇ ਪ੍ਰਧਾਨ ਜੇਸੀ ਸੁਖਜਿੰਦਰ ਸਿੰਘ, ਪ੍ਰੈਸ ਕਲੱਬ ਰਾਏਕੋਟ ਦੇ ਪ੍ਰਧਾਨ ਨਵਦੀਪ ਸਿੰਘ ਅਤੇ ਪ੍ਰਾਜੈਕਟ ਡਾਇਰੈਕਟਰ ਜੇਸੀ ਅਜੈ ਵਰਮਾ ਨੇ ਕਿਹਾ ਕਿ ਅਜੇਹੇ ਕੈਂਪਾਂ ਰਾਹੀਂ....
ਪਿੰਡ ਸਿਧਾਣਾ 'ਚ  ਠੀਕਰੀ ਪਹਿਰਾ ਦੇ ਰਹੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਰਾਮਪੁਰਾ ਫੂਲ, 10 ਸਤੰਬਰ : ਰਾਮਪੁਰਾ ਫੂਲ ਵਿੱਚ ਪੈਂਦੇ ਪਿੰਡ ਸਿਧਾਣਾ ਵਿਖੇ ਬੀਤੀ ਰਾਤ ਠੀਕਰੀ ਪਹਿਰਾ ਦੇ ਰਹੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਮੈਂਬਰ ਨੂੰ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਕਤਲ ਨੂੰ ਅੰਜਾਮ ਦੇਣ ਵਾਲਿਆਂ ਦੀ ਗਿਣਤੀ ਦੋ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਭਰਾ ਜਗਸੀਰ ਸਿੰਘ ਨੇ ਦੱਸਿਆ ਕਿ ਪਿੰਡ ਸਿਧਾਣਾ ਵਿੱਚ ਨਸ਼ਾ ਕਮੇਟੀ ਬਣਾ ਕੇ ਦਿਨ ਰਾਤ ਪਹਿਰੇਦਾਰੀ ਕੀਤੀ ਜਾ ਰਹੀ ਹੈ। ਉਨ੍ਹਾਂ....
ਪੁਲਿਸ ਵਲੋਂ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ 'ਤੇ ਨਾਕੇ ਲਗਾ ਵਾਹਨਾਂ ਦੀ ਚੈਕਿੰਗ
ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਸ਼੍ਰੀ ਗੋਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ ਸੂਬੇ ਭਰ ਵਿਚ ਇੰਟਰ-ਸਟੇਟ ਨਾਕੇ ਲਗਾਏ ਗਏ ਹਨ ਇਸੇ ਮੁਹਿੰਮ ਤਹਿਤ ਐਸ.ਐਸ.ਪੀ ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਅਪ੍ਰੇਸ਼ਨ ਸੀਲ-4 ਤਹਿਤ ਪੁਲਿਸ ਵਲੋਂ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ਼ ਦੇ ਨਾਲ ਲਗਦੇ ਇਲਾਕਿਆਂ ਉਤੇ ਨਾਕੇ ਲਗਾ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਸ.ਰਾਜਪਾਲ ਸਿੰਘ ਹੁੰਦਲ ਐਸ....
ਡਾ. ਐਸ.ਐਸ. ਆਹਲੂਵਾਲੀਆ ਨੇ ਮੱਧਿਆਦੇਸ਼ੀਆ ਵੈਸ਼ਯ ਭਵਨ ਬਨਾਉਣ ਦੇ ਲਈ ਦਿੱਤਾ ਭਰੋਸਾ
ਮੋਹਾਲੀ, 10 ਸਤੰਬਰ : ਅੱਜ ਇੱਥੇ ਲਕਸ਼ਮੀ ਨਰਾਇਣ ਮੰਦਰ, ਫੇਜ਼ 11, ਮੋਹਾਲੀ ਵਿੱਚ ਮੱਧਿਆਦੇਸ਼ੀਆ ਵੈਸ਼ਯ ਮਹਾਸਭਾ ਮੋਹਾਲੀ, ਪੰਜਾਬ ਦੁਆਰਾ ਸੰਤ ਸ੍ਰੀ ਬਾਬਾ ਗਣੀਨਾਥ ਜੀ ਦਾ ਜਨਮ ਉਤਸਵ ਮਨਾਉਣ ਦੇ ਲਈ ਇੱਕ ਵੱਡੇ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਉਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਮੁੱਖ ਮਹਿਮਾਨ ਦੇ ਤੌਰ ਉਤੇ ਹਾਜ਼ਰੀ ਭਰੀ। ਇਸ ਮੌਕੇ ਉਤੇ ਮੱਧਿਆਦੇਸ਼ੀਆ ਵੈਸ਼ਯ ਮਹਾਸਭਾ, ਪੰਜਾਬ ਦੇ ਪ੍ਰਧਾਨ ਸੰਜੇ....
ਕੌਮੀ ਲੋਕ ਅਦਾਲਤ ਦੌਰਾਨ 20294 ਕੇਸਾਂ ਦਾ ਨਿਪਟਾਰਾ 
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਸੰਗਰੂਰ, 10 ਸਤੰਬਰ : ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ—ਕਮ—ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ. ਐੱਸ. ਨਗਰ ਅਤੇ ਜਸਟਿਸ ਸੰਜੀਵ ਪ੍ਰਕਾਸ਼ ਸ਼ਰਮਾ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ—ਕਮ—ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜਨ, ਐੱਸ. ਏ. ਐੱਸ. ਨਗਰ ਦੀਆਂ ਹਦਾਇਤਾਂ ਅਤੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਸ੍ਰੀ ਰਜਿੰਦਰ....
ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ 467 ਟੀ.ਬੀ ਪੀੜਤਾਂ ਨੂੰ ਨਿਊਟਰੀਸ਼ਨ ਕਿੱਟਾਂ ਦੀ ਵੰਡ
ਸੰਗਰੂਰ, 10 ਸਤੰਬਰ : ਪੰਜਾਬ ਨੂੰ ਸਾਲ 2025 ਤੱਕ ਟੀ.ਬੀ ਮੁਕਤ ਸੂਬਾ ਬਣਾਉਣ ਦੇ ਉਦੇਸ਼ ਵਜੋਂ ਟੀ.ਬੀ ਰੋਗੀਆਂ ਦੀ ਸਿਹਤਯਾਬੀ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਪੁੱਟਦਿਆਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਤਰਫੋਂ 467 ਟੀ.ਬੀ ਪੀੜਤਾਂ ਨੂੰ ਨਿਊਟਰੀਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਰਿਚਾ ਗੋਇਲ ਨੇ ਦੱਸਿਆ ਕਿ 1 ਤੋਂ 7 ਸਤੰਬਰ ਤੱਕ ਨਿਊਟਰੀਸ਼ਨ ਹਫ਼ਤਾ ਮਨਾਉਣ ਦੇ ਨਾਲ ਨਾਲ....
ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ
4074 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 45.90 ਕਰੋੜ ਤੋਂ ਵਧੇਰੇ ਰੁਪਏ ਦੇ ਅਵਾਰਡ ਕੀਤੇ ਪਾਸ-ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਮੋਗਾ, 10 ਸਤੰਬਰ : ਜ਼ਿਲ੍ਹਾ ਮੋਗਾ ਅਤੇ ਇਸਦੀਆਂ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ – ਕਮ – ਚੇਅਰਮੈਨ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਜ਼ਿਲ੍ਹਾ....
ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਮੁਲਜ਼ਮ ਅਸਲੇ ਤੇ ਕਾਰਤੂਸ ਸਮੇਤ ਗ੍ਰਿਫਤਾਰ
ਫਾਜ਼ਿਲਕਾ 10 ਸਤੰਬਰ : ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਸ. ਮਨਜੀਤ ਸਿੰਘ ਢੇਸੀ ਦੇ ਹੁਕਮਾਂ ਅਨੁਸਾਰ ਫਾਜ਼ਿਲਕਾ ਪੁਲਿਸ ਵਲੋਂ ਗੁੰਮਜਾਲ ਨਾਕੇ ਤੇ ਸਪੈਸਲ ਨਾਕਾਬੰਦੀ ਕੀਤੀ ਗਈ। ਇਹ ਨਾਕਾ ਉਪ ਕਪਤਾਨ ਪੁਲਿਸ ਸੀਏਡਬਲਯੂ ਫਾਜਿਲਕਾ ਸ. ਗੁਰਿੰਦਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਇੰਸਪੈਕਟਰ ਮੁੱਖ ਅਫਸਰ ਖੂਈਆ ਸਰਵਰ ਪਰਮਜੀਤ ਕੁਮਾਰ ਅਤੇ ਪੁਲਿਸ ਅਧਿਕਾਰੀਆਂ ਵਲੋਂ ਲਗਾਇਆ ਗਿਆ ਜਿਸਦੇ ਤਹਿਤ ਫਾਜ਼ਿਲਕਾ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ। ਪੁਲਿਸ ਨਾਕੇ ਤੇ ਸ੍ਰੀ ਗੰਗਾਨਗਰ ਰਾਜਸਥਾਨ ਪਾਸੇ ਤੋ ਇਕ....
ਸੀ.ਆਰ.ਐੱਮ 50 ਪ੍ਰਤੀਸਤ ਸਬਸਿਡੀ ਵਾਲੀ ਸਕੀਮ ਤਹਿਤ 11,737 ਅਤੇ ਆਰ.ਐੱਮ. 80 ਪ੍ਰਤੀਸ਼ਤ ਸਬਸਿਡੀ ਵਾਲੀ ਸਕੀਮ ਤਹਿਤ 1256 ਅਰਜੀਆਂ ਪ੍ਰਾਪਤ ਹੋਈਆਂ- ਡਿਪਟੀ ਕਮਿਸ਼ਨਰ
ਕਿਹਾ, ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣ ਫਾਜ਼ਿਲਕਾ 10 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਹੱਲ ਲਈ ਕਿਸਾਨਾਂ ਨੂੰ ਵੱਡੀ ਪੱਧਰ ਤੇ ਖੇਤੀ ਮਸ਼ੀਨਰੀ ਸਬਸਿਡੀ ਤੇ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਵਿੱਚ....
ਦਸਮੇਸ਼ ਨਗਰ ਫਰੀਦਕੋਟ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ ਗਲੀ- ਵਿਧਾਇਕ ਸੇਖੋਂ 
ਫਰੀਦਕੋਟ 10 ਸਤੰਬਰ : ਵਿਧਾਇਕ ਸ.ਗੁਰਦਿੱਤ ਸਿੰਘ ਵਲੋਂ ਦਸਮੇਸ਼ ਨਗਰ ਫਰੀਦਕੋਟ ਵਿਖੇ ਗਲੀ ਦਾ ਕੰਮ ਸ਼ੁਰੂ ਕਰਵਾਇਆ ਗਿਆ । ਉਨ੍ਹਾਂ ਕਿਹਾ ਕਿ ਇਹ ਗਲੀ ਲਗਭਗ 55 ਲੱਖ ਰੁਪਏ ਨਾਲ ਤਿਆਰ ਕੀਤੀ ਜਾਵੇਗੀ ਅਤੇ ਇਸ ਗਲੀ ਦੀਆਂ ਜਿੰਨੀਆਂ ਵੀ ਬ੍ਰਾਂਚ ਗਲੀਆਂ ਹਨ ਉਹ ਵੀ ਨਾਲ ਹੀ ਬਣਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਵੀ ਨਿਊ ਕੈਂਟ ਰੋਡ ਵਿਖੇ 70 ਲੱਖ ਰੁਪਏ ਦੀ ਧਨ ਰਾਸ਼ੀ ਨਾਲ ਗਲੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ....
ਸਰਕਾਰ ਦੀ ਪੁਸ਼ਤਪਨਾਹੀ ਹੋਣ ਕਰਕੇ ਡਰੱਗ ਮਾਫੀਆ 'ਚ ਡਰ ਭੈਅ ਹੋਇਆ ਖਤਮ : ਹਰਸਿਮਰਤ ਬਾਦਲ
ਸਰਦੂਲਗੜ੍ਹ, 9 ਸਤੰਬਰ : ਸਾਬਕਾ ਕੇਂਦਰੀ ਮੰਤਰੀ ਤੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਡਰੱਗ ਮਾਫੀਆ ਦੀ ਪੁਸ਼ਤਪਨਾਹੀ ਕਰਕੇ ਨੌਜਵਾਨਾਂ ਦੀ ਪੂਰੀ ਪੀੜੀ ਖਤਮ ਕਰਨ ’ਤੇ ਲੱਗੀ ਹੈ ਤੇ ਸਰਕਾਰ ’ਤੇ ਪੰਜਾਬ ਵਿਚ ਬਿਜਲੀ ਸੈਕਟਰ ਦਾ ਨਿੱਜੀਕਰਨ ਦੇ ਹਾਲਾਤ ਪੈਦਾ ਕਰਨ ਦੇ ਦੋਸ਼ ਲਾਏ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਆਰੰਭੀ ਯੂਥ ਮਿਲਣੀ ਪ੍ਰੋਗਰਾਮ ਮੁਹਿੰਮ ਤਹਿਤ ਇਥੇ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ....