ਮਾਲਵਾ

ਮੌਕ ਡਰਿੱਲ ਕਰਵਾਉਣ ਦਾ ਮੁੱਖ ਮੰਤਵ ਹੈ ਕਿ ਹਰ ਇਕ ਵਿਭਾਗ ਨੂੰ ਆਪਦਾ ਸਮੇਂ ਆਪਣੀ ਜ਼ਿੰਮੇਵਾਰੀ ਬਾਰੇ ਜਾਣੂ ਕਰਾਉਣਾ ਹੈ : ਡਿਪਟੀ ਕਮਿਸ਼ਨਰ
ਅਚਨੇਚਤੀ ਸੰਕਟ ਦੀ ਸਥਿਤੀ ’ਚ ਸਾਰੇ ਵਿਭਾਗ ਆਪਣੀ ਭੂਮਿਕਾ ਤੋਂ ਜਾਣੂ ਹੋਣ : ਡਿਪਟੀ ਕਮਿਸ਼ਨਰ ਬਰਨਾਲਾ, 8 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਅੱਜ ਟਰਾਈਡੈਂਟ ਕੰਪਨੀ ਪਿੰਡ ਧੌਲਾ ਵਿਖੇ ਆਪਦਾ ਪ੍ਰਬੰਧਨ ਸਬੰਧੀ ਮੌਕ ਡਰਿੱਲ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਕ ਡਰਿੱਲ ਕਰਵਾਉਣ ਦਾ ਮੁੱਖ ਮੰਤਵ ਹੈ ਕਿ ਹਰ ਇਕ ਵਿਭਾਗ ਨੂੰ ਆਪਦਾ ਸਮੇਂ ਆਪਣੀ ਜ਼ਿੰਮੇਵਾਰੀ ਬਾਰੇ ਜਾਣੂ ਕਰਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਸਨਅਤੀ, ਤੇਜ਼ਾਬੀ....
ਐਲ.ਆਈ.ਸੀ ਆਫ ਇੰਡੀਆ ਵੱਲੋਂ 09 ਸਤੰਬਰ ਨੂੰ ਏਜੰਟ ਦੀ ਭਰਤੀ ਲਈ ਲੱਗੇਗਾ ਪਲੇਸਮੈਂਟ ਕੈਂਪ
ਮਾਨਸਾ, 08 ਸਤੰਬਰ : ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮਾਨਸਾ ਦੇ ਸਹਿਯੋਗ ਨਾਲ 09 ਸਤੰਬਰ 2023 ਦਿਨ ਸ਼ਨੀਵਾਰ ਨੂੰ ਐਲ.ਆਈ.ਸੀ. ਆਫ ਇੰਡੀਆ ਵੱਲੋਂ ਏਜੰਟ ਦੀ ਭਰਤੀ ਲਈ ਐਲ.ਆਈ.ਸੀ. ਆਫ ਇੰਡੀਆ ਦੇ ਦਫ਼ਤਰ ਮਾਨਸਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ....
ਵਿਦੇਸ਼ਾਂ ’ਚੋਂ ਭਾਰਤੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਨੂੰ ਲਿਆਉਣ ਲਈ ਭਾਰਤ ਸਰਕਾਰ ਵੱਲੋਂ e-CARe ਪੋਰਟਲ ਦੀ ਸ਼ੁਰੂਆਤ
ਭਾਰਤੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਲਿਆਉਣ ਲਈ ਆਨਲਾਈਨ ਪੋਰਟਲ https://ecare.mohfw.gov.in/ ’ਤੇ ਦਿੱਤੀ ਜਾ ਸਕਦੀ ਹੈ ਪ੍ਰਤੀਬੇਨਤੀ-ਡਿਪਟੀ ਕਮਿਸ਼ਨਰ ਪੋਰਟਲ ਦਾ ਮੰਤਵ ਵਿਦੇਸ਼ਾਂ ਵਿਚ ਮੌਤ ਹੋ ਜਾਣ ’ਤੇ ਭਾਰਤੀਆਂ ਦੀ ਮ੍ਰਿਤਕ ਦੇਹ ਨੂੰ ਬਿਨਾਂ ਕਿਸੇ ਰੁਕਾਵਟ ਆਪਣੇ ਵਤਨ ਲਿਆਉਣਾ : ਪਰਮਵੀਰ ਸਿੰਘ ਮਾਨਸਾ, 08 ਸਤੰਬਰ : ਕੇਂਦਰੀ ਮੰਤਰਾਲੇ ਵੱਲੋਂ ਵਿਦੇਸ਼ਾਂ ਵਿਚੋਂ ਪਰਵਾਸੀ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਮੰਗਵਾਉਣ ਸਬੰਧੀ e-CARe ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ....
ਅੱਖਾਂ ਦਾਨ ਕਰਕੇ ਅਸੀਂ ਕਿਸੇ ਦੇ ਹਨ੍ਹੇਰੇ ਜੀਵਨ ਵਿੱਚ ਉਜਾਲਾ ਲਿਆ ਸਕਦੇ ਹਾਂ : ਡਿਪਟੀ ਕਮਿਸ਼ਨਰ
ਅੱਖਾਂ ਦਾਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਤੇ ਸਾਰੇ ਵਿਦਿਆਰਥੀ ਮੈਸੇਂਜਰ ਬਣ ਕੇ ਲੋਕਾਂ ਨੂੰ ਅੱਖਾਂ ਦਾਨ ਦੇ ਲਈ ਪ੍ਰੇਰਿਤ ਕਰਨ ਕਿਹਾ, ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਵੀ ਕੀਤਾ ਜਾਵੇ ਪ੍ਰੇਰਿਤ ਫਾਜ਼ਿਲਕਾ 8 ਸਤੰਬਰ : ਮੈਡੀਕਲ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਹੋਈ ਬੇਤਹਾਸ਼ਾ ਤਰੱਕੀ ਕਾਰਨ ਅੱਜ ਇਹ ਸੰਭਵ ਹੋ ਸਕਿਆ ਹੈ ਕਿ ਅਸੀਂ ਕੁੱਝ ਸਰੀਰਕ ਅੰਗਾਂ ਦਾ ਦਾਨ ਕਰਕੇ ਨੇਕ ਸੇਵਾ ਕਾਰਜ ਨਾਲ ਕਿਸੇ ਨੂੰ ਜੀਵਨਦਾਨ ਦੇ ਸਕਦੇ ਹਾਂ ਅਤੇ ਕਿਸੇ ਦੇ....
ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਸਾਰਿਆਂ ਦੇ ਸਹਿਯੋਗ ਦੀ ਲੋੜ : ਡਿਪਟੀ ਕਮਿਸ਼ਨਰ
ਕਿਹਾ, ਕਿਸਾਨ ਆਪਣੀ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਵਾਹੁਣ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਪਰਾਲੀ ਨਾ ਸਾੜਨ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਦਾ ਲਿਆ ਪ੍ਰਣ ਫਾਜ਼ਿਲਕਾ 8 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਦੱਸਿਆ ਕਿ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਜ਼ਿਲ੍ਹੇ ਦੇ ਕਿਸਾਨ ਆਪਣਾ ਸਹਿਯੋਗ ਦੇਣ ਅਤੇ ਇਸ ਸਾਲ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ ਵਿੱਚ ਹੀ ਵਾਹੁਣ। ਪੰਜਾਬ ਸਰਕਾਰ ਵੱਲੋਂ ਪਰਾਲੀ ਖੇਤਾਂ ਵਿੱਚ ਵਾਹੁਣ ਵਾਲੇ....
ਸਿਹਤ ਵਿਭਾਗ ਵੱਲੋਂ "ਰਾਸ਼ਟਰੀ ਪੋਸ਼ਣ ਮਹੀਨਾ" ਦੌਰਾਨ ਗਰਭਵਤੀ ਔਰਤਾਂ ਦੀ ਕੀਤੀ ਜਾ ਰਹੀ ਹੈ ਜਾਂਚ-ਸਿਵਲ ਸਰਜਨ ਡਾ. ਗੋਇਲ
ਸਿਹਤ ਲਈ ਸੰਤੁਲਿਤ ਤੇ ਸਿਹਤਮੰਦ ਖੁਰਾਕ ਬਾਰੇ ਦਿੱਤੀ ਜਾ ਰਹੀ ਹੈ ਜਾਣਕਾਰੀ ਫਾਜ਼ਿਲਕਾ 8 ਸਤੰਬਰ : ਸਿਹਤ ਵਿਭਾਗ ਫਾਜ਼ਿਲਕਾ ਵਲੋ ਚੰਗੀ ਤੇ ਨਰੋਈ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਦੀ ਤਰ੍ਹਾਂ ਵਿਸ਼ੇਸ਼ ਜਾਗਰੂਕਤਾ ਲਈ ਮਹੀਨਾ ਸਤੰਬਰ "ਰਾਸ਼ਟਰੀ ਪੋਸ਼ਣ ਮਹੀਨਾ" ਵਜੋਂ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸਤੀਸ਼ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਰਾਸ਼ਟਰੀ ਪੋਸ਼ਣ ਮਹੀਨੇ ਵਜੋਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਗਰਭਵਤੀ ਔਰਤਾਂ ਤੇ ਦੁੱਧ....
ਸਰਫੇਸ ਸੀਡਰ ਦੀ ਸਬਸਿਡੀ ਲਈ ਅਪਲਾਈ ਕਰਨ ਲਈ ਸਿਰਫ ਦੋ ਦਿਨ ਬਾਕੀ : ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਤੁਰੰਤ ਅਪਲਾਈ ਕਰਨ ਦੀ ਅਪੀਲ, ਹੁਣ ਤੱਕ ਆਈਆਂ 124 ਅਰਜੀਆਂ ਫਾਜਿ਼ਲਕਾ, 8 ਸਤੰਬਰ : ਫਾਜਿਲ਼ਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਵਾਲੀ ਨਵੀਂ ਮਸ਼ੀਨ ਸਰਫੇਸ ਸੀਡਰ ਤੇ ਸਬਸਿਡੀ ਪ੍ਰਾਪਤ ਕਰਨ ਲਈ ਤੁਰੰਤ ਅਪਲਾਈ ਕਰਨ। ਉਨ੍ਹਾਂ ਨੇ ਦੱਸਿਆ ਕਿ ਇਸ ਲਈ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 10 ਸਤੰਬਰ 2023 ਹੈ। ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹੇ ਵਿਚ 200 ਮਸ਼ੀਨਾਂ ਲਈ ਸਬਸਿਡੀ ਦਿੱਤੀ....
ਮੁੱਲਾਂਪੁਰ ਦਾਖਾ ਵਿੱਚ ਕੱਢੇ ਗਏ ਮਾਰਚ ਚ ਸਾਥ ਦੇਣ ਵਾਲੇ ਲੋਕਾਂ ਦੇ ਹਮੇਸ਼ਾਂ ਰਿਣੀ ਰਹਾਂਗੇ : ਕੈਪਟਨ ਸੰਧੂ
ਮੁੱਲਾਂਪੁਰ ਦਾਖਾ, 7 ਸਤੰਬਰ (ਸਤਵਿੰਦਰ ਸਿੰਘ ਗਿੱਲ) : ਮੁੱਲਾਂਪੁਰ ਦਾਖਾ ਸ਼ਹਿਰ ਚ ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦੀ ਅਗਵਾਈ ਚ ਭਾਰਤ ਜੋੜ੍ਹੋ ਯਾਤਰਾ ਦੀ ਵਰ੍ਹੇਗੰਢ ਦੀ ਖੁਸ਼ੀ ਵਿੱਚ ਕੱਲ ਜੋ ਮਾਰਚ ਕਢਿਆ ਗਿਆ ਸੀ ਜਿਸ ਚ ਹਲਕਾ ਗਿੱਲ ਦੇ ਇੰਚਾਰਜ ਕੁਲਦੀਪ ਸਿੰਘ ਵੈਦ,ਹਲਕਾ ਰਾਏਕੋਟ ਦੇ ਇੰਚਾਰਜ ਕਾਮਿਲ ਬੋਪਾਰਾਏ,ਹਲਕਾ ਜਗਰਾਓ ਦੇ ਇੰਚਾਰਜ ਜੱਗਾ ਹਿਸੋਵਾਲ,ਹਲਕਾ ਸਾਹਨੇਵਾਲ ਦੇ ਇੰਚਾਰਜ ਬਿਕਰਮ ਸਿੰਘ ਬਾਜਵਾ ਪੁੱਜੇ ਸਨ,ਇਸ ਯਾਤਰਾ ਚ ਸ਼ਮੂਲੀਅਤ ਕਰਨ ਵਾਲੇ ਲੋਕਾਂ ਦੇ....
ਮੁੱਲਾਂਪੁਰ ਦਾਖਾ ਦੇ ਮੰਦਿਰਾਂ ਵਿਖੇ ਜਨਮ ਅਸ਼ਟਮੀ ਸ਼ਰਧਾ ਪੂਰਵਕ ਮਨਾਈ ਗਈ
ਮੁੱਲਾਂਪਰ ਦਾਖਾ, 8 ਸਤੰਬਰ (ਸਤਵਿੰਦਰ ਸਿੰਘ ਗਿੱਲ) : ਸਥਾਨਿਕ ਕਸਬੇ ਦੇ ਸਾਰੇ ਮੰਦਿਰਾਂ ਅਤੇ ਆਸ ਪਾਸ ਦੇ ਪਿੰਡਾਂ ਦੇ ਮੰਦਿਰਾਂ ਵਿੱਚ ਵੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਮੰਦਿਰ ਨੂੰ ਬੜੇ ਸੁੰਦਰ ਢੰਗ ਨਾਲ ਸਜਾਇਆ ਗਿਆ ਜਿੱਥੇ ਸ਼ਰਧਾਲੂਆਂ ਨੇ ਰਾਤ ਦੇ 12 ਵਜੇ ਤੱਕ ਭਜਨ ਬੰਦਗੀ ਕੀਤੀ। ਕਸਬੇ ਦੇ ਸ਼ਿਵ ਮੰਦਿਰ, ਨੈਣਾ ਦੇਵੀ ਮੰਦਿਰ, ਭਗਤੀ ਧਾਮ ਮੰਦਰ, ਦੁਰਗਾ ਮਾਤਾ ਮੰਦਿਰ, ਕਾਲੀ ਮਾਤਾ ਮੰਦਰ, ਨੀਲ ਕੰਠ ਮੰਦਿਰ, ਬਾਬਾ ਬਾਲਕ ਨਾਥ ਮੰਦਿਰ ਆਦਿ ਵਿਖੇ ਆਮ ਆਦਮੀ....
ਦਰਬਾਰ ਸਾਹਿਬ ਵਿਖੇ ਅੰਗਦਾਨ ਦੀ ਮਹੱਤਤਾ ਨੂੰ ਦਰਸਾਂਉਦਾ ਗੀਤ “ਚਾਨਣ ਭਰ ਦਿਆਂਗੇ” ਦਾ ਪੋਸਟਰ ਰਿਲੀਜ਼ ਕੀਤਾ
ਮੁੱਲਾਂਪੁਰ ਦਾਖਾ, 8 ਸਤੰਬਰ (ਸਤਵਿੰਦਰ ਸਿੰਘ ਗਿੱਲ) : (ਵਾਹਗਾ ਬੋਰਡਰ ਤੋਂ ਲਾਈਵ ਦਿਖਾਇਆ ਗਿਆ ਗੀਤ “ਚਾਨਣ ਭਰ ਦਿਆਂਗੇ”) ਪੁਨਰਜੋਤ ਆਈ ਬੈਂਕ ਲੁਧਿਆਣਾ ਵੱਲੋਂ ਡਾ. ਰਮੇਸ਼ ਸੁਪਰਸਪੈਸ਼ਲਟੀ ਆਈ ਐਂਡ ਲੇਜ਼ਰ ਸੈਂਟਰ, ਲੁਧਿਆਣਾ ਵਿਖੇ 38ਵੇਂ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦੜਵਾੜੇ ਦੀ ਸ਼ੁਰੂਆਤ 25 ਅਗਸਤ 2023 ਨੂੰ ਕੀਤੀ ਗਈ ਜੋ ਕਿ 08 ਸਤੰਬਰ 2023 ਤੱਕ ਜਾਰੀ ਰਹੀ। ਸਕੂਲਾਂ ਅਤੇ ਕਾਲਜਾਂ ਵਿੱਚ ਪੁਨਰਜੋਤ ਵਲੋਂ ਵਿਦਿਆਰਥੀਆਂ ਨੂੰ ਅੱਖਾਂ ਦਾਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਅੱਗੇ....
ਪਾਇਲ ‘ਚ ਘਰ ਵਿੱਚ ਇੱਕਲੀ ਰਹਿੰਦੀ ਔਰਤ ਦਾ ਕਤਲ, ਪੁਲਿਸ ਵੱਲੋਂ ਜਾਂਚ ਸ਼ੁਰੂ
ਪਾਇਲ, 07 ਸਤੰਬਰ : ਖੰਨਾ ‘ਚ ਇੱਕ ਔਰਤ ਦਾ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਹਿਚਾਣ ਰਣਜੀਤ ਕੌਰ (43) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦਾ ਪਤੀ ਇਟਲੀ, ਇੱਕ ਪੁੱਤਰ ਕੈਨੇਡਾ ਤੇ ਇੱਕ ਪੁਰਤਗਾਲ ਵਿੱਚ ਹੈ। ਮ੍ਰਿਤਕਾ ਰਣਜੀਤ ਕੌਰ ਘਰ ਵਿੱਚ ਇੱਕਲੀ ਰਹਿੰਦੀ ਸੀ, ਉਸਦੇ ਘਰ ਦੇ ਥੱਲੇ ਦੁਕਾਨਾਂ ਬਣੀਆਂ ਹੋਈਆਂ ਹਨ, ਜੋ ਕਿਰਾਏ ਤੇ ਦਿੱਤੀਆਂ ਹੋਈਆਂ ਹਨ। 04 ਸਤੰਬਰ ਦੀ ਸ਼ਾਮ ਨੂੰ ਨੇੜੇ ਦੇ ਲੋਕਾਂ ਨੇ ਉਸਨੂੰ ਠੀਕਠਾਕ ਦੇਖਿਆ ਸੀ, ਜਿਸ ਤੋਂ ਬਾਅਦ ਰਣਜੀਤ ਕੌਰ ਦਿਖਾਈ....
ਬਠਿੰਡਾ 'ਚ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ, ਹਾਦਸਾ ਹੈ, ਜਾਂ ਫਿਰ ਖੁਦਕੁਸ਼ੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ
ਬਠਿੰਡਾ, 07 ਸਤੰਬਰ : ਮਾਡਲ ਟਾਊਨ ਫੇਜ਼ -1 ਬਠਿੰਡਾ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦੀ ਖਬਰ ਹੈ। ਪੁਲਿਸ ਅਫਸਰ ਦੀ ਲਾਸ਼ ਉਸਦੀ ਕਾਰ ਵਿੱਚੋਂ ਮਿਲੀ ਹੈ, ਉਨ੍ਹਾਂ ਮੌਤ ਇੱਕ ਹਾਦਸਾ ਹੈ, ਜਾਂ ਫਿਰ ਖੁਦਕੁਸ਼ੀ ਇਸ ਬਾਰੇ ਹਾਲੇ ਕੁੱਝ ਨਹੀਂ ਪਤਾ ਲੱਗਾ, ਪਰ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਪੁਲਿਸ ਅਫਸਰ ਦੀ ਪਹਿਚਾਣ ਰਣਧੀਰ ਸਿੰਘ ਭੁੱਲਰ ਵਜੋਂ ਹੋਈ ਹੈ, ਜੋ ਮੌਜ਼ੂਦਾ ਸਮੇਂ ਵਿੱਚ ਜਗਰਾਓ ਵਿਖੇ ਡਿਊਟੀ ਤੇ ਤੈਨਾਤ ਸੀ। ਮੌਕੇ ਤੇ ਪੁੱਜੀ ਪੁਲਿਸ ਪਾਰਟੀ....
ਭਾਰਤ ਜੋੜੋ ਯਾਤਰਾ ਨੇ ਨਫ਼ਰਤ ਦੀ ਰਾਜਨੀਤੀ ਖਤਮ ਅਤੇ ਮੁਹੱਬਤ ਦਾ ਪੈਗਾਮ ਦਿੱਤਾ ਸੀ : ਕੁਲਬੀਰ ਜ਼ੀਰਾ
ਫਿਰੋਜਪੁਰ,7 ਸਤੰਬਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ ਤੇ ਭਾਰਤ ਜੋੜ ਯਾਤਰਾ ਦੇ 1 ਸਾਲ ਪੂਰੇ ਹੋਣ 'ਤੇ ਜਿਲਾ ਕਾਂਗਰਸ ਫਿਰੋਜ਼ਪੁਰ ਵਿਖੇ ਫਿਰੋਜ਼ਪੁਰ ਦੇ ਇੰਚਾਰਜ ਸ. ਇੰਦਰਬੀਰ ਸਿੰਘ ਬੁਲਾਰੀਆਂ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਰਹਿਣਮਈ ਹੇਠ ਕੁਲਬੀਰ ਸਿੰਘ ਜ਼ੀਰਾ ਜਿਲ੍ਹਾਂ ਪ੍ਰਧਾਨ ਕਾਂਗਰਸ ਕਮੇਟੀ ਫਿਰੋਜ਼ਪੁਰ, ਪਰਮਿੰਦਰ ਸਿੰਘ ਪਿੰਕੀ, ਆਸ਼ੂ ਬੰਗੜ , ਵਿਜੈ ਕਾਲੜਾ ਅਤੇ ਰਾਮਿੰਦਰ ਆਵਲਾ ਜੀ ਦੀ ਟੀਮ ਨੇ ਨਗਰ ਕੌਂਸਲ ਦੇ ਦਫਤਰ ਤੋਂ ਭਾਰਤ ਜੋੜੋ ਯਾਤਰਾ ਦਾ ਆਗਾਜ਼ ਕੀਤਾ। ਸ਼ਹਿਰ....
ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇ ਰਿਹਾ ਹੈ : ਕੈਬਨਿਟ ਮੰਤਰੀ ਬੈਂਸ 
ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਨੰਗਲ ਦਾ ਕੀਤਾ ਅਚਨਚੇਤ ਦੌਰਾ ਨਗਰ ਕੋਂਸਲ ਨੂੰ ਰੋਗਾਣੂ ਮੁਕਤ ਦਵਾਈ ਦਾ ਛਿੜਕਾਅ ਤੇ ਨਿਰੰਤਰ ਫੋਗਿੰਗ ਕਰਵਾਉਣ ਦੀ ਹਦਾਇਤ ਲੋਕਾਂ ਤੋ ਘਰਾਂ, ਵਪਾਰਕ ਅਦਾਰਿਆਂ ਨੇੜੇ ਸਾਫ ਸਫਾਈ ਰੱਖਣ ਵਿੱਚ ਮੰਗਿਆ ਸਹਿਯੋਗ ਨੰਗਲ 07 ਸਤੰਬਰ : ਵਾਤਾਵਰਣ ਵਿੱਚ ਨਿਰੰਤਰ ਹੋ ਰਹੇ ਬਦਲਾਅ ਅਤੇ ਮੌਸਮ ਦੀਆਂ ਤਬਦੀਲੀਆਂ ਨਾਲ ਮੌਸਮੀ ਬਿਮਾਰੀਆਂ ਡੇਂਗੂ, ਚਿਕਨਗੁਨੀਆਂ ਵਰਗੇ ਰੋਂਗ ਕਈ ਵਾਰ ਜਾਨ ਲੇਵਾ ਬਣ ਜਾਂਦੇ ਹਨ। ਜਿਨ੍ਹਾਂ ਤੋ ਬਚਾਅ ਲਈ ਜਰੂਰੀ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਇਸ ਲਈ....
ਸਰਕਾਰ ਵਲੋਂ ਭ੍ਰਿਸ਼ਟਾਚਾਰ ਤੇ ਨਸ਼ਿਆਂ ਨੂੰ ਨੱਥ ਪਾਕੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ, ਨੌਜਵਾਨਾਂ ਨੂੰ ਰੋਜਗਾਰ ਪ੍ਰਦਾਨ ਕਰਨ ਦੀ ਵਚਨਬੱਧਤਾ ਨਿਭਾਈ ਜਾ ਰਹੀ ਹੈ।
ਜੌੜਾਮਾਜਰਾ ਵੱਲੋਂ ਪਿੰਡਾਂ ਢੈਂਠਲ ਤੇ ਬਾਦਸ਼ਾਹਪੁਰ ਕਾਲੇਕੀ ਵਿਖੇ ਨਵੀਂਆਂ ਬਣਾਈਆਂ ਸੜਕਾਂ ਦਾ ਉਦਘਾਟਨ ਕਿਹਾ ਸਮਾਣਾ ਹਲਕੇ ਦੇ ਵਿਕਾਸ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਭ੍ਰਿਸ਼ਟਾਚਾਰ ਤੇ ਨਸ਼ਿਆਂ ਨੂੰ ਨੱਥ ਪਾਕੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਸਮੇਤ ਨੌਜਵਾਨਾਂ ਨੂੰ ਰੋਜਗਾਰ ਪ੍ਰਦਾਨ ਕਰਨ ਦੀ ਵਚਨਬੱਧਤਾ ਨਿਭਾਈ ਜੌੜਾਮਾਜਰਾ ਨੇ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖਕੇ ਆਪ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਸਮਾਣਾ, 7....