ਮਾਲਵਾ

ਬੱਸਾਂ ’ਚ ਅਸ਼ਲੀਲ ਗਾਣੇ ਚਲਾਉਣ ’ਤੇ ਮਨਾਹੀ, ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਰੋਕ
ਜੇਲ੍ਹ ਦੇ 500 ਮੀਟਰ ਦੇ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਬਰਨਾਲਾ, 29 ਅਗਸਤ 2024 : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਚੱਲਣ ਵਾਲੀਆਂ ਸਰਕਾਰੀ ਅਤੇ ਨਿੱਜੀ ਬੱਸਾਂ ਵਿੱਚ ਅਸ਼ਲੀਲ ਗਾਣੇ ਚਲਾਉਣ ’ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕਰਨ ਵਾਲੇ ਬੱਸ ਚਾਲਕ ਜਾਂ ਕੰਡਕਟਰ ਵਿਰੁੱਧ ਸ਼ਿਕਾਇਤ ਪਾਈ ਗਈ ਤਾਂ ਉਸ ਦੇ....
ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼ੁਰੂ ਹੋਣ ਜਾ ਰਹੇ ਹਨ ਬਲਾਕ ਪੱਧਰੀ ਖੇਡ ਮੁਕਾਬਲੇ
‘ਖੇਡਾਂ ਵਤਨ ਪੰਜਾਬ ਦੀਆਂ 2024’ (ਸੀਜ਼ਨ-3) ਸ੍ਰੀ ਮੁਕਤਸਰ ਸਾਹਿਬ, 29 ਅਗਸਤ 2024 : ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਇਸੇ ਮੰਤਵ ਤਹਿਤ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ -3 ਦਾ ਆਗਾਜ਼ ਹੋ ਰਿਹਾ ਹੈ। ਇਸੇ ਲੜੀ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਬਲਾਕਾਂ ਵਿੱਚ 02 ਸਤੰਬਰ ਤੋਂ 11 ਸਤੰਬਰ ਤੱਕ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਦਿੱਤੀ। ਉਹਨਾਂ....
ਧੀਆਂ ਨੂੰ ਸਨਮਾਨ ਦੇਣ ਲਈ ਪੰਜਾਬ ਸਰਕਾਰ ਨੇ ਆਯੋਜਿਤ ਕੀਤਾ ਹੈ ਤੀਆਂ ਦਾ ਮੇਲਾ- ਸੁਖਜਿੰਦਰ ਸਿੰਘ ਕਾਉਣੀ
ਦੂਜੇ ਦਿਨ ਦੇ ਸਮਾਗਮਾਂ ਦੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੇ ਕਰਵਾਈ ਸ਼ੁਰੂਆਤ ਕਿਹਾ ਧੀਆਂ ਨੂੰ ਆਪਣੀ ਪ੍ਰਤਿਭਾ ਦੀ ਪੇਸ਼ਕਾਰੀ ਲਈ ਉਪਲਬਧ ਹੋ ਰਿਹਾ ਹੈ ਮੰਚ ਭਲਾਈਆਣਾ, 29 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਦੂਜੇ ਦਿਨ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਜੋਤੀ ਜਗਾ ਕੇ ਕੀਤੀ। ਇਸ ਮੌਕੇ....
ਤੀਆਂ ਦੇ ਮੇਲੇ ਦੌਰਾਨ ਪ੍ਰਤੀਭਾਗੀਆਂ ਅਤੇ ਕੁਇਜ਼ ਜੇਤੂਆਂ ਨੂੰ ਇਨਾਮ ਵਿੱਚ ਦਿੱਤੀਆਂ ਜਾ ਰਹੀਆਂ ਹਨ ਕਿਤਾਬਾਂ
ਭਲਾਈਆਣਾ, 29 ਅਗਸਤ 2024 : ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ ਸੱਭਿਆਚਾਰਕ ਮਾਮਲੇ ਪੁਰਾਤੱਤਵ ਅਤੇ ਅਜਾਇਬ ਕਰ ਵਿਭਾਗ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਤੀਆਂ ਦੇ ਮੇਲੇ ਦੌਰਾਨ ਜ਼ਿਲਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਨੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੀ ਰਹਿਨੁਮਾਈ ਹੇਠ ਇੱਕ ਨਵੇਕਲੀ ਪਹਿਲ ਕਦਮੀ ਕੀਤੀ ਹੈ। ਇਸ ਮੇਲੇ ਦੌਰਾਨ ਜਿੱਥੇ ਵੱਖ-ਵੱਖ ਸੱਭਿਆਚਾਰਕ ਵਿਸ਼ਿਆਂ ਨਾਲ ਜੁੜੇ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਦਰਸ਼ਕਾਂ ਵਿੱਚੋਂ ਸੱਭਿਆਚਾਰ ਨਾਲ....
ਪੰਜਾਬ ਦੀਆਂ ਵਿਰਾਸਤੀ ਵਸਤਾਂ ਦੀ ਪਰਦਰਸ਼ਨੀ ਅਤੇ ਪਿੰਡ ਦਾ ਦ੍ਰਿਸ਼ ਤੀਆਂ ਦੇ ਮੇਲੇ ਵਿੱਚ ਬਣ ਰਿਹਾ ਹੈ ਖਿੱਚ ਦਾ ਕੇਂਦਰ
ਡਿਪਟੀ ਕਮਿਸ਼ਨਰ ਰਾਕੇਸ਼ ਤ੍ਰਿਪਾਠੀ ਵੱਲੋਂ ਮੇਲੇ ਦਾ ਦੌਰਾ ਭਲਾਈਆਣਾ, 29 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤੀਆਂ ਦੇ ਮੇਲੇ ਵਿੱਚ ਪੰਜਾਬ ਦੀਆਂ ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ ਅਤੇ ਪਿੰਡ ਦੇ ਦ੍ਰਿਸ਼ ਲੋਕਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ। ਵੱਡੀ ਗਿਣਤੀ ਵਿੱਚ ਨੌਜਵਾਨ ਪੀੜੀ ਦੇ ਮੁੰਡੇ ਕੁੜੀਆਂ ਜਿੱਥੇ ਇਹਨਾਂ ਵਸਤਾਂ ਨੂੰ ਗੌਰ ਨਾਲ ਵੇਖ ਕੇ ਇਹਨਾਂ ਸਬੰਧੀ ਜਾਣਕਾਰੀ ਹਾਸਿਲ ਕਰ ਰਹੇ ਹਨ ਉੱਥੇ ਹੀ....
ਸੈਰ ਸਪਾਟਾ ਵਿਭਾਗ ਪੰਜਾਬ ਦੀਆਂ ਵੇਖਣ ਵਾਲੀਆਂ ਥਾਵਾਂ ਦੀ ਪ੍ਰਦਰਸ਼ਨੀ ਬੱਸ ਭਲਾਈਆਣਾ ਪਹੁੰਚੀ
ਭਲਾਈਆਣਾ 29 ਅਗਸਤ 2024 : ਸੈਰ ਸਪਾਟਾ ਵਿਭਾਗ ਵੱਲੋਂ ਰਾਜ ਵਿੱਚ ਵੇਖਣ ਯੋਗ ਥਾਵਾਂ ਨੂੰ ਇੱਕ ਪ੍ਰਦਰਸ਼ਨੀ ਬੱਸ ਰਾਹੀਂ ਲੋਕਾਂ ਨੂੰ ਵਿਖਾਉਣ ਲਈ ਤੀਆਂ ਦੇ ਮੇਲੇ ਵਿੱਚ ਵਿਵਸਥਾ ਕੀਤੀ ਗਈ ਹੈ। ਪਿੰਡ ਭਲਾਈਆਣਾ ਵਿਖੇ ਲੱਗੇ ਇਸ ਤੀਆਂ ਦੇ ਮੇਲੇ ਵਿੱਚ ਵਿਭਾਗ ਦੀ ਇਹ ਪ੍ਰਦਰਸ਼ਨੀ ਬੱਸ ਪਹੁੰਚੀ ਹੈ, ਜਿਸ ਨੂੰ ਲੋਕ ਉਤਸਾਹ ਨਾਲ ਵੇਖ ਰਹੇ ਹਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਇਸ ਦੀ ਸ਼ੁਰੂਆਤ ਕਰਵਾਈ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਲਈ ਅਨੇਕਾਂ ਥਾਵਾਂ....
ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਕੰਮ ਵਿੱਚ ਸੁਧਾਰ ਲਿਆਉਣ ਦੇ ਹੁਕਮ
ਫਰੀਦਕੋਟ 29 ਅਗਸਤ 2024 : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਫਰੀਦਕੋਟ ਵਿਖੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਉਨ੍ਹਾਂ ਪਿਛਲੇ ਮਹੀਨੇ ਲਏ ਗਏ ਫੈਸਲਿਆਂ ਉੱਪਰ ਹੋਏ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਨੇਪਰੇ ਚਾੜਨ....
13ਵਾਂ ਸੁਵਿਧਾ ਕੈਂਪ ਪਿੰਡ ਮੱਤਾ ਵਿਖੇ ਲੱਗੇਗਾ ਕੱਲ : ਵਿਨੀਤ ਕੁਮਾਰ
ਵੱਡਾ ਗੁਰਦੁਆਰਾ ਸਾਹਿਬ ਵਿਖੇ ਲੱਗੇਗਾ ਕੈਂਪ ਜੈਤੋ, 29 ਅਗਸਤ 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 30 ਅਗਸਤ ਨੂੰ ਸਵੇਰੇ 09.30 ਵਜੇ ਵੱਡਾ ਗੁਰਦੁਆਰਾ ਸਾਹਿਬ ਪਿੰਡ ਮੱਤਾ ਵਿਖੇ 13ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੀ ਵਿਸ਼ੇਸ਼ ਤੌਰ ਤੇ....
ਜੈਤੋ ਵਿਖੇ 29.93 ਲੱਖ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਡਿਪਟੀ ਕਮਿਸ਼ਨਰ
ਜੈਤੋ ਦੇ 04 ਪਿੰਡਾਂ ਵਿੱਚ ਗਲੀਆਂ, ਆਂਗਣਵਾੜੀ ਅਤੇ ਸਕੂਲ ਬਾਊਂਡਰੀ ਵਾਲ ਦਾ ਹੋ ਰਿਹਾ ਨਿਰਮਾਣ ਜੈਤੋ, 29 ਅਗਸਤ 2024 : ਜਿਲ੍ਹੇ ਦੇ ਬਲਾਕ ਜੈਤੋ ਵਿਖੇ ਮਗਨਰੇਗਾ ਅਧੀਨ 29.93 ਲੱਖ ਰੁਪਏ ਦੀ ਰਾਸ਼ੀ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜੋ ਕਿ ਜਲਦ ਹੀ ਤਿਆਰ ਹੋ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਹੁੰਦਿਆਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ....
ਏਕ ਪੇਡ-ਮਾਂ ਕੇ ਨਾਮʼ ਮੁਹਿੰਮ ਦਾ ਆਗਾਜ਼, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਲਗਾਏ ਪੌਦੇ
30 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਪੌਦੇ ਲਗਾ ਕੇ ਮੋਗੇ ਦੀ ਹਰਿਆਲੀ ਵਿੱਚ ਕੀਤਾ ਜਾਵੇਗਾ ਵਾਧਾ ਰੁੱਖਾਂ ਦਾ ਜੀਵਨ ਸਾਡੇ ਉਪਰ ਨਹੀਂ, ਸਾਡਾ ਸਵਸਥ ਜੀਵਨ ਰੁੱਖਾਂ ਉਪਰ ਨਿਰਭਰ, ਹਰੇਕ ਲਗਾਏ ਰੁੱਖ : ਵਿਧਾਇਕ ਬਿਲਾਸਪੁਰ ਮੋਗਾ 29 ਅਗਸਤ 2024 : ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਨ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਲਈ ਹਰੇਕ ਮਨੁੱਖ ਨੂੰ ਵੱਧ ਤੋਂ ਵੱਧ ਦਰੱਖਤ ਲਗਾ ਕੇ ਇਹਨਾਂ ਦੀ ਸਾਂਭ ਸੰਭਾਲ ਵੀ ਕਰਨੀ ਚਾਹੀਦੀ ਹੈ। ਰੁੱਖ ਸਾਡੇ ਸਭ ਤੋਂ ਚੰਗੇ ਦੋਸਤ ਹਨ ਕਿਉਂਕਿ ਇਹ ਸਾਡੇ ਸਾਹ ਲੈਣ ਵਾਲੀ....
ਪੰਜਾਬੀ ਵਿਰਸੇ ਨੂੰ ਜਿਉਂਦਾ ਰੱਖਣ ਲਈ ਨੋਜਵਾਨਾਂ ਤੇ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਬਾਰੇ ਜਾਣੂ ਕਰਵਾਉਣਾ ਜਰੂਰੀ:ਏ.ਡੀ.ਸੀ ਧਾਲੀਵਾਲ
ਐਸ.ਡੀ.ਐਮ ਇਸਮਿਤ ਵਿਜੇ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਚਣੋਂ ਵਿਖੇ ਪੰਜਾਬੀ ਵਿਰਸੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਵਿੱਚ ਕੀਤੀ ਸ਼ਿਰਕਤ ਫ਼ਤਹਿਗੜ੍ਹ ਸਾਹਿਬ, 29 ਅਗਸਤ 2024 : ਸਰਕਾਰੀ ਐਲੀਮੈਂਟਰੀ ਸਕੂਲ ਚਣੋਂ ਵਿਖੇ ਪੰਜਾਬੀ ਵਿਰਸੇ ਨੂੰ ਦਰਸਾਉਦੀਂ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਜਦੋਂ ਕਿ ,ਐਸ.ਡੀ.ਐਮ ਫਤਿਹਗੜ੍ਹ ਸਾਹਿਬ ਸ੍ਰੀਮਤੀ ਇਸਮਿਤ ਵਿਜੇ ਸਿੰਘ ਇਸ ਪ੍ਰਦਰਸ਼ਨੀ ਵਿੱਚ ਵਿਸ਼ੇਸ਼....
ਸਰਕਾਰ ਦੀਆਂ ਸਵੈ ਰੋਜ਼ਗਾਰ ਸਕੀਮਾਂ ਅਧੀਨ ਦਿੱਤੇ ਜਾਂਦੇ ਕਰਜ਼ੇ ਦੇ ਕੇਸਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ : ਪਰਨੀਤ ਸ਼ੇਰਗਿੱਲ
ਸਮੂਹ ਬੈਂਕ ਛੋਟੇ ਕਰਜ਼ੇ ਦੇ ਕੇਸਾਂ ਦਾ ਵੱਧ ਤੋਂ ਵੱਧ ਨਿਪਟਾਰਾ ਕਰਨ ਨੂੰ ਬਣਾਉਣ ਯਕੀਨੀ ਆਰਸੇਟੀ ਦੀ ਤਿਮਾਹੀ ਮੀਟਿੰਗ ਵਿੱਚ ਦਿੱਤੇ ਟੀਚੇ ਤੋਂ ਘੱਟ ਪ੍ਰਾਪਤੀਆਂ ਕਰਨ ਵਾਲੇ ਬੈਂਕਾਂ ਦਾ ਡੀ.ਸੀ. ਨੇ ਲਿਆ ਸਖਤ ਨੋਟਿਸ ਕਰਜ਼ੇ ਦੇ ਕੇਸਾਂ ਨੂੰ ਲਮਾਂ ਸਮਾਂ ਲੰਬਿਤ ਰੱਖਣ ਵਾਲੇ ਬੈਂਕ ਅਧਿਕਾਰੀਆਂ ਬਾਰੇ ਉਚ ਅਧਿਕਾਰੀਆਂ ਨੂੰ ਲਿਖਣ ਦੀ ਕੀਤੀ ਹਦਾਇਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਰਸੇਟੀ ਦੀ ਤਿਮਾਹੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਫ਼ਤਹਿਗੜ੍ਹ ਸਾਹਿਬ, 29....
ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਸ਼ਾਨਦਾਰ ਕੰਮ : ਅਮਨ ਅਰੋੜਾ
ਤੀਆਂ ਦੇ ਮੇਲੇ ਦੇ ਦੂਜੇ ਸੈਸ਼ਨ ਦਾ ਦੀਪ ਜਗਾ ਕੇ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ ਸ੍ਰੀ ਮੁਕਤਸਰ ਸਾਹਿਬ, 28 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਪਹਿਲੇ ਦਿਨ ਦੂਜੇ ਸੈਸ਼ਨ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੀਪ ਜਗਾ ਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਧਰਮਕੋਟ ਦੇ ਵਿਧਾਇਕ ਸ਼੍ਰੀ....
ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ, ਮੁਖ ਮੰਤਰੀ ਮਾਨ ਨੇ ਕੀਤਾ ਸਵਾਗਤ
ਗਿੱਦੜਬਾਹਾ ,28 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਲੰਮੀ ਵੀਡੀਓ ਰਾਹੀਂ ਅਲਵਿਦਾ ਕਹਿਣ ਵਾਲੇ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਨੇ ਖਾਸ ਤੌਰ ਤੇ ਆਯੋਜਿਤ ਕੀਤੇ ਇਕ ਸਿਆਸੀ ਪ੍ਰੋਗਰਾਮ ‘ਚ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਪਾਰਟੀ ‘ਚ ਸ਼ਾਮਿਲ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ‘ਚ ਜੀ ਆਇਆ ਆਖਿਆ ਹੈ। ਇਸ ਮੌਕੇ ਮਾਨ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਤਰੀਫ਼....
ਮਾਲੇਰਕੋਟਲਾ ‘ਚ NHAI ਦੇ ਪ੍ਰੋਜੈਕਟ ਲਈ ਜ਼ਮੀਨ ‘ਤੇ ਕਬਜ਼ੇ ਨੂੰ ਲੈ ਕੇ ਕਿਸਾਨਾਂ ‘ਤੇ ਪੁਲਿਸ ਦੀ ਹੋਈ ਝੜਪ 
ਮਾਲੇਰਕੋਟਲਾ, 28 ਅਗਸਤ 2024 : ਮਾਲੇਰਕੋਟਲਾ ‘ਚ NHAI ਦੇ ਪ੍ਰੋਜੈਕਟ ਲਈ ਜ਼ਮੀਨ ‘ਤੇ ਕਬਜ਼ੇ ਨੂੰ ਲੈ ਕੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਭਾਰਤ ਮਾਲਾ ਪ੍ਰੋਜੈਕੇਟ ਦੇ ਤਹਿਤ ਹਾਈਵੇ ਬਣਾਉਣ ਲਈ ਜ਼ਮੀਨ ਐਕੁਆਇਰ ਆਈ ਟੀਮ ਜੋ ਪੁਲਿਸ ਸਮੇਤ ਪਹੁੰਚੀ ਸੀ, ਉਸਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ ਕੀਤਾ ਗਿਆ ਹੈ। ਇਸੇ ਵਿਰੋਧ ਦੌਰਾਨ ਕਿਸਾਨਾਂ ਦੀ ਪੁਲਿਸ ਦੇ ਨਾਲ ਝੜਪ ਹੋਈ ਹੈ। ਪ੍ਰਸਾਸ਼ਨ ਵਲੋਂ ਰਾਹ ‘ਚ ਟਿੱਪਰ ਲਗਾ ਕੇ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਿਆ ਜਾ ਰਿਹਾ ਸੀ ਜਿਸਦਾ....