ਮਾਲਵਾ

ਸਥਾਨਕ ਲੋਕਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਸਮੂਹ ਸੰਗਤਾਂ ਨੇ ਸਹਿਯੋਗ ਨਾਲ ਪਿੰਡ ਘੜੁੰਮ ਦੇ ਨੇੜੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਦਾ ਕੰਮ ਮੁਕੰਮਲ-ਡਿਪਟੀ ਕਮਿਸ਼ਨਰ
ਬੰਨ੍ਹ ਨੂੰ ਪੂਰਨ ਦਾ ਕੰਮ ਮੁਕੰਮਲ ਹੋਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਤ ਬਾਬਾ ਸੁੱਖ ਸਿੰਘ ਜੀ ਕਾਰਸੇਵਾ ਸਰਹਾਲੀ ਕਲਾਂ ਵਾਲਿਆਂ ਨੂੰ ਵਿਸ਼ੇਸ ਤੌਰ ‘ਤੇ ਕੀਤਾ ਗਿਆ ਸਨਮਾਨਿਤ ਡਿਪਟੀ ਕਮਿਸ਼ਨਰ ਨੇ ਬੰਨ੍ਹ ਨੰੁ ਹੋਰ ਮਜ਼ਬੂਤ ਕਰਨ ਲਈ ਡਰੇਨੇਜ਼ ਵਿਭਾਗ ਨੂੰ ਦਿੱਤੇ ਲੋੜੀਂਦੇ ਆਦੇਸ਼ ਹਰੀਕੇ ਪੱਤਣ, 28 ਅਗਸਤ : ਸਥਾਨਕ ਲੋਕਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਸਮੂਹ ਸੰਗਤਾਂ ਨੇ ਸਹਿਯੋਗ ਨਾਲ ਅਤੇ ਸੰਤ ਬਾਬਾ ਸੁੱਖ ਸਿੰਘ ਜੀ ਕਾਰਸੇਵਾ ਸਰਹਾਲੀ ਕਲਾਂ ਦੀ ਅਗਵਾਈ ਹੇਠ ਅੱਜ 10ਵੇਂ ਦਿਨ ਦਰਿਆ ਸਤਲੁਜ ਕਿਨਾਰੇ....
ਬ੍ਰਹਮ ਕੁਮਾਰੀ ਆਸ਼ਰਮ ਦੀਆਂ ਭੈਣਾਂ ਨੇ ਡਿਪਟੀ ਕਮਿਸ਼ਨਰ ਨੂੰ ਬੰਨ੍ਹੀਂ ਰੱਖੜੀ
ਰੱਖੜੀ ਦਾ ਤਿਉਹਾਰ ਸਾਨੂੰ ਸਾਰਿਆਂ ਨੂੰ ਆਪਸੀ ਪਿਆਰ ਅਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ-ਡਿਪਟੀ ਕਮਿਸ਼ਨਰ ਫਾਜ਼ਿਲਕਾ 29 ਅਗਸਤ : ਬ੍ਰਹਮ ਕੁਮਾਰੀ ਆਸ਼ਰਮ ਦੀਆਂ ਭੈਣਾਂ ਪ੍ਰਿਆ, ਸ਼ਾਲਿਨੀ, ਨਿਸ਼ਾ ਬੈਨ ਅਤੇ ਬੀ.ਕੇ ਸੁਭਾਸ਼ ਬਾਈ ਰਿਟਾਂ. ਰੇਜ਼ ਅਫਸਰ ਵੱਲੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਫ਼ਤਰ ਆ ਕੇ ਰੱਖੜੀ ਬੰਨ੍ਹੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਰੱਖੜੀ ਦੇ ਤਿਉਹਾਰ ਦਾ ਅਧਿਆਤਮਕ ਮਹੱਤਵ ਵੀ ਦੱਸਿਆ ਗਿਆ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਆਸ਼ਰਮ ਆਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਬ੍ਰਹਮ....
ਡਿਪਟੀ ਕਮਿਸ਼ਨਰ ਵੱਲੋਂ ਹਰਿਆਲੀ (ਓਕਸੀ) ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ
ਕਿਹਾ, ਆਉਣ ਵਾਲੀਆਂ ਪੀੜੀਆਂ ਨੂੰ ਹਰਿਆ ਭਰਿਆ ਤੇ ਸਾਫ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਬੂਟੇ ਲਗਾਉਣਾ ਬਹੁਤ ਜ਼ਰੂਰੀ ਫਾਜ਼ਿਲਕਾ 29 ਅਗਸਤ : ਵਣ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਗ੍ਰੈਜੂਏਟ ਵੈੱਲਫੇਅਰ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਨੂੰ ਹਰਾ ਭਰਾ ਬਣਾਉਣ ਲਈ ਹਰਿਆਲੀ (ਓਕਸੀ) ਵੈਨ ਰਵਾਨਾ ਕੀਤੀ ਗਈ। ਜਿਸ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰੋਬਿਨ ਹੁੱਡ ਆਰਮੀ....
ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਵਿਖੇ ਬਣ ਰਹੇ ਸਬ ਡਵੀਜਨ ਪ੍ਰਬੰਧਕੀ ਕੰਪਲੈਕਸ ਅਤੇ ਬੱਸ ਸਟੈਂਡ ਦਾ ਅਚਨਚੇਤ ਨਿਰੀਖਣ
ਕਿਹਾ, ਬਿਲਡਿੰਗਾਂ ਦੇ ਨਿਰਮਾਣ ਕਾਰਜਾਂ ਵਿਚ ਵਰਤੀ ਜਾਣ ਵਾਲੀ ਸਮੱਗਰੀ ਉਚ ਗੁਣਵਤਾ ਵਾਲੀ ਹੋਵੇ ਤੇ ਇਸ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਫਾਜ਼ਿਲਕਾ 29 ਅਗਸਤ : ਡਿਪਟੀ ਕਮਿਸ਼ਨਰ-ਕਮ-ਨਗਰ ਨਿਗਮ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐਸ. ਵੱਲੋਂ ਅਬੋਹਰ ਸ਼ਹਿਰ ਵਿਖੇ ਉਸਰੀ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟ ਜਿਵੇਂ ਕਿ ਸਬ ਡਵੀਜਨ ਪ੍ਰਬੰਧਕੀ ਕੰਪਲੈਕਸ ਅਤੇ ਬੱਸ ਸਟੈਂਡ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਬੰਧਿਤ ਅਧਿਕਾਰੀਆਂ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਨੂੰ ਤੈਅ....
ਡਿਪਟੀ ਕਮਿਸ਼ਨਰ ਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ 'ਤੇ ਬੀ.ਐੱਸ.ਐੱਫ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ
ਫਾਜ਼ਿਲਕਾ 29 ਅਗਸਤ : ਰੱਖੜੀ ਵਿਸ਼ਵਾਸ ਅਤੇ ਪਿਆਰ ਦਾ ਤਿਉਹਾਰ ਹੈ ਜਿਸ ਵਿੱਚ ਭੈਣਾਂ ਆਪਣੇ ਭਰਾਵਾਂ ਨੂੰ ਉਨ੍ਹਾਂ ਦੀ ਤੰਦਰੁਸਤੀ ਅਤੇ ਲੰਬੀ ਉਮਰ ਲਈ ਰੱਖੜੀ ਬੰਨ੍ਹਦੀਆਂ ਹਨ। ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ 'ਤੇ ਬੀਐੱਸਐੱਫ ਦੇ ਜਵਾਨਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਫਾਜਿਲ਼ਕਾ ਦੇ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਤੋਂ ਇਲਾਵਾ ਬੀਐਸਐਫ ਦੇ ਸੀਨੀਅਰ ਅਧਿਕਾਰੀ ਵੀ ਹਾਜਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਵਾਨਾਂ ਨੂੰ ਰੱਖੜੀ....
ਹੜ੍ਹਾਂ ਕਾਰਨ ਹੋਏ ਘਰਾਂ ਅਤੇ ਫਸਲੀ ਨੁਕਸਾਨ ਦੇ ਮੁਆਵਜ਼ੇ ਲਈ ਪਿੰਡ ਪੱਧਰ ’ਤੇ ਕੈਂਪਾਂ ਦਾ ਆਯੋਜਨ
ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹੜ੍ਹ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਪ੍ਰਮੋਦ ਸਿੰਗਲਾ ਮਾਨਸਾ, 29 ਅਗਸਤ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਹੜ੍ਹਾਂ ਕਾਰਨ ਹੋਏ ਘਰਾਂ ਅਤੇ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਹੜ੍ਹ ਪੀੜਤ ਪਰਿਵਾਰਾਂ ਤੋਂ ਬੈਂਕ ਖਾਤੇ ਅਤੇ ਹੋਰ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਕੇ ਅਗਲੇਰੀ ਕਾਰਵਾਈ ਕਰਨ ਹਿਤ ਵੱਖ ਵੱਖ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਐਸ.ਡੀ.ਐਮ. ਬੁਢਲਾਡਾ ਸ੍ਰੀ....
ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਟੂਰਨਾਮੈਂਟ
ਹੁਣ 01 ਤੋਂ 09 ਸਤੰਬਰ ਤੱਕ ਹੋਣਗੇ-ਜ਼ਿਲ੍ਹਾ ਖੇਡ ਅਫ਼ਸਰ ਮਾਨਸਾ, 29 ਅਗਸਤ : ਖੇਡ ਵਿਭਾਗ ਪੰਜਾਬ ਵੱਲੋੋ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਤਹਿਤ ਬਲਾਕ ਪੱਧਰੀ ਟੂਰਨਾਂਮੈਂਟ 01 ਸਤੰਬਰ ਤੋੋਂ 09 ਸਤੰਬਰ 2023 ਤੱਕ ਜ਼ਿਲ੍ਹਾ ਮਾਨਸਾ ਦੇ 5 ਬਲਾਕਾਂ ਵਿਚ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਬਲਾਕ ਪੱਧਰੀ ਟੂਰਨਾਂਮੈਟ ਵਿਚ ਅਥਲੈਟਿਕਸ, ਵਾਲੀਬਾਲ (ਸਮੈਸਿੰਗ ਤੇ....
ਕੌਮਾਂਤਰੀ ਖੇਡ ਦਿਵਸ ਮੌਕੇ ਡਿਪਟੀ ਕਮਿਸ਼ਨਰ ਨੇ ਈਕੋ ਵਹੀਲਰ ਸਾਈਕਲ ਗਰੁੱਪ ਨਾਲ 30 ਕਿਲੋਮੀਟਰ ਸਾਈਕਲ ਰਾਈਡ ਲਗਾਈ
ਗਰੁੱਪ ਵਿਚ ਕੀਤੀ ਜਾਂਦੀ ਸਾਈਕਲ ਰਾਈਡ ਸਮਾਜ ਵਿਚ ਸਿਹਤ ਪ੍ਰਤੀ ਚੰਗਾ ਸੁਨੇਹਾ-ਡਿਪਟੀ ਕਮਿਸ਼ਨਰ ਲੜਕਿਆਂ ਦੇ ਨਾਲ-ਨਾਲ ਲੜਕੀਆਂ ਨੂੰ ਵੀ ਸਾਈਕਲ ਰਾਈਡ ਦਾ ਹਿੱਸਾ ਬਣਨ ਦੀ ਅਪੀਲ ਮਾਨਸਾ, 29 ਅਗਸਤ : ਕੌਮਾਂਤਰੀ ਖੇਡ ਦਿਵਸ ਮੌਕੇ ਈਕੋ ਵਹੀਲਰ ਸਾਈਕਲ ਗਰੁੱਪ ਵੱਲੋਂ ਮਾਨਸਾ ਤਿੰਨ ਕੋਨੀ ਤੋਂ ਪਿੰਡ ਭਾਈ ਦੇਸਾ ਤੱਕ ਲਗਭਗ 30 ਕਿਲੋਮੀਟਰ ਸਾਈਕਲ ਰਾਈਡ ਲਗਾਈ ਗਈ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕਲੱਬ ਦੇ ਕਰੀਬ 60 ਮੈਂਬਰਾਂ ਨਾਲ ਸਾਈਕਲ ਰਾਈਡ ਵਿਚ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ....
ਸ਼ਹੀਦ ਨਾਇਬ ਸੂਬੇਦਾਰ ਰਮੇਸ਼ ਲਾਲ ਦੇ ਭੋਗ 'ਤੇ ਸਪੀਕਰ ਸੰਧਵਾਂ ਨੇ ਪਹੁੰਚ ਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਫਰੀਦਕੋਟ 29 ਅਗਸਤ : ਪਿੰਡ ਸਿਰਸੜੀ ਦੇ ਭਾਰਤੀ ਸੈਨਾ ਦੇ ਨਾਇਬ ਸੂਬੇਦਾਰ ਰਮੇਸ਼ ਲਾਲ ਜੋ ਕਿ ਲੇਹ ਵਿਖੇ ਇੱਕ ਹਾਦਸੇ ਦੌਰਾਨ ਸ਼ਹੀਦ ਹੋ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਬੋਲਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਨਾਇਬ ਸੂਬੇਦਾਰ ਰਮੇਸ਼ ਲਾਲ ਦੀ ਬੇਵਕਤੀ ਮੌਤ ਬਹੁਤ ਵੱਡਾ ਘਾਟਾ ਹੈ, ਜੋ ਕਿ ਪੂਰਾ ਤਾਂ ਨਹੀਂ ਕੀਤਾ ਜਾ ਸਕਦਾ ਪਰ....
'ਆਪ' ਨਾ ਸਿਰਫ਼ ਆਪਣੇ ਚੋਣ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਹੈ, ਸਗੋਂ ਇਹ ਪ੍ਰਚਾਰ 'ਬਦਲਾਅ' ਨੂੰ ਪੇਸ਼ ਕਰਨ, ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ 'ਚ ਵੀ ਨਾਕਾਮ ਹੈ : ਰਾਜਾ ਵੜਿੰਗ
ਫਿਰੋਜ਼ਪੁਰ, 28 ਅਗਸਤ : ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਪਾਰਟੀ ਦੀ ਸਰਕਾਰ ਵੱਲੋਂ ਪਹਿਲਾਂ ਤਾਂ ਆਫਤ ਨਾ ਨਜਿੱਠਣ ‘ਚ ਦੇਰੀ ਕੀਤੀ ਤੇ ਹੁਣ ਲੋਕਾਂ ਨੂੰ ਮੁਆਵਜਾ ਦੇਣ ਵਿੱਚ ਵੀ ਸਰਕਾਰ ਦੀ ਕਰ....
ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵਿਖੇ ‘ਅੱਖਰ ਅੱਖਰ ਲੋਅ’ ਪੁਸਤਕ ’ਤੇ ਵਿਚਾਰ ਚਰਚਾ ਕਰਵਾਈ ਗਈ
ਐਸ.ਏ.ਐਸ.ਨਗਰ, 28 ਅਗਸਤ : ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਕਵੀ ਮੰਚ (ਰਜਿ.) ਮੋਹਾਲੀ ਵੱਲੋਂ ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਹੜੇ ਗੁਰਪ੍ਰੀਤ ਕੌਰ ਸੈਣੀ ਦੀ ਪੁਸਤਕ ‘ਅੱਖਰ ਅੱਖਰ ਲੋਅ’ ਨੂੰ ਲੋਕ ਅਰਪਣ ਕਰਨ ਮੌਕੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ....
ਏ.ਡੀ.ਸੀ. ਵੱਲੋਂ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓ ਪੀ ਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ
ਐਸ.ਏ.ਐਸ ਨਗਰ, 28 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਐਸ....
ਐਸ.ਏ.ਐਸ.ਨਗਰ ਵਿੱਚ 12 'ਮਾਡਲ ਫੇਅਰ ਪ੍ਰਾਈਸ' ਦੁਕਾਨਾਂ ਖੋਲ੍ਹੀਆਂ ਜਾਣਗੀਆਂ - ਡੀ ਸੀ ਆਸ਼ਿਕਾ ਜੈਨ
ਰਾਸ਼ਨ ਡਿਪੂਆਂ ਤੋਂ ਵਾਂਝੇ ਖੇਤਰਾਂ ਨੂੰ ਦਿੱਤੀ ਜਾਵੇਗੀ ਤਰਜੀਹ ਡੀ ਸੀ ਨੇ ਐਸ ਡੀ ਐਮਜ਼ ਨੂੰ ਕੱਲ੍ਹ ਤੱਕ ਪ੍ਰਤੀ ਬਲਾਕ ਤਿੰਨ ਤੋਂ ਪੰਜ ਪਿੰਡਾਂ ਦੀ ਸ਼ਨਾਖ਼ਤ ਕਰਨ ਲਈ ਕਿਹਾ ਐਸ.ਏ.ਐਸ.ਨਗਰ, 28 ਅਗਸਤ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਰਕਫੈੱਡ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 'ਮਾਡਲ ਫੇਅਰ ਪ੍ਰਾਈਸ' ਦੁਕਾਨਾਂ ਸਥਾਪਤ ਕਰਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਆਉਣ ਵਾਲੇ ਦਿਨਾਂ ਵਿੱਚ ਘੱਟੋ-ਘੱਟ 12 'ਮਾਡਲ ਫੇਅਰ ਪ੍ਰਾਈਸ....
ਗੁਰਦਾਸਪੁਰ ਦੇ ਨਵੇਂ ਬੱਸ ਅੱਡੇ ਦੀ ਤਿਆਰੀ ਨੂੰ ਦਿੱਤੀਆਂ ਜਾ ਰਹੀਆਂ ਹਨ ਅੰਤਿਮ ਛੋਹਾਂ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨਵੇਂ ਬੱਸ ਸਟੈਂਡ ਦੀ ਉਸਾਰੀ ਦਾ ਜਾਇਜਾ ਗੁਰਦਾਸਪੁਰ, 28 ਅਗਸਤ : ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਬਣਾਏ ਜਾ ਰਹੇ ਨਵੇਂ ਬੱਸ ਸਟੈਂਡ ਦੀ ਉਸਾਰੀ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਨਵੇਂ ਬੱਸ ਸਟੈਂਡ ਪਹੁੰਚ ਕੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਜੀਵ ਸ਼ਰਮਾਂ, ਈ.ਓ. ਨਗਰ ਸੁਧਾਰ ਟਰੱਸਟ ਅਤੇ ਹੋਰ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਕਚਹਿਰੀਆਂ ਗੁਰਦਾਸਪੁਰ ਦੀਆਂ ਮਹਿਲਾ ਕਰਮਚਾਰੀਆਂ/ਅਧਿਕਾਰੀਆਂ ਲਈ ਜਾਗਰੁਕਤਾ ਪ੍ਰੋਗਰਾਮ ਕਰਵਾਇਆ ਗਿਆ
ਗੁਰਦਾਸਪੁਰ, 28 ਅਗਸਤ : ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ, ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸ੍ਰੀ ਸੁਮਿੱਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ. ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡਮ ਮੀਨਾ ਮਹਾਜਨ, ਪੈਨਲ ਐਡਵੋਕੇਟ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਕੰਮ ਕਰ ਰਹੀਆਂ ਸਮੂਹ ਮਹਿਲਾ ਕਰਮਚਾਰੀਆਂ/ਅਧਿਕਾਰੀਆਂ ਲਈ ਜਾਗਰੁਕਤਾ ਪ੍ਰੋਗਰਾਮ ਕਰਵਾਇਆ ਗਿਆ....