ਮਾਲਵਾ

ਪਰਾਲੀ ਦੇ ਸਹੀ ਪ੍ਰਬੰਧਣ ਕਿਸਾਨਾਂ, ਬੇਲਰਾਂ,ਅਤੇ ਫੈਕਟਰੀ ਅਧਿਕਾਰੀਆਂ ਦੀ ਤਾਲਮੇਲ ਮੀਟਿੰਗ ਕੀਤੀ
ਘਨੌਰ, 23 ਅਗਸਤ : ਕਿਸਾਨਾਂ, ਬੇਲਰਾਂ,ਅਤੇੇ ਫੈਕਟਰੀ ਅਧਿਅਕਾਰੀਆਂ ਦੀ ਤਾਲਮੇਲ ਮੀਟਿੰਗ ਅੱਜ ਖੇਤੀ ਵਿਰਾਸਤ ਮਿਸ਼ਨ ਵੱਲੋਂ ਕੇ, ਕੇ ਬਿਰਲਾ ਮੈਮੇਰੀਅਲ ਸੋਸਾਇਟੀ ਦੇ ਸਹਿਯੋਗ ਨਾਲ ਪਿੰਡ ਸੇਖੂਪੁਰ ਬਲਾਕ ਘਨੌਰ ਵਿੱਚ ਪ੍ਰੋਜੈਕਟ ਭੂਮੀ ਤਹਿਤ ਪਟਿਆਲਾ ਜਿਲੇ ਵਿਚ ਪਰਾਲੀ ਦੇ ਸਹੀ ਪ੍ਰਬੰਧਣ ਕਿਸਾਨਾਂ, ਬੇਲਰਾਂ,ਅਤੇ ਫੈਕਟਰੀ ਅਧਿਕਾਰੀਆਂ ਦੀ ਤਾਲਮੇਲ ਮੀਟਿੰਗ ਕੀਤੀ ਗਈ । ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ,ਬੇਲਰ ਵਾਲੇ ਕਿਸਾਨਾਂ ਤੇ ਫੈਕਟਰੀ ਅਧਿਅਕਾਰੀਆਂ ਨੇ ਭਾਗ ਲਿਆ। ਕਿਸਾਨਾਂ ,ਬੇਲਰਾਂ ਤੇ....
ਲੌਂਗੋਵਾਲ ਪੁਲਿਸ ਵੱਲੋਂ 18 ਕਿਸਾਨਾਂ ਅਤੇ 35 ਅਣਪਛਾਤੇ ਵਿਅਕਤੀਆਂ ਖਿਲਾਫ ਕਈ ਸੰਗੀਨ ਧਰਾਵਾਂ ਤਹਿਤ ਮੁਕੱਦਮਾਂ ਦਰਜ
ਲੌਂਗੋਵਾਲ, 22 ਅਗਸਤ : ਸੰਗਰੂਰ ਦੇ ਲੌਂਗੋਵਾਲ ‘ਚ ਪੁਲਿਸ ਅਤੇ ਕਿਸਾਨਾਂ ਵਿੱਚ ਹੋਈ ਝੜਪ ਤੋਂ ਬਾਅਦ ਅੱਜ ਲੌਂਗੋਵਾਲ ਪੁਲਿਸ ਵੱਲੋਂ 18 ਕਿਸਾਨਾਂ ਅਤੇ 35 ਅਣਪਛਾਤੇ ਵਿਅਕਤੀਆਂ ਖਿਲਾਫ ਇਰਾਦਾ ਏ ਕਤਲ, ਡਿਊਟੀ ਵਿੱਚ ਵਿਘਨ ਪਾਉਣ ਅਤੇ ਕੁੱਟਮਾਰ ਕਰਨ ਤੇ ਇਲਜ਼ਾਮਾਂ ਤਹਿਤ ਪਰਚਾ ਦਰਜ ਕੀਤਾ ਹੈ। ਇਸ ਝੜਪ ਦੌਰਾਨ ਇੱਕ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਹੋ ਗਈ ਸੀ, ਜਿਸ ਲਈ ਕਿਸਾਨ ਪੁਲਿਸ ਪ੍ਰਸ਼ਾਸ਼ਨ ਨੂੰ ਜਿੰਮੇਦਾਰ ਠਹਿਰਾ ਰਹੇ ਹਨ। ਥਾਣਾ ਲੌਂਗੋਵਾਲ ਦੇ ਐਸ.ਐਚ.ਓ. ਗਗਨਦੀਪ ਸਿੱਧੂ ਦੇ ਬਿਆਨਾਂ ਦੇ ਆਧਾਰ ’ਤੇ....
ਮੱਖੂ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਸੜਕ ਹਾਦਸੇ ‘ਚ ਦੋ ਸਕੇ ਭਰਾਵਾਂ ਦੀ ਮੌਤ
ਮਖੂ, 22 ਅਗਸਤ : ਮੱਖੂ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਸਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਸਬਾ ਮੱਖੂ ਦੇ ਨੇੜੇ ਬਰਡ ਸੈਂਚੂਰੀ ਕੋਲ ਇੱਕ ਮੋਟਰਸਾਈਕਲ ਨੁੰ ਤੇਜ਼ ਰਫਤਾਰ ਮਿੰਨੀ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਸਕੇ ਭਰਾਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਸੀਮਾ ਰਾਣੀ ਵਾਸੀ ਇੰਦਰਾਪੁਰ (ਕਪੂਰਥਲਾ) ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਭਰਾ ਗੁਰਮੇਜ ਸਿੰਘ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੀ ਸੀ ਤੇ ਉਸਦਾ ਪਤੀ ਮੰਗਲ ਸਿੰਘ (40) ਤੇ ਜੇਠ....
ਆਪ ਨੇਤਾਵਾਂ ਨੂੰ ਆਪਣੇ ਪਿੰਡਾਂ ਵਿੱਚ ਉਦੋਂ ਤੱਕ ਵੜਨ ਨਾ ਦੇਣ, ਜਦੋਂ ਤੱਕ ਉਨ੍ਹਾਂ ਨੂੰ ਹੜ੍ਹਾਂ ਦੌਰਾਨ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਨਹੀਂ ਮਿਲਦਾ : ਸੁਖਬੀਰ ਬਾਦਲ 
ਕਿਸਾਨਾਂ ਲਈ ਮੁਆਵਜ਼ਾ ਮੰਗਣ ਵਾਸਤੇ ਵਿਸ਼ਾਲ ਧਰਨੇ ਨੂੰ ਕੀਤਾ ਸੰਬੋਧਨ, ਕਿਸਾਨਾਂ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਕੀਤੀ ਡਟਵੀਂ ਹਮਾਇਤ ਸ਼ਹੀਦ ਪ੍ਰੀਤਮ ਸਿੰਘ ਨੂੰ ਭੇਂਟ ਕੀਤੀ ਸ਼ਰਧਾਂਜਲੀ, ਮੰਗ ਕੀਤੀ ਕਿ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਵਾਲੇ ਮੁੱਖ ਮੰਤਰੀ ਤੇ ਜ਼ਿੰਮੇਵਾਰ ਪੁਲਿਸ ਅਫਸਰਾਂ ਖਿਲਾਫ ਕਤਲ ਕੇਸ ਦਰਜ ਕੀਤਾ ਜਾਵੇ ਪਟਿਆਲਾ 22 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਜਦੋਂ ਤੱਕ....
ਨਵਾਂਗਾਓਂ ਦੇ ਵਿਕਾਸ ਸਬੰਧੀ ਅਨਮੋਲ ਗਗਨ ਮਾਨ ਵੱਲੋਂ ਮੀਟਿੰਗ
ਐਸ.ਟੀ.ਪੀ. ਲਗਾਉਣ ਸਬੰਧੀ ਕਾਰਵਾਈ ਤੇਜ਼ ਕਰਨ ਦੇ ਹੁਕਮ ਸਰਕਾਰੀ ਸੇਵਾਵਾਂ ਹਾਸਲ ਕਰਨ ਲਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਗਸਤ : ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਨਵਾਂਗਾਓਂ ਦੇ ਵਿਕਾਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰੀ....
ਐਸ.ਏ.ਐਸ.ਨਗਰ 26 ਅਗਸਤ ਨੂੰ ‘ਖੇਡਾਂ ਵਤਨ ਪੰਜਾਬ ਦੀਆ’ ਸੀਜ਼ਨ-2 ਦੇ ਮੱਦੇਨਜ਼ਰ ‘ਮਸ਼ਾਲ ਮਾਰਚ’ ਦਾ ਸੁਆਗਤ ਕਰੇਗਾ : ਆਸ਼ਿਕਾ ਜੈਨ
”ਮਸ਼ਾਲ ਮਾਰਚ” ਪ੍ਰਾਪਤ ਕਰਨ ਅਤੇ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਸਥਾਨਾਂ ਨੂੰ ਅੰਤਿਮ ਰੂਪ ਦੇਣ ਲਈ ਤਿਆਰੀ ਦੀ ਸਮੀਖਿਆ ਐਸ.ਏ.ਐਸ.ਨਗਰ, 22 ਅਗਸਤ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ 26 ਅਗਸਤ ਨੂੰ ‘ਖੇਡਾਂ ਵਤਨ ਪੰਜਾਬ ਦੀਆ’ ਸੀਜ਼ਨ-2 ਦੇ ਮੱਦੇਨਜ਼ਰ ”ਮਸ਼ਾਲ ਮਾਰਚ” ਕੱਢਿਆ ਜਾਵੇਗਾ। ਐਸ.ਏ.ਐਸ.ਨਗਰ ਤੋਂ ਫ਼ਤਹਿਗੜ੍ਹ ਸਾਹਿਬ ਜਾਣ ਵਾਲੇ ”ਮਸ਼ਾਲ ਮਾਰਚ” ਦੇ ਰੂਟ ਦੀ ਯੋਜਨਾ ਬਣਾਉਣ ਲਈ ਜ਼ਿਲ੍ਹਾ ਅਧਿਕਾਰੀਆਂ ਦੀ....
ਡਿਪਟੀ ਕਮਿਸ਼ਨਰ ਵੱਲੋਂ ਫੇਸ ਪੰਜ ਦੇ ਆਮ ਆਦਮੀ ਕਲੀਨਿਕ ਦਾ ਨਿਰੀਖਣ
ਕਲੀਨਿਕ ਦੇ ਸਟਾਫ਼ ਅਤੇ ਇਲਾਜ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਸਾਹਿਜ਼ਾਦਾ ਅਜੀਤ ਸਿੰਘ ਨਗਰ, 22 ਅਗਸਤ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ’ਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਕਾਰਜਸ਼ੈਲੀ ’ਚ ਨਿਰੰਤਰਤਾ ਅਤੇ ਸੁਧਾਰ ਲਿਆਉਣ ਮੰਤਵ ਨਾਲ ਅੱਜ ਫੇਸ ਪੰਜ ਮੋਹਾਲੀ ਦੇ ਆਮ ਆਦਮੀ ਕਲੀਨਿਕ ਦਾ ਮੁਆਇਨਾ ਕੀਤਾ। ਉਨ੍ਹਾਂ ਇਸ ਮੌਕੇ ਕਲੀਨਿਕ ’ਚ ਹਾਜ਼ਰ ਸਟਾਫ਼ ਪਾਸੋਂ ਮਰੀਜ਼ਾਂ ਦੀ ਆਨਲਾਈਨ ਰਜਿਸਟ੍ਰੇਸ਼ਨ, ਮੈਡੀਕਲ ਚੈਕਅਪ ਅਤੇ ਲੋੜ ਪੈਣ ’ਤੇ ਸੁਝਾਏ ਗਏ ਲੈਬ ਟੈਸਟਾਂ ਬਾਰੇ ਵਿਸਥਾਰ ’ਚ ਜਾਣਕਾਰੀ ਹਾਸਲ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ
ਉਲੰਘਣਾਂ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ ਐਸ.ਏ.ਐਸ. ਨਗਰ, 22 ਅਗਸਤ : ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ....
ਏਅਰ ਫੋਰਸ ਸਟੇਸ਼ਨ ਤੋਂ ਇੱਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮੀਟ ਦੀਆਂ ਦੁਕਾਨਾਂ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ
ਐਸ .ਏ.ਐਸ.ਨਗਰ , 22 ਅਗਸਤ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਏਅਰ ਫੋਰਸ ਸਟੇਸ਼ਨ ਤੋਂ ਇੱਕ ਹਜ਼ਾਰ ਮੀਟਰ ਏਰੀਏ (ਜੋ ਕਿ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਆਉਂਦਾ ਹੈ), ਦੇ ਆਲੇ-ਦੁਆਲੇ ਮੀਟ ਦੀਆਂ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂਹੰਦ ਨੂੰ ਸੁੱਟਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਏਅਰ ਫੋਰਸ ਸਟੇਸ਼ਨ ਅਥਾਰਟੀ ਚੰਡੀਗੜ੍ਹ੍ ਨੇ....
ਚੋਣ ਕਮਿਸ਼ਨ ਵੱਲੋਂ ਜਾਰੀ ਫ਼ੋਟੋ ਮਤਦਾਤਾ ਸੂਚੀਆਂ ਦੀ ਸਪੈਸ਼ਲ ਸੁਧਾਈ ਦੇ ਪ੍ਰੋਗਰਾਮ ਤੋਂ ਰਾਜਸੀ ਪਾਰਟੀਆਂ ਨੂੰ ਜਾਣੂ ਕਰਵਾਇਆ ਗਿਆ
22 ਅਗਸਤ ਤੋਂ 29 ਸਤੰਬਰ ਤੱਕ ਮਤਦਾਨ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਹੋਵੇਗੀ 21 ਤੇ 22 ਅਕਤੂਬਰ ਅਤੇ 18 ਤੇ 19 ਨਵੰਬਰ ਨੂੰ ਪੋਲਿੰਗ ਬੂਥ ਪੱਧਰ ’ਤੇ ਵਿਸ਼ੇਸ਼ ਕੈਂਪ ਲਾਏ ਜਾਣਗੇ ਸਾਹਿਜ਼ਾਦਾ ਅਜੀਤ ਸਿੰਘ ਨਗਰ, 22 ਅਗਸਤ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਆਧਾਰ ’ਤੇ ਫ਼ੋਟੋ ਮਤਦਾਤਾ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਜਾਰੀ ਪ੍ਰੋਗਰਾਮ ਤੋਂ ਅੱਜ 53-ਐੱਸ ਏ ਐੱਸ ਨਗਰ ਨਾਲ ਸਬੰਧਤ ਰਾਜਸੀ ਪਾਰਟੀਆਂ ਨੂੰ ਤਹਿਸੀਲਦਾਰ ਕੁਲਦੀਪ ਸਿੰਘ ਢਿੱਲੋਂ ਵੱਲੋਂ ਮੀਟਿੰਗ ਕਰਕੇ ਜਾਣੂ....
ਜੇਲ੍ਹਾਂ ਅਤੇ ਜੁਵੇਨਾਈਲ ਹੋਮ ਦੇ ਆਲੇ-ਦੁਆਲੇ 500 ਮੀਟਰ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ
ਹੁਸ਼ਿਆਰਪੁਰ, 22 ਅਗਸਤ: ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ, ਸਬ-ਜੇਲ੍ਹ ਦਸੂਹਾ ਅਤੇ ਜੁਵੇਨਾਈਲ ਹੋਮ ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਦੀ ਸੁਰੱਖਿਆ ਲਈ ਇਨ੍ਹਾਂ ਜੇਲ੍ਹਾਂ/ਜੁਵੇਨਾਈਲ ਹੋਮ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਹੈ, ਤਾਂ ਜੋ ਜੇਲ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਜਾਰੀ ਹੁਕਮਾਂ....
16 ਜੁਝਾਰੂ ਕਿਸਾਨ ਜੱਥੇਬੰਦੀਆ ਦੇ ਸੈਂਕੜੇ ਆਗੂਆਂ ਦੀ ਫੜੋ - ਫੜੀ ਛਾਪੇ ਮਾਰੀ ਤੇ ਹਜਾਰਾਂ ਕਿਸਾਨਾਂ ਨੂੰ ਥਾਂ - ਥਾਂ ਡੱਕਣ ਦੀ ਜੋਰਦਾਰ ਨਿਖੇਧੀ 
ਮੁੱਲਾਂਪੁਰ ਦਾਖਾ 22 ਅਗਸਤ (ਸਤਵਿੰਦਰ ਸਿੰਘ ਗਿੱਲ) ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ.) ਜ਼ਿਲਾ ਲੁਧਿਆਣਾ ਦੀ ਜ਼ਿਲਾ ਕਾਰਜਕਾਰੀ ਕਮੇਟੀ ਦੀ ਇਕ ਐਮਰਜੈਂਸੀ ਮੀਟਿੰਗ ਜ਼ਿਲਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਪਿੰਡ ਮੰਡਿਆਣੀ ਵਿਖੇ ਹੋਈ । ਜਿਸ ਵਿੱਚ ਕੱਲ ਵੱਡੇ ਤੜਕੇ ਤੋਂ ਹੜ੍ਹ ਪੀੜਤਾਂ ਲਈ ਚੰਡੀਗੜ੍ਹ ਐਕਸ਼ਨ ਲਈ ਜਾ ਰਹੇ 16 ਜੁਝਾਰੂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਦੇ ਘਰੋਂ - ਘਰੀ ਛਾਪੇਮਾਰੀ,ਸੈਂਕੜਿਆਂ ਦੀ ਫੜੋ - ਫੜੀ ਕਈ ਥਾਵਾਂ ਤੇ ਲਾਠੀਚਾਰਜ ਕਰਕੇ ਜ਼ਖਮੀ ਕਰਨ ਅਤੇ....
ਨਸ਼ਾ ਵਿਰੋਧੀ ਕਿਸਾਨ- ਮਜ਼ਦੂਰ ਲੋਕ ਅੰਦੋਲਨ ਦੇ ਸੱਦੇ ਤਹਿਤ 21 ਤੋ 27 ਅਗਸਤ ਤੱਕ ਜਿਲਾ, ਤਹਿਸੀਲ ਅਤੇ ਬਲਾਕ ਪੱਧਰੀ ਮੰਗ ਪੱਤਰ ਦਿੱਤੇ ਜਾਣਗੇ
ਮੁੱਲਾਂਪੁਰ ਦਾਖਾ 22 ਅਗਸਤ (ਸਤਵਿੰਦਰ ਸਿੰਘ ਗਿੱਲ) ਨਸ਼ਾ ਵਿਰੋਧੀ ਕਿਸਾਨ-ਮਜ਼ਦੂਰ ਲੋਕ ਅੰਦੋਲਨ ਦੇ ਸੱਦੇ ਤਹਿਤ 21 ਅਗਸਤ ਤੋਂ 27 ਅਗਸਤ ਤੱਕ ਜ਼ਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰੀ ਮੰਗ ਪੱਤਰ ਦਿੱਤੇ ਜਾਣ ਦੇ ਸੱਦੇ ਤਹਿਤ 21 ਅਗਸਤ ਨੂੰ ਸੁਨਾਮ ਵਿਖੇ ਤਹਿਸੀਲਦਾਰ ਅਮਿਤ ਕੁਮਾਰ ਸ਼ਰਮਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ-ਪੱੱਤਰ ਦਿੱਤਾ। ਇਸ ਮੌਕੇ ਨਸ਼ਾ ਵਿਰੋਧੀ ਕਿਸਾਨ-ਮਜ਼ਦੂਰ ਲੋਕ ਅੰਦੋਲਨ ਦੇ ਸੂਬਾ ਆਗੂ ਕਾਮਰੇਡ ਚਰਨਜੀਤ ਸਿੰਘ ਹਿਮਾਂਯੂੰਪੁਰਾ, ਸਤਪਾਲ ਸਿੰਘ ਬੈਹਿਣੀਵਾਲ ਜ਼ਿਲ੍ਹਾ ਆਗੂ....
ਸ਼ਹੀਦ ਭਾਈ ਗੁਰਮੀਤ ਸਿੰਘ ਧੂਰਕੋਟ ਦੇ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ
ਮੁੱਲਾਂਪੁਰ ਦਾਖਾ 22 ਅਗਸਤ (ਸਤਵਿੰਦਰ ਸਿੰਘ ਗਿੱਲ) ਧਰਮ ਯੁੱਧ ਮੋਰਚੇ ਦੇ ਸ਼ਹੀਦ ਭਾਈ ਗੁਰਮੀਤ ਸਿੰਘ ਧੂਰਕੋਟ ਜ਼ਿਲ੍ਹਾ ਲੁਧਿਆਣਾ ਜਿਹਨਾਂ ਨੇ 22 ਅਗਸਤ 1982 'ਚ ਪੰਜਾਬ ਦੇ ਮੁੱਖ ਮੰਤਰੀ ਦਰਬਾਰਾ ਸਿਓਂ ਤੇ ਗਰਨੇਡਾਂ ਨਾਲ ਹਮਲਾ ਕੀਤਾ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਾਭਾ ਪੰਥਕ ਮੋਰਚੇ ਦੇ ਆਗੂ ਜਥੇਦਾਰ ਅਮਰ ਸਿੰਘ ਜੜਾਂਹਾ ਨੇ ਆਖਿਆ ਕਿ ਸ਼ਹੀਦ ਭਾਈ ਗੁਰਮੀਤ ਸਿੰਘ ਧੂਰਕੋਟ ਨੇ ਦਮਦਮੀ ਟਕਸਾਲ ਦੇ 13ਵੇਂ ਮੁਖੀ ਜੱਥੇਦਾਰ ਭਾਈ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੇ ਪਿੰਡ ਨਾਰੰਗਵਾਲ ਵਿਖੇ....
ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਕਮਿਸ਼ਨਰ ਵਲੋਂ ਸਿਹਤ ਤੇ ਨਿਗਮ ਟੀਮਾਂ ਨੂੰ ਨਾਲ ਲੈ ਕੇ ਮਥੁਰਾ ਕਲੋਨੀ ਵਿਖੇ ਡੇਂਗੂ ਮੱਛਰ ਦੇ ਲਾਰਵਾ ਦੀ ਅਚਨਚੇਤ ਚੈਕਿੰਗ
ਲੋਕ ਡੇਂਗੂ ਮੱਛਰ ਦੇ ਲਾਰਵਾ ਤੋਂ ਖ਼ੁਦ ਬਚਣ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਇਸਤੋਂ ਬਚਾਉਣ ਲਈ ਸਾਫ ਪਾਣੀ ਦੇ ਸਰੋਤਾਂ ਦੀ ਚੈਕਿੰਗ ਜ਼ਰੂਰ ਕਰਨ-ਸਾਕਸ਼ੀ ਸਾਹਨੀ ਪਟਿਆਲਾ, 22 ਅਗਸਤ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਵਲੋਂ ਅੱਜ ਸ਼ਾਮ ਸਿਵਲ ਸਰਜਨ ਡਾ ਰਮਿੰਦਰ ਕੌਰ ਤੇ ਸਿਹਤ ਵਿਭਾਗ ਸਮੇਤ ਨਿਗਮ ਟੀਮਾਂ ਨੂੰ ਨਾਲ ਲੈ ਕੇ ਮਥੁਰਾ ਕਲੋਨੀ ਵਿਖੇ ਡੇਂਗੂ ਮੱਛਰ ਦੇ ਲਾਰਵਾ ਦੀ ਅਚਨਚੇਤ ਚੈਕਿੰਗ ਕੀਤੀ, ਲਾਰਵਾ ਪਾਏ ਜਾਣ ‘ਤੇ ਅਣਗਹਿਲੀ ਕਰਨ ਵਾਲਿਆਂ ਦੇ ਚਲਾਨ ਵੀ....