ਮਾਲਵਾ

28 ਅਗਸਤ ਨੂੰ ਬਰਨਾਲਾ ਪੁੱਜੇਗਾ ਮਸ਼ਾਲ ਮਾਰਚ, ਪੂਰੇ ਉਤਸ਼ਾਹ ਨਾਲ ਕੀਤਾ ਜਾਵੇਗਾ ਸਵਾਗਤ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਸ਼ਾਲ ਮਾਰਚ ਤੇ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਬਾਰੇ ਅਹਿਮ ਮੀਟਿੰਗ ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਕਰਾਉਣ ਦਾ ਸੱਦਾ ਬਰਨਾਲਾ, 22 ਅਗਸਤ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ Meet Hayer ਦੀ ਅਗਵਾਈ ਹੇਠ 29 ਅਗਸਤ ਤੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਪੂਰੇ ਜ਼ੋਰਾਂ-ਸ਼ੋਰਾਂ....
ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਚਲਾਉਣ ’ਤੇ ਹੋਵੇਗੀ ਪਾਬੰਦੀ
ਮਾਨਸਾ, 22 ਅਗਸਤ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ....
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਨਰਮੇਂ ਦੇ ਖੇਤਾਂ ਦਾ ਦੌਰਾ ਕੀਤਾ
ਕਿਸਾਨਾਂ ਨੂੰ ਨਰਮੇ ਦੀ ਕਾਸ਼ਤ ਦੌਰਾਨ ਪੇਸ਼ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਬਾਰੇ ਜਾਣੂ ਕਰਵਾਇਆ ਮਾਨਸਾ, 22 ਅਗਸਤ : ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੇ ਮਾਹਿਰਾਂ ਵੱਲੋਂ ਜ਼ਿਲ੍ਹੇ ਦੇ ਪਿੰਡ ਜਵਾਹਰਕੇ, ਰਮਦਿੱਤੇ ਵਾਲਾ, ਮੂਸਾ ਅਤੇ ਕਰਮਗੜ੍ਹ ਔਤਾਂਵਾਲੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਨੇ ਇੰਨ੍ਹਾਂ ਪਿੰਡਾਂ ਦੇ ਕਿਸਾਨਾਂ ਨਾਲ ਨਰਮੇ ਦੀ ਕਾਸ਼ਤ ਦੌਰਾਨ ਪੇਸ਼ ਆਉਂਦੀਆਂ ਮੁਸ਼ਕਿਲਾਂ ਅਤੇ ਸਾਰਥਿਕ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ। ਡਾ. ਬੀ.ਐੱਸ.ਸੇਖੋਂ ਨੇ ਦੱਸਿਆ....
ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਅਤੇ ਆੜਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਚੇਅਰਮੈਨ  
ਫਰੀਦਕੋਟ 22 ਅਗਸਤ : ਝੋਨੇ ਦੇ ਸੀਜ਼ਨ ਵਿੱਚ ਆੜਤੀਆ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਫਰੀਦਕੋਟ ਦੇ ਨਵ ਨਿਯੁਕਤ ਚੇਅਰਮੈਨ ਅਮਨਦੀਪ ਸਿੰਘ ਖਾਲਸਾ ਨੇ ਮੰਡੀਆਂ ਦਾ ਦੌਰਾ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸੰਬੰਧਿਤ ਅਧਿਕਾਰੀਆਂ ਨੂੰ ਪਹਿਲਾਂ ਹੀ ਪਿੰਡਾਂ ਦੀਆਂ ਮੰਡੀਆਂ ਦੇ ਪੁਖਤਾ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ ਤਾਂ ਕਿ ਸੀਜ਼ਨ ਦੇ ਨੇੜੇ ਆ ਕੇ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ....
ਡਿਪਟੀ ਕਮਿਸ਼ਨ ਨੇ ਬਾਲ ਭਲਾਈ ਕਮੇਟੀ ਦੀ ਰੀਵਿਊ ਅਤੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਕੀਤੀ ਮੀਟਿੰਗ
ਫਰੀਦਕੋਟ 22 ਅਗਸਤ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਮੀਟਿੰਗ ਅਤੇ ਮਿਸ਼ਨ ਵਤਸਾਲਿਆ 2022 ਦੀਆਂ ਗਾਈਡ ਲਾਈਨਜ ਅਨੁਸਾਰ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਮੀਟਿੰਗ ਹੋਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ ਸੋਢੀ ਵੱਲੋਂ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ 15 ਕੇਸਾਂ ਬਾਰੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਇੱਕ ਹੋਰ ਨਵੇਂ ਉਦਯੋਗ ਦੀ ਸਥਾਪਤੀ ਲਈ ਇਨ ਪ੍ਰਿੰਸੀਪਲ ਦੀ ਦਿੱਤੀ ਪ੍ਰਵਾਨਗੀ
ਫਾਜ਼ਿਲਕਾ 22 ਅਗਸਤ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਵੱਲੋਂ ਰਾਈਟ ਟੂ ਬਿਜਨਿਸ ਐਕਟ 2020 ਅਧੀਨ ਜ਼ਿਲ੍ਹੇ ਵਿੱਚ ਇੱਕ ਹੋਰ ਨਵੇਂ ਉਦਯੋਗ ਦੀ ਸਥਾਪਤੀ ਲਈ ਇਨ ਪ੍ਰਿੰਸੀਪਲ ਦੀ ਪ੍ਰਵਾਨਗੀ ਦਿੱਤੀ ਗਈ ਤੇ ਹੁਣ ਯੂਨਿਟ ਆਪਣਾ ਕੰਮ ਤੁਰੰਤ ਸ਼ੁਰੂ ਕਰ ਸਕਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵੇਂ ਉਦਯੋਗ ਸਥਾਪਿਤ ਹੋਣ ਨਾਲ ਜਿਥੇ ਫਾਜ਼ਿਲਕਾ ਅੰਦਰ ਉਦਯੋਗਾਂ ਦੀ ਨਵੀਂ ਪ੍ਰਵਿਰਤੀ ਸ਼ੁਰੂ ਹੋਵੇਗੀ ਉਥੇ ਹੀ ਲੋਕਾਂ ਲਈ ਰੋਜ਼ਗਾਰ ਦੇ ਹੋਰ ਸਾਧਨ ਵੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਸ ਐਕਟ....
ਡਿੱਚ ਡ੍ਰੇਨ ਵਿਚ ਪਿਆ ਪਾੜ ਪ੍ਰਸ਼ਾਸਨ ਦੀ ਮੁਸਤੈਦੀ ਅਤੇ ਲੋਕਾਂ ਦੇ ਸਹਿਯੋਗ ਨਾਲ ਠੀਕ ਕੀਤਾ
ਸ਼ਾਮ ਤੱਕ ਬੰਨ੍ਹ ਹੋ ਜਾਵੇਗਾ ਪੂਰਾ ਮਜਬੂਤ ਫਾਜਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਵੀ ਲਿਆ ਕਾਰਸੇਵਾ ਵਿਚ ਹਿੱਸਾ ਫਾਜਿ਼ਲਕਾ, 22 ਅਗਸਤ : ਫਾਜਿ਼ਲਕਾ ਜਿ਼ਲ੍ਹੇ ਵਿਚ ਬੀਤੀ ਰਾਤ ਮੌਜਮ ਡਿੱਚ ਡ੍ਰੇਨ ਵਿਚ ਪਾੜ ਪੈ ਗਿਆ ਸੀ ਜਿਸ ਨੂੰ ਪ੍ਰਸ਼ਾਸਨ ਦੀ ਮੁਸਤੈਦੀ ਅਤੇ ਲੋਕਾਂ ਦੇ ਸਹਿਯੋਗ ਨਾਲ ਅੱਜ ਬਾਅਦ ਦੁਪਹਿਰ ਤੱਕ ਠੀਕ ਕਰ ਲਿਆ ਗਿਆ। ਬੀਤੀ ਰਾਤ ਜਦ ਇਸ ਪਾੜ ਦੀ ਸੂਚਨਾ ਮਿਲੀ ਤਾਂ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਸਮੇਤ ਸਾਰੇ ਵਿਭਾਗੀ ਮੌਕੇ ਪਰ ਪੁੱਜੇ ਅਤੇ ਤੁਰੰਤ....
6639 ਕੁਇਟਲ ਹਰਾ ਚਾਰਾ, 3135 ਬੈਗ ਕੈਟਲ ਫੀਡ, 4950 ਤਰਪਾਲਾਂ ਤੇ 10866 ਰਾਸ਼ਨ ਕਿੱਟਾਂ ਦੀ ਕੀਤੀ ਵੰਡ : ਡਿਪਟੀ ਕਮਿਸ਼ਨਰ
ਪੀਣ ਦੇ ਪਾਣੀ ਦੀ ਸਪਲਾਈ ਭੇਜੀ ਜਾ ਰਹੀ ਹੈ ਪਿੰਡਾਂ ਤੱਕ ਫਾਜਿ਼ਲਕਾ, 22 ਅਗਸਤ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਤੱਕ ਹਰ ਮਦਦ ਪਹੁੰਚਾਉਣ ਦੇ ਉਪਰਾਲਿਆਂ ਤਹਿਤ ਲਗਾਤਾਰ ਰਾਹਤ ਸਮੱਗਰੀ ਦੀ ਵੰਡ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਹੁਣ ਤੱਕ ਜਿ਼ਲ੍ਹੇ ਵਿਚ 6639 ਕੁਟਿੰਨਲ ਹਰਾ ਚਾਰਾ, 3135 ਬੈਗ ਕੈਟਲ ਫੀਡ, 4950 ਤਰਪਾਲਾਂ ਅਤੇ 10866 ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ....
ਫਾਜਿ਼ਲਕਾ ਵਿਚ ਪਾਣੀ ਦਾ ਪੱਧਰ ਘੱਟਣਾ ਸ਼ੁਰੂ, ਕਾਵਾਂ ਵਾਲੀ ਪੁਲ ਤੇ 6 ਇੰਚ ਦੀ ਗਿਰਾਵਟ
ਲੋਕਾਂ ਨੂੰ ਪਿੰਡਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਪੀਣ ਦਾ ਪਾਣੀ : ਡਿਪਟੀ ਕਮਿਸ਼ਨਰ ਫਾਜ਼ਿਲਕਾ 22 ਅਗਸਤ : ਫਾਜਿ਼ਲਕਾ ਜਿ਼ਲ੍ਹੇ ਵਿਚ ਮੰਗਲਵਾਰ ਨੂੰ ਪਾਣੀ ਦਾ ਪੱਧਰ ਘੱਟਣਾ ਸ਼ੁਰੂ ਹੋਇਆ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਜ਼ੋ ਖੁਦ ਕਾਂਵਾਂ ਵਾਲੀ ਪੁਲ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪੁੱਜੇ ਸਨ ਨੇ ਦੱਸਿਆ ਕਿ ਕੱਲ ਦੇ ਮੁਕਾਬਲੇ ਪਾਣੇ ਦੇ ਪੱਧਰ ਵਿਚ 6 ਇੰਚ ਦੀ ਗਿਰਾਵਟ ਦਰਜ ਕੀਤੀ ਗਈ ਹੈ ਜਦ ਕਿ ਹੁਸੈਨੀਵਾਲਾ ਤੋਂ ਨਿਕਾਸੀ ਵੀ ਕਾਫੀ ਘੱਟ ਗਈ ਹੈ।ਮੰਗਲਵਾਰ ਨੂੰ ਬਾਅਦ ਦੁਪਹਿਰ 1 ਵਜੇ....
ਰਾਹਤ ਸੈਂਟਰਾਂ ਵਿਖੇ ਬੀਮਾਰ ਅਤੇ ਗਰਭਵਤੀ ਔਰਤਾਂ ਦਾ ਰੱਖਿਆ ਜਾ ਰਿਹਾ ਹੈ ਖਾਸ ਧਿਆਨ  
ਫਾਜ਼ਿਲਕਾ 22 ਅਗਸਤ : ਫਾਜ਼ਿਲਕਾ ਬਾਰਡਰ ਦੇ ਪਿੰਡਾਂ 'ਚ ਹੜ੍ਹਾਂ ਦੀ ਸਥਿਤੀ ਨੂੰ ਦੇ ਕਾਬੂ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਜੁਟਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਹੜ੍ਹ ਪ੍ਰਭਾਵਿਤ ਪਿੰਡਾ ਵਿਚ ਆਮ ਲੋਕਾਂ ਦੀ ਸਹੂਲਤ ਨੂੰ ਦੇਣ ਲਈ ਰੋਜ਼ ਕਿਸ਼ਤੀਆਂ ਦੀ ਮਦਦ ਨਾਲ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਐਨ ਡੀ ਆਰ ਐਫ ਦੀ ਟੀਮ ਲਗਾਤਾਰ ਨਾਲ ਬਣੀ ਹੋਈ ਹੈ। ਬੀਤੇ ਦਿਨ ਕਵਾ ਵਾਲੀ ਪੁਲ ਤੋ ਕਿਸ਼ਤੀ ਰਹੀ ਇਕ ਆਦਮੀ ਨੂੰ ਸੱਪ ਨੇ ਕਟ ਲਿਆ ਜਿਸਨੂੰ ਰੇਸਕਾਉ ਰਾਹੀਂ....
ਖੇਤੀਬਾੜੀ ਵਿਭਾਗ ਨੇ ਬਲਾਕ ਅਬੋਹਰ ਦੇ ਵੱਖ-ਵੱਖ ਪਿੰਡਾਂ ਵਿੱਚ ਨਰਮੇ ਦੀ ਫਸਲ ਦਾ ਕੀਤਾ ਸਰਵੇਖਣ
ਫਾਜ਼ਿਲਕਾ 22 ਅਗਸਤ : ਨਰਮੇ ਦੀ ਗੁਲਾਬੀ ਸੁੰਡੀ ਦੇ ਸੁਚੱਜੇ ਪ੍ਰਬੰਧਨ ਲਈ ਜਿਲ੍ਹਾ ਸਿਖਲਾਈ ਅਫਸਰ ਗੁਰਦਾਸਪੁਰ-ਕਮ-ਇੰਚਾਰਜ ਫਾਜ਼ਿਲਕਾ ਡਾ. ਅਮਰੀਕ ਸਿੰਘ ਵੱਲੋ ਬਲਾਕ ਅਬੋਹਰ ਦੇ ਵੱਖ-ਵੱਖ ਪਿੰਡਾ ਦਾ ਦੌਰਾ ਕਰਕੇ ਕਿਸਾਨਾਂ ਦੇ ਨਰਮੇ ਦੇ ਖੇਤਾਂ ਦਾ ਸਵੇਖਣ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਸਾਨਾ ਨੂੰ ਵਿਭਾਗ ਵਲੋਂ ਸਿਫਾਰਿਸ਼-ਸੁਦਾ ਕੀੜੇਮਾਰ ਦਵਾਈਆਂ ਦੀ ਵਰਤੋ ਕਰਨ ਦੀ ਅਪੀਲ ਕੀਤੀ। ਮੁੱਖ ਖੇਤੀਬਾੜੀ ਅਫਸਰ ਫਾਜਿਲਕਾ, ਡਾ. ਗੁਰਮੀਤ ਸਿੰਘ ਚੀਮਾ ਨੇ ਕਿਸਾਨ ਵੀਰਾ ਨੂੰ ਪੰਜਾਬ ਸਰਕਾਰ ਵੱਲੋ ਬਾਸਮਤੀ ਤੇ....
ਕਿਸਾਨੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਪੁਲਿਸ ਵਿਚਕਾਰ ਹੋਈ ਝੜਪ, ਇੱਕ ਕਿਸਾਨ ਦੀ ਮੌਤ
ਪੁਲਿਸ ਇੰਸਪੈਕਟਰ ਸਮੇਤ ਕਈ ਜਖ਼ਮੀ ਸੰਗਰੂਰ, 21 ਅਗਸਤ : ਸੰਗਰੂਰ, 21 ਅਗਸਤ : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 16 ਕਿਸਾਨ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਰੋਸ਼ ਪ੍ਰਦਰਸ਼ਨ ‘ਚ ਪ੍ਰਸ਼ਾਸ਼ਨ ਵੱਲੋਂ ਨਾ ਦਿੱਤੇ ਜਾਣ ਕਰਕੇ ਜੱਥਬੰਦੀਆਂ ਵੱਲੋਂ ਸੱਦਾ ਆਇਆ ਕਿ ਜਿੱਥੇ ਹੋ ਉੱਥੇ ਹੀ ਪ੍ਰਦਰਸ਼ਨ ਕੀਤਾ ਜਾਵੇ ਅਤੇ ਨੇੜੇ ਦੇ ਟੋਲ ਪਲਾਜੇ ਬੰਦ ਕਰਕੇ ਫਰੀ ਕੀਤਾ ਜਾਵੇ। ਜਿਸ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਵੱਲੋਂ ਲੌਗੋਵਾਲ ਥਾਣੇ ਅੱਗੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਕਿ ਕਿਸਾਨਾਂ....
ਨਦੀ ਵਿੱਚ ਡਿੱਗਣ ਕਾਰਨ ਦੋ ਚਚੇਰੀਆਂ ਭੈਣਾਂ ਦੀ ਮੌਤ 
ਪਟਿਆਲਾ, 21 ਅਗਸਤ : ਪਿੰਡ ਬੁਧਮੋਰ (ਦੇਵੀਗੜ੍ਹ) ਵਿੱਚ ਆਪਣੇ ਦਾਦੇ ਨਾਲ ਖਾਣ ਲਈ ਅਮਰੂਦ ਤੋੜਨ ਗਈਆਂ ਦੋ ਚਚੇਰੀਆਂ ਭੈਣਾਂ ਪੈਰ ਤਿਲਕਣ ਕਾਰਨ ਟਾਂਗਰੀ ਨਦੀ ਵਿੱਚ ਡਿੱਗ ਗਈਆਂ, ਜਿਸ ਕਾਰਨ ਉਨ੍ਹਾਂ ਦੀ ਪਾਣੀ ਵਿੱਚ ਡੁੱਬ ਜਾਣ ਕਰਕੇ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਦੋਵਾਂ ਬੱਚੀਆਂ ਦੀਆਂ ਲਾਸ਼ਾਂ ਮਿਲ ਚੁੱਕੀਆਂ ਹਨ। ਮ੍ਰਿਤਕ ਬੱਚੀਆਂ ਦੀ ਪਹਿਚਾਣ ਮੰਜੂ ਦੇਵੀ (11) ਪੁੱਤਰੀ ਗੁਰਮੀਤ ਸਿੰਘ ਅਤੇ ਮਨਦੀਪ ਕੌਰ (9) ਕੁਲਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਦੋਵੇਂ ਬੱਚੀਆਂ ਦੀਆਂ ਲਾਸ਼ਾਂ ਨੂੰ....
ਲੋਕ ਨਿਰਮਾਣ ਮੰਤਰੀ ਨੇ 11.93 ਕਰੋੜ ਰੁਪਏ ਦੇ ਦੋ ਸੜਕੀ ਪ੍ਰੋਜੈਕਟਾਂ ਦੀ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖਿਆ
ਮੁੱਖ ਨਿਸ਼ਾਨਾ ਰਾਜ ਵਿੱਚ ਸੜਕੀ ਢਾਂਚੇ ਨੂੰ ਵਿਕਸਤ ਕਰਨਾ- ਹਰਭਜਨ ਸਿੰਘ ਈ.ਟੀ.ਓ ਸੜਕਾਂ ਦੇ ਪੁਨਰ ਨਿਰਮਾਣ ਨਾਲ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਨੂੰ ਮਿਲੇਗੀ ਸਹੂਲਤ ਲੁਧਿਆਣਾ, 21 ਅਗਸਤ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜ਼ਿਲ੍ਹੇ ਦੇ ਸਮਰਾਲਾ ਹਲਕੇ ਵਿੱਚ ਪੈਂਦੇ 11.93 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਮਹੱਤਵਪੂਰਨ ਸੜਕੀ ਪ੍ਰੋਜੈਕਟਾਂ ਦੀ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖਿਆ।....
ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰ: 3 'ਚ ਨਵੇਂ ਟਿਊਬਵੈਲ ਦਾ ਉਦਘਾਟਨ 
ਕਿਹਾ! 16.32 ਲੱਖ ਰੁਪਏ ਦੀ ਲਾਗਤ ਵਾਲੇ ਟਿਊਬਵੈਲ ਨਾਲ ਪੀਣ ਵਾਲੇ ਪਾਣੀ ਦੀ ਕਿੱਲਤ ਹੋਵੇਗੀ ਖ਼ਤਮ ਸੂਬੇ 'ਚ 'ਆਪ' ਸਰਕਾਰ ਦੀ ਅਗਵਾਈ 'ਚ ਹਲਕਾ ਪੂਰਬੀ ਵਿਕਾਸ ਤੇ ਤਰੱਕੀ ਦੀਆਂ ਲੀਹਾਂ 'ਤੇ ਤੁਰਿਆ, ਹਰ ਵਾਰਡ ਮਾਡਰਨ ਵਾਰਡ ਵਜੋਂ ਕੀਤਾ ਜਾਵੇਗਾ ਵਿਕਸਤ : ਗਰੇਵਾਲ ਲੁਧਿਆਣਾ, 21 ਅਗਸਤ : ਵਿਧਾਨ ਸਭਾ ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 3 ਦੇ ਮੁਹੱਲਾ ਗੁਰਪ੍ਰੀਤ ਨਗਰ ਵਿਖੇ ਕਰੀਬ 16.32 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਲੱਗੇ ਟਿਊਬਵੈਲ ਦਾ ਉਦਘਾਟਨ....