ਮਾਲਵਾ

ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
ਮਾਨਸਾ, 17 ਅਗਸਤ : ਜ਼ਿਲ੍ਹਾ ਮੈਜਿਸਟਰੇਟ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਫੌਜਦਾਰੀ ਦੰਡ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਅਤੇ ਨਾੜ੍ਹ ਨੂੰ ਅੱਗ ਲਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਕਿਹਾ ਗਿਆ ਹੈ ਕਿ ਆਮ ਤੌਰ ’ਤੇ ਕਿਸਾਨਾਂ ਵੱਲੋਂ ਝੋਨਾ ਕੱਟਣ ਉਪਰੰਤ ਫਸਲ ਦੀ ਰਹਿੰਦ-ਖੂੰਹਦ ਅਤੇ ਨਾੜ੍ਹ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ....
ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਚਲਾਉਣ ’ਤੇ ਹੋਵੇਗੀ ਪਾਬੰਦੀ
ਮਾਨਸਾ, 17 ਅਗਸਤ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ....
ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਫਰੀਦਕੋਟ 17 ਅਗਸਤ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਜਨਤਾ ਵਿੱਚ, ਮੁਫਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਮੀਡੀਏਸ਼ਨ ਅਤੇ ਨੈਸ਼ਨਲ ਲੀਗਲ ਸਰਵਸਿਜ਼ ਅਥਾਰਟੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾ ਵੈਨ ਨੂੰ ਸ੍ਰੀਮਤੀ ਨਵਜੋਤ ਕੌਰ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ....
ਸੁਪਰੀਮ ਕੋਰਟ ਦੇ ਹੁਕਮਾਂ ਤੇ ਸਹਾਰਾ ਗਰੁੱਪ ਦੇ ਅਸਲ ਜਮਾਂਕਰਤਾਵਾਂ ਨੂੰ ਰਿਫੰਡ ਦੀ ਪ੍ਰਕਿਰਿਆ ਆਨਲਾਈਨ ਉਪਲਬਧ ਹੈ : ਡੀ.ਸੀ. ਫਰੀਦਕੋਟ
ਭਾਰਤ ਦੇ ਸਹਿਕਾਰਤਾ ਮੰਤਰਾਲੇ ਦੀ ਵੈਬਸਾਈਟ ਦੇ ਪੇਸ਼ ਕੀਤੇ ਜਾ ਸਕਦੇ ਹਨ ਦਾਅਵੇ ਫਰੀਦਕੋਟ 17 ਅਗਸਤ : ਸਹਾਰਾ ਗਰੁੱਪ ਆਫ਼ ਕੋ-ਆਪਰੇਟਿਵ ਸੋਸਾਇਟੀਜ਼ ਦੇ ਅਸਲ ਮੈਂਬਰਾਂ/ਜਮਾਕਰਤਾਵਾਂ ਦੀਆਂ ਜਾਇਜ਼ ਜਮ੍ਹਾਂ ਰਕਮਾਂ ਦੇ ਭੁਗਤਾਨ ਸੰਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ, ਭਾਰਤ ਸਰਕਾਰ ਦੇ ਸਹਿਕਾਰਤਾ ਮੰਤਰਾਲੇ ਨੇ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਇਸ ਉਪਰੰਤ ਸੁਪਰੀਮ ਕੋਰਟ ਨੇ ਆਪਣੇ ਹੁਕਮ ਰਾਹੀਂ ਸਹਾਰਾ ਗਰੁੱਪ ਆਫ਼ ਕੋ-ਆਪ੍ਰੇਟਿਵ ਸੋਸਾਇਟੀਆਂ ਦੇ ਅਸਲ ਜਮਾਂਕਰਤਾਵਾਂ ਦੇ ਜਾਇਜ਼ ਬਕਾਏ....
ਡਿਪਟੀ ਕਮਿਸ਼ਨਰ ਨੇ ਘਰ ਘਰ ਸਰਵੇ ਪ੍ਰਗਤੀ ਰਿਪੋਰਟ ਦਾ ਲਿਆ ਜਾਇਜ਼ਾ
ਫਰੀਦਕੋਟ 17 ਅਗਸਤ : ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਪ੍ਰੋਗਰਾਮ ਅਧੀਨ ਚੱਲ ਰਹੇ ਘਰ-ਘਰ ਸਰਵੇ ਦੀ ਪ੍ਰਗਤੀ ਰਿਪੋਰਟ ਸਬੰਧੀ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ, ਆਈ.ਏ.ਐੱਸ. ਨੇ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਸੁਪਰਵਾਇਜਰਾਂ ਅਤੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਰੀਵਿਊ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਸਮੂਹ....
ਜਿਲ੍ਹੇ ਦੇ ਪੇਂਡੂ ਖੇਤਰ ਵਿਖੇ ਸਿਹਤ ਸਹੂਲਤਾਂ ਵਿਚ ਹੋਇਆ ਵਾਧਾ
ਸਿਵਲ ਸਰਜਨ ਨੇ 04 ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਵੰਡੇ ਨਿਯੁਕਤੀ ਪੱਤਰ ਫਾਜ਼ਿਲਕਾ 17 ਅਗਸਤ : ਜਿਲ੍ਹੇ ਵਿਖੇ ਲੋਕਾ ਨੂੰ ਸਿਹਤ ਵਿਭਾਗ ਵਲੋ ਦਿੱਤੀ ਜਾ ਰਹੀ ਸਿਹਤ ਸੁਵਿਧਾ ਲਈ ਪੰਜਾਬ ਸਰਕਾਰ ਪੂਰੀ ਤਰਾ ਗੰਭੀਰ ਹੈ। ਪੰਜਾਬ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਵਾਅਦਾ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਚਾਰ ਆਮ ਆਦਮੀ ਕਲੀਨਿਕ ਵਿਚ ਡਾਕਟਰਾਂ ਦੀ ਭਰਤੀ ਕਰਨ ਲਈ ਪਰਿਕ੍ਰੀਆ ਪੂਰੀ ਕਰ ਲਈ ਗਈ ਹੈ। ਅੱਜ....
ਹੜ੍ਹ ਪ੍ਰਭਾਵਿਤ ਪਿੰਡਾ ਵਿੱਚ ਮੈਡੀਕਲ  ਕੈਂਪਾਂ ਵਿਚ ਲੋਕਾਂ ਦੀ ਕੀਤੀ ਜਾਂਚ : ਸਿਵਲ ਸਰਜਨ
ਜਿਲ੍ਹੇ ਵਿੱਚ ਹੜ ਪ੍ਰਭਾਵਿਤ ਪਿੰਡਾ ਵਿਚ ਸਿਹਤ ਟੀਮਾ ਅਲਰਟ ਫਾਜ਼ਿਲਕਾ 17 ਅਗਸਤ : ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਹੜ੍ਹ ਪ੍ਰਭਾਵਿਤ ਪਿੰਡਾ ਵਿਚ ਸਿਹਤ ਵਿਭਾਗ ਵਲੋ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾ ਤਕ ਸਿਹਤ ਸਹੂਲਤਾਂ ਪਹੁੰਚਣੀ ਯਕੀਨੀ ਬਣਾਈ ਜਾ ਰਹਿ ਹੈ। ਹੜ ਪ੍ਰਭਾਵਿਤ ਪਿੰਡਾ ਵਿਚ ਪਾਣੀ ਦਾ ਪੱਧਰ ਵਧਣ ਕਰਨ ਟੀਮਾ ਨੂੰ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਦਿਨ ਰਾਤ ਸਟਾਫ ਦੀ ਡਿਊਟੀ ਲਗਾ ਦਿੱਤੀ ਗਈ ਹੈ। ਹੁਣ ਪਾਣੀ ਦਾ ਪੱਧਰ ਵਧਣ ਨਾਲ ਮੋਬਾਈਲ ਵੈਨ ਰਹੀ....
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਲਈ  31 ਅਗਸਤ 2023 ਤੱਕ ਕੀਤਾ ਜਾ ਸਕਦਾ ਰਜਿਸਟ੍ਰੇਸ਼ਨ
ਫਾਜਿਲਕਾ 17 ਅਗਸਤ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਮਾਨਯੋਗ ਭਾਰਤ ਸਰਕਾਰ ਜੀ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (PMRBP) ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੇਸ਼ਲ ਬੱਚੇ ਜਿਨ੍ਹਾ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸੇਸ਼ ਅਸਾਧਾਰਣ ਉਪਲਬਧੀਆਂ ਹਾਸਿਲ ਕੀਤੀ ਹੋਵੇ । ਉਹ ਅਸਧਾਰਨ ਬੱਚੇ ਜਿਨ੍ਹਾ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ....
ਲੋਕਾਂ ਦੀ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕੇਂਦਰਾਂ ਵਿਚ ਵਾਧਾ : ਡਿਪਟੀ ਕਮਿਸ਼ਨਰ
ਪਾਣੀ ਦਾ ਪੱਧਰ ਵੱਧਣ ਕਾਰਨ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਫਾਜ਼ਿਲਕਾ, 17 ਅਗਸਤ : ਭਾਖੜਾ ਡੈਮ ਅਤੇ ਪੋਂਗ ਡੈਮ ਤੋਂ ਭਾਰੀ ਮਾਤਰਾ ਵਿਚ ਪਾਣੀ ਛੱਡਣ ਕਾਰਨ ਹੁਸੈਨੀਵਾਲਾ ਹੈਡਵਰਕਸ ਤੋਂ ਸਤੁਲਜ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਇਕ ਵਾਰ ਫਿਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਵਿਚ ਹੜ੍ਹਾਂ ਦੀ ਸਥਿਤੀ ਪੈਦਾ ਹੋਣ ਦਾ ਖਦਸ਼ਾ ਹੈ।ਇਸ ਨੂੰ ਦੇਖਦਿਆਂ ਅਗਾਉ ਪ੍ਰਬੰਧਾਂ ਨੁੰ ਮੁਕੰਮਲ ਕਰਦਿਆਂ ਲੋਕਾਂ ਦੇ ਬਚਾਅ ਲਈ ਬਣਾਏ ਗਏ ਰਾਹਤ ਕੇਂਦਰਾਂ ਵਿਚ ਵਾਧਾ ਕੀਤਾ ਗਿਆ ਹੈ।ਇਹ....
ਲੜਤੋਂ ਕਲਾ ਵਿਖੇ ਬਣ ਰਹੀਆਂ ਨਵੀਆਂ ਸੜਕਾਂ ਤੇ ਪਿੰਡ ਵਾਸੀਆਂ ਨੇ ਸਰਕਾਰ ਦਾ ਧੰਨਵਾਦ ਕੀਤਾ
ਮੁੱਲਾਂਪੁਰ ਦਾਖਾ 17 ਅਗਸਤ (ਸਤਵਿੰਦਰ ਸਿੰਘ ਗਿੱਲ) ਆਮ ਪਾਰਟੀ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਬਾਸੀ ਲੜਤੋਂ ਦੀ ਰਹਿਨੁਮਾਈ ਹੇਠ ਪਿੰਡ ਲਲਤੋਂ ਕਲਾਂ ਜ਼ਿਲ੍ਹਾ ਲੁਧਿਆਣਾ ਵਿਖੇ ਇੱਕ ਜ਼ਰੂਰੀ ਮੀਟਿੰਗ ਹੋਈ। ਇਸ ਮੌਕੇ ਬਾਸੀ ਲਲਤੋਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਖਿਆ ਕਿ ਲਲਤੋਂ ਕਲਾਂ ਅਤੇ ਨੇੜਲੇ ਪਿੰਡਾਂ ਦੇ ਵਿੱਚ ਸੜਕਾਂ ਨੂੰ ਬਣਾਉਣ ਦਾ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ। ਹਲਕਾ ਗਿੱਲ ਵਿੱਚ ਹੋ ਰਹੇ ਵਿਕਾਸ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਵਿਧਾਇਕ ਜੀਵਨ ਸਿੰਘ....
ਸਾਬਕਾ ਫੌਜੀ ਨੇ ਪਾਈ ਪਿੰਡ ਰਕਬਾ ’ਚ ਨਵੀਂ ਪਿਰਤ ਬਿਨ੍ਹਾ ਦਾਜ-ਦਹੇਜ ਤੋਂ ਕੀਤਾ ਮੁੰਡੇ ਦਾ ਵਿਆਹ 
ਮੁੱਲਾਂਪੁਰ ਦਾਖਾ 17 ਅਗਸਤ (ਸਤਵਿੰਦਰ ਸਿੰਘ ਗਿੱਲ) : ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸੇਵਾ ਭਾਵਨਾਂ ਦਾ ਜਜਬਾ ਲੈ ਕੇ 22-23 ਸਾਲ ਫੌਜ ਵਿੱਚ ਨੌਕਰੀ ਕਰਨ ਉਪਰੰਤ ਪਿੰਡ ਅੰਦਰ ਸ਼ਾਂਝੇ ਕੰਮਾਂ ਵਿੱਚ ਵੱਧ ਚੜ੍ਹਕੇ ਹਿੱਸਾ ਲੈਣ ਵਾਲਾ ਫੌਜੀ ਜਗਤਾਰ ਸਿੰਘ ਨੇ ਆਪਣੇ ਪਿੰਡ ਰਕਬਾ ਵਿਖੇ ਨਵੀਂ ਪਿਰਤ ਪਾਉਦਿਆਂ ਲੜਕੀ ਪਰਿਵਾਰ ਦਾ ਬੋਝ ਹਲਕਾ ਕਰਦਿਆ ਆਪਣੇ ਲੜਕੇ ਦਾ ਵਿਆਹ ਬਿਨ੍ਹਾਂ ਦਾਜ-ਦਹੇਜ ਤੋਂ ਪਿੰਡ ਅੰਦਰ ਕਰਕੇ ਸ਼ਲਾਘਾਯੋਗ ਕਾਰਜ ਕੀਤਾ ਹੈ, ਜਿਸਦੀ ਤਾਰੀਫ ਪਿੰਡ ਵਾਸੀ ਕਰ ਰਹੇ ਹਨ। ਫੌਜੀ ਜਗਤਾਰ ਸਿੰਘ....
ਘਰ ਦੀ ਛੱਤ ਡਿੱਗਣ ਕਾਰਨ ਬੱਚੇ ਅਤੇ ਔਰਤ ਦੀ ਮੌਤ
ਫਾਜ਼ਿਲਕਾ, 17 ਅਗਸਤ : ਮੰਡੀ ਅਰਨੀ ਵਾਲਾ ਵਿੱਚ ਇੱਕ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 2 ਮੇਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ‘ਚ 5 ਸਾਲਾ ਬੱਚਾ ਅਤੇ 60 ਸਾਲਾ ਔਰਤ ਸ਼ਾਮਲ ਹੈ। ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਰਜਤ ਮਹਿੰਦੀ ਰੱਤਾ ਨੇ ਦੱਸਿਆ ਕਿ ਪਰਿਵਾਰ ਦੇ 4 ਮੈਂਬਰ ਸੁੱਤੇ ਪਏ ਸਨ, ਰਾਤ ਨੂੰ ਅਚਾਨਕ ਉਸ ਦੀ ਅੱਖ ਖੁੱਲ੍ਹਣ ‘ਤੇ ਬਾਥਰੂਮ ਗਿਆ ਸੀ। ਇਸ ਦੌਰਾਨ ਕਮਰੇ ਦੀ ਛੱਤ ਡਿੱਗ ਗਈ। ਮਲਬੇ ਹੇਠ ਦੱਬੇ ਜਾਣ ਕਾਰਨ ਉਸ ਦੇ ਪੁੱਤਰ ਦੀਵਾਂਸ਼ (5) ਅਤੇ ਮਾਤਾ ਕ੍ਰਿਸ਼ਨਾ ਰਾਣੀ (60) ਪਤਨੀ....
ਪੁਲਿਸ ਨੇ ਅੰਤਰਰਾਜੀ ਹਥਿਆਰ ਸਪਲਾਇਰ ਫੜੇ, 5 ਮੈਂਬਰ ਫੜੇ, 4 ਹਥਿਆਰ ਬਰਾਮਦ
ਮੱਧ ਪ੍ਰਦੇਸ਼ ਦਾ ਬੀ.ਐਸ.ਸੀ. ਦਾ ਵਿਦਿਆਰਥੀ ਨਿਕਲਿਆ ਮਾਸਟਰਮਾਈਂਡ ਖੰਨਾ, 17 ਅਗਸਤ : ਪੁਲਿਸ ਨੇ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ। ਇਸਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਕੋਲੋਂ ਚਾਰ ਪਿਸਤੌਲ ਬਰਾਮਦ ਹੋਏ। ਮੱਧ ਪ੍ਰਦੇਸ਼ ਦਾ ਇੱਕ ਨੌਜਵਾਨ ਮਾਸਟਰਮਾਈਂਡ ਨਿਕਲਿਆ, ਜੋ ਬੀ.ਐਸ.ਸੀ. ਸੈਕੰਡ ਦਾ ਵਿਦਿਆਰਥੀ ਹੈ। ਚਾਰ ਮੁਲਜ਼ਮ ਪੰਜਾਬ ਅਤੇ ਇੱਕ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਪੰਜਾਂ ਦੀ ਉਮਰ 18 ਤੋਂ 20 ਸਾਲ ਹੈ। ਉਹ ਸੋਸ਼ਲ ਮੀਡੀਆ ਰਾਹੀਂ ਇੱਕ....
ਐਨ.ਡੀ.ਆਰ.ਐਫ ਦੀਆਂ ਟੀਮਾਂ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਦੇ ਰਹੀਆਂ ਰਾਹਤ
ਕੈਬਨਿਟ ਮੰਤਰੀਬੈਂਸ, ਡਿਪਟੀ ਕਮਿਸ਼ਨਰ ਯਾਦਵ ਨਿਰੰਤਰ ਗਰਾਊਡ ਜੀਰੋ ਤੇ ਪ੍ਰਬੰਧਾਂ ਦੀ ਕਰ ਰਹੇ ਨਿਗਰਾਨੀ ਉਪ ਮੰਡਲ ਅਧਿਕਾਰੀ ਟੀਮਾਂ ਸਮੇਤ ਪ੍ਰਭਾਵਿਤ ਖੇਤਰਾਂ ਵਿਚ ਡਟੇ ਸ੍ਰੀ ਅਨੰਦਪੁਰ ਸਾਹਿਬ 17 ਅਗਸਤ : ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਬੀਤੇ ਦੋ ਦਿਨਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਉਪ ਮੰਡਲਾਂ ਦੇ ਪ੍ਰਭਾਵਿਤ ਪਿੰਡਾਂ ਦੀ ਕਮਾਂਡ ਖੁੱਦ ਸੰਭਾਲੀ ਹੋਈ ਹੈ। ਉਨ੍ਹਾਂ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਅਮਰਦੀਪ ਸਿੰਘ....
ਪਿੰਡ ਸੇਖਾ ‘ਚ ਹੋਏ ਦੋਹਰੇ ਕਤਲ ਨੂੰ ਪੁਲਿਸ ਨੇ ਸੁਲਝਾਲਿਆ, ਪਤੀ ਹੀ ਨਿੱਕਲਿਆ ਸੱਸ ਤੇ ਪਤਨੀ ਦਾ ਕਾਤਲ 
ਬਰਨਾਲਾ, 17 ਅਗਸਤ : ਬੀਤੇ ਕੱਲ੍ਹ ਨੇੜਲੇ ਪਿੰਡ ਸੇਖਾ ‘ਚ ਹੋਏ ਦੋਹਰੇ ਕਤਲ ਨੂੰ ਪੁਲਿਸ ਵੱਲੋਂ ਸੁਲਝਾਲਿਆ ਗਿਆ ਹੈ। ਪੁਲਿਸ ਅਨੁਸਾਰ ਇਹ ਕਤਲ ਰਾਜਦੀਪ ਸਿੰਘ ਨੇ ਆਪਣੀ ਪਤਨੀ ਪਰਮਜੀਤ ਕੌਰ ਦੇ ਨਾਮ ਵਾਲੀ 5 ਏਕੜ ਜਮੀਨ ਨੂੰ ਹੜੱਪਣਾ ਚਾਹੁੰਦਾ ਸੀ, ਤੇ ਉਸਦੀ ਸੱਸ ਹਰਬੰਸ ਕੌਰ ਇਸ ਗੱਲ ਦਾ ਵਿਰੋਧ ਕਰਦੀ ਸੀ, ਇਸ ਲਈ ਉਸਨੇ ਦੋਵਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐਸਐਚਓ ਕਰਨ ਸ਼ਰਮਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪੁਲਸ ਨੇ....