ਮਾਲਵਾ

ਅਣਪਛਾਤਿਆਂ ਵੱਲੋਂ ਮਾਂ-ਧੀ ਦਾ ਕਤਲ, ਇੱਕ ਗੰਭੀਰ ਜਖ਼ਮੀ
ਬਰਨਾਲਾ, 16 ਅਗਸਤ : ਨੇੜਲੇ ਪਿੰਡ ਸੇਖਾ ਵਿੱਚ ਮਾਂ-ਧੀ ਦਾ ਕਤਲ ਕਰ ਦੇਣ ਦੀ ਦੁੱਖਦਾਈ ਖਬਰ ਹੈ, ਜਦੋਂ ਕਿ ਇੱਕ ਦੇ ਗੰਭੀਰ ਜਖ਼ਮੀ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਸੇਖਾ ਵਿੱਚ ਅਣਪਛੱਤੇ ਵਿਅਕਤੀਆਂ ਵੱਲੋਂ ਘਰ ‘ਚ ਦਾਖਲ ਹੋ ਕੇ ਮਾਂ-ਧੀ ਦਾ ਕਤਲ ਕਰ ਦਿੱਤਾ ਹੈ, ਜਦੋਂ ਕਿ ਧੀ ਦਾ ਪਤੀ ਜੋ ਇੱਥੇ ਹੀ ਰਹਿ ਰਿਹਾ ਸੀ ਨੂੰ ਵੀ ਜਖ਼ਮੀ ਕਰ ਦਿੱਤਾ ਹੈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਹਿਚਾਣ ਹਰਬੰਸ ਕੌਰ, ਲੜਕੀ ਪਰਮਜੀਤ ਕੌਰ ਵਜੋਂ ਹੋਈ ਹੈ, ਜਦੋਂ ਕਿ....
ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਸਫਲਤਾ, 18 ਕਰੋੜ ਦੀ ਹੈਰੋਇਨ ਕੀਤੀ ਜ਼ਬਤ
ਮਾਛੀਵਾੜਾ, 16 ਅਗਸਤ : ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਮਾਛੀਵਾੜਾ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਖੇਤ ਕਾਊਂਟਰ ਇੰਟੈਲੀਜੈਂਸ ਨੇ ਹੈਰੋਇਨ ਦੇ 3 ਪੈਕੇਟ ਬਰਾਮਦ ਕੀਤੇ ਹਨ ਜਿਸ ਦਾ ਭਾਰ ਲਗਭਗ 2.8 ਕਿਲੋਗ੍ਰਾਮ ਹੈ। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਤੇ BSF ਦੇ ਜੁਆਇੰਟ ਆਪ੍ਰੇਸ਼ਨ ਦੌਰਾਨ ਇਹ ਬਰਾਮਦਗੀ ਹੋਈ। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਤੇ BSF ਦੀਆਂ ਟੀਮਾਂ ਗੁਪਤ ਸੂਚਨਾ ਦੇ ਆਧਾਰ ‘ਤੇ ਸਰਚ ਆਪ੍ਰੇਸ਼ਨ ਲਈ ਪਿੰਡ ਮਾਛੀਵਾੜਾ ਪਹੁੰਚੀਆਂ ਸਨ ਜਿਥੇ ਸ਼ੱਕੀ ਹਾਲਾਤਾਂ....
ਸਿਰਮੌਰ ਸੰਸਥਾ ਬਾਰੇ ਕੂੜ ਪ੍ਰਚਾਰ ਕਰਨ ਵਾਲਿਆਂ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਮੁਲਾਜ਼ਮਾਂ ਦੇ ਹਾਜਰੀ ਰਜਿਸਟਰ ਕੀਤੇ ਚੈਕ, ਸਰਾਵਾਂ ਦੇ ਨਵੀਨੀਕਰਨ ਦੇ ਕੰਮ ਦਾ ਲਿਆ ਜਾਇਜ਼ਾ ਪਟਿਆਲਾ, 16 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਅਚਨਚੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਮੁਲਾਜ਼ਮਾਂ ਦੇ ਹਾਜ਼ਰੀ ਰਜਿਸਟਰ ਚੈਕ ਕਰਨ ਮਗਰੋਂ ਗੁਰਦੁਆਰਾ ਪ੍ਰਬੰਧਕਾਂ ਨੂੰ ਕੰਮ ਕਾਜ ਨੂੰ ਸੁਚਾਰੂ....
ਪੰਥ ਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਤੇ ਜ਼ੋਰ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪੰਥਕ ਸੋਚ ਦੇ ਧਾਰਨੀਆਂ ਨੂੰ ਇਕ ਪਲੇਟਫਾਰਮ ਤੇ ਇਕਜੁੱਟ ਹੋਣ ਦਾ ਸੱਦਾ ਮੋਗਾ, 16 ਅਗਸਤ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਦੇ ਸਮੂਹ ਅਹੁਦੇਦਾਰਾਂ ਦੀ ਇਕ ਹੰਗਾਮੀ ਮੀਟਿੰਗ ਮੋਗਾ ਵਿਖੇ ਹੋਈ। ਜਿਸ ਵਿਚ ਸਿੱਖ ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਪੰਥਕ ਸੋਚ ਤੇ ਧਾਰਨੀਆਂ ਨੂੰ ਇਕ ਪਲੇਟਫਾਰਮ ਤੇ ਇੱਕਜੁਟ ਹੋਣ ਦਾ ਸੱਦਾ....
ਵਿਧਾਇਕ ਇਆਲੀ ਨੇ ਡਾ.ਬੀ.ਆਰ.ਅੰਬੇਡਕਰ ਭਵਨ ’ਚ ਰਾਸ਼ਟਰੀ ਝੰਡਾ ਚੜ੍ਹਾਇਆ 
ਕਿਹਾ! ਸੈਂਕੜੇ ਕੁਰਬਾਨੀਆਂ ਦੇ ਕੇ ਅੰਗਰੇਜ਼ ਹਕੂਮਤ ਤੋਂ ਦੇਸ਼ ਆਜ਼ਾਦ ਕਰਵਾਇਆ ਮੁੱਲਾਪੁਰ ਦਾਖਾ 16 ਅਗਸਤ (ਸਤਵਿੰਦਰ ਸਿੰਘ ਗਿੱਲ) - ਸਥਾਨਕ ਡਾ. ਬੀ.ਆਰ.ਅੰਬੇਡਕਰ ਭਵਨ ਵਿਖੇ ਦੇਸ਼ ਦੇ 76ਵੇਂ ਸੁਤੰਤਰਤਾ ਦਿਵਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਦੇਸ਼ ਦਾ ਤਿਰੰਗਾ ਝੰਡਾ ਚੜ੍ਹਾਇਆ ਇਸ ਮੌਕੇ ਡਾ.ਬੀ.ਆਰ ਅੰਬੇਡਕਰ ਮਿਸ਼ਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਦਿਆਲ ਸਿੰਘ ਬੋਪਾਰਾਏ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰ ਹਾਜਰ ਸਨ। ਵਿਧਾਇਕ ਇਆਲੀ ਨੇ ਦੇਸ਼ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀ ਮੁਬਾਰਕਬਾਦ....
“ਕਾਰਪੋਰੇਟਾਂ ਨੂੰ ਗੱਫੇ ਤੇ ਕਿਸਾਨਾਂ-ਮਜ਼ਦੂਰਾਂ ਨੂੰ ਧੱਕੇ “ ਦੇਣ ਵਾਲੀ ਕਾਲੀ ਆਜ਼ਾਦੀ ਮੌਕੇ ਕੀਤਾ ਵਿਸ਼ਾਲ ਸਿੱਖਿਆ - ਸਮਾਗਮ 
ਮੁੱਲਾਂਪੁਰ ਦਾਖਾ 16 ਅਗਸਤ (ਸਤਵਿੰਦਰ ਸਿੰਘ ਗਿੱਲ) ਦਸ਼ਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ.)ਜ਼ਿਲਾ ਲੁਧਿਆਣਾ ਦੀ ਜ਼ਿਲਾ ਕਾਰਜਕਾਰੀ ਕਮੇਟੀ ਦੇ ਸੱਦੇ ਅਨੁਸਾਰ 15 ਅਗਸਤ ਨੂੰ “ਕਾਰਪੋਰੇਟਾਂ ਨੂੰ ਗੱਫੇ ਤੇ ਕਿਸਾਨਾਂ ਮਜ਼ਦੂਰਾ ਨੂੰ ਧੱਕੇ” ਦੇਣ ਵਾਲੀ ਕਾਲੀ ਆਜ਼ਾਦੀ ਮੌਕੇ ਕਿਸਾਨ , ਮਜਦੂਰ ਤੇ ਨੌਜਵਾਨ ਵੀਰਾਂ ਦਾ ਵਿਸ਼ਾਲ ਸਿੱਖਿਆ ਸਮਾਗਮ ਕੈਂਪ ਦਫਤਰ ਸਵੱਦੀ ਕਲਾਂ (ਨੇੜੇ ਬੱਸ ਸਟੈਂਡ) ਵਿਖੇ ਕੀਤਾ ਗਿਆ, ਜਿਸਦੀ ਪ੍ਰਧਾਨਗੀ ਜੱਥੇਬੰਦੀ ਦੇ ਜ਼ਿਲਾ ਪ੍ਰਧਾਨ ਗੁਰਦਿਆਲ ਸਿੱਘ ਤਲਵੰਡੀ , ਜ਼ਿਲਾ ਸਕੱਤਰ....
ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਆਯੋਜਿਤ 
ਲੁਧਿਆਣਾ, 16 ਅਗਸਤ : ਆਜ਼ਾਦੀ ਦੇ 75 ਸਾਲਾਂ ਦੀ ਯਾਦ ਵਿੱਚ, ਅਜ਼ਾਦੀ ਕਾ ਅੰਮ੍ਰਿਤ ਮਹੋਤਸਵ (ਏ.ਕੇ.ਏ.ਐਮ.) ਤਹਿਤ ਏਅਰ ਫੋਰਸ ਸਟੇਸ਼ਨ, ਹਲਵਾਰਾ ਵਿਖੇ 9 ਤੋਂ 15 ਅਗਸਤ 2023 ਤੱਕ ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਐਤੀਆਣਾ ਪਿੰਡ ਵਿੱਚ 15 ਅਗਸਤ 2023 ਨੂੰ 'ਵਸੁਧਾ ਵੰਦਨ' ਵਜੋਂ ਧਰਤੀ ਮਾਂ ਨੂੰ ਮੁੜ ਸੁਰਜੀਤ ਕਰਨ ਲਈ ਦੇਸੀ ਪ੍ਰਜਾਤੀਆਂ ਦੇ ਬੂਟੇ ਲਗਾ ਕੇ ਇੱਕ 'ਅੰਮ੍ਰਿਤ ਵਾਟਿਕਾ' ਵਿਕਸਤ ਕੀਤੀ ਜਾ ਰਹੀ ਹੈ। ਸਰਕਾਰੀ ਹਾਈ ਸਕੂਲ ਐਤੀਆਣਾ ਪਿੰਡ ਵਿੱਚ....
ਵਿਧਾਇਕ ਗਰੇਵਾਲ ਵੱਲੋਂ ਹਲਕਾ ਪੂਰਬੀ ਦੇ ਵੱਖ-ਵੱਖ ਇਲਾਕਿਆਂ 'ਚ ਲਹਿਰਾਇਆ ਗਿਆ ਤਿਰੰਗਾ
ਕਿਹਾ! ਆਪ ਸਰਕਾਰ ਨੇ ਸੂਬੇ ਦੀ ਤਰੱਕੀ ਲਈ ਲਏ ਕਈ ਇਤਿਹਾਸਕ ਫੈਸਲੇ ਹਲਕੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਬੂਟੇ ਜ਼ਰੂਰ ਲਗਾਓ - ਵਿਧਾਇਕ ਗਰੇਵਾਲ ਲੁਧਿਆਣਾ, 16 ਅਗਸਤ : 77ਵੇਂ ਸੁਤੰਤਰਤਾ ਦਿਵਸ ਮੌਕੇ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵੱਖ-ਵੱਖ ਇਲਾਕਿਆਂ 'ਚ ਤਿਰੰਗਾ ਲਹਿਰਾਇਆ ਗਿਆ ਅਤੇ ਅਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਇਸ ਆਜ਼ਾਦੀ ਨੂੰ ਪਾਉਣ ਲਈ....
ਪੋਲਿੰਗ ਸਟੇਸ਼ਨਾਂ ਦੀ  ਰੈਸ਼ਨੇਲਾਈਜੇਸ਼ਨ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
ਰੈਸ਼ਨੇਲਾਈਜੇਸ਼ਨ ਯੋਗ ਪੋਲਿੰਗ ਬੂਥਾਂ ਦੀ ਜਾਣਕਾਰੀ ਕੀਤੀ ਰਾਜਨੀਤਿਕ ਨੁਮਾਇੰਦਿਆਂ ਨਾਲ ਸਾਂਝੀ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ 23 ਅਗਸਤ ਤੱਕ ਦੇ ਸਕਦੀਆਂ ਹਨ ਦਰਖਾਸਤਾਂ-ਜ਼ਿਲ੍ਹਾ ਚੋਣ ਅਫ਼ਸਰ ਮੋਗਾ, 16 ਅਗਸਤ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਮਨੋਰਥ ਜ਼ਿਲ੍ਹਾ ਦੇ ਪੋਲਿੰਗ ਸਟੇਸ਼ਨਾਂ....
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਬਿਨੈ ਕਰਨ ਦੀ ਆਖਰੀ ਮਿਤੀ 31 ਅਗਸਤ
ਪਟਿਆਲਾ, 16 ਅਗਸਤ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਬਿਨੈ ਮੰਗੇ ਹਨ, ਜਿਨ੍ਹਾਂ ਦੀ ਆਖਰੀ ਮਿਤੀ 31 ਅਗਸਤ 2023 ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਬਾਲ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬਧੀਆਂ ਹਾਸਲ ਕੀਤੀਆਂ ਹੋਣ, ਉਹ....
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਆਖਰੀ ਮਿਤੀ ਵਿੱਚ 31 ਅਗਸਤ ਤੱਕ ਦਾ ਕੀਤਾ ਵਾਧਾ
ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਨੂੰ ਵੱਧ ਤੋਂ ਵੱਧ ਬੱਚਿਆਂ ਨੂੰ ਪੁਰਸਕਾਰ ਪ੍ਰਤੀ ਜਾਗਰੂਕ ਕਰਨ ਦੇ ਨਿਰਦੇਸ਼ ਜਾਰੀ ਮੋਗਾ, 16 ਅਗਸਤ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਆਖਰੀ ਮਿਤੀ 31 ਜੁਲਾਈ ਤੋਂ ਵਧਾ ਕੇ 31 ਅਗਸਤ 2023 ਕਰ ਦਿੱਤੀ ਹੈ। ਇਸ ਪੁਰਸਕਾਰ ਲਈ ਅਰਜ਼ੀਆਂ ਦੀ ਪ੍ਰਕਿਰਿਆ ਰਾਸ਼ਟਰੀ ਪੁਰਸਕਾਰ ਪੋਰਟਲ https://awards.gov.in/ 'ਤੇ ਚਾਲੂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕਰਦਿਆਂ....
ਕੈਬਨਿਟ ਮੰਤਰੀ ਭੁੱਲਰ ਨੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੀਤਾ ਵਿਚਾਰ ਵਟਾਂਦਰਾ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਸ਼ੈਰੀ ਕਲਸੀ ਦੇ ਗ੍ਰਹਿ ਵਿਖੇ ਪਹੁੰਚੇ ਬਟਾਲਾ, 16 ਅਗਸਤ : ਲਾਲਜੀਤ ਸਿੰਘ ਭੁੱਲਰ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਜ਼ਿਲਾ ਪਲਾਨਿੰਗ ਕਮੇਟੀ ਗੁਰਦਾਸਪੁਰ ਵੀ ਮੋਜੂਦ ਸਨ। ਇਸ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਸ. ਭੁੱਲਰ ਨਾਲ ਹਲਕੇ ਦੇ ਸਰਬਪੱਖੀ ਵਿਕਾਸ ਬਾਰੇ ਵਿਚਾਰ ਵਟਾਂਦਰਾ ਕੀਤਾ। ਵਿਧਾਇਕ ਸ਼ੈਰੀ....
ਡੀ.ਸੀ. ਵੱਲੋਂ ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
ਫਤਹਿਗੜ੍ਹ ਸਾਹਿਬ, 16 ਅਗਸਤ : ਜਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁੱਜਰ/ਚਰਵਾਹੇ/ਆਮ ਵਿਅਕਤੀਆਂ ਵੱਲੋਂ ਭਾਰੀ ਮਾਤਰਾਂ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਨੂੰ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗੁੱਜਰ/ਚਰਵਾਹੇ ਭਾਰੀ ਮਾਤਰਾ....
ਸਿਹਤ ਵਿਭਾਗ ਨੇ ਕੋਟਪਾ ਦੀ ਉਲੰਘਣਾ ਕਰਨ ਵਾਲਿਆ ਦੇ ਕੀਤੇ ਚਲਾਨ  
ਫਤਹਿਗੜ ਸਾਹਿਬ, 16 ਅਗਸਤ : ਸਿਹਤ ਵਿਭਾਗ ਵੱਲੋਂ ਤੰਬਾਕੂ ਦੇ ਸੇਵਨ ਨਾਲ ਸ਼ਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕਤਾ ਕੀਤਾ ਗਿਆ ਅਤੇ ਸਰਹਿੰਦ ਸ਼ਹਿਰ ਵਿਖੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ 5 ਦੁਕਾਨਦਾਰਾਂ ਦੇ ਤੇ 2 ਜਨਤਕ ਥਾਂਵਾਂ ਤੇ ਸਿਗਰਨੋਸ਼ੀ ਕਰਨ ਵਾਲਿਆ ਦੇ ਚਾਲਾਨ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ ਨਵਜੋਤ ਕੌਰ ਨੇ ਦੱਸਿਆ ਕਿ ਤੰਬਾਕੂ ਵਿਰੁੱਧ ਜਾਗਰੂਕਤਾ ਲਈ ਅੱਜ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਜਿਲ੍ਹਾ ਮਾਸ ਮੀਡੀਆਂ....
ਕਰ ਵਿਭਾਗ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ੇਸ਼ ਚੈਕਿੰਗ, 101 ਵਾਹਨਾਂ ਵਿਰੁੱਧ ਕਾਰਵਾਈ
ਲੋਹੇ ਦਾ ਕਬਾੜ ਢੋਹਣ ਵਾਲੇ ਵਾਹਨਾਂ ਦੀ ਕੀਤੀ ਜਾਂਚ ਫਤਹਿਗੜ੍ਹ ਸਾਹਿਬ, 16 ਅਗਸਤ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਹੁਕਮਾਂ ਤਹਿਤ ਅੱਜ ਆਬਕਾਰੀ ਤੇ ਕਰ ਅਤੇ ਮੰਡੀ ਗੋਬਿੰਦਗੜ੍ਹ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਚੈਕਿੰਗ ਦੌਰਾਨ 101 ਵਾਹਨਾਂ ਵਿਰੁੱਧ ਲੋੜੀਂਦੇ ਦਸਤਾਵੇਜ ਨਾ ਹੋਣ ਕਾਰਨ ਕਾਰਵਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ....