ਮਾਲਵਾ

ਵਿਧਾਇਕ ਸੌਦ ਵੱਲੋਂ ਈਸੜੂ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ  ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਰਿਵਿਊ ਮੀਟਿੰਗ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ ਈਸੜੂ, 13 ਅਗਸਤ : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਪਿੰਡ ਈਸੜੂ (ਖੰਨਾ) ਵਿਖੇ 15 ਅਗਸਤ ਨੂੰ ਪਹੁੰਚ ਕੇ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਆਦਮਕੱਦ ਬੁੱਤ ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕਰਨਗੇ। ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ ਵੱਲੋਂ ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧ ਕਰਨ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡ ਈਸੜੂ....
ਡਿਪਟੀ ਕਮਿਸ਼ਨਰ ਵਲੋਂ 77ਵੇਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ 
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ ਨੂੰ ਕੌਮੀ ਝੰਡਾ ਲਹਿਰਾਉਣਗੇ ਐਸ.ਸੀ.ਡੀ. ਸਰਕਾਰੀ ਕਾਲਜ ਦੀ ਗਰਾਊਂਡ 'ਚ ਹੋਵੇਗਾ ਸਮਾਗਮ ਲੁਧਿਆਣਾ, 13 ਅਗਸਤ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਐਸ.ਸੀ.ਡੀ. ਸਰਕਾਰੀ ਕਾਲਜ, ਸਿਵਲ ਲਾਈਨ, ਲੁਧਿਆਣਾ ਦੇ ਗਰਾਉਂਡ ਵਿੱਚ ਜ਼ਿਲ੍ਹਾ ਪੱਧਰੀ 77ਵੇਂ ਸੁਤੰਤਰਤਾ ਦਿਵਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਵਿੱਚ ਭਾਗ ਲਿਆ। 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ....
ਅਵੈਧ ਮਾਈਨਿੰਗ ਕਰਦਾ ਇੱਕ ਵਿਅਕਤੀ ਸਮੇਤ ਦੋ ਟਰਾਲੀਆਂ ਕੀਤੀਆਂ ਕਾਬੂ
ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀਆਂ ਨੇ ਪਿੰਡ ਰਤਨਾਨਾ ਦੇ ਸਤਲੁਜ ਦਰਿਆ ਵਿਖੇ ਕੀਤੀ ਰੇਡ ਪੁਲਿਸ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਟੀਮਾਂ ਦਾ ਗਠਨ ਕਰ ਕੇ ਸਮੇਂ ਸਮੇਂ ਸਿਰ ਚੈਕਿੰਗ ਕਰਨ ਸੰਬੰਧੀ ਦਿੱਤੇ ਨਿਰਦੇਸ਼ ਐਸ ਬੀ ਐਸ ਨਗਰ, 13 ਅਗਸਤ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਨੀਵਾਰ ਨੂੰ ਸ਼ਿਕਾਇਤ ਮਿਲਣ ਉਪਰੰਤ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਰਤਨਾਨਾ ਵਿਖੇ ਦਰਿਆ ਵਿੱਚ ਪੁਲਿਸ ਅਧਿਕਾਰੀਆਂ ਦੇ ਨਾਲ ਅਚਨਚੇਤ ਚੈਕਿੰਗ ਕੀਤੀ ਅਤੇ ਇੱਕ ਵਿਅਕਤੀ ਸਮੇਤ ਦੋ ਟਰਾਲੀਆਂ....
ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਲਈ ਹੋਈ ਫੁੱਲ ਡਰੈੱਸ ਰਿਹਰਸਲ
ਡਿਪਟੀ ਕਮਿਸ਼ਨਰ ਡਾ.ਪੱਲਵੀ ਲਹਿਰਾਉਣਗੇ ਮਾਲੇਰਕੋਟਲਾ ਵਿਖੇ ਤਿਰੰਗਾ ਵਧੀਕ ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦੌਰਾਨ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਲਈ ਸੁਰੱਖਿਆ ਅਤੇ ਟਰੈਫਿਕ ਦੇ ਪੁਖ਼ਤਾ ਇੰਤਜਾਮ : ਗੁਰਸ਼ਰਨਦੀਪ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਸਮਾਗਮ 'ਚ ਵੱਧ-ਚੜ੍ਹਕੇ ਹਿੱਸਾ ਲੈਣ ਦੀ ਅਪੀਲ ਮਾਲੇਰਕੋਟਲਾ 13 ਅਗਸਤ : ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਮਾਲੇਰਕੋਟਲਾ ਦੇ ਡਾਕਟਰ ਜ਼ਾਕਿਰ ਹੁਸੈਨ....
'ਹਰ ਘਰ ਤਿਰੰਗਾ' ਮੁਹਿੰਮ ਤਹਿਤ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ 'ਚ ਲਹਿਰਾਇਆ ਜਾਵੇਗਾ ਤਿਰੰਗਾ
ਡਿਪਟੀ ਕਮਿਸ਼ਨਰ ਨੇ 13 ਤੋਂ 15 ਅਗਸਤ ਤੱਕ ਹਰ ਜ਼ਿਲ੍ਹਾ ਵਾਸੀਆਂ ਨੂੰ ਘਰ 'ਚ ਸਨਮਾਨ ਸਹਿਤ ਰਾਸ਼ਟਰੀ ਝੰਡਾ ਲਗਾਉਣ ਦੀ ਕੀਤੀ ਅਪੀਲ ਪਟਿਆਲਾ, 13 ਅਗਸਤ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਪਟਿਆਲਾ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਤੱਕ ਸਰਕਾਰੀ ਦਫ਼ਤਰਾਂ ਵਿਚ ਪੂਰੇ ਸਨਮਾਨ ਨਾਲ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ....
ਆਜ਼ਾਦੀ ਦਿਹਾੜੇ ਦੀ ਫੁੱਲ ਡਰੈਸ ਰਿਹਰਸਲ 'ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ
ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਮੁਕੰਮਲ : ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਸਮਾਗਮ 'ਚ ਵੱਧ-ਚੜ੍ਹਕੇ ਹਿੱਸਾ ਲੈਣ ਦੀ ਅਪੀਲ ਪਟਿਆਲਾ, 13 ਅਗਸਤ : ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।....
ਹਰ ਧਰਮ ਭਾਈਚਾਰਕ ਸਾਂਝ ਦਾ ਦਿੰਦਾ ਹੈ ਸੁਨੇਹਾ: ਚੇਤਨ ਸਿੰਘ ਜੌੜਾਮਾਜਰਾ
ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਕੈਬਨਿਟ ਮੰਤਰੀ ਨੇ ਸਮਾਣਾ ਤੋਂ ਮਾਤਾ ਸ਼੍ਰੀ ਨੈਣਾ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਨਾਲ ਫ਼ਤਹਿਗੜ੍ਹ ਸਾਹਿਬ ਵਿਖੇ ਕੀਤੀ ਮੁਲਾਕਾਤ ਫ਼ਤਹਿਗੜ੍ਹ ਸਾਹਿਬ, 13 ਅਗਸਤ : ਹਰ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ। ਸਮਾਜ ਵਿਚ ਭਾਈਚਾਰਕ ਸਾਂਝ ਜਿੰਨੀ ਜ਼ਿਆਦਾ ਮਜ਼ਬੂਤ ਹੋਵੇਗੀ, ਸਮਾਜ ਓਨੀ ਹੀ ਜ਼ਿਆਦਾ ਤਰੱਕੀ ਕਰਦਾ ਹੈ। ਇਸ ਲਈ ਲਾਜ਼ਮੀ ਹੈ ਕਿ ਸਮਾਜ ਵਿਚ ਵਿਚਰਦਿਆਂ ਹਰ ਇਨਸਾਨ ਸਮਾਜਕ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹੇ ਅਤੇ....
ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੀ ਫੂਲ ਡਰੈਸ ਰਿਹਰਸਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਈ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਰਿਹਰਸਲ ਮੌਕੇ ਕੀਤਾ ਪੇਰਡ ਦਾ ਕੀਤਾ ਨਿਰੀਖਣ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਲਹਿਰਾਉਣਗੇ ਕੌਮੀ ਝੰਡਾ ਫਾਜ਼ਿਲਕਾ, 13 ਅਗਸਤ : 15 ਅਗਸਤ 2023 ਨੂੰ ਜ਼ਿਲਾ ਪੱਧਰ ਤੇ ਸੁਤੰਤਰਤਾ ਦਿਵਸ ਮਨਾਉਣ ਤੋਂ ਪਹਿਲਾਂ ਐਤਵਾਰ ਨੁੰ ਫੂਲ ਡਰੈਸ ਰਿਹਰਸਲ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕੀਤੀ ਗਈ। ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਤੇ ਫ਼ਿਰ ਮਾਰਚ ਪਾਸਟ ਤੋਂ ਸਲਾਮੀ....
ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਲਗਾਏ 75 ਬੂਟੇ
ਵਾਤਾਵਰਣ ਨੂੰ ਸ਼ੁੱਧ ਬਣਾਉਣ ਸਦਕਾ ਹਰ ਇਕ ਨੂੰ ਬੂਟੇ ਲਗਾਉਣ ਦਾ ਸੱਦਾ—ਡਿਪਟੀ ਕਮਿਸ਼ਨਰ ਫਾਜ਼ਿਲਕਾ, 13 ਅਗਸਤ : ਸਰਕਾਰ ਵੱਲੋਂ ਨਿਵੇਕਲੀ ਮੁਹਿੰਮ ਮੇਰੀ ਮਾਟੀ ਮੇਰਾ ਦੇਸ਼ ਤਹਿਤ ਗਤੀਵਿਧੀ ਕਰਦੇ ਹੋਏ ਤਹਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਅੰਮ੍ਰਿਤ ਵਾਟਿਕਾ ਬਣਾਉਣ ਦੇ ਮੰਤਵ ਤਹਿਤ 75 ਬੂਟੇ ਲਗਾਏ ਗਏ ਜ਼ਿਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਸਟੇਡੀਅਮ ਵਿਖੇ ਬੂਟਾ ਲਗਾ ਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਮੈਡਮ ਅਵਨੀਤ ਕੌਰ ਮੌਜੂਦ ਸਨ। ਡਿਪਟੀ....
ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੀ ਫ਼ਾਈਨਲ ਰਿਹਸਲ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਨਿਰੀਖਣ
ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਕੌਮੀ ਝੰਡਾ ਫ਼ਰੀਦਕੋਟ, 13 ਅਗਸਤ : ਜ਼ਿਲਾ ਪੱਧਰ ਤੇ ਸੁੰਤਤਰਤਾ ਦਿਵਸ ਮਨਾਉਣ ਲਈ ਅੱਜ ਫ਼ਾਈਨਲ ਰਿਹਸਲ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕੀਤੀ ਗਈ। ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਤੇ ਫ਼ਿਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਪੁਲਿਸ ਕਪਤਾਨ ਹਰਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਵੱਖ-ਵੱਖ ਸਕੂਲਾਂ....
ਸਪੀਕਰ ਸੰਧਵਾਂ ਅਪਣੇ ਜੱਦੀ ਪਿੰਡ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਹੋਏ ਰੂਬਰੂ
ਕੋਟਕਪੂਰਾ 13 ਅਗਸਤ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਜਦੋਂ ਵੀ ਅਪਣੇ ਜੱਦੀ ਪਿੰਡ ਸੰਧਵਾਂ ਵਿਖੇ ਆਉਂਦੇ ਹਨ ਤਾਂ ਉਨ੍ਹਾਂ ਦਾ ਜਿਆਦਾਤਰ ਸਮਾਂ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਹਨਾਂ ਦੇ ਹੱਲ ਕਰਨ ਵਿੱਚ ਹੀ ਬਤੀਤ ਹੁੰਦਾ ਹੈ। ਇਸੇ ਕੜੀ ਤਹਿਤ ਇਸ ਵਾਰ ਉਹ ਅਪਣੇ ਜੱਦੀ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਰੂਬਰੂ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ....
19 ਆਈਲੈਟਸ ਕੋਚਿੰਗ ਸੈਂਟਰਾਂ ਅਤੇ 11 ਟ੍ਰੈਵਲ ਏਜੰਸੀਆਂ ਦੇ ਲਾਇਸੰਸ ਸਸਪੈਂਡ
ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ 1 ਹਫ਼ਤੇ ਅੰਦਰ-ਅੰਦਰ ਲਾਇਸੰਸ ਰੀਨਿਊ ਜਾਂ ਸਿਰੰਡਰ ਕਰਨ ਦਾ ਨੋਟਿਸ ਜਾਰੀ ਤੈਅ ਸਮੇਂ ਤੋਂ ਬਾਅਦ ਲਾਇਸੰਸ ਹੋਵੇਗਾ ਰੱਦ, ਦੁਬਾਰਾ ਨਵੀਨੀਕਰਨ ਲਈ ਵੀ ਨਹੀਂ ਜਾਵੇਗਾ ਵਿਚਾਰਿਆ : ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਮੋਗਾ, 12 ਅਗਸਤ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਈਲੈਟਸ ਦੇ ਕੋਚਿੰਗ ਸੈਂਟਰਾਂ, ਟਿਕਟਿੰਗ ਏਜੰਟਾਂ, ਟ੍ਰੈਵਲ ਏਜੰਟਾਂ, ਟ੍ਰੈਵਲ ਏਜੰਸੀਆਂ, ਕੰਸਲਟੈਂਸੀਜ਼, ਜਰਨਲ ਸੇਲਜ਼ ਏਜੰਟ ਦਾ ਕੰਮ ਕਰਨ ਲਈ ਜਿ਼ਲ੍ਹਾ ਪੱਧਰ ਤੋਂ ਲਾਇਸੰਸ ਜਾਰੀ ਕੀਤੇ....
ਹੜ੍ਹ ਦੇ ਰੂਪ ਵਿੱਚ ਆਈ ਕੁਦਰਤੀ ਆਫ਼ਤ ਨੇ ਸੂਬੇ ਦਾ ਕਰੀਬ 1400 ਕਰੋੜ ਦਾ ਨੁਕਸਾਨ ਕੀਤਾ ਹੈ : ਗੁਰਮੀਤ ਸਿੰਘ ਖੁੱਡੀਆਂ
ਮੰਤਰੀ ਖੁੱਡੀਆਂ ਨੇ ਕਿਸਾਨਾਂ ਨੂੰ ਮੁਫ਼ਤ ਪਨੀਰੀ ਵੰਡਣ ਦੀ ਕੀਤੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਖੜ੍ਹੀ : ਗੁਰਮੀਤ ਸਿੰਘ ਖੁੱਡੀਆਂ ਕਿਹਾ, ਦੋ ਲੱਖ ਏਕੜ ਦੀ ਪਨੀਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕੀਤੀ ਤਿਆਰ ਝੋਨੇ ਦੀਆਂ ਪੀ.ਆਰ. 126 ਅਤੇ ਪੂਸਾ ਬਾਸਮਤੀ 1509 ਘੱਟ ਸਮੇਂ 'ਚ ਹੁੰਦੀ ਹੈ ਤਿਆਰ : ਉਪ ਕੁਲਪਤੀ ਪੀ.ਏ.ਯੂ ਖੇਤੀ ਮਾਹਰਾਂ ਨੇ ਫ਼ਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਦਿੱਤੀ ਜਾਣਕਾਰੀ ਨਾਭਾ, 12 ਅਗਸਤ : ਸੂਬੇ ਦੇ....
“ਰੱਤੀਆ ਰਹਿਤਵਾਨ ਸਿੱਖ: ਇੱਕ ਅਧਿਐਨ’ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ ਤੇ ਵਿਚਾਰ ਚਰਚਾ
ਲੁਧਿਆਣਾ 12 ਅਗਸਤ : ਪੰਜਾਬੀ ਲੋਕ ਵਿਰਾਸਤ ਅਕਾਦਮੀ, ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੇ ਲਫ਼ਜ਼ਾਂ ਦੀ ਦੁਨੀਆਂ ਸਾਹਿਤ ਸਭਾ, ਨਕੋਦਰ ਵੱਲੋਂ ਪ੍ਰਿੰਸੀਪਲ ਡਾਃ ਪਰਮਜੀਤ ਕੌਰ ਦੀ ਲਿਖੀ ਪੁਸਤਕ “ਰੱਤੀਆ ਰਹਿਤਵਾਨ ਸਿੱਖ: ਇੱਕ ਅਧਿਐਨ’ ਨੂੰ ਲੁਧਿਆਣਾ ਵਿੱਚ ਲੋਕ ਅਰਪਣ ਕੀਤਾ। ਪੁਸਤਕ ਦੀ ਪੜ੍ਹਤ ਉਪਰੰਤ ਗੰਭੀਰ ਵਿਚਾਰ ਚਰਚਾ ਵਿੱਚ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ, ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਕਹਾਣੀਕਾਰ....
112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ : ਮੰਤਰੀ ਜਿੰਪਾ
ਮੁੱਖ ਮੰਤਰੀ ਮਾਨ ਪਟਿਆਲਾ ਦਾ ਪੱਬਰਾ ਜਲ ਸਪਲਾਈ ਪ੍ਰੋਜੈਕਟ ਜਲਦ ਕਰਨਗੇ ਲੋਕ ਅਰਪਿਤ : ਜਿੰਪਾ ਪਟਿਆਲਾ, 12 ਅਗਸਤ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪਟਿਆਲਾ ਜ਼ਿਲ੍ਹੇ ਦੇ ਨਹਿਰੀ ਪਾਣੀ ਆਧਾਰਤ ਪ੍ਰੋਜੈਕਟ ਪੱਬਰਾ ਦਾ ਉੱਚ ਅਧਿਕਾਰੀਆਂ ਸਮੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਬ੍ਰਮ....