ਮਾਲਵਾ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ : ਬਰਸਟ
ਐਸ.ਏ.ਐਸ. ਨਗਰ, 02 ਅਗਸਤ : ਪੰਜਾਬ ਦੇ ਹੜ੍ਹ ਪੀੜਤਾਂ ਲਈ ਜਨਰਲ ਮੈਨੇਜਰ, ਡਿਪਟੀ ਜਨਰਲ ਮੈਨੇਜਰ, ਜ਼ਿਲ੍ਹਾ ਮੰਡੀ ਅਫਸਰ, ਉੱਪ- ਜ਼ਿਲ੍ਹਾ ਮੰਡੀ ਅਫਸਰ ਅਤੇ ਸਕੱਤਰ ਮਾਰਕਿਟ ਕਮੇਟੀਆਂ ਵੱਲੋ ਸਹਾਇਤਾ ਦੇਣ ਬਾਰੇ ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਨਾਲ ਗੱਲਬਾਤ ਕੀਤੀ ਗਈ। ਇਸ ਮੋਕੇ ਚੈਅਰਮੈਨ ਵੱਲੋ ਕਿਹਾ ਗਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਭਾਰੀ ਬਾਰਿਸ਼ਾਂ ਕਾਰਨ ਸਮੁੱਚਾ ਪੰਜਾਬ ਹੜ੍ਹਾਂ ਦੀ ਮਾਰ ਹੇਠ ਆਇਆ ਹੈ ਅਤੇ ਹੜ੍ਹਾਂ ਦੀ ਸਥਿਤੀ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ....
ਹੜਾਂ ਕਾਰਨ ਫੈਲਣ ਵਾਲੀਆਂ ਬੀਮਾਰੀਆਂ ਡਾਇਰੀਆ, ਹੈਜ਼ਾ ਤੇ ਡੇਂਗੂ ਤੋਂ ਬਚਾਅ ਲਈ ਹਦਾਇਤਾਂ ਜਾਰੀ
ਐਸ.ਏ.ਐਸ. ਨਗਰ, 1 ਅਗਸਤ : ਹੜ੍ਹਾਂ ਦੀ ਮਾਰ ਤੋਂ ਬਾਅਦ ਜ਼ਿਲ੍ਹੇ ਵਿੱਚ ਸਾਹਮਣੇ ਆ ਰਹੇ ਡਾਇਰੀਆ, ਹੈਜ਼ੇ ਤੇ ਡੇਂਗੂ ਦੇ ਕੇਸਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਬਚਾਅ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਹਨਾਂ ਬਿਮਾਰੀਆਂ ਨੂੰ ਪੂਰੀ ਤਰ੍ਹਾਂ ਕਾਬੂ ਕਰਨ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਹ ਗੱਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾਇਰੀਆ, ਹੈਜ਼ਾ ਤੇ ਡੇਂਗੂ ਤੋਂ ਬਚਾਅ ਸਬੰਧੀ ਸੱਦੀ ਵੱਖੋ-ਵੱਖ ਵਿਭਾਗਾਂ....
ਇਮੀਗ੍ਰੇਸ਼ਨ ਫਰਮਾਂ ਦੀ ਜਾਂਚ, ਐਸ.ਡੀ.ਐਮ ਡੇਰਾਬੱਸੀ ਨੇ ਇੱਕ ਫਰਮ ਵਿੱਚ ਪਾਈਆਂ ਬੇਨਿਯਮੀਆਂ
ਜ਼ੀਰਕਪੁਰ ਦੀ ਫਰਮ ਖਿਲਾਫ ਐਫ.ਆਈ.ਆਰ. ਦੇ ਹੁਕਮ ਡੇਰਾਬੱਸੀ, 1 ਅਗਸਤ : ਡੇਰਾਬੱਸੀ ਸਬ ਡਵੀਜ਼ਨ ਵਿੱਚ ਕੰਮ ਕਰ ਰਹੀਆਂ ਇਮੀਗ੍ਰੇਸ਼ਨ ਕੰਸਲਟੈਂਸੀ ਫਰਮਾਂ ਦੀ ਜਾਂਚ ਕਰਨ ਲਈ ਅੱਜ ਜ਼ੀਰਕਪੁਰ ਵਿੱਚ ਐਸ ਡੀ ਐਮ ਹਿਮਾਂਸ਼ੂ ਗੁਪਤਾ ਵੱਲੋਂ ਚੈਕਿੰਗ ਮੁਹਿੰਮ ਚਲਾਈ ਗਈ। ਵੇਰਵਿਆਂ ਦਾ ਖੁਲਾਸਾ ਕਰਦਿਆਂ ਐੱਸ ਡੀ ਐਮ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ ਅਜਿਹੀਆਂ ਚਾਰ ਫਰਮਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਇੱਕ ਬਿਨਾਂ ਲਾਇਸੈਂਸ ਤੋਂ ਪਾਈ ਗਈ ਜੋ ਕਿ ਪੰਜਾਬ ਟਰੈਵਲਜ਼....
ਐਸ ਡੀ ਐਮ ਡੇਰਾਬੱਸੀ ਨੇ ਪਰਾਲੀ ਨੂੰ ਸਾੜਨ ਤੋਂ ਬਿਨਾਂ ਸੰਭਾਲਣ ਲਈ ਸਬੰਧਤ ਧਿਰਾਂ ਨਾਲ ਕੀਤੀ ਗੱਲਬਾਤ
ਜੈਵਿਕ ਬਾਲਣ ਆਧਾਰਿਤ ਤਿੰਨ ਯੂਨਿਟ ਪਰਾਲੀ ਦੀਆਂ ਗੰਢਾਂ ਲੈਣ ਲਈ ਤਿਆਰ ਬੇਲਰ ਆਪਰੇਟਰ ਖੇਤਾਂ ਤੋਂ ਫੈਕਟਰੀਆਂ ਤੱਕ ਪਰਾਲੀ ਦਾ ਪ੍ਰਬੰਧਨ ਕਰਨ ਲਈ ਸਹਿਮਤ ਡੇਰਾਬੱਸੀ, 1 ਅਗਸਤ : ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਨੂੰ ਬਿਨਾਂ ਸਾੜੇ ਹੀ ਨਿਪਟਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਅੱਜ ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਪਹਿਲਾਂ ਸੰਭਾਲਣ ਲਈ ਸਬੰਧਤ ਧਿਰਾਂ ਦੀ ਮੀਟਿੰਗ ਕੀਤੀ। ਉਨ੍ਹਾਂ....
ਆਤਮ ਦੇਵਕੀ ਨਿਕੇਤਨ ਸਕੂਲ ਜਨਕਪੁਰੀ 'ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
ਲੁਧਿਆਣਾ, 01 ਅਗਸਤ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਆਤਮ ਦੇਵਕੀ ਨਿਕੇਤਨ ਏ.ਡੀ.ਐਨ. ਸਕੂਲ, 516, ਗਲੀ ਨੰ: 2, ਜਨਕਪੂਰੀ, ਕਿਦਵਈ ਨਗਰ ਲੁਧਿਆਣਾ ਵਿਖੇ ਭਲਕੇ 02 ਅਗਸਤ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ (ਆਈ.ਏ.ਐਸ.) ਵੱਲੋੋਂ ਜਾਣਕਾਰੀ....
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੀਨੀਅਰ ਸਿਟੀਜਨ ਦੇ ਹੱਕਾਂ ਦੀ ਰਾਖੀ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ
ਸੀਨੀਅਰ ਸਿਟੀਜਨ ਸਾਡੇ ਸਮਾਜ ਦਾ ਵਡਮੁੱਲਾ ਸਰਮਾਇਆ - ਸੰਦੀਪ ਕੁਮਾਰ* ਕਿਹਾ! ਐਲਡਰਲਾਈਨ 14567 'ਤੇ ਹਰ ਸਮੱਸਿਆ ਦੇ ਹੱਲ ਲਈ ਸੰਪਰਕ ਕਰਨ ਸੀਨੀਅਰ ਸਿਟੀਜਨ' ਲੁਧਿਆਣਾ, 01 ਅਗਸਤ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਸੀਨੀਅਰ ਸਿਟੀਜਨ ਦੇ ਹੱਕਾ ਦੇ ਰਾਖੀ ਲਈ ਬਣੀ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ। ਉਨ੍ਹਾਂ ਸਮੂਹ ਸੀਨੀਅਰ ਸਿਟੀਜਨ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਐਲਡਰਲਾਈਨ 14567 'ਤੇ ਸੰਪਰਕ ਕਰਨ। ਵਧੀਕ....
ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰ : ਭਗਵੰਤ ਮਾਨ
ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਦੁਰਘਟਨਾਵਾਂ ਨੂੰ ਟਾਲਣ ਲਈ ਬਣਾਈ ਅਤਿ-ਆਧੁਨਿਕ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਦਾ ਲਿਆ ਜਾਇਜ਼ਾ ਰਾਹਗੀਰਾਂ ਦੀ ਮਦਦ ਲਈ ਹਾਈ-ਟੈੱਕ ਵਾਹਨਾਂ ਅਤੇ ਸਹੂਲਤਾਂ ਨਾਲ ਲੈਸ ਹੋਵੇਗੀ ਫੋਰਸ ਲੁਧਿਆਣਾ, 1 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਠੱਲ੍ਹ ਪਾਉਣ ਅਤੇ ਸੂਬੇ ਦੀਆਂ ਸੜਕਾਂ ’ਤੇ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਸੜਕ ਸੁਰੱਖਿਆ ਫੋਰਸ (ਰੋਡ ਸੇਫਟੀ ਫੋਰਸ)....
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ‘ਟਰੈਫਿਕ ਹਾਕਸ’ ਐਪ- ਇੱਕ ਮੋਬਾਈਲ ਐਪਲੀਕੇਸ਼ਨ ਲਾਂਚ  
ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫ਼ਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ ਲੁਧਿਆਣਾ ਟਰੈਫਿਕ ਪੁਲਿਸ ਦੀ ਅਹਿਮ ਨਾਗਰਿਕ ਕੇਂਦਰਿਤ ਪਹਿਲਕਦਮੀ ਟਰੈਫਿਕ ਸਬੰਧੀ ਸ਼ਿਕਾਇਤਾਂ ਅਤੇ ਇਨ੍ਹਾਂ ਦੇ ਨਿਪਟਾਰੇ ਨੂੰ ਬਣਾਵੇਗੀ ਆਸਾਨ ਲੁਧਿਆਣਾ, 1 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ‘ਟਰੈਫਿਕ ਹਾਕਸ’ ਐਪ- ਇੱਕ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ, ਜੋ ਲੋਕਾਂ ਅਤੇ ਪੁਲਿਸ ਦਰਮਿਆਨ ਪਾੜੇ ਨੂੰ ਪੂਰਨ, ਟਰੈਫਿਕ ਸਬੰਧੀ ਸ਼ਿਕਾਇਤਾਂ ਅਤੇ....
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਦੇਸ਼ ਦੇ 77ਵੇਂ ਆਜ਼ਾਦੀ ਦਿਹਾੜੇ ਨੂੰ ਜ਼ਿਲ੍ਹਾ ਪੱਧਰ ਤੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਨੂੰ ਜਾਰੀ ਕੀਤੀਆਂ ਹਦਾਇਤਾਂ ਮਾਲੇਰਕੋਟਲਾ 1 ਅਗਸਤ : ਦੇਸ਼ ਦੇ 77ਵੇਂ ਆਜ਼ਾਦੀ ਦਿਹਾੜੇ ਨੂੰ ਜ਼ਿਲ੍ਹਾ ਪੱਧਰ ਤੇ ਉਤਸ਼ਾਹ ਨਾਲ ਮਨਾਉਣ ਲਈ ਆਜ਼ਾਦੀ ਸਮਾਰੋਹ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਹਿੱਸਾ....
ਸਰਕਾਰ 15 ਅਗਸਤ ਤਕ ਸਪੈਸ਼ਲ ਗਿਰਦਾਵਰੀਆਂ ਕਰਵਾ ਕੇ ਦੇਵੇਗੀ ਮੁਆਵਜ਼ਾ : ਜੋੜੇਮਾਜਰਾ
ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਬਾਬਾ ਰਾਮ ਸਿੰਘ ਗੰਢੂਆਂ ਡੇਰਾ ਦੁਫੇੜਾ ਸਾਹਿਬ ਵਿਖੇ ਟੇਕਿਆ ਮੱਥਾ ਫ਼ਤਹਿਗੜ੍ਹ ਸਾਹਿਬ 01 ਅਗਸਤ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ: ਚੇਤਨ ਸਿੰਘ ਜੋੜੇਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਪੈਸ਼ਲ ਗਿਰਦਾਵਰੀਆਂ ਕਰਵਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ 15 ਅਗਸਤ ਤਕ ਮੁਆਵਜਾ ਦੇਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ....
ਮਨੀਪੁਰ ’ਚ ਔਰਤਾਂ ਦੀ ਰੋਲੀ ਇੱਜ਼ਤ ਖਿਲਾਫ ਇਲਾਕਾ ਨਿਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ
ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਆਗੂਆਂ ਨੇ ਕੀਤੀ ਜ਼ੋਰਦਾਰ ਮੰਗ ਮੁੱਲਾਂਪੁਰ ਦਾਖਾ 01 ਅਗਸਤ (ਸਤਵਿੰਦਰ ਸਿੰਘ ਗਿੱਲ) : ਪਿਛਲੇ ਦਿਨੀਂ ਦੇਸ਼ ਦੇ ਮਣੀਪੁਰ ਸੂਬੇ ਅੰਦਰ ਇੱਕ ਜਾਤੀਅਧਾਰਤ ਔਰਤਾਂ ਨੂੰ ਨਿਰਵਸਤਰ ਕਰਕੇ ਉਨ੍ਹਾਂ ਦਾ ਜਲੂਸ ਕੱਢਣ ਦੀ ਘਟਨਾਂ ਨੇ ਦੇਸ਼ ਦੇ ਹਰ ਇਨਸਾਫ ਪਸੰਦ ਨਾਗਰਿਕ ਨੂੰ ਸ਼ਰਮਸਾਰ ਕਰਕੇ ਰੱਖ ਦਿੱਤਾ ਹੈ। ਇਸ ਘਿਨੌਣੀ ਘਟਨਾਂ ਮੱਦੇਨਜ਼ਰ ਦੇਸ਼ ਦੀ ਹਕੂਮਤ ਖਿਲਾਫ ਅੱਜ ਡਾ. ਬੀ.ਆਰ ਅੰਬਡੇਕਰ ਮਿਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਹੋਰਨਾਂ ਭਰਾਤਰੀਆਂ ਜੱਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ....
ਕਿਸਾਨਾਂ-ਮਜ਼ਦੂਰਾਂ ਦੇ ਚਲੰਤ ਮੁੱਦਿਆ ਦੇ ਹੱਲ ਦੀ ਪ੍ਰਕਿਰਿਆ ਤੇਜ਼ ਕਰਨ ਲਈ ਦਸ਼ਮੇਸ਼ ਯੂਨੀਅਨ ਨੇ ਖੋਲ੍ਹਿਆ ਸਵੱਦੀ ਕਲਾਂ ਵਿਖੇ ਕੈਂਪ ਦਫ਼ਤਰ
ਮੁੱਲਾਂਪੁਰ ਦਾਖਾ 1 ਅਗਸਤ (ਸਤਵਿੰਦਰ ਸਿੰਘ ਗਿੱਲ) : ਦਸ਼ਮੇਸ਼ ਕਿਸਾਨ - ਮਜ਼ਦੂਰ ਯੂਨੀਅਨ (ਰਜਿ.) ਜ਼ਿਲਾ ਲੁਧਿਆਣਾ ਦੇ ਜ਼ਿਲਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਰਾਹਨੁਮਾਈ ਹੇਠ ਅੱਜ ਸਵੱਦੀ ਕਲਾਂ ਬੱਸ - ਸਟੈਂਡ(ਨੇੜੇ ਪੰਚਾਇਤ ਘਰ) ਵਿਖੇ ਕਿਸਾਨ,ਮਜ਼ਦੂਰ ਤੇ ਨੌਜਵਾਨ ਵੀਰਾਂ ਦਾ ਵਿਸ਼ਾਲ ਇਕੱਠ ਕਰਕੇ, ਦਸ਼ਮੇਸ਼ ਯੂਨੀਅਨ ਦੇ ਕੈਂਪ - ਦਫ਼ਤਰ ਦਾ ਸਾਦਾ ਤੇ ਪ੍ਰਭਾਵਸ਼ਾਲੀ ਮਹੂਰਤ ਕੀਤਾ ਗਿਆ। ਅੱਜ ਦੇ ਵਿਸ਼ੇਸ਼ ਇਕੱਠ ਨੂੰ ਜੱਥੇਬੰਦੀ ਦੇ ਆਗੂਆਂ - ਜ਼ਿਲਾ ਸਕੱਤਰ ਜਸਦੇਵ ਸਿੰਘ ਲਲਤੋਂ, ਜੱਥੇਬੰਦਕ....
ਸ਼ਹੀਦ ਊਧਮ ਸਿੰਘ ਸੁਨਾਮ ਦਾ ਸ਼ਹੀਦੀ ਦਿਹਾੜਾ ਮਨਾਇਆ 
ਮੁੱਲਾਂਪੁਰ ਦਾਖਾ 1 ਅਗਸਤ (ਸਤਵਿੰਦਰ ਸਿੰਘ ਗਿੱਲ) : ਆਮ ਆਦਮੀ ਪਾਰਟੀ ਦੇ ਮੰਡੀ ਮੁੱਲਾਂਪੁਰ ਦਫਤਰ ਦੇ ਵਿੱਚ ਸ਼ੀਨੀਅਰ ਆਗੂ ਬਲਵਿੰਦਰ ਸਿੰਘ ਬੱਸਣ ਦੀ ਅਗਵਾਈ ਦੇ ਵਿੱਚ ਮਹਾਨ ਕਰਾਂਤੀਕਾਰੀ ਯੋਧਾ ਸ਼ਹੀਦ ਊਧਮ ਸਿੰਘ ਸਨਾਮ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿੱਤ ਸ਼ਹੀਦੀ ਦਿਹਾਂੜਾ ਮਨਾਇਆ ਗਿਆ। ਜਿਸ ਦੇ ਵਿੱਚ ਬਲਵਿੰਦਰ ਸਿੰਘ ਬੱਸਣ ਨੇ ਬੋਲਦਿਆਂ ਆਖਿਆ ਕਿ ਜਿਲਿਆਂ ਵਾਲੇ ਬਾਗ ਦਾ ਸਾਕਾ 13 ਅਪ੍ਰੈਲ 1919 ਦੇ ਦਿਹਾੜੇ ਤੇ ਵਾਪਰਿਆ ਸੀ ਜਿਸ ਦੇ ਵਿੱਚ ਅਨੇਕਾਂ ਲੋਕ ਸ਼ਹੀਦ ਕੀਤੇ ਗਏ ਤੇ ਵੱਡੀ ਗਿਣਤੀ ਚ ਲੋਕ....
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਦੀ ਤਾਜ਼ਾ ਸਥਿਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਖ-ਵੱਖ ਵਿਭਾਗਾਂ ਨਾਲ ਰੀਵਿਊ ਮੀਟਿੰਗ
ਸਪੈਸ਼ਲ ਗਿਰਦਾਵਰੀਆਂ ਦਾ ਕੰਮ 15 ਅਗਸਤ ਤੱਕ ਕਰਨ ਦੀ ਹਦਾਇਤ ਫਾਜ਼ਿਲਕਾ 1 ਅਗਸਤ : ਜ਼ਿਲ੍ਹਾ ਫਾਜ਼ਿਲਕਾ ਵਿੱਚ ਦਰਿਆ ਸਤਲੁਜ ਦੇ ਪਾਣੀ ਦੀ ਮਾਰ ਹੇਠ ਆਏ ਪਿੰਡਾਂ/ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ, ਸਿਹਤ ਸੰਭਾਲ, ਪਸ਼ੂ ਸੰਭਾਲ ਅਤੇ ਸਪੈਸਲ ਗਿਰਦਾਵਰੀਆਂ ਸਬੰਧੀ ਰੀਵਿਊ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ ਅਤੇ ਐੱਸ.ਡੀ.ਐੱਮ. ਸ੍ਰੀ. ਨਿਕਾਸ ਖੀਂਚੜ ਸਮੇਤ ਵੱਖ-ਵੱਖ....
ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ
ਹੁਣ ਤੱਕ ਹੜ੍ਹ ਪ੍ਰਭਾਵਿਤ ਲੋਕਾਂ ਲਈ 7451 ਰਾਸ਼ਨ ਕਿੱਟਾਂ, ਪਸ਼ੂਆਂ ਲਈ 4900 ਕੁਇੰਟਲ ਹਰਾ ਚਾਰਾ ਅਤੇ 772 ਬੈਗ ਪਸ਼ੂ ਫੀਡ ਮੁਹੱਈਆ ਕਰਵਾਈ ਜਾ ਚੁੱਕੀ ਹੈ : ਡਾ. ਸੇਨੂੰ ਦੁੱਗਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਈ ਫਲੂ, ਚਮੜੀ ਦੇ ਰੋਗਾਂ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਚੌਕਸ ਰਹਿਣ ਦੀ ਅਪੀਲ ਫਾਜ਼ਿਲਕਾ 1 ਅਗਸਤ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਨਿਰੰਤਰ ਜਾਰੀ ਹਨ ਤੇ ਇਨ੍ਹਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।....