ਮਾਲਵਾ

ਸਿਹਤ ਵਿਭਾਗ ਨੇ ਖੂਈਖੇੜਾ ਦੇ ਸਰਕਾਰੀ ਸਕੂਲਾਂ ਅਤੇ ਵੱਖ-ਵੱਖ ਕੇਂਦਰ ਵਿੱਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ
ਹੈਪੇਟਾਈਟਸ ਬੀ ਅਤੇ ਸੀ ਬਾਰੇ ਦਿੱਤੀ ਜਾਣਕਾਰੀ ਫਾਜ਼ਿਲਕਾ 29 ਜੁਲਾਈ : ਅਜ਼ਾਦੀ ਦੇ ਅੰਮ੍ਰਿਤ ਮੋਹਤਸਵ ਤਹਿਤ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਬਲਾਕ ਖੂਈਖੇੜਾ ਦੇ ਵੱਖ-ਵੱਖ ਕੇਂਦਰ ਅਤੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਰਿਹਾ ਹੈ। ਸੀਨੀਅਰ ਮੈਡੀਕਲ ਅਫਸਰ ਡਾ: ਗਾਂਧੀ ਨੇ ਬੱਚਿਆਂ ਨੂੰ ਕਾਲਾ ਪੀਲੀਆ/ਹੈਪੇਟਾਈਟਸ ਬੀ ਅਤੇ....
ਪਿੰਡ ਕਮਲਵਾਲਾ ਵਿਖੇ ਲਗਾਇਆ ਗਿਆ ਅਨੀਮੀਆ ਜਾਗਰੂਕਤਾ ਕੈਂਪ
ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਬੱਚਿਆਂ ਦੀ ਕੀਤੀ ਗਈ ਜਾਂਚ ਫਾਜ਼ਿਲਕਾ, 29 ਜੁਲਾਈ : ਅਨੀਮੀਆ ਮੁਕਤ ਪੰਜਾਬ ਅਭਿਆਨ ਤਹਿਤ ਖੂਨ ਦੀ ਕਮੀ ਵਾਲੀ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਬੱਚਿਆਂ ਦੀ ਪਛਾਣ ਕਰਕੇ ਅਨੀਮੀਆ ਨੂੰ ਦੂਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸੇ ਤਹਿਤ ਹੀ ਸੀਐਚਸੀ ਡੱਬਵਾਲਾ ਕਲਾ ਅਧੀਨ ਪੈਂਦੇ ਪਿੰਡ ਕਮਲਵਾਲਾ ਵਿਖੇ ਸ਼ਨੀਵਾਰ ਨੂੰ ਗਰਭਵਤੀਆਂ ਅਤੇ ਬੱਚਿਆਂ ‘ਚ ਖੂਨ ਦੇ ਪੱਧਰ ਦੀ ਜਾਂਚ ਕਰਨ ਲਈ ਕੈਂਪ ਲਗਾਇਆ ਗਿਆ। ਆਈ.ਸੀ.ਡੀ.ਐਸ. ਵਿਭਾਗ ਦੇ....
ਸਿਹਤ ਵਿਭਾਗ ਵੱਲੋਂ ਸੀ.ਐਚ.ਸੀ. ਖੂਈਖੇੜਾ ਵਿਖੇ ਐਲ.ਐਚ.ਵੀ., ਏ.ਐਨ.ਐਮ ਅਤੇ ਆਸ਼ਾ ਫੈਸੀਲੀਟੇਟਰਾਂ ਨਾਲ ਕੀਤੀ ਗਈ ਮੀਟਿੰਗ
ਕਿਹਾ, 1 ਤੋਂ 7 ਅਗਸਤ ਤੱਕ ਚੱਲੇਗਾ ਵਿਸ਼ਵ ਮਾਂ ਦਾ ਦੁੱਧ ਹਫ਼ਤਾ ਜਾਗਰੂਕਤਾ ਕੈਂਪ ਲਗਾ ਕੇ ਮਾਵਾਂ ਨੂੰ ਨਵਜੰਮੇ ਬੱਚਿਆਂ ਲਈ ਦੁੱਧ ਦੀ ਮਹੱਤਤਾ ਬਾਰੇ ਕਰਵਾਇਆ ਜਾਵੇਗਾ ਜਾਣੂੰ ਫਾਜ਼ਿਲਕਾ, 29 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੀਆਂ ਹਦਾਇਤਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਵਿਸ਼ਵ ਮਾਂ ਦਾ ਦੁੱਧ ਚੁੰਘਾਉਣ ਸਪਤਾਹ ਦੇ ਸਬੰਧ ਵਿਚ ਅੱਜ ਸੀ.ਐਚ.ਸੀ. ਖੂਈਖੇੜਾ ਵਿਖੇ ਐਲ.ਐਚ.ਵੀ., ਏ.ਐਨ.ਐਮ ਅਤੇ ਆਸ਼ਾ....
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਨਿਰੰਤਰ ਜਾਰੀ : ਡਿਪਟੀ ਕਮਿਸ਼ਨਰ
ਫਾਜਿ਼ਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਰੋਜ਼ਾਨਾ ਰਾਸ਼ਨ ਕਿੱਟਾਂ ਅਤੇ ਹਰੇ ਚਾਰੇ ਦੀ ਕੀਤੀ ਜਾ ਰਹੀ ਹੈ ਵੰਡ ਪਿੰਡ ਰੇਤੇਵਾਲੀ ਭੈਣੀ ਅਤੇ ਝੰਗੜਭੈਣੀ ਆਦਿ ਪਿੰਡਾਂ ਵਿੱਚ ਲੋਕਾਂ ਨੂੰ ਰਾਸ਼ਨ ਕਿੱਟਾਂ ਅਤੇ ਪਸੂਆਂ ਲਈ ਚਾਰਾ ਮੁਹੱਈਆ ਕਰਵਾਇਆ ਗਿਆ ਫਾਜਿ਼ਲਕਾ 29 ਜੁਲਾਈ : ਫਾਜਿ਼ਲਕਾ ਦੇ ਸਤਲੁਜ਼ ਕਰੀਕ ਦੇ ਪਾਰ ਦੇ ਪਿੰਡ ਜਿੱਥੇ ਖੇਤਾਂ ਵਿਚ ਪਾਣੀ ਭਰ ਗਿਆ ਹੈ, ਉੱਥੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵਲੋਂ ਮਨੁੱਖਾਂ ਦੇ ਨਾਲ ਨਾਲ ਜਾਨਵਰਾਂ ਦੀ ਮਦਦ ਲਈ ਵੀ ਉਪਰਾਲੇ ਲਗਾਤਾਰ ਜਾਰੀ ਹਨ। ਜਿੰਨ੍ਹਾਂ ਖੇਤਾਂ....
ਬਾਰਿਸ਼ਾ ਨਾਲ ਹੋਏ ਖਰਾਬੇ ਲਈ ਖੇਤੀਬਾੜੀ ਵਿਭਾਗ ਕਰੇਗਾ ਪਨੀਰੀ ਦਾ ਪ੍ਰਬੰਧ : ਡਿਪਟੀ ਕਮਿਸ਼ਨਰ
ਫਰੀਦਕੋਟ, 29 ਜੁਲਾਈ : ਡਿਪਟੀ ਕਮਿਸ਼ਨਰ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਰੀਦਕੋਟ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਬਾਰਿਸ਼ਾਂ ਕਾਰਨ ਝੋਨੇ/ਬਾਸਮਤੀ ਦੀ ਫਸਲ ਦੇ ਖਰਾਬੇ ਵਾਲੇ ਖੇਤਾਂ ਵਿੱਚ ਮੁੜ ਬਿਜਾਈ ਲਈ ਪਨੀਰੀ ਦਾ ਉਚਿਤ ਪ੍ਰਬੰਧ ਕੀਤਾ ਜਾਵੇ ਤਾਂ ਜੋੋ ਇਸ ਮੁਸ਼ਕਿਲ ਘੜੀ ਦੀ ਸਥਿਤੀ ਵਿੱਚ ਕਿਸਾਨ ਵੀਰਾਂ ਦਾ ਸਾਥ ਦਿੱਤਾ ਜਾ ਸਕੇ। ਇਨਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ....
ਰੋਪੜ 'ਚ ਟਿੱਪਰ ਨੇ 2 ਵਿਦਿਆਰਥਣਾਂ  ਨੂੰ ਮਾਰੀ ਟੱਕਰ, 1 ਦੀ ਮੌਤ, 1 ਗੰਭੀਰ ਜ਼ਖ਼ਮੀ 
ਰੋਪੜ, 28 ਜੁਲਾਈ : ਆਨੰਦਪੁਰ ਸਾਹਿਬ ਵਿੱਚ ਅੱਜ ਇੱਕ ਸੜਕ ਹਾਦਸੇ ਵਿੱਚ ਇੱਕ ਲੜਕੀ ਦੀ ਮੌਤ ਹੋ ਗਈ, ਜਦੋਂ ਕਿ ਦੂਜੀ ਲੜਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਇਹ ਹਾਦਸਾ ਇੱਕ ਟਿੱਪਰ ਵੱਲੋਂ ਦੋ ਵਿਦਿਆਰਥਣਾਂ ਨੂੰ ਟੱਕਰ ਮਾਰਨ ਦੇ ਨਾਲ ਵਾਪਰਿਆ ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਹਾਈਵੇ ਜਾਮ ਕਰਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਜ਼ਿਕਰ ਕਰ ਦਈਏ ਕਿ ਭਲਾਣ ਰੋਡ 'ਤੇ ਸਕੂਲ ਜਾ ਰਹੀਆਂ ਦੋ ਵਿਦਿਆਰਥਣਾਂ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਇਕ ਲੜਕੀ ਦੀ ਮੌਕੇ....
ਆਨੰਦਪੁਰ ਸਾਹਿਬ ’ਚ ਬੱਸ ਨੇ ਮੋਟਰ ਸਾਈਕਲ ਨੂੰ ਮਾਰੀ ਟੱਕਰ, ਤਿੰਨ ਨੌਜਵਾਨਾਂ ਦੀ ਮੌਤ
ਆਨੰਦਪੁਰ ਸਾਹਿਬ, 28 ਜੁਲਾਈ : ਨੇੜਲੇ ਪਿੰਡ ਭਲਾਣ ਮਜਾਰਾ ਕੋਲ ਬੱਸ ਦੀ ਟੱਕਰ ਨਾਲ ਤਿੰਨ ਮੋਟਰ ਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਤਿੰਨੇ ਨੌਜਵਾਨਾਂ ਦੀ ਉਮਰ 20- 25 ਸਾਲ ਵਿਚਕਾਰ ਦੱਸੀ ਜਾ ਰਹੀ ਹੈ। ਤਿੰਨਾਂ ਦੀਆਂ ਲਾਸ਼ਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁਰਦਾਘਰ ’ਚ ਰੱਖਿਆ ਗਿਆ ਹੈ। ਮ੍ਰਿਤਕ ਨੌਜਵਾਨਾਂ ਦੀ ਪੂਰੀ ਤਰ੍ਹਾਂ ਸ਼ਨਾਖ਼ਤ ਨਹੀਂ ਹੋ ਸਕੀ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਜਾਣਕਾਰੀ ਦਿੱਤੀ ਕਿ ਇੱਕ ਤੇਜ਼ ਰਫ਼ਤਾਰ ਬੱਸ ਊਨਾ ਹਿਮਾਚਲ ਪ੍ਰਦੇਸ਼ ਤੋਂ ਰੋਪੜ ਚੰਡੀਗੜ੍ਹ ਵੱਲ ਨੂੰ ਜਾ....
ਪੰਜਾਬ ਦੀ ਨਿਰਪੱਖ ,ਨਿਡਰ ਤੇ ਬੇਬਾਕ ਪੱਤਰਕਾਰੀ ਨੂੰ ਸਮਰਪਿਤ ਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਦਾ ਗਠਨ
ਜਗਤਾਰ ਸਿੰਘ ਭੁੱਲਰ ਪ੍ਰਧਾਨ , ਜਗਦੀਪ ਸਿੰਘ ਥਲੀ ਜਨਰਲ ਸਕੱਤਰ ਤੇ ਸੁਖਨੈਬ ਸਿੰਘ ਸਿੱਧੂ ਖਜ਼ਾਨਚੀ ਨਿਯੁਕਤ 13 ਮੈਂਬਰੀ ਸੂਬਾ ਕਮੇਟੀ ਦਾ ਗਠਨ ਬਠਿੰਡਾ, 28 ਜੁਲਾਈ : ਦੇਸ਼ ਦੀ ਜਨਤਾ ਨੇ ਰਵਾਇਤੀ ਮੀਡੀਆ ਨੂੰ ਨਕਾਰਕੇ ਵੈਬ ਨਿਊਜ਼ ਮੀਡੀਆ ਨੂੰ ਦੇਸ਼ ਦੀ ਆਵਾਜ਼ ਸਾਬਿਤ ਕਰ ਦਿੱਤਾ ਹੈ ਪਰ ਇਸਦੇ ਨਾਲ ਹੀ ਵੈਬ ਨਿਊਜ਼ ਮੀਡੀਆ ਨੂੰ ਬਹੁਤ ਸਾਰੀਆਂ ਦਰਪੇਸ਼ ਮੁਸ਼ਕਿਲਾਂ ਤੇ ਚੁਣੌਤੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਦੇ ਚੱਲਦੇ ਅੱਜ ਪੰਜਾਬ ਦੇ ਮੁੱਖ ਸੋਸ਼ਲ ਮੀਡੀਆ ਤੇ ਵੈਬ ਨਿਊਜ਼ ਚੈਨਲਾਂ ਦੀ ਇੱਕ ਵੱਡੀ....
ਜ਼ਿਲ੍ਹੇ ’ਚ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਵਿਸ਼ੇਸ਼ ਮੁਹਿੰਮ ਸ਼ੁਰੂ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਜ਼ਿਲ੍ਹਾ ਹਸਪਤਾਲ ਤੋਂ ਡੇਂਗੂ-ਵਿਰੋਧੀ ਰੈਲੀ ਰਵਾਨਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜੁਲਾਈ : ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਦੇ ਨਾਅਰੇ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਤੋਂ ਡੇਂਗੂ-ਵਿਰੋਧੀ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਰੈਲੀ ਨੂੰ ਰਵਾਨਾ ਕਰਨ ਤੋਂ ਪਹਿਲਾਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਪੰਜਾਬ ਭਰ ’ਚ ਇਹ....
ਸਰਕਾਰ ਦੀਆਂ ਹਦਾਇਤਾਂ ਤਹਿਤ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ `ਤੇ ਮਨਾਇਆ ਜਾਵੇਗਾ `ਤੀਆਂ ਦਾ ਤਿਓਹਾਰ`
19 ਅਗਸਤ ਨੂੰ ਪਿੰਡ ਜੌੜਾ ਛੱਤਰਾਂ ਵਿਖੇ ਹੋਵੇਗਾ ਤੀਆਂ ਦਾ ਜ਼ਿਲ੍ਹਾ ਪੱਧਰੀ ਸਮਾਗਮ 18 ਅਗਸਤ ਨੂੰ ਜ਼ਿਲ੍ਹੇ ਦੇ 100 ਪਿੰਡਾਂ ਵਿੱਚ ਲੱਗਣਗੀਆਂ ਤੀਆਂ ਗੁਰਦਾਸਪੁਰ, 28 ਜੁਲਾਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਤੀਆਂ ਦਾ ਤਿਓਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਜੌੜਾ ਛੱਤਰਾਂ ਵਿਖੇ ਤੀਆਂ ਦੇ ਤਿਓਹਾਰ ਮੌਕੇ 19 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਜਾਵੇਗਾ। ਤੀਆਂ ਦੇ ਤਿਓਹਾਰ ਨੂੰ ਪੂਰੇ ਉਤਸ਼ਾਹ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਤਿਮਾਹੀ ਮੀਟਿੰਗ 
9 ਸਤੰਬਰ ਨੂੰ ਜ਼ਿਲ੍ਹਾ ਬਰਨਾਲਾ ਵਿਖੇ ਲਾਈ ਜਾਵੇਗੀ ਕੌਮੀ ਲੋਕ ਅਦਾਲਤ ਬਰਨਾਲਾ, 28 ਜੁਲਾਈ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਸ਼੍ਰੀ ਬੀ.ਬੀ.ਐੱਸ. ਤੇਜ਼ੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ....
ਚੇਅਰਮੈਨ ਯੋਜਨਾ ਬੋਰਡ ਅਤੇ ਡਿਪਟੀ ਕਮਿਸ਼ਨਰ ਵੱਲੋਂ ਪੌੇਦੇ ਲਾਉਣ ਦੀ ਮੁਹਿੰਮ ਦਾ ਆਗਾਜ਼
ਸ਼ਹਿਰ ਦੇ ਐਂਟਰੀ ਪੁਆਇੰਟਾਂ ’ਤੇ ਲਾਏ ਜਾਣਗੇ ਵੱਡੀ ਗਿਣਤੀ ਸਜਾਵਟੀ ਪੌਦੇ ਪੌਦਿਆਂ ਵਾਲਾ ਵਾਹਨ ਸਕੂਲਾਂ ਲਈ ਕੀਤਾ ਰਵਾਨਾ ਬਰਨਾਲਾ, 28 ਜੁਲਾਈ : ਜ਼ਿਲ੍ਹਾ ਬਰਨਾਲਾ ਵਿੱਚ ਹਰਿਆਵਲ ਵਧਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਦੀਪ ਸਿੰਘ ਬਾਠ ਨੇ ਸਾਂਝੇ ਤੌਰ ’ਤੇ ਕੀਤਾ। ਸਿੱਖਿਆ ਵਿਭਾਗ ਰਾਹੀਂ ਵਿੱਢੀ ਇਸ ਮੁਹਿੰਮ ਦਾ ਆਗਾਜ਼ ਆਈਟੀਆਈ ਚੌਕ ਤੋਂ ਪੌਦੇ ਲਗਾ ਕੇ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ....
ਡਿਪਟੀ ਕਮਿਸ਼ਨਰ ਵੱਲੋਂ ਬਡਬਰ ਜਲਗਾਹ ਦੇ ਕੰਮ ਦਾ ਜਾਇਜ਼ਾ
ਪਿੰਡ ਦੇ ਪੰਚਾਇਤ ਘਰ ਦੇ ਨਿਰਮਾਣ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਬਰਨਾਲਾ, 28 ਜੁਲਾਈ : ਜ਼ਿਲ੍ਹਾ ਬਰਨਾਲਾ ’ਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉਪਰ ਚੁੱਕਣ, ਜੈਵ ਵਿਭਿੰਨਤਾ ਤੇ ਵਾਤਾਵਰਣ ਪੱਖੀ ਉਪਰਾਲਿਆਂ ਦੀ ਲੜੀ ਤਹਿਤ ਨਿਵੇਕਲੀ ਪਹਿਲਕਦਮੀ ਕਰਦਿਆਂ ਮੈਨਮੇਡ ਜਲਗਾਹ ਬਣਾਈ ਜਾ ਰਹੀ ਹੈ ਤੇ ਇਸ ਦੇ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਅਧਿਕਾਰੀਆਂ ਨੂੰ ਜਲਗਾਹ ਦੇ ਨਿਰਮਾਣ ਕਾਰਜ ਦੇ ਨਿਰੀਖਣ ਮੌਕੇ ਦਿੱਤੇ। ਬਡਬਰ....
ਹੈਪੇਟਾਈਟਸ ਨੂੰ ਨਜ਼ਰਅੰਦਾਜ਼ ਨਾ ਕਰੋ: ਡਾ. ਔਲਖ 
ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਮਨਾਇਆ ਗਿਆ ਵਿਸ਼ਵ ਹੈਪੇਟਾਈਟਸ ਦਿਵਸ ਬਰਨਾਲਾ, 28 ਜੁਲਾਈ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਜਸਬੀਰ ਸਿੰਘ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਵਿੱਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਵਿਸ਼ਵ ਹੈਪੇਟਾਈਟਸ ਦਿਵਸ ਹਰ ਸਾਲ 28 ਜੁਲਾਈ ਨੂੰ ਵਾਇਰਲ ਹੈਪੇਟਾਈਟਸ ਅਤੇ ਵਿਸ਼ਵ ਸਿਹਤ 'ਤੇ ਇਸ ਦੇ ਪ੍ਰਭਾਵ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ। ਇਸ ਦਿਨ....
ਬਰਸਾਤੀ ਮੌਸਮ 'ਚ ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਜਾਰੀ
ਡੇਂਗੂ ਤੋਂ ਬਚਾਅ ਲਈ ਲਗਾਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਬਰਨਾਲਾ, 28 ਜੁਲਾਈ : ਸਿਹਤ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਬਰਸਾਤੀ ਮੌਸਮ ਦੇ ਮੱਦੇਨਜ਼ਰ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ” ਥੀਮ ਤਹਿਤ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਕੀਤਾ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ....