ਮਾਲਵਾ

ਬੱਲੂਆਣਾ ਵਿਧਾਇਕ ਨੇ ਪਿੰਡਾਂ ਵਿਖੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
ਫਾਜਿਲਕਾ 19 ਜੁਲਾਈ : ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਬੱਲੂਆਣਾ ਅਤੇ ਪਿੰਡ ਕਟੈਹੜਾ ਵਿਖੇ ਇੰਟਰਲਾਕ ਗਲੀਆਂ ਅਤੇ ਨਾਲੀਆਂ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਪਿੰਡ ਬੱਲੂਆਣਾ ਵਿਖੇ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਹੱਲ ਕੀਤੀਆਂ।ਇਸ ਮੌਕੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ....
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੈਮਿਸਟ ਐਸੋਸੀਏਸ਼ਨ ਨੇ ਸਿਹਤ ਵਿਭਾਗ ਨੂੰ ਦਿੱਤੀਆਂ ਦਵਾਈਆਂ
ਫਾਜ਼ਿਲਕਾ 19 ਜੁਲਾਈ : ਕੈਮਿਸਟ ਐਸੋਸੀਏਸ਼ਨ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਨੂੰ ਦਵਾਈਆਂ ਅਤੇ ਜ਼ਰੂਰੀ ਵਸਤਾਂ ਭੇਟ ਕੀਤੀਆਂ ਅਤੇ ਹੋਰ ਲੋੜ ਪੈਣ ’ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾ: ਬਬੀਤਾ ਨੂੰ ਭੇਟ ਕੀਤਾ। ਜ਼ਿਕਰਯੋਗ ਹੈ ਕਿ ਇਸ ਸਬੰਧੀ ਸਿਵਲ ਸਰਜਨ ਦਫ਼ਤਰ ਵਿਖੇ ਇੱਕ ਜ਼ਰੂਰੀ ਮੀਟਿੰਗ ਹੋਈ, ਜਿਸ ਵਿੱਚ ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਕਵਿਤਾ ਸਿੰਘ ਹਾਜ਼ਰ ਸਨ, ਜਿਸ ਵਿੱਚ ਕੈਮਿਸਟ....
ਪਿੰਡ ਵਾਸੀਆਂ ਨੂੰ ਕੋਟਪਾ ਤਹਿਤ ਕੀਤਾ ਜਾਗਰੂਕ, ਚਲਾਨ ਕੱਟੇ
ਫਾਜ਼ਿਲਕਾ, 19 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਸਤੀਰਵਾਲਾ ਅਤੇ ਬਾਂਡੀਵਾਲਾ ਵਿਖੇ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਕੋਟਪਾ ਅਧੀਨ ਤੰਬਾਕੂ ਦੇ ਸੇਵਨ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਅਤੇ ਉਤਪਾਦ ਵੇਚਣ 'ਤੇ ਚਲਾਨ ਕੱਟੇ ਗਏ। ਇਸ ਸਬੰਧੀ ਜਾਣਕਾਰੀ....
ਨਗਰ ਨਿਗਮ ਕਮਿਸ਼ਨਰ ਸੇਨੂ ਦੁੱਗਲ ਵੱਲੋਂ ਅਬੋਹਰ ਵਿਖੇ ਗਾਰਬੇਜ਼ ਕੁਲੈਕਸ਼ਨ ਫੀ ਐਪ ਲਾਂਚ
ਸਮਾਰਟ ਵਰਕ ਤੇ ਵਧੇਰੇ ਪਾਰਦਰਸ਼ਤਾ ਲਿਆਉਣਾ ਐਪ ਦਾ ਰਹੇਗਾ ਮੁੱਖ ਮਕਸਦਸੇਨੂੰ ਦੁੱਗਲ ਫਾਜ਼ਿਲਕਾ, 19 ਜੁਲਾਈ : ਨਗਰ ਨਿਗਮ ਅਬੋਹਰ ਵੱਲੋਂ ਸ਼ਹਿਰ ਦੀ ਸੁੰਦਰਤਾ ਬਰਕਰਾਰ ਰੱਖਣ ਲਈ ਲਗਾਤਾਰ ਵੱਖਵੱਖ ਅਭਿਆਨ ਚਲਾਏ ਗਏ ਹਨ। ਇਸੇ ਲਗਾਤਾਰਤਾ ਵਿਚ ਨਗਰ ਨਿਗਮ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਇਕ ਹੋਰ ਉਪਰਾਲਾ ਕਰਦਿਆਂ ਡੋਰ ਟੂ ਡੋਰ ਕਲੈਕਸ਼ਨ ਕਰਨ ਲਈ ਦਫਤਰ ਮਿਉਸੀਪਲ ਕਾਰਪੋਰੇਸ਼ਨ ਅਬੋਹਰ ਵਿਖੇ ਗਾਰਬੇਜ਼ ਕੁਲੈਕਸ਼ਨ ਫੀ ਐਪ ਲਾਂਚ ਕੀਤੀ ਗਈ। ਇਸ ਮੌਕੇ ਨਿਗਰ ਨਿਗਮ ਦੇ ਮੇਅਰ ਸ੍ਰੀ ਵਿਮਲ ਠਠਈ ਵਿਸ਼ੇਸ਼ ਤੌਰ *ਤੇ ਮੌਜੂਦ....
ਹੜ੍ਹ ਪ੍ਰੀੜਤ ਕਿਸਾਨਾਂ ਲਈ ਪਨੀਰੀ ਦਾ ਕਰਵਾਇਆ ਜਾ ਰਿਹੈ ਪ੍ਰਬੰਧ : ਵਿਧਾਇਕ ਸਵਨਾ
ਪਿੰਡ ਕਿੱਕਰ ਵਾਲਾ ਰੂਪਾ ਵਿਖੇ 4 ਏਕੜ ਵਿਚ ਕਰਵਾਈ ਪਨੀਰੀ ਦੀ ਬਿਜਾਈ ਦੀ ਸ਼ੁਰੂਆਤ ਫਾਜ਼ਿਲਕਾ, 19 ਜੁਲਾਈ : ਫਾਜ਼ਿਲਕਾ ਦੇ ਬਾਰਡਰ ਏਰੀਆ ਦੇ ਪਿੰਡਾਂ ਦੇ ਹੜ੍ਹ ਪੀੜਤ ਕਿਸਾਨਾਂ ਦੀ ਫਸਲ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ, ਕਿਸਾਨਾਂ ਲਈ ਪਨੀਰੀ ਦਾ ਪ੍ਰਬੰਧ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਕਿੱਕਰਵਾਲਾ ਰੂਪਾ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਪਨੀਰੀ ਦੀ ਬਿਜਾਈ ਦੀ ਸ਼ੁਰੂਆਤ....
ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਬਾਬਾ ਫਰੀਦ ਆਗਮਨ ਪੁਰਬ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬਾਬਾ ਸ਼ੇਖ ਫਰੀਦ ਆਗਮਨ ਪੁਰਬ 2023 ਦੀਆਂ ਤਿਆਰੀਆਂ ਸਬੰਧੀ ਮੀਟਿੰਗ ਹੋਈ ਫਰੀਦਕੋਟ 19 ਜੁਲਾਈ : ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਆਗਮਨ ਪੁਰਬ 2023 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲਾ ਸੱਭਿਆਚਾਰਕ ਸੁਸਾਇਟੀ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਐੱਸ.ਡੀ.ਐੱਮ ਫ਼ਰੀਦਕੋਟ ਮੈਡਮ ਬਲਜੀਤ ਕੌਰ,ਐਸ.ਡੀ.ਐਮ ਕੋਟਕਪੂਰਾ ਮੈਡਮ ਵੀਰਪਾਲ ਕੌਰ, ਐਸ.ਡੀ.ਐਮ. ਜੈਤੋ ਡਾ. ਨਿਰਮਲ ਓਸੇਪਚਨ ਵਿਸ਼ੇਸ਼ ਤੌਰ....
ਪਟਿਆਲਾ 'ਚ ਭਾਰੀ ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ 2 ਦੀ ਮੌਤ, ਤਿੰਨ ਜ਼ਖ਼ਮੀ
ਪਟਿਆਲਾ, 19 ਜੁਲਾਈ : ਪਟਿਆਲਾ ਵਿੱਚ ਸਵੇਰੇ ਭਾਰੀ ਮੀਂਹ ਕਾਰਨ ਸ਼ਹਿਰ ਜਲਥਲ ਹੋ ਗਿਆ। ਮੀਂਹ ਕਾਰਨ ਰਾਘੋਮਾਜਰਾ ਇਲਾਕੇ ਵਿੱਚ ਇੱਕ ਪੁਰਾਣੇ ਘਰ ਦੀ ਛੱਤ ਡਿੱਗ ਗਈ। ਇਸ ਹਾਦਸੇ 'ਚ ਘਰ 'ਚ ਸੁੱਤੇ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਦੇਰ ਰਾਤ ਵਾਪਰਿਆ। ਪਰਵਾਸੀ ਮਜ਼ਦੂਰ ਰਾਘੋਮਾਜਰਾ ਇਲਾਕੇ ਵਿੱਚ ਜੰਗੀ ਜੱਥਾ ਗੁਰਦੁਆਰਾ ਸਾਹਿਬ ਨੇੜੇ ਕਿਰਾਏ ਦੇ....
ਪੰਜਾਬ ਦੀ ਔਖੀ ਘੜੀ 'ਚ ਪ੍ਰਧਾਨ ਮੰਤਰੀ ਮਦਦ ਕਰਨ ਲਈ ਖੁੱਲ੍ਹ ਦਿਲੀ ਦਿਖਾਉਣ : ਗੁਰਮੀਤ ਖੁੱਡੀਆਂ
ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਘਨੌਰ ਪੁੱਜੇ ਖੇਤੀਬਾੜੀ ਮੰਤਰੀ ਖੁੱਡੀਆਂ ਵਲੋਂ ਵਿਧਾਇਕ ਗੁਰਲਾਲ ਘਨੌਰ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਸੂਬੇ ਦੇ ਲੋਕਾਂ ਨੇ ਔਖੀ ਘੜੀ 'ਚ ਹੜ੍ਹ ਪੀੜ੍ਹਤਾਂ ਦਾ ਦਿੱਤਾ ਸਾਥ : ਖੁੱਡੀਆਂ ਸੂਬੇ ਵਿਚ ਜਲਦੀ ਲੱਗਣੇ ਸ਼ੁਰੂ ਹੋਣਗੇ ਜ਼ਿਲ੍ਹਾ ਪੱਧਰ 'ਤੇ ਪਸ਼ੂ ਮੇਲੇ, ਬਾਅਦ 'ਚ ਬਲਾਕ ਪੱਧਰ 'ਤੇ ਵੀ ਲੱਗਣਗੇ ਵਿਧਾਇਕ ਗੁਰਲਾਲ ਘਨੌਰ ਵਲੋਂ ਰੱਖੀਆਂ ਮੰਗਾਂ ਮੰਨਣ ਦਾ ਭਰੋਸਾ ਘਨੌਰ, 19 ਜੁਲਾਈ : ਪੰਜਾਬ ਦੇ....
ਲੁਧਿਆਣਾ ‘ਚ ਬਾਈਕ ‘ਤੇ ਜਾ ਰਹੇ ਐਨਆਰਆਈ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਲੁਧਿਆਣਾ, 18 ਜੁਲਾਈ : ਸਥਾਨਕ ਸ਼ਹਿਰ ਦੇ ਥਾਣਾ ਸਦਰ ਦੇ ਇਲਾਕੇ ਠਾਕੁਰ ਕਾਲੋਨੀ 'ਚ ਸੋਮਵਾਰ ਰਾਤ ਕਰੀਬ 12 ਵਜੇ ਇਕ ਐੱਨ.ਆਰ.ਆਈ. ਆਪਣੇ ਨੌਕਰ ਨਾਲ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ। ਇਸੇ ਦੌਰਾਨ 2 ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤਿਆਂ ਨੇ ਉਸ ਦਾ ਰਾਹ ਰੋਕ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਉਸ ਨੂੰ ਤੁਰੰਤ ਡੀ.ਐਮ.ਸੀ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਨੇ ਦਮ ਤੋੜ ਦਿਤਾ। ਮ੍ਰਿਤਕ ਬਲਵਿੰਦਰ ਬਿੰਦਾ (42) ਤਿੰਨ ਮਹੀਨੇ ਪਹਿਲਾਂ ਹੀ....
ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ ਵੱਲੋਂ ਦੁਕਾਨਾਂ ਦੀ ਚੈਕਿੰਗ, ਚਾਰ ਦੁਕਾਨਾਂ ਤੋਂ 3.8 ਕਿਲੋ ਪਲਾਸਟਿਕ ਜ਼ਬਤ
20 ਹਜ਼ਾਰ ਰੁਪਏ ਦੇ ਚਲਾਨ ਕੀਤੇ ਸਾਫ਼ ਸਫ਼ਾਈ ਦਾ ਲਿਆ ਜਾਇਜ਼ਾ ਸੁੰਦਰੀਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਬੂਟਾ ਲਾਇਆ ਤੇ ਵੱਧ ਤੋਂ ਵੱਧ ਬੂਟੇ ਲਾਉਣ ਦੀ ਕੀਤੀ ਅਪੀਲ ਸਫਾਈ ਕਰਮਚਾਰੀਆਂ ਨਾਲ ਕੀਤੀ ਗੱਲਬਾਤ ਫ਼ਤਹਿਗੜ੍ਹ ਸਾਹਿਬ, 18 ਜੁਲਾਈ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਹਰਜੋਤ ਕੌਰ ਵਲੋਂ ਸਿੰਗਲ ਯੂਜ਼ ਪਲਾਸਟਿਕ ਵਿਰੁੱਧ ਮੁਹਿੰਮ ਤਹਿਤ ਖਮਾਣੋਂ ਵਿਖੇ 06 ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ 04 ਦੁਕਾਨਾਂ ਤੋਂ 3.8 ਕਿਲੋ ਪਲਾਸਟਿਕ ਜ਼ਬਤ ਕਰ ਕੇ 20 ਹਜ਼ਾਰ ਰੁਪਏ ਦੇ ਚਲਾਨ....
ਜ਼ਿਲ੍ਹਾ ਪੁਲਿਸ ਨੇ ਕਤਲ ਦੇ ਕਤਿਥ ਦੋਸ਼ੀਆ ਨੂੰ 18 ਘੰਟਿਆਂ ਦੇ ਅੰਦਰ ਕੀਤਾ ਗ੍ਰਿਫਤਾਰ 
ਫ਼ਤਹਿਗੜ੍ਹ ਸਾਹਿਬ, 18 ਜੁਲਾਈ : ਜਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਿਲ੍ਹਾ ਪੁਲਿਸ ਵੱਲੋਂ ਅਮਲੋਹ ਵਿੱਚ ਦਰਜ ਹੋਏ ਕਤਲ ਦੇ ਮੁਕੱਦਮੇ ਦੇ ਕਥਿਤ ਦੋਸ਼ੀ ਨੂੰ 18 ਘੰਟਿਆਂ ਅੰਦਰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ 16 ਜੁਲਾਈ ਨੂੰ ਮੁਕੱਦਮਾ ਨੰਬਰ 94 ਮਿਤੀ 16.7.2023 ਅ/ਧ 302,34 ਆਈ ਪੀ ਸੀ ਥਾਣਾ ਅਮਲੋਹ ਦੇ ਮੁੱਖ ਕਤਿਥ ਦੋਸ਼ੀ ਠੇਕੇਦਾਰ ਗੁਰਮੋਹਨ ਸਿੰਘ ਪੁੱਤਰ ਅਜਮੇਰ....
ਪਿੰਡ ਬੀਰੇਵਾਲਾ ਡੋਗਰਾ ਦੇ 28 ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
ਪਸ਼ੂਧੰਨ ਦੀ ਸੁਰੱਖਿਆ ਦੇ ਮੱਦੇਨਜ਼ਰ ਹਰੇ ਚਾਰੇ ਅਤੇ ਟੀਕਾਕਰਨ ਲਈ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਯਤਨਸ਼ੀਲ-ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਸ਼ਾਸਨ ਕੁਦਤਰੀ ਆਫ਼ਤ ਦੀ ਇਸ ਘੜੀ ਵਿਚ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ : ਰਿਸ਼ੀਪਾਲ ਸਿੰਘ ਮਾਨਸਾ, 18 ਜੁਲਾਈ : ਪਾਣੀ ਦਾ ਪੱਧਰ ਵਧਣ ਕਾਰਨ ਘੱਗਰ ਦੇ ਨੇੜਲੇ ਖੇਤਰ ਪਾਣੀ ਨਾਲ ਪ੍ਰਭਾਵਿਤ ਹੋਏ ਹਨ। ਸਬ ਡਵੀਜ਼ਨ ਬੁਢਲਾਡਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ 28 ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ’ਤੇ ਬਣੇ ਰਾਹਤ ਕੈਂਪਾਂ ਵਿਚ ਪਹੁੰਚਾਇਆ ਗਿਆ ਹੈ ਅਤੇ ਇੰਨ੍ਹਾਂ....
ਸਰਦੂਲਗੜ੍ਹ ਵਿਖੇ ਬਣਾਏ 9 ਰਾਹਤ ਕੈਂਪਾਂ ਵਿਚ ਖਾਣਾ, ਰਿਹਾਇਸ਼ ਅਤੇ ਮੈਡੀਕਲ ਸਹੂਲਤਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਗੁਰਪ੍ਰੀਤ ਸਿੰਘ ਬਣਾਂਵਾਲੀ
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਤੇ ਐਸ.ਡੀ.ਐਮ. ਅਮਰਿੰਦਰ ਸਿੰਘ ਮੱਲ੍ਹੀ ਨੇ ਰਾਹਤ ਕੈਂਪਾਂ ਵਿਚ ਆਏ ਪਰਿਵਾਰਾਂ ਦਾ ਹਾਲ ਪੁੱਛਿਆ ਪਾਣੀ ਦੇ ਵਹਾਅ ਨੂੰ ਰੋਕਣ ਅਤੇ ਬੰਨ੍ਹ ਨੂੰ ਪੂਰਨ ਲਈ ਡਰੇਨਜ਼ ਵਿਭਾਗ ਹੋਇਆ ਸਰਗਰਮ ਮਾਨਸਾ, 18 ਜੁਲਾਈ : ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ ਅਤੇ ਐਸ ਡੀ.ਐਮ ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲੀ ਨੇ ਪਾਣੀ ਵਾਲੇ ਪ੍ਰਭਾਵਿਤ ਇਲਾਕਿਆਂ....
ਚਾਂਦਪੁਰਾ ਬੰਨ੍ਹ ਨੂੰ ਪੂਰਨ ਲਈ ਪੰਜਾਬ ਤੇ ਹਰਿਆਣਾ ਸਰਕਾਰ ਦੀ ਸਹਿਮਤੀ ’ਤੇ  ਫੌਜ ਦੇ ਇੰਜੀਨੀਅਰਾਂ ਨੇ ਕੰਮ ਆਰੰਭਿਆ
ਹੜ੍ਹਾਂ ਦੀ ਕੁਦਰਤੀ ਆਫਤ ਮੌਕੇ ਲੋਕਾਂ ਦੀ ਹਰ ਪੱਖ ਤੋਂ ਮਦਦ ਕੀਤੀ ਜਾਵੇਗੀ-ਵਿਧਾਇਕ ਬੁੱਧ ਰਾਮ ਵਿਧਾਇਕ ਬੁੱਧ ਰਾਮ ਵੱਲੋਂ ਵੱਖ ਵੱਖ ਪਿੰਡਾਂ ਵਿਚ ਹੜ੍ਹਾਂ ਦਾ ਪਾਣੀ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਮਾਨਸਾ, 18 ਜੁਲਾਈ : ਚਾਂਦਪੁਰਾ ਬੰਨ੍ਹ ਨੇੜੇ ਘੱਗਰ ’ਚ ਪਏ ਪਾੜ ਨੂੰ ਬੰਦ ਕਰਨ ਲਈ ਪੰਜਾਬ ਅਤੇ ਹਰਿਆਣਾ ਦੀਆਂ ਦੋਨੋ ਸਰਕਾਰਾਂ ਦੀ ਸਹਿਮਤੀ ਨਾਲ ਫੌਜ ਦੇ ਇੰਜਨੀਅਰਾਂ ਨੇ ਜੰਗੀ ਪੱਧਰ ’ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੇ ਬੰਦ ਹੋਣ ਨਾਲ ਬੁਢਲਾਡਾ ਹਲਕੇ ਦੇ ਬਾਕੀ ਪਿੰਡਾਂ ਦਾ....
ਹੜ੍ਹ ਪ੍ਰਭਾਵਿਤ ਪਿੰਡਾ ਵਿੱਚ 307 ਲੋਕਾਂ ਦੀ ਮੈਡੀਕਲ ਕੈਂਪ ਵਿੱਚ ਕੀਤੀ ਗਈ ਜਾਂਚ 
ਆਸ਼ਾ ਵਰਕਰ ਕਰਨਗੀਆ ਪਿੰਡਾ ਦਾ ਸਰਵੇ : ਡਾਕਟਰ ਬਬੀਤਾ ਫਾਜ਼ਿਲਕਾ 18 ਜੁਲਾਈ : ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹੜ੍ਹ ਪ੍ਰਭਾਵਿਤ ਪਿੰਡਾ ਵਿਚ ਸਿਹਤ ਵਿਭਾਗ ਵਲੋ ਲਗਾਏ ਗਏ ਮੈਡੀਕਲ ਕੈਂਪ ਵਿਖੇ ਅੱਜ 307 ਲੋਕਾ ਦੀ ਜਾਂਚ ਕੀਤੀ ਗਈ ਜਿਸ ਤੋਂ ਬਾਦ ਉਨ੍ਹਾਂ ਨੂੰ ਫ੍ਰੀ ਦਵਾਇਆ ਦਿੱਤੀਆ ਗਈਆ। ਇਸ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾਕਟਰ ਸੈਨੁ ਦੁੱਗਲ ਨੇ ਦਿੱਤੀ ਉਹਨਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਆਮ ਲੋਕਾਂ ਨੂੰ ਸਿਹਤ....