ਮਾਲਵਾ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਥਾਪਤ ਰਾਹਤ ਕੇਂਦਰ ਹੜ੍ਹ ਪ੍ਰਭਾਵਿਤ ਲੋਕਾਂ ਲਈ ਹੋ ਰਹੇ ਨੇ ਸਹਾਈ 
ਲੋਕਾਂ ਦੇ ਰਹਿਣ ਤੇ ਖਾਣੇ ਦਾ ਪ੍ਰਬੰਧ ਮੈਡੀਕਲ ਸਹੂਲਤਾਂ ਵੀ ਮੁਹਈਆ ਕਰਵਾਈਆਂ ਫ਼ਤਹਿਗੜ੍ਹ ਸਾਹਿਬ,11 ਜੁਲਾਈ : ਭਾਰੀ ਮੀਂਹ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਲਾਕ ਪੱਧਰ ਤੋਂ ਲੈਕੇ ਵੱਖੋ ਵੱਖ ਪੱਧਰਾਂ 'ਤੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਕੇਂਦਰ ਸਥਾਪਤ ਕੀਤੇ ਗਏ ਹਨ, ਜਿਥੇ ਕਿ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਵਿਖੇ....
ਡਿਪਟੀ ਕਮਿਸ਼ਨਰ ਨੇ ਹੜ੍ਹਾਂ ਤੋਂ ਬਾਅਦ ਕੀਤੇ ਜਾਣ ਵਾਲੇ ਕੰਮਾ ਬਾਰੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਹੜਾਂ ਕਾਰਨ ਹੋਏ ਨੁਕਸਾਨ ਜਾਂ ਕਿਸੇ ਤਰ੍ਹਾਂ ਦੀ ਸਹੂਲਤ ਲੈਣ ਲਈ ਸਬੰਧਤ ਐੱਸ ਡੀ ਐੱਮ ਨਾਲ ਕੀਤਾ ਜਾਵੇ ਸੰਪਰਕ ਖੇਤਾਂ ਚ ਖੜਾ ਪਾਣੀ ਸਬੰਧਤ ਵਿਭਾਗ ਦੇ ਧਿਆਨ ਵਿੱਚ ਲਿਆ ਕੇ ਪ੍ਰਕਿਰਿਆ ਕੀਤੀ ਜਾਵੇ ਸ਼ੁਰੂ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਫ਼ਤਹਿਗੜ੍ਹ ਸਾਹਿਬ 11 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਹੜ੍ਹਾਂ ਤੋਂ ਬਾਅਦ ਹੋਏ ਨੁਕਸਾਨ ਅਤੇ ਹੋਰ ਅਹਿਮ ਕੰਮਾਂ ਸਬੰਧੀ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਿਵਲ ਸਰਜਨ ਨੂੰ....
ਪਿੰਡ ਕੁਲਰੀਆਂ ਵਿਖੇ 32 ਏਕੜ ਵਾਹੀਯੋਗ ਜ਼ਮੀਨ ਕਬਜਾ ਮੁਕਤ ਕਰਵਾਈ
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡ ਕੇ ਪੰਚਾਇਤਾਂ ਦੇ ਸਪੁਰਦ ਕਰਨ ਦੀ ਅਪੀਲ ਮਾਨਸਾ, 11 ਜੁਲਾਈ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਪੰਚਾਇਤੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ੇ ਛੁਡਵਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਪਿੰਡ ਕੁਲਰੀਆਂ ਵਿਖੇ ਪੰਚਾਇਤੀ ਵਾਹੀਯੋਗ ਕਰੀਬ 32 ਏਕੜ ਜ਼ਮੀਨ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ਵਿੱਚ ਚਕੌਤੇਦਾਰਾਂ ਦੇ ਸਪੁਰਦ ਕੀਤੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ....
ਡੇਅਰੀ ਵਿਕਾਸ ਵਿਭਾਗ ਵੱਲੋ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਲਈ ਵਿਸ਼ੇਸ਼ ਮੁਫਤ ਡੇਅਰੀ ਟ੍ਰੇਨਿੰਗ ਦੀ ਕੋਂਸਲਿੰਗ 17 ਜੁਲਾਈ ਨੂੰ
ਟ੍ਰੇਨਿੰਗ ਉਪਰੰਤ ਕਰਜਾ ਕੇਸ ਤੇ 33.33% ਸਬਸਿਡੀ ਦਿੱਤੀ ਜਾਵੇਗੀ : ਬਰਾੜ ਫਰੀਦਕੋਟ 11 ਜੁਲਾਈ : ਪੰਜਾਬ ਸਰਕਾਰ ਵੱਲੋ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜਗਾਰ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਸਕੀਮ ਫਰਾ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ. ਬੈਨੀਫਿਸਰੀਜ ਨੂੰ ਪੂਰੇ ਪੰਜਾਬ ਵਿਚ ਲਾਗੂ ਕਰ ਦਿੱਤਾ ਗਿਆ ਹੈ । ਇਹ ਜਾਣਕਾਰੀ ਸ਼੍ਰੀ ਨਿਰਵੈਰ ਸਿੰਘ ਬਰਾੜ....
ਸਪੀਕਰ ਸੰਧਵਾਂ ਤੇ ਡਿਪਟੀ ਕਮਿਸ਼ਨਰ ਨੇ ਡ੍ਰੇਨ ਦੀ ਸਫਾਈ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ
ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਫ਼ਰੀਦਕੋਟ, 11 ਜੁਲਾਈ : ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪਾਣੀ ਦੀ ਨਿਰਵਿਘਨ ਨਿਕਾਸੀ ਦੇ ਮੱਦੇਨਜ਼ਰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹੇ ਵਿੱਚ ਡਰੇਨਾਂ ਦੀ ਚੱਲ ਰਹੀ ਸਫਾਈ ਦੇ ਕੰਮ ਦਾ ਜਾਇਜਾ ਲਿਆ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਜ਼ਿਲੇ ਵਿਚ ਡਰੇਨਾਂ ਦੀ ਸਫਾਈ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਪ੍ਰਤੀ ਪੂਰੀ....
ਡੀ.ਸੀ. ਫਰੀਦਕੋਟ ਨੇ ਐਂਮਰਜੈਂਸੀ ਹਾਲਾਤਾਂ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ
ਕਿਸ਼ਤੀਆਂ, ਮੋਟਰਾਂ, ਲਾਈਫ ਜੈਕੇਟਾਂ ਅਤੇ ਹੋਰ ਸਾਜੋਂ ਸਮਾਨ ਨਾਲ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਲੈਂਸ ਹੋਣ ਦੇ ਕੀਤੇ ਹੁਕਮ ਜਿਲ੍ਹੇ ਵਿੱਚ 5 ਕਿਸ਼ਤੀਆਂ, ਸਰਚ ਲਾਈਟਾਂ, ਤਰਪਾਲਾਂ, ਗਰਮ ਪਾਣੀ ਲਈ ਪਾਈਪ, ਛੱਤਰੀਆਂ ਅਤੇ ਬਾਸਾਂ ਦਾ ਕੀਤਾ ਗਿਆ ਇੰਤਜਾਮ ਫਰੀਦਕੋਟ, 11 ਜੁਲਾਈ : ਡੀ.ਸੀ. ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਅੱਜ ਉੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਉਨ੍ਹਾਂ ਸਾਰੀਆਂ ਚੀਜਾਂ ਨੂੰ ਆਪਣੇ ਹੱਥ ਹੇਠ ਕਰਨ ਦੇ ਹੁਕਮ ਜਾਰੀ ਕੀਤੇ, ਜਿੰਨਾ ਦੀ ਲੋੜ ਹੜ੍ਹਾਂ ਦੇ ਦੌਰਾਨ ਐਮਰਜੈਂਸੀ ਹਾਲਾਤਾਂ ਵਿੱਚ ਪੈ....
ਮਿਸ਼ਨ ਇੰਦਰ ਧਨੁਸ਼ ਤਹਿਤ ਬੱਚਿਆਂ ਅਤੇ ਗਰਭਵਤੀ ਮਾਵਾਂ ਦਾ 100 ਪ੍ਰਤੀਸ਼ਤ ਟੀਕਾਕਰਣ ਹੋਵੇ ਪੂਰਾ : ਸਿਵਲ ਸਰਜਨ
ਤਿੰਨ ਗੇੜਾਂ ਵਿਚ ਇੱਕ-ਇੱਕ ਹਫ਼ਤਾ ਚੱਲੇਗੀ ਮੁਹਿੰਮ- ਡਾਕਟਰ ਐਰਿਕ ਸਟਾਫ ਨੂੰ ਯੂਵਿਨ ਪੋਰਟਲ ਸਬੰਧੀ ਦਿੱਤੀ ਟ੍ਰੇਨਿੰਗ ਫਾਜ਼ਿਲਕਾ 11 ਜੁਲਾਈ : ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਇਸ ਸਬੰਧ ਵਿਚ ਸਿਵਲ ਸਰਜਨ ਡਾ: ਸਤੀਸ਼ ਗੋਇਲ ਨੇ ਦੱਸਿਆ ਕਿ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਲਗਾਤਾਰ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਟੀਕਾਕਰਨ ਦੋਰਾਨ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਤੀਬਰ ਮਿਸ਼ਨ....
ਸੀਐਚਸੀ ਖੂਈਖੇੜਾ ਦੇ ਵੱਖ-ਵੱਖ ਕੇਂਦਰਾਂ ਵਿੱਚ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ
ਵਧਦੀ ਆਬਾਦੀ ਸਮੁੱਚੇ ਵਿਸ਼ਵ ਲਈ ਚਿੰਤਾ ਦਾ ਵਿਸ਼ਾ : ਡਾ ਵਿਕਾਸ ਗਾਂਧੀ ਜਨਸੰਖਿਆ ਸਥਿਰਤਾ ਪੰਦਰਵਾੜਾ 11 ਤੋਂ 24 ਜੁਲਾਈ ਤੱਕ ਚੱਲੇਗਾ: ਬੀਈਈ ਸੁਸ਼ੀਲ ਕੁਮਾਰ ਫਾਜ਼ਿਲਕਾ 11 ਜੁਲਾਈ : ਸਿਹਤ ਮੰਤਰੀ ਪੰਜਾਬ ਡਾ: ਬਲਬੀਰ ਸਿੰਘ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਬਲਾਕ ਖੂਈਖੇੜਾ ਅਧੀਨ ਪੈਂਦੇ ਪੀ.ਐਚ.ਸੀ. ਅੱਜ ਮੌਜਗੜ੍ਹ ਵਿੱਚ ਅਤੇ ਸਮੂਹ ਹੈਲਥ ਸੈਂਟਰਾਂ ਤੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਸ....
ਡੇਅਰੀ ਵਿਕਾਸ ਵਿਭਾਗ ਵੱਲੋ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਲਈ ਵਿਸ਼ੇਸ਼ ਮੁਫਤ ਡੇਅਰੀ ਸਿਖਲਾਈ ਦਾ ਮੌਕਾ
ਫਾਜ਼ਿਲਕਾ 11 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਦੇ ਮਾਰਗਦਰਸ਼ਨ ਹੇਠ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜਗਾਰ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ. ਬੈਨੀਫਿਸਰੀਜ....
ਹੁਸੈਨੀਵਾਲਾ ਹੈਡ ਵਰਕਸ ਤੋਂ ਛੱਡਿਆ 125496 ਕਿਊਸਿਕ ਪਾਣੀ, ਫਾਜਿ਼ਲਕਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਵਿਚੋ ਕੱਢਣ ਦੇ ਕੀਤੇ ਇੰਤਜਾਮ
ਡਿਪਟੀ ਕਮਿਸ਼ਨਰ ਅਤੇ ਫਾਜਿ਼ਲਕਾ ਦੇ ਵਿਧਾਇਕ ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਇੰਤਜਾਮ ਪੂਰੇ : ਡਾ: ਸੇਨੂ ਦੁੱਗਲ ਫਾਜਿ਼ਲਕਾ, 11 ਜ਼ੁਲਾਈ : ਹੁਸੈਨੀਵਾਲਾ ਹੈਡ ਵਰਕਸ ਤੋਂ ਮੰਗਲਵਾਰ ਸ਼ਾਮ 5 ਵਜੇ 125496 ਕਿਉਸਿਕ ਪਾਣੀ ਛੱਡਿਆ ਗਿਆ ਹੈ। ਇਸ ਕਾਰਨ ਫਾਜਿਲ਼ਕਾ ਦੇ ਸਰਹੱਦੀ ਖੇਤਰਾਂ ਵਿਚ ਹੜ੍ਹਾਂ ਦੇ ਖਤਰੇ ਦੇ ਮੱਦੇਨਜਰ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪਿੰਡਾਂ ਵਿਚੋਂ ਸੁਰੱਖਿਅਤ ਕੱਢਣ ਲਈ ਸਾਰੇ ਇੰਤਜਾਮ ਕਰ ਲਏ ਗਏ ਹਨ। ਇਸ ਦੌਰਾਨ ਫਾਜਿ਼ਲਕਾ ਦੇ....
ਪ੍ਰਸ਼ਾਸਨ ਨੇ ਦੋਰਾਹਾ ਨਹਿਰ ਵਿੱਚ ਪਾੜ ਪੂਰਿਆ
ਲੁਧਿਆਣਾ, 10 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ, ਫੌਜ ਅਤੇ ਪੁਲਿਸ ਦੇ ਅਣਥੱਕ ਯਤਨਾਂ ਸਦਕਾ ਸੋਮਵਾਰ ਸਵੇਰੇ ਦੋਰਾਹਾ ਵਿਖੇ ਦੋ ਪਾੜਾਂ ਨੂੰ ਸਫਲਤਾਪੂਰਵਕ ਪੂਰਿਆ ਗਿਆ। ਉਪ ਮੰਡਲ ਮੈਜਿਸਟਰੇਟ ਪਾਇਲ ਜਸਲੀਨ ਕੌਰ ਭੁੱਲਰ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਦੋਰਾਹਾ ਵਿੱਚ ਅੱਜ ਤੜਕੇ ਹੀ ਪਲੱਗਿੰਗ ਅਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਸਿਸਵਾਂ ਵਿੱਚ ਪਾੜ ਪੈਣ ਕਾਰਨ ਦੋਰਾਹਾ ਨਹਿਰ ਵਿੱਚ ਜ਼ਿਆਦਾ ਪਾਣੀ ਵੜ ਗਿਆ ਜਿਸ ਕਾਰਨ ਦੋਰਾਹਾ ਅਤੇ ਰਾਜਗੜ੍ਹ ਪਿੰਡਾਂ ਵਿੱਚ ਪਾੜ ਪੈ ਗਿਆ। ਇਸ ਪਾੜ ਨੂੰ ਰੇਤ....
ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ
ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਕੀਤੇ ਪੁਖਤਾ ਪ੍ਰਬੰਧ- ਸੁਰਭੀ ਮਲਿਕ ਅਧਿਕਾਰੀ ਸੰਚਾਲਨ ਦੀ ਨਿਗਰਾਨੀ ਕਰਨ ਲਈ ਆਪਣੇ-ਆਪਣੇ ਖੇਤਰਾਂ ਵਿੱਚ 24 ਘੰਟੇ ਕੰਮ ਕਰਦੇ ਹਨ, ਵਸਨੀਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸਾਰੇ ਸਰੋਤਾਂ ਦੁਆਰਾ ਸਹਿਯੋਗ ਕਰਦੇ ਹਨ ਸਤਲੁਜ ਦਰਿਆ ਦੇ ਖੇਤਰ ਦੇ ਨਾਲ-ਨਾਲ ਸਾਰੇ ਕਮਜ਼ੋਰ ਪੁਆਇੰਟਾਂ ਨੂੰ ਮਜ਼ਬੂਤ ਕਰਨ ਦੇ ਦਿੱਤੇ ਨਿਰਦੇਸ਼ ਰਾਜਪੁਰਾ ਅਤੇ ਖੇੜਾ ਬੇਟ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਲੁਧਿਆਣਾ, 10 ਜੁਲਾਈ : ਡਿਪਟੀ ਕਮਿਸ਼ਨਰ ਸੁਰਭੀ....
ਵਿਧਾਇਕ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਨੇ ਸਰਦੂਲਗੜ੍ਹ ਘੱਗਰ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਨੇ ਚਾਂਦਪੁਰਾ ਬੰਨ੍ਹ ਤੋਂ ਪੋਕਲਾਈਨ ਮਸ਼ੀਨ ਨਾਲ ਤੁਰੰਤ ਸਫ਼ਾਈ ਕਰਵਾਉਣ ਦੇ ਦਿੱਤੇ ਨਿਰਦੇਸ਼ ਚਾਂਦਪੁਰਾ ਬੰਨ੍ਹ ਦੇ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਚੌਕਸੀ ਵਰਤਣ ਦੀ ਅਪੀਲ ਲੋਕਾਂ ਅਫ਼ਵਾਹਾਂ ਤੋਂ ਸੁਚੇਤ ਰਹਿਣ, ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ 24 ਘੰਟੇ ਮੁਸਤੈਦ-ਡੀ.ਸੀ. ਮਾਨਸਾ, 10 ਜੁਲਾਈ : ਸੂਬੇ ਅੰਦਰ ਲਗਾਤਾਰ ਹੋ ਰਹੀ ਬਾਰਿਸ਼ ਅਤੇ ਪਹਾੜੀ ਸਥਾਨਾਂ ਤੋਂ ਆਉਣ ਵਾਲੇ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ....
ਨਹਿਰ ਟੁੱਟਣ ਕਾਰਨ ਪਾਣੀ ਫੌਜੀ ਤੇ ਰਿਹਾਇਸ਼ੀ ਇਲਾਕਿਆਂ ‘ਚ ਵੜਿਆ
ਦੋਰਾਹਾ, 10 ਜੁਲਾਈ : ਦੋਰਾਹਾ ਵਿਖੇ ਨਹਿਰ ਟੁੱਟਣ ਕਾਰਨ ਪਾਣੀ ਇੱਥੋਂ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਪਹੁੰਚ ਗਿਆ। ਨਹਿਰ ਦੇ ਨਾਲ ਲੱਗਦੇ ਫੌਜੀ ਖੇਤਰ ਵਿੱਚ ਵੀ ਪਾਣੀ ਭਰ ਗਿਆ। ਤੁਰੰਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਫੌਜ ਦੀ ਮਦਦ ਨਾਲ ਜੇ.ਸੀ.ਬੀ ਅਤੇ ਹੋਰ ਮਸ਼ੀਨਰੀ ਬੁਲਾ ਕੇ ਬੰਨ੍ਹ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਚਾਰ ਵਜੇ ਦੇ ਕਰੀਬ ਦੋਰਾਹਾ ਨਹਿਰ ਦਾ ਇੱਕ ਵੱਡਾ ਕਿਨਾਰਾ ਫੌਜੀ ਖੇਤਰ ਦੇ ਨੇੜੇ ਟੁੱਟ ਗਿਆ ਜਿਸ ਕਾਰਨ ਪਾਣੀ ਦਾ ਤੇਜ਼ ਵਹਾਅ ਨਾਲ ਲੱਗਦੇ....
ਪ੍ਰਧਾਨ ਜਾਖੜ ਨੇ ਜ਼ਮੀਨ 'ਤੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ
ਭਾਜਪਾ ਵਰਕਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਸੰਭਾਵੀ ਯਤਨ ਕਰਨ ਲਈ ਕਿਹਾ ਮੋਹਾਲੀ, 10 ਜੁਲਾਈ : ਸੂਬਾ ਭਾਜਪਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਮੈਦਾਨ ਵਿੱਚ ਨਿੱਤਰਦੇ ਹੋਏ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ (ਐਮਪੀ) ਸੁਨੀਲ ਜਾਖੜ ਨੇ ਸੋਮਵਾਰ ਨੂੰ ਖਰੜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਪੰਜਾਬ ਸਰਕਾਰ ਨੂੰ ਸਭ ਤੋਂ ਮਾੜੇ ਹਾਲਾਤਾਂ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਬਾਰਸ਼ਾਂ ਰੁਕਣ ਦੇ ਕੋਈ....