ਮਾਲਵਾ

ਤਾਸ਼ ਸੀਪ ਦੇ ਚੋਟੀ ਦੇ ਖਿਡਾਰੀ ਹਨ ਬੂਟਾ ਪਮਾਲ਼, ਨਿੱਕਾ ਪੁੜੈਣ,ਮੁਰਲੀ ਹਾਂਸ ਤੇ ਦੀਪ ਗਾਲਿਬ 
ਲੱਖਾਂ ਇਨਾਮ ਜਿੱਤ ਚੁੱਕੇ ਹਨ ਚੋਬਰ ਮੁੱਲਾਂਪੁਰ ਦਾਖਾ,9 ਜੁਲਾਈ (ਸਤਵਿੰਦਰ ਸਿੰਘ ਗਿੱਲ) : ਅੱਜਕਲ ਜਦੋਂ ਵੀ ਪੰਜਾਬ ਦੇ ਕਿਸੇ ਪਿੰਡ ਤਾਸ਼ ਸੀਪ ਦੇ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਅਕਸਰ ਹੀ ਉਸ ਪਿੰਡ ਤੋ ਜਿੱਤ ਦੇ ਝੰਡੇ ਗੱਡਣ ਵਾਲੇ ਕੌਣ ਹੁੰਦੇ ਨੇ ? ਅੱਜ ਸਾਡੀ ਕਲਮ ਇਹ ਜੁਰਤ ਨਾਲ ਲਿਖੁ ਬੇਸ਼ਕ ਲੋਕ ਇਹ ਆਖੀ ਜਾਣ ਕਿ ਤਾਸ਼ ਸੀਪ ਵੀ ਇਕ ਤਰਾਂ ਦੀ ਵਧੀਆ ਆਦਤ ਨਹੀ। ਲੁਧਿਆਣਾ ਜਿਲ੍ਹੇ ਦੇ ਜਦੋ ਕਿਸੇ ਵੀ ਪਿੰਡ ਚ ਤਾਸ਼ ਸੀਪ ਦੇ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਉਥੇ ਅਕਸਰ ਹੀ ਜਿੱਤ ਦੇ ਝੰਡੇ ਗੱਡਣ....
ਸਿਰ ਕੱਟੀ ਮਿਲੀ ਲਾਸ਼ ਦਾ ਮਾਮਲਾ ਮਾਮਲੇ 'ਚ ਲੁਧਿਆਣਾ ਪੁਲਿਸ ਨੇ ਦੋਸ਼ੀ ਪਤੀ-ਪਤਨੀ ਨੂੰ ਕੀਤਾ ਕਾਬੂ 
ਲੁਧਿਆਣਾ, 9 ਜੁਲਾਈ : ਪੁਲਿਸ ਕੰਟਰੋਲ ਰੂਮ ਲੁਧਿਆਣਾ ਰਾਹੀ ਮੁੱਖ ਅਫਸਰ ਥਾਣਾ ਡਵੀਜਨ ਨੰ: 7 ਲੁਧਿਆਣਾ ਨੂੰ ਇਤਲਾਹ ਮੋਸੂਲ ਹੋਈ ਕਿ ਆਦਰਸ਼ ਨਗਰ ਨੇੜੇ ਗਰੀਨਲੈਂਡ ਸਕੂਲ ਲੁਧਿਆਣਾ ਪਾਸ ਗਲੀ ਵਿੱਚ ਕੱਪੜੇ ਵਿੱਚ ਲਪੇਟੀ ਕੋਈ ਚੀਜ ਪਈ ਹੈ, ਜਿਸ ਵਿੱਚੋ ਕਾਫੀ ਬਦਬੂ ਆ ਰਹੀ ਹੈ। ਜਿਸਤੇ ਪੁਲਿਸ ਵੱਲੋ ਜਦੋਂ ਮੌਕੇ ਤੇ ਜਾ ਕੇ ਕੱਪੜੇ ਨੂੰ ਖੋਲਿਆ ਤਾਂ ਥੈਲਾ ਪਲਾਸਟਿਕ ਦੀਆ 3 ਤੈਹਾਂ ਅਤੇ ਪਲਾਸਟਿਕ ਲਿਫਾਫੇ ਦੀਆਂ 2 ਤੈਹਾਂ ਨੂੰ ਕੱਟਣ ਤੋ ਬਾਅਦ ਇਨਸਾਨੀ ਲਾਸ਼ ਜਿਸਦਾ ਸਿਰ ਕੱਟਿਆ ਹੋਇਆ ਸੀ ਅਤੇ ਦੋਨੋ ਹੱਥਾਂ....
ਪ੍ਰਨੀਤ ਕੌਰ ਨੇ ਪਟਿਆਲਾ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
ਸਰਕਾਰ ਨੂੰ ਸਮੇਂ ਸਿਰ ਰੋਕਥਾਮ ਕਦਮ ਨਾ ਚੁੱਕਣ ਲਈ ਲਤਾੜਿਆ ਜੈਕਬ ਡਰੇਨ ਦੀ ਸਮੇਂ ਸਿਰ ਸਫ਼ਾਈ ਕਰਨ ਨਾਲ ਇਸ ਪੱਧਰ ਦੇ ਸੇਮ ਨੂੰ ਆਸਾਨੀ ਨਾਲ ਰੋਕਿਆ ਜਾ ਸਕਦਾ ਸੀ : ਐਮ.ਪੀ.ਪਟਿਆਲਾ ਪਟਿਆਲਾ, 9 ਜੁਲਾਈ : ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਪ੍ਰਨੀਤ ਕੌਰ ਨੇ ਪਟਿਆਲਾ ਦੀ ਵੱਡੀ ਨਦੀ ਦੇ ਨਾਲ ਲੱਗਦੇ ਸੰਜੇ ਕਲੋਨੀ ਅਤੇ ਘਲੋਰੀ ਗੇਟ ਸਮੇਤ ਹੋਰ ਇਲਾਕਿਆਂ ਦਾ ਦੌਰਾ ਕੀਤਾ। ਸ਼ਹਿਰ ਦੇ ਵੱਖ....
ਅਨਮੋਲ ਗਗਨ ਮਾਨ ਵੱਲੋਂ ਭਾਰੀ ਮੀਂਹ ਦੇ ਮੱਦੇਨਜ਼ਰ ਹਲਕਾ ਖਰੜ ਦੇ ਪ੍ਰਭਾਵਿਤ ਖੇਤਰਾਂ ਦਾ ਦੌਰਾ
ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਨੂੰ ਨਜਿੱਠਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਖਰੜ,10 ਜੁਲਾਈ : ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਅੱਜ ਹਲਕਾ ਖਰੜ ਦੇ ਪ੍ਰਭਾਵਿਤ ਖੇਤਰਾਂ ਦਾ ਜ਼ਮੀਨੀ ਪੱਧਰ ਤੇ ਜਾ ਕੇ ਜਾਇਜ਼ਾ ਲਿਆ। ਭਾਰੀ ਮੀਂਹ ਕਾਰਨ ਹਲਕੇ ਵਿੱਚ ਕਿਸੇ ਦਾ ਵੀ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ ਇਹ ਯਕੀਨੀ ਬਣਾਉਣ ਲਈ ਮੰਤਰੀ ਵੱਲੋ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ....
ਡੀ ਸੀ ਮੋਹਾਲੀ ਆਸ਼ਿਕਾ ਜੈਨ ਵੱਲੋਂ ਜ਼ਮੀਨੀ ਪੱਧਰ 'ਤੇ ਰਾਹਤ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਖਰੜ ਅਤੇ ਡੇਰਾਬੱਸੀ ਸਬ ਡਵੀਜ਼ਨਾਂ ਦਾ ਦੌਰਾ
ਪ੍ਰਸ਼ਾਸਕੀ ਟੀਮਾਂ ਦੇ ਪੂਰੀ ਰਾਤ ਮੁਸਤੈਦ ਰਹਿਣ ਬਾਅਦ ਸਵੇਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਕਾਰਵਾਈ ਦੀ ਸਮੀਖਿਆ ਲਈ ਉੱਚ-ਪੱਧਰੀ ਐਮਰਜੈਂਸੀ ਮੀਟਿੰਗ ਕੀਤੀ ਬਚਾਅ ਲਈ ਆਈਆਂ ਕਾਲਾਂ ਦਾ ਤੁਰੰਤ ਜਵਾਬ ਦੇਣ, ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਤੇਜ਼ ਕਰਨ, ਨੀਵੇਂ ਦੂਰ-ਦੁਰਾਡੇ ਦੇ ਅਤੇ ਪਾਣੀ ਦੀ ਸਮੱਸਿਆ ਨਾਲ ਜੂਝਦੀਆਂ ਗੈਰ ਯੋਜਨਾਬੱਧ ਕਲੋਨੀਆਂ ਦੀ ਤੁਰੰਤ ਸ਼ਨਾਖ਼ਤ ਕਰਨ ਦੇ ਆਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਪ੍ਰਸ਼ਾਸਨਿਕ ਟੀਮ ਫੀਲਡ ਵਿੱਚ ਸਰਗਰਮ ਲੋਕਲ ਬਾਡੀਜ਼ ਅਤੇ....
ਜ਼ਿਲ੍ਹੇ ਵਿੱਚ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਿਪਟਨ ਲਈ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਕੰਟਰੋਲ ਰੂਮ ਸਥਾਪਿਤ
ਮੁਸ਼ਕਿਲ ਦੀ ਘੜੀ ‘ਚ ਇਨ੍ਹਾਂ ਨੰਬਰਾਂ ਤੇ ਕੀਤਾ ਜਾ ਸਕਦਾ ਹੈ ਸੰਪਰਕ ਲੋਕਾਂ ਨੂੰ ਪਾਣੀ ਦੀ ਨਿਕਾਸੀ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਫ਼ਿਰੋਜ਼ਪੁਰ, 9 ਜੁਲਾਈ : ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਜ਼ਿਲ੍ਹੇ ਵਿੱਚ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਵਾਸਤੇ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਜ਼ਿਲ੍ਹਾ, ਸਬ-ਡਵੀਜਨ ਅਤੇ ਤਹਿਸੀਲ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਵਾਸੀ ਕਿਸੇ ਵੀ ਮੁਸ਼ਕਿਲ ਸਥਿਤੀ ਵਿੱਚ ਇਨ੍ਹਾਂ ਨੰਬਰਾਂ ‘ਤੇ ਸੰਪਰਕ ਕਰ ਕੇ ਮਦਦ ਲੈ ਸਕਦੇ ਹਨ।....
ਡੀ.ਸੀ. ਰਾਜੇਸ਼ ਧੀਮਾਨ ਵੱਲੋਂ ਜ਼ਿਲ੍ਹੇ ਦੇ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ; ਫ਼ਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ
ਮੀਂਹ ਦੇ ਪਾਣੀ ਦੀ ਨਿਕਾਸੀ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਸਤਲੁਜ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਫਿਰੋਜ਼ਪੁਰ, 9 ਜੁਲਾਈ : ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪਾਣੀ ਦੀ ਨਿਰਵਿਘਨ ਨਿਕਾਸੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਕੇ ਮੌਜੂਦਾ ਸਥਿਤੀ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ....
ਭਾਰੀ ਬਾਰਸ਼ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਨੇ ਤਿਆਰੀ ਕਸੀ : ਮੀਤ ਹੇਅਰ
ਜਲ ਸਰੋਤ ਮੰਤਰੀ ਵੱਲੋਂ ਮੂਨਕ ਇਲਾਕੇ ਵਿਖੇ ਘੱਗਰ ਦਰਿਆ ਦਾ ਲਿਆ ਗਿਆ ਜਾਇਜ਼ਾ ਮੁੱਖ ਦਫਤਰ ਤੇ ਹਰ ਜ਼ਿਲੇ ਵਿੱਚ ਹੜ੍ਹ ਕੰਟਰੋਲ ਰੂਮ ਬਣਾਇਆ ਫੀਲਡ ਸਟਾਫ ਸੰਵੇਦਨਸ਼ੀਲ ਥਾਂਵਾਂ ਦੀ ਨਜ਼ਰਬਾਜ਼ੀ ਦੇ ਨਾਲ ਚਿਤਾਵਨੀ ਲਈ ਸਥਾਨਕ ਪ੍ਰਸ਼ਾਸਨ ਨਾਲ ਰੱਖ ਰਿਹਾ ਹੈ ਤਾਲਮੇਲ ਮੂਨਕ, 9 ਜੁਲਾਈ : ਪਹਾੜੀ ਸਥਾਨਾਂ ਤੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਲ ਭੰਡਾਰਾਂ 'ਚ ਵਧੇ ਪਾਣੀ ਦੇ ਪੱਧਰ ਕਾਰਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕੱਸੀ ਗਈ ਹੈ।ਸਥਿਤੀ....
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸੁਰੇਂਦਰ ਲਾਂਬਾ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸ਼ਨਿਕ ਤਿਆਰੀਆਂ ਦੀ ਸਮੀਖਿਆ
ਸਮੂਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ, ਚੌਕਸੀ ਰੱਖਣ ਦੀ ਹਦਾਇਤ ਪਾਣੀ ਦੇ ਸਰੋਤਾਂ ‘ਤੇ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਲੋੜ ਪੈਣ 'ਤੇ 24 ਘੰਟੇ ਕਾਰਜਸ਼ੀਲ ਰਹਿਣ ਵਾਲੇ ਕੰਟਰੋਲ ਰੂਮ ਦੇ ਨੰਬਰ 01672-234196 'ਤੇ ਦਿੱਤੀ ਜਾਵੇ ਸੂਚਨਾ ਕੈਮੀਕਲ ਵਾਲਾ ਪਾਣੀ ਡ੍ਰੇਨ ਵਿੱਚ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ ਸੰਗਰੂਰ, 9 ਜੁਲਾਈ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਅਧਿਕਾਰੀਆਂ ਨਾਲ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ....
ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ : ਹਰਪਾਲ ਸਿੰਘ ਚੀਮਾ 
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਡਰੇਨ ਦਾ ਜਾਇਜ਼ਾ ਦਿੜ੍ਹਬਾ, 9 ਜੁਲਾਈ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਤੋਂ ਪਾਤੜਾਂ ਰੋਡ ਤੇ ਸਥਿਤ ਡਰੇਨ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਭਾਰੀ ਬਾਰਸ਼ ਦੇ ਜਾਰੀ ਐਲਰਟ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਹਲਕਾ ਦਿੜ੍ਹਬਾ ਦੇ ਬਰਸਾਤੀ ਨਾਲਿਆਂ, ਚੋਆਂ ਆਦਿ ਦੀ ਸਾਫ਼ ਸਫ਼ਾਈ ਪ੍ਰਕਿਰਿਆ ਪਹਿਲਾਂ ਹੀ ਮੁਕੰਮਲ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ....
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਿਆਲਾ ਜ਼ਿਲ੍ਹੇ ਅੰਦਰ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ
ਪਟਿਆਲਾ, 9 ਜੁਲਾਈ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਜੀਤ ਸਿੰਘ ਨੇ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਲੋਕਾਂ ਦੀ ਜਾਨ ਮਾਲ ਦੀ ਸੰਭਾਂਲ ਲਈ ਫੌਰੀ ਤੌਰ 'ਤੇ ਢੁਕਵੇਂ ਕਦਮ ਉਠਾਉਣ ਦੀ ਲੋੜ ਮਹਿਸੂਸ ਕਰਦਿਆਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਆਪਣੇ ਇਲਾਕਿਆਂ ਅੰਦਰ ਠੀਕਰੀ ਪਹਿਰੇ ਲਗਾਉਣ ਦੀ ਜਿੰਮੇਵਾਰੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਜੀਤ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ....
ਜ਼ਿਲ੍ਹਾ ਪ੍ਰਸ਼ਾਸਨ ਨੇ ਅਹਿਤਿਆਦ ਵਜੋਂ ਵੱਡੀ ਨਦੀ ਨੇੜੇ ਪੈਂਦੇ ਘਰਾਂ ਦੇ ਵਸਨੀਕਾਂ ਦੀ ਰਿਹਾਇਸ਼ ਦੇ ਕੀਤੇ ਬਦਲਵੇਂ ਪ੍ਰਬੰਧ
ਪਟਿਆਲਾ, 9 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੱਡੀ ਨਦੀ ਦੇ ਜ਼ਿਆਦਾ ਨੇੜੇ ਵੱਸਦੇ ਘਰਾਂ ਦੇ ਵਸਨੀਕਾਂ ਦਾ ਅਹਿਤਿਆਦ ਵੱਜੋਂ ਰਿਹਾਇਸ਼ ਲਈ ਬਦਲਵਾਂ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਵੀਗੜ੍ਹ ਰੋਡ 'ਤੇ ਪ੍ਰੇਮ ਬਾਗ ਪੈਲੇਸ ਵਿੱਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸਬ ਡਵੀਜ਼ਨ ਦੇ ਕੰਟਰੋਲ ਰੂਮ ਨੰਬਰ 0175-2311321, ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਦੇ ਮੋਬਾਇਲ ਨੰਬਰ 9872699999, ਤਹਿਸੀਲਦਾਰ ਰਣਜੀਤ ਸਿੰਘ ਦੇ ਮੋਬਾਇਲ ਨੰਬਰ 7710350805....
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਦੀਆਂ/ਨਾਲਿਆਂ ਦੇ ਕਿਨਾਰਿਆਂ ਦੇ 20 ਮੀਟਰ ਘੇਰੇ 'ਚ ਨਾ ਜਾਣ ਸਬੰਧੀ ਮਨਾਹੀ ਦੇ ਹੁਕਮ ਜਾਰੀ
ਪਟਿਆਲਾ, 9 ਜੁਲਾਈ : ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਫੌਜਦਾਰੀ ਜ਼ਾਬਤਾ, 1973 ਦੀ ਧਾਰਾ 144 ਦੇ ਆਧਾਰ 'ਤੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਵਹਿੰਦੇ ਨਦੀ/ਨਦੀਆਂ/ਪਾਣੀ ਦਾ ਵਹਿਣ/ਵੱਡੀ ਨਦੀ/ਨਾਲੇ/ਦਰਿਆ/ਛੋਟੀ ਨਦੀ ਬੰਨ੍ਹ/ਉੱਚੇ ਬੰਨ੍ਹ ਦੇ ਕਿਨਾਰਿਆਂ ਦੇ 20 ਮੀਟਰ ਦੇ ਘੇਰੇ ਵਿਚ ਕਿਸੇ ਵੀ ਵਿਅਕਤੀ/ਬਾਲਗ ਅਤੇ ਬੱਚਿਆਂ ਦੇ ਜਾਣ ਜਾਂ ਪਸ਼ੂਧਨ ਲੈਕੇ ਜਾਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ 'ਚ ਕਿਹਾ ਗਿਆ ਹੈ ਕਿ ਅਗਲੇ ਤਿੰਨ ਦਿਨਾਂ ਦੌਰਾਨ ਜ਼ਿਲ੍ਹਾ ਪਟਿਆਲਾ....
ਡਿਪਟੀ ਕਮਿਸ਼ਨਰ ਵੱਲੋ ਜ਼ਿਲ੍ਹੇ 'ਚ ਵਗਦੇ ਨਦੀਆਂ/ਨਾਲਿਆਂ ਤੇ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ
ਸਥਿਤੀ ਪੂਰੀ ਤਰ੍ਹਾਂ ਨਿਯੰਤਰਨ ਹੇਠ, ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ : ਸਾਕਸ਼ੀ ਸਾਹਨੀ ਵੱਡਾ ਅਰਾਈ ਮਾਜਰਾ ਦੇ ਨਦੀ ਨੇੜੇ ਵਸੇ ਲੋਕਾਂ ਨੂੰ ਇਹਤਿਆਤ ਵਜੋਂ ਪ੍ਰੇਮ ਬਾਗ ਪੈਲੇਸ ਵਿਖੇ ਠਹਿਰਾਉਣ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਪ੍ਰਬੰਧ ਲੋਕਾਂ ਨੂੰ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਿਹਾ, ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਫਲੱਡ ਕੰਟਰੋਲ ਰੂਮ ਨੰਬਰ 01752350550 'ਤੇ ਕੀਤਾ ਜਾਵੇ ਸੰਪਰਕ ਪਟਿਆਲਾ, 9 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ....
ਡਾ. ਬਲਬੀਰ ਸਿੰਘ ਵੱਲੋਂ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ, ਪ੍ਰਸ਼ਾਸਨ ਤੇ ਉਹ ਖ਼ੁਦ ਲੋਕਾਂ ਦੀ ਸੇਵਾ 'ਚ ਹਾਜ਼ਰ ਪਟਿਆਲਾ ਦਿਹਾਤੀ ਹਲਕੇ 'ਚ ਪੈਂਦੇ ਸ਼ਹਿਰੀ ਤੇ ਹੋਰ ਇਲਾਕਿਆਂ ਦਾ ਕੀਤਾ ਦੌਰਾ, ਨੀਵੇਂ ਥਾਵਾਂ 'ਚ ਭਰਿਆ ਪਾਣੀ ਕਢਵਾਇਆ ਪਟਿਆਲਾ, 9 ਜੁਲਾਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਆਪਣੇ ਬਾਕੀ ਦੇ ਸਾਰੇ ਰੁਝੇਵੇਂ ਰੱਦ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ....