ਮਾਲਵਾ

ਪਟਿਆਲਾ 'ਚ ਤਿੰਨ ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਆਗਾਜ਼
ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਯੋਗਦਾਨ ਪਾਵੇ : ਡਾ. ਬਲਬੀਰ ਸਿੰਘ ਪਟਿਆਲਾ, 08 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਸੁਥਰਾ ਵਾਤਾਵਰਣ ਸਿਰਜਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਰੌਂਗਲਾ ਦੇ ਸਰਕਾਰੀ ਸਕੂਲ ਵਿਖੇ ਪਟਿਆਲਾ ਜ਼ਿਲ੍ਹੇ 'ਚ ਤਿੰਨ ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ....
ਬਾਰਿਸ਼ ਦੇ ਪਾਣੀ ਦੀ ਨਿਕਾਸੀ ਜਲਦ ਤੋਂ ਜਲਦ ਕਰਵਾਈ ਜਾਵੇ ਤਾਂ ਜ਼ੋ ਸ਼ਹਿਰ ਵਾਸੀਆਂ ਨੂੰ ਕੋਈ ਦਿੱਕਤ ਨਾ ਆਵੇ : ਡਿਪਟੀ ਕਮਿਸ਼ਨਰ 
ਫਾਜ਼ਿਲਕਾ, 08 ਜੁਲਾਈ : ਸ਼ਹਿਰ ਵਾਸੀਆਂ ਦੀ ਆਵਾਜਾਈ ਨੂੰ ਨਿਰਵਿਘਨ ਯਕੀਨੀ ਬਣਾਉਣ ਸਦਕਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਬਾਰਿਸ਼ ਖਤਮ ਹੋਣ ਉਪਰੰਤ ਨਾਲ ਦੀ ਨਾਲ ਸ਼ਹਿਰ ਦੇ ਬਜਾਰਾਂ ਵਿਚ ਪਹੁੰਚ ਗਏ। ਇਸ ਮੌਕੇ ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆ ਨੂੰ ਸਖਤੀ ਨਾਲ ਆਦੇਸ਼ ਦਿੰਦਿਆਂ ਕਿਹਾ ਕਿ ਬਾਰਿਸ਼ ਦੇ ਪਾਣੀ ਦੀ ਨਿਕਾਸੀ ਜਲਦ ਤੋਂ ਜਲਦ ਕਰਵਾਈ ਜਾਵੇ ਤਾਂ ਜ਼ੋ ਸ਼ਹਿਰ ਵਾਸੀਆਂ ਨੂੰ ਕੋਈ ਦਿੱਕਤ ਨਾ ਆਵੇ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਮੈਡਮ ਅਵਨੀਤ ਕੌਰ ਵੀ ਨਾਲ ਮੌਜੂਦ ਸਨ। ਡਿਪਟੀ ਕਮਿਸ਼ਨਰ....
ਕੈਬਨਿਟ ਮੰਤਰੀ ਚੀਮਾ ਨੇ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਦੇ ਨਿਰਮਾਣ ਕਾਰਜਾਂ ਦੀ ਕਰਵਾਈ ਸ਼ੁਰੂਆਤ
ਦਿੜ੍ਹਬਾ, 08 ਜੁਲਾਈ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਹੀ ਨਾਲ ਟੱਕ ਲਗਾ ਕੇ ਕੀਤੀ। ਉਨ੍ਹਾਂ ਕਿਹਾ ਕਿ ਇਹ ਕੰਪਲੈਕਸ ਇੱਕ ਸਾਲ ਅੰਦਰ ਮੁਕੰਮਲ ਕਰਕੇ ਦਿੜ੍ਹਬਾ ਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਵਿੱਚ ਤਹਿਸੀਲ ਅਤੇ ਸਬ ਤਹਿਸੀਲ ਕੰਪਲੈਕਸਾਂ ਦੀ ਕਮੀ ਨੂੰ ਦੂਰ ਕਰਨ ਲਈ....
ਤਿੰਨ ਮਹੀਨਿਆਂ ਅੰਦਰ ਮੁਕੰਮਲ ਹੋਵੇਗੀ ਨਾਗਰੀ ਤੋਂ ਸੁਨਾਮ - ਘਰਾਚੋਂ ਲਿੰਕ ਰੋਡ : ਹਰਪਾਲ ਸਿੰਘ ਚੀਮਾ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੀਂਹ ਪੱਥਰ ਰੱਖਦਿਆਂ ਦੁਹਰਾਇਆ, ਮਾਨ ਸਰਕਾਰ ਨੇ ਜੋ ਕਿਹਾ, ਉਹ ਕੀਤਾ ਦਿੜ੍ਹਬਾ, 8 ਜੁਲਾਈ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਜਾਂਦੇ ਹਨ ਉਹ ਤਰਜੀਹੀ ਆਧਾਰ ਉੱਤੇ ਪੂਰੇ ਕੀਤੇ ਜਾਂਦੇ ਹਨ।‌ ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਅਧੀਨ ਆਉਂਦੇ ਨਾਗਰੀ ਤੋਂ ਸੁਨਾਮ ਘਰਾਚੋਂ ਲਿੰਕ ਰੋਡ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਕੀਤਾ।....
ਸਰਕਾਰ ਵੱਲੋਂ ਲੋੜਵੰਦ ਲੋਕਾਂ ਲਈ ਮਕਾਨ ਦੀ ਲੋੜ ਨੂੰ ਪੂਰਾ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕੇ ਜਾ ਰਹੇ ਹਨ : ਅਮਨ ਅਰੋੜਾ
ਅਮਨ ਅਰੋੜਾ ਵੱਲੋਂ 7 ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੀਬ 2.85 ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ ਸ਼ਹਿਰੀ ਆਵਾਸ ਯੋਜਨਾ ਤਹਿਤ 50 ਲਾਭਪਾਤਰੀਆਂ ਨੂੰ ਪੱਕੇ ਮਕਾਨਾਂ ਦੀ ਉਸਾਰੀ ਲਈ 87.50 ਲੱਖ ਦੀ ਗਰਾਂਟ ਦੇ ਪ੍ਰਵਾਨਗੀ ਪੱਤਰ ਵੀ ਸੌਂਪੇ ਸੁਨਾਮ, 8 ਜੁਲਾਈ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਖ ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੀਬ 2.85 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ ਕੀਤੀ। ਹਲਕੇ ਦੇ....
ਡਾ. ਬਲਬੀਰ ਸਿੰਘ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੀ ਜੰਗ ਦਾ ਪਿੰਡ ਰੌਂਗਲਾ ਤੋਂ ਆਗਾਜ਼
ਕਿਹਾ, 'ਨਸ਼ਿਆਂ ਵਿਰੁੱਧ ਇਕਜੁੱਟ ਹੋਣ ਸਮੂਹ ਪੰਜਾਬੀ, ਮਾਨ ਸਰਕਾਰ ਸਿਰਜੇਗੀ ਨਸ਼ਾ ਮੁਕਤ ਪੰਜਾਬ' ਨਸ਼ਾ ਕਰਨ ਵਾਲਿਆਂ ਦਾ ਪੁਨਰ ਵਸੇਬਾ ਕਰਕੇ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਪੇਸ਼ ਆਵੇਗੀ ਸਰਕਾਰ-ਡਾ. ਬਲਬੀਰ ਸਿੰਘ ਪਿੰਡ ਰੌਂਗਲਾ ਨੂੰ ਨਸ਼ਾ ਮੁਕਤ ਕਰਕੇ ਪੰਜਾਬ ਤੇ ਦੇਸ਼ ਲਈ ਇੱਕ ਮਿਸਾਲ ਬਣਾਉਣ ਦਾ ਐਲਾਨ ਪਿੰਡ-ਪਿੰਡ ਬਣਨਗੀਆਂ ਸਿਹਤ ਕਮੇਟੀਆਂ ਤੇ ਖੁੱਲ੍ਹਣਗੇ ਵੈਲਨੈੱਸ ਸੈਂਟਰ-ਸਿਹਤ ਮੰਤਰੀ ਪਟਿਆਲਾ, 8 ਜੁਲਾਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਸ਼ਿਆਂ ਵਿਰੁੱਧ ਇੱਕ....
ਨਗਰ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਕਿਸੇ ਵੀ ਹੜ੍ਹ ਵਰਗੀ ਸਥਿਤੀ ਨੂੰ ਟਾਲਣ ਲਈ ਪੂਰੀ ਤਨਦੇਹੀ ਨਾਲ ਮੈਦਾਨ ਚ ਡਟਿਆ
ਐਸ.ਏ.ਐਸ.ਨਗਰ, 08 ਜੁਲਾਈ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ, ਜ਼ਿਲ੍ਹਾ ਪ੍ਰਸ਼ਾਸਨ ਸ਼ਨੀਵਾਰ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਣ ਲਈ ਪੂਰੀ ਤਰ੍ਹਾਂ ਮੁਸਤੈਦ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਉਪ ਮੰਡਲ (ਸਬ ਡਵੀਜ਼ਨ) ਪ੍ਰਸ਼ਾਸਨਿਕ ਟੀਮਾਂ ਨੇ ਸਵੇਰ ਤੋਂ ਹੀ ਬਾਰਿਸ਼ ਸ਼ੁਰੂ ਹੋਣ ਦੇ ਮੱਦੇਨਜ਼ਰ ਚੌਕਸ ਕਰ ਦਿੱਤਾ ਗਿਆ ਸੀ। ਏ.ਡੀ.ਸੀ (ਯੂ.ਡੀ.) ਦਮਨਦੀਪ ਸਿੰਘ ਮਾਨ....
ਲੁਧਿਆਣਾ 'ਚ ਇੱਕ ਹੀ ਪਰਿਵਾਰ ਦੇ 3 ਲੋਕਾਂ ਦਾ ਕਤਲ, ਇੱਕੋ ਕਮਰੇ ‘ਚੋਂ ਮਿਲੀਆਂ ਲਾਸ਼ਾਂ
ਲੁਧਿਆਣਾ 7 ਜੁਲਾਈ : ਲੁਧਿਆਣਾ ਵਿਚ ਇਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਲੁਧਿਆਣਾ ਦੇ ਨਿਓ ਜਨਕਪੁਰੀ ਇਲਾਕੇ ਵਿਚ ਇੱਕੋ ਹੀ ਪਰਿਵਾਰ ਦੇ 3 ਲੋਕਾਂ ਦਾ ਕਤਲ ਹੋ ਗਿਆ। ਇਹ ਤਿੰਨੋਂ ਸੀਨੀਅਰ ਸਿਟੀਜਨ ਸਨ। ਮੌਕੇ 'ਤੇ ਭਾਰੀ ਪੁਲਿਸ ਫੋਰਸ ਅਤੇ ਲੁਧਿਆਣਾ ਦੀ ਜਵਾਇੰਟ ਕਮਿਸ਼ਨਰ ਮੌਕੇ 'ਤੇ ਪਹਿੁੰਚੇ ਅਤੇ ਜਾਂਚ ਸ਼ੁਰੂ ਕਰ ਦਿਤੀ ਸੀ। ਜਾਣਕਾਰੀ ਮੁਤਾਬਕ ਮੁਹੱਲਾ ਵਾਸੀ ਚਮਨ ਲਾਲ (70), ਉਸ ਦੀ ਪਤਨੀ ਸੁਰਿੰਦਰ ਕੌਰ (65) ਅਤੇ ਮਾਂ ਸੁਰਜੀਤ ਕੌਰ (90) ਦੀਆਂ ਲਾਸ਼ਾਂ ਘਰ ਅੰਦਰੋਂ ਮਿਲੀਆਂ। ਤਿੰਨ ਕਤਲਾਂ ਦੀ....
'ਆਪ' ਸਰਕਾਰ ਫਜ਼ੂਲ ਕੰਮਾਂ ਦਾ ਲੈ ਰਹੀ ਹੈ ਸਿਹਰਾ : ਸੁਖਬੀਰ ਬਾਦਲ
ਸੁਖਬੀਰ ਬਾਦਲ ਕੋਟਕਪੂਰਾ ਗੋਲੀਕਾਂਡ ਨੂੰ ਲੈਕੇ ਫਰੀਦਕੋਟ ਅਦਾਲਤ 'ਚ ਪੇਸ਼ ਫਰੀਦਕੋਟ 7 ਜੁਲਾਈ : ਪੰਜਾਬ ਦੇ ਚਰਚਿਤ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਹੋਈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਮਲੇ ਦੇ ਮੁਲਜ਼ਮ ਅਮਰ ਸਿੰਘ ਚਾਹਲ ਅਦਾਲਤ ਵਿੱਚ ਪੇਸ਼ ਹੋਏ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 14 ਜੂਨ ਨੂੰ ਹੋਈ ਸੀ, ਜਿਸ ਵਿਚ ਬਾਦਲ ਦੇ ਵਿਦੇਸ਼ ਵਿਚ ਹੋਣ ਕਾਰਨ ਉਨ੍ਹਾਂ ਦੀ ਹਾਜ਼ਰੀ ਤੋਂ ਮੁਆਫੀ ਮੰਗੀ ਗਈ ਸੀ।....
ਮੋਹਾਲੀ ਪੁਲਿਸ ਨੇ ਖੋਹ ਕੀਤੀ ਕਾਰ, ਪਿਸਟਲ 32 ਬੋਰ, ਦੇਸੀ ਕੱਟਾ 315 ਬੋਰ ਅਤੇ 4 ਜਿੰਦਾ ਰੋਂਦ ਕੀਤੇ ਬਰਾਮਦ, ਤਿੰਨ ਗ੍ਰਿਫਤਾਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਜੁਲਾਈ : ਡਾ. ਸੰਦੀਪ ਗਰਗ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਅਮਨਦੀਪ ਸਿੰਘ ਬਰਾੜ, ਪੀ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਸ੍ਰੀ ਅਕਾਸ਼ਦੀਪ ਸਿੰਘ ਔਲਖ, ਕਪਤਾਨ ਪੁਲਿਸ ਸ਼ਹਿਰੀ ਅਤੇ ਉਪ ਕਪਤਾਨ ਪੁਲਿਸ, ਸ਼ਹਿਰੀ 1 ਮੋਹਾਲੀ ਦੀ ਰਹਿਨੁਮਾਈ ਹੇਠ ਇੰਸਪੈਕਟਰ ਗੱਬਰ ਸਿੰਘ, ਮੁੱਖ ਅਫਸਰ ਥਾਣਾ ਮਟੋਰ ਸ਼ੱਕੀ ਪੁਰਸ਼ਾ ਦੀ ਚੈਕਿੰਗ ਦੇ ਸੰਬੰਧ ਵਿਚ ਮਾਈਕ੍ਰੋ ਸਿਟੀ ਟਾਵਰ ਫੇਸ 3 ਏ ਮੋਹਾਲੀ ਪਾਸ ਮੋਜੂਦ ਸੀ ਅਤੇ....
ਨੈਸ਼ਨਲ ਹਾਈਵੇ ਜਾਮ ਮਾਮਲਾ, ਸੁਖਬੀਰ ਬਾਦਲ ਜ਼ੀਰਾ ਦੀ ਅਦਾਲਤ 'ਚ ਪੇਸ਼
ਜੀਰਾ 7 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹੋਰ ਅਕਾਲੀ ਆਗੂ ਅਤੇ ਕਾਰਕੁਨ 2017 ਵਿੱਚ ਨੈਸ਼ਨਲ ਹਾਈਵੇਅ 54 ਨੂੰ ਜਾਮ ਕਰਨ ਦੇ ਮਾਮਲੇ ਵਿੱਚ ਸ਼ੁੱਕਰਵਾਰ ਦੁਪਹਿਰ ਫਿਰੋਜ਼ਪੁਰ ਜ਼ਿਲ੍ਹੇ ਦੀ ਜ਼ੀਰਾ ਦੀ ਸਿਵਲ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਗੁਰਬਚਨ ਸਿੰਘ ਗਿੱਲ ਨੇ ਦੱਸਿਆ ਕਿ ਮਾਮਲੇ ਦੀ ਅਗਲੀ ਸੁਣਵਾਈ 13 ਜੁਲਾਈ ਨੂੰ ਹੋਣੀ ਹੈ। ਅਦਾਲਤ ਤੋਂ ਬਾਹਰ ਆਉਂਦਿਆਂ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ....
ਜਗਰਾਓਂ ਵਿੱਚ ਖੁੱਲੇ ਫ਼ਰਜ਼ੀ ਆਈਲੈਟਸ ਸੈਂਟਰਾਂ ਤੇ ਛਾਪੇਮਾਰੀ, 5 ਫਰਜ਼ੀ ਆਈਲੈਟਸ ਸੈਂਟਰ ਕੀਤੇ ਸੀਲ
ਜਗਰਾਓਂ, 07 ਜੁਲਾਈ : ਜਗਰਾਉਂ ਵਿੱਚ ਚੱਲ ਰਹੇ ਆਈਲੈਟਸ ਸੈਂਟਰਾਂ ਦੀ ਅੱਜ ਐਸਡੀਐਮ ਮਨਜੀਤ ਕੌਰ ਦੀ ਅਗਵਾਈ ਹੇਠ ਸਿਵਲ ਪ੍ਰਸ਼ਾਸਨ ਦੇ ਤਹਿਸੀਲਦਾਰ ਮਨਮੋਹਨ ਸਿੰਘ ਅਤੇ ਪੁਲਿਸ ਪ੍ਰਸ਼ਾਸਨ ਦੇ ਡੀਐਸਪੀ ਸਤਵਿੰਦਰ ਸਿੰਘ ਵਿਰਕ ਦੀਆਂ ਸੰਯੁਕਤ ਟੀਮਾਂ ਦੀ ਹਾਜ਼ਰੀ ਵਿੱਚ ਚੈਕਿੰਗ ਕੀਤੀ ਗਈ। ਸ਼ਹਿਰ ਵਿਚ ਥਾਂ-ਥਾਂ ਖੁੱਲ੍ਹੇ ਆਈਲੈਟਸ ਸੈਂਟਰਾਂ 'ਤੇ ਦਸਤਕ ਦਿੰਦਿਆਂ ਨਿਯਮਾ ਦੀਆਂ ਧੱਜੀਆਂ ਉਡਾਉਣ ਵਾਲੇ 5 ਆਈਲੈਟਸ ਸੈਂਟਰਾਂ ਨੂੰ ਸੀਲ ਕੀਤਾ। ਜਾਣਕਾਰੀ ਦਿੰਦਿਆਂ ਐਸ.ਡੀ.ਐਮ ਮਨਜੀਤ ਕੌਰ ਨੇ ਦੱਸਿਆ ਕਿ ਅੱਜ ਪੁਲਿਸ....
ਸਰਕਾਰੀ ਮੈਡੀਕਲ ਕਾਲਜ ਤੇ ਡੈਂਟਲ ਕਾਲਜ ਦੇ ਦੌਰੇ ਦੌਰਾਨ ਮੈਡੀਕਲ ਸਿੱਖਿਆ ਮੰਤਰੀ ਨੇ ਕੀਤੇ ਵੱਡੇ ਐਲਾਨ
ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ 150 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਸਟੇਟ ਆਫ਼ ਦੀ ਆਰਟ ਟਰੋਮਾ ਸੈਂਟਰ : ਡਾ. ਬਲਬੀਰ ਸਿੰਘ ਪਟਿਆਲਾ, 7 ਜੁਲਾਈ : ਪੰਜਾਬ ਦੇ ਮੈਡੀਕਲ ਸਿੱਖਿਆ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਵਿਖੇ ਉੱਚ ਪੱਧਰੀ ਮੀਟਿੰਗ ਕਰਦਿਆਂ ਕਿਹਾ ਕਿ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ 150 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਆਫ਼ ਦੀ ਆਰਟ ਟਰੋਮਾ ਸੈਂਟਰ ਜਲਦ ਬਣਾਉਣਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ....
ਸ਼ਹਿਰਾਂ ਨੂੰ ਸਾਫ-ਸੁਥਰਾ ਬਣਾਉਣ ਵਿੱਚ ਨਹੀਂ ਛੱਡੀ ਜਾ ਰਹੀ ਕਸਰ: ਹਰਜੋਤ ਕੌਰ 
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਫ਼ਾਈ ਕਾਰਜਾਂ ਦੀ ਸਮੀਖਿਆ, ਬੂਟੇ ਲਾਉਣ ਦੀ ਮੁਹਿੰਮ ਦਾ ਵੀ ਲਿਆ ਜਾਇਜ਼ਾ ਫ਼ਤਹਿਗੜ੍ਹ ਸਾਹਿਬ, 07 ਜੁਲਾਈ : ਸ਼ਹਿਰਾਂ ਨੂੰ ਸਾਫ ਸੁਥਰਾ ਬਣਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ ਤੇ ਸਫ਼ਾਈ ਕਾਰਜਾਂ ਦੀ ਲਗਾਤਾਰ ਸਮੀਖਿਆ ਵੀ ਕੀਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ ਨੇ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਵੱਖੋ-ਵੱਖ ਥਾਈਂ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ....
ਦੀਵਾਨ ਟੋਡਰ ਮੱਲ ਜੀ ਦਾ ਨਾਂ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਦਰਜ : ਅਮਨ ਅਰੋੜਾ
ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਲਾਜ਼ਮੀ ਕੈਬਨਿਟ ਮੰਤਰੀ ਵੱਲੋਂ ਦੀਵਾਨ ਟੋਡਰ ਮੱਲ ਹਵੇਲੀ ਦਾ ਦੌਰਾ ਫ਼ਤਹਿਗੜ੍ਹ ਸਾਹਿਬ, 07 ਜੁਲਾਈ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਗਵਰਨੈਂਸ ਰਿਫਾਰਮਜ਼, ਪ੍ਰਿੰਟਿੰਗ ਤੇ ਸਟੇਸ਼ਨਰੀ, ਸ਼ਿਕਾਇਤਾਂ ਅਤੇ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਮੰਤਰੀ, ਸ਼੍ਰੀ ਅਮਨ ਅਰੋੜਾ ਨੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਦੀ ਸਾਂਭ ਸੰਭਾਲ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ਼੍ਰੀ ਅਰੋੜਾ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ....