ਮਾਲਵਾ

ਜ਼ਿਲ੍ਹੇ ਵਿੱਚ ਲਾਏ ਜਾਣਗੇ ਪਰਾਲੀ ਅਧਾਰਤ ਪੈਲੇਟਾਈਜ਼ੇਸ਼ਨ ਅਤੇ ਟੌਰੀਫਿਕੇਸ਼ਨ ਪਲਾਂਟ: ਆਸ਼ਿਕਾ ਜੈਨ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 40 ਫ਼ੀਸਦ ਤੱਕ ਵਨ ਟਾਈਮ ਫਾਇਨਾਂਸ਼ੀਅਲ ਅਸਿਸਟੈਂਸ ਦੇਣ ਦੀ ਸਕੀਮ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਫ਼ਸਲਾਂ ਦੀ ਰਹਿੰਦ-ਖੂੰਹਦ ਸਬੰਧੀ ਜ਼ੀਰੋ ਬਰਨਿੰਗ ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਦ੍ਰਿੜ੍ਹ ਪ੍ਰਦੂਸ਼ਣ ਰੋਕੂ ਨਿਯਮਾਂ ਦੀ ਉਲੰਘਣਾ 'ਤੇ ਹੋਵੇਗੀ ਸਖ਼ਤ ਕਾਰਵਾਈ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਤਾਵਰਨ ਪਲਾਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਐੱਸ.ਏ.ਐੱਸ.ਨਗਰ, 5 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ....
ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਖੇ 15 ਜੁਲਾਈ ਨੂੰ ਸਪੈਸ਼ਲ ਲੋਕ ਅਦਾਲਤ ਲਾਈ ਜਾਵੇਗੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਖੇ 15 ਜੁਲਾਈ, 2023 ਨੂੰ ਸਪੈਸ਼ਲ ਲੋਕ ਅਦਾਲਤ ਲਾਈ ਜਾ ਰਹੀ ਹੈ,ਜਿਸ ਵਿਚ ਮੋਟਰ ਐਕਸੀਡੈਂਟ ਕਲੇਮ, ਲੈਂਡ ਐਕਿਊਜੀਸ਼ਨ ਕੇਸ ਅਤੇ ਪਰਿਵਾਰਕ ਝਗੜਿਆਂ ਨਾਲ ਸਬੰਧਤ ਕੇਸ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਲਗਾਏ ਜਾਣਗੇ। ਇਸ ਲੋਕ ਅਦਾਲਤ ਦੀ ਸਫਲਤਾ ਲਈ ਸ੍ਰੀ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ....
ਸਾਫ-ਸਫਾਈ ਤੇ ਸਹੀ ਖੁਰਾਕ ਨਾਲ ਡਾਇਰੀਆ ਤੋਂ ਹੋ ਸਕਦਾ ਬਚਾਅ
ਡਾਇਰੀਆ ਤੋਂ ਬਚਾਅ ਲਈ ਬਣਾਏ ਓਆਰਐਸ ਕਾਰਨਰ ਆਸ਼ਾ ਵਰਕਰਾਂ ਵਲੋਂ ਘਰ-ਘਰ ਜਾ ਕੇ ਵੰਡੇ ਜਾਣਗੇ ਓਆਰਐਸ ਪੈਕੇਟ ਖਰੜ: 5 ਜੁਲਾਈ : ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀਐਚਸੀ ਘੜੂੰਆਂ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਘੜੂੰਆਂ ਅਧੀਨ ਤੀਬਰ ਦਸਤ ਰੋਕੂ ਪੰਦਰਵਾੜੇ ਦੇ ਮੱਦੇਨਜ਼ਰ ਲੋਕਾਂ ਨੂੰ ਡਾਇਰੀਆ ਤੋਂ ਬਚਾਅ, ਸਾਵਧਾਨੀਆਂ ਤੇ ਇਲਾਜ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਪੀਐਚਸੀ ਘੜੂੰਆਂ ਵਿਖੇ ਡਾ. ਸੁਰਿੰਦਰਪਾਲ ਕੌਰ ਵਲੋਂ ਓਆਰਐਸ....
ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗਾਂ ਨੂੰ ਰੋਕਣ ਲਈ ਐਮ ਸੀ ਮੋਹਾਲੀ ਅਤੇ ਪੀ ਪੀ ਸੀ ਬੀ ਨੇ ਸਾਂਝੇ ਤੌਰ 'ਤੇ ਛਾਪੇਮਾਰੀ ਕੀਤੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜੁਲਾਈ : ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗ 'ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਧਿਕਾਰੀਆਂ ਅਤੇ ਨਗਰ ਨਿਗਮ ਮੋਹਾਲੀ ਦੀ ਇੱਕ ਸਾਂਝੀ ਟੀਮ ਨੇ ਇੱਕ ਪਲਾਸਟਿਕ ਕੈਰੀ ਬੈਗ ਨਿਰਮਾਤਾ 'ਤੇ ਛਾਪਾ ਮਾਰਿਆ ਅਤੇ 500 ਕਿਲੋਗ੍ਰਾਮ ਪਲਾਸਟਿਕ ਕੈਰੀ ਬੈਗ ਜ਼ਬਤ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ, ਆਸ਼ਿਕਾ ਜੈਨ ਨੇ ਦੱਸਿਆ ਕਿ ਪੀ.ਪੀ.ਸੀ.ਬੀ (ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ) ਅਤੇ ਸਥਾਨਕ....
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਮਗਨਰੇਗਾ ਭਵਨ ਅਤੇ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ
56 ਲੱਖ ਦੀ ਲਾਗਤ ਨਾਲ ਛੱਪੜ ਦਾ ਵੀ ਹੋਵੇਗਾ ਨਵੀਨੀਂਕਰਨ ਮਲੋਟ, 5 ਜੁਲਾਈ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਪਿੰਡ ਦੇ ਵਿਕਾਸ ਕਾਰਜਾਂ ਦੀ ਲੜ੍ਹੀ ਤਹਿਤ ਅੱਜ ਕੈਬਨਿਟ ਮੰਤਰੀ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਔਰਤਾਂ ਅਤੇ ਬੱਚਿਆਂ ਦੀ ਸਮਾਜਿਕ ਸੁਰੱਖਿਆ ਅਤੇ ਵਿਕਾਸ ਵਿਭਾਗ ਪੰਜਾਬ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਮਲੋਟ ਵਿਖੇ ਬਨਣ ਵਾਲੇ ਮਗਨਰੇਗਾ ਭਵਨ ਅਤੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਪਿੰਡ ਦੇ ਛੱਪੜ ਦੇ ਨਵੀਨੀਕਰਨ ਦੀ ਸ਼ੁਰੂਆਤ ਕੀਤੀ।....
ਮੁੱਖ ਮੰਤਰੀ ਨੇ ਪੰਜਾਬ ਵਿੱਚ 10ਵਾਂ ਟੋਲ ਪਲਾਜ਼ਾ ਟੋਲ ਮੁਕਤ ਕਰਵਾਇਆ
ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ ਬਚ ਰਹੇ ਹਨ 44.43 ਲੱਖ ਰੁਪਏ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਹੋਣ ਨਾਲ ਲੋਕਾਂ ਦੇ ਹਰ ਰੋਜ਼ ਬਚਣਗੇ 4.61 ਲੱਖ ਰੁਪਏ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਸਿੰਘਾਵਾਲਾ ਟੋਲ ਪਲਾਜ਼ਾ ਚਲਾ ਰਹੀ ਸੀ ਕੰਪਨੀ ਟੋਲ ਮਾਫੀਏ ਦੀ ਪੁਸ਼ਤਪਨਾਹੀ ਕਰਨ ਵਾਲੀ ਕਾਂਗਰਸ ਪਾਰਟੀ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲੱਗੀ ਸਿੰਘਾਵਾਲਾ (ਮੋਗਾ), 5 ਜੁਲਾਈ : ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਚੰਦਪੁਰਾਣਾ ਨੇੜੇ....
ਪਿੰਡ ਮਹੇਸ਼ ਪੂਰਾ ਤੇ ਰਾਣਵਾਂ ਦੇ ਆਂਗਣਵਾੜੀ ਸੈਂਟਰਾਂ ਨੂੰ ਮਾਡਲ ਆਂਗਨਵਾੜੀ ਸੈਂਟਰ ਬਣਾਇਆ ਜਾਵੇਗਾ- ਐਸ ਡੀ ਐਮ
ਐਸ ਡੀ ਐਮ ਖਮਾਣੋਂ ਡਾ: ਸੰਜੀਵ ਨੇ ਆਂਗਨਵਾੜੀ ਕੇਂਦਰਾਂ ਤੇ ਸਕੂਲਾਂ ਦਾ ਕੀਤਾ ਦੌਰਾ ਖਮਾਣੋਂ, 05 ਜੁਲਾਈ : ਪਿੰਡ ਮਹੇਸ਼ਪੁਰਾ ਤੇ ਰਾਣਵਾਂ ਦੇ ਆਂਗਣਵਾੜੀ ਸੈਂਟਰਾਂ ਨੂੰ ਮਾਡਲ ਆਂਗਨਵਾੜੀ ਸੈਂਟਰ ਬਣਾਇਆ ਜਾਵੇਗਾ ਜਿਥੇ ਕਿ ਬੱਚਿਆਂ ਦੇ ਬੈਠਣ ਲਈ ਮੇਜ ਕੁਰਸੀਆਂ ਰੱਖਣ ਦੇ ਨਾਲ ਨਾਲ ਸ਼ਾਨਦਾਰ ਝੂਲੇ ਵੀ ਹੋਣਗੇ। ਇਹ ਜਾਣਕਾਰੀ ਐਸ.ਡੀ.ਐਮ ਖਮਾਣੋਂ ਡਾਕਟਰ ਸੰਜੀਵ ਕੁਮਾਰ ਨੇ ਪਿੰਡ ਮਹੇਸ਼ਪੁਰਾ, ਰਾਣਵਾਂ ਤੇ ਖੰਟ ਦੇ ਆਂਗਣਵਾੜੀ ਸੈਂਟਰਾਂ ਦੀ ਚੈਕਿੰਗ ਦੌਰਾਨ ਦਿੱਤੀ। ਉਨ੍ਹਾਂ ਆਂਗਣਵਾੜੀ ਸੁਪਰਵਾਈਜ਼ਰਾਂ....
ਦਸਤਾਂ ਕਾਰਨ ਹੋਣ ਵਾਲੀਆਂ ਮੌਤਾਂ ਦੇ ਖਤਰੇ ਨੂੰ ਓ.ਆਰ.ਐਸ—ਜਿ਼ੰਕ ਨਾਲ ਘਟਾਇਆ ਜਾ ਸਕਦੈ : ਡਾ. ਦਵਿੰਦਰਜੀਤ ਕੌਰ
ਫਤਿਹਗੜ੍ਹ ਸਾਹਿਬ, 5 ਜੁਲਾਈ : ਦਸਤਾਂ ਕਾਰਨ ਹੋਣ ਵਾਲੀਆਂ ਮੌਤਾਂ ਦੇ ਖਤਰੇ ਨੂੰ ਓਰਲ ਰੀਹਾਈਡਰੇਸ਼ਨ ਸਾਲਟ (ਓ.ਆਰ.ਐਸ) ਦੀ ਸਹੀ ਮਾਤਰਾ ਅਤੇ ਜ਼ਿੰਕ ਦੀਆਂ ਗੋਲੀਆਂ ਦੀ ਖੁਰਾਕ ਦੇ ਨਾਲ—ਨਾਲ ਬੱਚੇ ਨੂੰ ਲੋੜੀਂਦੀ ਪੋਸ਼ਣ ਦੇ ਸੇਵਨ ਨਾਲ ਘਟਾਇਆ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੇ ਪੀ.ਐਚ.ਸੀ. ਬਾੜ੍ਹਾ ਸਰਹਿੰਦ ਵਿਖੇ ਤੀਬਰ ਦਸਤ ਰੋਕੂ ਪੰਦਰਵਾੜੇ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਤੀਬਰ ਦਸਤ ਰੋਕੂ ਪੰਦਰਵਾੜਾ 4....
ਵਿਧਾਇਕ ਡਾ. ਜਮੀਲ ਉਰ ਰਹਿਮਾਨ ਦੇ ਯਤਨਾਂ ਸਦਕਾ ਜਗਮਗਾਇਆ ''ਮਾਲੇਰਕੋਟਲਾ'' ਸ਼ਹਿਰ
ਨਵੀਆਂ ਸੜਕਾਂ 'ਤੇ ਲੱਗੀਆਂ ਰੰਗ-ਬਿਰੰਗੀਆਂ ਲਾਈਟਾਂ ਅਤੇ ਖੰਜੂਰਾਂ ਦੇ ਦਰੱਖ਼ਤਾਂ ਨੇ ਸ਼ਹਿਰ ਨੂੰ ਦਿੱਤੀ ਨਵੀਂ ਦਿੱਖ ਮਾਲੇਰਕੋਟਲਾ ਦੀਆਂ ਕਰੀਬ ਸਾਰੀਆ ਸੜਕਾਂ ਦਾ ਕੰਮ ਜਲਦ ਸ਼ੁਰੂ - ਵਿਧਾਇਕ ਮਾਲੇਰਕੋਟਲਾ ਮਾਲੇਰਕੋਟਲਾ 4 ਜੂਨ : ਜਦੋਂ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ 'ਚ ਆਈ ਹੈ ਉਦੋਂ ਤੋਂ ਹੀ ਵਿਧਾਨ ਸਭਾ ਹਲਕਾ ਮਾਲੇਰਕੋਟਲਾ 'ਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਈ ਹੈ, ਮਾਲੇਰਕੋਟਲਾ ਦੇ ਚੋਹਤਰਫੇ ਵਿਕਾਸ ਦੇ ਕੰਮ ਨਿਰਯੰਤਰ ਜਾਰੀ ਹਨ । ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ....
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਸਕੂਲ ਬੋਰਡ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ,ਪ੍ਰੀਖਿਆ ਕੇਂਦਰਾਂ ਦੇ ਆਲ਼ੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਧਾਰਾ 144 ਤਹਿਤ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ
ਮਾਲੇਰਕੋਟਲਾ, 05 ਜੁਲਾਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ 15 ਜੁਲਾਈ 2023 ਤੱਕ ਸਵੇਰ ਦੇ ਸੈਸ਼ਨ ਵਿੱਚ ਤਹਿਸੀਲ ਪੱਧਰ ਤੇ ਸਥਾਪਿਤ ਕੀਤੇ ਪ੍ਰੀਖਿਆ ਬੋਰਡ ਵੱਲੋਂ ਸਥਾਪਤ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ, ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਮਾਲੇਰਕੋਟਲਾ ਵਿਖੇ ਪ੍ਰੀਖਿਆਵਾਂ ਲਈ ਸਥਾਪਤ....
ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਨੂੰ ਸਕੂਲ ਆਫ ਐਮੀਨੈਂਸ ਬਣਾਇਆ ਜਾਵੇਗਾ : ਵਿਧਾਇਕ ਸੇਖੋਂ
ਫਰੀਦਕੋਟ 5 ਜੁਲਾਈ : ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਪੰਜਾਬੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਉੱਚ ਪੱਧਰ ਦੀ ਸਿੱਖਿਆ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸੇ ਲੜੀ ਵਿੱਚ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਨੂੰ ਸਕੂਲ ਆਫ ਐਮੀਨੈਂਸ ਬਣਾਉਣ ਲਈ ਚੁਣਿਆ ਗਿਆ ਹੈ। ਇਸ ਸਕੂਲ ਦੀ ਰੈਨੋਵੇਸ਼ਨ/ਰੀ-ਮਾਡਲਿੰਗ ਉੱਪਰ 2.45 ਕਰੋੜ ਖਰਚ ਆਉਣਗੇ। ਜਿਸ....
ਵਧੀਕ ਡਿਪਟੀ ਕਮਿਸ਼ਨਰ ਨੇ ਬਲਾਕ ਜਲਾਲਾਬਾਦ ਤੇ ਅਰਨੀਵਾਲਾ ਸ਼ੇਖ ਸੁਭਾਨ ਦੇ ਵਿਕਾਸ ਪ੍ਰੋਜੈਕਟਾਂ ਕੀਤੀ ਸਮੀਖਿਆ
ਅਧਿਕਾਰੀ ਕਾਰਵਾਈ ਅਧੀਨ ਵਿਕਾਸ ਪ੍ਰੋਜ਼ੈਕਟਾ ਦੀ ਨਜਰਸਾਨੀ ਦੇ ਨਾਲ ਨਾਲ ਨਵੇਂ ਵਿਕਾਸ ਪ੍ਰੋਜੈਕਟਾਂ ਦੀ ਉਲੀਕਣ ਯੋਜਨਾ : ਅਮਿਤ ਪਾਂਚਾਲ ਫਾਜ਼ਿਲਕਾ, 5 ਜੁਲਾਈ : ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਅਮਿਤ ਪਾਂਚਾਲ ਨੇ ਬਲਾਕ ਜਲਾਲਾਬਾਦ ਤੇ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਮਗਨਰੇਗਾ, ਵਿਤ ਕਮਿਸ਼ਨ, ਸਵਛ ਭਾਰਤ ਮਿਸ਼ਨ, ਸੋਲੀਡ ਵੇਸਟ ਤੇ ਲਿਕਿਉਡ ਵੇਸਟ, ਪੰਜਾਬ ਨਿਰਮਾਣ ਸਕੀਮ ਆਦਿ ਵੱਖ—ਵੱਖ ਸਕੀਮਾਂ ਅਧੀਨ ਚੱਲ ਰਹੇ ਤੇ ਨਵੇਂ ਹੋਣ ਵਾਲੇ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਬੈਠਕ....
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਗਊਸ਼ਾਲਾਵਾਂ, ਖੇਤੀਬਾੜੀ ਅਤੇ ਇੰਡਸਟਰੀ ਦੇ ਪ੍ਰਬੰਧਕਾਂ ਨਾਲ ਮੀਟਿੰਗ
ਕਿਹਾ, ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਮੂਹ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਜ਼ਰੂਰੀ ਫਾਜ਼ਿਲਕਾ 5 ਜੁਲਾਈ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ. ਵੱਲੋਂ ਜ਼ਿਲ੍ਹੇ ਦੇ ਗਊਸ਼ਾਲਾਵਾਂ, ਇੰਡਸਟਰੀ ਅਤੇ ਖੇਤੀਬਾੜੀ ਦੇ ਪ੍ਰਬੰਧਕਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਨੇ ਪਰਾਲੀ ਦੇ ਪ੍ਰਬੰਧਨ ਅਤੇ ਨਿਪਟਾਰੇ ਦੇ ਵੱਖ-ਵੱਖ ਢੰਗਾਂ ਸਬੰਧੀ ਵਿਚਾਰ ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਪਰਾਲੀ ਪਸ਼ੂਆਂ ਦੇ ਚਾਰੇ ਵਿੱਚ ਵਰਤੀ ਜਾ ਸਕਦੀ ਹੈ ਇਸ....
ਵਾਤਾਵਰਨ ਦੀ ਹਰਿਆ ਭਰਿਆ ਬਣਾਉਣ ਦੇ ਮਕਸਦ ਨਾਲ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਲਗਭਗ 12.50 ਲੱਖ ਬੂਟੇ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਜ਼ਿਲ੍ਹਾ ਵਾਸੀ ਬਿਲਕੁਲ ਮੁਫਤ ਆਪਣੇ ਨਜ਼ਦੀਕੀ ਨਰਸਰੀਆਂ ਤੋਂ ਪ੍ਰਾਪਤ ਕਰ ਸਕਦੇ ਹਨ ਬੂਟੇ ਫਾਜ਼ਿਲਕਾ 5 ਜੁਲਾਈ : ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਲੋਕਾਂ ਨੂੰ ਸਵੱਛ ਤੇ ਹਰਿਆ ਭਰਿਆ ਵਾਤਾਵਰਨ ਸਿਰਜਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮੁਹਿੰਮ ਛੇੜੀ ਗਈ ਹੈ। ਇਸੇ ਤਹਿਤ ਹੀ ਜ਼ਿਲ੍ਹਾ ਫਾਜ਼ਿਲਕਾ ਵਿੱਚ ਲਗਭਗ 12.50 ਲੱਖ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦਿੱਤੀ। ਡਿਪਟੀ ਕਮਿਸ਼ਨਰ....
ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਤੇ ਕੰਨਿਆਂ ਸਕੂਲ ਦਾ ਅਚਾਨਕ ਦੌਰਾ
ਉਪਲਬੱਧ ਸਹੁਲਤਾਂ ਦਾ ਲਿਆ ਜਾਇਜਾ ਵਿਦਿਆਰਥਣਾਂ ਦੀ ਸਖਸ਼ੀਅਤ ਉਸਾਰੀ ਅਤੇ ਉਨ੍ਹਾਂ ਵਿਚ ਕਿਤਾਬਾਂ ਪੜ੍ਹਨ ਦੀਆਂ ਰੂਚੀਆਂ ਵਿਕਸਤ ਕਰਨ ਲਈ ਕਿਹਾ ਜਲਾਲਾਬਾਦ, 5 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਜਿਆਦਾ ਤੋਂ ਜਿਆਦਾ ਜਮੀਨੀ ਪੱਧਰ ਤੇ ਜਾ ਕੇ ਕੰਮ ਕਰਨ ਦੀਆਂ ਹਦਾਇਤਾਂ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਜਲਾਲਾਬਾਦ ਦੇ ਸਿਵਲ ਹਸਪਤਾਲ ਅਤੇ ਸਰਕਾਰੀ ਕੰਨਿਆ ਸੀਨਿਅਰ ਸੈਕੰਡਰੀ ਸਕੂਲ ਦਾ ਅਚਾਨਕ ਦੌਰਾ ਕਰਕੇ ਇੱਥੇ....