ਮਾਲਵਾ

ਪਟਿਆਲਾ ਨੇੜੇ ਇੱਕ ਟਰੱਕ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ‘ਚ ਪਤੀ-ਪਤਨੀ ਦੀ ਮੌਤ 
ਪਟਿਆਲਾ, 01 ਜੁਲਾਈ : ਸਥਾਨਕ ਸ਼ਹਿਰ ਤੋਂ ਚੀਕਾ ਨੂੰ ਜਾਂਦੀ ਸੜਕ ਤੇ ਪੈਂਦੇ ਪਿੰਡ ਪਹਾੜੀਪੁਰ ਦੇ ਨੇੜੇ ਇੱਕ ਟਰੱਕ ਤੇ ਮੋਟਰਸਾਈਕਲ ਵਿੱਚਕਾਰ ਭਿਆਨਕ ਟੱਕਰ ਹੋ ਜਾਣ ਦੇ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਅਤੇ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾਂ ਦੀ ਸੂਚਨਾਂ ਮਿਲਦਿਆਂ ਪੁਲਿਸ ਮੌਕੇ ਤੇ ਪੁੱਜੀ ਅਤੇ ਹਾਦਸੇ ਦਾ ਸ਼ਿਕਾਰ ਹੋਏ ਪਤੀ-ਪਤਨੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਚੌਕੀ ਇੰਚਾਰਜ ਬਲਬੇੜਾ ਹਰਭਜਨ ਸਿੰਘ ਨੇ ਦਸਿਆ ਕਿ ਪਾਤੜਾਂ....
ਝੋਨੇ ਦੀ ਸਿੱਧੀ ਬਿਜਾਈ ਕਰਨ 'ਤੇ ਸਬਸਿਡੀ ਲੈਣ ਲਈ ਕਿਸਾਨ ਹੁਣ 10 ਜੁਲਾਈ ਤੱਕ ਕਰ ਸਕਦੇ ਹਨ ਰਜਿਸਟਰੇਸ਼ਨ
ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ' ਤੇ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਾ ਮਿਲੇਗਾ ਲਾਭ ਵਿੱਤੀ ਰਾਸ਼ੀ ਦਾ ਲਾਭ ਲੈਣ ਲਈ ਕਿਸਾਨ https://www.agrimachinerypb.com ਤੇ ਕਰਨ ਆਪਣੀ ਰਜਿਸਟਰੇਸ਼ਨ ਮਾਲੇਰਕੋਟਲਾ 1 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪੋਰਟਲ ਉੱਪਰ ਰਜਿਸਟਰ ਕਰਨ ਦਾ ਸਮਾਂ ਰਜਿਸਟਰੇਸ਼ਨ 25 ਜੂਨ 2023 ਤੋਂ ਵਧਾ ਕੇ 10 ਜੁਲਾਈ 2023 ਤੱਕ ਕਰ ਦਿੱਤੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ....
ਐਗਰੀਕਲਚਰ ਇਨਫਰਾਸਟਰਕਚਰ ਫੰਡ ਸਕੀਮ ਲਾਗੂ ਕਰਨ ਵਿਚ ਫਾਜ਼ਿਲਕਾ ਦੂਜ਼ੇ ਸਥਾਨ ਤੇ 
ਇਸ ਸਕੀਮ ਤਹਿਤ ਪੰਜਾਬ ਨੇ 4000 ਕਰੋੜ ਦੇ ਪ੍ਰੋਜੈਕਟ ਆਕਰਸ਼ਿਤ ਕੀਤੇ ਫਾਜ਼ਿਲਕਾ , 1 ਜ਼ੁਲਾਈ : ਐਗਰੀਕਲਚਰ ਇਨਫਰਾਸਟਰਕਚਰ ਫੰਡ (ਏ. ਆਈ. ਐਫ) ਸਕੀਮ ਨੇ ਵਿੱਤੀ ਸਾਲ 2023-24 ਦੇ ਪਹਿਲੀ ਤਿਮਾਹੀ ਵਿਚ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ।ਇਸ ਸਕੀਮ ਵਿਚ ਫਾਜਿਲ਼ਕਾ ਜਿ਼ਲ੍ਹੇ ਨੇ ਰਾਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। 30 ਜੂਨ 2023 ਤੱਕ ਪੰਜਾਬ ਭਰ ਵਿੱਚੋਂ 4037.84 ਕਰੋੜ ਰੁਪਏ ਦੇ ਪ੍ਰੋਜੈਕਟਾਂ ਲਈ 7546 ਅਰਜ਼ੀਆਂ ਪ੍ਰਰਾਪਤ ਹੋਈਆਂ ਹਨ। ਇਨ੍ਹਾਂ ਪ੍ਰੋਜੈਕਟਾਂ ਲਈ ਕੁਲ ਕਰਜ਼ੇ ਦੀ ਰਕਮ 2142.62 ਕਰੋੜ....
ਕੋਟਕਪੂਰਾ  ’ਚ ਸਪੀਕਰ ਸੰਧਵਾਂ ਨੇ ਦੋ 11 ਕੇਵੀ ਸਬ-ਸਟੇਸ਼ਨਾਂ ਦਾ ਕੀਤਾ ਉਦਘਾਟਨ
ਕੋਟਕਪੂਰਾ ,1 ਜੁਲਾਈ : ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਦੇ ਵਾਸੀਆਂ ਨੂੰ ਹੁਣ ਬਿਜਲੀ ਕੱਟਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਨੀਵਾਰ ਨੂੰ ਅਮਨ ਨਗਰ ਅਤੇ ਗੁਰੂ ਤੇਗ ਬਹਾਦਰ ਨਗਰ ਵਿਖੇ ਲੋਕਾਂ ਨੂੰ ਬਿਜਲੀ ਕੱਟਾਂ ਤੋਂ ਰਾਹਤ ਦੇਣ ਲਈ ਬਣਾਏ ਗਏ ਦੋ 11 ਕੇਵੀ ਸਬ-ਸਟੇਸ਼ਨਾਂ ਦਾ ਉਦਘਾਟਨ ਕੀਤਾ। ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਵਧਣ ਕਾਰਨ ਦੇਵੀਵਾਲਾ ਰੋਡ ਸਥਿਤ 132 ਕੇ.ਵੀ ਸਬ-ਸਟੇਸ਼ਨ ਦੀ ਬਿਜਲੀ....
ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼
ਮੋਹਾਲੀ ਪੁਲਿਸ ਵੱਲੋਂ ਵਿਦੇਸ਼ (ਕੈਨੇਡਾ) ਵਿੱਚ ਬੈਠੇ ਗੈਂਗਸਟਰ ਪ੍ਰਿੰਸ ਚੌਹਾਨ ਅਤੇ ਕਾਲਾ ਰਾਣਾ ਵੱਲੋਂ ਮੋਹਾਲੀ, ਪੰਚਕੂਲਾ ਅਤੇ ਚੰਡੀਗੜ੍ਹ ਦੇ ਏਰੀਆ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼ ਐਸ ਏ ਐਸ ਨਗਰ, 1 ਜੁਲਾਈ : ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ, ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 08 ਜੂਨ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਰੋਹਿਤ ਗੁਪਤਾ ਉਰਫ ਸੋਨੂੰ ਪੁੱਤਰ ਲੇਟ ਬ੍ਰਿਜ ਮੋਹਨ ਗੁਪਤਾ....
ਆਟਿਜ਼ਮ ਸਪੈਕਟਰਮ ਡਿਸਆਰਡਰ ਦੇ ਮੱਦੇਨਜ਼ਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ 
ਬਠਿੰਡਾ, 1 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿ਼ਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਤੇ ਸਹਾਰਾ ਐਜੂਕੇਸ਼ਨ ਐਂਡ ਰਿਹੈਬਲੀਟੇਸ਼ਨ ਸੁਸਾਇਟੀ ਵੱਲੋਂ ਆਟਿਜ਼ਮ ਸਪੈਕਟਰਮ ਡਿਸਆਰਡਰ ਦੀ ਜਾਗਰੂਕਤਾ ਦੇ ਮੱਦੇਨਜ਼ਰ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਲਵਜੀਤ ਕੌਰ ਕਲਸੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਸੁਰਜੀਤ....
ਜੌੜਾਮਾਜਰਾ ਵੱਲੋਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
ਸਪੁੱਤਰ ਐਡਵੋਕੇਟ ਅਨੰਤਬੀਰ ਸਿੰਘ ਸਰਾਓ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਮਿਲਕੇ ਦੁੱਖ ਕੀਤਾ ਸਾਂਝਾ, ਕਿਹਾ ਬੀਰ ਦਵਿੰਦਰ ਸਿੰਘ ਦਾ ਬੇਵਕਤ ਚਲਾਣਾ ਨਾ ਪੂਰਾ ਹੋਣ ਵਾਲਾ ਘਾਟਾ ਪਟਿਆਲਾ, 1 ਜੁਲਾਈ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਸਪੁੱਤਰ ਐਡਵੋਕੇਟ ਅਨੰਤਬੀਰ ਸਿੰਘ ਸਰਾਓ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮਿਲਕੇ ਆਪਣੀ....
ਪਟਿਆਲਾ 'ਚ 38 ਲੋਕੇਸ਼ਨਾਂ 'ਤੇ ਲੱਗੇ 243 ਸੀ.ਸੀ.ਟੀ.ਵੀ. ਕੈਮਰੇ, ਚੱਪੇ-ਚੱਪੇ 'ਤੇ ਨਜ਼ਰ ਰੱਖਣਗੇ
ਐਸ.ਐਸ.ਪੀ. ਨੇ ਕੀਤਾ ਉਦਘਾਟਨ ਪਟਿਆਲਾ, 1 ਜੁਲਾਈ : ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੱਜ ਪਟਿਆਲਾ ਦੇ ਚੱਪੇ-ਚੱਪੇ 'ਤੇ ਹਫ਼ਤੇ ਦੇ ਸਾਰੇ ਦਿਨ 24 ਘੰਟੇ ਬਾਜ਼ ਅੱਖ ਰੱਖਣ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੇ ਇੱਕ ਅਹਿਮ ਪ੍ਰਾਜੈਕਟ ਦਾ ਉਦਘਾਟਨ ਕੀਤਾ, ਇਸ ਤਹਿਤ ਸ਼ਹਿਰ ਦੀਆਂ ਸਾਰੀਆਂ 38 ਲੋਕੇਸ਼ਨਾਂ ਉਪਰ ਲਗਾਏ ਗਏ 243 ਸੀ.ਸੀ.ਟੀ.ਵੀ. ਕੈਮਰੇ ਚਾਲੂ ਕਰ ਦਿੱਤੇ ਗਏ ਹਨ। ਐਸ.ਐਸ.ਪੀ. ਨੇ ਅੱਜ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡੀ.ਜੀ.ਪੀ....
ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਕਰੀਬ ਦਹਾਕੇ ਬਾਅਦ ਹੋਈ ਪਹਿਲੀ ਨਿਊਰੋਸਰਜਰੀ
ਉੱਘੇ ਨਿਊਰੋਸਰਜਨ ਡਾ. ਹਰੀਸ਼ ਕੁਮਾਰ ਨੇ ਐਕਸੀਡੈਂਟ ਕੇਸ ‘ਚ ਮਰੀਜ ਦੇ ਹਸਪਤਾਲ ‘ਚ ਆਉਣ ਦੇ ਤਿੰਨ ਘੰਟਿਆਂ ਦੇ ਅੰਦਰ-ਅੰਦਰ ਸਿਰ ਦੀ ਗੰਭੀਰ ਸੱਟ ਦਾ ਕੀਤਾ ਸਫ਼ਲ ਉਪਰੇਸ਼ਨ ਮੁੱਖ ਮੰਤਰੀ ਨੇ ਆਪਣਾ ਵਾਅਦਾ ਨਿਭਾਇਆ, ਮੈਡੀਕਲ ਸਿੱਖਿਆ ਮੰਤਰੀ ਡ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਭੇਜਿਆ ਨਿਊਰੋਸਰਜਨ : ਡਾ. ਰਾਜਨ ਸਿੰਗਲਾ ਪਟਿਆਲਾ, 1 ਜੁਲਾਈ : ਪਟਿਆਲਾ ਦਾ ਸਰਕਾਰੀ ਰਾਜਿੰਦਰਾ ਹਸਪਤਾਲ ਮੁੜ ਤੋਂ ਆਪਣੇ ਪੁਰਾਣੇ ਵਕਾਰ ਨੂੰ ਬਹਾਲ ਕਰ ਰਿਹਾ ਹੈ, ਇਸ ਦੀ ਇੱਕ ਮਿਸਾਲ ਇੱਥੇ ਦੁਬਾਰਾ ਨਿਊਰੋ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ ਏ ਐਸ ਨਗਰ ਵੱਲੋਂ ਅਪੀਲ ਦਾਇਰ ਕਰਨ ਵਾਲੇ ਦੋਸ਼ੀਆਂ ਦੀ ਪਛਾਣ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਕਾਰਜਕਾਰੀ ਚੇਅਰਮੈਨ, ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਇੱਕ ਜੁਲਾਈ 2023 ਤੋਂ 31ਜੁਲਾਈ 2023 ਤੱਕ ਸਪੈਸ਼ਲ ਮੁਹਿੰਮ ਦੀ ਸ਼ੁਰੁਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਵੱਖ-ਵੱਖ ਜੇਲ੍ਹਾਂ ਵਿਚ ਬੰਦ, ਜਿਲ੍ਹਾ ਐਸ.ਏ.ਐਸ. ਨਗਰ ਦੇ ਉਨ੍ਹਾਂ ਕੈਦੀਆਂ ਦੀ ਸ਼ਨਾਖਤ ਕੀਤੀ ਜਾਵੇਗੀ, ਜਿਨ੍ਹਾਂ ਨੇ....
ਸਧਾਰਨ ਤੇ ਗਰੀਬ ਕਾਮਿਆਂ ਲਈ ਪੀ ਐਮ ਜੀਵਨ ਜਯੋਤੀ ਤੇ ਸੁਰੱਕਸ਼ਾ ਬੀਮਾ ਯੋਜਨਾ ਬੇਹੱਦ ਲਾਭਦਾਇਕ : ਆਸ਼ਿਕਾ ਜੈਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਜੁਲਾਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ ਦਾ ਸੁਰੱਖਿਆ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਦੀ ਮਿਆਦ ਹੁਣ 31 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਬੈਂਕ ਖਾਤਾਧਾਰਕ ਜੋ 18 ਤੋਂ 70 ਸਾਲ ਅਤੇ 18 ਤੋਂ 50 ਸਾਲ ਉਮਰ ਵਰਗ ਵਿੱਚ ਹੈ, ਉਹ ਇਸ ਦਾ ਲਾਭ ਹਾਸਲ ਕਰਨ ਲਈ ਆਪਣੇ ਬੈਂਕ ਵਿੱਚ ਜਾ ਕੇ....
ਰੁਤਬੇ ਦੀਆਂ ਜੁਰਾਬਾਂ ਲਾਹ ਕੇ ਮਿਲਣ ਵਾਲਾ ਬੀਰ ਦੇਵਿੰਦਰ ਸਿੰਘ ਤੁਰ ਗਿਆ : ਗੁਰਭਜਨ ਗਿੱਲ
ਲੁਧਿਆਣਾ, 01 ਜੁਲਾਈ : ਬੜੇ ਚਿਰਾਂ ਬਾਦ ਕਿਸੇ ਸਿਆਸਤ ਪਾਂਧੀ ਦੇ ਮਰਨ ਤੇ ਦਿਲ ਡੁੱਬਿਆ ਹੈ। ਅਸਲ ਚ ਉਹ ਸਿਆਸਤ ਚ ਜ਼ਰੂਰ ਸੀ ਪਰ ਸਿਆਸਤੀ ਨਹੀਂ ਸੀ। ਸੁਭਾਸ਼ ਚੰਦਰ ਬੋਸ ਦੇ ਬੋਲ ਏਕਲਾ ਚਲੋ ਰੇ ਉਸ ਨੇ ਸਾਹੀਂ ਰਮਾ ਲਏ ਸਨ। ਉਹ ਯਾਰਾਂ ਦਾ ਯਾਰ ਸੀ ਪਰ ਸਿਆਸਤ ਚ ਇੱਕ ਪੁਰਖੀ ਕਾਫ਼ਲਾ ਸੀ। ਬਹੁਤ ਸਾਰੇ ਲੋਕਾਂ ਲਈ ਉਹ ਦਲ ਬਦਲੀ ਕਰਕੇ ਸੱਤਾ ਦੇ ਆਖ਼ਰੀ ਡੰਡੇ ਤੀਕ ਨਾ ਪਹੁੰਚਿਆ, ਪਰ ਆਪਣੀਆਂ ਸ਼ਰਤਾਂ ਤੇ ਜੀਣ ਵਾਲੀ ਧਰਤੀ ਹੋਰ ਹੁੰਦੀ ਹੈ। ਉਹ ਤਾਂ ਰੱਤ ਪੀਣਿਆਂ ਦੇ ਟੱਬਰ ਚ ਤਾਕਤ ਭਾਲਦਾ ਸੀ, ਜਿੱਥੇ....
ਖੇਤੀਬਾੜੀ ਮੰਤਰੀ ਵੱਲੋਂ ਨਾਰੰਗਵਾਲ ਤੇ ਕੋਟਲੀ ਦਾ ਦੌਰਾ, ਪੈਡੀ ਟਰਾਂਸਪਲਾਂਟਰਜ਼ ਰਾਹੀਂ ਝੋਨਾ ਲਗਾਉਣ ਦੀ ਵਿਧੀ ਦੀ ਕੀਤੀ ਸਮੀਖਿਆ
ਅਗਾਂਹਵਧੂ ਕਿਸਾਨਾਂ ਵੱਲੋਂ ਘੱਟ ਲੇਬਰ ਖਰਚੇ ਨਾਲ ਕਰੀਬ ਤਿੰਨ ਕੁਇੰਟਲ ਪ੍ਰਤੀ ਏਕੜ ਵੱਧ ਝਾੜ ਦਾ ਲਿਆ ਜਾ ਰਿਹੈ ਲਾਭ: ਗੁਰਮੀਤ ਸਿੰਘ ਖੁੱਡੀਆਂ ਲੁਧਿਆਣਾ, 1 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨ ਵੀਰਾਂ ਨੂੰ ਘੱਟ ਖਰਚੇ ‘ਤੇ ਵਧੇਰੇ ਉਤਪਾਦਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਤੇ ਕੋਟਲੀ ਦਾ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਪੈਡੀ....
ਹਰਜੋਤ ਬੈਂਸ ਵੱਲੋਂ ਕਿਸਾਨਾਂ ਨੂੰ ਸਹਾਇਕ ਧੰਦੇ ਅਪਨਾਉਣ ਲਈ ਕੀਤਾ ਜਾ ਰਿਹਾ ਪ੍ਰੇਰਿਤ
ਫਸਲੀ ਵਿਭਿੰਨਤਾ ਲਈ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ : ਮੁੱਖ ਖੇਤੀਬਾੜੀ ਅਫਸਰ ਨਿਰਵਿਘਨ ਬਿਜਲੀ ਸਪਲਾਈ ਅਤੇ ਨਹਿਰਾਂ ਤੋਂ ਸਿੰਚਾਈ ਲਈ ਪਾਣੀ ਉਪਲੱਬਧ ਕਰਵਾ ਕੇ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ਸ੍ਰੀ ਅਨੰਦਪੁਰ ਸਾਹਿਬ , 30 ਜੂਨ : ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਕਿਸਾਨਾਂ ਨੂੰ ਮੱਕੀ ਦੇ ਬੀਜ ’ਤੇ ਸਬਸਿਡੀ ਦੇਣ ਸਬੰਧੀ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੱਕੀ ਦੇ ਇੱਕ ਕਿਲੋਗ੍ਰਾਮ ਬੀਜ ’ਤੇ 100 ਰੁਪਏ ਦੀ ਸਬਸਿਡੀ....
ਸਪੈਸ਼ਲ ਓਲੰਪਿਕ ਵਰਲਡ ਗੇਮਜ਼ 'ਚ ਗੋਲਡ ਮੈਡਲ ਜਿੱਤਣ ਵਾਲੇ ਹਰਜੀਤ ਸਿੰਘ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨ 
ਫ਼ਰੀਦਕੋਟ, 30 ਜੂਨ : ਫਰੀਦਕੋਟ ਦਾ ਮਾਨ ਬਣੇ ਹਰਜੀਤ ਸਿੰਘ ਫੁੱਟਬਾਲ ਖਿਡਾਰੀ ਜੋ ਕਿ ਬਰਲਿਨ ਜਰਮਨੀ ਵਿਖੇ ਹੋਈਆਂ ਸਪੈਸ਼ਲ ਓਲੰਪਿਕ ਵਰਲਡ ਗੇਮਜ਼ 'ਚ ਭਾਗ ਲੈ ਕੇ ਉਥੋਂ ਗੋਲਡ ਮੈਡਲ ਜਿੱਤ ਕਿ ਵਾਪਸ ਪਰਤਿਆ ਹੈ ਦਾ ਅੱਜ ਫ਼ਰੀਦਕੋਟ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਸਨਮਾਨ ਕੀਤਾ | ਉਨ੍ਹਾਂ ਹਰਜੀਤ ਸਿੰਘ, ਉਸ ਦੇ ਕੋਚ ਤੇ ਸਭ ਨੂੰ ਸਹਿਯੋਗੀਆਂ ਨੂੰ ਵਧਾਈ ਦਿੱਤੀ, ਇਸ ਮੌਕੇ ਡਿਪਟੀ ਡਾਇਰੈਕਟਰ ਸਪੋਰਟਸ ਪੰਜਾਬ-ਕਮ-ਜ਼ਿਲਾ ਖੇਡ ਅਫ਼ਸਰ ਫ਼ਰੀਦਕੋਟ....