ਮਾਲਵਾ

ਫੌਜ ਵਿੱਚ ਭਰਤੀ ਲਈ ਨੌਜਵਾਨਾਂ ਲਈ ਸਰੀਰਕ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ : ਦਵਿੰਦਰ ਪਾਲ ਸਿੰਘ
ਫਰੀਦਕੋਟ, 28 ਜੂਨ : ਜੋ ਯੁਵਕ ਫੋਜ, ਸੀ.ਆਰ.ਪੀ.ਐਫ, ਬੀ.ਐਸ.ਐਫ, ਨੇਵੀ, ਏਅਰ ਫੋਰਸ (ਸੀ.ਏ.ਪੀ.ਐਫ) ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ। ਉਨ੍ਹਾਂ ਦੀ ਤਿਆਰੀ ਬਿਲਕੁਲ ਮੁਫਤ ਕਰਵਾਈ ਜਾਵੇਗੀ। ਸਰੀਰਕ ਅਤੇ ਲਿਖਤੀ ਤਿਆਰੀ ਕਰਨ ਦੇ ਲਈ ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹੇ ਦੇ ਚਾਹਵਾਨ ਨੌਜਵਾਨ ਛੇਤੀ ਤੋਂ ਛੇਤੀ ਸਵੇਰੇ 07:30 ਵਜੇ ਤੋਂ 11:00 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ) ਸੀ-ਪਾਈਟ ਕੈਪ ਹਕੂਮਤ ਸਿੰਘ ਵਾਲਾ ਵਿਖੇ ਦਸਤਾਵੇਜ਼....
ਜ਼ਿਲ੍ਹੇ ਦੇ ਮੁੱਖ ਰਸਤਿਆਂ ਨੂੰ ਸੀ.ਸੀ.ਟੀ.ਵੀ ਕੈਮਰਿਆਂ ਨਾਲ ਜੋੜਿਆਂ ਜਾਵੇਗਾ -ਚੇਅਰਮੈਨ ਸੁਖਜੀਤ ਢਿੱਲਵਾਂ
ਫਰੀਦਕੋਟ 28 ਜੂਨ : ਸਬ ਡਵੀਜਨ ਕੋਟਕਪੂਰਾ ਦੀ ਨੁਹਾਰ ਬਦਲਣ ਲਈ ਡਿਸਟ੍ਰਿਕ ਡਿਵੈਲਪਮੈਂਟ ਪਲਾਨ ਤਿਆਰ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪੁਲਿਸ ਪ੍ਰਸ਼ਾਸ਼ਨ ਤੋਂ ਕੋਟਕਪੂਰਾ ਵਿਖੇ ਟਰੈਫਿਕ ਦਾ ਹੱਲ ਕਰਨ ਲਈ ਨਵੇਂ ਰੂਟ ਪਲਾਨ ਬਣਾਉਣ ਬਾਰੇ ਅਤੇ ਸ਼ਹਿਰ ਵਿੱਚ ਨਵੇਂ ਕੈਮਰੇ ਲਗਾਉਣ ਸਬੰਧੀ ਬਣਾਏ ਪਲਾਨਾਂ ਬਾਰੇ....
ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਹੈ ਸੰਜੀਦਾ-ਸਿਹਤ ਮੰਤਰੀ ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਕੀਤਾ ਦੌਰਾ ਸੈਕੰਡਰੀ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਸਬੰਧੀ ਕੀਤੀਆਂ ਮੀਟਿੰਗਾਂ ਫਰੀਦਕੋਟ, 28 ਜੂਨ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਫਰੀਦਕੋਟ ਵਿਖੇ ਪਹੁੰਚ ਕੇ ਇਲਾਕਾ ਨਿਵਾਸੀਆਂ ਨੂੰ ਸਿਹਤ ਸਹੂਲਤਾਂ ਸਬੰਧੀ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਇਕੱਤਰ ਕੀਤੀ। ਇਸ ਦੌਰੇ ਦੌਰਾਨ ਸਿਵਲ ਸਰਜਨ ਡਾ. ਅਨਿਲ ਗੋਇਲ ਨੇ ਇੱਕ ਪੀ.ਪੀ.ਟੀ (ਪਾਵਰ ਪੁਆਇੰਟ ਪਰੈਂਜਨਟੇਸ਼ਨ) ਰਾਹੀਂ....
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਸੈਸ਼ਨ ਚੋਂਕ ਤੋਂ ਹੈਬੋਵਾਲ ਵਾਲੀ ਮੁੱਖ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 28 ਜੂਨ : ਵਿਧਾਨ ਸਭਾ ਹਲਕਾ ਉੱਤਰੀ ਦੇ ਵਿਕਾਸ ਕਾਰਜ਼ ਨਿਰੰਤਰ ਜਾਰੀ ਹਨ ਅਤੇ ਹਲਕੇ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਸਥਾਨਕ ਸੈਸ਼ਨ ਚੋਂਕ ਤੋਂ ਹੈਬੋਵਾਲ ਚੌਂਕ ਤੱਕ ਦੰਡੀ ਸਵਾਮੀ ਵਾਲੇ ਰੋਡ ਦੀ ਮੁੱਖ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੰਡਿਤ ਰਾਜ ਕੁਮਾਰ ਸ਼ਰਮਾ ਤੋਂ ਇਲਾਵਾ ਹਲਕੇ ਦੇ ਹੋਰ ਲੋਕ ਵੀ ਮੌਜੂਦ ਸਨ। ਵਿਧਾਇਕ ਮਦਨ ਲਾਲ ਬੱਗਾ ਨੇ....
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ 11 ਕੇ ਵੀ ਰੇਰੂ ਸਾਹਿਬ ਰੋਡ ਫੀਡਰ ਦਾ ਉਦਘਾਟਨ
ਲੁਧਿਆਣਾ, 28 ਜੂਨ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ 11 ਕੇ ਵੀ ਰੇਰੂ ਸਾਹਿਬ ਰੋਡ ਫੀਡਰ ਦਾ ਉਦਘਾਟਨ ਕੀਤਾ ਗਿਆ, ਇਸ ਨਵੇਂ ਫੀਡਰ ਤੇ ਲਗਭਗ 54 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਇੰਜੀਨੀਅਰ ਕੇਂਦਰੀ ਜੌਨ ਇੰਜੀ: ਇੰਦਰਪਾਲ ਸਿੰਘ, ਉਪ-ਮੁੱਖ ਇੰਜੀਨੀਅਰ ਸਿਟੀ ਵੈਸਟ ਸਰਕਲ ਲੁਧਿਆਣਾ ਇੰਜੀ: ਅਨਿਲ ਕੁਮਾਰ ਸ਼ਰਮਾ ਅਤੇ ਵਧੀਕ ਨਿਗਰਾਨ ਇੰਜੀਨੀਅਰ ਜਨਤਾ ਨਗਰ ਮੰਡਲ ਲੁਧਿਆਣਾ ਇੰਜੀ: ਅਮਨਦੀਪ ਸਿੰਘ ਵੀ ਮੌਜੂਦ ਸਨ। ਵਿਧਾਇਕ ਛੀਨਾ....
ਨੈਸ਼ਨਲ ਕਰੀਅਰ ਸਰਵਿਸ ਸੈਂਟਰ (ਅੰਗਹੀਣਾਂ ਲਈ) ਵੱਲੋਂ ਰੋਜ਼ਗਾਰ ਮੇਲਾ ਆਯੋਜਿਤ
ਲੁਧਿਆਣਾ, 28 ਜੂਨ : ਨੈਸ਼ਨਲ ਕਰੀਅਰ ਸਰਵਿਸ ਸੈਂਟਰ ਲੁਧਿਆਣਾ (ਅੰਗਹੀਣਾਂ ਲਈ) ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੇ ਸਹਿਯੋਗ ਨਾਲ ਸਥਾਨਕ ਗਿੱਲ ਰੋਡ ਸੈਂਟਰ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 47 ਦਿਵਿਆਂਗ ਨੌਜਵਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਸਬੰਧੀ ਨੈਸ਼ਨਲ ਕਰੀਅਰ ਸਰਵਿਸ ਸੈਂਟਰ ਲੁਧਿਆਣਾ ਦੇ ਸਹਾਇਕ ਡਾਇਰੈਕਟਰ ਸ੍ਰੀ ਆਸ਼ੀਸ਼ ਕੁੱਲੂ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਬੀ.ਈ.ਈ. ਦੇ ਸਹਿਯੋਗ ਨਾਲ ਕਰਵਾਏ ਗਏ ਰੋਜ਼ਗਾਰ ਮੇਲੇ ਦੌਰਾਨ....
ਸੰਸਦ ਮੈਂਬਰ ਅਰੋੜਾ ਨੇ ਯੂ.ਕੇ ਪਾਰਲੀਮੈਂਟ ਦਾ ਦੌਰਾ ਕੀਤਾ; ਹਾਊਸ ਦੇ ਕੰਮਕਾਜ ਦੀ ਸ਼ਲਾਘਾ ਕੀਤੀ
ਲੁਧਿਆਣਾ, 28 ਜੂਨ : ਲੁਧਿਆਣਾ ਤੋਂ 'ਆਪ' ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਜੋ ਕਿ ਇਸ ਸਮੇਂ ਯੂਨਾਈਟਿਡ ਕਿੰਗਡਮ (ਯੂ.ਕੇ.) ਦੇ ਨਿੱਜੀ ਦੌਰੇ 'ਤੇ ਹਨ, ਨੇ ਉੱਥੇ ਸੰਸਦ ਦਾ ਦੌਰਾ ਕੀਤਾ ਅਤੇ ਚੱਲ ਰਹੇ ਸੈਸ਼ਨ ਨੂੰ ਦੇਖਿਆ। ਵਰਿੰਦਰ ਸ਼ਰਮਾ, ਜੋ ਈਲਿੰਗ, ਸਾਊਥਾਲ ਲਈ ਲੇਬਰ ਐਮਪੀ ਹਨ, ਅਤੇ 19 ਜੁਲਾਈ 2007 ਤੋਂ ਲਗਾਤਾਰ ਐਮ.ਪੀ ਹਨ, ਨੇ ਉਹਨਾਂ ਦਾ ਸਵਾਗਤ ਕੀਤਾ। ਵਰਿੰਦਰ ਸ਼ਰਮਾ ਦਾ ਜਨਮ ਭਾਰਤ ਵਿੱਚ ਹੋਇਆ ਸੀ ਅਤੇ ਉਹ ਪੰਜਾਬੀ, ਹਿੰਦੀ ਅਤੇ ਉਰਦੂ ਚੰਗੀ ਤਰ੍ਹਾਂ ਬੋਲਦਾ ਹਨ। ਜਦੋਂ ਤੋਂ....
ਵਿਜੀਲੈਂਸ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਵਿੱਚ ਗੈਰਕਾਨੂੰਨੀ ਤਰੀਕਿਆਂ ਨਾਲ ਰੈਗੂਲਰ ਹੋਏ ਕਰਮਚਾਰੀਆਂ ਦੀ ਜਾਰੀ ਕੀਤੀ ਲਿਸਟ
ਮੋਹਾਲੀ, 28 ਜੂਨ : ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਚਲਦਿਆਂ ਵਿਜੀਲੈਂਸ ਬਿਓਰੋ ਦੇ ਕੰਮ ਵਿੱਚ ਵੀ ਤੇਜੀ ਆ ਗਈ ਲਗਦੀ ਹੈ। ਭ੍ਰਿਸ਼ਟਾਚਾਰ ਵਿੱਚ ਲਿਪਤ ਤਹਿਸਲਦਾਰਾਂ ਦੀ ਲਿਸਟ ਜਾਰੀ ਕਰਨ ਤੋ ਬਾਅਦ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਮੋਹਾਲੀ ਵੱਲੋਂ ਇੱਕ ਹੋਰ ਲਿਸਟ ਜਾਰੀ ਕਰ ਦਿੱਤੀ ਗਈ ਹੈ ਜਿਸ ਨਾਲ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਜਿਹੇ ਅਦਾਰਿਆਂ ਵਿੱਚ ਹੜਕੰਪ ਮਚਨਾ ਲਾਜ਼ਮੀ ਹੈ। ਵਿਜੀਲੈਂਸ ਬਿਓਰੋ ਮੋਹਾਲੀ ਵੱਲੋਂ ਸੂਬੇ ਭਰ ਦੇ ਵੱਖ ਵੱਖ ਜ਼ਿਲਿਆ ਦੀਆਂ ਜ਼ਿਲ੍ਹਾ....
ਰਾਏਕੋਟ 'ਚ 30 ਬਿਸਤਰਿਆਂ ਵਾਲਾ ਨਵਾਂ ਜੱਚਾ-ਬੱਚਾ ਹਸਪਤਾਲ ਅਗਲੇ ਕੁਝ ਦਿਨਾਂ ਵਿੱਚ ਹੋਵੇਗਾ ਸ਼ੁਰੂ : ਡਾ ਬਲਬੀਰ ਸਿੰਘ
ਪੰਜਾਬ 'ਚ ਸਰਕਾਰੀ ਸਿਹਤ ਸੇਵਾਵਾਂ 'ਚ ਤੇਜ਼ੀ ਨਾਲ ਤਬਦੀਲੀ ਆ ਰਹੀ ਹੈ : ਕੈਬਨਿਟ ਮੰਤਰੀ ਪੰਜਾਬ 'ਚ 550 ਹਾਊਸ ਸਰਜਨਾਂ ਦੀ ਭਰਤੀ ਮੁਕੰਮਲ, 31 ਲੱਖ ਲੋਕਾਂ ਨੇ ਆਮ ਆਦਮੀ ਕਲੀਨਿਕਾਂ ਦੀਆਂ ਸੇਵਾਵਾਂ ਦਾ ਲਿਆ ਲਾਭ ਰਾਏਕੋਟ, 28 ਜੂਨ (ਚਮਕੌਰ ਸਿੰਘ ਦਿਓਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਵਲੋਂ ਅੱਜ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕਰਦੇ ਹੋਏ ਉੱਥੇ ਨਵੇਂ ਬਣ ਰਹੇ ਜੱਚਾ-ਬੱਚਾ ਹਸਪਤਾਲ ਦਾ ਨਰੀਖਣ ਕੀਤਾ, ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ, ਪੰਜਾਬ ਹੈਲਥ....
ਪੰਜਾਬ 'ਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹੇ ਜਾਣਗੇ : ਡਾ. ਬਲਜੀਤ ਕੌਰ
ਆਂਗਣਵਾੜੀ ਵਰਕਰਾਂ ਦੀਆਂ 6000 ਅਸਾਮੀਆਂ ਜਲਦ ਭਰੀਆਂ ਜਾਣਗੀਆਂ - ਡਾ. ਬਲਜੀਤ ਕੌਰ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਮਿਲਣਗੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵਲੋਂ ਬਿਰਧ ਆਸ਼ਰਮਾਂ ਦਾ ਵੀ ਨਿਰੀਖਣ ਦੋਰਾਹਾ, 28 ਜੂਨ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹਣ ਦੇ ਨਾਲ-ਨਾਲ ਸਕੀਮਾਂ....
ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅਦਾਲਤ 'ਚ ਪੇਸ਼ ਹੋਏ ਮੁਲਜ਼ਮ
ਮਾਨਸਾ, 28 ਜੂਨ : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਅਹਿਮ ਸੁਣਵਾਈ ਹੋਈ। ਅਦਾਲਤ 'ਚ ਅੱਜ ਕੁਝ ਹੀ ਮੁਲਜ਼ਮ ਪੇਸ਼ ਹੋਏ। ਜਦਕਿ ਜੋਗਿੰਦਰ ਜੋਗਾ ਨੂੰ 3 ਜੁਲਾਈ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ ਮਾਨਸਾ ਅਦਾਲਤ ਵਿੱਚ 11 ਜੁਲਾਈ ਨੂੰ ਹੋਵੇਗੀ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਮੂਸੇਵਾਲਾ ਕਤਲ ਕਾਂਡ ਦੀ ਜਾਂਚ ਲਈ ਤਿਆਰ ਕੀਤੀ SIT ਨੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਸਮੇਤ 30 ਤੋਂ ਵੱਧ....
ਈਸੜੂ 'ਚ 40 ਕਰੋੜ ਰੁਪਏ ਦੀ ਕੀਮਤ ਦੀ 100 ਏਕੜ ਜ਼ਮੀਨ ਨੂੰ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ : ਲਾਲਜੀਤ ਸਿੰਘ ਭੁੱਲਰ
ਖੰਨਾ, 27 ਜੂਨ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਲੁਧਿਆਣਾ ਦੇ ਖੰਨਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਈਸੜੂ ਦੀ 40 ਕਰੋੜ ਰੁਪਏ ਦੀ ਕੀਮਤ ਦੀ 100 ਏਕੜ ਜ਼ਮੀਨ ਨੂੰ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ। ਕਬਜ਼ੇ ਵਾਲੀ ਜ਼ਮੀਨ ਦਾ ਕਬਜ਼ਾ ਵਾਪਸ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ਦੀ ਬਜ਼ਾਰੀ ਕੀਮਤ 40 ਕਰੋੜ ਰੁਪਏ ਦੇ ਕਰੀਬ ਬਣਦੀ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ’ਤੇ ਸੱਤ ਪਰਿਵਾਰਾਂ ਦੇ 54....
ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾਣ : ਸਾਕਸ਼ੀ ਸਾਹਨੀ
ਪਟਿਆਲਾ, 27 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ ਵੱਖ ਵਿਭਾਗਾਂ ਅਧੀਨ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾਣ। ਮੀਟਿੰਗ ਦੌਰਾਨ ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ 42 ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ 425 ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਭਾਵੇਂ ਸੇਵਾ ਕੇਂਦਰਾਂ ਵਿੱਚ ਲੰਬਿਤ ਕੇਸਾਂ ਦੀ ਦਰ 0.18 ਫ਼ੀਸਦੀ ਹੈ ਪਰ ਇਸ ਨੂੰ ਸਿਫ਼ਰ 'ਤੇ....
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਵਹਿੰਦੇ ਘੱਗਰ ਸਮੇਤ ਹੋਰ ਨਦੀਆਂ ਨਾਲਿਆਂ ਦਾ ਦੌਰਾ
ਪਿਛਲੇ ਸਾਲਾਂ ਦੌਰਾਨ ਹੜ੍ਹਾਂ ਨਾਲ ਪ੍ਰਭਾਵਿਤ ਰਹੇ ਸੰਵੇਦਨਸ਼ੀਲ ਖੇਤਰਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਤੇ ਹਰੇਕ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ : ਡਿਪਟੀ ਕਮਿਸ਼ਨਰ ਪਟਿਆਲਾ, 27 ਜੂਨ : ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹੇ 'ਚੋਂ ਲੰਘਦੇ ਘੱਗਰ ਸਮੇਤ ਹੋਰ ਨਦੀਆਂ ਨਾਲਿਆਂ ਦਾ ਦੌਰਾ ਕੀਤਾ ਅਤੇ ਪਿਛਲੇ ਸਾਲਾਂ ਦੌਰਾਨ ਹੜ੍ਹਾਂ ਨਾਲ ਪ੍ਰਭਾਵਿਤ ਰਹੇ ਸੰਵੇਦਨਸ਼ੀਲ ਖੇਤਰਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਕੀਤੀਆਂ। ਇਸ ਮੌਕੇ....
ਪੰਜਾਬ 'ਚ ਸੈਕੰਡਰੀ ਸਿਹਤ ਸੇਵਾਵਾਂ ਅਪਗ੍ਰੇਡ ਕਰਨ ਲਈ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੌਰੇ ਦਾ ਪਟਿਆਲਾ ਤੋਂ ਆਗ਼ਾਜ
ਮਰੀਜਾਂ ਦੀ ਸਹੂਲਤ ਲਈ ਹਸਪਤਾਲਾਂ 'ਚ ਖੁੱਲ੍ਹਣਗੇ ਫੈਸਿਲੀਟੇਸ਼ਨ ਸੈਂਟਰ-ਸਿਹਤ ਮੰਤਰੀ ਕਿਹਾ, 'ਭਗਵੰਤ ਮਾਨ ਸਰਕਾਰ ਨੇ 'ਸਾਰਿਆਂ ਲਈ ਸਿਹਤ, ਸਿੱਖਿਆ ਤੇ ਰੋਜ਼ਗਾਰ' ਦਾ ਵਾਅਦਾ ਪੂਰਾ ਕੀਤਾ' ਸਰਕਾਰੀ ਹਸਪਤਾਲਾਂ ਦੀਆਂ ਜਮੀਨੀ ਹਕੀਕਤ ਜਾਣਕੇ ਕਰਾਂਤੀਕਾਰੀ ਸੁਧਾਰ ਕਰਨ ਲਈ ਫੀਲਡ 'ਚ ਨਿੱਕਲੇ ਸਿਹਤ ਮੰਤਰੀ ਨਾਭਾ, 27 ਜੂਨ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਸੂਬੇ ਦੇ ਸਰਕਾਰੀ ਹਸਪਤਾਲਾਂ ਅੰਦਰ ਸੈਕੰਡਰੀ ਸਿਹਤ ਸੇਵਾਵਾਂ ਅਪਗ੍ਰੇਡ ਕਰਕੇ....