ਮਾਲਵਾ

ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਆਪ ਘਰ ਜਾ ਕੇ ਸੁਣਦੇ ਹਨ : ਸਪੀਕਰ ਸੰਧਵਾਂ
ਕੋਟਕਪੂਰਾ 13 ਜੂਨ : ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ ਆਪਣੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ਤੇ ਉਨ੍ਹਾਂ ਦੇ ਘਰ ਜਾ ਕੇ ਸੁਣਦੇ ਹੀ ਨਹੀਂ ਸਗੋਂ ਸਮਾਂਬੱਧ ਤਰੀਕੇ ਨਾਲ ਮਸਲੇ ਦਾ ਹੱਲ ਵੀ ਕਰਦੇ ਹਨ। ਇਹ ਕ੍ਰਮ ਉਦੋਂ ਤੋਂ ਜਾਰੀ ਹੈ ਜਦੋਂ ਉਹ ਪਹਿਲੀ ਵਾਰੀ ਕੋਟਕਪੂਰਾ ਤੋਂ ਐਮ.ਐਲ.ਏ ਚੁਣੇ ਗਏ ਸਨ। ਮੇਰੇ ਪਿੰਡ ਦੇ ਲੋਕਾਂ ਦੇ ਪਿਆਰ ਤੇ ਅਰਦਾਸ ਸਦਕਾ ਹੀ ਮੈਨੂੰ ਇਹ ਮੁਕਾਮ ਹਾਸਲ ਹੋਇਆ ਹੈ ਇਹ ਕਹਿਣਾ ਹੈ ਕੋਟਕਪੂਰਾ ਤੋਂ ਵਿਧਾਇਕ ਅਤੇ ਸਪੀਕਰ ਵਿਧਾਨ ਸਭਾ ਪੰਜਾਬ ਸ....
ਸਟੱਡੀ ਸਰਕਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਪੀਕਰ ਸੰਧਵਾਂ
ਕੋਟਕਪੂਰਾ, 13 ਜੂਨ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਾਲਾ ਉਪਰਾਲਾ ਪ੍ਰਸੰਸਾਯੋਗ ਹੈ। ਜਥੇਬੰਦੀ ਦੇ ਸਥਾਨਕ ਸਿੱਖਾਂਵਾਲਾ ਸੜਕ ’ਤੇ ਸਥਿੱਤ ਜੋਨਲ ਦਫਤਰ ਵਿਖੇ ਉਚੇਚੇ ਤੌਰ ’ਤੇ ਪੁੱਜੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਅੱਜ ਵਿਦਿਅਕ ਅਤੇ ਧਾਰਮਿਕ ਅਦਾਰਿਆਂ ਰਾਹੀਂ ਬੱਚਿਆਂ ਤੇ ਨੌਜਵਾਨਾ ਨੂੰ ਸਮਾਜਿਕ ਕੁਰੀਤੀਆਂ ਤੋਂ ਵਰਜ ਕੇ ਨੈਤਿਕਤਾ ਦਾ ਪਾਠ ਪੜਾਉਣ ਦੇ ਅਨੇਕਾਂ ਕਾਰਜ ਕੀਤੇ ਜਾ ਰਹੇ....
ਈ-ਸੇਵਾ ਅਰਜ਼ੀਆਂ ਦੇ ਸਮਾਂਬੱਧ ਨਿਬੇੜੇ ਬਦਲੇ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ
ਬਰਨਾਲਾ, 13 ਜੂਨ : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਈ-ਸੇਵਾ ਤਹਿਤ ਅਰਜ਼ੀਆਂ ਦਾ ਸਮਾਂਬੱਧ ਨਿਬੇੜਾ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਜਾ ਰਹੀ ਹੈ ਤਾਂ ਜੋ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਦਾ ਲਾਭ ਮਿਲੇ ਸਕੇ। ਪ੍ਰਸ਼ਾਸਨਕ ਸੁਧਾਰ ਸ਼ਾਖ਼ਾ ਦੀ ਇਸ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ
ਗੁਟਕਾ, ਪਾਨ ਮਸਾਲਾ ਤੇ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਰਾਹੀਂ ਬਾਰ, ਹੋਟਲਾਂ/ਰੈਸਟੋਰੈਂਟਾਂ ’ਚ ਵੇਚਣ/ਸਰਵ ਕਰਨ ’ਤੇ ਪਾਬੰਦੀ ਬਰਨਾਲਾ, 13 ਜੂਨ : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈ.ਏ.ਐਸ. ਨੇ ਫੌਜਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਤੇ ਖਾਣ-ਪੀਣ ਵਾਲੀਆਂ ਹੋਰ ਚੀਜ਼ਾਂ, ਜਿਨ੍ਹਾਂ ਵਿੱਚ ਤੰਬਾਕੂ ਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ....
ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਚੱਲਦੇ ਟਰੱਕ ਨੂੰ ਲੱਗੀ ਅੱਗ, ਜ਼ਿੰਦਾ ਸੜੇ ਸੱਤ ਹਜ਼ਾਰ ਚੂਚੇ
ਖੰਨਾ , 12 ਜੂਨ : ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਐਤਵਾਰ ਦੇਰ ਰਾਤ ਇਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਟਰੱਕ 'ਚ ਲੱਦਿਆ ਸੱਤ ਹਜ਼ਾਰ ਚੂਚੇ ਸੜ ਕੇ ਸੁਆਹ ਹੋ ਗਏ। ਟਰੱਕ ਦੇ ਪਿਛਲੇ ਹਿੱਸੇ ਵਿੱਚ ਭਿਆਨਕ ਅੱਗ ਲੱਗ ਗਈ, ਪਰ ਡਰਾਈਵਰ ਨੂੰ ਪਤਾ ਵੀ ਨਹੀਂ ਲੱਗਾ। ਹਾਈਵੇਅ 'ਤੇ ਮੌਜੂਦ ਲੋਕਾਂ ਦੇ ਰੌਲੇ-ਰੱਪੇ 'ਤੇ ਟਰੱਕ ਡਰਾਈਵਰ ਨੇ ਟਰੱਕ ਨੂੰ ਉਦੋਂ ਤੱਕ ਰੋਕ ਲਿਆ, ਜਦੋਂ ਤੱਕ ਪੂਰਾ ਟਰੱਕ ਅਤੇ ਉਸ ਵਿੱਚ ਮੌਜੂਦ ਸੱਤ ਹਜ਼ਾਰ ਮੁਰਗੇ ਸੜ ਗਏ। ਮੌਜੂਦ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਸੜਦੀ....
ਦਵਿੰਦਰ ਸਿੰਘ ਸੋਢੀ ਦੀ ਅਗਵਾਈ ਵਿਚ ਪਤਿਤਪੁਣੇ ਅਤੇ ਨਸਿ਼ਆਂ ਦੇ ਖਿ਼ਲਾਫ਼ ਮੁਹਿੰਮ ਵਿੱਢਣ ਤੋਂ ਪਹਿਲਾਂ ਯੂਥ ਆਗੂ ਸ਼ਹੀਦੀ ਸਥਾਨ `ਤੇ ਹੋਏ ਨਤਮਸਤਕ
ਪੰਥਕ ਸੋਚ ਦੇ ਧਾਰਨੀ ਪੰਜਾਬ ਅਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲੇ ਨੌਜਵਾਨੋ ਆਓ ਇੱਕਠੇ ਹੋ ਕੇ ਪੰਜਾਬ ਦੀ ਜੋ ਜਹਿਰਲੀ ਹੋ ਚੁੱਕੀ ਫ਼ਿਜਾ ਨੂੰ ਬਦਲਣ ਦਾ ਯਤਨ ਕਰੀਂਏ :-ਦਵਿੰਦਰ ਸਿੰਘ ਸੋਢੀ ਸ਼੍ਰੀ ਫ਼ਤਿਹਗੜ੍ਹ ਸਾਹਿਬ, 12 ਜੂਨ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਦਵਿੰਦਰ ਸਿੰਘ ਸੋਢੀ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਨੌਜਵਾਨ ਆਗੂ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਜੀ ਦੇ ਸ਼ਹੀਦੀ ਸਥਾਨ `ਤੇ ਨਤਮਸਤਕ ਹੋ ਕੇ ਨਵੀਂ....
ਮਾਲਰਕੋਟਲਾ ਪੁਲਿਸ ਵੱਲੋਂ ਮੋਟਰਸਾਇਕਲ ਚੋਰੀ ਅਤੇ ਮੋਬਾਇਲ ਸਨੈਚ ਕਰਨ ਵਾਲੇ ਗਿਰੋਹ ਕਾਬੂ 
ਮਾਲੇਰਕੋਟਲਾ 12 ਜੂਨ : ਅੱਜ ਪੁਲਿਸ ਥਾਣਾ ਸਿਟੀ -1 ਮਾਲਰਕੋਟਲਾ ਵੱਲੋਂ ਮੋਟਰਸਾਇਕਲ ਚੋਰੀ ਅਤੇ ਮੋਬਾਇਲ ਸਨੈਚ ਕਰਨ ਵਾਲੇ ਗਿਰੋਹਾ ਨੂੰ ਕਾਬੂ ਕਰ ਕੇ 02 ਵੱਖ ਵੱਖ ਮੁੱਕਦਮਿਆਂ ਵਿੱਚ ਚੋਰੀ ਸੁਦਾ 11 ਮੋਟਰਸਾਇਕਲ, 02 ਐਕਟਿਵਾ ਸਕੂਟਰੀ, 06 ਮੋਬਾਇਲ ਫੋਨ ਬ੍ਰਾਮਦ ਕਰਕੇ 09 ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਥਾਣਾ ਸਿਟੀ-1 ਧੂਰੀ ਰੋਡ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਜਗਦੀਸ ਬਿਸ਼ਨੋਈ ਪੀ.ਪੀ.ਐਸ. ਕਪਤਾਨ ਪੁਲਿਸ....
ਮੋਗਾ ਵਿਚ ਦਿਨ ਦਿਹਾੜੇ ਸੁਨਿਆਰੇ ਨੂੰ ਗੋਲੀਆਂ ਮਾਰ ਕੇ ਗਹਿਣੇ ਲੁੱਟੇ, ਇੱਕ ਦਾ ਗੋਲੀਆਂ ਮਾਰ ਕੇ ਕਤਲ
ਮੋਗਾ, 12 ਜੂਨ : ਮੋਗਾ ਦੇ ਰਾਮਗੰਜ ਬਜ਼ਾਰ ਵਿਚ ਅੱਜ ਦਿਨ ਦਿਹਾੜੇ ਸੁਨਿਆਰੇ ਨੂੰ ਗੋਲੀਆਂ ਮਾਰ ਕੇ ਗਹਿਣੇ ਲੁੱਟ ਲਏ ਗਏ। ਜਾਣਕਾਰੀ ਮੁਤਾਬਿਕ, ਦੁਪਹਿਰ ਕਰੀਬ ਸਵਾ ਦੋ ਵਜੇ 5 ਅਣਪਛਾਤੇ ਵਿਅਕਤੀ ਸੋਨੇ ਦੇ ਗਹਿਣੇ ਖ਼ਰੀਦਣ ਬਹਾਨੇ ਰਾਮਗੰਜ ਸਥਿਤ ਏਸ਼ੀਆ ਜਵੈਲਰਜ਼ ਦੀ ਦੁਕਾਨ ਵਿਚ ਦਾਖ਼ਲ ਹੋਏ। ਇਸੇ ਦੌਰਾਨ ਜਦੋਂ ਸੁਨਿਆਰਾ ਵਿੱਕੀ ਜਦੋਂ ਗਹਿਣੇ ਵਿਖਾ ਰਿਹਾ ਸੀ ਤਾਂ ਉਕਤ ਪੰਜ ਹਮਲਾਵਰਾਂ ਨੇ ਵਿੱਕੀ ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਵਿੱਕੀ ਜ਼ਖਮੀ ਹੋ ਗਿਆ ਅਤੇ ਉਕਤ ਲੁਟੇਰੇ ਕੁੱਝ ਹੀ ਮਿੰਟਾਂ....
ਪ੍ਰਵਾਸੀ ਮਜ਼ਦੂਰਾਂ ਨੇ ਸਵੱਦੀ ਕਲਾਂ ਚ ਕੀਤੀ ਗੁੰਡਾਗਰਦੀ, ਨੌਜਵਾਨ ਨੂੰ ਬੁਰੀ ਤਰਾਂ ਕੁੱਟਿਆ 
ਭਈਆਂ ਖਿਲਾਫ ਪਿੰਡ ਨੇ ਪਾਇਆ ਮਤਾ, 14 ਜੂਨ ਤੱਕ ਮਜ਼ਦੂਰ ਪਿੰਡ ਛੱਡ ਦੇਣ : ਪੰਚਾਇਤ ਮੁੱਲਾਂਪੁਰ ਦਾਖਾ, 12 ਜੂਨ (ਸਤਵਿੰਦਰ ਸਿੰਘ ਗਿੱਲ) : ਪੰਜਾਬ ਦੇ ਜਿਲ੍ਹਾ ਲੁਧਿਆਣਾ ਦੇ ਨਾਮਵਰ ਪਿੰਡ ਸਵੱਦੀ ਕਲਾਂ ਵਿੱਚ ਬੀਤੀ ਰਾਤ ਪ੍ਰਵਾਸੀ ਮਜ਼ਦੂਰਾਂ (ਭਈਆਂ) ਵਲੋ ਕੀਤੀ ਗੁੰਡਾਗਰਦੀ ਤੋ ਬਾਅਦ ਅੱਜ ਸਵੇਰੇ ਸਮੁੱਚਾ ਨਗਰ ਇਕ ਮੰਚ ਤੇ ਖੜਾ ਦਿਖਾਈ ਦਿੱਤਾ ਤੇ ਨਗਰ ਨਿਵਾਸੀਆਂ ਨੇ ਇਹਨਾ ਪ੍ਰਵਾਸੀ ਮਜਦੂਰਾਂ ਖਿਲਾਫ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਕਿ ਅੱਜ ਤੋ ਦੋ ਦਿਨ ਬਾਅਦ ਜਾਣੀਕਿ 14 ਜੂਨ ਤੋ ਬਾਅਦ ਪਿੰਡ....
ਪੀ.ਏ.ਯੂ. ਨੇ ਘਰੇਲੂ ਪੱਧਰ ਤੇ ਫ਼ਲਾਂ ਤੇ ਸਬਜ਼ੀਆਂ ਦੀ ਸਾਂਭ-ਸੰਭਾਲ ਲਈ ਸਿਖਲਾਈ ਦਿੱਤੀ
ਲੁਧਿਆਣਾ, 12 ਜੂਨ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੀਆਂ ਕਿਸਾਨ ਬੀਬੀਆਂ ਲਈ Tਘਰੇਲੂ ਪੱਧਰ ਤੇ ਫਲਾਂ ਅਤੇ ਸਬਜੀਆਂ ਦੀ ਸਾਂਭ-ਸੰਭਾਲ ਕਰਨ ਬਾਰੇT ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਕੋਰਸ ਵਿੱਚ ਲਗਭਗ 42 ਸਿਖਿਆਰਥੀਆਂ ਨੇ ਭਾਗ ਲਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕਿੱਲ ਡਿਵੈਲਪਮੈਂਟ ਦੇ ਸਹਿਯੋਗੀ ਨਿਰਦੇਸ਼ਕ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਘਰ ਵਿੱਚ ਫਲਾਂ ਅਤੇ ਸਬਜੀਆਂ ਦੀ ਸਾਂਭ-ਸੰਭਾਲ ਕਿਵੇਂ ਕਰ ਸਕਦੇ ਹਨ ਅਤੇ ਇਨ•ਾਂ....
ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਜ਼ਿਲ੍ਹਾ ਪੱਧਰੀ 'ਯੁਵਾ ਉਤਸਵ' ਆਯੋਜਿਤ
ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ ਹੋਇਆ ਸਮਾਗਮ ਲੁਧਿਆਣਾ, 12 ਜੂਨ : ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ' ਦੇ ਹਿੱਸੇ ਵਜੋਂ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਗਏ ਪੰਚ ਪ੍ਰਾਣਾਂ ਤੋਂ ਪ੍ਰੇਰਨਾ ਲੈ ਕੇ ਜ਼ਿਲ੍ਹਾ ਪੱਧਰੀ 'ਯੁਵਾ ਉਤਸਵ' ਦਾ ਆਯੋਜਨ ਕੀਤਾ ਗਿਆ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਸਮਾਗਮ ਵਿੱਚ ਭਾਗ ਲੈਣ ਵਾਲੇ ਸਾਰੇ....
ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਡੀਅੈਸਪੀ ਨੂੰ ਸੀਖਾਂ ਪਿੱਛੇ ਬੰਦ ਕਰਨ ਦੀ ਕੀਤੀ ਮੰਗ
ਜਗਰਾਉਂ 12 ਜੂਨ (ਰਛਪਾਲ ਸਿੰਘ ਸ਼ੇਰਪੁਰੀ) : ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਅਾਗੂ ਡਾ. ਗੁਰਮੇਲ ਸਿੰਘ ਕੁਲਾਰ ਤੇ ਸੁਖਵਿੰਦਰ ਸਿੰਘ ਸੁਧਾਰ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ ਤੇ ਬੂਟਾ ਸਿੰਘ ਹਾਂਸ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਬਲਦੇਵ ਸਿੰਘ ਫੌਜ਼ੀ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਰਾਮਤੀਰਥ ਸਿੰਘ ਲੀਲ੍ਹਾ ਦੀ ਅਗਵਾਈ ਵਿੱਚ ਇਨਸਾਫ਼ ਪਸੰਦ ਕਿਸਾਨਾਂ ਮਜ਼ਦੂਰਾਂ ਨੇ ਥਾਣਾ ਸਿਟੀ ਅੱਗੇ ਇਕੱਠੇ ਹੋ ਕੇ ਪੁਲਿਸ ਜ਼ੁਲਮਾਂ ਖਿਲਾਫ਼ ਅੱਜ 437ਵੇਂ ਦਿਨ....
ਐਸ.ਡੀ.ਐਮ. ਭੁੱਲਰ ਦੀ ਅਗਵਾਈ 'ਚ ਜ਼ਿਲ੍ਹਾ ਟਾਸਕ ਫੋਰਸ ਟੀਮ ਵਲੋਂ ਵੱਖ-ਵੱਖ ਥਾਵਾਂ 'ਤੇ ਅਚਨਚੇਤ ਚੈਕਿੰਗ
ਬਾਲ ਮਜ਼ਦੂਰੀ ਕਰ ਰਹੇ 57 ਬੱਚਿਆਂ ਨੂੰ ਕਰਵਾਇਆ ਰੈਸਕਿਊ ਛੁਡਵਾਏ ਗਏ ਬੱਚਿਆਂ 'ਚ 54 ਲੜਕੇ ਤੇ 3 ਲੜਕੀਆਂ ਵੀ ਹਨ ਸ਼ਾਮਲ ਲੁਧਿਆਣਾ, 12 ਜੂਨ : ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ ਉਪ ਮੰਡਲ ਮੈਜਿਸਟ੍ਰੇਟ ਜਸਲੀਨ ਕੌਰ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵਲੋਂ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕਰਦਿਆਂ 57 ਬੱਚਿਆਂ ਨੂੰ ਰੈਸਕਿਊ ਕਰਵਾਇਆ ਗਿਆ ਜਿਨ੍ਹਾਂ ਵਿੱਚ 54 ਲੜਕੇ ਅਤੇ 3 ਲੜਕੀਆਂ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਬਚਪਨ ਬਚਾਓ ਅੰਦੋਲਨ (ਬੀ.ਬੀ.ਏ.) ਵਲੋਂ....
ਵਿਧਾਇਕ ਛੀਨਾ ਵਲੋਂ ਵਾਰਡ ਨੰ: 37 'ਚ ਲਿੰਕ ਰੋਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 12 ਜੂਨ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 37 ਵਿੱਚ 44 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਜੋਰਾ ਹਲਵਾਈ ਵਾਲੀ ਲਿੰਕ ਰੋਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ, ਵਿਧਾਇਕ ਛੀਨਾ ਵਲੋਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਗਿਆ ਕਿ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰਨ ਤੌਰ ਤੇ ਵਚਨਬੱਧ ਹਨ ਅਤੇ ਇੱਕ-ਇੱਕ ਕਰਕੇ ਉਨ੍ਹਾਂ ਵੱਲੋਂ ਸਾਰੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਰਹੇ ਹਨ।....
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਪੀ.ਐਸ.ਪੀ.ਐਸ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗ
ਹਲਕੇ 'ਚ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਚੱਲ ਰਹੇ ਕਾਰਜ਼ਾਂ 'ਚ ਹੋਰ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼ ਵਸਨੀਕਾਂ ਨੂੰ ਮੋਬਾਇਲ ਟ੍ਰਾਂਸਫਾਰਮ ਵੀ ਜਲਦ ਕੀਤਾ ਜਾਵੇਗਾ ਸਮਰਪਿਤ ਲੁਧਿਆਣਾ, 12 ਜੂਨ : ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਚੀਫ ਇੰਜੀਨੀਅਰ ਇੰਦਰਪਾਲ ਸਿੰਘ ਦੇ ਨਾਲ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਵਿਭਾਗ ਵਲੋਂ ਜਾਰੀ....