ਮਾਲਵਾ

ਆਦਰਸ਼ ਸਕੂਲਾਂ ਨੂੰ ਸਿੱਖਿਆ ਵਿਭਾਗ ‘ਚ ਸ਼ਾਮਲ ਕਰਕੇ ਮੁਲਜ਼ਮਾਂ ਦੀਆਂ ਨੌਕਰੀਆਂ ਪੱਕੀਆਂ ਕਰਨ ਜਾ ਰਹੇ ਹਾਂ: ਕੈਬਨਿਟ ਸਬ ਕਮੇਟੀ
ਮਾਨਸਾ, 11 ਜੂਨ : ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ (ਪੀਪੀਪੀ ਤਰਜ਼) ਦੇ ਸੂਬਾਈ ਆਗੂਆਂ ਦਾ ਵਫ਼ਦ ਕੈਬਨਿਟ ਸਬ ਕਮੇਟੀ ਦੇ ਪ੍ਰਮੁੱਖ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮਾਨਸਾ ਵਿਖੇ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਉਪਰੰਤ ਮਿਲਿਆ। ਆਗੂਆਂ ਨੇ ਮਿਲ ਕੇ ਯੂਨੀਅਨ ਦੀਆਂ ਸਮੁੱਚੀਆਂ ਹੱਕੀ ਤੇ ਜਾਇਜ਼ ਮੰਗਾਂ ਕੈਬਨਿਟ ਵਜ਼ੀਰਾਂ ਅੱਗੇ ਰੱਖੀਆਂ ਤੇ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ ਹੈ। ਵਫ਼ਦ....
ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨੇ 14 ਮਹੀਨਿਆਂ ‘ਚ 31 ਲੱਖ ਰੁਪਏ ਤੋਂ ਵੱਧ ਦਾ ਚਾਹ ਤੇ ਸਨੈਕਸ ਖਾਧਾ, RTI ‘ਚ ਹੋਇਆ ਖੁਲਾਸਾ
ਪਟਿਆਲਾ, 11 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨੇ 14 ਮਹੀਨਿਆਂ ‘ਚ 31 ਲੱਖ ਰੁਪਏ ਤੋਂ ਵੱਧ ਦਾ ਚਾਹ ਤੇ ਸਨੈਕਸ ਖਾਧਾ। ਇਸ ਗੱਲ ਦਾ ਖੁਲਾਸਾ ਆਰਟੀਆਈ ਕਾਰਕੁਨ ਗੁਰਜੀਤ ਸਿੰਘ ਗੋਪਾਲਪੁਰੀ ਵਾਸੀ ਪਟਿਆਲਾ ਵੱਲੋਂ ਦਾਇਰ ਇੱਕ ਆਰਟੀਆਈ ‘ਚ ਹੋਇਆ। ਹਾਲਾਂਕਿ ਇਹ ਖਰਚਾ ਪਿਛਲੇ ਮੁੱਖ ਮੰਤਰੀਆਂ ਦੇ ਖਰਚੇ ਨਾਲੋਂ ਬਹੁਤ ਘੱਟ ਹੈ। ਇਸ RTI ਮੁਤਾਬਕ ਮਾਰਚ 2022 ਲਈ ਚਾਹ-ਨਾਸ਼ਤੇ ਦਾ ਬਿੱਲ 3.38 ਲੱਖ ਰੁਪਏ ਸੀ। ਮਾਰਚ ਤੋਂ ਬਾਅਦ ਅਪ੍ਰੈਲ 2022 ‘ਚ 2 ਲੱਖ 73 ਹਜ਼ਾਰ 788, ਮਈ ‘ਚ 3 ਲੱਖ 55....
ਸਰਕਾਰੀ ਸਿਵਲ ਹਸਪਤਾਲ ਮਾਨਸਾ ਅੰਦਰ ਐਮਰਜੈਂਸੀ ਸੇਵਾਵਾਂ 24 ਘੰਟੇ ਯਕੀਨੀ ਬਣਾਈਆਂ ਜਾਣ : ਸਿਹਤ ਮੰਤਰੀ
ਕਿਹਾ ਸੇਵਾ ਭਾਵਨਾ ਅਤੇ ਤਨਦੇਹੀ ਨਾਲ ਡਿਊਟੀ ਕਰਨ ਸਿਹਤ ਅਧਿਕਾਰੀ ਸਿਹਤ ਮੰਤਰੀ ਬਲਬੀਰ ਸਿੰਘ ਨੇ ਸਿਵਲ ਹਸਪਤਾਲ ਮਾਨਸਾ ਦਾ ਕੀਤਾ ਦੌਰਾ ਮਾਨਸਾ, 11 ਜੂਨ : ਸਰਕਾਰੀ ਸਿਵਲ ਹਸਪਤਾਲ ਅੰਦਰ ਐਮਰਜੈਂਸੀ ਸੇਵਾਵਾਂ 24 ਘੰਟੇ ਯਕੀਨੀ ਬਣਾਈਆਂ ਜਾਣ ਅਤੇ ਮਰੀਜ਼ਾਂ ਨੂੰ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਨਾ ਹੋਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਮਾਨਸਾ ਦਾ ਦੌਰਾ ਕਰਨ ਮੌਕੇ ਕੀਤਾ। ਡਾ. ਬਲਬੀਰ ਸਿੰਘ ਨੇ ਹਸਪਤਾਲ ਦੇ ਅਮਲੇ ਨੂੰ ਸੇਵਾ ਭਾਵਨਾ ਅਤੇ ਤਨਦੇਹੀ ਨਾਲ....
ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ  ਸਨਮਾਨਿਤ’
ਨੌਜਵਾਨਾ ਵਲੋਂ ਸੰਭਾਲੀਆਂ ਜਿੰਮੇਵਾਰੀਆਂ ਨਾਲ ਦੇਸ਼ ਦੀ ਤਰੱਕੀ ਅਤੇ ਵਿਕਾਸ ਸੰਭਵ : ਜਸਵੰਤ ਸਿੰਘ ਕੋਟਕਪੂਰਾ, 11 ਜੂਨ : ਬੱਚੇ ਸਮਾਜ ਦਾ ਭਵਿੱਖ ਹੀ ਨਹੀਂ ਬਲਕਿ ਉਹਨਾਂ ਵਲੋਂ ਸੰਭਾਲੀਆਂ ਜਿੰਮੇਵਾਰੀਆਂ ਨਾਲ ਦੇਸ਼ ਦੀ ਤਰੱਕੀ ਅਤੇ ਵਿਕਾਸ ਵੀ ਸੰਭਵ ਹੈ। ‘ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ’ ਵਲੋਂ ਅੱਠਵੀਂ, 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਮੁਤਾਬਿਕ ਪੰਜਾਬ ਭਰ ’ਚ ਪੁਜੀਸ਼ਨਾ ਹਾਸਲ ਕਰਨ ਅਰਥਾਤ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਲੀਆਂ ਵਿਦਿਆਰਥਣਾ ਦੇ ਸਨਮਾਨ ਸਮਾਰੋਹ ਮੌਕੇ ਉਕਤ....
ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਪਾਇਲ, 11 ਜੂਨ : ਪਾਇਲ 'ਚ ਚੱਲ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਲਾਸ਼ ਨੂੰ ਨਹਿਰ 'ਚ ਸੁੱਟ ਦਿੱਤਾ ਗਿਆ। ਡੇਢ ਮਹੀਨੇ ਤੱਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦਾ ਕੋਈ ਥਹੁ-ਪਤਾ ਵੀ ਨਹੀਂ ਲੱਗਾ। ਜਦੋਂ ਪੁਲਿਸ ਨੇ ਲਾਪਤਾ ਨੌਜਵਾਨ ਦੀ ਭਾਲ ਸ਼ੁਰੂ ਕੀਤੀ ਤਾਂ ਸੱਚਾਈ ਸਾਹਮਣੇ ਆ ਗਈ। ਇਸ ਸਬੰਧੀ ਪਾਇਲ ਥਾਣੇ ਵਿੱਚ ਪੰਜ ਵਿਅਕਤੀਆਂ ਪ੍ਰਨੀਤ ਸਿੰਘ, ਹਰਮਨਪ੍ਰੀਤ ਸਿੰਘ, ਉਸ ਦੇ ਭਰਾ ਵਿਕਰਮ ਸਿੰਘ ਵਿੱਕੀ, ਗੁਰਵਿੰਦਰ....
ਮਲੋਟ - ਸ੍ਰੀ ਮੁਕਤਸਰ ਸਾਹਿਬ ਸੜਕ 152 ਕਰੋੜ ਦੀ ਲਾਗਤ ਨਾਲ ਬਣ ਕੇ ਹੋਵੇਗੀ ਤਿਆਰ : ਡਾ: ਬਲਜੀਤ ਕੌਰ 
ਮਲੋਟ, 11 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵੱਡੀ ਪਹਿਲ ਕਦਮੀ ਤਹਿਤ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਨੂੰ ਚੌੜਾ ਕਰਨ ਅਤੇ ਇਸਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ 12 ਜੂਨ ਨੂੰ ਰੱਖਿਆ ਜਾ ਰਿਹਾ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦਿੱਤੀ ਹੈ। ਇਹ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਮੁੱਖ ਸੜਕ ਸੀ ਅਤੇ ਪਿੱਛਲੇ ਕਈ ਸਾਲਾਂ ਤੋਂ ਇਹ ਸੜਕ ਬੇਹੱਦ ਖਸਤਾ ਹਾਲ ਸੀ ਅਤੇ ਨਾ ਕੇਵਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੋਕ ਸਗੋਂ ਇਸ ਮਾਰਗ ਰਾਹੀਂ....
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਤੇ ਗ੍ਰੰਟੀਆਂ ਪੂਰੀਆਂ ਕਰ ਰਹੀ ਹੈ : ਹਰਜੋਤ ਸਿੰਘ ਬੈਂਸ 
ਸ੍ਰੀ ਅਨੰਦਪੁਰ ਸਾਹਿਬ, 11 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਤੇ ਗ੍ਰੰਟੀਆਂ ਪੂਰੀਆਂ ਕਰ ਰਹੀ ਹੈ। ਇੱਕ ਇਤਿਹਾਸਕ ਫੈਸਲਾ ਲੈਦੇ ਹੋਏ ਮੰਤਰੀ ਮੰਡਲ ਨੇ 14239 ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਹੈ, ਅਜਿਹੇ ਹੋਰ ਫੈਸਲੇ ਲੋਕਹਿੱਤ ਵਿੱਚ ਨਿਰੰਤਰ ਲਏ ਜਾਣਗੇ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ....
ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਅਤੇ ਮਜਬੂਤ ਸਿੱਖਿਆ ਢਾਚਾ ਦੇਣ ਲਈ ਸਾਡੀ ਸਰਕਾਰ ਵਿਆਪਕ ਕਦਮ ਚੁੱਕ ਰਹੀ ਹੈ : ਹਰਜੋਤ ਸਿੰਘ ਬੈਂਸ 
ਕੀਰਤਪੁਰ ਸਾਹਿਬ, 11 ਜੂਨ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਲਗਭਗ ਸੱਤ ਦਹਾਕਿਆਂ ਤੋ ਸਿੰਚਾਈ ਲਈ ਪਾਣੀ ਨੂੰ ਤਰਸ ਰਹੇ ਪੰਜਾਬ ਹਿਮਾਚਲ ਪ੍ਰਦੇਸ਼ ਹੱਦ ਨਾਲ ਲੱਗਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਪਿੰਡਾਂ ਵਿੱਚ ਲੋਕਾਂ ਨੂੰ ਪਾਣੀ ਪਹੁੰਚਾਉਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਬਚਨਬੱਧ ਹੈ। ਇਸ ਇਲਾਕੇ ਵਿੱਚ ਖੁਸ਼ਹਾਲੀ ਤੇ ਹਰਿਆਲੀ ਪਰਤਣ ਦੀਆਂ ਸੰਭਾਵਨਾਵਾਂ ਨਜ਼ਰ ਆ ਰਹੀਆਂ ਹਨ। ਇਲਾਕੇ ਵਿੱਚ ਆਮ ਲੋਕਾਂ....
ਬਰਨਾਲਾ ਦੀ ਹਰੀਗੜ੍ਹ ਨਹਿਰ ‘ਚ ਨਹਾਉਣ ਗਏ 2 ਨੌਜਵਾਨ ਡੁੱਬੇ, ਮੌਤ 
ਬਰਨਾਲਾ, 11 ਜੂਨ : ਬਰਨਾਲਾ ਦੇ ਨੇੜਲੇ ਪਿੰਡ ਹਰੀਗੜ੍ਹ ਵਿਖੇ ਨਹਿਰ ’ਚ ਨਹਾਉਣ ਗਏ 3 ਨੌਜਵਾਨਾਂ ’ਚੋਂ 2 ਨੌਜਵਾਨਾਂ ਦੇ ਡੁੱਬਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਖਬਰ ਸੁਣਨ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਜਾਣਕਾਰੀ ਅਨੁਸਾਰ ਵਿਜੈ ਸਿੰਘ ਪੁੱਤਰ ਬਲਕਾਰ ਸਿੰਘ ਤੇ ਭਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਸੰਧੂ ਪੱਤੀ ਬਰਨਾਲਾ ਤੇ ਸਰਤਾਜ ਖਾਂ ਪੁੱਤਰ ਨਸੀਮ ਖ਼ਾਨ ਹਰੀਗੜ੍ਹ ਵਿਖੇ ਨਹਿਰ ’ਚ ਨਹਾਉਣ ਲਈ ਗਏ ਸਨ। ਇਸ ਦੌਰਾਨ ਤਿੰਨੇ ਜਣੇ ਨਹਿਰ ’ਚ ਰੁੜ੍ਹ ਗਏ। ਇਨ੍ਹਾਂ ਨੌਜਵਾਨਾਂ ’ਚੋਂ ਸਰਤਾਜ....
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਜਨਮ ਦਿਨ ਤੇ ਯਾਦ ਕਰ, ਮਾਂ ਚਰਨ ਕੌਰ ਨੇ ਪਾਈ ਭਾਵੁਕ ਪੋਸਟ...
ਮਾਨਸਾ, 11 ਜੂਨ : ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ, ਇਸ ਮੌਕੇ ਸਿੱਧੂ ਦੇ ਫੈਨਜ਼ ਉਨ੍ਹਾਂ ਨੂੰ ਯਾਦ ਕਰ ਰਹੇ ਹਨ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ। ਸਿੱਧੂ ਮੂਸੇਵਾਲਾ ਆਪਣੀ ਗਾਇਕੀ ਦੇ ਵੱਖਰੇ ਅੰਦਾਜ਼ ਕਾਰਨ ਪੂਰੇ ਦੁਨੀਆ ਵਿੱਚ ਮਸ਼ਹੂਰ ਹੋਇਆ ਸੀ। ਜਿੱਥੇ ਸਿੱਧੂ ਦੀਆਂ ਥੋੜ੍ਹੇ ਸਮੇਂ ਵਿੱਚ ਮਸ਼ਹੂਰ ਹੋਣ ਦੀਆਂ ਗੱਲਾਂ ਚੱਲਦੀਆਂ ਹਨ ਤਾਂ ਨਾਲ ਹੀ ਉਨ੍ਹਾਂ ਨਾਲ ਜੁੜੇ ਵਿਵਾਦਾਂ ਦੀ ਚਰਚਾ ਵੀ ਅਕਸਰ ਹੁੰਦੀ ਹੈ। ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਹੋਇਆ ਸੀ....
ਲੁਧਿਆਣਾ ਵਿਚ ਏ.ਟੀ.ਐਮ.'ਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ ਦੀ ਵੈਨ 'ਚੋਂ ਕਰੋੜਾਂ ਦੀ ਲੁੱਟ 
ਲੁਧਿਆਣਾ, 10 ਜੂਨ : ਲੁਧਿਆਣਾ ਵਿਚ ਲੁੱਟ ਦੀ ਵੱਡੀ ਵਾਰਦਾਤ ਵਾਪਰੀ ਹੈ। ਘਟਨਾ ਲੁਧਿਆਣਾ ਦੇ ਰਾਜਪੁਰ ਨਗਰ 'ਚ ਏ.ਟੀ.ਐਮ. 'ਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ ਦੀ ਵੈਨ 'ਚੋਂ ਕਰੋੜਾਂ ਦੀ ਲੁੱਟ ਹੋਣ ਦੀ ਸੂਚਨਾ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਦੇਰ ਰਾਤ ਡੇਢ ਵਜੇ ਦੀ ਦੱਸੀ ਜਾ ਰਹੀ ਹੈ। ਵੈਨ ਕੰਪਨੀ ਦੇ ਦਫ਼ਤਰ ਦੀ ਹਦੂਦ ਅੰਦਰ ਖੜ੍ਹੀ ਸੀ। ਲੁਟੇਰਿਆਂ ਵਲੋਂ ਕਰੀਬ 7 ਕਰੋੜ ਰੁਪਏ ਦੀ ਲੁੱਟ ਕੀਤੇ ਜਾਣ ਦਾ ਖ਼ਦਸ਼ਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਟੇਰਿਆਂ....
ਬਾਲ ਗੀਤ ਪੁਸਤਕ 'ੳੱਕੜ ਦੁਕੜ' ਗਾਇਕ ਕੰਵਰ ਗਰੇਵਾਲ ਵੱਲੋਂ ਰਿਲੀਜ਼
ਭਾਸ਼ਾ ਵਿਭਾਗ ਵੱਲੋਂ ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ਵਿਖੇ ਸਮਾਗਮ ਪਟਿਆਲਾ, 9 ਜੂਨ : ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵੱਲੋਂ ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ਵਿਖੇ 9.6.2023 ਨੂੰ ਸਾਹਿਤਕ ਅਤੇ ਸੱਭਿਆਚਾਰਕ ਸ਼ਾਮ ਦੌਰਾਨ ਸੂਫ਼ੀ ਗਾਇਕ ਕੰਵਰ ਗਰੇਵਾਲ ਅਤੇ ਅਡੀਸ਼ਨਲ ਡਾਇਰੈਕਟਰ ਡਾ. ਵੀਰਪਾਲ ਕੌਰ ਵੱਲੋਂ ਡਾ. ਦਰਸ਼ਨ ਸਿੰਘ ਆਸ਼ਟ ਦੀ ਹਰਜੀਤ ਪ੍ਰਕਾਸ਼ਨ ਜਲੰਧਰ ਵੱਲੋਂ ਛਾਪੀ ਨਵੀਂ ਨਰਸਰੀ ਗੀਤ ਪੁਸਤਕ 'ੳੱਕੜ ਦੁਕੜ ' ਦਾ ਲੋਕ ਅਰਪਣ ਕੀਤਾ ਗਿਆ। ਰੰਗਦਾਰ ਚਿਤਰਾਂ ਨਾਲ ਸਜੀ ਇਸ ਪੁਸਤਕ ਬਾਰੇ ਕੰਵਰ ਨੇ....
ਸਾਬਕਾ ਕੈਬਨਿਟ ਮੰਤਰੀ ਮਲੂਕਾ ਨੂੰ ਮੌੜ ਤੇ ਨਾਥ ਸਿੰਘ ਹਮੀਦੀ ਨੂੰ ਮਹਿਲ ਕਲਾਂ ਵਿਧਾਨ ਸਭਾ ਹਲਕੇ ਦਾ ਇੰਚਾਰਜ ਲਾਇਆ 
ਮੌੜ, 10 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਮੌੜ ਦੇ ਪਾਰਟੀ ਵਰਕਰਾਂ ਦੀਆਂ ਇੱਛਾਵਾਂ ਦੀ ਕਦਰ ਕਰਦਿਆਂ ਅੱਜ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਮੌੜ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਹ ਐਲਾਨ ਉਨ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਯਾਦ 'ਚ ਗੁਰਦੁਆਰਾ ਤਿੱਤਰਸਰ ਸਾਹਿਬ, ਮੌੜ ਵਿਖੇ ਹਲਕਾ ਮੌੜ ਦੀ ਸੰਗਤ ਵੱਲੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਤਾਙ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ....
ਪੰਜਾਬ ਕੈਬਨਿਟ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਤੇ 20 ਜੂਨ ਨੂੰ ਸੱਦਣ ਦੀ ਪ੍ਰਵਾਨਗੀ
ਮਾਨਸਾ, 10 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ 16ਵੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਤੇ 20 ਜੂਨ, 2023 ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਬੱਚਤ ਭਵਨ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਨੇ ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸੈਸ਼ਨ 19 ਜੂਨ ਨੂੰ ਬਾਅਦ ਦੁਪਹਿਰ 2.30 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ....
ਅਵਾਰਾ ਪਸ਼ੂਆਂ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੇ ਵਾਰਿਸਾਂ ਨੂੰ ਮਿਲੇਗਾ 5 ਲੱਖ ਰੁਪਏ ਮੁਆਵਜ਼ਾ : ਭਗਵੰਤ ਮਾਨ 
ਅਵਾਰਾ ਪਸ਼ੂਆਂ ਦੀ ਸਮੱਸਿਆ ਰੋਕਣ ਲਈ ਨੀਤੀ ਬਣਾਉਣ ਲਈ ਸਹਿਮਤੀ ਮਾਨਸਾ, 10 ਜੂਨ : ਮੰਤਰੀ ਮੰਡਲ ਨੇ ਸੂਬੇ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਨੀਤੀ ਤਿਆਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬਾ ਭਰ ਵਿਚ ਇਸ ਸਮੱਸਿਆ ਨਾਲ ਹੋਰ ਕਾਰਗਰ ਢੰਗ ਨਾਲ ਨਜਿੱਠਣ ਵਿਚ ਮਦਦ ਮਿਲੇਗੀ। ਇਹ ਨੀਤੀ ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਇਸ ਸਮੱਸਿਆ ਦੀ ਰੋਕਥਾਮ ਲਈ ਸਾਰੇ ਪੱਖਾਂ ਨੂੰ ਘੋਖੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਅਵਾਰਾ ਪਸ਼ੂਆਂ ਦੇ ਹਮਲੇ....