ਮਾਲਵਾ

ਮੁੱਖ ਮੰਤਰੀ ਮਾਨ ਨਾਲ ਮੀਟਿੰਗ ਕਰਵਾਉਣ ਤੋਂ ਭੱਜੇ ਮਾਨਸਾ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਵਿਚਕਾਰ ਯੂਨੀਅਨ ਦੀ ਹੋਈ ਤਿੱਖੀ ਬਹਿਸਬਾਜ਼ੀ
ਮਾਨਸਾ,10 ਜੂਨ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਆਗੂਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਤੋਂ ਭੱਜੇ ਮਾਨਸਾ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਵਿਚਕਾਰ ਤਿੱਖੀ ਬਹਿਸਬਾਜ਼ੀ ਹੋਈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ ਕਿਸਾਨ ਆਗੂ ਪੰਜਾਬ ਸਰਕਾਰ ਦੇ ਦੋ ਮੰਤਰੀਆਂ ਨਾਲ ਮੀਟਿੰਗ....
ਮਾਨਸਾ ਪਹੁੰਚੇ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਨਾ ਦੇਣ ਖਿਲਾਫ਼ ਹਾਕਮ ਧਿਰ ਦੇ ਬੋਰਡ ਪਾੜੇ
ਮਾਨਸਾ, 10 ਜੂਨ : ਅੱਜ ਕੈਬਨਿਟ ਮੀਟਿੰਗ ਲਈ ਮਾਨਸਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਨਤਕ ਜਥੇਬੰਦੀਆਂ ਦੇ ਵਫਦਾਂ ਨੂੰ ਨਾ ਮਿਲਣ ਬਦਲੇ ਨਸ਼ਿਆਂ ਦੇ ਮਾਰੂ ਕਾਰੋਬਾਰ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ੇ ਨਹੀਂ, ਰੁਜ਼ਗਾਰ ਦਿਓ' ਅਤੇ 'ਐਂਟੀ ਡਰੱਗ ਫੋਰਸ' ਨੇ ਇਸ ਵਾਅਦਾ ਖਿਲਾਫੀ ਬਦਲੇ ਸਖਤ ਇਤਰਾਜ਼ ਜਤਾਇਆ ਹੈ। ਇਸ ਮੌਕੇ ਸ਼ਹਿਰ ਵਾਸੀਆਂ ਨੇ ਹਾਕਮ ਧਿਰ ਅਤੇ ਸਰਕਾਰ ਦੇ ਪੋਸਟਰ ਪਾੜ ਕੇ ਗੁੱਸਾ ਕੱਢਿਆ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਹ ਸੰਘਰਸ਼....
ਰਿਜਰਵੇਸ਼ਨ ਚੋਰ ਫੜੋ ਮੋਰਚਾ ਵੱਲੋਂ 12 ਜੂਨ ਨੂੰ ਪੰਜਾਬ ਬੰਦ ਦਾ ਸੱਦਾ 
ਬਠਿੰਡਾ, 10 ਜੂਨ : ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਨੇ ਜਾਅਲੀ ਜਾਤੀ ਸਰਟੀਫਿਕੇਟਾਂ ਨੂੰ ਰੱਦ ਕਰਵਾਉਣ ਲਈ ਮੁੱਖ ਮੰਤਰੀ ਤੇ ਦਬਾਉਣ ਵਾਸਤੇ ਆਉਣ ਵਾਲੀ 12 ਜੂਨ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਆਗੂਆਂ ਨੇ ਦੱਸਿਆ ਕਿ ਸਰਕਾਰ ਦੇ ਵਤੀਰੇ ਨੂੰ ਦੇਖਦਿਆਂ ਹੁਣ ਆਰ-ਪਾਰ ਦੀ ਲੜਾਈ ਤੋਂ ਬਿਨਾਂ ਕੋਈ ਚਾਰਾ ਨਹੀਂ ਬਚਿਆ ਹੈ। ਪ੍ਰੋਫੈਸਰ ਹਰਨੇਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮਾਂ ਦੇ ਕੇ ਮੁਕਰਨ ਕਾਰਨ ਮੁੱਖ ਮੰਤਰੀ ਦੀ ਦਲਿਤਾਂ ਪ੍ਰਤੀ ਮਾੜੀ ਮਾਨਸਿਕਤਾ ਹੈ। ਉਨ੍ਹਾਂ ਕਿਹਾ ਕਿ ਮੁੱਖ....
‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਮੰਤਵ ਆਮ ਆਦਮੀ ਨੂੰ ਅਸਲ ਮਾਅਨਿਆਂ ਵਿੱਚ ਅਖ਼ਤਿਆਰ ਦੇਣਾ : ਮੁੱਖ ਮੰਤਰੀ ਮਾਨ 
ਸੂਬਾ ਸਰਕਾਰ ਨੇ ਪ੍ਰਸ਼ਾਸਨ ਨੂੰ ਪਾਰਦਰਸ਼ੀ, ਪ੍ਰਭਾਵੀ ਅਤੇ ਜਵਾਬਦੇਹ ਬਣਾਉਣ ਲਈ ਸ਼ੁਰੂ ਕੀਤਾ ਅਹਿਮ ਪ੍ਰੋਗਰਾਮ ਮੁੱਖ ਮੰਤਰੀ ਨੇ ਪ੍ਰਸ਼ਾਸਨ ਵਿੱਚ ਮੁਕੰਮਲ ਕ੍ਰਾਂਤੀ ਦੀ ਉਮੀਦ ਪ੍ਰਗਟਾਈ ਮਾਨਸਾ ਵਿਖੇ ਕਰਵਾਏ ਪ੍ਰੋਗਰਾਮ ਦੀ ਕੀਤੀ ਪ੍ਰਧਾਨਗੀ ਮਾਨਸਾ, 10 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਸਰਕਾਰ ਤੁਹਾਡੇ ਦੁਆਰ' ਦਾ ਮੰਤਵ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ....
ਪੰਜਾਬ ਵਜ਼ਾਰਤ ਨੇ ਪੰਜਾਬ ਦੇ 14239 ਅਧਿਆਪਕਾਂ ਨੂੰ ਰੈਗੂਲਰ ਕਰਨ ’ਤੇ ਮੋਹਰ ਲਾਈ 
ਪਹਿਲੀ ਵਾਰ 6337 ਅਧਿਆਪਕਾਂ ਨੂੰ ਤਜਰਬੇ ਤੋਂ ਰਾਹਤ ਦਿੱਤੀ ਮਾਨਸਾ, 10 ਜੂਨ : ਸਿੱਖਿਆ ਦੇ ਖੇਤਰ ਵਿਚ ਇਕ ਹੋਰ ਵੱਡਾ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ 14239 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਵਿੱਚ 6337 ਉਹ ਅਧਿਆਪਕ ਵੀ ਰੈਗੂਲਰ ਹੋਏ ਹਨ ਜਿਨ੍ਹਾਂ ਨੂੰ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਤਜਰਬੇ ’ਚ ਰਾਹਤ ਦਿੱਤੀ ਗਈ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਬੱਚਤ ਭਵਨ ਵਿਖੇ ਮੁੱਖ ਮੰਤਰੀ....
ਬੀ.ਕੇ.ਯੂ (ਡਕੌਂਦਾ) ਬੁਰਜਗਿੱਲ ਦੇ ਦਫਤਰ ਦਾ ਹੋਇਆ ਉਦਘਾਟਨ
ਮੁੱਲਾਂਪੁਰ ਦਾਖਾ 10 ਜੂਨ (ਸਤਵਿੰਦਰ ਸਿੰਘ ਗਿੱਲ) : ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ\ਬੁਰਜਗਿੱਲ) ਵਲੋਂ ਜਿਲ੍ਹਾ\ਬਲਾਕ ਇਕਾਈਆਂ ਦੀ ਮਜਬੂਤੀ ਲਈ ਜਿਲ੍ਹਾ ਦਫਤਰਾਂ ਦੀ ਪ੍ਰਕਿਰਿਆ ਹੇਠ ਲੁਧਿਆਣਾ ਜਿਲ੍ਹਾ ਲਈ ਭਨੋਹੜ-ਹਸਨਪੁਰ ਨੇੜੇ ਦਫਤਰ ਦਾ ਉਦਘਾਟਨ ਕੀਤਾ ਗਿਆ। ਕਿਸਾਨ-ਮਜਦੂਰਾਂ ਦੀ ਵੱਡੀ ਇਕੱਤਰਤਾ ਨੂੰ ਸੰਬੋਧਨ ਹੁੰਦਿਆਂ ਬੂਟਾ ਸਿੰਘ ਬੁਰਜਗਿੱਲ ਕਿਹਾ ਕਿ ਰਾਜ ਅਤੇ ਕੇਂਦਰ ਸਰਕਾਰਾਂ ਕਿਸਾਨੀ ਮਸਲਿਆਂ ਦੇ ਹੱਲ ਲਈ ਸੰਜੀਦਾ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਨੇ ਫ਼ਸਲਾਂ ’ਤੇ ਐੱਮ.ਐੱਸ.ਪੀ ਪੂਰੀ....
12 ਜੂਨ ਪੰਜਾਬ ਬੰਦ ਦੇ ਸੱਦੇ ਨੂੰ ਮੁੱਲਾਂਪੁਰ ’ਚ ਸ਼ਾਤਮਈ ਤਰੀਕੇ ਨਾਲ ਕਾਮਯਾਬ ਕਰਾਂਗੇ : ਦਲਿਤ ਆਗੂ
ਬੰਦ ਨੂੰ ਸਫਲ ਬਣਾਉਣ ਲਈ ਇਲਾਕੇ ਦੇ ਦਲਿਤ ਆਗੂਆਂ ਨੇ ਕੀਤੀ ਮੀਟਿੰਗ ਮੁੱਲਾਂਪੁਰ ਦਾਖਾ 10 ਜੂਨ (ਸਤਵਿੰਦਰ ਸਿੰਘ ਗਿੱਲ) : ਰਿਜਰਵੇਸ਼ਨ ਚੋਰ ਫੜੋ੍ਹ ਪੱਕਾ ਮੋਰਚਾ ਕਮੇਟੀ ਮੋਹਾਲੀ ਵੱਲੋਂ 12 ਜੂਨ ਦਿਨ ਸੋਮਵਾਰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਮੁੱਲਾਂਪੁਰ ਸ਼ਹਿਰ ਅੰਦਰ ਕਾਮਯਾਬ ਕਰਨ ਲਈ ਡਾ ਬੀ ਆਰ ਅੰਬੇਡਕਰ ਮਿਸ਼ਨ ਵੈਲਫੇਅਰ ਸੁਸਾਇਟੀ ਮੁੱਲਾਂਪੁਰ ਅਤੇ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਦੇ ਸੱਦੇ ਦੇ ਇਲਾਕੇ ਦੇ ਦਲਿਤ ਆਗੂਆਂ ਨੇ ਅੱਜ ਇੱਕ ਮੀਟਿੰਗ ਸਥਾਨਕ ਡਾ ਬੀ.ਆਰ ਅੰਬੇਡਕਰ ਭਵਨ ਵਿਖੇ ਕੀਤੀ। ਜਿਸ....
ਸੀਐੱਮਐੱਸ ਸਕਿਓਰਿਟੀ ਕੰਪਨੀ ਦੇ ਕਰਮਚਾਰੀਆਂ ਨੂੰ ਬੰਧਕ ਬਣਾ ਕੇ ਹਥਿਆਰਬੰਦ ਲੁਟੇਰਿਆਂ ਨੇ ਲੁੱਟੇ 7 ਕਰੋੜ 
ਪਿੰਡ ਪੰਡੋਰੀ ਲਾਗੇ ਝਾੜੀਆਂ ’ਚ ਖੜ੍ਹੀ ਕੈਸ਼ਵੈਨ ’ਚੋ ਮਿਲੇ ਹਥਿਆਰ ਮੁੱਲਾਂਪੁਰ ਦਾਖਾ, 10 ਜੂਨ (ਸਤਵਿੰਦਰ ਸਿੰਘ ਗਿੱਲ) : ਮਹਾਂਨਗਰ ਲੁਧਿਆਣਾ ਦੇ ਫਿਰੋਜਪੁਰ ਰੋਡ ’ਤੇ ਸਥਿਤ ਅਮਨ ਪਾਰਕ ਲਾਗੇ ਸੀਐੱਮਐੱਸ ਸਕਿਓਰਿਟੀ ਕੰਪਨੀ ਦੇ ਦਫਤਰ ’ਚੋਂ ਸ਼ੁੱਕਰਵਾਰ – ਸ਼ਨੀਵਾਰ ਦੀ ਦਰਮਿਆਨੀ ਰਾਤ ਹਥਿਆਰਬੰਦ ਲੁਟੇਰਿਆਂ ਨੇ ਕਰੋੜਾਂ ਰੁਪਏ ਲੁੱਟ ਲਏ। ਲੁਟੇਰਿਆਂ ਨੇ ਕੰਪਨੀ ਦੇ ਦਫ਼ਤਰ ’ਚ ਮੌਜੂਦ ਕਰਮਚਾਰੀਆਂ ਨੂੰ ਬੰਧਕ ਬਣਾਇਆ ਤੇ ਕੰਪਨੀ ਦੀ ਕੈਸ਼ਵੈਨ ’ਚ ਹੀ ਫਰਾਰ ਹੋ ਗਏ। ਫ਼ਿਲਹਾਲ ਪੁਲਿਸ ਨੂੰ ਮੁੱਲਾਂਪੁਰ ਦਾਖਾ ਲਾਗੇ....
ਪਿੰਡ ਜੁੜਾਹਾਂ ਵਿਖੇ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਨਵੀਂ ਇਕਾਈ ਚੁਣੀ ਗਈ
ਸਰਬਸੰਮਤੀ ਨਾਲ ਜੁਗਰਾਜ ਸਿੰਘ ਜੁੜਾਹਾਂ ਨੂੰ ਪ੍ਰਧਾਨ ਚੁਣਿਆ ਮੁੱਲਾਂਪੁਰ ਦਾਖਾ 10 ਜੂਨ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਅੱਡਾ ਚੌਕੀਮਾਨ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਰਹਿਨੁਮਾਈ ਹੇਠ ਪਿੰਡ ਜੁੜਾਹਾਂ ਜ਼ਿਲ੍ਹਾ ਲੁਧਿਆਣਾ ਵਿਖੇ ਸਰਬਸੰਮਤੀ ਨਾਲ ਯੂਨੀਅਨ ਦੀ ਨਵੀਂ ਇਕਾਈ ਚੁਣੀ ਗਈ। ਇਸ ਮੌਕੇ ਪ੍ਰਧਾਨ ਜੁਗਰਾਜ ਸਿੰਘਜੁੜਾਹਾਂ, ਸੀਨੀ: ਮੀਤ ਪ੍ਰਧਾਨ ਜਸਪਾਲ ਸਿੰਘ, ਮੀਤ ਪ੍ਰਧਾਨ ਗੁਰਮੇਲ ਸਿੰਘ ,ਜਰਨਲ ਸਕੱਤਰ ਅਵਤਾਰ ਸਿੰਘ,ਸਹਾਇਕ ਸਵਰਨਜੀਤ ਸਿੰਘ, ਖਜਾਨਚੀ....
ਮੈਂਬਰ ਐਸ ਸੀ ਕਮਿਸ਼ਨ ਪੂਨਮ ਕਾਂਗੜਾ ਹਲਕੇ ਦਾਖੇ ਦੇ ਪਿੰਡ ਵਿਰਕ ਪੁੱਜੀ
ਪਿੰਡ ਵਾਸੀਆਂ ਨੇ ਕੀਤਾ ਸਨਮਾਨ ਮੁੱਲਾਂਪੁਰ ਦਾਖਾ 10 ਜੂਨ (ਸਤਵਿੰਦਰ ਸਿੰਘ ਗਿੱਲ) : ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਅੱਜ ਜ਼ਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਨਾਲ ਸਬੰਧਤ ਪਿੰਡਾਂ ਅੰਦਰ ਵੱਖ - ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਪਹੁੰਚੇ । ਉਪਰੰਤ ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਵਿਰਕ ਚ ਪੱਤਰਕਾਰ ਨਸੀਬ ਸਿੰਘ ਵਿਰਕ ਦੇ ਨਿਵਾਸ ਸਥਾਨ ਤੇ ਪੁੱਜੇ ਜਿੱਥੇ ਪੱਤਰਕਾਰ ਨਸੀਬ ਸਿੰਘ ਵਿਰਕ ਨੇ ਉਹਨਾਂ ਦਾ ਸਨਮਾਨ ਕੀਤਾ। ਇਸ ਮੌਕੇ ਮੈਡਮ....
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ  ਇਕ ਹੋਰ ਨਵੇ ਬਲਾਕ ਦੀ ਉਸਾਰੀ ਲਈ 9.72 ਕਰੋੜ ਦੀ ਰਾਸ਼ੀ ਜਾਰੀ : ਸੇਖੋਂ
2 ਮਹੀਨੇ ਤੱਕ ਬਿਲਡਿੰਗ ਦੀ ਉਸਾਰੀ ਸ਼ੁਰੂ ਹੋਵੇਗੀ ਫਰੀਦਕੋਟ 10 ਜੂਨ : ਜ਼ਿਲ੍ਹਾ ਵਾਸੀਆਂ ਦੀ ਸਹੂਲਤ ਤੇ ਵੱਖ ਵੱਖ ਵਿਭਾਗਾਂ ਦੀ ਮੰਗ ਤੇ ਲੋਕਾਂ ਨੂੰ ਸਾਰੇ ਵਿਭਾਗਾਂ ਦੀਆਂ ਸੇਵਾਵਾਂ ਇਕ ਇਮਾਰਤ ਵਿਚ ਦੇਣ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ 9.72 ਕਰੋੜ ਦੀ ਰਾਸ਼ੀ ਨਾਲ ਇਕ ਹੋਰ ਨਵੇਂ ਬਲਾਕ ਦੀ ਉਸਾਰੀ ਕੀਤੀ ਜਾਵੇਗੀ ਤਾਂ ਜੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬਾਹਰ ਰਹਿ ਗਏ ਜ਼ਿਲੇ ਦੇ ਵੱਖ ਵੱਖ ਥਾਵਾਂ ਤੇ ਸਥਾਪਿਤ ਵਿਭਾਗਾਂ ਦੇ ਦਫਤਰ ਇਸ ਬਿਲਡਿੰਗ ਵਿਚ ਲਿਆਂਦੇ ਜਾ....
ਸਪੀਕਰ ਸੰਧਵਾਂ ਨੇ ਰੈਡ ਕਰਾਸ ਸਪੈਸ਼ਲ ਸਕੂਲ ਦੇ ਸਮਰ ਕੈਂਪ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ
ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਫਰੀਦਕੋਟ 10 ਜੂਨ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਰੈਡ ਕਰਾਸ ਸਪੈਸ਼ਲ ਸਕੂਲ ਦੇ ਸਮਰ ਕੈਂਪ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ । ਇਸ ਦੌਰਾਨ ਉਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਮਿਹਨਤ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਕੇ ਉਤਸ਼ਾਹਿਤ ਕੀਤਾ । ਉਨ੍ਹਾਂ ਕਿਹਾ ਕਿ ਇਹ ਰੈੱਡ ਕਰਾਸ ਸੰਸਥਾ ਲਈ ਪੈਸੇ ਤੇ ਹੋਰ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਕੱਤਰ....
“ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 307 ਵਾਂ ਸ਼ਹੀਦੀ ਦਿਹਾੜਾ
ਭਵਨ ਰਕਬਾ ਵਿਖੇ ਪੂਰਨ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ” ਮੁੱਲਾਂਪੁਰ ਦਾਖਾ, 9 ਜੂਨ : ਭਵਨ ਰਕਬਾ ਵਿਖੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 307 ਵਾਂ ਸ਼ਹੀਦੀ ਦਿਹਾੜਾ ਬਾਬਾ ਬੰਦਾ ਸਿੰਘ ਬਹਾਦਰ ਅੰਤਰ-ਰਾਸ਼ਟਰੀ ਫਾਊਂਡੇਸ਼ਨ ਅਤੇ ਵੈਰਾਗੀ ਮਹਾਂ-ਮੰਡਲ ਪੰਜਾਬ ਵੱਲੋਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਅਰਦਾਸ ਉਪਰੰਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਬਲਦੇਵ ਬਾਵਾ ਕਨਵੀਨਰ ਬਾਬਾ ਬੰਦਾ ਸਿੰਘ ਬਹਾਦਰ ਅੰਤਰ-ਰਾਸ਼ਟਰੀ....
ਪੀ.ਏ.ਯੂ. ਵਿਚ ਜੁੜੇ ਰਾਸ਼ਟਰੀ ਪੱਧਰ ਦੇ ਮਾਹਿਰਾਂ ਨੇ ਪਰਾਲੀ ਦੀ ਸੰਭਾਲ ਬਾਰੇ ਕੀਤੀਆਂ ਵਿਚਾਰਾਂ
ਮਾਹਿਰਾਂ ਨੇ ਪਰਾਲੀ ਨੂੰ ਸਮੱਸਿਆ ਨਹੀਂ ਬਲਕਿ ਸਰੋਤ ਸਮਝਣ ਦਾ ਹੋਕਾ ਦਿੱਤਾ ਲੁਧਿਆਣਾ 9 ਜੂਨ : ਅੱਜ ਪੀ ਏ ਯੂ ਦੇ ਪਾਲ ਆਡੀਟੋਰੀਅਮ ਵਿਚ ਪਰਾਲੀ ਦੀ ਸੰਭਾਲ ਦੇ ਮੁੱਦਿਆਂ ਅਤੇ ਭਵਿੱਖ ਦੀ ਦਿਸਾ ਨਿਰਧਾਰਤ ਕਰਨ ਲਈ ਇਕ ਗੋਸਟੀ ਕਰਵਾਈ ਗਈ| ਇਸ ਵਿਚ ਦੇਸ ਭਰ ਦੇ ਖੇਤੀ ਮਾਹਿਰਾਂ, ਉੱਚ ਖੇਤੀ ਅਧਿਕਾਰੀਆਂ , ਕਿਸਾਨਾਂ ਅਤੇ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਭਾਗ ਲਿਆ| ਆਰੰਭਕ ਸੈਸਨ ਵਿੱਚ ਸ੍ਰੀ ਕੇ ਏ ਪੀ ਸਿਨਹਾ, ਵਧੀਕ ਮੁੱਖ ਸਕੱਤਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਸਰਕਾਰ, ਸ੍ਰੀਮਤੀ ਐੱਸ....
ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ
ਲੁਧਿਆਣਾ, 09 ਜੂਨ : ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਈਟਸ (ਐਨ.ਸੀ.ਪੀ.ਸੀ.ਆਰ.) ਵਲੋਂ ਪ੍ਰਾਪਤ ਪੱਤਰ 'ਤੇ ਕਾਰਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤੇ ਕਾਰਵਾਈ ਕਰਦੇ ਹੋਏ ਜਿਲ੍ਹੇ ਵਿੱਚ 1 ਜੂਨ, 2023 ਤੋਂ 30 ਜੂਨ, 2023 ਤੱਕ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਲੁਧਿਆਣਾ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿਲ੍ਹਾ ਲੁਧਿਆਣਾ ਵਿੱਚ 5 ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵੱਲੋ ਅੱਜ ਵੱਖ....