ਮਾਲਵਾ

ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਉਪਰਾਲੇ : ਵਧੀਕ ਡਿਪਟੀ ਕਮਿਸ਼ਨਰ
ਰੋਜਗਾਰ ਮੇਲੇ ਦੌਰਾਨ 337 ਪ੍ਰਾਰਥੀਆਂ ਨੇ ਰਜਿਸਟਰੇਸ਼ਨ ਕਰਵਾਈ, 114 ਉਮੀਦਵਾਰਾਂ ਦੀ ਹੋਈ ਚੋਣ ਫ਼ਾਜ਼ਿਲਕਾ, 8 ਜੂਨ : ਬੇਰੋਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨੌਜਵਾਨਾਂ ਨੂੰ ਰੋਜਗਾਰ ਦੇ ਅਵਸਰ ਦੇਣ ਲਈ ਲਗਾਤਾਰ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ....
ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਉਤਪਾਦਕਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਬੈਚ 12-06-2023 ਤੋਂ ਸ਼ੁਰੂ : ਬਰਾੜ
ਫ਼ਰੀਦਕੋਟ 8 ਜੂਨ : ਡਿਪਟੀ ਡਾਇਰੈਕਟਰ ਡੇਅਰੀ ਫਰੀਦਕੋਟ ਸ਼੍ਰੀ ਨਿਰਵੈਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕੁਲਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਅਰੀ ਸਿਖਲਾਈ ਦਾ ਬੈਚ 12 ਜੂਨ 2023 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦੀ ਕੌਂਸਲਿੰਗ ਮਿਤੀ 9 ਜੂਨ 2023 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ.212 , ਡੀ.ਸੀ.ਕੰਪਲੈਕਸ ਵਿਖੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਜੋ ਪੇਂਡੂ ਪਿਛੋਕੜ ਦਾ ਹੋਵੇ, ਘੱਟੋ-ਘੱਟ 5 ਪਾਸ ਹੋਵੇ....
ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਵਣ ਵਿਭਾਗ ਦੀਆਂ ਜ਼ਮੀਨਾਂ ਦੀ ਨਿਸ਼ਾਨਦੇਹੀ ਕਰਕੇ ਲਗਾਈਆਂ ਜਾਣਗੀਆਂ ਬੁਰਜੀਆਂ : ਜੱਸੀ ਸੋਹੀਆਂ ਵਾਲਾ ਪਟਿਆਲਾ, 7 ਜੂਨ : ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜੱਸੀ ਸੋਹੀਆਂ ਵਾਲਾ ਨੇ ਅੱਜ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਦਫ਼ਤਰ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਜ਼ਿਲ੍ਹਾ ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ ਅਤੇ ਰੇਂਜ ਅਫ਼ਸਰ ਮਨਦੀਪ ਸਿੰਘ, ਸਵਰਨ ਸਿੰਘ, ਇਕਬਾਲ ਸਿੰਘ, ਅਮਨਦੀਪ ਸਿੰਘ ਅਤੇ ਸੋਮ ਨਾਥ ਅਤੇ ਬਿਕਰਮਜੀਤ ਸਿੰਘ ਇਨਵੈਸਟੀਗੇਟਰ, ਦਫ਼ਤਰ ਉਪ ਅਰਥ ਅਤੇ ਅੰਕੜਾ....
ਆਈ.ਟੀ.ਆਈ. ਵਿਖੇ ਲੱਗੇ ਪਲੇਸਮੈਂਟ ਕੈਂਪ 'ਚ 238 ਉਮੀਦਵਾਰਾਂ ਦੀ ਨੌਕਰੀ ਲਈ ਹੋਈ ਚੋਣ
ਪਟਿਆਲਾ, 7 ਜੂਨ : ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਨੁਰਾਗ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾ 'ਤੇ ਬਿਊਰੋ ਵੱਲੋਂ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਆਈ.ਟੀ.ਆਈ. ਲੜਕੇ ਨਾਭਾ ਰੋਡ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ 'ਚ ਨਾਮੀ ਕੰਪਨੀਆਂਦੇ ਨੁਮਾਇੰਦਿਆਂ ਵੱਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ 238 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ। ਅਨੁਰਾਗ ਗੁਪਤਾ ਨੇ ਦੱਸਿਆ ਕਿ ਇਸ ਕੈਂਪ ਵਿਚ ਮਾਧਵ ਗਰੁੱਪ, ਜੇ.ਐਸ.ਡਬਲਿਊ, ਗੋਦਰੇਜ....
ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਤਹਿਤ ਮੁਹੱਈਆ ਕਰਵਾਈ ਜਾਂਦੀ ਹੈ 40-60 ਪ੍ਰਤੀਸ਼ਤ ਸਬਸਿਡੀ
ਮਾਲੇਰਕੋਟਲਾ 07 ਜੂਨ : ਮੱਛੀ ਪਾਲਣ ਦਾ ਧੰਦਾ ਖੇਤੀਬਾੜੀ ਵਿਭਿੰਨਤਾ ਵਿੱਚ ਆਪਣਾ ਅਹਿਮ ਰੋਲ ਅਦਾ ਕਰ ਰਿਹਾ ਹੈ। ਇਸ ਧੰਦੇ ਤੋਂ ਸਹਿਜੇ ਹੀ ਕਿਸਾਨ 1.0 ਲੱਖ ਤੋਂ 1.50 ਲੱਖ ਰੁਪਏ ਪ੍ਰਤੀ ਏਕੜ ਆਮਦਨ ਪ੍ਰਾਪਤ ਕਰ ਰਹੇ ਹਨ। ਇਸ ਗੱਲ ਦੀ ਜਾਣਕਾਰੀ ਸਹਾਇਕ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਨੇ ਦਿੱਤੀ । ਉਨ੍ਹਾਂ ਨੇ ਅੱਗੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਮਤਸੱਯ ਸੰਪਦਾ ਯੋਜਨਾ (PMMSY) ਤਹਿਤ ਪਲੇਨ/ਪੱਧਰ ਜ਼ਮੀਨ ਤੇ ਨਵੇਂ ਮੱਛੀ ਪਾਲਣ ਤਲਾਅ ਦੀ ਉਸਾਰੀ ਲਈ ਯੂਨਿਟ ਕਾਰਟ 11.0 ਲੱਖ....
ਜ਼ਿਲ੍ਹਾ ਬਰਨਾਲਾ ਦੀ ਪਹਿਲੀ ਕਿਸਾਨ ਉਤਪਾਦਕ ਕੰਪਨੀ ਬਣੀ ਮਾਤਾ ਭਾਗੋ ਵਿਮੈਨ ਫਾਰਮਰ ਪ੍ਰੋਡਿਊਸਰ ਕੰਪਨੀ
ਡਿਪਟੀ ਕਮਿਸ਼ਨਰ ਨੇ ਔਰਤਾਂ ਨੂੰ ਲੈਪਟਾਪ, ਟੈਬਲੇਟ ਤੇ ਪ੍ਰਿੰਟਰ ਸੌਂਪੇ ਬਰਨਾਲਾ, 7 ਜੂਨ : ਜ਼ਿਲ੍ਹਾ ਬਰਨਾਲਾ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਮਾਤਾ ਭਾਗੋ ਵਿਮੈਨ ਫਾਰਮਰ ਪ੍ਰੋਡਿਊਸਰ ਕੰਪਨੀ ਸਥਾਪਿਤ ਕੀਤੀ ਗਈ ਹੈ। ਇਸ ਕੰਪਨੀ ਨਾਲ ਜੁੜੀਆਂ ਔਰਤਾਂ ਵਲੋਂ ਆਪਣੇ ਲਾਈਸੈਂਸ 'ਤੇ ਸਰੋਂ ਦਾ ਤੇਲ, ਖਾਧ ਤੇ ਹੋਰ ਉਤਪਾਦ ਵੇਚੇ ਜਾਣਗੇ ਤੇ ਆਪਣੀ ਆਮਦਨ ਵਿੱਚ ਵਾਧਾ ਕੀਤਾ ਜਾਵੇਗਾ। ਇਸ ਕੰਪਨੀ ਵਿਚ 300 ਤੋਂ ਵੱਧ ਔਰਤਾਂ ਸ਼ਾਮਲ ਹਨ। ਅੱਜ ਇਨ੍ਹਾਂ ਔਰਤਾਂ ਨੂੰ ਆਪਣੀ ਕੰਪਨੀ ਅਤੇ ਕੰਮਕਾਜ ਨਾਲ ਸਬੰਧਤ....
ਬਰਨਾਲੇ ਦੇ ਪਿੰਡਾਂ ਦਾ ਨਹਿਰੀ ਪਾਈਪਲਾਈਨ ਦਾ ਕੋਈ ਕੰਮ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ: ਮੀਤ ਹੇਅਰ
ਖੇਡ ਮੰਤਰੀ ਨੇ ਪਿੰਡ ਬਡਬਰ ਅਤੇ ਹਰੀਗੜ੍ਹ ਵਿੱਚ 73 ਲੱਖ ਦੀ ਲਾਗਤ ਵਾਲੇ ਸਪੋਰਟਸ ਪਾਰਕਾਂ ਦੇ ਨੀਂਹ ਪੱਥਰ ਰੱਖੇ ਕਿਹਾ, ਪਿੰਡ ਹਰੀਗੜ੍ਹ ਤੋਂ ਨਹਿਰੀ ਮੋਘੇ ਦੀ ਸਹੂਲਤ ਛੇਤੀ ਧਨੌਲਾ, 7 ਜੂਨ : ਬਰਨਾਲਾ ਦੇ ਪਿੰਡਾਂ ਵਿੱਚ ਜਿੱਥੇ ਨੌਜਵਾਨੀ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਸਪੋਰਟਸ ਪਾਰਕ ਬਣਾਏ ਜਾ ਰਹੇ ਹਨ, ਓਥੇ ਪਿੰਡਾਂ ਵਿੱਚ ਨਹਿਰੀ ਕੰਮਾਂ ਅਤੇ ਬੁਨਿਆਦੀ ਸਹੂਲਤਾਂ 'ਤੇ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। ਇਹ ਪ੍ਰਗਟਾਵਾ ਖੇਡ, ਯੁਵਕ ਸੇਵਾਵਾਂ ਤੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ....
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫਤ ਤਿਆਰੀ ਲਈ ਇੱਕ ਹੋਰ ਆਖਰੀ ਮੌਕਾ
ਫਾਜ਼ਿਲਕਾ, 7 ਜੂਨ : ਸੀ—ਪਾਈਟ ਕੈਂਪ ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਇੰਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸੀ—ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਜੋ ਯੁਵਕ 17 ਅਪ੍ਰੈਲ 2023 ਨੂੰ ਹੋਈ ਫੌਜ਼ ਦੀ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ।ਉਨ੍ਹਾਂ ਯੁਵਕਾਂ ਦੀ ਫਿਜ਼ੀਕਲ ਦੀ ਤਿਆਰੀ 5 ਮਈ 2023 ਤੋਂ ਲਗਾਤਾਰ ਚੱਲ ਰਹੀ ਹੈ।ਫਿਜ਼ੀਕਲ ਦੀ ਤਿਆਰੀ ਕਰਨ ਦੇ ਲਈ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸਵੇਰੇ 7:30 ਵਜੇ ਤੋਂ 11....
ਖੇਤੀ ਮਾਹਿਰਾਂ ਵੱਲੋਂ ਪਿੰਡ ਖਾਰਾ ਅਤੇ ਵਾੜਾ ਦਰਾਕਾ ਵਿਖੇ ਨਰਮੇਂ ਦੇ ਖੇਤਾਂ ਦਾ ਸਰਵੇਖਣ
ਫ਼ਰੀਦਕੋਟ 7 ਜੂਨ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਨਰਮੇਂ ਦੀ ਫਸਲ ਵਾਲੇ ਖੇਤਾਂ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ। ਇਸੇ ਲੜੀ ਅਧੀਨ ਡਾ. ਗਿੱਲ ਅਤੇ ਉਨ੍ਹਾਂ ਦੀ ਟੀਮ ਜਿਸ ਵਿੱਚ ਡਾ. ਗੁਰਿੰਦਰਪਾਲ ਸਿੰਘ ਖੇਤੀਬਾੜੀ ਅਫਸਰ (ਟਰੇਨਿੰਗ), ਡਾ. ਗੁਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਬੀਜ), ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਟੀ....
ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋ ਬਾਲ ਮਜ਼ਦੂਰੀ ਨੂੰ ਰੋਕਣ ਸਬੰਧੀ ਕੀਤਾ ਗਿਆ ਜਾਗਰੂਕ
ਫਰੀਦਕੋਟ 7 ਜੂਨ : ਡਿਪਟੀ ਕਮਿਸਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਫਰੀਦਕੋਟ ਵਿਖੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਅਮਨਦੀਪ ਸਿੰਘ ਸੋਢੀ ਦੀ ਯੋਗ ਅਗਵਾਈ ਵਿੱਚ ਪ੍ਰੋਟੈਕਸ਼ਨ ਅਫਸਰ (ਆਈ.ਸੀ) ਸੁਖਮੰਦਰ ਸਿੰਘ ਵੱਲੋਂ ਵੱਖ ਵੱਖ ਦੁਕਾਨਾਂ ਅਤੇ ਹੋਰ ਥਾਵਾਂ ਤੇ ਜਾ ਕੇ ਬਾਲ ਮਜ਼ਦੂਰੀ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 14 ਸਾਲ ਤੋ ਘੱਟ ਉਮਰ ਦੇ ਬੱਚਿਆ ਤੋ ਮਜ਼ਦੂਰੀ ਕਰਵਾਉਣਾ ਗੈਰ ਕਾਨੂੰਨੀ ਹੈ ਅਤੇ ਖਤਰਨਾਕ ਕਿੱਤਿਆ ਜਿਵੇ ਕਿ ਭੱਠੇ,ਫੈਕਟਰੀਆਂ ਆਦਿ ਵਿੱਚ 18....
ਡਿਪਟੀ ਕਮਿਸ਼ਨ ਨੇ ਜਿਲ੍ਹੇ ਦੀਆਂ 02 ਇਕਾਈਆਂ ਨੂੰ ਸਰਟੀਫਿਕੇਟ ਆਫ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੇ
ਫਰੀਦਕੋਟ 7 ਜੂਨ : ਉਦਯੋਗ ਤੇ ਪ੍ਰਸਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਰਾਈਟ ਟੂ ਬਿਜ਼ਨਸ ਐਕਟ- 2020 ਤਹਿਤ ਬਿਲਡਿੰਗ ਪਲਾਨ, ਫਰੇਡ ਲਾਈਸੈਸ, ਸੀ.ਐਲ.ਯੂ. ਫਾਈਰ ਐਨ.ਓ.ਸੀ ਅਤੇ ਡਿਪਟੀ ਡਾਇਰੈਕਟਰ ਫੈਕਟਰੀਜ਼ ਵੱਲੋਂ ਬਿਲਡਿੰਗ ਪਲਾਨ ਅਪਰੂਪ ਅਤੇ ਸੋਂਪ ਐਕਟ ਅਧੀਨ ਰਜਿਸਟ੍ਰੇਸ਼ਨ ਕਰਨ ਸਬੰਧੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ ਅਤੇ ਸ੍ਰੀ ਸੁਖਮਿੰਦਰ ਸਿੰਘ ਰੇਖੀ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਫਰੀਦਕੋਟ ਵੱਲੋ 02 ਇਕਾਈਆਂ ਨੂੰ ਸਰਟੀਫਿਕੇਟ ਆਫ ਇੰਨ....
ਪੰਜਾਬ ਸਰਕਾਰ ਨੇ ਮੈਨੂੰ ਬਦਨਾਮ ਕਰਨ ਲਈ ਮੇਰੇ ਭਾਸ਼ਣ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ : ਬਾਜਵਾ
ਪਟਿਆਲਾ 7 ਜੂਨ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਨੇ ਮੈਨੂੰ ਬਦਨਾਮ ਕਰਨ ਲਈ ਅਜੀਤ ਅਖਬਾਰ ਦੇ ਦਫਤਰ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ। ਮੈਂ ਕਦੇ ਵੀ ਦਲਿਤ, ਐ ਸੀ, ਬੀ ਸੀ ਜਾਂ ਉ ਬੀ ਸੀ ਭਾਈਚਾਰੇ ਵਿਰੁੱਧ ਇਕ ਵੀ ਸ਼ਬਦ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਫਾਈਨਾਂਸ ਮਨਿਸਟਰ ਹਰਪਾਲ ਚੀਮਾ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਮੇਰੇ 'ਤੇ ਅਜਿਹੇ....
8ਵੀਂ, 10ਵੀਂ ਅਤੇ 12ਵੀਂ ਦੀ ਮੈਰਿਟ ਵਾਲੇ ਬੱਚਿਆਂ ਦਾ ਪੰਜਾਬ ਵਿਧਾਨ ਸਭਾ ’ਚ ਹੋਵੇਗਾ ਸਨਮਾਨ : ਧਾਲੀਵਾਲ
ਆਖਿਆ! 18 ਬੱਚਿਆਂ ਨੂੰ ਦਿੱਤੀ ਜਾਵੇਗੀ 31-31 ਹਜਾਰ ਰੁਪਏ ਦੀ ਨਗਦ ਰਾਸ਼ੀ ਕੋਟਕਪੂਰਾ, 7 ਜੂਨ : ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਆਪਣੇ ਹਲਕੇ ਅਧੀਨ ਆਉਂਦੀਆਂ 8ਵੀਂ, 10ਵੀਂ ਅਤੇ 12ਵੀਂ ਦੀਆਂ ਪੰਜਾਬ ਪੱਧਰ ’ਤੇ ਪੁਜੀਸ਼ਨਾ ਹਾਸਲ ਕਰਨ ਅਰਥਾਤ ਮੈਰਿਟ ਸੂਚੀ ’ਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਵਿਦਿਆਰਥੀ-ਵਿਦਿਆਰਥਣਾ ਨੂੰ 31-31 ਹਜਾਰ ਰੁਪਏ ਨਗਦ ਇਨਾਮ ਦੇ ਕੇ ਸਨਮਾਨਿਤ ਕਰਨ ਦੀ ਪ੍ਰਕਿਰਿਆ ਪੰਜਾਬ ਵਿਧਾਨ ਸਭਾ ਵਿੱਚ ਨਿਭਾਈ ਜਾਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਪੀਕਰ....
ਆਬੋ ਹਵਾ, ਪਾਣੀ ਤੇ ਵਾਤਾਵਰਨ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਨਿੱਜੀ ਜ਼ਿੰਮੇਵਾਰੀ : ਸੀਚੇਵਾਲ
ਬਠਿੰਡਾ, 7 ਜੂਨ : ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਸਥਾਨਕ ਏਮਜ਼ ਦੇ ਆਯੂਸ਼, ਓਪੀਡੀ ਤੇ ਐਮਰਜੈਂਸੀ ਵਾਰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵਲੋਂ ੳਪੀਡੀ ਵਿਖੇ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਵੀ ਜਾਣਿਆ। ਇਸ ਉਪਰੰਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਏਮਜ਼ ਦੇ ਡਾਇਰੈਕਟਰ ਪ੍ਰੋ: ਡਾ. ਡੀਕੇ ਸਿੰਘ ਸਮੇਤ ਡਾਕਟਰੀ ਸਟਾਫ਼ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਤੇ ਏਮਜ਼ ਅਤੇ ਡਾਕਟਰਾਂ ਵਲੋਂ ਮਰੀਜ਼ਾਂ ਨੂੰ....
ਪੰਜਾਬ ਚ ਪਹਿਲੀ ਆਈਡੀਆ ਲੈਬ ਦਾ ਸਥਾਪਤ ਹੋਣਾ ਮਾਲਵੇ ਲਈ ਮਾਣ ਵਾਲੀ ਗੱਲ : ਹਰਜੋਤ ਬੈਂਸ
ਬਠਿੰਡਾ, 7 ਜੂਨ : ਸੂਬੇ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਪੰਜਾਬ ਦੀ ਪਲੇਠੀ ਬੀਸੀਐਲ ਇੰਡਸਟ੍ਰੀਜ਼ ਲਿਮ. ਦੁਆਰਾ 56 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਬੀਸੀਐਲ ਏਆਈਸੀਟੀਈ ਆਈਡੀਆ ਲੈਬ ਦਾ ਆਨ-ਲਾਇਨ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਰੋੜੀ ਵਲੋਂ ਇੱਥੇ ਪਹੁੰਚ ਕੇ ਉਦਘਾਟਨ ਕੀਤਾ ਗਿਆ। ਆਲ ਇੰਡੀਆ ਕਾਊਂਸਲ ਫਾਰ....