ਮਾਲਵਾ

ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਵਿਸ਼ਾਲ ਧਰਨਾ ਦਿੱਤਾ
ਸੰਗਰੂਰ, 7 ਜੂਨ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਪੰਜਾਬ ਭਰ ਚੋਂ ਵਿਸ਼ਾਲ ਕਾਫ਼ਲਿਆਂ ਦੇ ਰੂਪ ਵਿੱਚ ਸੰਗਰੂਰ ਪੁੱਜੇ ਹਜ਼ਾਰਾਂ ਪੇਂਡੂ ਅਤੇ ਖੇਤ ਮਜ਼ਦੂਰਾਂ, ਜਿਨ੍ਹਾਂ ਵਿੱਚ ਭਾਰੀ ਗਿਣਤੀ ਇਸਤਰੀਆਂ ਵੀ ਸ਼ਾਮਲ ਸਨ, ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਬੇਜ਼ਮੀਨੇ-ਸਾਧਨਹੀਨ ਪੇਂਡੂ ਮਜ਼ਦੂਰ ਵਰਗ ਦੀਆਂ ਅਹਿਮ ਤੇ ਹੱਕੀ ਮੰਗਾਂ ਦੀ ਲਗਾਤਾਰ ਕੀਤੀ ਜਾ ਰਹੀ ਅਣਦੇਖੀ ਵਿਰੁੱਧ ਅੱਜ ਮੁੱਖ ਮੰਤਰੀ ਦੀ ਸੰਗਰੂਰ ਵਿਚਲੀ ਕੋਠੀ ਅੱਗੇ ਵਿਸ਼ਾਲ ਧਰਨਾ ਦਿੱਤਾ। ਇਸ ਮੌਕੇ....
ਜੈਤੋ ਦੀ ਜੰਮਪਲ ਲੜਕੀ ਕੈਨੇਡਾ ਦੀ ਟੋਰਾਂਟੋ ਪੁਲੀਸ ਵਿੱਚ ਹੋਈ ਭਰਤੀ
ਜੈਤੋ, 7 ਜੂਨ : ਜੈਤੋ ਸਬ-ਡਵੀਜ਼ਨ ਅਧੀਨ ਆਉਂਦੇ ਪਿੰਡ ਬੁਰਜ ਹਰੀਕਾ ਦੀ ਜੰਮਪਲ ਲੜਕੀ ਹਰਪ੍ਰੀਤ ਕੌਰ ਬਰਾੜ ਪੁੱਤਰੀ ਡਾਕਟਰ ਸਤਨਾਮ ਸਿੰਘ ਖਾਲਸਾ ਨੇ ਕੈਨੇਡਾ ਦੀ ਟੋਰਾਂਟੋ ਪੁਲੀਸ ਵਿੱਚ ਭਰਤੀ ਹੋ ਕੇ ਪਿੰਡ ਤੇ ਜ਼ਿਲ੍ਹਾ ਫ਼ਰੀਦਕੋਟ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਸਾਹਿਤਕਾਰ ਸਤਨਾਮ ਸਿੰਘ ਬੁਰਜ ਹਰੀਕਾ ਨੇ ਦੱਸਿਆ ਕਿ ਡਾਕਟਰ ਸਤਨਾਮ ਸਿੰਘ ਖਾਲਸਾ ਪੁੱਤਰ ਤੇਜਾ ਸਿੰਘ ਅਕਾਲੀ ਪਿੰਡ ਦਾ ਬੇਹੱਦ ਸ਼ਰੀਫ ਇਮਾਨਦਾਰ ਤੇ ਮਿਹਨਤੀ ਪਰਿਵਾਰ ਹੈ। ਪਰਿਵਾਰ ਦੀ ਲੜਕੀ ਦੀ ਇਸ....
ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ.) ਇਕਾਈ ਮੰਡਿਆਣੀ ਦੀ ਹੋਈ ਚੋਣ 
ਮੁੱਲਾਂਪੁਰ ਦਾਖਾ 7 ਜੂਨ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ.)ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੇ ਆਗੂਆਂ- ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਜਸਦੇਵ ਸਿੰਘ ਲਲਤੋਂ, ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ,ਖਜ਼ਾਨਚੀ ਅਮਰੀਕ ਸਿੰਘ ਤਲਵੰਡੀ ਅਤੇ ਗੁਰਸੇਵਕ ਸਿੰਘ ਸੋਨੀ ਸਵੱਦੀ ਦੀ ਅਗਵਾਈ ਤੇ ਨਿਗਰਾਨੀ ਹੇਠ ; ਮੰਡਿਆਣੀ ਇਕਾਈ ਦੇ ਮੈਂਬਰਾਂ ਤੇ ਹਮਦਰਦਾਂ ਦੀ ਭਰਵੀਂ ਇਕੱਤਰਤਾ ਹੋਈ, ਜਿਸਨੂੰ ਉਪਰੋਕਤ ਆਗੂਆਂ ਨੇ ਬਕਾਇਦਾ ਰੂਪ 'ਚ ਸੰਬੋਧਨ ਕੀਤਾ l ਯੂਨੀਅਨ ਦੇ ਆਗੂਆਂ....
ਪੰਜਾਬ ਖੇਤੀ ਯੂਨੀਵਰਸਿਟੀ ਦੇ ਸੇਵਾਮੁਕਤ ਪ੍ਰੋਫੈਸਰ ਤੇ ਲੇਖਕ ਡਾ. ਸਾਧੂ ਸਿੰਘ ਦੀ ਸਵੈ ਜੀਵਨੀ ‘ਕੋਈ ਸਮਝੌਤਾ ਨਹੀਂ’ ਸਰੀ (ਕੈਨੇਡਾ) ਵਿੱਚ ਲੋਕ ਅਰਪਨ
ਲੁਧਿਆਣਾ, 7 ਜੂਨ : ਸਰੀ (ਕੈਨੇਡਾ) ਵੱਸਦੇ ਨਾਮਵਰ ਵਿਦਵਾਨ ਲੇਖਕ ਤੇ ਪੰਜਾਬ ਖੇਤੀ ਯੂਨੀਵਰਸਿਟੀ ਦੇ ਭਾਸ਼ਾਵਾਂ ਤੇ ਪੱਤਰਕਾਰੀ ਵਿਭਾਗ ਵਿੱਚੋਂ ਸੇਵਾ ਮੁਕਤ ਅਧਿਆਪਕ ਡਾ. ਸਾਧੂ ਸਿੰਘ ਦੀ ਪੁਸਤਕ ‘ਕੋਈ ਸਮਝੌਤਾ ਨਹੀਂ’ ਸਰੀ(ਕੈਨੇਡਾ) ਵਿੱਚ ਲੋਕ ਹਵਾਲੇ ਕੀਤੀ ਗਈ ਹੈ। ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵੱਲੋਂ ਨਾਮਵਰ ਵਿਦਵਾਨ ਡਾ. ਸਾਧੂ ਸਿੰਘ ਦੀ ਨਵ-ਪ੍ਰਕਾਸ਼ਿਤ ਸਵੈ ਜੀਵਨੀ ‘ਕੋਈ ਸਮਝੌਤਾ ਨਹੀਂ’ ਲੋਕ ਅਰਪਨ ਕਰਨ ਅਤੇ ਇਸ ਉੱਪਰ ਵਿਚਾਰ ਚਰਚਾ ਕਰਨ ਲਈ ਪ੍ਰੋਗਰੈਸਿਵ ਕਲਚਰਲ ਸੈਂਟਰ ਸਰੀ ਵਿਖੇ ਸਮਾਗਮ....
ਪੰਜਾਬ ਛੇਤੀ ਹੀ ਸਿਹਤ, ਸਿੱਖਿਆ, ਬਿਜਲੀ ਤੇ ਰੋਜ਼ਗਾਰ ਦੇ ਖੇਤਰ ਵਿਚ ਮੋਹਰੀ ਸੂਬਾ ਹੋਵੇਗਾ : ਮੁੱਖ ਮੰਤਰੀ ਮਾਨ 
ਮੁੱਖ ਮੰਤਰੀ ਵੱਲੋਂ ਇਕ ਸਾਲ ਦੇ ਅੰਦਰ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ ਆਉਂਦੇ ਦਿਨਾਂ ਵਿਚ 75-100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ 15 ਅਗਸਤ ਤੱਕ 15 ‘ਸਕੂਲ ਆਫ ਐਮੀਨੈਂਸ’ ਹੋਣਗੇ ਸਥਾਪਤ ਵਿਰੋਧੀ ਧਿਰਾਂ ਦੇ ਲੀਡਰਾਂ ਨੂੰ ਪੰਜਾਬੀਆਂ ਦੇ ਮਨੋ ਲੱਥ ਚੁੱਕੇ ਲੋਕਾਂ ਦੀ ‘ਜੁੰਡਲੀ’ ਦੱਸਿਆ ਪਿਛਲੇ ਸਮੇਂ ਵਿਚ ਭ੍ਰਿਸ਼ਟ ਸਰਕਾਰਾਂ ਨੇ ਸੂਬੇ ਦਾ ਭੱਠਾ ਬਿਠਾ ਦਿੱਤਾ ਐਸ.ਏ.ਐਸ.ਨਗਰ, 7 ਜੂਨ : ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਪੰਜਾਬ....
ਵਿਜੀਲੈਂਸ ਟੀਮ ਨੇ ਸਾਬਕਾ ਕੈਬਨਿਟ ਮੰਤਰੀ ਸਿੰਗਲਾ ਦੇ ਘਰ ਮਾਰਿਆ ਛਾਪਾ, ਦੋ ਘੰਟੇ ਚੱਲੀ ਛਾਪੇਮਾਰੀ 
ਪਟਿਆਲਾ, 06 ਜੂਨ : ਵਿਜੀਲੈਂਸ ਦੀ ਟੀਮ ਕਾਂਗਰਸ ਸਰਕਾਰ ਦੌਰਾਨ ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੇ ਘਰ ਪਹੁੰਚੀ। ਵਿਜੀਲੈਂਸ ਟੀਮ ਨੇ ਸਿੰਗਲਾ ਦੀ ਰਿਹਾਇਸ਼ ਪਟਿਆਲਾ ਵਿਖੇ ਛਾਪਾ ਮਾਰਿਆ। ਵਿਜੀਲੈਂਸ ਬਿਊਰੋ ਦੀ ਛਾਪੇਮਾਰੀ ਕਰੀਬ ਦੋ ਘੰਟੇ ਚੱਲੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਨਾ ਤਾਂ ਕਿਸੇ ਬੰਦੇ ਨੂੰ ਘਰ ਅੰਦਰ ਵੜਨ ਦਿੱਤਾ ਅਤੇ ਨਾ ਹੀ ਘਰ ਤੋਂ ਬਾਹਰ ਨਿਕਲਣ ਦਿੱਤਾ। ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਸਿੰਗਲਾ ਦਾ ਇੱਕ ਦੋਸਤ ਘਰ ਪਹੁੰਚਿਆ, ਪਰ ਉਸ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਗਿਆ।....
ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਅੱਡਾ ਚੌਕੀਮਾਨ ਵਲੋਂ ਭਾਜਪਾ ਦੇ ਲੀਡਰ ਬ੍ਰਿਜ ਭੂਸਨ ਦਾ ਪੁਤਲਾ ਫੂਕਿਆ
ਚੌਂਕੀਮਾਨ 06 ਜੂਨ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ ਮਜਦੂਰ ਯੂਨੀਅਨ ਪੰਜਾਬ ਅੱਡਾ ਚੌਂਕੀਮਾਨ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾ ਦੀ ਪ੍ਰਧਾਨਗੀ ਹੇਠ ਹਰਿਆਣੇ ਤੋਂ ਭਾਜਪਾ ਦੇ ਮੰਤਰੀ ਬ੍ਰਿਜ ਭੂਸਨ ਨੇ ਪਹਿਲਵਾਨ ਧੀਆਂ ਜੋ ਦੇਸ ਲਈ ਗੋਲਡਨ ਤਗ਼ਮੇ ਜਿੱਤ ਕੇ ਭਾਰਤ ਦਾ ਨਾਮ ਪੂਰੀ ਦੁਨੀਆ ਤੇ ਉੱਚਾ ਕਰਨ ਵਾਲੀਆਂ ਨੂੰ ਮਾਨਸਿਕ ਅਤੇ ਸਰੀਰਕ ਤੌਰ ਤੇ ਧੀਆਂ ਨੂੰ ਦੁਖੀ ਕਾਰਨ ਵਾਲੇ ਨਿਕੰਮੇ ਲੀਡਰ ਦਾ ਪੁਤਲਾ ਅੱਡਾ ਚੌਕੀਮਾਨ ਦੇ ਚੌਕ ਵਿਚਾਲੇ ਫੂਕਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪ੍ਰਧਾਨ....
ਇਫਕੋ ਦੀਆਂ ਨੈਨੋ ਖਾਦਾਂ ਫਸਲਾਂ ਲਈ ਵਰਦਾਨ : ਹਿਮਾਂਸ਼ੂ ਜੈਨ
ਇਫਕੋ ਵੱਲੋਂ ਨੈਨੋ ਯੂਰੀਆ ਤੇ ਨੈਨੋ ਡੀ.ਏ.ਪੀ. ਸਬੰਧੀ ਪਿੰਡ ਜਲਵੇੜਾ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ ਫ਼ਤਹਿਗੜ੍ਹ ਸਾਹਿਬ, 06 ਜੂਨ : ਇਫਕੇ ਦੀਆਂ ਖਾਦਾਂ ਖੇਤੀਬਾੜੀ ਲਈ ਵਰਦਾਨ ਸਾਬਤ ਹੋ ਰਹੀਆਂ ਹਨ ਕਿਉਂਕਿ ਇਨ੍ਹਾਂ ਦੀ ਵਰਤੋਂ ਨਾਲ ਜਿਥੇ ਖੇਤੀ ਖਰਚੇ ਘੱਟਦੇ ਹਨ ਉਥੇ ਹੀ ਇਸ ਦਾ ਵਾਤਾਵਰਣ ਤੇ ਵੀ ਮਾੜਾ ਪ੍ਰਭਾਵ ਨਹੀਂ ਪੈਂਦਾ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਦੇਸ਼ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਇਫਕੋ ਦੀਆਂ ਖਾਦਾਂ ਵਰਤਣ ਨੂੰ ਤਰਜ਼ੀਹ ਦਿੱਤੀ ਜਾਵੇ। ਇਹ ਪ੍ਰਗਟਾਵਾ ਇਫਕੋ ਦੇ ਫੀਲਡ ਅਫਸਰ....
ਪਿੰਡਾਂ ਦੇ ਨੌਜਵਾਨਾਂ ਤੇ ਔਰਤਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਕੋਰਸ 12 ਜੂਨ ਤੋਂ : ਡਿਪਟੀ ਡਾਇਰੈਕਟਰ
ਫ਼ਤਹਿਗੜ੍ਹ ਸਾਹਿਬ, 06 ਜੂਨ : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੋਰਜ਼ਗਾਰ ਨੌਜਵਾਨਾਂ ਤੇ ਔਰਤਾਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ 12 ਜੂਨ ਤੋਂ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਡੇਅਰੀ ਦੇ ਧੰਦੇ ਨੂੰ ਉਤਸਾਹਤ ਕਰਨਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਉਮੀਦਵਾਰਾਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਅਤੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ....
ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਵਿਖੇ ਭਲਕੇ ਲੱਗੇਗਾ ਰੋਜ਼ਗਾਰ ਮੇਲਾ 
ਬਰਨਾਲਾ, 6 ਜੂਨ : ਬਰਨਾਲਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 7 ਜੂਨ 2023 (ਦਿਨ ਬੁੱਧਵਾਰ) ਨੂੰ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਰੋਜ਼ਗਾਰ ਅਫਸਰ ਬਰਨਾਲਾ ਸ੍ਰੀ ਗੁਰਤੇਜ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਬੁੱਧਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ, ਨੇੜੇ ਡੀ.ਸੀ ਦਫਤਰ ਬਰਨਾਲਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਬਹੁਤ ਸਾਰੀਆਂ ਕੰਪਨੀਆਂ ਜਿਵੇਂ ਕਿ ਅਜਾਇਲ, ਸ਼ੇਅਰ ਇੰਡੀਆ ਫਿੰਨਕੈਪ ਪ੍ਰਾਈਵੇਟ ਲਿਮ., ਐਲ.ਆਈ.ਸੀ....
ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਦਾ ਆਯੋਜਨ
ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਬੈਕ ਅਧਿਕਾਰੀ ਹੇਠਲੇ ਪੱਧਰ ਤੱਕ ਲਾਗੂ ਕਰਨ ਨੂੰ ਯਕੀਨੀ ਬਣਾਉਣ- ਸਹਾਇਕ ਕਮਿਸ਼ਨਰ ਫਾਜ਼ਿਲਕਾ 6 ਜੂਨ : ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਸਹਾਇਕ ਕਮਿਸ਼ਨਰ ਫਾਜ਼ਿਲਕਾ ਸਾਰੰਗਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਭਾਰਤੀ ਰਿਜਰਵ ਬੈਂਕ ਦੇ ਏਜੀਐੱਮ ਵਿਨੋਦ ਕੁਮਾਰ, ਨਾਬਾਰਡ ਦੇ ਜ਼ਿਲ੍ਹਾ ਵਿਕਾਸ ਪ੍ਰਬੰਧਕ ਸ਼੍ਰੀ ਅਸ਼ਵਨੀ ਕੁਮਾਰ, ਪੰਜਾਬ ਨੈਸ਼ਨਲ ਬੈਂਕ ਦੇ ਲੀਡ ਜ਼ਿਲ੍ਹਾ ਮੈਨੇਜਰ ਮਨੀਸ਼....
ਬੱਚਿਆਂ ਦੇ ਰਾਸ਼ਟਰੀ ਬਹਾਦਰੀ ਅਵਾਰਡ ਲਈ ਅਰਜ਼ੀਆਂ ਦੀ ਮੰਗ
ਮੁਕੰਮਲ ਅਰਜ਼ੀਆਂ 3 ਅਕਤੂਬਰ, 2023 ਤੱਕ ਭੇਜੀਆਂ ਜਾਣ : ਡਿਪਟੀ ਕਮਿਸ਼ਨਰ ਫ਼ਰੀਦਕੋਟ 06 ਜੂਨ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਬਾਲ ਭਲਾਈ ਕੌਂਸਲ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇੰਡੀਅਨ ਕੌਂਸਲ ਆਫ ਚਾਈਲਡ ਵੈਲਫੇਅਰ (ਆਈ.ਸੀ.ਸੀ.ਡਬਲਿਊ) ਨਵੀਂ ਦਿੱਲੀ ਵੱਲੋਂ 6 ਤੋਂ 18 ਸਾਲ ਦੇ ਬੱਚੇ ਜਿਨ੍ਹਾਂ ਨੇ ਕੋਈ ਵਿਸ਼ੇਸ਼ ਬਹਾਦਰੀ ਦਾ ਕੰਮ ਕੀਤਾ ਹੋਵੇ, ਉਨ੍ਹਾਂ ਬੱਚਿਆਂ ਨੂੰ ਕੌਂਸਲ ਵੱਲੋਂ ਸਾਲ 2023 ਲਈ ਰਾਸ਼ਟਰੀ ਬਹਾਦਰੀ ਅਵਾਰਡ ਦੇਣ ਦੀ ਯੋਜਨਾ ਹੈ। ਇਸ ਸਕੀਮ ਅਧੀਨ ਜਿਨ੍ਹਾਂ ਬੱਚਿਆਂ ਨੇ 1 ਜੁਲਾਈ....
ਸਪੀਕਰ ਕੁਲਤਾਰ ਸੰਧਵਾਂ ਵੱਲੋ ਪਿੰਡ ਵਾੜਾ ਦਰਾਕਾ ਵਿਖੇ ਗਲੀਆਂ ਵਿੱਚ ਇੰਟਰਲਾਕਿੰਗ ਟਾਇਲਾਂ ਦੇ ਕੰਮ ਦਾ ਉਦਘਾਟਨ
ਕੋਟਕਪੂਰਾ 6 ਜੂਨ : ਸ਼ਹਿਰਾਂ ਦੇ ਵਿਕਾਸ ਦੇ ਨਾਲ-ਨਾਲ ਪੇਂਡੂ ਖੇਤਰਾਂ ਦਾ ਵੀ ਬਹੁਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਇਨ੍ਹਾਂ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਵਾੜਾ ਦਰਾਕਾ ਵਿਖੇ ਗਲੀਆਂ ਵਿੱਚ ਇੰਟਰਲਾਕਿੰਗ ਟਾਇਲਾਂ ਲਗਵਾਉਣ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ....
ਪੰਜਾਬ ਸਰਕਾਰ ਵੱਲੋਂ ਜਿਲ੍ਹੇ ਦੇ 11232 ਵਿਦਿਆਰਥੀਆਂ ਦੀ ਵਰਦੀ ਲਈ 67.39 ਲੱਖ ਰੁਪਏ ਦੀ ਰਾਸ਼ੀ ਜਾਰੀ-ਵਿਧਾਇਕ ਸੇਖੋਂ
ਫਰੀਦਕੋਟ 6 ਜੂਨ : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਦਿਆ ਦੇ ਮਿਆਰ ਨੂੰ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਫਰੀਦਕੋਟ ਦੇ ਸਕੂਲੀ ਵਿਦਿਆਰਥੀਆਂ ਦੀ ਵਰਦੀ ਲਈ ਪ੍ਰਤੀ ਵਿਦਿਆਰਥੀ 600/- ਰੁਪਏ ਦੇ ਹਿਸਾਬ ਨਾਲ ਬਜਟ ਅਲਾਟਮੈਂਟ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਪ੍ਰੀ-ਪ੍ਰਾਇਮਰੀ ਜਮਾਤ ਦੇ 8719 ਵਿਦਿਆਰਥੀ (ਲੜਕੇ ਅਤੇ ਲੜਕੀਆਂ) ਲਈ 52,31....
ਨਗਰ ਸੁਧਾਰ ਟਰੱਸਟ ਦੀਆਂ ਜਾਇਦਾਦਾਂ ਦੀ ਰਾਖਵੀਂ ਕੀਮਤ ਤੈਅ ਕਰਨ ਸਬੰਧੀ ਮੀਟਿੰਗ ਹੋਈ
ਸ਼ਹਿਰ ਦੀ ਬਿਹਤਰੀ ਅਤੇ ਇਸ ਨੂੰ ਸੁੰਦਰ ਬਣਾਉਣ ਲਈ ਹੋਇਆ ਵਿਚਾਰ-ਵਟਾਂਦਰਾ ਫਰੀਦਕੋਟ 6 ਜੂਨ : ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੀਆਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੀ ਸਾਲ 2023-24 ਲਈ ਰਾਖਵੀਂ ਕੀਮਤ ਤੈਅ ਕਰਨ ਸਬੰਧੀ ਗਠਿਤ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮਾਣਯੋਗ ਸੰਸਦ ਮੁਹੰਮਦ ਸਦੀਕ ,ਵਿਧਾਇਕ ਗੁਰਦਿੱਤ ਸਿੰਘ ਸੇਖੋਂ ,ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ,ਮਾਲ ਵਿਭਾਗ ਅਤੇ ਟਰੱਸਟ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਹੋਈ ਇਸ....