ਮਾਲਵਾ

ਸ੍ਰੀ ਮੁਕਤਸਰ ਸਾਹਿਬ ਵਿੱਚ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਪਤੀ-ਪਤਨੀ ਦੀ ਮੌਤ, ਪੋਤੇ ਦੀਆਂ ਦੋਵੇਂ ਲੱਤਾਂ ਅਤੇ ਬਾਹਾਂ ਟੁੱਟੀਆਂ
ਸ੍ਰੀ ਮੁਕਤਸਰ ਸਾਹਿਬ,26 ਮਈ : ਜਲਾਲਾਬਾਦ ਰੋਡ ਸਥਿਤ ਰਿਲਾਇੰਸ ਪੰਪ ਦੇ ਬਿਲਕੁਲ ਸਾਹਮਣੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਜਿਸ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਪੋਤਾ ਗੰਭੀਰ ਜ਼ਖ਼ਮੀ ਹੋ ਗਿਆ। ਲੜਕੇ ਦੀਆਂ ਦੋਵੇਂ ਬਾਹਾਂ ਅਤੇ ਲੱਤਾਂ ਟੁੱਟ ਗਈਆਂ, ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਚਾਲਕ ਦਰਸ਼ਨ ਸਿੰਘ (70) ਵਾਸੀ ਪਿੰਡ ਬਧਾਈ ਸ੍ਰੀ ਮੁਕਤਸਰ ਸਾਹਿਬ ਵਾਸੀ ਜਲਾਲਾਬਾਦ ਰੋਡ ਤੋਂ ਰਿਲਾਇੰਸ ਪੰਪ....
ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ  ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ 
ਮੁੱਲਾਂਪੁਰ ਦਾਖਾ, 26 ਮਈ (ਸਤਵਿੰਦਰ ਸਿੰਘ ਗਿੱਲ) : ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ 417ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ, ਅਮਨ ਪਾਰਕ, ਨਿਊ ਰਾਜਗੁਰੂ ਨਗਰ, ਮੁੱਲਾਪੁਰ ਦਾਖਾ - ਲੁਧਿਆਣਾ ਰੋਡ ਵਿਖੇ ਪਿੰਡ ਦੀ ਸੰਗਤ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਰੋਜ ਤੋਂ ਆਰੰਭ ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪਹਿਲਾਂ ਨਗਰ ਦੇ ਬੱਚਿਆਂ ਵੱਲੋਂ ਗੁਰੂ ਜਸ ਗਾਇਨ....
ਦਾਖਾ 'ਚ ਨੈਸ਼ਨਲ ਹਾਈਵੇਅ 'ਤੇ 2 ਕਰੋੜ ਨਾਲ ਬਣੇਗਾ ਪੈਦਲ ਚੱਲਣ ਵਾਲਾ ਪੁਲ
ਸੁਖਵਿੰਦਰ ਢੋਲਣ ਦੀ ਸਖ਼ਤ ਮਿਹਨਤ ਦਾ ਨਤੀਜਾ ਸਰਕਾਰੀ ਸਕੂਲ ਦਾਖਾ ਦੇ ਵਿਦਿਆਰਥੀ ਬੇਹੱਦ ਖ਼ੁਸ਼ ਮੁੱਲਾਂਪੁਰ ਦਾਖਾ, 26 ਮਈ (ਸਤਵਿੰਦਰ ਸਿੰਘ ਗਿੱਲ) : ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਨੇ ਲੁਧਿਆਣਾ ਤੋਂ ਤਲਵੰਡੀ ਤੱਕ ਇਕ ਪ੍ਰਾਈਵੇਟ ਕੰਪਨੀ ਨੂੰ ਠੇਕਾ ਦੇ ਕੇ ਹਰ ਚੌਕ 'ਚ ਪੁਲਾਂ ਦਾ ਨਿਰਮਾਣ ਤੇ ਪੁਲਾਂ ਦੁਆਲੇ ਸਰਵਿਸ ਲੇਨ ਬਣਾਉਣ ਦਾ ਕੰਮ ਕਰਵਾਇਆ ਪਰ ਇਸ ਸ਼ਾਹਰਾਹ 'ਤੇ ਪੈਂਦੇ ਸ਼ਹਿਰਾਂ ਦੀ ਭੀੜ-ਭਾੜ ਦੇ ਬਾਵਜੂਦ ਪੈਦਲ ਚੱਲਣ ਵਾਲਾ ਪੁਲ ਬਣਾਉਣਾ 'ਭੁੱਲ' ਗਏ। ਮੁੱਲਾਂਪੁਰ ਦਾਖਾ ਵੀ ਉਨ੍ਹਾਂ ਸ਼ਹਿਰਾਂ....
2024 ਦੀਆਂ ਲੋਕ ਸਭਾ ਚੋਣਾਂ ਲਈ ਭਾਰਤੀ ਜੰਨਤਾ ਪਾਰਟੀ ਹੋਈ ਪੱਬਾਂ ਭਾਰ
30 ਮਈ ਤੋਂ 30 ਜੂਨ ਤੱਕ ਭਾਜਪਾ ਵਿੱਢੇਗੀ ਜਨ ਸਪੰਰਕ ਮੁਹਿੰਮ ਮੁੱਲਾਂਪੁਰ ਦਾਖਾ, 26 ਮਈ (ਸਤਵਿੰਦਰ ਸਿੰਘ ਗਿੱਲ) : ਭਾਰਤੀ ਜਨਤਾ ਪਾਰਟੀ ਜਿਲ੍ਹਾ ਜਗਰਾਉਂ ਦੀ ਕਾਰਜਕਾਰਨੀ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਮੇਜਰ ਸਿੰਘ ਦੇਤਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਅਤੇ ਸਾਬਕਾ ਵਿਧਾਇਕ ਜਲੰਧਰ ਕੇ.ਡੀ. ਭੰਡਾਰੀ ਨੇ ਸ਼ਮੂਲੀਅਤ ਕੀਤੀ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੇ.ਡੀ. ਭੰਡਾਰੀ ਨੇ ਕਿਹਾ ਕਿ ਰਾਜਸਥਾਨ ਨੂੰ ਪਾਣੀ ਦੀ ਇੱਕ ਬੂੰਦ ਵੀ....
ਜ਼ਿਲ੍ਹਾ ਹਸਪਤਾਲ ਵਿਚ ਦੂਰਬੀਨ ਤੇ ਲੇਜ਼ਰ ਨਾਲ ਕੀਤੇ ਜਾ ਰਹੇ ਹਨ ਜਨਰਲ ਆਪਰੇਸ਼ਨ : ਡਾ. ਵਿਨੀਤ ਕੰਬੋਜ
ਜਨਰਲ ਸਰਜਰੀ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਮੋਹਾਲੀ, 25 ਮਈ : ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚ ਵੱਖ-ਵੱਖ ਬੀਮਾਰੀਆਂ ਦੇ ਜਨਰਲ ਆਪਰੇਸ਼ਨ ਸਫ਼ਲਤਾਪੂਰਵਕ ਤੇ ਤਸੱਲੀਬਖ਼ਸ਼ ਢੰਗ ਨਾਲ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਹਸਪਤਾਲ ਦੇ ਜਨਰਲ ਅਤੇ ਲੈਪਰੋਸਕੋਪਿਕ ਸਰਜਨ ਡਾ. ਵਿਨੀਤ ਕੰਬੋਜ ਨੇ ਦਸਿਆ ਕਿ ਸਿਵਲ ਸਰਜਨ ਡਾ. ਰੁਪਿੰਦਰ ਗਿੱਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ.ਚੀਮਾ ਦੀ ਅਗਵਾਈ ਹੇਠ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਵਿਚ ਕੋਈ ਕਸਰ ਬਾਕੀ....
ਕਣਕ ਦੀ ਖ੍ਰੀਦ ਦਾ ਸੀਜ਼ਨ ਪ੍ਰਭਾਵਸ਼ਾਲੀ ਖ੍ਰੀਦ ਪ੍ਰਬੰਧਾਂ ਸਦਕਾ ਸਫ਼ਲਤਾਪੂਰਵਕ ਸੰਪੰਨ
ਮੋਗਾ ਦੇ ਕਿਸਾਨਾਂ ਨੂੰ ਕਣਕ ਦੀ 1462 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ ਸੀਜ਼ਨ ਦੌਰਾਨ 692702 ਮੀਟ੍ਰਿਕ ਟਨ ਕਣਕ ਦੀ ਕੀਤੀ ਖ੍ਰੀਦ-ਡਿਪਟੀ ਕਮਿਸ਼ਨਰ ਮੋਗਾ, 26 ਮਈ : ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਕਣਕ ਦੇ 2023-24 ਦੇ ਵਰਤਮਾਨ ਸੀਜਨ ਦੌਰਾਨ 1462 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਇਸ ਸਾਲ ਦਾ ਕਣਕ ਦੀ ਖ੍ਰੀਦ ਦਾ ਸੀਜ਼ਨ ਕਿਸਾਨਾਂ ਨੂੰ ਵਧੀਆ ਖ੍ਰੀਦ ਸਹੂਲਤਾਂ ਮੁਹੱਈਆ ਕਰਵਾਉਣ ਕਰਕੇ ਸਫ਼ਲਤਾਪੂਰਵਕ ਸੰਪੰਨ ਹੋ ਗਿਆ ਹੈ। ਜਦ ਕਿ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 692702....
ਪ੍ਰੋਟੀਨ ਅਤੇ ਬੀ-12 ਵਿਟਾਮਿਨ ਨਾਲ ਭਰਪੂਰ ਹੁੰਦਾ ਹੈ ਬੱਕਰੀ ਦਾ ਮੀਟ, ਧੰਦਾ ਅਪਣਾ ਕੇ ਹੋ ਸਕਦੀ ਚੋਖੀ ਕਮਾਈ
ਬੱਕਰੀ ਪਾਲਣ ਦੇ ਧੰਦੇ ਵਿੱਚ ਨਿਪੁੰਨਤਾ ਲਈ ਵਿਭਾਗ ਦੇ ਰਿਹੈ ਟ੍ਰੇਨਿੰਗਾਂ-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ, 26 ਮਈ : ਅੱਜ ਦੇ ਯੁੱਗ ਵਿੱਚ ਵਾਹੀਯੋਗ ਜ਼ਮੀਨ ਘਟਦੀ ਜਾ ਰਹੀ ਹੈ ਅਤੇ ਵੱਡੇ ਦੁਧਾਰੂ ਪਸ਼ੂਆਂ ਦੀ ਸਾਂਭ ਸੰਭਾਲ, ਪਾਲਣ ਪੋਸ਼ਣ ਕਰਨ ਵਿੱਚ ਦਿੱਕਤ ਆ ਰਹੀ ਹੈ। ਇਸ ਸਮੇਂ ਕਿਸਾਨ ਬੱਕਰੀ ਪਾਲਣ ਦਾ ਧੰਦਾ ਅਪਣਾ ਕੇ ਚੋਖਾ ਮੁਨਾਫ਼ਾ ਕਮਾ ਸਕਦੇ ਹਨ। ਬੱਕਰੀ ਪਾਲਣ ਦਾ ਧੰਦਾ ਹੁਣ ਫਾਰਮ ਦੇ ਰੂਪ ਵਿੱਚ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਜਾਨਵਰ ਪੰਜਾਬ ਦੇ ਵਾਤਾਵਰਨ ਦੇ ਅਨੁਕੂਲ ਹੈ। ਬੱਕਰੀ ਸਾਲ ਵਿੱਚ....
ਬਾਰਵੀਂ ਦੀ ਪ੍ਰੀਖਿਆ ’ਚ ਜ਼ਿਲ੍ਹੇ ’ਚੋਂ ਪਹਿਲਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਯਤਨਾਂ ਨੂੰ ਸਫ਼ਲਤਾ ਮਿਲਣੀ ਸ਼ੁਰੂ: ਵਰਜੀਤ ਵਾਲੀਆ ਕਾਰਜਕਾਰੀ ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਸੰਗਰੂਰ, 26 ਮਈ : ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ ਦੋ ਵਿਦਿਆਰਥਣਾਂ ਸਿਮਰਜੀਤ ਕੌਰ ਅਤੇ ਅੰਜਲੀ ਰਾਣੀ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚੋਂ ਕ੍ਰਮਵਾਰ ਪਹਿਲਾ ਤੇ ਤੀਜਾ....
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਾਰੇ ਕੀਤਾ ਜਾਗਰੂਕ ਫ਼ਤਹਿਗੜ੍ਹ ਸਾਹਿਬ, 26 ਮਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਕੂਲਾਂ ਤੇ ਕਾਲਜਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਕੈਰੀਅਰ ਦੀ ਤਿਆਰੀ ਕਰਨ ਅਤੇ ਪੜ੍ਹਾਈ ਪੂਰੀ ਹੋਣ ਉਪਰੰਤ ਰੋਜ਼ਗਾਰ ਹਾਸਲ ਕਰਨ ਲਈ ਜਾਗਰੂਕ ਕਰਨ ਵਾਸਤੇ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਦੀ ਅਗਵਾਈ ਹੇਠ ਮਾਤਾ ਗੁਜਰੀ....
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 30 ਮਈ ਨੂੰ
ਕੈਂਪ ਦੌਰਾਨ ਗਰੈਮ ਟਰੈਂਗ ਵੱਲੋਂ ਡਰੋਨ ਪਾਇਲਟ ਦੀ ਕੀਤੀ ਜਾਵੇਗੀ ਭਰਤੀ ਫ਼ਤਹਿਗੜ੍ਹ ਸਾਹਿਬ, 26 ਮਈ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 30 ਮਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਫਤਹਿਗੜ੍ਹ ਸਾਹਿਬ ਨਾਲ ਸਬੰਧਤ ਪ੍ਰਾਈਵੇਟ ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਗਰੈਮ ਟਰੈਂਗ (Garam Trang) ਵੱਲੋਂ ਡਰੋਨ....
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਮੁੱਖ ਲੋੜ : ਖੇਤੀ ਮਾਹਰ
ਖੇਤੀਬਾੜੀ ਵਿਭਾਗ ਵੱਲੋਂ ਦਾਣਾ ਮੰਡੀ ਖਮਾਣੋਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਲਈ ਕਰਵਾਈ ਕਿਸਾਨ ਗੋਸ਼ਟੀ ਖਮਾਣੋਂ, 26 ਮਈ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਾਣਾ ਮੰਡੀ ਖਮਾਣੋਂ ਵਿਖੇ ਆਤਮਾ ਸਕੀਮ ਅਧੀਨ ਬਲਾਕ ਪੱਧਰੀ ਕਿਸਾਨ ਗੋਸ਼ਟੀ ਕਰਵਾਈ ਗ। ਜਿਸ ਵਿੱਚ ਵੱਖ-ਵੱਖ ਖੇਤੀ ਮਾਹਰਾਂ ਨੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਅਤਿ ਜਰੂਰੀ ਦੱਸਿਆ। ਇਸ ਕਿਸਾਨ ਗੋਸ਼ਟੀ ਵਿੱਚ ਖੇਤੀਬਾੜੀ ਅਫਸਰ ਡਾ: ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ....
ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 18 ਕਰੋੜ 53 ਲੱਖ 25 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ
569 ਲਾਭਪਾਤਰੀਆਂ ਦੇ ਖਾਤਿਆਂ 'ਚ ਕਰੀਬ 07 ਕਰੋੜ11 ਲੱਖ 76 ਹਜ਼ਾਰ ਰੁਪਏ ਦੀ ਰਾਸ਼ੀ ਕੀਤੀ ਜਾ ਚੁੱਕੀ ਹੈ ਟਰਾਂਸਫ਼ਰ : ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ 26 ਮਈ : ਜ਼ਿਲ੍ਹੇ 'ਚ ਹਰੇਕ ਵਿਅਕਤੀ ਦੇ ਸਿਰ 'ਤੇ ਪੱਕੀ ਛੱਤ ਦੇ ਟੀਚੇ ਨੂੰ ਪੂਰਾ ਕਰਨ ਲਈ ਸਥਾਨਿਕ ਸਰਕਾਰ ਵਿਭਾਗ ਅਧੀਨ ਚੱਲ ਰਹੀ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 1059 ਲਾਭਪਾਤਰੀਆਂ 18 ਕਰੋੜ 53 ਲੱਖ 25 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਡਾ ਮਨਦੀਪ ਕੌਰ....
ਸਤਿੰਦਰ ਨੂੰ ਜ਼ਮਾਨਤ ਮਿਲਣ 'ਤੇ ਖੁਸ਼ੀ ਮਨਾਈ, ਭਾਜਪਾ ਜਾਣਬੁੱਝ ਕੇ 'ਆਪ' ਆਗੂਆਂ ਨੂੰ ਉਲਝਾ ਰਹੀ ਹੈ - ਵਿਧਾਇਕ ਮਾਣੂੰਕੇ
ਜਗਰਾਓਂ, 26 ਮਈ : ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਮਾਨਯੋਗ ਕੋਰਟ ਤੋਂ ਜ਼ਮਾਨਤ ਮਿਲਣ ਦੀ ਖੁਸ਼ੀ ਵਿੱਚ ਹਲਕਾ ਜਗਰਾਉਂ ਦੇ ਜੁਝਾਰੂ ਵਲੰਟੀਅਰਾਂ ਨੇ ਅੱਜ ਮਠਿਆਈ ਵੰਡੀ ਅਤੇ ਉਹਨਾਂ ਖੁ਼ਸ਼ੀ 'ਚ ਖੀਵੇ ਹੁੰਦਿਆਂ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦਾ ਮੂੰਹ ਮਿੱਠ ਕਰਵਾਇਆ। ਇਸ ਮੌਕੇ ਸਮੂਹ ਵਲੰਟੀਅਰਾਂ ਨੂੰ ਵਧਾਈ ਦਿੰਦਿਆਂ ਬੀਬੀ ਮਾਣੂੰਕੇ ਨੇ ਆਖਿਆ ਕਿ ਚੰਦ 'ਤੇ ਚਿੱਕੜ ਸੁੱਟਣ ਨਾਲ, ਚੰਦ ਕਦੇ ਵੀ ਗੰਦਾ ਨਹੀਂ ਹੁੰਦਾ, ਸਗੋਂ ਦੂਜਿਆਂ 'ਤੇ ਚਿੱਕੜ ਸੁੱਟਣ ਵਾਲੇ....
ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਲੋਕ ਮੋਰਚਾ ਪੰਜਾਬ ਵੱਲੋਂ ਬਠਿੰਡਾ 'ਚ ਮਾਰਚ 
ਬਠਿੰਡਾ 26 ਮਈ : ਲੋਕ ਮੋਰਚਾ ਪੰਜਾਬ ਨੇ ਅੱਜ ਦਿੱਲੀ ਵਿਖੇ ਸੰਘਰਸ਼ ਕਰ ਰਹੀਆਂ ਪਹਿਲਵਾਨ ਕੁੜੀਆਂ ਦੇ ਹੱਕ ਵਿੱਚ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਸਜ਼ਾ ਦਵਾਉਣ ਲਈ ਬਠਿੰਡਾ ਜ਼ਿਲ੍ਹੇ ਦੇ ਇਤਿਹਾਸਿਕ ਪਿੰਡ ਵਿੱਚ ਮਾਰਚ ਕੱਢਿਆ ਅਤੇ ਆਮ ਲੋਕਾਂ ਨੂੰ ਇਸ ਸੰਘਰਸ਼ ਦੀ ਹਮਾਇਤ ਦਾ ਸੱਦਾ ਦਿੱਤਾ।ਮੋਰਚੇ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਇਸ ਮੌਕੇ ਕਿਹਾ ਕਿ ਸਰਕਾਰੀ ਸਰਪ੍ਰਸਤੀ ਹੇਠ ਖੁੱਲਾ ਫਿਰ ਰਹੇ ਜ਼ੋਰਾਵਰ ਜਰਵਾਣੇ ਖਿਲਾਫ਼ ਪਹਿਲਵਾਨ ਕੁੜੀਆਂ ਵੱਲੋਂ ਉਠਾਈ....
ਕਿਰਤੀ ਕਿਸਾਨ ਯੂਨੀਅਨ ਵੱਲੋਂ ਭਾਰਤ ਪਾਕਿਸਤਾਨ 'ਚ ਵਪਾਰ ਲਈ ਸੜਕੀ ਲਾਂਘੇ ਖੋਲ੍ਹਣ ਦੀ ਮੰਗ 
ਮੋਗਾ, 26 ਮਈ : ਕਿਰਤੀ ਕਿਸਾਨ ਯੂਨੀਅਨ ਵੱਲੋਂ ਮੋਗਾ ਵਿਖੇ ਕੀਤੀ ਰੈਲੀ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਹਰ ਖੇਤ ਤੱਕ ਨਹਿਰੀ ਪਾਣੀ-ਹਰ ਘਰ ਤੱਕ ਪੀਣ ਵਾਲਾ ਸਾਫ਼ ਪਾਣੀ, ਖੇਤੀ ਮਾਡਲ ਬਦਲਣ ਤੇ ਭਾਰਤ-ਪਾਕਿਸਤਾਨ ਵਪਾਰ ਲਈ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਲਾਂਘੇ ਖੋਲ੍ਹਣ ਵਰਗੀਆਂ ਅਹਿਮ ਮੰਗਾਂ ਚੁੱਕੀਆਂ। ਰੈਲੀ ਦੀ ਪ੍ਰਧਾਨਗੀ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਹਰਮੇਸ਼ ਸਿੰਘ ਢੇਸੀ, ਸਤਿਬੀਰ ਸਿੰਘ ਸੁਲਤਾਨੀ ਅਤੇ ਔਰਤ ਕਿਸਾਨ ਆਗੂ....