ਮਾਲਵਾ

ਜ਼ਿਲ੍ਹਾ ਪੁਲਿਸ ਵੱਲੋਂ ਦਫ਼ਤਰਾਂ ਵਿੱਚ ਆਉਣ ਸਮੇਂ ਸਾਇਕਲਾਂ ਦੀ ਵਰਤੋਂ ਨੂੰ ਤਰਜੀਹ ਦੇਣ ਦੀ ਨਿਵੇਕਲੀ ਪਹਿਲ ਸ਼ੁਰੂ: ਐਸ.ਐਸ.ਪੀ  
ਸੰਗਰੂਰ, 24 ਮਈ : ਜ਼ਿਲ੍ਹਾ ਪੁਲਿਸ ਸੰਗਰੂਰ ਦੇ ਕਰਮਚਾਰੀਆਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ, ਵਾਹਨਾਂ ਦੀ ਪਾਰਕਿੰਗ ਦੀ ਸਮੱਸਿਆ ਦੂਰ ਕਰਨ ਅਤੇ ਵਾਹਨਾਂ ਦੀ ਬਹੁਤਾਤ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋ ਅੱਜ ਇੱਕ ਨਿਵੇਕਲੀ ਸ਼ੁਰੂਆਤ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਹੈੱਡਕੁਆਰਟਰ ਵਿਖੇ ਵੱਖ ਵੱਖ ਦਫ਼ਤਰਾਂ ਵਿਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੇਂਜਰ ਸਾਇਕਲ ਤਕਸੀਮ....
ਜਗਰਾਉਂ 'ਚ ਅਪਾਹਜਾਂ ਦੀ ਮਦਦ ਲਈ ਲਗਾਇਆ ਕੈਂਪ, 150 ਤੋਂ ਵੱਧ ਲੋੜਵੰਦ ਲੋਕਾਂ ਨੇ ਕੀਤਾ ਅਪਲਾਈ 
ਜਗਰਾਉਂ, 24 ਮਈ : ਕੇਂਦਰੀ ਸਮਾਜ ਭਲਾਈ ਸਮੇਤ ਵੱਖ-ਵੱਖ ਵਿਭਾਗਾਂ ਨੂੰ ਨਾਲ ਲੈ ਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਜਗਰਾਉਂ ਦੇ ਵੱਖ-ਵੱਖ ਅੰਗਹੀਣਾਂ ਦੀ ਮਦਦ ਲਈ ਵਿਸ਼ੇਸ਼ ਕੈਂਪ ਲਗਾਇਆ, ਜਿਸ 'ਚ ਵੱਡੀ ਗਿਣਤੀ 'ਚ ਅੰਗਹੀਣ ਨਾਗਰਿਕਾਂ ਨੇ ਬਨਾਵਟੀ ਅੰਗ, ਕੁਰਸੀ, ਟਰਾਈਸਾਈਕਲ, ਕੰਨ ਮਸ਼ੀਨ, ਬੈਸਾਖੀਆਂ ਆਦਿ ਲੈਣ ਲਈ ਅਪਲਾਈ ਕੀਤਾ ਹੈ। ਕੈਂਪ ਦੌਰਾਨ ਸਰੀਰਕ ਤੌਰ ’ਤੇ ਅਪੰਗ ਬਜ਼ੁਰਗਾਂ, ਨੌਜਵਾਨਾਂ ਅਤੇ ਬੱਚਿਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਅਪੰਗਤਾ ਸਰਟੀਫਿਕੇਟ ਵੀ ਦਿੱਤੇ ਗਏ। ਇਸ....
PSEB ਦੀ 12ਵੀਂ ਕਲਾਸ ਵਿਚੋਂ ਸਰਦੂਲਗੜ੍ਹ ਦੀ ਸੁਜਾਨ ਕੌਰ 100 ਫ਼ੀਸਦੀ ਅੰਕ ਲੈਕੇ ਰਹੀ ਸੂਬੇ 'ਚੋਂ ਅੱਵਲ 
ਜੂਡੋ ਕਰਾਟੇ, ਮਾਰਸ਼ਲ ਆਰਟ, ਤਾਈਕਵਾਂਡੋ ਆਦਿ 'ਚ ਵੀ ਹੈ ਸੁਜਾਨ ਕੌਰ ਦੀ ਝੰਡੀ ਮਾਨਸਾ, 24 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੇ 12ਵੀਂ ਕਲਾਸ ਦੇ ਨਤੀਜੇ ਵਿਚੋਂ ਜ਼ਿਲਾ ਮਾਨਸਾ ਦੇ ਸਰਦੂਲਗੜ੍ਹ ਦੀ ਗਰੀਬ ਪਰਿਵਾਰ ਨਾਲ ਸਬੰਧਤ ਅਨੁਸੂਚਿਤ ਜਾਤੀ ਦੀ ਲੜਕੀ ਨੇ 500 ਵਿਚੋਂ 500 ਅੰਕ ਲੈ ਕੇ ਸੂਬੇ ਵਿਚ ਪਹਿਲੀ ਪੁਜੀਸ਼ਨ ਹਾਸਿਲ ਕੀਤੀ ਹੈ। ਸੁਜਾਨ ਕੌਰ ਪੁੱਤਰੀ ਨਿਰਮਲ ਸਿੰਘ ਦੀ ਇਸ ਪ੍ਰਾਪਤੀ ਨੂੰ ਲੈ ਕੇ ਉਸ ਦਾ ਪਰਿਵਾਰ, ਸਕੂਲ ਅਤੇ ਇਲਾਕੇ ਵਿਚ ਖੁਸ਼ੀ ਪਾਈ ਜਾ ਰਹੀ ਹੈ। ਸੁਜਾਨ ਕੌਰ ਪੜ੍ਹਾਈ....
ਪੰਜਾਬੀ ਸਾਹਿੱਤ ਸਿਰਜਕ ਤੇ ਵਿਦਵਾਨ ਅਧਿਆਪਕ ਪ੍ਰੋਃ ਪਿਆਰਾ ਸਿੰਘ ਭੋਗਲ ਦਾ ਵਿਛੋੜਾ ਦੁਖਦਾਈ : ਪ੍ਰੋ. ਗਿੱਲ
ਲੁਧਿਆਣਾ, 24 ਮਈ : ਨਿਰੰਤਰ ਜਗਦੀ ਤੇ ਮਘਦੀ ਜੋਤ ਦਾ ਨਾਮ ਸੀ ਪ੍ਰੋ. ਪਿਆਰਾ ਸਿੰਘ ਭੋਗਲ, ਜਿੰਨ੍ਹਾਂ ਨੇ ਸਾਹਿੱਤ ਸਿਰਜਣਾ, ਪੱਤਰਕਾਰੀ, ਸਾਹਿੱਤ ਅਧਿਆਪਕ ਤੇ ਸਿੱਖਿਆ ਅਦਾਰੇ ਸਥਾਪਤ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਇਆ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਜਲੰਧਰ ਵਿੱਚ ਪ੍ਰੋਃ ਰਿਆਰਾ ਸਿੰਘ ਭੋਗਲ ਦੇ ਦੇਹਾਂਤ ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਉਹ ਸਾਡੇ ਸਭ ਲਈ ਵੱਡੀ ਪ੍ਰੇਰਨਾ ਦਾ ਸੋਮਾ ਸਨ। ਜਲੰਧਰ ਵਿੱਚ ਉਨ੍ਹਾਂ ਦੇ ਯੂਨੀਵਰਸਲ ਕਾਲਿਜ....
ਬਠਿੰਡਾ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਕਾਮਰਸ 'ਚ ਕੀਤਾ ਟਾਪ
ਬਠਿੰਡਾ, 24 ਮਈ : ਸਥਾਨਕ ਸਿਪਾਹੀ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਅਧੀਨ 12 ਵੀਂ ਜਮਾਤ ਦੇ ਕਾਮਰਸ ਸਟਰੀਮ ਵਿੱਚ ਅੱਜ ਐਲਾਨੇ ਗਏ ਨਤੀਜਿਆਂ ਚ 500 ਵਿੱਚੋਂ 494 ਅੰਕ ਪ੍ਰਾਪਤ ਕਰਕੇ ਸੂਬੇ ਭਰ ਵਿੱਚ ਟਾਪ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸ੍ਰੀ ਸ਼ਿਵ ਪਾਲ ਗੋਇਲ ਨੇ ਦੱਸਿਆ ਕਿ ਇਸ ਵਿਦਿਆਰਥਣ ਨੇ ਜ਼ਿਲ੍ਹੇ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ....
ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ
ਪੰਜਾਬ ਸਰਕਾਰ ਨਸ਼ਾ ਪੀੜਤਾਂ ਦੇ ਸੁਧਾਰ ਲਈ ਖੋਲ੍ਹੇਗੀ 'ਪਰਿਵਰਤਨ ਕੇਂਦਰ' ਸਿਹਤ ਮੰਤਰੀ ਨੇ ਲੋਕਾਂ ਨੂੰ ਆਪਣੇ ਖੇਤਰਾਂ ਵਿੱਚ 'ਸਿਹਤ ਕਮੇਟੀਆਂ' ਬਣਾਉਣ ਲਈ ਕਿਹਾ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਾਕਾਥਨ ਅਤੇ ਸਾਈਕਲ ਰੈਲੀ ਵਿੱਚ ਸੈਂਕੜੇ ਨੌਜਵਾਨਾਂ ਨੇ ਕੀਤੀ ਸ਼ਮੂਲੀਅਤ ਸਰਾਭਾ (ਚਮਕੌਰ ਸਿੰਘ ਦਿਓਲ), 24 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਹੀਦ....
ਸ਼ਹਿਰ ਵਿੱਚ ਸ਼ੁਰੂ ਹੋਈ ਸਵੱਛਤਾ ਦੀ ਵਿਸ਼ੇਸ਼ ਮੁਹਿੰਮ "ਮੇਰੀ ਲਾਈਫ਼-ਮੇਰਾ ਸਵੱਛ ਸ਼ਹਿਰ" : ਕਾਰਜ ਸਾਧਕ ਅਫ਼ਸਰ
ਸ਼ਹਿਰ ਵਿੱਚ ਅਲੱਗ-ਅਲੱਗ ਸਥਾਨਾਂ ਉੱਤੇ ਸਥਾਪਿਤ ਕੀਤੇ ਜਾਣਗੇ ਆਰ.ਆਰ.ਆਰ.ਸੈਂਟਰ ਕੂੜਾ ਮੁਕਤ ਕਰਨ ਵਿੱਚ ਮੀਲ-ਪੱਥਰ ਸਾਬਤ ਹੋਵੇਗੀ ਇਹ ਮੁਹਿੰਮ - ਨਸ਼ਰੀਨ ਅਸ਼ਰਫ਼ ਅਬਦੁੱਲਾ ਆਰ.ਆਰ.ਆਰ.ਸੈਂਟਰਾਂ ਤੋਂ ਜ਼ਰੂਰਤਮੰਦ ਲੈ ਸਕਣਗੇ ਮੁਫ਼ਤ ਵਿੱਚ ਵਸਤੂਆਂ। ਮਾਲੇਰਕੋਟਲਾ 23 ਮਈ : ਮਾਲੇਰਕੋਟਲਾ ਵਿੱਚ ਸਵੱਛਤਾ ਦੀ ਵਿਸ਼ੇਸ਼ ਮੁਹਿੰਮ ਤਹਿਤ "ਮੇਰੀ ਲਾਈਫ਼-ਮੇਰਾ ਸਵੱਛ ਸ਼ਹਿਰ" ਅਭਿਆਨ ਚਲਾਇਆ ਜਾ ਰਿਹਾ ਹੈ । ਇਸ ਗੱਲ ਦੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਸ੍ਰੀ ਸ਼੍ਰੀ ਮਨਿੰਦਰਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ....
ਸਵੱਛ ਜਲ ਸੇ ਸੁਰੱਖਿਆ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਨੇ ਪ੍ਰਾਪਤ ਕੀਤਾ 100 ਫੀਸਦੀ ਟੀਚਾ
ਹਰ ਘਰ ਪਾਣੀ, ਹਰ ਘਰ ਸਫਾਈ ਮੁਹਿੰਮ ਪਟਿਆਲਾ 'ਚ ਹੋਈ ਸਫ਼ਲ-ਈਸ਼ਾ ਸਿੰਘਲ ਪਟਿਆਲਾ, 23 ਮਈ : ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਨੇ 'ਸਵੱਛ ਜਲ ਸੇ ਸੁਰੱਖਿਆ ਮੁਹਿੰਮ' ਤਹਿਤ ਪਟਿਆਲਾ ਜ਼ਿਲ੍ਹੇ ਨੇ 100 ਫੀਸਦੀ ਟੀਚਾ ਪ੍ਰਾਪਤ ਕੀਤਾ ਹੈ। ਏ.ਡੀ.ਸੀ. (ਦਿਹਾਤੀ ਵਿਕਾਸ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਵਿੱਚ ਸਵੱਛ ਜਲ ਸਪਲਾਈ ਕਰਨ ਲਈ ਵਚਨਬੱਧ ਹੈ। ਇਸੇ ਤਹਿਤ ਹੀ....
ਕੈਬਨਿਟ ਮੰਤਰੀ ਅਰੋੜਾ ਵੱਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ 2 ਕਰੋੜ ਦੀ ਗਰਾਂਟ ਦੇ ਪ੍ਰਵਾਨਗੀ ਪੱਤਰਾਂ ਦੀ ਵੰਡ
ਸੁਨਾਮ, 23 ਮਈ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਨਵੇਂ ਮਕਾਨਾਂ ਦੀ ਉਸਾਰੀ ਲਈ ਜਾਰੀ ਹੋਈਆਂ ਗਰਾਂਟਾਂ ਦੇ ਪ੍ਰਵਾਨਗੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਲੋਕਾਂ ਦੀ ਜ਼ਿੰਦਗੀ ਦੀ ਸਭ ਤੋਂ ਮਹੱਤਵਪੂਰਨ ਮਕਾਨ ਦੀ ਲੋੜ ਨੂੰ ਪੂਰਾ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ 114 ਲਾਭਪਾਤਰੀਆਂ ਲਈ ਕਰੀਬ 2 ਕਰੋੜ ਰੁਪਏ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ ਹਨ ਜਿਸ....
ਆਰ.ਟੀ.ਏ. ਲੁਧਿਆਣਾ ਵਲੋਂ ਸਕੂਲ ਬੱਸਾਂ ਦੀ ਲਗਾਤਾਰ ਚੈਕਿੰਗ ਜਾਰੀ
6 ਸਕੂਲ ਬੱਸਾਂ ਨੂੰ ਕੀਤਾ ਬੰਦ, 3 ਬੱਸਾਂ ਦੇ ਕੀਤੇ ਚਾਲਾਨ, 4 ਓਵਰਲੋਡ ਟਿੱਪਰ ਵੀ ਕੀਤੇ ਬੰਦ ਲੁਧਿਆਣਾ, 23 ਮਈ : ਸੇਫ ਸਕੂਲ ਵਾਹਨ ਸਕੀਮ ਤਹਿਤ ਸਕੱਤਰ ਆਰ.ਟੀ.ਏ., ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵਲੋਂ ਬੀਤੀ ਸਵੇਰ ਲੁਧਿਆਣਾ ਜ਼ਿਲ੍ਹੇ ਦੀਆਂ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਆਰ.ਟੀ.ਏ. ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਵਿੱਚ ਬੀ.ਸੀ.ਐਮ ਆਰਿਆ ਸਕੂਲ ਅਤੇ ਆਰ.ਐਸ. ਮਾਡਲ ਸਕੂਲ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਚੈਕਿੰਗ ਦੌਰਾਨ 6 ਸਕੂਲੀ ਬੱਸਾਂ....
ਵਿਧਾਇਕ ਬੱਗਾ ਨੇ ਵਾਰਡ ਨੰਬਰ 83 'ਚ ਲਾਈਫ ਲਾਈਨ ਪੂਲੀ ਵਾਲੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦੀ ਕਰਵਾਈ ਸ਼ੁਰੂਆਤ
ਕਿਹਾ! ਹਲਕੇ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਲੁਧਿਆਣਾ, 23 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਾਰਡ ਨੰਬਰ 83 'ਚ ਲਾਈਫ ਲਾਈਨ ਪੂਲੀ ਵਾਲੀ ਰੋਡ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਹਲਕੇ ਦੇ ਵਸਨੀਕ ਵੀ ਮੌਜੂਦ ਸਨ ਜਿਨ੍ਹਾਂ ਦਿਲ ਦੀਆਂ ਗਹਿਰਾਈਆਂ ਤੋਂ ਆਪਣੇ ਹਰਮਨ ਪਿਆਰੇ ਵਿਧਾਇਕ ਦਾ ਧੰਨਵਾਦ ਵੀ ਕੀਤਾ। ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੇ ਕਰੀਬ 15 ਸਾਲਾਂ ਤੋਂ ਇਸ ਸੜ੍ਹਕ ਦੀ ਕਿਸੇ ਨੇ....
ਪ੍ਰਧਾਨ ਸਿੱਧੂ ਦੀ ਦੇਖ-ਰੇਖ ਵਿੱਚ ਪੰਛੀਆਂ ਨੂੰ ਦਾਣਾ ਪਾਣੀ ਪਾਉਣ ਦੀ ਚਲਾਈ ਗਈ ਮੁਹਿੰਮ ਸ਼ਲਾਘਾਯੋਗ ਕਦਮ - ਚੇਅਰਮੈਨ ਮੱਕੜ
ਲੁਧਿਆਣਾ, 23 ਮਈ : ਧਾਰਮਿਕ ਏਕਤਾ ਵੈਲਫੇਅਰ ਸੁਸਾਇਟੀ ਰਜਿ ਦੇ ਪ੍ਰਧਾਨ ਸ੍ਰੀ ਅਜੈ ਕੁਮਾਰ ਸਿੱਧੂ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਵਲੋਂ ਵਾਰਡ ਨੰਬਰ 85 ਗਾਂਧੀ ਨਗਰ ਚਾਂਦ ਸਿਨੇਮਾ ਦੇ ਸਾਹਮਣੇ ਪੰਛੀ ਪਾਰਕ ਵਿੱਚ ਪੰਛੀਆਂ ਨੂੰ ਦਾਣਾ ਪਾਣੀ ਪਾਉਣ ਦਾ ਲੱਗਭਗ 2 ਸਾਲਾਂ ਤੋਂ ਅਭਿਆਨ ਸ਼ੁਰੂ ਕੀਤਾ ਹੋਇਆ ਹੈ। ਇਸ ਸਬੰਧ ਦੇ ਵਿੱਚ ਪੰਛੀਆਂ ਨੂੰ ਦਾਣਾ ਪਾਣੀ ਪਾਉਣ ਲਈ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ/ਚੇਅਰਮੈਨ ਵਿੱਤ ਅਤੇ ਯੋਜਨਾ ਕਮੇਟੀ ਸ਼ਰਨਪਾਲ ਸਿੰਘ ਮੱਕੜ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਤੇ....
ਟੀ.ਐੱਸ.ਪੀ.ਐੱਲ ਵੱਲੋਂ ਬਣਾਏ ਕਮਿਊਨਿਟੀ ਸੈਂਟਰ ਅਤੇ ਰਿਸੋਰਸ ਸੈਂਟਰ ਦਾ ਉਦਘਾਟਨ 
ਸਰਦੂਲਗੜ੍ਹ, 23 ਮਈ : ਮਾਨਸਾ ਜ਼ਿਲ੍ਹੇ ਦੇ ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪੰਜਾਬ ਦੇ ਵੱਡੇ ਥਰਮਲ ਪਲਾਂਟ ਤਲਵੰਡੀ ਸਾਬੋ ਪਾਵਰ ਲਿਮਟਿਡ ( ਟੀ.ਐੱਸ.ਪੀ. ਐੱਲ. ) ਵੱਲੋਂ ਪਿੰਡ ਤਲਵੰਡੀ ਅਕਲੀਆ ਵਿੱਚ ਬਣਾਏ ਕਮਿਊਨਿਟੀ ਸੈਂਟਰ ਅਤੇ ਅਡਵਾਂਸ ਮਲਟੀ-ਕਰੌਪ ਬੈੱਡ ਪਲਾਂਟਰ ਅਤੇ ਕਈ ਹੋਰ ਖੇਤੀਬਾੜੀ ਉਪਕਰਣਾਂ ਨਾਲ ਲੈਸ ਫਾਰਮਰਜ਼ ਰਿਸੋਰਸ ਸੈਂਟਰ (ਐੱਫ.ਆਰ.ਸੀ.) ਆਮ ਲੋਕਾਂ ਨੂੰ ਸਮਰਪਿਤ ਕੀਤਾ ਹੈ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਝੁਨੀਰ ਅਤੇ ਟੀ.ਐੱਸ.ਪੀ.ਐੱਲ. ਦੇ....
ਵੱਧ ਰਹੀ ਗਰਮੀ ਤੋਂ ਬਚਾਅ ਲਈ ਪੜ੍ਹੋ ਕਿਹੜੇ ਨੁਕਤੇ ਨੇ ਜ਼ਰੂਰੀ : ਸਿਵਲ ਸਰਜਨ 
ਪਟਿਆਲਾ 23 ਮਈ : ਉੱਤਰੀ ਭਾਰਤ ਦੇ ਕਈ ਸੂਬਿਆਂ ਦੇ ਨਾਲ ਨਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗਰਮੀ ਦਾ ਅਸਰ ਦਿਖਾਈ ਦੇ ਰਿਹਾ ਹੈ।ਗਰਮ ਹਵਾਵਾਂ ਜਾਂ ਕਹਿ ਲਓ ਲੂ ਦੀਆਂ ਲਹਿਰਾਂ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਅਜਿਹੇ 'ਚ ਲੋਕਾਂ ਦਾ ਬਿਮਾਰ ਹੋਣਾ ਆਮ ਗੱਲ ਹੈ। ਗਰਮੀ ਕਾਰਨ ਲਗਭਗ ਹਰ ਇਲਾਕੇ ਵਿੱਚ ਉਲਟੀਆਂ, ਦਸਤ, ਡੀਹਾਈਡ੍ਰੇਸ਼ਨ ਵਰਗੀਆਂ ਆਮ ਸਮੱਸਿਆਵਾਂ ਹੋ ਰਹੀਆਂ ਹਨ। ਮਾਹਿਰਾਂ ਦਾ ਤਾਂ ਇੱਥੋਂ ਤੱਕ ਕਹਿਣਾ ਹੈ ਕਿ ਗਰਮੀ ਕਾਰਨ ਵਿਅਕਤੀ ਸਟ੍ਰੋਕ ਅਤੇ ਕੋਮਾ ਵਿੱਚ ਜਾ ਸਕਦਾ ਹੈ। ਜੇਕਰ ਸਮੇਂ....
ਕੈਬਨਿਟ ਮੰਤਰੀ ਬੈਂਸ ਨੇ “ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਸੁਣੀਆਂ ਸਮੱਸਿਆਵਾ 
ਕੀਰਤਪੁਰ ਸਾਹਿਬ, 23 ਮਈ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਲੀਕੇ ਪ੍ਰੋਗਰਾਮ ਸਰਕਾਰ ਤੁਹਾਡੇ ਦੁਆਰ ਤਹਿਤ ਅੱਜ ਹਰਜੋਤ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਕਸਬਾ ਭਰਤਗੜ੍ਹ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾ ਸੁਣੀਆਂ ਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਭਰਤਗੜ੍ਹ ਵਿੱਚ ਆਮ ਲੋਕਾਂ ਦੇ ਮਸਲੇ....