ਮਾਲਵਾ

ਬਿਜਲੀ ਮੰਤਰੀ ਵੱਲੋਂ ਹਾਜ਼ਰੀ ਦੀ ਚੈਕਿੰਗ ਲਈ ਪੀ.ਐਸ.ਪੀ.ਸੀ.ਐਲ. ਦਫ਼ਤਰ ਲੁਧਿਆਣਾ ਦਾ ਅਚਨਚੇਤ ਦੌਰਾ
ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਨੂੰ ਕੀਤੀ ਸਖ਼ਤ ਚੇਤਾਵਨੀ ਲੁਧਿਆਣਾ, 22 ਮਈ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਮੁਲਾਜ਼ਮਾਂ ਦੀ ਹਾਜ਼ਰੀ ਦੀ ਚੈਕਿੰਗ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਲੁਧਿਆਣਾ ਦਫ਼ਤਰ ਦਾ ਅਚਨਚੇਤ ਦੌਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਦੀ ਖਿਚਾਈ ਕਰਦਿਆਂ ਉਨ੍ਹਾਂ ਨੂੰ ਸਖ਼ਤ ਚੇਤਾਵਨੀ ਦਿੱਤੀ। ਕੈਬਨਿਟ ਮੰਤਰੀ, ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਅੱਜ ਸਵੇਰੇ 7.50 ਵਜੇ ਦੇ ਕਰੀਬ....
ਬਾਸੀਆ ਬੇਟ ਦੇ ਦੋ ਦਰਜਨ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
ਸਰਪੰਚ ਪਰਮਿੰਦਰ ਮਾਜਰੀ ਤੇ ਬਿੱਲੂ ਖੰਜਰਵਾਲ ਦੀ ਮਿਹਨਤ ਸਦਕਾ ਬਾਸੀਆ ਬੇਟ ਦੇ ਬੇਅੰਤ ਸਿੰਘ ਤੇ ਗੁਰਜੀਤ ਸਿੰਘ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ ਦੋ ਦਰਜਨ ਪਰਿਵਾਰਾਂ ਨੇ ਵੀ ਫੜਿਆ ਆਪ ਦਾ ਪੱਲਾ ਮੁੱਲਾਂਪੁਰ ਦਾਖਾ, 21 ਮਈ (ਸਤਵਿੰਦਰ ਸਿੰਘ ਗਿੱਲ) : ਹਲਕਾ ਦਾਖਾ ਦੇ ਘੁੱਗ ਵਸਦੇ ਪਿੰਡ ਬਾਸੀਆ ਬੇਟ ਦੇ ਕਾਂਗਰਸੀ ਵਰਕਰਾਂ ਦਾ ਅੰਦਰਲਾ ਦਰਦ ਉਸ ਵੇਲੇ ਛਲਕਿਆ ਜਦੋਂ ਉਨ੍ਹਾਂ ਹਲਕਾ ਇੰਚਾਰਜ ਡਾ. ਕੇ.ਐੱਨ.ਐੱਸ. ਕੰਗ ਨੂੰ ਘਰ ਬੁਲਾ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕਾਂਗਰਸੀ ਵਰਕਰਾਂ....
ਮੈਨੂੰ ਮਿਲ ਗਏ ਤੈਨੂੰ ਚਾਹੁਣ ਵਾਲੇ, ਧਰਨਿਆਂ ‘ਤੇ ਨਾਲ ਖਲੋਣ ਵਾਲੇ, ਪਰ ਮਿਲਦੇ ਨਾ ਓ ਦਿਸਦੇ ਤੈਨੂੰ ਸਾਥੋਂ ਸਭ ਤੋਂ ਖੋਹਣ ਵਾਲੇ : ਮਾਤਾ ਚਰਨ ਕੌਰ
ਮਾਨਸਾ, 21 ਮਈ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਿਛਲੇ ਸਾਲ 2022 ਵਿੱਚ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਇਸ ਸਾਲ 2023 ਨੂੰ ਮਈ ਮਹੀਨੇ ਉਨ੍ਹਾਂ ਦੇ ਦਿਹਾਂਤ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਇਸ ਵਿਚਕਾਰ ਕਲਾਕਾਰ ਦੇ ਮਾਪਿਆਂ ਦੀਆਂ ਅੱਖਾਂ ਵਿੱਚ ਫਿਰ ਤੋਂ ਉਹੀ ਯਾਦਾਂ ਅਤੇ ਖਿਆਲ ਫਿਰ ਤੋਂ ਜਾਗ ਗਏ ਹਨ। ਇੱਕ ਵਾਰ ਫਿਰ ਤੋਂ ਪੁੱਤਰ ਸਿੱਧੂ ਨਾਲ ਜੁੜੀਆਂ ਉਹ ਯਾਦਾਂ ਉਨ੍ਹਾਂ ਦੀਆਂ ਅੱਖਾਂ ਨਮ ਕਰ ਜਾਣਗੀਆਂ ਜਿਨ੍ਹਾਂ ਨੇ ਉਸ ਨੂੰ ਮਾਪਿਆਂ ਤੋਂ ਹਮੇਸ਼ਾ ਲਈ ਦੂਰ ਕਰ ਦਿੱਤਾ। ਹਾਲ ਹੀ ਵਿੱਚ....
ਰੇਸ਼ਮ ਸਿੰਘ ਸੱਗੂ ਦੀ ਅਗਵਾਈ 'ਚ ਨਿੱਜਰ ਨੂੰ ਦਿੱਤਾ ਮੰਗ ਪੱਤਰ
ਹਲਕਾ ਆਤਮ ਨਗਰ ਦੀਆਂ ਦਰਪੇਸ਼ ਸਮੱਸਿਆਵਾਂ ਤੋਂ ਕਰਵਾਇਆ ਜਾਣੂ ਲੁਧਿਆਣਾ, 21 ਮਈ : ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਜਨਰਲ ਸਕੱਤਰ ਰੇਸ਼ਮ ਸਿੰਘ ਸੱਗੂ ਦੀ ਅਗਵਾਈ 'ਚ ਹਲਕਾ ਆਤਮ ਨਗਰ ਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੂੰ ਵਿਧਾਇਕ ਕੁਲਵੰਤ ਸਿੰਘ ਸ਼ਿੱਧੂ ਦੀ ਹਾਜ਼ਰੀ 'ਚ ਇਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੱਗੂ ਨੇ ਕਿਹਾ ਕਿ ਮੌਕੇ ਦੀਆਂ ਸਰਕਾਰਾਂ ਨੇ ਵੋਟਾਂ ਵੇਲੇ ਲੋਕਾਂ ਨਾਲ ਵਾਅਦੇ ਤਾਂ ਬਹੁਤ ਕੀਤੇ, ਪਰ ਉਨ੍ਹਾਂ ਵਿੱਚੋਂ ਛੋਟੇ ਸਨਅਤਕਾਰ....
ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਥਕ ਇਕੱਠ 24 ਮਈ ਨੂੰ
ਮੁੱਲਾਂਪੁਰ ਦਾਖਾ, 21 ਮਈ (ਸਤਵਿੰਦਰ ਸਿੰਘ ਗਿੱਲ) : ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 24 ਮਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿਖੇ ਚੌਂਕ ਵਿੱਚ ਲੱਗੇ ਉਨ੍ਹਾਂ ਦੇ ਸੁੰਦਰ ਸਰੂਪ ਦੇ ਬਿਲਕੁਲ ਸਾਹਮਣੇ ਸਰਾਭਾ ਪੰਥਕ ਮੋਰਚਾ ਸਥਾਨ ਵਿਖੇ ਪੰਥਕ ਇਕੱਠ ਹੋਵੇਗਾ। ਪੱਤਰਕਾਰਾਂ ਗੱਲਬਾਤ ਕਰਦਿਆਂ ਸਰਾਭਾ ਪੰਥਕ ਮੋਰਚੇ ਦੇ ਆਗੂ ਜਥੇਦਾਰ ਅਮਰ ਸਿੰਘ ਜੁੜਾਹਾਂ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਅੱਡਾ ਚੌਕੀਮਾਨ ਦੇ ਪ੍ਰਧਾਨ ਸਤਨਾਮ....
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਕਰਵਾਈ ਗਈ ਗੀਤ ਵਰਕਸ਼ਾਪ 
ਲੁਧਿਆਣਾ, 21 ਮਈ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਭਵਨ ਵਿਖੇ ਗੀਤ ਵਰਕਸ਼ਾਪ ਕਰਵਾਈ ਗਈ ਜਿਸ ਦੇ ਮੁੱਖ ਮਹਿਮਾਨ ਸ. ਸੁਰਿੰਦਰ ਸਿੰਘ ਸੁੰਨੜ ਮੁੱਖ ਸੰਪਾਦਕ ਮਾਸਿਕ ਪੱਤਰ ਆਪਣੀ ਆਵਾਜ਼ ਸਨ। ਪ੍ਰਧਾਨਗੀ ਮੰਡਲ ਵਿਚ ਪ੍ਰੋ. ਰਵਿੰਦਰ ਸਿੰਘ ਭੱਠਲ, ਸਾਬਕਾ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ,ਡਾ. ਲਖਵਿੰਦਰ ਸਿੰਘ ਜੌਹਲ,ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ,ਡਾ. ਮਨਜਿੰਦਰ ਸਿੰਘ, ਮੁਖੀ ਪੰਜਾਬੀ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਕੁਲਦੀਪ ਸਿੰਘ ਦੀਪ ਜਨ ਸਕੱਤਰ....
ਹਾਦਸਿਆਂ 'ਚ ਅਜਾਂਈ ਜਾਂਦੀਆਂ ਮਨੁੱਖੀ ਜਾਨਾਂ ਬਚਾਉਣ ਲਈ ਪੰਜਾਬ ਸਰਕਾਰ ਗੰਭੀਰ : ਡਾ. ਬਲਬੀਰ ਸਿੰਘ
ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ 7ਵੇਂ ਸੰਯੁਕਤ ਰਾਸ਼ਟਰ ਸੜਕ ਸੁਰੱਖਿਆ ਸਪਤਾਹ ਦੀ ਸਮਾਪਤੀ ਮੌਕੇ ਸਾਇਕਲ ਰੈਲੀ ਪਟਿਆਲਾ, 21 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ ਤਾਂ ਕਿ ਸੜਕ ਹਾਦਸਿਆਂ ਕਰਕੇ ਅਜਾਂਈ ਜਾਂਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਡਾ. ਬਲਬੀਰ ਸਿੰਘ ਅੱਜ ਇੱਥੇ ਪੋਲੋ ਗਰਾਊਂਡ ਨੇੜੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ....
ਫੱਗੂਵਾਲਾ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਡੁੱਬਣ ਕਾਰਨ ਦੋ ਨੌਜਵਾਨਾਂ ਦੀ ਮੌਤ
ਭਵਾਨੀਗੜ੍ਹ, 21 ਮਈ : ਨਜ਼ਦੀਕੀ ਪਿੰਡ ਫੱਗੂਵਾਲਾ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਦੋ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੱਤਿਆ ਪਾਰਤੀ ਆਦਰਸ਼ ਸਕੂਲ ਪਿੰਡ ਝਨੇੜੀ ਦੇ ਵਿਦਿਆਰਥੀ 10ਵੀਂ ਕਲਾਸ ਦਾ ਰਜਿਲਟ ਵਧੀਆ ਆਉਣ ਤੇ ਘਰੋਂ ਪਾਰਟੀ ਕਰਨ ਲਈ ਕਹਿ ਕੇ ਆਏ ਸਨ। ਜਦੋਂ ਉਹ ਪਿੰਡ ਫੱਗੂਵਾਲਾ ਦੇ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਉਹ ਸਰੋਵਰ ਵਿੱਚ ਨਹਾਉਣ ਲੱਗ ਗਏ। ਇਸ ਦੌਰਾਨ 2 ਵਿਦਿਆਰਥੀ ਡੁੱਬ ਗਏ ਜਿੰਨਾਂ ਦੀ ਮੌਤ ਹੋ ਗਈ।
ਲੁਧਿਆਣਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ 
ਲੁਧਿਆਣਾ, 21 ਮਈ : ਲੁਧਿਆਣਾ ‘ਚ 33 ਫੁੱਟਾ ਰੋਡ,ਦਿਵਿਆ ਕਾਲੋਨੀ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਆਸਪਾਸ ਦੇ ਲੋਕਾਂ ਨੇ ਲਾਸ਼ ਦੇਖ ਕੇ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਚੌਕੀ ਮੁੰਡੀਆਂ ਦੇ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ।ਮ੍ਰਿਤਕ ਦੀ ਪਹਿਚਾਣ ਮੇਜਰ ਸਿੰਘ (40) ਵਜੋਂ ਹੋਈ ਹੈ। ਪੁਲਿਸ ਨੂੰ ਉਸ ਦੀ ਲਾਸ਼ ਨੇੜਿਓਂ ਨਸ਼ੇ ਦਾ ਟੀਕਾ ਵੀ ਮਿਲਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਪੋਸਟਮਾਰਟਮ....
ਸਹਿਜ, ਸ਼ਾਂਤੀ ਅਤੇ ਸਹਿਣਸ਼ੀਲਤਾ ਪ੍ਰਭੂ ਦਾ ਸਿਮਰਨ ਕਰਕੇ ਹੀ ਪ੍ਰਾਪਤ ਹੋ ਸਕਦੇ ਹਨ- ਗਿੱਲ, ਬਾਵਾ
14 ਮਈ ਨੂੰ ਸਰਹਿੰਦ ਫ਼ਤਿਹ ਦਿਵਸ ਦੇ ਦਿਹਾੜੇ 'ਤੇ ਫ਼ਤਿਹ ਮਾਰਚ 'ਚ ਸ਼ਮੂਲੀਅਤ ਕਰਨ ਵਾਲੀਆਂ ਸ਼ਖ਼ਸੀਅਤਾਂ ਸਨਮਾਨਿਤ 22 ਮਈ ਨੂੰ ਅਮਰੀਕਾ 'ਚ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 307ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਬਾਵਾ ਰਵਾਨਾ ਹੋਣਗੇ ਮੁੱਲਾਂਪੁਰ ਦਾਖਾ, 20 ਮਈ : ਸਹਿਜ, ਸ਼ਾਂਤੀ ਅਤੇ ਸਹਿਣਸ਼ੀਲਤਾ ਪ੍ਰਭੂ ਦਾ ਸਿਮਰਨ ਕਰਕੇ ਹੀ ਪ੍ਰਾਪਤ ਹੋ ਸਕਦੇ ਹਨ ਜੋ ਅੱਜ ਦੇ ਸਮੇਂ ਦੀ ਵੱਡੀ ਜ਼ਰੂਰਤ ਹੈ। ਇਹ ਸ਼ਬਦ ਅੱਜ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਇਕਬਾਲ....
ਰਾਏਕੋਟ ਨੇੜੇ ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ
ਰਾਏਕੋਟ, 20 ਮਈ (ਚਮਕੌਰ ਸਿੰਘ ਦਿਓਲ) : ਬੀਤੀ ਦੇਰ ਰਾਤ ਸ਼ਹਿਰ ’ਚੋਂ ਲੰਘਦੇ ਲੁਧਿਆਣਾ ਬਠਿੰਡਾ ਰਾਜਮਾਰਗ ’ਤੇ ਪਿੰਡ ਗੋਂਦਵਾਲ ਨੇੜੇ ਅਚਾਨਕ ਇੱਕ ਚੱਲਦੀ ਕਾਰ ਨੂੰ ਅੱਗ ਲੱਗ ਗਈ, ਪ੍ਰੰਤੂ ਚੰਗੀ ਕਿਸਮਤ ਨਾਲ ਇਸ ਕਾਰ ਵਿੱਚ ਸਫ਼ਰ ਕਰ ਰਿਹਾ ਪਰਿਵਾਰ ਬਾਲ-ਬਾਲ ਬੱਚ ਗਿਆ। ਘਟਨਾਂ ਦੀ ਮਿਲੀ ਜਾਣਕਾਰੀ ਮੁਤਾਬਕ ਘਟਨਾਂ ਬੀਤੀ ਅੱਧੀ ਰਾਤ ਦੀ ਹੈ, ਜਦ ਲੁਧਿਆਣਾ ਵਾਸੀ ਪੁਸ਼ਪਿੰਦਰ ਸਿੰਘ ਆਪਣੇ ਪਰਿਵਾਰ ਨਾਲ ਰਾਮਪੁਰਾ ਫੂਲ ਤੋਂ ਵਾਪਸ ਲੁਧਿਆਣੇ ਵੱਲ ਨੂੰ ਜਾ ਰਿਹਾ ਸੀ ਅਤੇ ਉਸ ਦਾ ਬੇਟਾ ਆਪਣੀ ਐਕਸ.ਯੂ.ਵੀ-100....
ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਰਾਏਕੋਟ, 20 ਮਈ (ਚਮਕੌਰ ਸਿੰਘ ਦਿਓਲ) : ਸ਼ਹੀਦਾਂ ਦੇ ਸਿਰਤਾਜ ਪੰਜਵੇ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰੀਬੀ ਪਿੰਡ ਬੱਸੀਆਂ ਦੇ ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਵੱਲੋ ਸਮੂਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਖੂਬਸੂਰਤ ਫੁੱਲਾ ਨਾਲ ਸਿੰਗਾਰਿਆ ਹੋਇਆ ਸੀ।ਨਗਰ ਕੀਰਤਨ ਦੇ ਅੱਗੇ ਗੱਤਕਾ....
ਰਾਏਕੋਟ ਪੁਲਸ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਕੀਤੀ ਚੈਕਿੰਗ 
ਰਾਏਕੋਟ, 20 ਮਈ (ਚਮਕੌਰ ਸਿੰਘ ਦਿਓਲ) : ਰਾਏਕੋਟ ਪੁਲਿਸ ਵਲੋਂ ਇਲਾਕੇ ਦੇ ਵੱਖ ਵੱਖ ਸਥਾਨਾਂ ’ਤੇ ਵਿਸ਼ੇਸ਼ ਮੁਹਿਮ ਚਲਾ ਕੇ ਚੈਕਿੰਗ ਕੀਤੀ ਗਈ। ਇਸ ਮੌਕੇ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਡੀ.ਐਸ.ਪੀ ਰਛਪਾਲ ਸਿੰਘ ਦੀ ਅਗਵਾਈ ’ਚ ਸ਼ਹਿਰ ਦੇ ਬੱਸ ਸਟੈਂਡ ਤੋਂ ਇਲਾਵਾ ਸ਼ਹਿਰ ਦੇ ਸਾਰੇ ਪ੍ਰਮੁੱਖ ਬਜ਼ਾਰਾਂ, ਹਠੂਰ ਬਜਾਰ ਅਤੇ ਲੋਹਟਬੱਦੀ ਵਿੱਚ ਮਾਰਚ ਕੱਢਿਆ ਗਿਆ ਅਤੇ ਚੈਕਿੰਗ ਕੀਤੀ ਤਾਂ ਜੋ ਕੋਈ ਸ਼ਰਾਰਤੀ ਤੱਤ ਕਿਸੇ ਕਿਸਮ ਦੀ ਅਣਸੁਖਾਂਵੀ ਘਟਨਾਂ ਨੂੰ ਅੰਜ਼ਾਮ ਨਾ ਦੇ ਸਕੇ। ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਮੁਖੀ....
ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ 'ਚੋਂ ਕਣਕ ਦੀ ਲਿਫਟਿੰਗ ਮੁਕੰਮਲ
ਪਟਿਆਲਾ, 20 ਮਈ : ਇਸ ਵਾਰ ਦੇ ਰੱਬੀ ਸੀਜਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ 107 ਮੰਡੀਆਂ ਵਿੱਚੋਂ ਰਿਕਾਰਡ 8.95 ਮੀਟ੍ਰਿਕ ਟਨ ਕਣਕ ਦੀ ਲਗਪਗ 100 ਫੀਸਦੀ ਖਰੀਦ ਅਤੇ ਲਿਫਟਿੰਗ ਮੁਕੰਮਲ ਹੋ ਗਈ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਇਸ ਦੀ ਨਿਰਵਿਘਨ ਖਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ 1900.14 ਕਰੋੜ ਰੁਪਏ ਤੋਂ ਵਧੇਰੇ ਦੀ....
ਡਿਪਟੀ ਕਮਿਸ਼ਨਰ ਨੇ ਪਸ਼ੂਆਂ ਤੇ ਜੁਲਮ ਰੋਕੂ ਸੰਸਥਾ ਐਸ.ਪੀ.ਸੀ.ਏ. ਦੀ ਬੁਲਾਈ ਮੀਟਿੰਗ
ਮੋਗਾ, 20 ਮਈ : ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਪਸ਼ੂਆਂ ਉਤੇ ਜੁਲਮ ਰੋਕੂ ਸੰਸਥਾ (ਐਸ.ਪੀ.ਸੀ.ਏ.) ਦੀ ਮੀਟਿੰਗ ਬੁਲਾਈ। ਮੀਟਿੰਗ ਵਿੱਚ ਸੰਸਥਾ ਵੱਲੋਂ ਬੇਸਹਾਰਾ ਪਸ਼ੂ/ਪੰਛੀਆਂ ਉਪਰ ਹੋਣ ਵਾਲੇ ਅੱਤਿਆਚਾਰਾਂ ਨੂੰ ਰੋਕਣ ਲਈ ਕੀਤੇ ਗਏ ਉਪਰਾਲਿਆਂ ਉਪਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਉਨਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਸ੍ਰੀਮਤੀ ਚਾਰੂ ਮਿਤਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਸ੍ਰੀਮਤੀ ਹਰਵੀਨ ਕੌਰ ਧਾਲੀਵਾਲ, ਨਗਰ ਨਿਗਮ ਦੇ ਅਧਿਕਾਰੀ ਅਤੇ ਜ਼ਿਲੇ ਦੇ....