ਮਾਲਵਾ

ਜਿ਼ਲ੍ਹਾ ਵਿੱਤ ਅਤੇ ਯੋਜਨਾ ਕਮੇਟੀ ਲੁਧਿਆਣਾ ਵੱਲੋਂ ਜਿ਼ਲ੍ਹਾ ਦੇ ਵੱਖ-ਵੱਖ ਹਲਕਿਆਂ ਦੇ ਵਿਕਾਸ ਕਾਰਜਾਂ ਲਈ 774.28 ਲੱਖ ਰੁਪਏ ਖਰਚ ਕਰਨ ਦੀ ਦਿੱਤੀ ਗਈ ਪ੍ਰਵਾਨਗੀ : ਚੇਅਰਮੈਨ  ਮੱਕੜ
ਲੁਧਿਆਣਾ, 08 ਮਈ : ਚੇਅਰਮੈਨ ਜਿ਼ਲ੍ਹਾ ਵਿੱਤ ਅਤੇ ਯੋਜਨਾ ਕਮੇਟੀ ਲੁਧਿਆਣਾ ਸ੍ਰੀ ਸ਼ਰਨਪਾਲ ਸਿੰਘ ਮੱਕੜ ਨੇ ਦੱਸਿਆ ਕਿ ਯੋਜਨਾਬੰਦੀ ਵਿਭਾਗ ਪੰਜਾਬ ਦੇ ਪਲਾਨ ਸਕੀਮ ਪੀ.ਐਮ.3 ਅਨਟਾਈਡ ਫੰਡਜ ਆਫ ਸੀ.ਐਮ/ਐਫ.ਐਮ ਅਧੀਨ ਮੁੱਖ ਮੰਤਰੀ ਪੰਜਾਬ ਲਈ ਸਾਲ 2022-23 ਦੌਰਾਨ ਈਅਰਮਾਰਕ ਕੀਤੇ ਗਏ ਬੰਧਨ ਮੁਕਤ ਫੰਡਜ਼ ਵਿੱਚੋਂ ਜਿ਼ਲ੍ਹਾ ਲੁਧਿਆਣਾ ਦੇ ਵੱਖ-ਵੱਖ ਹਲਕਿਆਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ 774.28 ਲੱਖ ਰੁਪਏ ਦੀ ਰਾਸ਼ੀ ਦੀ ਵਿੱਤੀ ਪ੍ਰਵਾਨਗੀ ਅਤੇ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਹਨਾਂ....
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਸ਼ਿਵਪੁਰੀ ਵਿਖੇ 33 ਫੁੱਟ ਰੋਡ ਅਤੇ ਗਾਂਧੀ ਨਗਰ ਦੀ ਪੁਲੀ ਤੋਂ ਸ਼ਿਵਪੁਰੀ ਪੁਲੀ ਤੱਕ ਦੀ ਸੜ੍ਹਕ ਦਾ ਕੀਤਾ ਜਾਵੇਗਾ ਨਿਰਮਾਣ ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਕੀਤਾ ਜਾ ਰਿਹਾ ਪੂਰਾ - ਵਿਧਾਇਕ ਚੌਧਰੀ ਮਦਨ ਲਾਲ ਬੱਗਾ ਲੁਧਿਆਣਾ, 08 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਅਧੀਨ ਸ਼ਿਵਪੁਰੀ ਵਿਖੇ 33 ਫੁੱਟ ਰੋਡ ਅਤੇ ਗਾਂਧੀ ਨਗਰ ਦੀ ਪੁਲੀ ਤੋਂ ਸ਼ਿਵਪੁਰੀ ਪੁਲੀ ਤੱਕ ਦੀ ਸੜ੍ਹਕ ਦੇ ਨਿਰਮਾਣਾ ਕਾਰਜ਼ਾਂ ਉਦਘਾਟਨ ਕੀਤਾ....
ਪਰਮਿੰਦਰ ਸਿੰਘ ਗਰੇਵਾਲ ਫਾਊਂਡੇਸ਼ਨ ਪੰਜਾਬ ਦੇ ਜਨਰਲ ਸਕੱਤਰ ਅਤੇ ਹਰਪਾਲ ਸਿੰਘ ਪਾਲੀ ਸਕੱਤਰ ਫਾਊਂਡੇਸ਼ਨ ਪੰਜਾਬ ਨਿਯੁਕਤ ਕੀਤੇ
14 ਮਈ ਨੂੰ ਹਾਥੀ, ਘੋੜਿਆਂ, ਬੈਂਡ ਵਾਜਿਆਂ, ਗਤਕਾ ਪਾਰਟੀਆਂ ਨਾਲ ਹੋਵੇਗਾ ਫ਼ਤਿਹ ਮਾਰਚ ਦਾ ਅਰੰਭ- ਬਾਵਾ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਗੁਰਦੁਆਰਾ ਕਮੇਟੀਆਂ ਨੂੰ ਫ਼ਤਿਹ ਮਾਰਚ 'ਚ ਸ਼ਾਮਲ ਹੋਣ ਦਾ ਸੱਦਾ ਮੁੱਲਾਂਪੁਰ ਦਾਖਾ, 8 ਮਈ : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ 14 ਮਈ ਦੇ ਸਰਹਿੰਦ ਫ਼ਤਿਹ ਦਿਵਸ ਦੇ ਇਤਿਹਾਸਿਕ ਦਿਹਾੜੇ 'ਤੇ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਅਰੰਭ ਕੀਤੇ ਜਾ ਰਹੇ ਫ਼ਤਿਹ ਮਾਰਚ ਸਬੰਧੀ ਮੀਟਿੰਗ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ....
ਪੀ ਏ ਯੂ ਦੇ ਪਸਾਰ ਸਿੱਖਿਆ ਵਿਭਾਗ ਨੇ ਵਿਸ਼ੇਸ਼ ਭਾਸ਼ਣ ਕਰਾਇਆ       
ਲੁਧਿਆਣਾ, 8 ਮਈ : ਪੀ ਏ ਯੂ ਦੇ ਪਸਾਰ ਸਿੱਖਿਆ ਵਿਭਾਗ ਵਿੱਚ ਮਾਨਸਿਕਤਾ ਦੀ ਵੰਨ ਸੁਵੰਨਤਾ 'ਤੇ ਇੱਕ ਮਹਿਮਾਨ ਭਾਸ਼ਣ ਦਾ ਆਯੋਜਨ ਕੀਤਾ ਗਿਆ। ਬੁਲਾਰੇ ਸ਼੍ਰੀ ਅਨਿਲ ਜੋਸ਼ੀ ਸਨ। ਸ਼੍ਰੀ ਜੋਸ਼ੀ ਸੀਨੀਅਰ ਸਲਾਹਕਾਰ ਆਈ ਬੀ ਐੱਮ ਇੰਡੀਆ ਰਿਸਰਚ ਲੈਬਜ਼, ਨਵੀਂ ਦਿੱਲੀ ਦੇ ਨਾਲ 12 ਸਾਲਾਂ ਤੋਂ ਪ੍ਰੋਗਰਾਮ ਨਿਰਦੇਸ਼ਕ ਵਜੋਂ ਜੁੜੇ ਹਨ। ਉਹ ਵੱਖ ਵੱਖ ਖੇਤਰ ਦੇ ਭਾਗੀਦਾਰਾਂ, ਪੇਸ਼ੇਵਰਾਂ, ਉਪਭੋਗਤਾਵਾਂ ਅਤੇ ਸਰਕਾਰ ਦੇ ਨਾਲ ਨੀਤੀ ਕਰਮਚਾਰੀਆਂ ਨਾਲ ਕਾਰਜਸ਼ੀਲ ਰਹੇ ਹਨ। ਉਨ੍ਹਾਂ ਨੇ ਲਿੰਗ, ਅਪਾਹਜਤਾ ਅਤੇ ਹੋਰ....
ਪੀ ਏ ਯੂ ਦੇ ਅਧਿਆਪਕ ਅਤੇ ਵਿਦਿਆਰਥੀਆਂ ਨੇ ਪੇਪਰ ਪੇਸ਼ਕਾਰੀ ਲਈ ਇਨਾਮ ਜਿੱਤੇ
ਲੁਧਿਆਣਾ 8 ਮਈ : ਪੀ.ਏ.ਯੂ.ਦੇ ਜ਼ੂਆਲੋਜੀ ਵਿਭਾਗ ਦੇ ਇੱਕ ਅਧਿਆਪਕ ਅਤੇ ਇੱਕ ਵਿਦਿਆਰਥੀ ਨੂੰ ਖੇਤੀਬਾੜੀ ਰਣਨੀਤੀ ਅਤੇ ਚੁਣੌਤੀਆਂ ਵਿਸ਼ੇ 'ਤੇ 6ਵੀਂ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਸਰਵੋਤਮ ਮੌਖਿਕ ਪੇਸ਼ਕਾਰੀ ਐਵਾਰਡ ਅਤੇ ਸਰਵੋਤਮ ਪੋਸਟਰ ਪੇਸ਼ਕਾਰੀ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਕਾਨਫਰੰਸ ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ, ਸ਼ਿਮਲਾ ਵਿੱਚ ਆਯੋਜਿਤ ਕੀਤੀ ਗਈ ਸੀ। ਇਸ ਵਿਭਾਗ ਵਿੱਚ ਜ਼ੂਆਲੋਜਿਸਟ ਵਜੋਂ ਕੰਮ ਕਰ ਰਹੇ ਡਾ: ਰਾਜਵਿੰਦਰ ਸਿੰਘ ਨੂੰ ਉਨ੍ਹਾਂ ਦੀ ਐਮਐਸਸੀ ਦੀ ਵਿਦਿਆਰਥਣ....
ਥਾਣੇ ਅੱਗੇ 'ਪੰਜਾਬ ਸਰਕਾਰ' "ਮੁਰਦਾਬਾਦ" ਦੇ ਲਗਾਏ ਨਾਹਰੇ!
ਮਾਮਲਾ ਨਾਮਜ਼ਦ ਦੋਸ਼ੀਆਂ ਦੀ ਗ੍ਰਿਫਤਾਰੀ ਦਾ, ਸੰਘਰਸ਼ ਜਾਰੀ ਰਹੇਗਾ-ਝੋਰੜਾਂ ਜਗਰਾਉਂ 8 ਮਈ (ਰਛਪਾਲ ਸਿੰਘ ਸ਼ੇਰਪੁਰੀ) : ਪੁਲਿਸ ਅੱਤਿਆਚਾਰ ਖਿਲਾਫ਼ ਚੱਲ ਰਹੇ ਅਣਮਿਥੇ ਸਮੇਂ ਦੇ ਪੱਕਾ ਧਰਨਾ 401ਵੇਂ ਦਿਨ ਵੀ ਜਾਰੀ ਰਿਹਾ ਅਤੇ ਥਾਣੇ ਮੂਹਰੇ ਇਕੱਠੇ ਹੋਏ ਕਿਸਾਨਾਂ-ਮਜ਼ਦੂਰਾਂ ਨੇ ਜਿਥੇ ਧਰਨਾ ਦੇ ਕੇ ਥਾਣੇ ਅੱਗੇ ਪੰਜਾਬ ਸਰਕਾਰ "ਮੁਰਦਾਬਾਦ" ਦੇ ਨਾਹਰੇ ਲਗਾਏ, ਉਥੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕੇਕੇਯੂ ਦੇ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਨੇ ਕਿਹਾ ਕਿ ਡੀਅੈਸਪੀ ਗੁਰਿੰਦਰ ਬੱਲ ਦੇ ਅੱਤਿਆਚਾਰ ਖਿਲਾਫ਼....
ਜੀ.ਐਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਵਿੱਚ ਮਿਡਲ ਵਿੰਗ ਲਈ ਵੱਖ-ਵੱਖ ਕਲੱਬਾਂ ਦੀਆਂ ਗਤੀਵਿਧੀਆਂ ਦਾ ਆਯੋਜਨ
ਜਗਰਾਉ 8 ਮਈ ( ਰਛਪਾਲ ਸਿੰਘ ਸ਼ੇਰਪੁਰੀ ) ਵੱਖ-ਵੱਖ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣਾ ਟੀਮ ਵਰਕ ਬਣਾਉਂਦਾ ਹੈ। ਇਹ ਵਿਦਿਆਰਥੀਆਂ ਨੂੰ ਸਮਾਜਿਕ ਤੌਰ 'ਤੇ ਵਿਕਸਤ ਕਰਨ ਅਤੇ ਸਕੂਲ ਵਿੱਚ ਸਫਲ ਹੋਣ ਵਿੱਚ ਮਦਦ ਕਰਦੇ ਹਨ। ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਭਾਗੀਦਾਰੀ ਮਹੱਤਤਾ ਨੂੰ ਦਰਸਾਉਂਦੀਆਂ ਹਨ। ਇਹਨਾਂ ਗਤੀਵਿਧੀਆਂ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਜੀ.ਐਚ.ਜੀ ਪਬਲਿਕ ਸਕੂਲ, ਸਿੱਧਵਾਂ ਖੁਰਦ ਨੇ 6 ਮਈ, 2023 ਨੂੰ 5ਵੀਂ ਤੋਂ 8ਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ....
ਗਿਆਸਪੁਰਾ ਗੈਸ ਲੀਕ ਮਾਮਲਾ, ਐਨ.ਜੀ.ਟੀ. ਦੀ ਤੱਥ ਖੋਜ ਕਮੇਟੀ ਵਲੋਂ ਜਾਂਚ ਸ਼ੁਰੂ
ਲੁਧਿਆਣਾ, 08 ਮਈ : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੁਆਰਾ ਗਠਿਤ ਅੱਠ ਮੈਂਬਰੀ ਤੱਥ ਖੋਜ ਕਮੇਟੀ ਵਲੋਂ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਦਾ ਦੌਰਾ ਕੀਤਾ ਅਤੇ 30 ਅਪ੍ਰੈਲ, 2023 ਨੂੰ 11 ਵਿਅਕਤੀਆਂ ਦੀ ਮੌਤ ਦਾ ਕਾਰਨ ਬਣਨ ਵਾਲੇ ਗੈਸ ਲੀਕ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਕਮੇਟੀ ਦੀ ਅਗਵਾਈ ਪੀ.ਪੀ.ਸੀ.ਬੀ. ਦੇ ਚੇਅਰਮੈਨ ਡਾਕਟਰ ਆਦਰਸ਼ ਪਾਲ ਵਿਗ ਕਰ ਰਹੇ ਹਨ ਅਤੇ ਇਸ ਵਿੱਚ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਚੰਡੀਗੜ੍ਹ ਦੇ ਖੇਤਰੀ ਨਿਰਦੇਸ਼ਕ (ਉੱਤਰ)....
ਵਿਸ਼ਵ ਥੈਲੇਸੀਮੀਆ ਦਿਵਸ ਮੌਕੇ ਲਗਾਏ ਕੈਂਪ ਦੌਰਾਨ ਐਸ.ਡੀ.ਐਮ. ਸੰਗਰੂਰ ਤੇ ਸਿਵਲ ਸਰਜਨ ਨੇ ਖ਼ੁਦ ਖ਼ੂਨਦਾਨ ਕਰਕੇ ਲੋਕਾਂ ਨੂੰ ਕੀਤਾ ਪ੍ਰੇਰਿਤ
ਸੰਗਰੂਰ, 08 ਮਈ : ਵਿਸ਼ਵ ਰੈਡ ਕਰਾਸ ਤੇ ਵਿਸ਼ਵ ਥੈਲੇਸੀਮੀਆ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ‘ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਡੀਟੋਰੀਅਮ ‘ਚ ਖ਼ੂਨਦਾਨ ਕੈਂਪ ਅਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ ਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਖ਼ੁਦ ਖੂਨਦਾਨ ਕਰਕੇ ਲੋਕਾਂ ਨੂੰ ਮੁਸ਼ਕਿਲ ਸਮੇਂ ਇੱਕ ਦੂਜੇ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਤ....
ਮੋਗਾ ਪੁਲਿਸ ਵੱਲੋਂ 3 ਸਮੱਗਲਰ 5 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ
ਮੋਗਾ, 08 ਮਈ : ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਨਸਿ਼ਆਂ ਅਤੇ ਨਸ਼ਾ ਤਸਕਰਾਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਜੇ ਇਲਨਚੇਲੀਅਨ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਾਰਵਾਈਆਂ ਦੀ ਲਗਾਤਾਰਤਾ ਵਿੱਚ ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸ੍ਰੀ ਅਜੇ ਰਾਜ ਸਿੰਘ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਮੋਗਾ ਅਤੇ ਹਰਿੰਦਰ ਸਿੰਘ ਉਪ ਕਪਤਾਨ....
ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਕਣਕ ਦੀ ਲਿਫਟਿੰਗ 100 ਫੀਸਦੀ ਮੁਕੰਮਲ : ਡਿਪਟੀ ਕਮਿਸ਼ਨਰ ਸਾਹਨੀ
ਪਟਿਆਲਾ, 08 ਮਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੀਆਂ 51 ਮੰਡੀਆਂ ਵਿੱਚ 100 ਫ਼ੀਸਦੀ ਲਿਫਟਿੰਗ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਜਦਕਿ ਬਾਕੀ ਮੰਡੀਆਂ 'ਚ ਵੀ ਲਿਫਟਿੰਗ ਦਾ ਕੰਮ ਤੇਜੀ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪਾਤੜਾਂ ਸੈਂਟਰ ਦੀਆਂ 14 ਮੰਡੀਆਂ ਵਿੱਚੋਂ ਵੀ 100 ਫੀਸਦੀ ਕਣਕ ਦੀ ਲਿਫਟਿੰਗ ਮੁਕੰਮਲ ਹੋ ਚੁੱਕੀ ਹੈ। ਲਿਫਟਿੰਗ ਦਾ ਜਾਇਜ਼ਾ ਲੈਣ ਰੋਜ਼ਾਨਾ ਕੀਤੀ ਜਾਂਦੀ ਮੀਟਿੰਗ 'ਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ....
ਵਿਸ਼ਵ ਰੈੱਡ ਕਰਾਸ ਦਿਵਸ ਨੂੰ ਸਮਰਪਿਤ ਸਰਕਾਰੀ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ
ਰੂਪਨਗਰ, 08 ਮਈ : ਵਿਸ਼ਵ ਰੈੱਡ ਕਰਾਸ ਦਿਵਸ ਨੂੰ ਮੁੱਖ ਰੱਖਦਿਆਂ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸੰਦੇਸ਼ ਵਜੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਕੂਲ ਵਿੱਚ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ.) ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਕਿਹਾ ਕਿ ਅੰਤਰਰਾਸ਼ਟਰੀ ਰੈਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਦਾ ਜਨਮ ਦਿਹਾੜਾ 8 ਮਈ ਨੂੰ ਪੂਰੀ ਦੁਨੀਆ ਵਿੱਚ ਵਿਸ਼ਵ ਰੈਡ ਕਰਾਸ ਦਿਵਸ ਦੇ ਤੌਰ ‘ਤੇ....
ਰਾਜਿੰਦਰਾ ਹਸਪਤਾਲ ਦੇ ਥੈਲਾਸੀਮਕ ਵਾਰਡ ’ਚ ਮਨਾਇਆ ਵਿਸ਼ਵ ਥੈਲਾਸੀਮੀਆ ਦਿਵਸ
ਪਟਿਆਲਾ, 08 ਮਈ : ਥੈਲਾਸੀਮੀਆ ਪੀੜਤ ਵਿਅਕਤੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਪਟਿਆਲਾ ਥੈਲਾਸੀਮਕ ਚਿਲਡਰਨ ਵੈੱਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਰਾਜਿੰਦਰਾ ਹਸਪਤਾਲ ਦੇ ਥੈਲਾਸੀਮਕ ਵਾਰਡ ਵਿੱਚ ਮਨਾਏ ਗਏ ਵਿਸ਼ਵ ਥੈਲਾਸੀਮੀਆ ਦਿਵਸ ਵਿੱਚ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸ਼ਿਰਕਤ ਕਰਕੇ ਥੈਲਾਸੀਮਕ ਬੱਚਿਆਂ ਦਾ ਹਾਲਚਾਲ ਪੁੱਛਿਆ ਅਤੇ ਉਹਨਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ। ਇਸ ਮੌਕੇ ਉਹਨਾਂ ਨਾਲ ਰਾਜਿੰਦਰਾ ਹਸਪਤਾਲ ਦੇ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਅਰੁਣ ਮਹਾਜਨ, ਜ਼ਿਲ੍ਹਾ....
ਵਿਸ਼ਵ ਰੈੱਡ ਕਰਾਸ ਦਿਵਸ ਮੌਕੇ 60 ਦਿਵਿਆਂਗਜਨਾਂ ਨੂੰ ਮੋਟਰਾਈਜ਼ ਟਰਾਈ ਸਾਇਕਲ ਪ੍ਰਦਾਨ
ਰੂਪਨਗਰ, 08 ਮਈ : ਵਿਸ਼ਵ ਰੈੱਡ ਕਰਾਸ ਦਿਵਸ ਮੌਕੇ 25 ਲੱਖ ਰੁਪਏ ਦੇ ਲਾਗਤ ਨਾਲ 60 ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਮੋਟਰਾਈਜ ਟਰਾਈ-ਸਾਇਕਲ ਪ੍ਰਦਾਨ ਕੀਤੀਆਂ ਗਈਆਂ। ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਕਰਵਾਏ ਗਏ ਲੋਕ ਭਲਾਈ ਦੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸੰਬੋਧਨ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮਾਨਵਤਾ ਦੀ ਸੇਵਾ ਵਿੱਚ ਭਾਈ ਘਨੱਈਆ ਜੀ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਸਾਨੂੰ ਨਿਰਸਵਾਰਥ ਹੋ ਕੇ ਲੋਕ ਭਲਾਈ ਦੇ ਨੇਕ ਕੰਮਾਂ ਵਿੱਚ ਆਪਣਾ ਬਣਦਾ....
ਹਾਈ ਰਿਸਕ ਗਰਭਵਤੀਆਂ ਨੂੰ ਸਰਕਾਰੀ ਸੰਸਥਾਂ ਵਿਚ ਮਿਲੇਗੀ ਪੂਰਕ ਖੁਰਾਕ : ਸਿਵਲ ਸਰਜਨ
ਪ੍ਰਧਾਨ ਮੰਤਰੀ ਸੁਰਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਨੂੰ ਹੋਵੇਗੀ ਜਾਂਚ : ਡਾ. ਬਬੀਤਾ ਫਾਜ਼ਿਲਕਾ, 08 ਮਈ : ਸਰਕਾਰੀ ਹਸਪਤਾਲ ਜਾਣ ਵਾਲੀ ਹਾਈ ਰੀਸਕ ਗਰਭਵਤੀ ਔਰਤਾਂ ਨੂੰ ਮੌਕੇ ਤੇ ਜਾਂਚ ਦੇ ਨਾਲ ਖੁਰਾਕ ਵੀ ਦਿੱਤੀ ਜਾਵੇਗੀ । ਸਿਹਤ ਵਿਭਾਗ ਵਲੋ ਜਾਰੀ ਨਵੇਂ ਆਦੇਸ਼ਾਂ ਮੁਤਾਬਿਕ ਹੁਣ ਪ੍ਰਧਾਨ ਮੰਤਰੀ ਸੁਰਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਮਿਤੀ ਨੂੰ ਸਰਕਾਰੀ ਹਸਪਤਾਲ਼ ਵਿਚ ਵਿਸ਼ੇਸ਼ ਕੈਂਪ ਲੱਗਣਗੇ ਜਿਸ ਵਿਚ ਹਾਈ ਰਿਸਕ ਗਰਭਵਤੀਆਂ ਦੀ ਜਾਂਚ ਕੀਤੀ ਜਾਵੇਗੀ।....