ਮਾਲਵਾ

ਰੋਪੜ ਦੇ ਸਤਲੁਜ ਦਰਿਆ ‘ਚ ਪਲਟੀ ਕਿਸ਼ਤੀ, ਦੋ ਲੋਕ ‘ਚ ਰੁੜੇ, 1 ਦੀ ਲਾਸ਼ ਮਿਲੀ
ਰੋਪੜ,8 ਮਈ : ਪੰਜਾਬ ਦੇ ਰੋਪੜ ਵਿੱਚ ਇੱਕ ਵੱਡਾ ਹਾਦਸਾ ਹੋ ਗਿਆ ਹੈ। ਇੱਥੋਂ ਦੇ ਸਤਲੁਜ ਦਰਿਆ ਵਿੱਚ ਇੱਕ ਕਿਸ਼ਤੀ ਪਲਟ ਗਈ ਜਿਸ ਕਾਰਨ ਦੋ ਲੋਕ ਪਾਣੀ ਵਿੱਚ ਰੁੜ ਗਏ। ਕਿਸ਼ਤੀ ਚਾਲਕ ਅਤੇ ਆਸਪਾਸ ਖੜ੍ਹੇ ਲੋਕਾਂ ਨੇ 4 ਲੋਕਾਂ ਨੂੰ ਬੜੀ ਮੁਸ਼ੱਕਤ ਨਾਲ ਬਚਾ ਲਿਆ। ਰੋਪੜ। ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਚੌਂਤਾ ਦੇ ਨਾਲ ਲੱਗਦੇ ਸਤਲੁਜ ਦਰਿਆ ਵਿੱਚ ਬੀਤੀ ਸ਼ਾਮ ਕਰੀਬ 6 ਵਜੇ ਇੱਕ ਕਿਸ਼ਤੀ ਪਲਟਣ ਨਾਲ ਵੱਡਾ ਹਾਦਸਾ ਵਾਪਰ ਗਿਆ। ਜਹਾਜ਼ ‘ਚ ਸਵਾਰ 6 ਲੋਕਾਂ ‘ਚੋਂ 2 ਪਾਣੀ ‘ਚ ਵਹਿ ਗਏ, ਜਿਨ੍ਹਾਂ ‘ਚੋਂ....
ਫ਼ਰੀਦਕੋਟ 'ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਇੱਕ ਦੀ ਮੌਤ
ਫ਼ਰੀਦਕੋਟ, 07 ਮਈ : ਫ਼ਰੀਦਕੋਟ ਦੇ ਪਿੰਡ ਸੋਢਾ ਸਿੰਘ ਵਾਲਾ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਜ਼ਖਮੀ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਥਾਣਾ ਬਾਜਾਖਾਨਾ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਡੋਡ ਵਾਸੀ ਬਲੌਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਐਤਵਾਰ ਰਾਤ ਕਰੀਬ 8 ਵਜੇ ਉਹ ਆਪਣੇ ਸਾਥੀ ਭਾਨ....
ਪੰਜਾਬ ਸਰਕਾਰ ਵੱਲੋਂ ਸ. ਕੌਰ ਸਿੰਘ ਦੀ ਜੀਵਨੀ ਨੂੰ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ : ਕੈਬਨਿਟ ਮੰਤਰੀ ਚੀਮਾ
ਸੰਗਰੂਰ, 7 ਮਈ : ਦੇਸ਼ ਦੇ ਮਹਾਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਅੱਜ ਵੱਡੀ ਗਿਣਤੀ ਵਿੱਚ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਵਿਛੜੀ ਰੂਹ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਪਿੰਡ ਖਨਾਲ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਸ਼ਰਧਾਂਜਲੀ ਸਮਾਰੋਹ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਵ. ਕੌਰ ਸਿੰਘ ਵੱਲੋਂ ਖੇਡਾਂ ਦੇ ਖੇਤਰ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ....
ਜਥੇਦਾਰ ਹਰਭਜਨ ਸਿੰਘ ਡਾਂਗ ਦਾ ਦੇਹਾਂਤ, ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ
ਲੁਧਿਆਣਾ, 7 ਮਈ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਥੇਦਾਰ ਹਰਭਜਨ ਸਿੰਘ ਡਾਂਗ ਦਾ ਦੇਹਾਂਤ ਹੋ ਗਿਆ। ਜਥੇਦਾਰ ਡਾਂਗ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਕੌਂਸਲਰ ਵੀ ਸਨ। ਉਹ ਲਗਾਤਾਰ 6 ਵਾਰ ਕੌਂਸਲਰ ਰਹੇ ਹਨ। ਇਸ ਦੇ ਨਾਲ ਹੀ ਨਗਰ ਨਿਗਮ ਹਾਊਸ 'ਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ ਹਨ।ਜੱਥੇਦਾਰ ਹਰਭਜਨ ਸਿੰਘ ਦੀ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਲੋਕ ਸਭਾ ਉਪ ਚੋਣ ਵਿੱਚ ਡਿਊਟੀ ਲਗਾਈ ਹੋਈ ਸੀ। ਉਹ ਲੁਧਿਆਣਾ ਦੇ ਨਾਲ....
ਸੜਕਾਂ ਦੇ ਦੋਨਾਂ ਪਾਸਿਆਂ ਦੇ ਬਰਮ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਕਿਸਾਨ : ਸਪੀਕਰ ਸੰਧਵਾਂ
ਫਰੀਦਕੋਟ 7 ਮਈ : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਗਲੀ ਫਸਲ ਲਗਾਉਣ ਤੋਂ ਪਹਿਲਾਂ ਕਿਸਾਨਾਂ ਨੂੰ ਸੜਕਾਂ ਦੇ ਦੋਨਾਂ ਪਾਸਿਆਂ ਦੇ ਬਰਮ ਮਜਬੂਤ ਕਰਨ ਲਈ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਉਂਦਾ ਹੈ ਕਿ ਪਿੰਡਾਂ ਦੀਆਂ ਸੜਕਾਂ ਦੇ ਦੋਨਾਂ ਪਾਸਿਆਂ ਦੇ ਬਰਮ ਨਾਲ ਲਗਦੇ ਖੇਤ ਮਾਲਕਾਂ ਵੱਲੋਂ ਵੱਢ ਲਏ ਜਾਂਦੇ ਹਨ ਅਤੇ ਇਹ ਨਾਮਾਤਰ ਹੀ ਰਹਿ ਜਾਂਦੇ ਹਨ। ਇਸ ਕਾਰਨ ਆਵਾਜਾਈ ਸਮੇਂ ਵਾਹਣ ਚਾਲਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ....
ਅਕਾਲੀ ਆਗੂ ਪੀਰ ਮੁਹੰਮਦ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਨੂੰ ਗੁੰਮਰਾਹਕੁੰਨ ਦੱਸਿਆ
ਪਟਿਆਲਾ, 7 ਮਈ : ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੱਲ ਇੱਕ ਨਿੱਜੀ ਟੀ ਵੀ ਚੈਨਲ ਉਪਰ ਉਹਨਾਂ ਬਾਰੇ ਦਿੱਤੇ ਬਿਆਨ ਨੂੰ ਗੁੰਮਰਾਹਕੁੰਨ ਦੱਸਿਆ ਹੈ । ਪੀਰ ਮੁਹੰਮਦ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਜੋ 17 ਮੈਬਰੀ ਸਬ ਕਮੇਟੀ ਬਣਾਈ ਗਈ ਸੀ ਉਸ ਕਮੇਟੀ ਨੇ ਬੀਤੀ 6 ਮਾਰਚ ਨੂੰ ਖਾਲਸੇ ਦੀ ਜਨਮ ਭੂਮੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੰਮੀ ਮੀਟਿੰਗ ਕਰਨ ਤੋ ਬਾਅਦ ਜੋ ਸਰਬਸੰਮਤੀ ਨਾਲ ਰਿਪੋਰਟ ਤਿਆਰ....
ਲੋਕ ਮੋਰਚਾ ਪੰਜਾਬ ਵੱਲੋਂ ਪਹਿਲਵਾਨ ਕੁੜੀਆਂ ਦੀ ਹਮਾਇਤ 'ਚ 9 ਮਈ ਨੂੰ ਰੋਸ ਪ੍ਰਦਰਸ਼ਨ
ਬਠਿੰਡਾ, 7 ਮਈ : ਲੋਕ ਮੋਰਚਾ ਪੰਜਾਬ ਨੇ ਪਹਿਲਵਾਨ ਕੁੜੀਆਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਚੱਲ ਰਹੇ ਜਿਣਸੀ ਸ਼ੋਸ਼ਣ ਖਿਲਾਫ ਧਰਨੇ ਨੂੰ ਦਿੱਲੀ ਪੁਲਿਸ ਵੱਲੋਂ ਖਿੰਡਾਉਣ ਦੀਆਂ ਕੋਸ਼ਿਸ਼ਾਂ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਅਤੇ ਉਹਨਾਂ ਦੇ ਧਰਨੇ ਦੀ ਹਿਮਾਇਤ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਥੇਬੰਦੀ ਵੱਲੋਂ 9 ਮਈ ਨੂੰ 2 ਵਜੇ ਬਠਿੰਡਾ ਟੀਚਰਜ਼ ਹੋਮ ਤੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਹੈ। ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਸੂਬਾ ਸਕੱਤਰ ਜਗਮੇਲ ਸਿੰਘ ਅਤੇ ਸੂਬਾ ਕਮੇਟੀ....
ਮੰਡੀਆਂ ਵਿਚ ਖਰੀਦ ਕੀਤੀ ਕਣਕ ਦੀ 88 ਫ਼ੀਸਦੀ  ਲਿਫਟਿੰਗ ਹੋਈ  : ਡਿਪਟੀ ਕਮਿਸ਼ਨਰ
ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 1205 ਕਰੋੜ ਰੁਪਏ ਦੀ ਅਦਾਇਗੀ ਕੀਤੀ ਮਾਨਸਾ, 07 ਮਈ : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਮੰਡੀਆਂ ਵਿਚ ਖਰੀਦ ਕੀਤੀ ਕਣਕ ਦੀ ਸਮੇਂ ਸਿਰ ਲਿਫਟਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਸ਼ਨੀਵਾਰ ਬੀਤੀ ਸ਼ਾਮ ਤੱਕ ਮੰਡੀਆਂ ਅੰਦਰ ਕਣਕ ਦੀ 88 ਫ਼ੀਸਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 1205 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀ ਹੈ। ਖਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ....
ਕਣਕ ਦੀ ਕਿਸਾਨਾਂ ਨੂੰ 1829 ਕਰੋੜ ਰੁਪਏ ਦੀ ਕੀਤੀ ਅਦਾਇਗੀ, ਵਪਾਰੀਆਂ ਨੇ ਵੀ 49.60 ਲੱਖ ਰੁਪਏ ਦੀ ਖਰੀਦੀ ਕਣਕ
ਮੰਡੀਆਂ 'ਚੋਂ 7 ਲੱਖ 56 ਹਜ਼ਾਰ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ ਪਟਿਆਲਾ, 7 ਮਈ : ਮੌਜੂਦਾ ਹਾੜੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਪੁੱਜੀ ਕਣਕ ਦੀ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਨਾਲੋਂ ਨਾਲ ਖਰੀਦ ਸਦਕਾ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਕਿਸਾਨਾਂ ਨੂੰ ਫ਼ਸਲ ਵਿਕਣ ਦੇ ਕੁਝ ਹੀ ਘੰਟਿਆਂ 'ਚ ਅਦਾਇਗੀ ਕਰਕੇ ਖਰੀਦ ਏਜੰਸੀਆਂ ਨੇ ਬੇਮੌਸਮੀ ਬਰਸਾਤ ਕਾਰਨ ਮੁਰਝਾਏ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਲਿਆਉਣ ਦਾ ਕੰਮ ਕੀਤਾ। ਡਿਪਟੀ....
ਸੇਵਾ ਕੇਂਦਰ ਵਿੱਚ 4 ਨਵੀਆਂ ਸੇਵਾਵਾਂ ਸ਼ੁਰੂ : ਡਿਪਟੀ ਕਮਿਸ਼ਨਰ 
ਮਾਨਸਾ, 07 ਮਈ : ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਚ ਵਾਧਾ ਕਰਦਿਆਂ 4 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੀਂਆਂ ਸੇਵਾਵਾਂ ਵਿੱਚ ਐਚ.ਐਸ.ਆਰ.ਪੀ (ਹਾਈ ਸਕਿਊਰਟੀ ਨੰਬਰ ਪਲੇਟਸ), ਸਿਹਤ ਤੇ ਵਹੀਕਲ ਬੀਮਾ, ਆਧਾਰ ਪੈਨ ਨਾਲ ਲਿੰਕ ਅਤੇ ਜਨਰਲ ਟਾਈਪਿੰਗ ਨਾਲ ਸਬੰਧਤ ਸੇਵਾਵਾਂ ਸ਼ਾਮਿਲ ਹਨ। ਉਨ੍ਹਾਂ ਨੇ ਦੱਸਿਆ ਹੁਣ ਐਚ.ਐਸ.ਆਰ.ਪੀ ਸਰਵਿਸ ਰਾਹੀਂ ਹਾਈ ਸਕਿਊਰਿਟੀ....
ਸ੍ਰੀ ਮੁਕਤਸਰ ਸਾਹਿਬ ਵਿੱਚ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਪਤੀ ਨੇ ਕੀਤੀ ਖੁਦਕੁਸ਼ੀ
ਸ੍ਰੀ ਮੁਕਤਸਰ ਸਾਹਿਬ, 06 ਮਈ : ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਪਤੀ ਵੱਲੋਂ ਆਪਣੀ ਪਤਨੀ ਨੂੰ ਗੋਲੀਮਾਰਨ ਤੋਂ ਬਾਅਦ ਖੁਦ ਨੂੰ ਗੋਲੀਮਾਰ ਲੈਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਹਿਚਾਣ ਪਰਮਜੀਤ ਸਿੰਘ (60) ਅਤੇ ਸੁਖਵਿੰਦਰ ਕੌਰ (58) ਵਜੋਂ ਹੋਈ ਹੈ, ਜੋ ਰਿਸ਼ਤੇ ‘ਚ ਪਤੀ-ਪਤਨੀ ਸਨ। ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਦਿਲ ਦਹਿਲਾਉਣ ਵਾਲਾ ਕਦਮ ਉਠਾਇਆ। ਮ੍ਰਿਤਕਾਂ ਦੇ ਇੱਕ ਬੇਟੀ ਸੀ, ਜੋ ਵਿਆਹੀ ਹੋਈ ਹੈ। ਮੌਕੇ ਤੇ ਪੁੱਜੀ ਪੁਲਿਸ ਨੇ ਦੋਵੇਂ ਲਾਸ਼ਾਂ....
5 ਲੱਖ 82 ਹਜ਼ਾਰ 637 ਮੀਟਰਿਕ ਟਨ ਕਣਕ ’ਚੋਂ 5 ਲੱਖ 80 ਹਜ਼ਾਰ 114 ਮੀਟਰਿਕ ਟਨ ਦੀ ਖਰੀਦ ਮੁਕੰਮਲ : ਡਿਪਟੀ ਕਮਿਸ਼ਨਰ
ਮਾਨਸਾ, 06 ਮਈ : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਮੰਡੀਆਂ ਵਿਚ ਆ ਰਹੀ ਕਣਕ ਦੀ ਨਾਲੋ ਨਾਲ ਖਰੀਦ ਯਕੀਨੀ ਬਣਾਈ ਜਾ ਰਹੀ ਹੈ ਜਿਸ ਤਹਿਤ ਸ਼ੁੱਕਰਵਾਰ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆਈ 5 ਲੱਖ 82 ਹਜ਼ਾਰ 637 ਮੀਟਰਿਕ ਟਨ ਕਣਕ ’ਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 5 ਲੱਖ 80 ਹਜ਼ਾਰ 114 ਮੀਟਰਿਕ ਟਨ ਦੀ ਖਰੀਦ ਮੁਕੰਮਲ ਕਰ ਲਈ ਗਈ ਹੈ ਜੋ ਕਿ 99 ਫ਼ੀਸਦੀ ਬਣਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਦਾ ਸਾਹਮਣਾ....
ਏਜੰਸੀਆਂ ਵੱਲੋਂ ਕਿਸਾਨਾਂ ਨੂੰ 471 ਕਰੋੜ 84  ਲੱਖ ਰੁਪਏ ਤੋਂ ਵਧੇਰੇ ਦੀ ਕੀਤੀ ਅਦਾਇਗੀ 
ਮਲੇਰਕੋਟਲਾ, 06 ਮਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੁੱਚੀਆਂ 45 ਅਨਾਜ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਕ੍ਰਿਆ ਨਿਰਵਿਘਨ ਜਾਰੀ ਹੈ । ਕਿਸਾਨਾਂ ਦੀ ਖ਼ਰੀਦ ਕੀਤੀ ਕਣਕ ਦੀ ਨਾਲੋਂ ਨਾਲ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਰਹੀ ਹੈ। 05 ਮਈ 2023 ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 471ਕਰੋੜ 84 ਲੱਖ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਉਨ੍ਹਾਂ ਦੀ ਖ਼ਰੀਦੀ ਗਈ ਜਿਨਸ(ਕਣਕ) 02 ਲੱਖ 32 ਹਜ਼ਾਰ683 ਮੀਟਰਕ ਟਨ ਦੇ....
ਮੋਹਾਲੀ: ਕਣਕ ਸਬੰਧੀ ਕਿਸਾਨਾਂ ਨੂੰ ਕਰੀਬ 244 ਕਰੋੜ ਰੁਪਏ ਦੀ ਅਦਾਇਗੀ 
ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 1,28,022 ਮੀਟ੍ਰਿਕ ਟਨ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ ਐੱਸ ਏ ਐੱਸ ਨਗਰ, 06 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,28,022 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1,28,022 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ ਕਰੀਬ 244 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਫ਼ਸਲ ਦੀ ਖਰੀਦ ਦੇ ਨਾਲੋ-ਨਾਲ....
ਡਿਪਟੀ ਕਮਿਸ਼ਨਰ ਨੇ ਜਲਾਲਾਬਾਦ ਦੀ ਅਨਾਜ ਮੰਡੀ ਦਾ ਕੀਤਾ ਅਚਨਚੇਤ ਦੌਰਾ, ਖਰੀਦ ਪ੍ਰਬੰਧਾਂ ਤੇ ਲਿਫਟਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ
ਫਾਜ਼ਿਲਕਾ, 5 ਮਈ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ. ਨੇ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮੰਡੀ ਵਿਖੇ ਚੱਲ ਰਹੇ ਖਰੀਦ ਪ੍ਰਬੰਧਾਂ ਅਤੇ ਲਿਫਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲਿਫਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀ ਦੇ ਅਧਿਕਾਰੀਆਂ, ਟਰਾਂਸਪੋਰਟਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ।....