ਮਾਲਵਾ

ਪੰਜਾਬੀ ਯੂਨੀਵਰਸਿਟੀ ਦਾ ਪਬਲੀਕੇਸ਼ਨ ਬਿਊਰੋ ਮੁੜ-ਸਰਗਰਮ, ਮੁੱਖ ਮੰਤਰੀ ਨੇ ਰਿਲੀਜ਼ ਕੀਤੀਆਂ ਛੇ ਕਿਤਾਬਾਂ
ਯੂਨੀਵਰਸਿਟੀ ਵੱਲੋਂ ਤਿਆਰ ਸਾਫ਼ਟਵੇਅਰ ਰਾਹੀਂ ਮਸ਼ੀਨੀ ਲਿਪੀਆਂਤਰ ਦਾ ਤਜਰਬਾ ਵੀ ਰਿਹਾ ਸਫਲ ਹੁਣ ਸ਼ਾਹਮੁਖੀ ਵਿੱਚ ਵੀ ਛਾਪੀਆਂ ਜਾਇਆ ਕਰਨਗੀਆਂ ਕਿਤਾਬਾਂ ਪਟਿਆਲਾ, 3 ਮਈ : ਪੰਜਾਬੀ ਯੂਨੀਵਰਸਿਟੀ ਦਾ ਇਸ ਵਾਰ ਦਾ ਸਥਾਪਨਾ ਦਿਵਸ ਇਸ ਗੱਲੋਂ ਵੀ ਖਾਸ ਸੀ ਕਿ ਲੰਬੇ ਸਮੇਂ ਬਾਅਦ ਇੱਥੋਂ ਦੇ ਪਬਲੀਕੇਸ਼ਨ ਬਿਊਰੋ ਦੀਆਂ ਛੇ ਨਵੀਆਂ ਪ੍ਰਕਾਸ਼ਨਾਵਾਂ ਨੂੰ ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਮਾਨ ਵੱਲੋਂ ਲੋਕ ਅਰਪਿਤ ਕੀਤਾ ਗਿਆ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ....
ਸਵ. ਪ੍ਰਕਾਸ਼ ਸਿੰਘ ਬਾਦਲ ਦਾ ਅੰਗੀਠਾ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ-ਪ੍ਰਵਾਹ
ਸਮੂਹ ਪਰਿਵਾਰ ਮੈਂਬਰਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਕੀਰਤਪੁਰ ਸਾਹਿਬ, 3 ਮਈ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੋ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦਾ ਅੰਗੀਠਾ ਅੱਜ ਪਰਿਵਾਰਕ ਮੈਂਬਰਾਂ,ਸਾਕ ਸਬੰਧੀਆਂ ਅਤੇ ਪਾਰਟੀ ਵਰਕਰਾਂ ਵਲੋਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਸਤਲੁਜ ਦਰਿਆ ਵਿੱਚ ਜਲ ਪ੍ਰਵਾਹ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦਾ ਅੰਗੀਠਾ ਇੱਕ ਕਾਫਲੇ ਦੇ ਰੂਪ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਤੋਂ ਕੀਰਤਪੁਰ ਸਾਹਿਬ ਵਿਖੇ....
ਪੁਲਿਸ ਨੇ ਬੇਅਦਬੀ ਦੀ ਦੋਸ਼ੀ ਦੀ ਮਿ੍ਤਕ ਦੇਹ ਨੂੰ 72 ਘੰਟਿਆਂ ਲਈ ਮੌਰਚਰੀ ਵਿੱਚ ਰੱਖਿਆ 
ਮੋਰਿੰਡਾ, 3 ਮਈ : ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਪਾਠੀ ਸਿੰਘਾਂ ਦੀ ਕੁੱਟਮਾਰ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਦੇ ਦੋਸ਼ੀ ਦੀ ਮੌਤ ਉਪਰੰਤ ਉਸਦੇ ਪਰਿਵਾਰਕ ਮੈਂਬਰਾਂ ਬਾਰੇ ਕੋਈ ਪਤਾ ਨਹੀਂ ਚੱਲਿਆ ਸਕਿਆ, ਜਿਸ ਕਾਰਣ ਦੂਜੇ ਦਿਨ ਵੀ ਉਸਦੀ ਮਿ੍ਤਕ ਦੇਹ ਲੈਣ ਲਈ ਕਿਸੇ ਵੀ ਪਰਿਵਾਰਕ ਮੈਂਬਰ, ਜਾਂ ਰਿਸ਼ਤੇਦਾਰਾਂ ਨੇ ਜਿਲਾ ਰੂਪਨਗਰ ਦੇ ਪ੍ਸ਼ਾਸ਼ਨਿਕ ਅਧਿਕਾਰੀਆਂ ਜਾਂ ਹਸਪਤਾਲ ਪ੍ਬੰਧਕ ਨਾਲ ਕੋਈ ਤਾਲਮੇਲ ਨਹੀਂ ਕੀਤਾ। ਵਰਨਣਯੋਗ ਹੈ ਕਿ....
ਡਾਈਮੈਨਜ਼ਸਨ ਅਨੁਸਾਰ ਜਾਨਵਰਾਂ ਲਈ ਬਣਾਏ ਜਾਣ ਇਨਕਲੋਜਰ : ਡਿਪਟੀ ਕਮਿਸ਼ਨਰ  
ਫ਼ਰੀਦਕੋਟ, 3 ਮਈ : ਸੁਸਾਇਟੀ ਫਾਰ ਪ੍ਰੋਵੈਨਸ਼ਨ ਆਫ ਕਰੂਐਲਟੀ ਟੂ ਐਨੀਮਲਜ਼ ਦੀ ਬੈਠਕ ਡਿਪਟੀ ਕਮਿਸ਼ਨਰ ਡਾ. ਰੂਹੀ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਦੱਸਿਆ ਕਿ ਉਕਤ ਸੁਸਾਇਟੀ ਦਾ ਗਠਨ ਮਿਲਣ ਵਾਲੇ ਅਵਾਰਾ ਪਸ਼ੂਆਂ ਦੀ ਸਿਹਤ ਸੰਭਾਲ, ਰਹਿਣ ਅਤੇ ਜਾਨਵਰਾਂ ਲਈ ਇਨਕਲੋਜ਼ਰ ਬਣਾਉਣ ਲਈ ਕੀਤਾ ਗਿਆ ਸੀ। ਇਸ ਦੇ ਵਿੱਚ ਘੋੜਿਆਂ, ਗਾਵਾਂ, ਭੇਡਾਂ ਅਤੇ ਹੋਰ ਜਾਨਵਰਾਂ ਦੇ ਲਈ ਇਨਕਲੋਜਰ ਬਣਾਉਣ ਦੇ ਲਈ ਅਲੱਗ ਅਲੱਗ ਡਾਈਮੈਨਜ਼ਸਨ ਦਿੱਤੇ ਗਏ ਹਨ, ਇਨ੍ਹਾਂ ਡਾਈਮੈਨਜਸਨਾਂ ਦੇ ਅਨੁਸਾਰ ਇਨਕੋਲਜਰ ਬਣਾਏ ਜਾਣੇ ਹਨ। ਉਨ੍ਹਾਂ....
ਮਿਰਚਾਂ ਦੀ ਪੈਦਾਵਾਰ ਵਿੱਚ ਪੰਜਾਬ ਵਿੱਚੋਂ ਮੋਹਰੀ ਜ਼ਿਲ੍ਹਾ ਬਣਿਆ ਫਿਰੋਜ਼ਪੁਰ: ਡਿਪਟੀ ਕਮਿਸ਼ਨਰ  
ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 1700 ਹੈਕਟੇਅਰ ਰਕਬੇ ਵਿੱਚ ਮਿਰਚਾਂ ਦੀ ਖੇਤੀ ਹੁੰਦੀ ਹੈ ਫਿਰੋਜ਼ਪੁਰ, 3 ਮਈ : ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਕਿਸਾਨਾਂ ਦੀ ਮਿਹਨਤ ਅਤੇ ਬਾਗਬਾਨੀ ਵਿਪਾਗ ਪੰਜਾਬ ਦੀ ਰਹਿਨੁਮਾਈ ਸਦਕਾ ਫਿਰੋਜ਼ਪੁਰ ਜ਼ਿਲ੍ਹਾ ਪੂਰੇ ਰਾਜ ਵਿਚੋਂ ਮਿਰਚਾਂ ਦੀ ਕਾਸ਼ਮ ਵਿੱਚ ਮੋਹਰੀ ਜ਼ਿਲ੍ਹਾ ਬਣ ਗਿਆ ਹੈ। ਬਾਗਬਾਨੀ ਵਿਭਾਗ ਵੱਲੋਂ ਕੀਤੀ ਜਾ ਰਹੀ ਅਗਵਾਈ ਸਦਕਾ ਮਿਰਚਾਂ ਦੀ ਖੇਤੀ ਕਰਕੇ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਵਿਚੋਂ ਨਿਕਲਣ ਵਿੱਚ ਵੱਡੀ ਮੱਦਦ ਮਿਲਦੀ ਹੈ ਅਤੇ ਫਿਰੋਜ਼ਪੁਰ....
ਭਾਸ਼ਾ ਵਿਭਾਗ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਗੋਪੀਚੰਦ ਆਰਯ ਮਹਿਲਾ ਕਾਲਜ ਅਬੋਹਰ ਵਿਖੇ ਸਾਹਿਤਕ ਕਾਰਜਸ਼ਾਲਾ ਦਾ ਆਯੋਜਨ
ਫਾਜਿਲਕਾ, 3 ਮਈ : ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਗੋਪੀਚੰਦ ਆਰਯ ਮਹਿਲਾ ਕਾਲਜ ਅਬੋਹਰ ਵਿਖੇ ਸਾਹਿਤਕ ਕਾਰਜਸ਼ਾਲਾ (ਕਵਿਤਾ) ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ ਅਤੇ ਕਵਿਤਾ ਦੀ ਵਿਧਾ ਬਾਰੇ ਤਕਨੀਕੀ ਜਾਣਕਾਰੀਆਂ ਹਾਸਲ ਕੀਤੀਆਂ ਅਤੇ ਆਪਣੀ ਕਵਿਤਾ ਕਲਾ ਨੂੰ ਪੇਸ਼ ਕੀਤਾ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ। ਸ. ਪਰਮਿੰਦਰ ਸਿੰਘ, ਖੋਜ ਅਫ਼ਸਰ, ਫ਼ਾਜ਼ਿਲਕਾ ਵੱਲੋਂ ਆਏ ਹੋਏ ਮਹਿਮਾਨਾਂ ਨੂੰ....
ਸਿਵਲ ਸਰਜਨ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ, ਸਿਵਲ ਹਸਪਤਾਲ ਨਾਭਾ ਦੇ ਵਾਰਡ ਵਿੱਚ ਦਾਖਲ ਮਰੀਜ਼ਾਂ ਦਾ ਪੁੱਛਿਆ ਹਾਲਚਾਲ
ਪਟਿਆਲਾ, 3 ਮਈ : ਸਰਕਾਰੀ ਸਿਹਤ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਅਤੇ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਮਿਆਰੀ ਤੇ ਗੁਣਵਤੱਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਵਲ ਹਸਪਤਾਲ ਨਾਭਾ ਅਤੇ ਮਿੰਨੀ ਪ੍ਰਾਇਮਰੀ ਸਿਹਤ ਕੇਂਦਰ ਕਲਿਆਣ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।ਦੌਰੇ ਦੌਰਾਨ ਸਿਵਲ....
ਡਿਪਟੀ ਕਮਿਸ਼ਨਰ ਨੇ ਅੱਠਵੀਂ ਜਮਾਤ ਦੀ ਮੈਰਿਟ ‘ਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ
ਰੂਪਨਗਰ, 3 ਮਈ : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਵਿੱਚ ਆਉਣ ਵਾਲੇ ਰੂਪਨਗਰ ਜ਼ਿਲ੍ਹੇ ਦੇ 10 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉਜੱਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਜਬੂਤ ਇਰਾਦਿਆਂ ਨਾਲ ਜ਼ਿੰਦਗੀ ਦਾ ਕੋਈ ਵੀ ਟੀਚਾ ਹਾਸਿਲ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਧ ਤੋਂ ਵੱਧ ਮਿਹਨਤ ਕਰਨ ਲਈ....
ਵਿਧਾਇਕ  ਭੁੱਲਰ ਨੇ 15 ਨਵੇਂ ਗਾਰਬੇਜ ਕੁਲੈਕਸ਼ਨ ਟਿੱਪਰਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸ਼ਹਿਰ ਨੂੰ ਸਾਫ ਸੁੱਥਰਾ ਅਤੇ ਸੁੰਦਰ ਬਣਾਉਣ ਵਿੱਚ ਲੋਕ ਕਰਨ ਸਹਿਯੋਗ-ਭੁੱਲਰ ਫਿਰੋਜ਼ਪੁਰ, 3 ਮਈ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਰਣਬੀਰ ਸਿੰਘ ਭੁੱਲਰ ਵੱਲੋਂ ਨਗਰ ਕੌਂਸਲ ਫਿਰੋਜ਼ਪੁਰ ਵਿਖੇ 15 ਨਵੇਂ ਗਾਰਬੇਜ ਕੁਲੈਕਸ਼ਨ ਟਿੱਪਰਾਂ (ਗੱਡੀਆਂ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜੋ ਕਿ ਸਵੱਛ ਭਾਰਤ ਮਿਸ਼ਨ ਅਤੇ ਸੋਲਿਡ ਵੇਸਟ ਮੈਨੇਜਮੈਂਟ ਤਹਿਤ ਫਿਰੋਜ਼ਪੁਰ ਸ਼ਹਿਰ ਦੇ ਕਮਰਸ਼ੀਅਲ ਅਤੇ ਰਿਹਾਇਸ਼ੀ ਇਲਾਕਿਆਂ ਤੋਂ ਡੋਰ ਟੂ ਡੋਰ ਕੂੜੇ ਕਰਕਟ ਦੀ ਕੁਲੈਕਸ਼ਨ ਕਰਨਗੇ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ....
ਡਿਪਟੀ ਕਮਿਸ਼ਨਰ ਨੇ ਕੀਤਾ ਪਿੰਡ ਤਾਮਕੋਟ, ਰੱਲਾ ਅਤੇ ਜੋਗਾ ਮੰਡੀਆਂ ਦਾ ਦੌਰਾ'
ਮਾਨਸਾ, 3 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੀ ਕਣਕ ਦੀ ਲਿਫਟਿੰਗ ਦਾ 75 ਫੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ ਅਤੇ ਰਹਿੰਦੀ 25 ਫੀਸਦੀ ਲਿਫਟਿੰਗ ਦੇ ਕਾਰਜ਼ਾਂ ਨੂੰ ਜਲਦ ਮੁਕੰਮਲ ਕਰਨ ਅਤੇ ਮੰਡੀਆਂ ਅੰਦਰ ਪਹੁੰਚ ਰਹੀ ਜਿਣਸ ਦੀ ਨਾਲੋ ਨਾਲ ਲਿਫਟਿੰਗ ਯਕੀਨੀ ਬਣਾਈ ਜਾਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਅੱਜ ਅਨਾਜ ਮੰਡੀ ਤਾਮਕੋਟ, ਰੱਲਾ ਅਤੇ ਜੋਗਾ ਦਾ ਦੌਰਾ ਕਰਨ ਵੇਲੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕੀਤਾ। ਡਿਪਟੀ....
ਚਰਚਿਜ਼ ਐਸੋਸੀਏਸ਼ਨ ਵੱਲੋਂ ਲਗਾਏ ਖੂਨਦਾਨ ਕੈਂਪ ਵਿੱਚ 30 ਤੋਂ ਵੱਧ ਲੋਕਾਂ ਨੇ ਕੀਤਾ ਖੂਨਦਾਨ
ਮੋਹਾਲੀ, 3 ਮਈ : ਚਰਚਿਜ਼ ਐਸੋਸੀਏਸ਼ਨ, ਮੋਹਾਲੀ ਵੱਲੋਂ ਬਲੱਡ ਬੈਂਕ ਜੀ.ਐਮ.ਸੀ.ਐਚ.-32 ਚੰਡੀਗੜ੍ਹ ਦੇ ਸਹਿਯੋਗ ਨਾਲ ਬੀਲੀਵਰਸ ਈਸਟਰਨ ਚਰਚ ਵਿਖੇ ਇੱਕ ਖੂਨਦਾਨ ਕੈਂਪ ਲਗਾਇਆ ਗਿਆ। ਏਸ ਖ਼ੂਨਦਾਨ ਕੈਂਪ ਵਿੱਚ 30 ਤੋਂ ਵੱਧ ਖੂਨਦਾਨੀਆਂ ਨੇ ਖੂਨਦਾਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਸਨ। ਡਿਪਟੀ ਮੇਅਰ ਬੇਦੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਲਈ ਸਭ ਤੋਂ ਮਹੱਤਵਪੂਰਨ ਸਮਾਜ ਸੇਵਾ ਹੈ। ਇਹ ਗੰਭੀਰ ਮਰੀਜਾਂ ਅਤੇ ਹਾਦਸੇ ਵਿੱਚ....
ਮੇਅਰ ਜੀਤੀ ਸਿੱਧੂ ਨੇ ਕੀਤਾ ਫੇਜ਼ 9 ਦਾ ਦੌਰਾ
ਕੌਂਸਲਰ ਢਿੱਲੋਂ ਤੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਦੱਸੀਆਂ ਸਮੱਸਿਆਵਾਂ ਫੌਰੀ ਤੌਰ ਤੇ ਹੱਲ ਕਰਨ ਦੀਆਂ ਹਦਾਇਤਾਂ ਮੋਹਾਲੀ, 3 ਮਈ : ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅੱਜ ਫੇਜ਼ 9 ਦਾ ਦੌਰਾ ਕੀਤਾ ਅਤੇ ਇੱਥੋਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਵਾਰਡ ਦੇ ਕੌਂਸਲਰ ਨਿਰਮਲ ਕੌਰ ਢਿੱਲੋਂ, ਕੌਂਸਲਰ ਕਮਲਪ੍ਰੀਤ ਸਿੰਘ ਬਨੀ ਵਿਸ਼ੇਸ਼ ਤੌਰ ਤੇ ਹਾਜਰ ਸਨ। ਮੇਅਰ ਅਮਰਜੀਤ ਸਿੰਘ....
ਸਹਾਇਕ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਦਫ਼ਤਰਾਂ ਦਾ ਅਚਨਚੇਤ ਨਿਰੀਖਣ
ਪਟਿਆਲਾ, 3 ਮਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਰਾਜ ਦੇ ਸਰਕਾਰੀ ਦਫ਼ਤਰਾਂ ਦਾ ਕੰਮ-ਕਾਜ਼ੀ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਣ ਦੇ ਦੂਜੇ ਦਿਨ ਅੱਜ ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਏ ਸਥਿਤ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਬਹੁਤੇ ਦਫ਼ਤਰਾਂ ‘ਚ ਸਰਕਾਰੀ ਅਮਲਾ ਹਾਜ਼ਰ ਪਾਇਆ ਗਿਆ ਜਦਕਿ ਸਹਿਕਾਰੀ ਸਭਾਵਾਂ ਦੇ ਦਫ਼ਤਰ ‘ਚ ਕੁਝ ਕਰਮਚਾਰੀ ਦੇਰੀ ਨਾਲ ਆਏ ਪਾਏ ਗਏ, ਜਿਨ੍ਹਾਂ....
ਗੁਬਾਰੇ ਵੇਚਦੇ ਜਾਂ ਭੀਖ ਮੰਗਦੇ ਬੱਚਿਆਂ ਨੂੰ ‘ਭਿੱਖਿਆ ਦੇ ਰਾਹ ਤੋਂ ਸਿੱਖਿਆ’ ਦੇ ਰਾਹ ‘ਤੇ ਲਿਜਾਣ ਲਈ ਸਕੂਲ ‘ਚ ਦਾਖਲ ਕਰਵਾਇਆ 
ਪਟਿਆਲਾ, 3 ਮਈ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਅਰੰਭੇ ਵਿਸ਼ੇਸ਼ ਪ੍ਰਾਜੈਕਟ ‘ਮੇਰਾ ਬਚਪਨ’ ਤਹਿਤ ਗੁਬਾਰੇ ਵੇਚਦੇ ਜਾਂ ਭੀਖ ਮੰਗਦੇ ਬੱਚਿਆਂ ਨੂੰ ‘ਭਿੱਖਿਆ ਦੇ ਰਾਹ ਤੋਂ ਸਿੱਖਿਆ’ ਦੇ ਰਾਹ ‘ਤੇ ਲਿਜਾਣ ਲਈ ਜਿੱਥੇ ਸਕੂਲ ਆਨ ਵ੍ਹੀਲ ਚਲਾਇਆ ਜਾ ਰਿਹਾ ਹੈ, ਉਥੇ ਹੀ ਸਕੂਲੀ ਸਿੱਖਿਆ ਲਈ ਰਾਜੀ ਹੋਣ ਵਾਲੇ ਇਨ੍ਹਾਂ ਬੱਚਿਆਂ ਨੂੰ ਸਕੂਲ ਵਿੱਚ ਵੀ ਦਾਖਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨ ਹਿਤ ਸੰਮਤੀ, ਦੇ ਵਿਨੋਦ ਸ਼ਰਮਾ, ਜਿਨ੍ਹਾਂ ਦੇ ਸਹਿਯੋਗ ਨਾਲ ਸਕੂਲ ਆਨ....
ਲੁਧਿਆਣਾ ਵਿਖੇ ਪ੍ਰੋ. ਮੋਹਨ ਸਿੰਘ ਯਾਦਗਾਰੀ ਸਮਾਰੋਹ ਦਾ ਆਯੋਜਨ, ਨਿੱਘੀ ਸ਼ਰਧਾਂਜਲੀ ਦਿੱਤੀ
ਲੁਧਿਆਣਾ : 03 ਮਈ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਭਵਨ, ਲੁਧਿਆਣਾ ਵਿਖੇ ਪ੍ਰੋ. ਮੋਹਨ ਸਿੰਘ ਯਾਦਗਾਰੀ ਸਮਾਰੋਹ ਦਾ ਆਯੋਜਨ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਗਈ। ਸਮਾਗਮ ਦੇ ਆਰੰਭ ਵਿਚ ਪ੍ਰੋ. ਮੋਹਨ ਸਿੰਘ ਜੀ ਦੀ ਤਸਵੀਰ ਅੱਗੇ ਫੁੱਲ ਅਰਪਿਤ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਇਸ ਤੋਂ ਪਹਿਲਾਂ ਪੰਜਾਬੀ ਨਾਵਲਕਾਰ ਬੂਟਾ ਸਿੰਘ ਸ਼ਾਦ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ....