ਮਾਲਵਾ

ਨੌਜਵਾਨਾਂ ਲਈ ਮਰਚੈਂਟ ਨੇਵੀ ਵਿਚ ਜਾਣ ਦੇ ਨਵੇਂ ਮੌਕੇ ਖੁੱਲ੍ਹੇ
ਮਨੀਸ਼ ਤਿਵਾੜੀ ਨੇ ਮਰਚੈਂਟ ਨੇਵੀ ਇੰਸਟੀਚਿਊਟ ਦਾ ਕੀਤਾ ਉਦਘਾਟਨ ਮਰਚੈਂਟ ਨੇਵੀ ਵਿਚ ਜਾਣ ਦੇ ਇੱਛੁਕ ਉਤਰੀ ਭਾਰਤ ਦੇ ਨੌਜਵਾਨਾਂ ਲਈ ਨੌਕਰੀ ਦੇ ਮੌਕੇ ਖੁੱਲ੍ਹੇ -ਮਨੀਸ਼ ਤਿਵਾੜੀ ਮੋਹਾਲੀ, 30 ਅਪ੍ਰੈਲ : ਉੱਚਤਮ ਟੈਕਸ ਫ਼ਰੀ ਤਨਖ਼ਾਹ, ਜਲਦੀ ਪ੍ਰਮੋਸ਼ਨ, ਉੱਚ ਪੱਧਰੀ ਜੀਵਨ ਜਾਂਚ, ਕੰਮ ਤੋਂ ਬਾਅਦ ਲੰਮੀ ਛੁੱਟੀ ਅਤੇ ਦੁਨੀਆਂ ਘੁੰਮਣ ਦੇ ਮੌਕੇ, ਅਜਿਹੀ ਨੌਕਰੀ ਕੌਣ ਨਹੀਂ ਕਰਨਾ ਚਾਹੇਗਾ। ਮਰਚੈਂਟ ਨੇਵੀ ਇਕ ਅਜਿਹਾ ਪੇਸ਼ਾ ਹੈ ਜਿਸ ਵਿਚ ਇਹ ਸਭ ਸੁਪਨੇ ਪੂਰੇ ਹੁੰਦੇ ਹਨ। ਪਰ ਉੱਤਰੀ ਭਾਰਤ ਦੇ ਨੌਜਵਾਨ ਮੁੰਡੇ....
ਬਾਦਲ ਪਰਿਵਾਰ ਨਾਲ ਨਵਜੋਤ ਸਿੱਧੂ ਵਲੋਂ ਦੁੱਖ ਸਾਂਝਾ
ਬਾਦਲ, 30 ਅਪ੍ਰੈਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਪੰਜਾਬ ਅਤੇ ਹੋਰ ਰਾਜਾਂ ਤੋਂ ਪਤਵੰਤੇ ਅਤੇ ਆਗੂ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਅੱਜ ਬਾਦਲ ਦੇ ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਸ਼ਰੀਕ ਹੋਏ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਦੇ ਵਲੋਂ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਵਿਸ਼ਵ ਪੰਜਾਬੀ ਸੰਗਠਨ ਨੇ ਪ੍ਰਸਿੱਧ ਪੰਜਾਬੀ ਉਦਯੋਗਪਤੀਆਂ ਅਤੇ ਕਲਾਕਾਰਾਂ ਨੂੰ ਕੀਤਾ ਸਨਮਾਨਿਤ
ਵਿਸ਼ਵ ਪੰਜਾਬੀ ਸੰਗਠਨ ਨੇ ਪ੍ਰਸਿੱਧ ਪੰਜਾਬੀ ਉਦਯੋਗਪਤੀ ਅਤੇ ਕਲਾਕਾਰਾਂ ਏਐਸ ਮਿੱਤਲ, ਕਮਲ ਓਸਵਾਲ, ਪੁਸ਼ਪਵਿੰਦਰ ਜੀਤ ਸਿੰਘ, ਸੁਖਵੰਤ ਸਿੰਘ, ਸੁਧੀਰ ਗੋਇਲ ਪੰਜਾਬ ਨੂੰ ਸਰਵੋਤਮ ਉਦਯੋਗਪਤੀ ਵਜੋਂ ਸਨਮਾਨਿਤ ਕੀਤਾ ਹੰਸ ਰਾਜ ਹੰਸ, ਗੁਣੀਤ ਮੌਂਗਾ, ਅਪਾਰਸ਼ਕਤੀ ਖੁਰਾਨਾ, ਰਿਚਾ ਚਢ਼ਾ, ਗੁਲਸ਼ਨ ਗਰੋਵਰ, ਬਿੰਨੂ ਢਿੱਲੋਂ, ਮੁਕੇਸ਼ ਰਿਸ਼ੀ, ਹਰਨਾਜ ਸੰਧੂ, ਜੇਸੀ ਗਿਲ, ਬਬਲ ਰਾਏ, ਦਿਲਜੋਤ ਅਤੇ ਹੋਰਨਾਂ ਦਾ ਉੱਤਮ ਕਲਾਕਾਰ ਵਜੋਂ ਸਨਮਾਨ ਮੋਹਾਲੀ, 30 ਅਪ੍ਰੈਲ : ਵਿਸ਼ਵ ਪੰਜਾਬੀ ਔਰਗਨਾਈਜ਼ੇਸ਼ਨ ਚੰਡੀਗੜ੍ਹ....
ਮਿਲੇਟਸ ਦੀ ਖਪਤ ਨੂੰ ਹਰਮਨ ਪਿਆਰਾ ਬਣਾਉਣ ਲਈ ਲਗਾਇਆ ਮੇਲਾ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਈਟ ਰਾਈਟ ਮਿਲੇਟਸ ਮੇਲੇ ’ਚ ਲਿਆ ਹਿੱਸਾ ਪਟਿਆਲਾ, 30 ਅਪ੍ਰੈਲ : ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੀ ਅਗਵਾਈ ’ਚ ਈਟ ਰਾਈਟ ਮਿਲੇਟਸ ਮੇਲੇ ਅਤੇ ਵਾਕਾਥਨ ਵਿੱਚ ਭਾਗ ਲਿਆ। ਇਹ ਮੇਲਾ ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਵੱਲੋਂ ਮਿਲੇਟਸ ਦੇ ਅੰਤਰਰਾਸ਼ਟਰੀ ਸਾਲ ਨੂੰ ਮਨਾਉਣ ਅਤੇ ਮਿਲੇਟਸ ਦੀ ਖਪਤ ਨੂੰ ਹਰਮਨ ਪਿਆਰਾ ਬਣਾਉਣ ਲਈ ਲਗਾਇਆ ਗਿਆ ਸੀ। ਮੇਲੇ ਦੌਰਾਨ ਆਪਣੇ ਕੁੰਜੀਵਤ ਭਾਸ਼ਣ ਵਿੱਚ ਡਾ....
ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 8 ਲੱਖ 42 ਹਜ਼ਾਰ 354 ਮੀਟ੍ਰਿਕ ਟਨ ਕਣਕ ਦੀ ਖਰੀਦ
ਸੰਗਰੂਰ, 30 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਕੁਲ 8 ਲੱਖ 42 ਹਜ਼ਾਰ 354 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਜੋ ਕਿ ਸਾਰੀ ਹੀ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ ਖ਼ਰੀਦ ਲਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 2 ਲੱਖ 91 ਹਜ਼ਾਰ 964, ਮਾਰਕਫੈੱਡ ਵੱਲੋਂ 2 ਲੱਖ 14 ਹਜ਼ਾਰ 8, ਪਨਸਪ ਵੱਲੋਂ 1 ਲੱਖ 56 ਹਜ਼ਾਰ 797, ਪੰਜਾਬ ਸਟੇਟ ਵੇਅਰ....
ਜਿ਼ਲ੍ਹੇ ਦੀਆ ਅਨਾਜ ਮੰਡੀਆ ਵਿੱਚ 6,85,183 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ : ਸੰਜੇ ਸ਼ਰਮਾ 
ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ : ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖੁਰਾਕ ਤੇ ਸਪਲਾਈ ਅਫਸਰ ਕੰਟਰੋਲਰ ਸ੍ਰੀ ਸੰਜੇ ਸ਼ਰਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹੇ ਦੀਆ ਅਨਾਜ ਮੰਡੀਆ ਵਿੱਚ ਪਿਛਲੇ ਦਿਨੀ ਤੱਕ 6,85,183 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਜਿ਼ਲ੍ਹੇ ਦੀਆ ਵੱਖ ਵੱਖ ਖਰੀਦ ਏਜੰਸੀਆ ਵਲੋਂ 6,62,158 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ ਹੈ। ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵੱਲੋ 1,56,912 ਮੀਟਰਕ ਟਨ, ਮਾਰਕਫੈਡ ਏਜੰਸੀ....
ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਲਗਾਏ ਧਰਨੇ 'ਚ ਸ਼ਮੂਲੀਅਤ ਕਰਨ ਦਾ ਐਲਾਨ
ਸੰਗਰੂਰ, 30 ਅਪ੍ਰੈਲ : ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਕਮੇਟੀ ਮੈਂਬਰ ਗੁਰਚਰਨ ਸਿੰਘ ਘਰਾਚੋਂ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਿੰਡ ਅਕਬਰਪੁਰ ਦੇ ਐਸੀ ਭਾਈਚਾਰੇ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਹਿੱਸੇ ਦੀ ਪੰਚਾਇਤੀ ਜ਼ਮੀਨ ਵਿੱਚ ਸਾਂਝੀ ਖੇਤੀ ਕੀਤੀ ਜਾ ਰਹੀ ਹੈ ਪ੍ਰੰਤੂ ਇਸ ਸਾਲ ਖਰਾਬ ਮੌਸਮ ਕਾਰਨ ਫਸਲਾਂ ਦੇ ਹੋਏ ਨੁਕਸਾਨ ਤੋਂ ਬਾਅਦ ਦਲਿਤ ਭਾਈਚਾਰਾ ਜ਼ਮੀਨ ਦਾ ਮਹਿੰਗਾ ਠੇਕਾ ਭਰਨ ਤੋਂ ਅਸਮਰੱਥ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਦੇ....
ਪ੍ਰਕਾਸ਼ ਸਿੰਘ ਬਾਦਲ ਰਹਿੰਦੀ ਦੁਨੀਆਂ ਤੱਕ ਲੋਕਾਂ ਦੇ ਦਿਲਾਂ ਤੇ ਰਾਜ ਕਰਦੇ ਰਹਿਣਗੇ : ਪ੍ਰੋ. ਬਡੂੰਗਰ
ਪਟਿਆਲਾ, 30 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਅਕਾਲੀ ਸਿਆਸਤ ਦੇ ਧੁਰੇ ਤੇ ਦਰਵੇਸ਼ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਦੇ ਹੋਏ ਦਿਹਾਂਤ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹੋ ਜਿਹੇ ਇਨਸਾਨ ਦੁਨੀਆਂ ਤੇ ਵਿਰਲੇ ਹੀ ਜਨਮ ਲੈਂਦੇ ਹਨ, ਕਿਉਂਕਿ ਉਨ੍ਹਾਂ ਵੱਲੋਂ ਦੇਸ਼ ਤੇ ਰਾਜ ਪ੍ਰਤੀ ਜਜਬੇ, ਇਨਸਾਨੀਅਤ ਲਈ ਕੀਤੇ ਕਾਰਜਾਂ, ਹਮੇਸ਼ਾ ਵਿਕਾਸ ਨੂੰ ਸਮਰਪੱਤ ਸੋਚ ਸਦਕਾ ਪੂਰੇ ਦੇਸ਼ ਭਰ ਵਿਚ ਫੈਲੀ ਸੋਗ ਦੀ....
ਸਾਬਕਾ ਮੁੱਖ ਮੰਤਰੀ ਯਾਦਵ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤਾ ਦੁੱਖ ਸਾਂਝਾ
ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕਰਨ ਅੱਜ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਖਿਲੇਸ਼ ਯਾਦਵ ਸਮੇਤ ਪ੍ਰਮੁੱਖ ਸ਼ਖਸੀਅਤਾਂ ਪਿੰਡ ਬਾਦਲ ਵਿਚ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ। ਇਹਨਾਂ ਸ਼ਖਸੀਅਤਾਂ ਨੇ ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ....
ਲੁਧਿਆਣਾ ਦੇ ਗਿਆਸਪੁਰਾ ‘ਚ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ 
ਲੁਧਿਆਣਾ, 30 ਅਪ੍ਰੈਲ : ਮਹਾਨਗਰ ਲੁਧਿਆਣਾ ਦੇ ਗਿਆਸਪੁਰਾ ਰਿਹਾਇਸੀ ਇਲਾਕੇ ‘ਚ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖ਼ਬਰ ਹੈ, ਇਸ ਤੋਂ ਇਲਾਵਾ ਕਈ ਲੋਕ ਬਿਮਾਰ ਹੋ ਗਏ ਹਨ, ਜੋ ਹਸਪਤਾਲ ਵਿੱਚ ਜੇਰੇ ਇਲਾਜ ਹਨ। ਇਸ ਘਟਨਾਂ ਦੀ ਸੂਚਨਾ ਮਿਲਣ ‘ਚ 5 ਔਰਤਾਂ 4 ਪੁਰਸ਼ ਅਤੇ 2 ਬੱਚੇ ਸ਼ਾਮਿਲ ਹਨ। ਰਾਹਤ ਕਾਰਜ ਜਾਰੀ ਹਨ। ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫੈਕਟਰੀ ਵਿੱਚੋਂ ਗੈਸ ਲੀਕ ਹੋਣ ਅਤੇ ਮੌਤਾਂ ਹੋਣ ਬਾਰੇ ਉਨ੍ਹਾਂ....
ਕੇਂਦਰ ਸਰਕਾਰ ਵੱਲੋਂ ਕਣਕ ਦੇ  ਸਮਰਥਨ ਮੁੱਲ 'ਤੇ ਮਿਆਰੀ ਕਟੌਤੀ ਕਰਨਾ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸਬੂਤ : ਡਾ. ਅਮਰ ਸਿੰਘ
ਸ੍ਰੀ ਫਤਹਿਗੜ੍ਹ ਸਾਹਿਬ, 28 ਅਪ੍ਰੈਲ : ਡਾ. ਅਮਰ ਸਿੰਘ ਐਮ.ਪੀ ਸ੍ਰੀ ਫਤਹਿਗੜ੍ਹ ਸਾਹਿਬ ਨੇ ਸਾਬਕਾ ਵਿਧਾਇਕ ਕੁਲਜੀਤ ਨਾਗਰਾ ਨਾਲ ਅੱਜ ਸਰਹਿੰਦ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੇ ਮਸਲੇ ਸੁਣਨ ਉਪਰੰਤ ਮਾਰਕੀਟ ਕਮੇਟੀ ਦਫ਼ਤਰ ਸਰਹਿੰਦ ਮੰਡੀ ਵਿਖੇ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਾ: ਅਮਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ....
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਪ੍ਰਗਤੀ ਦਾ ਜਾਇਜ਼ਾ
ਸੰਗਰੂਰ, 28 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ ਵੱਖ ਸਰਕਾਰੀ ਸਿਹਤ ਯੋਜਨਾਵਾਂ ਨੂੰ ਜ਼ਿਲੇ ਵਿੱਚ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਤ ਮੀਟਿੰਗ ਕੀਤੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿੱਥੇ ਗਏ ਟੀਚੇ ਤਹਿਤ ਸਮੂਹ ਸਿਹਤ....
ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਫੁੱਫੜ ਨੇ ਹੀ ਕੀਤਾ ਸੀ ਭਤੀਜੇ ਦਾ ਕਤਲ
ਬਠਿੰਡਾ, 28 ਅਪ੍ਰੈਲ : ਸੀਆਈਏ ਸਟਾਫ਼ 1 ਨੇ ਡੇਢ ਮਹੀਨੇ ਪਹਿਲਾਂ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਹੋਇਆ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਥਰਮਲ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਦਾ ਕਤਲ ਉਸ ਦੇ ਫੁੱਫੜ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਕੀਤਾ ਸੀ। ਮਿ੍ਤਕ ਨੌਜਵਾਨ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਫੁੱਫੜ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਮਿ੍ਤਕ ਦਾ ਆਪਣੇ ਫੁੱਫੜ ਨਾਲ ਝਗੜਦਾ ਰਹਿੰਦਾ ਸੀ।....
ਮਿੰਨੀ ਬੱਸ ਨਹਿਰ ਵਿੱਚ ਡਿੱਗੀ, ਡਰਾਈਵਰ-ਕੰਡਕਟਰ ਸਮੇਤ ਪੰਜ ਜ਼ਖਮੀ
ਬਠਿੰਡਾ, 28 ਅਪ੍ਰੈਲ : ਪਿੰਡ ਗੋਬਿੰਦਪੁਰਾ ਨੇੜੇ ਸਰਹਿੰਦ ਨਹਿਰ 'ਚ ਅਚਾਨਕ ਇੱਕ ਮਿੰਨੀ ਬੱਸ ਪਲਟਣ ਨਾਲ ਡਰਾਈਵਰ-ਕੰਡਕਟਰ ਸਮੇਤ 5 ਜਣੇ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਵਲੰਟੀਅਰ ਯਾਦਵਿੰਦਰ ਕੰਗ, ਸਤਨਾਮ ਸਿੰਘ, ਹਰਸ਼ਿਤ ਚਾਵਲਾ ਐਂਬੂਲੈਂਸਾਂ ਸਮੇਤ ਮੌਕੇ 'ਤੇ ਪਹੁੰਚੇ ਅਤੇ ਲੋਕਾਂ ਦੀ ਮਦਦ ਨਾਲ ਡਰਾਈਵਰ, ਕੰਡਕਟਰ ਅਤੇ ਚਾਰ ਹੋਰਾਂ ਨੂੰ ਬਾਹਰ ਕੱਢਿਆ ਅਤੇ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਬਲਵੀਰ ਸਿੰਘ....
ਸਪੀਕਰ ਸੰਧਵਾਂ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਿਧਾਇਕ ਕਾਕਾ ਬਰਾੜ ਦੇ ਗ੍ਰਹਿ ਪੁੱਜੇ
ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵਾਟਰ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਣਾ ਜਰੂਰੀ ਸ੍ਰੀ ਮੁਕਤਸਰ ਸਾਹਿਬ 28 ਅਪ੍ਰੈਲ : ਵਾਤਾਵਰਣ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ ਵਿੱਚ ਮੁੱਖ ਮੁੱਦਾ ਬਣਾਉਣ ਲਈ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਇਹ ਜਾਣਕਾਰੀ ਮੈਂਬਰ ਰਾਜ ਸਭਾ ਬਾਬਾ ਬਲਬੀਰ ਸਿੰਘ ਸੀਚੇਵਾਲ ਉੱਘੇ ਵਾਤਾਵਰਣ ਪ੍ਰੇਮੀ ਨੇ ਬੀਤੇ ਦਿਨੀਂ ਸ.ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ....