ਮਾਲਵਾ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਗੁਰੂ ਗੋਬਿੰਦ ਸਿੰਘ ਮਿਉਂਸੀਪਲ ਲਾਇਬਰੇਰੀ ਦਾ ਕੀਤਾ ਉਦਘਾਟਨ
2.30 ਲੱਖ ਦੀ ਲਾਗਤ ਨਾਲ ਕਰਵਾਇਆ ਗਿਆ ਨਵੀਨੀਕਰਨ ਕੋਟਕਪੂਰਾ 10 ਅਗਸਤ, 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਾਇਬ੍ਰੇਰੀਆਂ ਖੋਲ੍ਹੀਆਂ ਜਾ ਰਹੀਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ....
ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਅਤੇ ਘਰ ਦੇ ਨੇੜੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ 
ਸਪੀਕਰ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ ਕੋਟਕਪੂਰਾ 10 ਅਗਸਤ,2024 : ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਕੋਟਕਪੂਰਾ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਮਰੀਜ਼ਾਂ ਦੀ ਸਿਹਤ ਦੀ ਸੁਰੱਖਿਆ ਸਾਡੀ ਮੁੱਢਲੀ ਜਿੰਮੇਵਾਰੀ ਹੋਣੀ ਚਾਹੀਦੀ ਹੈ ਤੇ ਇਸ ਜਿੰਮੇਵਾਰੀ....
ਕੀ ਕੇਂਦਰ ਸਰਕਾਰ ਲੋਕਾਂ ਨੂੰ ਮਾਰਨ ਵਾਲਿਆਂ ਬਾਰੇ ਕੁਝ ਕਰੇਗੀ ਜਾਂ ਨਹੀਂ? : ਰਾਜਾ ਵੜਿੰਗ 
ਲੁਧਿਆਣਾ, 9 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੀ ਵਿਸਤ੍ਰਿਤ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਇਹ ਮੁੱਦਾ ਸੰਸਦ ਵਿੱਚ ਵੀ ਉਠਾਇਆ ਗਿਆ ਸੀ। ਰਾਜਾ ਵੜਿੰਗ ਨੇ ਲਾਰੈਂਸ ਨੂੰ ਦੇਸ਼ ਦਾ ਅੱਤਵਾਦੀ ਕਿਹਾ। ਕੇਂਦਰ ਨੂੰ ਸਵਾਲ ਪੁੱਛਦਿਆਂ ਸੰਸਦ ਮੈਂਬਰ ਨੇ ਪੁੱਛਿਆ ਕਿ ਕੀ ਕੇਂਦਰ ਦੱਸ ਸਕਦਾ ਹੈ ਕਿ ਇਸ ਨੂੰ ਕਦੋਂ ਤੱਕ ਰੋਕਿਆ ਜਾਵੇਗਾ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ....
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਈਟੀਟੀ ਅਧਿਆਪਕ ਯੂਨੀਅਨ ਨਾਲ ਕੀਤੀ ਮੀਟਿੰਗ
ਮੰਤਰੀ ਨੇ ਅਧਿਆਪਕਾਂ ਦੇ ਮਸਲੇ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਹੁਕਮ। ਮੋਹਾਲੀ, 9 ਅਗਸਤ 2024 : ਪੰਜਾਬ ਦੇ ਅਧਿਆਪਕਾਂ ਦੀ ਸਿਰਮੌਰ ਜੰਥੇਬੰਦੀ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨਾਲ ਅਹਿਮ ਮੀਟਿੰਗ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਅਧਿਆਪਕਾਂ ਦੇ ਹੱਕੀ ਮਸਲਿਆਂ ਨੂੰ ਪੂਰਾ ਕਰਨ ਲਈ ਗੰਭੀਰ ਹਨ। ਪੰਜਾਬ ਭਵਨ ਚੰਡੀਗੜ੍ਹ ਵਿਖੇ ਇਹ ਮੀਟਿੰਗ ਜੰਥੇਬੰਦੀ ਦੇ ਸੂਬਾ ਸਰਪ੍ਰਸਤ ਰਣਜੀਤ ਸਿੰਘ ਬਾਠ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਵਿਭਾਗ ਦੇ ਉੱਚ ਅਧਿਕਾਰੀਆਂ ਮੌਜੂਦ....
ਪੰਜਾਬ ਸਰਕਾਰ ਦੀ ਪਹਿਲਕਦਮੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ, ਮੌਕੇ 'ਤੇ ਹੀ ਮਿਲ ਰਹੀਆਂ ਸੇਵਾਵਾਂ
ਸਰਕਾਰ ਤੁਹਾਡੇ ਦੁਆਰ' ਤਹਿਤ ਰਾਏਕੋਟ ਵਿਖੇ ਕੈਂਪ ਦਾ ਆਯੋਜਨ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਏ.ਡੀ.ਸੀ ਮੇਜਰ ਅਮਿਤ ਸਰੀਨ ਵੱਲੋਂ ਕੀਤੇ ਲੋਕਾਂ ਦੇ ਮਸਲੇ ਹੱਲ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਏ.ਡੀ.ਸੀ ਮੇਜਰ ਅਮਿਤ ਸਰੀਨ ਵੱਲੋਂ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਮੌਕੇ 'ਤੇ ਦਸਤਾਵੇਜ਼ ਕੀਤੇ ਸਪੁਰਦ ਰਾਏਕੋਟ, 9 ਅਗਸਤ 2024 : ਪੰਜਾਬ ਸਰਕਾਰ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ, ਜਿਸਦਾ ਉਦੇਸ਼ ਲੋਕਾਂ ਨੂੰ ਸਿੱਧੇ ਤੌਰ 'ਤੇ ਸੇਵਾਵਾਂ ਪ੍ਰਦਾਨ ਕਰਨਾ ਹੈ....
ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ 
ਬੁੱਢਾ ਦਰਿਆ ਦੀ ਸਾਫ ਸਫਾਈ ਤੇ ਹੋਰ ਵਿਕਾਸ ਪ੍ਰੋਜੈਕਟਾਂ 'ਤੇ ਕੀਤੀ ਵਿਚਾਰ ਚਰਚਾ ਲੁਧਿਆਣਾ, 9 ਜੁਲਾਈ 2024 : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ। ਮੀਟਿੰਗ ਦੌਰਾਨ ਵਿਧਾਇਕ ਬੱਗਾ ਦੇ ਨਾਲ ਐਸ.ਡੀ.ਐਮ. ਵਿਕਾਸ ਹੀਰਾ ਅਤੇ ਨਗਰ ਨਿਗਮ, ਪੀ.ਪੀ.ਸੀ.ਬੀ. ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀ....
ਮੁਫ਼ਤ ਡਰੋਨ ਓਪਰੇਟਿੰਗ ਟ੍ਰੇਨਿੰਗ ਕੋਰਸ ਕਰਵਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ
ਬਰਨਾਲਾ, 9 ਅਗਸਤ 2024 : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ, ਵਿਭਾਗ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਮੁਫ਼ਤ ਡਰੋਨ ਓਪਰੇਟਿੰਗ ਟ੍ਰੇਨਿੰਗ ਕੋਰਸ ਕਰਵਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਟ੍ਰੇਨਿੰਗ ਕੋਰਸ ਮਿਤੀ 15 ਅਗਸਤ 2024 ਤੋਂ 25 ਅਗਸਤ 2024 ਤੱਕ ਆਈ.ਆਈ.ਟੀ ਰੋਪੜ੍ਹ ਵਿਖੇ ਚਲਾਇਆ ਜਾਵੇਗਾ। ਇਹ ਟ੍ਰੇਨਿੰਗ ਕਰਨ ਲਈ ਉਮੀਦਵਾਰ ਨੇ 12ਵੀਂ ਜਮਾਤ ਘੱਟੋਂ ਘੱਟ 50....
ਖੇਤੀਬਾੜੀ ਵਿਭਾਗ ਮਹਿਲ ਕਲਾਂ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ
ਬਰਨਾਲਾ, 9 ਅਗਸਤ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ- ਨਿਰਦੇਸ਼ਾਂ ਹੇਠਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਜਗਦੀਸ਼ ਸਿੰਘ ਦੀ ਯੋਗ ਅਗਵਾਈ ਤਹਿਤ ਮਿਤੀ 08 ਅਗਸਤ, 2024 ਨੂੰ ਪਿੰਡ ਚੰਨਣਵਾਲ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਅਮਨਦੀਪ ਕੌਰ, ਸਹਾਇਕ ਪ੍ਰੋਫੈਸਰ, ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ....
ਦਿਲ ਦੇ ਦੌਰੇ ਦੇ ਮਰੀਜ਼ਾਂ ਲਈ ਮਹਿੰਗੇ ਟੀਕੇ ਦੀ ਸਹੂਲਤ ਹੁਣ ਸਿਵਲ ਹਸਪਤਾਲ ਬਰਨਾਲਾ 'ਚ ਮੁਫ਼ਤ: ਚੇਅਰਮੈਨ ਮੰਨਾ
ਕਿਹਾ, ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਬਰਨਾਲਾ, 9 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਦਿਲ ਦੇ ਦੌਰੇ ਅਤੇ ਅਧਰੰਗ ਦੇ ਮਰੀਜ਼ਾਂ ਨੂੰ ਲੱਗਣ ਵਾਲੇ ਮਹਿੰਗੇ ਟੀਕੇ ਦੀ ਸਹੂਲਤ ਸਿਵਲ ਹਸਪਤਾਲ ਬਰਨਾਲਾ ਵਿੱਚ ਮੁਫ਼ਤ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਕਰਦੇ ਹੋਏ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਸ੍ਰੀ ਰਾਮ....
ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਭੈਣੀ ਮਹਿਰਾਜ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ
ਭੈਣੀ ਮਹਿਰਾਜ, 9 ਅਗਸਤ 2024 : ਮੁੱਖ ਮੰਤਰੀ ਪੰਜਾਦ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸਰਕਾਰ ਤੁਹਾਡੇ ਦੁਆਰ ਕੈਂਪ ਨਿਰੰਤਰ ਪਿੰਡ ਪੱਧਰ ਉੱਤੇ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਹਾ ਉਨ੍ਹਾਂ ਦੇ ਘਰਾਂ ਦੇ ਨੇੜੇ ਦਿੱਤਾ ਜਾ ਸਕੇ ਅਤੇ ਉਨ੍ਹਾਂ ਦੀ ਖੱਜਲ ਖੁਆਰੀ ਘਟੇ। ਡਿਪਟੀ ਕੰਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਇਹ ਵਿਸ਼ੇਸ਼ ਕੈਂਪ ਅੱਜ ਪਿੰਡ ਭੈਣੀ ਮਹਿਰਾਜ ਵਿਖੇ ਲਗਾਇਆ ਗਿਆ ਜਿੱਥੇ ਪਿੰਡ ਭੈਣੀ....
14 ਸਤੰਬਰ 2024 ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ
ਕੌਮੀ ਲੋਕ ਅਦਾਲਤ ਸਬੰਧੀ ਵੱਖ ਵੱਖ ਵਿਭਾਗਾਂ ਨਾਲ ਕੀਤੀਆਂ ਮੀਟਿੰਗਾਂ ਬਰਨਾਲਾ, 9 ਅਗਸਤ 2024 : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 14 ਸਤੰਬਰ 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ। ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦਾ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ....
ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਧੀਆਂ-ਭੈਣਾਂ ਨੂੰ ਰੱਖੜੀ ਮੌਕੇ ਦਿੱਤੀ ਜਾਵੇਗੀ ਵੱਡੀ ਸੌਗਾਤ : ਬਲਜੀਤ ਕੌਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ "ਤੀਆਂ ਤੀਜ ਦੀਆਂ" ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਆਮ ਖਾਸ ਬਾਗ ਵਿਖੇ ਕਰਵਾਇਆ ਮੇਲਾ ਵੱਖ-ਵੱਖ ਪੰਜਾਬੀ ਸੱਭਿਆਚਾਰਕ ਵੰਨਗੀਆਂ ਦੇ ਕਰਵਾਏ ਮੁਕਾਬਲੇ ਮੇਲੇ ਵਿੱਚ ਪਾਈਆਂ ਪੀਂਘਾਂ ਬਣੀਆਂ ਖਿੱਚ ਦਾ ਕੇਂਦਰ ਫ਼ਤਹਿਗੜ੍ਹ ਸਾਹਿਬ, 09 ਅਗਸਤ 2024 : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ....
ਸੁਤੰਤਰਤਾ ਦਿਵਸ ਤੇ ਪੁਲਿਸ ਨੂੰ ਵਧੇਰੇ ਸੁਚੇਤ ਹੋ ਕੇ ਡਿਊਟੀ ਕਰਨ ਦੀ ਕੀਤੀ ਤਾਕੀਦ
ਡੀ.ਸੀ. ਵਿਨੀਤ ਕੁਮਾਰ ਨੇ ਸੁਤੰਤਰਤਾ ਦਿਵਸ ਦੀਆਂ ਡਿਊਟੀਆਂ ਪੂਰੀਆਂ ਤਨਦੇਹੀ ਨਾਲ ਨਿਭਾਉਣ ਦੇ ਕੀਤੇ ਹੁਕਮ ਜਾਰੀ ਫਰੀਦਕੋਟ 9 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਸੁਤੰਤਰਤਾ ਦਿਵਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਵਿਭਾਗ ਨੂੰ ਖਾਸ ਤੌਰ ਤੇ ਸੁਚੇਤ ਹੋ ਕੇ ਬਿਨਾਂ ਕਿਸੇ ਅਣਗਹਿਲੀ ਦੇ ਡਿਊਟੀਆਂ ਨਿਭਾਉਣ ਦੇ ਹੁਕਮ ਜਾਰੀ ਕੀਤੇ। ਸਿਵਲ ਪ੍ਰਸ਼ਾਸ਼ਨ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਕਿਹਾ ਕਿ ਹਰ ਵਾਰ....
ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਕੀਤਾ ਗਿਆ ਆਯੋਜਨ
ਏ.ਡੀ.ਸੀ ਵਿਕਾਸ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਫਰੀਦਕੋਟ 9 ਅਗਸਤ,2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਬਾਹਰਲਾ ਗੁਰਦੁਆਰਾ ਸਾਹਿਬ ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ ਗਰੇਵਾਲ ਨੇ ਲੋਕਾਂ ਦਾਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਪਿੰਡ ਸਾਧਾਂਵਾਲਾ, ਚੁੱਘੇਵਾਲਾ....
ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ ਵੱਲੋਂ ਬੱਚਿਆਂ ਨੂੰ ਗੁੱਡ ਟੱਚ ਬੈਡ ਟੱਚ ਬਾਰੇ ਕੀਤਾ ਜਾਗਰੂਕ: ਸੀ.ਜੇ.ਐੱਮ/ਸਕੱਤਰ
ਸ੍ਰੀ ਮੁਕਤਸਰ ਸਾਹਿਬ, 09 ਅਗਸਤ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐੱਸ. ਏ. ਐੱਸ. ਨਗਰ, ਮੋਹਾਲੀ ਦੀਆਂ ਮਿਲੀਆਂ ਹਦਾਇਤਾਂ ਅਨੁਸਾਰ ਅਤੇ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਮਨੁਆਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਕੂਲਾਂ ਵਿਚ ਕੁਇਟ ਇੰਡੀਆ ਦਿਵਸ ਸਬੰਧੀ ਬੱਚਿਆ ਵੱਲੋਂ ਭਾਰਤ ਛੱਡੋ ਅੰਦੋਲਨ ਬਾਰੇ ਪੋਸਟਰ ਮੈਕਿੰਗ ਪ੍ਰੋਗਰਾਮ ਕੀਤੇ ਗਏ....