ਮਾਲਵਾ

ਈਦ ਉਲ ਫਿਤਰ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ
ਰਾਏਕੋਟ, 22 ਅਪ੍ਰੈਲ (ਚਮਕੌਰ ਸਿੰਘ ਦਿਓਲ) : ਅੱਜ ਈਦ ਉਲ ਫਿਤਰ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਇਸਲਾਮ ਧਰਮ ਦੇ ਹੁਕਮ ਅਨੁਸਾਰ ਈਦ ਗਾਹ ਬੱਸੀਆਂ ਰੋਡ ਰਾਏਕੋਟ ਵਿਖੇ ਮੁਸਲਿਮ ਭਾਈਚਾਰੇ ਵੱਲੋ ਵੱਡੇ ਪੱਧਰ ਤੇ ਇਕੱਠੇ ਹੋ ਕੇ ਮਨਾਇਆ ਗਿਆ। ਅੱਜ ਈਦ ਦੀ ਨਮਾਜ਼ ਮੁਫ਼ਤੀ ਮੁਹੰਮਦ ਕਾਮਰਾਨ ਜੀ ਨੇ ਅਦਾ ਕਾਰਵਾਈ ਤੇ ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਈਦ ਦਾ ਤਿਉਹਾਰ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਾ ਹੈ। ਇਹ ਤਿਉਹਾਰ ਸਾਂਨੂੰ ਅੱਲ੍ਹਾਹ ਦੀ ਤਰਫੋਂ ਇੱਕ ਮਹੀਨੇ ਦੇ ਰੋਜ਼ੇ ਰੱਖਣ ਦੇ....
ਪੀ.ਏ.ਯੂ. ਵਿੱਚ ਲੈਬਾਰਟਰੀ ਸਟਾਫ਼ ਲਈ ਵਿਸ਼ੇਸ਼ ਸਿਖਲਾਈ ਦਾ ਆਯੋਜਨ ਹੋਇਆ
ਲੁਧਿਆਣਾ 21 ਅਪ੍ਰੈਲ : ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਵਿੱਚ ਸਥਿਤ ਪਰਿਵਾਰਕ ਸਰੋਤ ਪ੍ਰਬੰਧਨ ਵਿਭਾਗ ਵੱਲੋਂ ਇਕ ਵਿਸ਼ੇਸ਼ ਸਿਖਲਾਈ ਦਾ ਆਯੋਜਨ ਕੀਤਾ ਗਿਆ | ਇਹ ਇਕ ਦਿਨਾਂ ਸਿਖਲਾਈ ਲੈਬਾਰਟਰੀਆਂ ਅਤੇ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਆਪਣੇ ਆਸ-ਪਾਸ ਦੇ ਮਾਹੌਲ ਦੀ ਸਾਫ਼-ਸਫ਼ਾਈ ਅਤੇ ਰਖ-ਰਖਾਵ ਲਈ ਦਿੱਤੀ ਗਈ | ਵਿਭਾਗ ਦੇ ਪ੍ਰੋਫੈਸਰ ਡਾ. ਹਰਪਿੰਦਰ ਕੌਰ ਨੇ ਸਿਖਲਾਈ ਵਿੱਚ ਭਾਗ ਲੈਣ ਵਾਲੇ ਭਾਗੀਦਾਰਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਦਫਰਤੀ ਰਖ-ਰਖਾਵ ਦੇ ਤਰੀਕਿਆਂ ਤੋਂ ਜਾਣੂੰ....
ਪੀ.ਏ.ਯੂ. ਵਿੱਚ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਕੋਰਸ ਨੇਪਰੇ ਚੜ੍ਹਿਆ
ਲੁਧਿਆਣਾ 21 ਅਪ੍ਰੈਲ : ਪੀ.ਏ.ਯੂ. ਵਿੱਚ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਬੈਚ-128 ਸਮਾਪਤ ਹੋਇਆ| ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਲਗਭਗ 27 ਸਿਖਿਆਰਥੀਆਂ ਨੇ ਭਾਗ ਲਿਆ ਜਿਹਨਾਂ ਵਿੱਚੋਂ 18 ਸਿਖਿਆਰਥੀਆਂ ਨੇ ਸਫਲਤਾਪੂਰਵਕ ਕੋਰਸ ਪੂਰਾ ਕੀਤਾ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਹ ਸਿਖਲਾਈ ਕੋਰਸ ਮਿਤੀ ਜਨਵਰੀ 02, 2023 ਨੂੰ ਸ਼ੁਰੂ ਹੋਇਆ ਸੀ ਜੋ ਕਿ ਅੱਜ....
ਪੰਜਾਬ ਚ ਸਰਕਾਰ ਨਾਮ ਦੀ ਕੋਈ ਸ਼ੈਅ ਨਹੀ, ਜਲੰਧਰ ਜਿਮਨੀ ਚੋਣ ਚ ਆਮ ਆਦਮੀ ਪਾਰਟੀ ਦੀ ਹਾਰ ਹੋਵੇਗੀ  : ਤੂਰ ਯੂ ਐਸ ਏ
ਕਿਹਾ : ਲੋਕ ਬਾਦਲ ਦੇ ਰਾਜ ਦੀਆਂ ਸਿਫ਼ਤਾਂ ਕਰਨ ਲੱਗੇ ਮੁੱਲਾਂਪੁਰ ਦਾਖਾ 21 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟਾਂ ਪੋਲ ਕਰਕੇ ਹੁਣ ਬਹੁਤ ਜਿਆਦਾ ਪਛਤਾਅ ਰਹੇ ਨੇ ਕਿਉਕਿ ਲਾਅ ਐਂਡ ਆਰਡਰ ਨਾਮ ਦੀ ਕੋਈ ਚੀਜ ਨਹੀਂ ਦਿਖਾਈ ਦੇ ਰਹੀ ਹੈ,ਜਿਸਦੀ ਉਦਾਹਰਨ ਸੰਦੀਪ ਨੰਗਲ ਅੰਬੀਆਂ ਤੇ ਗਾਇਕ ਸਿੱਧੂ ਮੁਸੇਵਾਲਾ ਦੇ ਕਤਲ ਤੋ ਮਿਲਦੀ ਹੈ ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸਵੱਦੀ ਕਲਾਂ ਦੇ ਸੀਨੀਅਰ ਅਕਾਲੀ ਆਗੂ ਸਾਬਕਾ ਬ੍ਲਾਕ ਸੰਮਤੀ ਮੈਂਬਰ ਹਰਮਿੰਦਰ ਸਿੰਘ ਤੂਰ ਯੂ....
ਪੀ.ਏ.ਯੂ. ਦੀ 56ਵੀਂ ਐਥਲੈਟਿਕ ਮੀਟ ਵਿੱਚ ਖੇਤੀਬਾੜੀ ਕਾਲਜ ਅਤੇ ਕਮਿਊਨਟੀ ਸਾਇੰਸ ਕਾਲਜ ਓਵਰਆਲ ਚੈਂਪੀਅਨ ਬਣੇ
ਬਾਗਬਾਨੀ ਕਾਲਜ ਦੇ ਹਰਸ਼ਾਨ ਸਿੰਘ ਅਤੇ ਕਮਿਊਨਟੀ ਸਾਇੰਸ ਕਾਲਜ ਦੀ ਹਰਲੀਨ ਕੌਰ ਚੋਟੀ ਦੇ ਐਥਲੀਟ ਐਲਾਨੇ ਗਏ ਲੁਧਿਆਣਾ 21 ਅਪ੍ਰੈਲ : ਪੀ.ਏ.ਯੂ. ਦੇ ਖੇਡ ਮੈਦਾਨਾਂ ਵਿੱਚ 56ਵੀਂ ਐਥਲੈਟਿਕ ਮੀਟ ਸਫਲਤਾ ਨਾਲ ਸਿਰੇ ਚੜ•ੀ | ਮਰਦਾਂ ਦੇ ਵਰਗ ਵਿੱਚ ਓਵਰਆਲ ਚੈਂਪੀਅਨਸ਼ਿਪ ਖੇਤੀਬਾੜੀ ਕਾਲਜ ਨੇ ਜਦਕਿ ਔਰਤਾਂ ਦੀ ਓਵਰਆਲ ਚੈਂਪੀਅਨਸ਼ਿਪ ਕਮਿਊਨਟੀ ਸਾਇੰਸ ਕਾਲਜ ਨੇ ਜਿੱਤੀ | ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਸਨ | ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ....
ਪੰਜਾਬ ਚ 8 ਹੋਰ ਸੈਲੋ ਖੋਲਣ ਦੀ ਇਜਾਜਤ ਦੇਣ ਵਾਲੀ  ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ : ਦਸਮੇਸ਼ ਯੂਨੀਅਨ 
ਕੇਂਦਰ ਮੁੱਢ ਤੋ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਾ ਰਿਹਾ—ਪ੍ਰਧਾਨ ਸਤਨਾਮ ਸਿੰਘ ਕਣਕ ਦੀ ਖਰੀਦ ਚ ਕਟੌਤੀ ਦੀ ਕੀਤੀ ਨਿੰਦਾ ਮੁੱਲਾਂਪੁਰ ਦਾਖਾ, 21 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਦਸਮੇਸ ਕਿਸਾਨ ਮਜਦੂਰ ਯੂਨੀਅਨ ਪੰਜਾਬ ਦੇ ਦਫਤਰ ਅੱਡਾ ਚੌਂਕੀਮਾਨ ਵਿਖੇ ਜੱਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਗਰੇਵਾਲ ਮੋਰਕਰੀਮਾ, ਖਜਾਨਚੀ ਮਾ:ਆਤਮਾ ਸਿੰਘ ਬੋਪਾਰਾਏ, ਮੈਨੇਜਰ ਤੇਜਾ ਸਿੰਘ ਧਾਲੀਵਾਲ, ਬਲਦੇਵ ਸਿੰਘ ਗਿੱਲ ਸਵੱਦੀ, ਸਮਸੇਰ ਸਿੰਘ ਮਲਕ, ਗੁਰਚਰਨ ਸਿੰਘ ਇਟਲੀ ਤੇ ਡਾ ਮੋਹਨ ਸਿੰਘ ਪੱਬੀਆਂ ਦੀ....
ਦੋ ਮਹੀਨੇ ਪਹਿਲਾਂ ਸੰਗਰੂਰ ਪ੍ਰਸ਼ਾਸਨ ਵੱਲੋਂ ਆਰੰਭੀ ਪਹਿਲਕਦਮੀ ਤਹਿਤ 10 ਨਸ਼ਾ ਪੀੜਤ ਨਸ਼ਿਆਂ ਤੋਂ ਛੁਟਕਾਰਾ ਪਾ ਕੇ ਬਣੇ ਸਵੈ ਰੋਜ਼ਗਾਰ ਦੇ ਸਮਰੱਥ
ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਡੀ.ਸੀ ਤੇ ਐਸ.ਐਸ.ਪੀ ਨੇ ਦਿੱਤੀ ਜਾਣਕਾਰੀ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਰਾਹ ਭਟਕਣ ਵਾਲਿਆਂ ਦੇ ਜੀਵਨ ਨੂੰ ਸੁਧਾਰਨ ਲਈ ਲੋਕਾਂ ਤੋਂ ਮੰਗਿਆ ਸਹਿਯੋਗ ਸਰਕਾਰੀ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਘਾਬਦਾਂ ਵਿਖੇ ਮੁਫ਼ਤ ਇਲਾਜ ਸਮੇਤ ਹੋਰ ਸੁਵਿਧਾਵਾਂ ਦੀ ਉਪਲਬਧਤਾ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦਾ ਸੱਦਾ ਸੰਗਰੂਰ, 21 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਸੰਗਰੂਰ ਜ਼ਿਲ੍ਹੇ ਨੂੰ ਮੁਕੰਮਲ ਤੌਰ ’ਤੇ ਨਸ਼ਾ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ....
ਸਿੱਖਿਆ ਮੰਤਰੀ ਨੇ ਜੀਵਨ ਸਿੰਘ ਫੌਜੀ ਨੂੰ ਸਰਧਾਂਜਲੀ ਦਿੰਦਿਆਂ ਪਿੰਡ ਕੋਟੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ
ਪਿੰਡ ਕੋਟੜਾ ਦੀ ਪੰਚਾਇਤ ਨੂੰ ਵੀ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਮਾਨਸਾ, 21 ਅਪ੍ਰੈਲ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼ ਆਜਾਦੀ ਲਈ ਸੰਘਰਸ ਲੜਨ ਵਾਲੇ, ਸਮਾਜ ਸੇਵੀ ਤੇ ਉੱਘੇ ਸਿਆਸੀ ਨੇਤਾ ਸਰਦਾਰ ਜੀਵਨ ਸਿੰਘ ਫੌਜੀ ਨੂੰ ਸਰਧਾਂਜਲੀ ਦਿੰਦਿਆਂ ਪਿੰਡ ਕੋਟੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। ਉਨਾਂ ਕਿਹਾ ਕਿ ਸਮਾਜ ਸੇਵੀ ਸਰਦਾਰ ਜੀਵਨ ਸਿੰਘ ਫੌਜੀ ਮੇਰੇ ਸੁਰੂਆਤੀ ਸੰਘਰਸ ਦੇ ਸਾਥੀ ਅਤੇ ਵੱਡੇ ਭਾਈ ਜਿਨ੍ਹਾਂ ਨੇ ਮੇਰਾ ਸੰਘਰਸਮਈ ਸਮੇਂ....
ਸੀਬੀਆਈ ਨੇ ਫਰੀਦਕੋਟ ਦੇ ਕਸਬੇ ਜੈਤੋ ਵਿੱਚ ਮਾਰਿਆ ਛਾਪਾ 
ਫਰੀਦਕੋਟ, 21 ਅਪ੍ਰੈਲ : ਰਾਜਸਥਾਨ ਦੇ ਮਹਿਦੀਪੁਰ ਸਥਿਤ ਬਾਲਾ ਜੀ ਧਾਮ 'ਚ 11 ਕਰੋੜ ਦੇ ਘਪਲੇ ਨੂੰ ਪੰਜਾਬ ਨਾਲ ਜੋੜਿਆ ਜਾ ਰਿਹਾ ਹੈ। ਮਾਮਲੇ ਦੀ ਜਾਂਚ ਕਰਦੇ ਹੋਏ ਅੱਜ ਸੀਬੀਆਈ ਨੇ ਫਰੀਦਕੋਟ ਦੇ ਕਸਬੇ ਜੈਤੋ ਵਿੱਚ ਛਾਪਾ ਮਾਰਿਆ। ਟੀਮ ਨੇ ਮਾਮਲੇ ਦੇ 5 ਸ਼ੱਕੀ ਦੋਸ਼ੀਆਂ ਦੇ ਘਰਾਂ 'ਤੇ 5 ਘੰਟੇ ਤੱਕ ਛਾਪੇਮਾਰੀ ਕੀਤੀ ਅਤੇ ਰਿਕਾਰਡ ਜ਼ਬਤ ਕੀਤਾ। ਬੈਂਕ ਦੇ ਵੇਰਵੇ ਵੀ ਲਏ। ਟੈਂਡਰ ਦੇ ਕੇ ਸਿੱਕੇ ਗਿਣੇ ਗਏ, ਐਡਵੋਕੇਟ ਜਸਵੰਤ ਸਿੰਘ ਜਸ ਨੇ ਦੱਸਿਆ ਕਿ ਬਾਲਾਜੀ ਟਰੱਸਟ ਵੱਲੋਂ ਮਹਿਦੀਪੁਰ ਸਥਿਤ ਐਸਬੀਆਈ....
ਨਸਿ਼ਆਂ ਦੇ ਖਾਤਮੇ ਸਬੰਧੀ ਚਲਾਈ ਜਾ ਰਹੀ ਮੁਹਿੰਮ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ : ਸਕੂਲਾਂ,ਕਾਲਜਾਂ ਆਦਿ ਵਿੱਚ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਅਤੇ ਇਸ ਅਲਾਮਤ ਤੋਂ ਦੂਰ ਰਹਿਣ ਲਈ ਸੈਮੀਨਾਰ ਲਗਾਏ ਜਾ ਰਹੇ ਹਨ, ਇਹ ਜਾਣਕਾਰੀ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਪੁਲਿਸ ਵਿਭਾਗ ਵਲੋਂ ਨਸਿ਼ਆਂ ਦੇ ਖਾਤਮੇ ਸਬੰਧੀ ਚਲਾਈ ਗਈ ਮੁਹਿੰਮ ਦੀ ਸਮੀਖਿਆ ਕਰਦਿਆਂ ਮੀਟਿੰਗ ਦੌਰਾਨ ਦਿੱਤੀ। ਉਹਨਾਂ ਦੱਸਿਆਂ ਕਿ ਪੁਲਿਸ ਵਿਭਾਗ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੇ ਮਾੜ੍ਹੇ ਪ੍ਰਭਾਵਾਂ....
ਡਾ. ਬੀ.ਆਰ. ਅੰਬੇਦਕਰ ਵੱਲੋਂ ਲਿਆ ਸੁਪਨਾ ਸਾਕਾਰ ਕਰਨ ਲਈ ਰਲਕੇ ਹੰਭਲਾ ਮਾਰਨ ਦੀ ਲੋੜ : ਕੋਹਲੀ
ਪਟਿਆਲਾ, 21 ਅਪ੍ਰੈਲ : ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੇ ਜੋ ਸੁਪਨਾ ਲਿਆ ਸੀ, ਉਸਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਰਲਕੇ ਹੰਭਲਾ ਮਾਰਨ ਦੀ ਲੋੜ ਹੈ।'' ਇਹ ਪ੍ਰਗਟਾਵਾ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕੀਤਾ। ਵਿਧਾਇਕ ਕੋਹਲੀ, ਅੱਜ ਨਗਰ ਨਿਗਮ ਸਵੀਪਰ ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ ਬਿਡਲਾਨ, ਜਨਰਲ ਸਕੱਤਰ ਵਿਜੇ ਸੰਗਰ ਤੇ ਖ਼ਜ਼ਾਨਚੀ ਰਾਜਿੰਦਰ ਕੁਮਾਰ ਵੱਲੋਂ ਇੱਥੇ ਨਗਰ ਨਿਗਮ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 132ਵੇਂ ਜਨਮ....
ਡਿਪਟੀ ਕਮਿਸ਼ਨਰ ਵੱਲੋਂ ਹਰ ਮੰਡੀ 'ਚ ਕਣਕ ਦੀ ਖਰੀਦ ਤੇ ਲਿਫਟਿੰਗ ਦੀ ਵਿਸਥਾਰਤ ਰਿਪੋਰਟ ਦਾ ਜਾਇਜ਼ਾ
ਪਟਿਆਲਾ, 21 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਰੋਜ਼ਾਨਾ ਲਿਫਟਿੰਗ ਦਾ ਟੀਚਾ 50 ਹਜ਼ਾਰ ਮੀਟ੍ਰਿਕ ਟਨ ਮਿੱਥਿਆ ਗਿਆ ਹੈ। ਅੱਜ ਇੱਥੇ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਲਿਫਟਿੰਗ ਦਾ ਰੋਜ਼ਾਨਾ ਦਾ ਟੀਚਾ ਹਰ ਹਾਲ ਪੂਰਾ ਕੀਤਾ ਜਾਵੇ ਅਤੇ ਇਸ ਬਾਰੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲਰ ਰਿਪੋਰਟ ਪੇਸ਼ ਕਰਨਗੇ, ਜਦਕਿ ਸਾਰੇ ਐਸ.ਡੀ.ਐਮਜ਼ ਇਸ ਦੀ ਨਿਗਰਾਨੀ ਕਰਨਗੇ।....
ਪਟਿਆਲਾ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਨਵੇਕਲੀ ਪਹਿਲ ਦੇ ਤਹਿਤ ਲੋਕਾਂ ਦੇ ਗੁੰਮ ਹੋਏ ਮੋਬਾਇਲ ਫ਼ੋਨ ਟਰੇਸ ਕਰ ਕੇ ਉਨ੍ਹਾਂ ਦੇ ਅਸਲੀ ਮਾਲਕਾ ਦੇ ਹਵਾਲੇ ਕੀਤੇ
ਪਟਿਆਲਾ, 21 ਅਪ੍ਰੈਲ : ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਜਿਸ ਤਰਾ ਅੱਜ-ਕੱਲ੍ਹ ਦੀ ਰੁਝੇਵਿਆਂ ਨਾਲ ਭਰੀ ਜ਼ਿੰਦਗੀ ਵਿੱਚ ਹਰ ਵਿਅਕਤੀ ਕਿਸੇ ਨਾ ਕਿਸੇ ਤਰ੍ਹਾਂ ਦੇ ਤਣਾਓ ਦੇ ਮਹੌਲ ਦੇ ਵਿੱਚ ਹੈ, ਇਸ ਤਣਾਓ ਵਿੱਚ ਕਦੇ ਕਿਸੇ ਦਾ ਮੋਬਾਇਲ ਬੱਸ ਵਿੱਚ ਰਹਿ ਜਾਂਦਾ ਹੈ, ਕਦੇ ਰਸਤੇ ਵਿੱਚ ਡਿੱਗ ਜਾਂਦਾ ਹੈ, ਕਦੇ ਵਿਅਕਤੀ ਆਪਣਾ ਮੋਬਾਇਲ ਕਿਧਰੇ ਰੱਖ ਕੇ ਭੁੱਲ ਜਾਂਦਾ ਹੈ, ਇਹਨਾਂ ਅਣਗਹਿਲੀਆਂ ਦੇ ਚੱਲਦਿਆਂ ਮੋਬਾਇਲ ਫ਼ੋਨ ਗੁੰਮ ਹੋ ਜਾਂਦੇ ਹਨ, ਤਾਂ ਪਟਿਆਲਾ ਪੁਲਿਸ....
ਤਰਲ ਅਤੇ ਠੋਸ ਕੂੜਾ ਪ੍ਰਬੰਧਨ ਸਬੰਧੀ ਪਿਡਾਂ ਵਿਚ ਲਗਾਏ ਜਾਣ ਵਾਲੇ ਛੋਟੇ ਪ੍ਰੋਜੈਕਟਾਂ ਦੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜੀ : ਡਿਪਟੀ ਕਮਿਸ਼ਨਰ 
ਫਰੀਦਕੋਟ, 21 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਰਲ ਅਤੇ ਠੋਸ ਕੂੜਾ ਪ੍ਰਬੰਧਨ ਸਬੰਧੀ ਪਿੰਡਾਂ ਵਿੱਚ ਲਗਾਏ ਜਾਣ ਵਾਲੇ ਛੋਟੇ ਪ੍ਰੋਜੈਕਟਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੋਲਿਡ ਵੇਸਟ ਮੈਨੇਜਮੈਂਟ ਤਹਿਤ ਪੂਰਾ ਜਿਲ੍ਹਾ ਕਵਰ ਕੀਤਾ ਜਾਣਾ ਹੈ ਜਿਸ ਦੇ ਲਈ ਪਹਿਲੇ ਪੜਾਅ ਦੇ ਤਹਿਤ ਜਿਲ੍ਹੇ ਦੇ 50 ਪਿੰਡ ਚੁਣੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਚੁਣੇ ਗਏ ਪਿੰਡਾਂ ਦੇ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਦੀ ਸਾਂਭ....
ਸਰਕਾਰੀ ਕਾਲਜ ਰੋਪੜ ਵਿਖੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਵੱਲੋਂ ਕੰਪਿਊਟਰ ਲੈਬ ਦਾ ਉਦਘਾਟਨ
ਰੂਪਨਗਰ, 21 ਅਪ੍ਰੈਲ : ਸਰਕਾਰੀ ਕਾਲਜ ਰੋਪੜ ਵਿਖੇ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਲਈ ਕੰਪਿਊਟਰ ਲੈਬ ਤਿਆਰ ਕੀਤੀ ਗਈ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਵੱਲੋਂ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਹਲਕਾ ਵਿਧਾਇਕ ਦਾ ਸਰਕਾਰੀ ਕਾਲਜ ਰੋਪੜ ਦੀ ਸਿੱਖਿਆ ਸਹੂਲਤਾਂ ਨੂੰ ਉੱਚਾ ਚੁੱਕਣ ਲਈ ਧੰਨਵਾਦ ਕੀਤਾ। ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਨੇ ਦੱਸਿਆ ਕਿ ਇਸ ਲੈਬ ਦਾ ਨਾਂ ਆਧੁਨਿਕ ਕੰਪਿਊਟਰ ਦੇ ਪਿਤਾਮਾ ਐਲਨ ਟਿਊਰਿਗ ਦੇ ਨਾਂ ਤੇ ਰੱਖਿਆ ਗਿਆ ਹੈ।....