ਮਾਲਵਾ

ਬਠਿੰਡਾ ਐੱਸਐੱਸਪੀ ਦਫਤਰ ਦੇ ਬਾਹਰ ਔਰਤ ‘ਤੇ ਜਾਨਲੇਵਾ ਹਮਲਾ,ਹਮਲਾਵਰ ਗ੍ਰਿਫ਼ਤਾਰ
ਬਠਿੰਡਾ, 18 ਅਪ੍ਰੈਲ : ਅੱਜ ਬਠਿੰਡਾ ਐੱਸਐੱਸਪੀ ਦਫ਼ਤਰ ਨੇੜੇ ਇੱਕ ਔਰਤ ‘ਤੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਨੌਜਵਾਨ ਵੱਲੋਂ ਚਾਕੂ ਨਾਲ ਹਮਲਾ ਕਰਕੇ ਔਰਤ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਔਰਤ ਦੇ ਢਿੱਡ ਵਿਚ ਪੰਜ ਵਾਰ ਚਾਕੂ ਮਾਰੇ ਗਏ ਹਨ, ਜਿਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਔਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਏਮਜ਼ ਬਠਿੰਡਾ ਰੈਫਰ ਕਰ ਦਿੱਤਾ....
ਐਮਪੀ ਸੰਜੀਵ ਅਰੋੜਾ ਨੇ ਇੰਡਸਟਰੀ ਦੇ ਮਸਲੇ ਪੰਜਾਬ ਅਤੇ ਕੇਂਦਰ ਸਰਕਾਰ ਕੋਲ ਉਠਾਉਣ ਦਾ ਦਿੱਤਾ ਭਰੋਸਾ
ਲੁਧਿਆਣਾ, 18 ਅਪ੍ਰੈਲ : ਸੋਮਵਾਰ ਦੇਰ ਸ਼ਾਮ ਇੱਥੇ ਐਪੈਕਸ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਇੱਕ ਇੰਟਰਐਕਟਿਵ ਮੀਟਿੰਗ ਦੌਰਾਨ ਸਥਾਨਕ ਉਦਯੋਗਾਂ ਦੀਆਂ ਸ਼ਿਕਾਇਤਾਂ, ਲੰਬੇ ਸਮੇਂ ਤੋਂ ਲਟਕਦੇ ਮੁੱਦਿਆਂ ਅਤੇ ਸੁਝਾਵਾਂ ਨੂੰ ਧੀਰਜ ਨਾਲ ਸੁਣਨ ਤੋਂ ਬਾਅਦ, ਸੰਜੀਵ ਅਰੋੜਾ, ਐਮ.ਪੀ. (ਰਾਜ ਸਭਾ) ਨੇ ਉਨ੍ਹਾਂ ਦੇ ਮਸਲੇ ਸੂਬਾ ਅਤੇ ਕੇਂਦਰ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤਾ ਹੈ।ਅਰੋੜਾ ਨੇ ਸੰਸਦ ਦੇ ਆਗਾਮੀ ਮਾਨਸੂਨ ਸੈਸ਼ਨ 'ਚ ਕੁਝ ਮੁੱਦੇ ਉਠਾਉਣ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ....
ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣਾ ਪਾਰਟੀ ਦਾ ਫਰ਼ਜ : ਚੇਤਨ ਸਿੰਘ ਜੌੜਾਮਾਜਰਾ
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਮ ਘਰਾਂ ਦੇ ਬੱਚਿਆਂ ਨੂੰ ਸਿਆਸੀ ਆਹੁਦਿਆਂ ਤੇ ਬਿਰਾਜਮਾਨ ਕਰਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ ਅਤੇ ਆਮ ਆਦਮੀ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣਾ ਪਾਰਟੀ ਦਾ ਮੁਢਲਾ ਫਰਜ਼ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਅਨਾਜ ਮੰਡੀ ਸਰਹਿੰਦ ਵਿਖੇ ਮਾਰਕੀਟ ਕਮੇਟੀ ਸਰਹਿੰਦ ਦੇ ਨਵਨਿਯੁਕਤ....
ਦੇਸ਼ ਦੀ ਆਜ਼ਾਦੀ ਲਈ ਸੁਤੰਤਰਤਾ ਸੰਗਰਾਮੀਆਂ ਦਾ ਯੋਗਦਾਨ ਨਾ ਭੁੱਲਣਯੋਗ : ਚੇਤਨ ਸਿੰਘ ਜੌੜਾਮਾਜਰਾ
ਪਟਿਆਲਾ, 18 ਅਪ੍ਰੈਲ : ''ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਮਹਾਨ ਸੁਤੰਤਰਤਾ ਸੰਗਰਾਮੀਆਂ ਦਾ ਯੋਗਦਾਨ ਨਾ ਭੁੱਲਣਯੋਗ ਹੈ ਤੇ ਪੰਜਾਬ ਸਰਕਾਰ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।'' ਇਹ ਪ੍ਰਗਟਾਵਾ ਪੰਜਾਬ ਦੇ ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਤੇ ਬਾਗਬਾਨੀ ਵਿਭਾਗਾਂ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਬਣਾਈ ਗਈ....
ਪੀ.ਏ.ਯੂ. ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਿੱਚ ਵਿਚਾਰ-ਵਟਾਂਦਰਾ ਸ਼ੈਸਨ ਹੋਇਆ
ਲੁਧਿਆਣਾ 17 ਅਪ੍ਰੈਲ : ਪੀ.ਏ.ਯੂ. ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਵਿਦਿਆਰਥੀਆਂ ਦੇ ਪੇਸੇਵਰ ਹੁਨਰ ਨੂੰ ਵਧਾਉਣ ਲਈ ਬੀਤੇ ਦਿਨੀਂ ਇੱਕ ਉਦਯੋਗ-ਅਕਾਦਮਿਕ ਵਿਚਾਰ-ਵਟਾਂਦਰਾ ਸ਼ੈਸਨ ਦਾ ਆਯੋਜਨ ਕੀਤਾ ਗਿਆ ਸੀ| ਇਸ ਮੌਕੇ ਖੇਤੀਬਾੜੀ ਕਾਲਜ ਦੇ ਡੀਨ ਡਾ. ਰਵਿੰਦਰ ਕੌਰ ਧਾਲੀਵਾਲ ਵਿਸੇਸ ਮਹਿਮਾਨ ਵਜੋਂ ਸ਼ਾਮਿਲ ਹੋਏ |ਆਰੰਭਕ ਭਾਸ਼ਣ ਵਿੱਚ ਡਾ. ਧਾਲੀਵਾਲ ਨੇ ਪ੍ਰਬੰਧਕੀ ਭੂਮਿਕਾਵਾਂ ਵਿੱਚ ਸਫਲਤਾ ਲਈ ਮੁੱਖ ਤੱਤਾਂ ਵਜੋਂ ਗਿਆਨ ਦੀ ਨਿਰੰਤਰ ਪ੍ਰਾਪਤੀ, ਪੇਸੇਵਰ ਹੁਨਰ ਵਿੱਚ ਸੁਧਾਰ ਅਤੇ ਅਗਾਂਹਵਧੂ....
ਪੀ.ਏ.ਯੂ. ਵਿਖੇ ਵਿਗਿਆਨ ਅਤੇ ਖੇਤੀ ਸੰਚਾਰ ਉੱਤੇ ਦੋ ਰੋਜ਼ਾ ਵਰਕਸ਼ਾਪ ਸ਼ੁਰੂ ਹੋਈ
ਲੁਧਿਆਣਾ 17 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸੰਚਾਰ ਕੇਂਦਰ ਵਲੋਂ ਵਿਗਿਆਨ ਸੰਚਾਰ ਨੂੰ ਲੋਕਪ੍ਰਿਯ ਬਨਾਉਣ ਅਤੇ ਇਸਦਾ ਪੰਜਾਬੀ ਭਾਸ਼ਾ ਵਿੱਚ ਪਸਾਰ ਕਰਨ ਹਿਤ ਵਿਗਿਆਨ ਅਤੇ ਖੇਤੀ ਸੰਚਾਰ ਉੱਤੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਵਿਗਿਆਨ ਪ੍ਰਸਾਰ, ਸਾਇੰਸ ਅਤੇ ਤਕਨਾਲੋਜੀ ਵਿਭਾਗ ਭਾਰਤ ਸਰਕਾਰ ਅਤੇ ਸਾਇੰਸ ਅਤੇ ਤਕਨਾਲੋਜੀ ਲਈ ਪੰਜਾਬ ਰਾਜ ਪ੍ਰੀਸ਼ਦ, ਪੰਜਾਬ ਸਰਕਾਰ ਦੇ ਸਹਿਯੋਗ ਨਾਲ ਲਗਾਈ ਜਾ ਰਹੀ ਇਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਡਾ. ਸਤਿਬੀਰ....
ਆਸਟਰੇਲੀਆ ਨਿਵਾਸੀ ਕਿਸਾਨ ਅਤੇ ਖੇਤੀ ਕਾਰੋਬਾਰੀ ਨੇ ਪੀ.ਏ.ਯੂ. ਵਾਈਸ ਚਾਂਸਲਰ ਨਾਲ ਮੁਲਾਕਾਤ ਕੀਤੀ
ਲੁਧਿਆਣਾ 17 ਅਪ੍ਰੈਲ : ਆਸਟਰੇਲੀਆ ਦੇ ਵਿਕਟੋਰੀਆ ਪ੍ਰਾਂਤ ਵਿੱਚ ਖੇਤੀ ਕਾਰੋਬਾਰ ਅਤੇ ਕਾਸ਼ਤਕਾਰੀ ਨਾਲ ਜੁੜੇ ਸ. ਆਗਿਆਕਾਰ ਸਿੰਘ ਗਰੇਵਾਲ ਨੇ ਅੱਜ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨਾਲ ਮੁਲਾਕਾਤ ਕੀਤੀ| ਇਸ ਮੌਕੇ ਉਹਨਾਂ ਨਾਲ ਸ. ਗੁਰਨਾਮ ਸਿੰਘ ਧਾਲੀਵਾਲ ਅਤੇ ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਵੀ ਮੌਜੂਦ ਸਨ |ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਸ. ਆਗਿਆਕਾਰ ਸਿੰਘ ਗਰੇਵਾਲ ਦਾ ਸਵਾਗਤ ਕਰਦਿਆਂ ਕਿਹਾ ਕਿ ਪੀ.ਏ.ਯੂ. ਤੋਂ ਖੇਤੀ ਚਾਨਣ ਲੈ ਕੇ....
ਲਾਇਬ੍ਰੇਰੀ ਨੂੰ ਪੁਸਤਕਾਂ ਸਮਰਪਿਤ ਕਰਕੇ ਮਨਾਈ ਅੰਬੇਦਕਰ ਜਯੰਤੀ 
ਕਰਮਸਰ, 17 ਅਪ੍ਰੈਲ (ਬੇਅੰਤ ਰੋੜੀਆਂ) : ਸਥਾਨਕ ਸਰਕਾਰੀ ਕਾਲਜ ਵਿਖੇ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਹਰਮੇਸ਼ ਲਾਲ ਜੀ ਦੀ ਯੋਗ ਅਗਵਾਈ ਵਿੱਚ ਪ੍ਰੋ. ਗੁਰਦਿੱਤ ਸਿੰਘ ਅਤੇ ਪ੍ਰੋ. ਇੰਦਰਪਾਲ ਸਿੰਘ ਦੇ ਸਾਂਝੇ ਯਤਨਾਂ ਨਾਲ ਡਾ, ਸਾਹਿਬ ਬਾਬਾ ਭੀਮ ਰਾਓ ਅੰਬੇਦਕਰ ਜੀ ਦੇ 132ਵੇਂ ਜਨਮਦਿਨ ਨੂੰ ਸਮਰਪਿਤ ਜਯੰਤੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਸਾਬਕਾ ਪ੍ਰਿੰਸੀਪਲ ਸ.ਜਸਵੰਤ ਸਿੰਘ ਜੀ ਨੇ ਕੀਤੀ ਅਤੇ ਪ੍ਰੋ. ਨਿਰਮਲ ਸਿੰਘ ਖੜਗ ਅਤੇ ਪ੍ਰੋ. ਪ੍ਰਕਾਸ਼ ਸਿੰਘ ਵਿਸ਼ੇਸ਼ ਮਹਿਮਾਨ ਵਜੋਂ....
ਲੋਕ ਜਨਤਕ ਥਾਵਾਂ 'ਤੇ ਮਾਸਕ ਜ਼ਰੂਰ ਪਾਉਣ: ਡਿਪਟੀ ਕਮਿਸ਼ਨਰ
ਪਿਛਲੇ 15 ਦਿਨਾਂ ਵਿੱਚ ਸੈਂਪਲਿੰਗ ਵਿਚ ਢਾਈ ਗੁਣਾ ਵਾਧਾ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਲਈ ਪੂਰੀ ਤਰ੍ਹਾਂ ਤਿਆਰ ਐਸ ਏ ਐਸ ਨਗਰ, 17 ਅਪਰੈਲ : ਜ਼ਿਲ੍ਹੇ ਵਿੱਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਲੋਕਾਂ ਨੂੰ ਜਨਤਕ ਥਾਵਾਂ 'ਤੇ ਮਾਸਕ ਪਹਿਨਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਕੇਸਾਂ ਵਿੱਚ ਵਾਧਾ ਦੇਖਿਆ ਗਿਆ ਹੈ, ਸਿਹਤ ਟੀਮਾਂ ਨੂੰ ਸੈਂਪਲਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪਿਛਲੇ 15 ਦਿਨਾਂ ਵਿੱਚ ਸੈਂਪਲਿੰਗ....
ਬਠਿੰਡਾ ਮਿਲਟਰੀ ਸਟੇਸ਼ਨ ਵਿਚ 4 ਫ਼ੌਜੀਆਂ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਪੁਲਿਸ ਨੇ ਕੀਤਾ ਗ੍ਰਿਫਤਾਰ 
ਬਠਿੰਡਾ, 17 ਅਪ੍ਰੈਲ : ਬੀਤੇ ਦਿਨੀਂ ਬਠਿੰਡਾ ਮਿਲਟਰੀ ਸਟੇਸ਼ਨ ਵਿਚ 4 ਫ਼ੌਜੀਆਂ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਇੱਕ ਫ਼ੌਜੀ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਦੇਸਾਈ ਮੋਹਨ ਵਜੋਂ ਹੋਈ ਹੈ। ਇਸ ਬਾਰੇ ਅੱਜ ਪੰਜਾਬ ਪੁਲਿਸ ਅਤੇ ਫ਼ੌਜ ਦੇ ਸੀਨੀਅਰ ਅਫ਼ਸਰਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਅਤੇ ਅਹਿਮ ਖੁਲਾਸੇ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ, ਮਾਰੇ ਗਏ ਫ਼ੌਜੀਆਂ ਅਤੇ ਕਾਤਲ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਪੁਲਿਸ ਮੁਤਾਬਿਕ ਦੋਸ਼ੀ ਉਹੋ ਫ਼ੌਜੀ ਹੈ, ਜਿਸ....
ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ 23 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਚੈਕ ਵੰਡੇ ਗਏ। 
ਰੂਪਨਗਰ, 17 ਅਪਰੈਲ : ਲੋਕ ਸਭਾ ਹਲਕੇ ਵਿੱਚ ਵਿਕਾਸ ਦੀ ਗਤੀ ਨੂੰ ਅੱਗੇ ਵਧਾਉਂਦੇ ਹੋਏ, ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਰੂਪਨਗਰ, ਸ਼੍ਰੀ ਆਨੰਦਪੁਰ ਸਾਹਿਬ ਅਤੇ ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਪਿੰਡਾਂ ਹਰੀਪੁਰ, ਬਾਗਵਾਲੀ, ਰਾਮਪੁਰ, ਸੁਖਸਾਲ, ਬਸੋਵਾਲ ਕਲੋਨੀ, ਬਾਸ, ਦਾਤਾਰਪੁਰ, ਮਾਂਗੇਵਾਲ ਅਤੇ ਲੰਗੜੋਆ ਵਿਖੇ 23 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਚੈਕ ਵੰਡੇ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਸਦ....
ਡੀਜੀਪੀ ਪੰਜਾਬ ਨੇ ਖੰਨਾ ਦੇ “ਸੁਪਰ ਕਾਪ” ਨੂੰ ਕੀਤਾ ਸਨਮਾਨਿਤ, ਇੰਸਪੈਕਟਰ ਰੈਂਕ ‘ਤੇ ਕੀਤਾ ਪਦਉੱਨਤ
ਖੰਨਾ, 17 ਅਪ੍ਰੈਲ : ਖੰਨਾ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਜਗਜੀਵਨ ਰਾਮ ਨੇ ਸਿਰਫ਼ ਇੱਕ ਸਾਲ ਵਿੱਚ 145 ਐਫ.ਆਈ.ਆਰਜ਼, ਜਿਹਨਾਂ ਵਿੱਚ ਜਿਆਦਾਤਰ ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਸ਼ਾਮਲ ਹਨ, ਦਰਜ ਕੀਤੀਆਂ ਹਨ, ਦੀ ਮੁਹਾਰਤ, ਤਜ਼ਰਬੇ ਅਤੇ ਚੌਕਸੀ ਸਦਕਾ ਉਨ੍ਹਾਂ ਦੀ ਅਗਵਾਈ ਹੇਠ ਲਗਾਏ ਗਏ ਨਾਕਿਆਂ ਤੋਂ ਨਸ਼ਾ ਤਸਕਰਾਂ ਸਮੇਤ ਕੋਈ ਵੀ ਸਮਾਜ ਵਿਰੋਧੀ ਅਨਸਰ ਭੱਜ ਨਹੀਂ ਸਕਿਆ। ਇਨ੍ਹਾਂ ਐਫ.ਆਈ.ਆਰਜ਼. ਨਾਲ 6.8 ਕਿਲੋਗ੍ਰਾਮ ਹੈਰੋਇਨ, 77.5 ਕਿਲੋ ਅਫੀਮ, 8 ਕੁਇੰਟਲ ਭੁੱਕੀ, 1....
ਖਰੜ ਅਨਾਜ ਮੰਡੀ ਵਿੱਚ ਲਿਫਟਿੰਗ ਸਮੇਤ ਵੱਖੋ-ਵੱਖ ਮੁਸ਼ਕਲਾਂ ਹੱਲ
ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਹੁਣ ਤੱਕ 52,101 ਐਮ.ਟੀ. ਕਣਕ ਦੀ ਆਮਦ ਖਰੜ, 17 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਕਣਕ ਨੂੰ ਖਰੀਦਣ ਅਤੇ ਕਣਕ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਇਸ ਦੇ ਨਾਲ ਹੀ ਖਰੜ ਮੰਡੀ ਵਿੱਚ ਲਿੰਫਟਿੰਗ ਸਮੇਤ ਦਰਪੇਸ਼ ਵੱਖੋ ਵੱਖ ਸਮੱਸਿਆਵਾਂ ਨੂੰ ਵੀ ਹੱਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ....
ਪਾਣੀ ਦੀ ਬਰਬਾਦੀ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ: ਵਧੀਕ ਡਿਪਟੀ ਕਮਿਸ਼ਨਰ
ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਐੱਸ. ਏ. ਐੱਸ ਨਗਰ, 17 ਅਪ੍ਰੈਲ : ਗਰਮੀਆਂ ਦੀ ਸ਼ੁਰੂਆਤ ਹੁੰਦਿਆਂ ਹੀ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਪਾਣੀ ਦੀ ਮੰਗ ਵਧ ਗਈ ਹੈ। ਇਸੇ ਤਹਿਤ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਦੇ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਸ੍ਰੀ ਦਮਨਜੀਤ ਸਿੰਘ ਮਾਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਪ੍ਰਸ਼ਾਸਿਨਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਦੀ ਦੁਰਵਰਤੋਂ....
ਡਿਪਟੀ ਕਮਿਸ਼ਨਰ ਵੱਲੋਂ ਨਵੀਂ ਉਦਯੋਗਿਕ ਨੀਤੀ ਸਬੰਧੀ ਵਰਕਸ਼ਾਪ 
ਫਰੀਦਕੋਟ, 17 ਅਪ੍ਰੈਲ : ਜਿਲ੍ਹਾ ਉਦਯੋਗ ਕੇਂਦਰ ਫਰੀਦਕੋਟ ਵੱਲੋਂ ਜਿਲ੍ਹੇ ਦੇ ਉਦਯੋਗਪਤੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਬਾਰੇ ਜਾਣੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਪੀ ਸੀ.ਐਸ. ਮੈਡਮ ਤੁਸ਼ਿਤਾ ਗੁਲਾਟੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਰਕਸ਼ਾਪ ਮੌਕੇ ਉਦਯੋਗ ਅਤੇ ਕਮਰਸ ਵਿਭਾਗ, ਚੰਡੀਗੜ੍ਹ ਦੀ ਟੀਮ ਵੱਲੋਂ ਉਦਯੋਗਪਤੀਆਂ ਨੂੰ ਜਾਣਕਾਰੀ ਦਿੱਤੀ ਗਈ।....