ਮਾਲਵਾ

ਵਿਧਾਇਕ ਭਰਾਜ ਵੱਲੋ ਆਮ ਲੋਕਾਂ ਲਈ ਟੋਲ ਪਲਾਜ਼ਾ ਰੱਖਿਆ ਫਰੀ, ਕਿਹਾ ਕੌਮੀ ਮਾਰਗ 'ਤੇ ਨਿਯਮਾਂ ਦੀ ਉਲੰਘਣਾ ਨਹੀ ਹੋਵੇਗੀ ਬਰਦਾਸ਼ਤ
ਸੰਗਰੂਰ, 17 ਅਪ੍ਰੈਲ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਕਰੀਬ ਦੋ ਹਫ਼ਤੇ ਪਹਿਲਾਂ ਉਨ੍ਹਾਂ ਨੇ ਪਟਿਆਲਾ-ਸੰਗਰੂਰ ਕੌਮੀ ਮਾਰਗ ’ਤੇ ਨਿਯਮਾਂ ਦੀ ਅਣਦੇਖੀ ਦਾ ਸਖ਼ਤ ਨੋਟਿਸ ਲੈਂਦਿਆਂ ਕਾਲਾਝਾੜ ਵਿਖੇ ਸਥਿਤ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਨੂੰ 10 ਦਿਨਾਂ ਅੰਦਰ ਪ੍ਰਬੰਧ ਦਰੁਸਤ ਕਰਨ ਦੀ ਹਦਾਇਤ ਕੀਤੀ ਸੀ, ਪਰ ਉਸ ਹਦਾਇਤ ਦੀ ਪਾਲਣਾ ਨਾ ਹੋਣ ਕਾਰਨ ਅੱਜ ਉਨ੍ਹਾਂ ਵੱਲੋਂ ਮੁੜ ਟੋਲ ਪਲਾਜ਼ਾ ਵਿਖੇ ਨੈਸ਼ਨਲ ਹਾਈਵੇਜ਼ ਅਥਾਰਿਟੀ ਆਫ਼ ਇੰਡੀਆ ਦੇ ਅਧਿਕਾਰੀਆਂ, ਟੋਲ ਇਕੱਤਰ ਕਰਨ ਵਾਲੇ....
ਐਸ.ਡੀ.ਐਮ ਵੱਲੋਂ ਆਵਾਜ਼ੀ ਪ੍ਰਦੂਸ਼ਣ ਨੂੰ ਰੋਕਣ ਲਈ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਤੇ ਮੈਰਿਜ ਪੈਲੇਸਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ
ਸੰਗਰੂਰ, 17 ਅਪ੍ਰੈਲ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਉਪ ਮੰਡਲ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਵੱਲੋਂ ਸੰਗਰੂਰ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਮੈਰਿਜ ਪੈਲੇਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸ਼ੋਰ ਪ੍ਰਦੂਸ਼ਣ ਸਬੰਧੀ ਸਰਕਾਰ ਦੀਆਂ ਹਦਾਇਤਾਂ ਬਾਰੇ ਮੁੜ ਜਾਣੂ ਕਰਵਾਇਆ ਗਿਆ। ਐਸ.ਡੀ.ਐਮ ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਮਾਣਯੋਗ ਅਦਾਲਤਾਂ ਵੱਲੋਂ ਵੀ ਸਮੇਂ ਸਮੇਂ ’ਤੇ ਦਿਸ਼ਾ ਨਿਰਦੇਸ਼....
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋ ਪੰਜਾਬ ਦੀਆਂ ਸਮੂਹ ਐਨ.ਜੀ.ਓ ਨੂੰ ਗ੍ਰਾਂਟਾਂ ਦੀ ਕੀਤੀ ਵੰਡ
ਲੁਧਿਆਣਾ, 17 ਅਪ੍ਰੈਲ : ਡਾ. ਬਲਜੀਤ ਕੌਰ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ, ਪੰਜਾਬ ਵੱਲੋ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਪੰਜਾਬ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ (ਐਨ.ਜੀ.ਓ) ਨੂੰ ਪੀ.ਐਮ 6 ਸਕੀਮ ਅਧੀਨ ਜੋ ਸਮਾਜ ਲਈ ਬਿਹਤਰ ਕੰਮ ਕਰ ਰਹੀਆਂ ਹਨ, ਨੂੰ ਉਤਸ਼ਾਹਿਤ ਕਰਨ ਦੇ ਤੌਰ ਤੇ ਗ੍ਰਾਂਟ ਦਿੱਤੀ ਗਈ ਅਤੇ ਉਨ੍ਹਾਂ ਨਾਲ ਮੀਟਿੰਗ ਕਰਕੇ ਸਮਾਜ ਦੀ ਬਿਹਤਰੀ ਲਈ ਹੋਰ ਅੱਗੇ ਤੋ ਵੱਧ ਚੜ੍ਹ ਕੇ ਕੰਮ ਕਰਨ ਨੂੰ ਉਤਸ਼ਾਹਿਤ ਵੀ ਕੀਤਾ ਗਿਆ। ਇਸ ਮੀਟਿੰਗ ਵਿੱਚ ਉਨ੍ਹਾਂ ਦੇ ਨਾਲ ਵਿਧਾਇਕ ਰਜਿੰਦਰਪਾਲ....
ਨਵਜੋਤ ਸਿੱਧੂ ਦੀ ਛੱਤ 'ਤੇ ਦੇਖਿਆ ਗਿਆ ਇੱਕ ਸ਼ੱਕੀ ਵਿਅਕਤੀ 
ਪਟਿਆਲਾ, 16 ਅਪ੍ਰੈਲ : ਕਾਂਗਰਸੀ ਲੀਡਰ ਨਵਜੋਤ ਸਿੱਧੂ ਦੀ ਛੱਤ 'ਤੇ ਇੱਕ ਸ਼ੱਕੀ ਵਿਅਕਤੀ ਦੇਖਿਆ ਗਿਆ ਹੈ। ਇਸ ਸੰਬੰਧੀ ਨਵਜੋਤ ਸਿੱਧੂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ, "ਅੱਜ ਸ਼ਾਮ 7:00 ਵਜੇ ਮੇਰੇ ਘਰ ਦੀ ਛੱਤ 'ਤੇ ਕੰਬਲ ਲਪੇਟੀ ਫਿਰਦਾ ਇੱਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ, ਜਿਸ ਸਮੇਂ ਮੇਰੇ ਨੌਕਰ ਨੇ ਉਸ ਨੂੰ ਦੇਖਿਆ ਤਾਂ ਉਸ ਨੇ ਅਲਾਰਮ ਵਜਾ ਕੇ ਮਦਦ ਲਈ ਬੁਲਾਇਆ, ਤਾਂ ਉਹ ਤੁਰੰਤ ਭੱਜ ਕੇ ਫਰਾਰ ਹੋ ਗਿਆ। ਜਿਸ ਤੋਂ ਬਾਅਦ ਉਹਨਾਂ ਵੱਲੋਂ DGP....
ਬੀਬੀ ਬਲਜੀਤ ਕੌਰ ਖ਼ਾਲਸਾ ਕੈਨੇਡਾ ਵੱਲੋਂ ਅਨੰਦਮਈ ਜੀਵਨ ਜਿਉਣ ਦੀ ਕਲਾ ਸਿਖਾਉਣ ਲਈ ਲਗਾਇਆ 7 ਰੋਜਾ ਕੈਂਪ ਸਪਾਪਤ
ਹਜ਼ਾਰਾਂ ਸ਼ਰਧਾਲੂਆਂ ਨੇ 7 ਦਿਨ ਸਵੇਰੇ 4 ਵਜੇ ਤੋਂ 6 ਵਜੇ ਤੱਕ ਸਿੱਖੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਦੀ ਜਾਚ ਪਟਿਆਲਾ, 16 ਅਪ੍ਰੈਲ : ਸ੍ਰੀ ਗੁਰੂ ਨਾਨਕ ਮਿਸ਼ਨ ਵੱਲੋਂ ਬੀਬੀ ਬਲਜੀਤ ਕੌਰ ਖ਼ਾਲਸਾ ਕੈਨੇਡਾ ਵੱਲੋਂ ਇੱਥ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲ ਰੋਡ ਵਿਖੇ ਅਨੰਦਮਈ ਜੀਵਨ ਜਿਉਣ ਦੀ ਕਲਾ ਸਿਖਾਉਣ ਦਾ 7 ਰੋਜ਼ਾ ਕੈਂਪ ਅੱਜ ਸਵੇਰੇ ਜੈਕਾਰਿਆਂ ਦੀ ਗੂੰਜ 'ਚ ਸਮਾਪਤ ਹੋ ਗਿਆ। ਕੈਂਪ 'ਚ ਬੀਬੀ ਬਲਜੀਤ ਕੌਰ ਖ਼ਾਲਸਾ ਨੇ ਹਜ਼ਾਰਾਂ ਦੀ ਗਿਣਤੀ 'ਚ ਰੋਜ ਸਵੇਰੇ 4 ਵਜੇ ਤੋਂ ਵੀ ਪਹਿਲਾਂ ਹਾਜਰ ਹੋਣ ਵਾਲੀ....
ਵਿਸਾਖੀ ਦਿਵਸ ਮੌਕੇ ਸਰਕਾਰ ਨੇ ਧਾਰਮਿਕ ਸਥਾਨਾਂ ‘ਤੇ ਪੁਲਿਸ ਲਗਾ ਕੇ ਖ਼ੌਫ਼ਨਾਕ ਮਾਹੌਲ ਸਿਰਜਿਆ :
ਮਾਨਸਾ, 16 ਅਪ੍ਰੈਲ : ਮਰਹੂਮ ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਆਪਣੇ ਘਰ ਮਿਲਣ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸਾਖੀ ਦਿਵਸ ਮੌਕੇ ਸਰਕਾਰ ਨੇ ਧਾਰਮਿਕ ਸਥਾਨਾਂ ‘ਤੇ ਪੁਲਿਸ ਲਗਾ ਕੇ ਖ਼ੌਫ਼ਨਾਕ ਮਾਹੌਲ ਸਿਰਜਿਆ, ਸੰਗਤ ਸਹਿਮ ਵਿੱਚ ਸੀ, ਹਰੇਕ ਦੀ ਤਲਾਸ਼ੀ ਲਈ ਗਈ। ਜੇ ਅਸੀਂ ਧਾਰਮਿਕ ਸਥਾਨਾਂ ਤੇ ਜਾਂਦਿਆਂ ਵੀ ਡਰ ਮਹਿਸੂਸ ਕਰਾਂਗੇ ਤਾਂ ਫਿਰ ਅਸੀਂ ਆਪਣਾ ਖ਼ੌਫ਼ ਕਿੱਥੇ ਛੱਡ ਕੇ ਜਾਵਾਂਗੇ। ਸਰਕਾਰ ਮੂਸੇਵਾਲਾ ਦੇ ਇਨਸਾਫ਼ ਵਿੱਚ ਬਹੁਤ ਦੇਰ ਕਰ ਰਹੀ ਹੈ, ਪਰ....
ਆਸ਼ੀਰਵਾਦ ਸਕੀਮ ਲਈ ਹੁਣ ਆਨ ਲਾਇਨ ਕੀਤਾ ਜਾ ਸਕਦੈ ਅਪਲਾਈ : ਡਿਪਟੀ ਕਮਿਸ਼ਨਰ
ਮਾਨਸਾ, 16 ਅਪ੍ਰੈਲ : ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਨੂਸੁਚਿਤ ਜਾਤੀ ਅਤੇ ਹੋਰ ਵਰਗਾਂ ਦੇ ਪਰਿਵਾਰਾਂ ਦੀ ਲੜਕੀ ਦੀ ਸ਼ਾਦੀ ਮੌਕੇ ਆਸ਼ੀਰਵਾਦ ਸਕੀਮ ਤਹਿਤ ਦਿੱਤੇ ਜਾਣ ਵਾਲੇ 51,000/-ਰੁਪਏ ਦਾ ਲਾਭ ਲੈਣ ਲਈ ਹੁਣ ਆਨ ਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਸਰਕਾਰ ਵੱਲੋਂ ਸਕੀਮ ਨੂੰ ਹੋਰ ਪਾਰਦਰਸ਼ੀ ਬਣਾਉਣ ਤੇ ਅਪਲਾਈ ਕਰਨ ਲਈ ਦਫ਼ਤਰਾਂ ਵਿੱਚ ਹੁੰਦੀ ਖੱਜਲ-ਖ਼ੁਆਰੀ ਨੂੰ ਰੋਕਣ ਲਈ ਇਹ ਸਹੂਲਤ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ....
ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਸਿਵਲ ਕੰਮ ਜੁਲਾਈ ਤੱਕ ਮੁਕੰਮਲ ਹੋਣ ਦੀ ਸੰਭਾਵਨਾ : ਈ.ਟੀ.ਓ
ਉਸਾਰੀ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕੀਤਾ ਦੌਰਾ, ਅਧਿਕਾਰੀਆਂ ਨੂੰ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਜਲਦ ਮੁਕੰਮਲ ਕਰਦਨ ਦੇ ਨਿਰਦੇਸ਼ ਆਮ ਆਦਮੀ ਪਾਰਟੀ ਦੀ ਸਰਕਾਰ ਅਹਿਮ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਵਚਨਬੱਧ - ਕੈਬਨਿਟ ਮੰਤਰੀ ਲੁਧਿਆਣਾ, 16 ਅਪ੍ਰੈਲ (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਉਸਾਰੀ ਜੁਲਾਈ 2023 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ....
ਸਮਾਜ ਸੇਵੀ ਚਰਨਜੀਤ ਸਿੰਘ ਗਰੇਵਾਲ ਦਾ ਸਨਮਾਨ 
ਮੁੱਲਾਂਪੁਰ ਦਾਖਾ, 16 ਅਪਰੈਲ (ਸਤਵਿੰਦਰ ਸਿੰਘ ਗਿੱਲ) : ਪਿੰਡ ਗੁੱਜਰਵਾਲ ਦੇ ਸਮਾਜ‍ ਸੇਵੀ ਚਰਨਜੀਤ ਸਿੰਘ ਗਰੇਵਾਲ ਦਾ ਪੰਜਾਬ ਟੂਰ ਅਤੇ ਟਰੈਵਲ ਪੱਖੋਵਾਲ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਟੂਰ ਅਤੇ ਟਰੈਵਲ ਪੱਖੋਵਾਲ ਵੱਲੋਂ ਗੱਲਬਾਤ ਕਰਦਿਆਂ ਕਮਲਜੀਤ ਸਿੰਘ ਗਰੇਵਾਲ ਅਤੇ ਪਵਨ ਪੱਖੋਵਾਲ ਨੇ ਦੱਸਿਆ ਕਿ ‌ਪਿੰਡ ਇਲਾਕੇ ਵਿੱਚ ਸਮਾਜ ਸੇਵਾ ਅਤੇ ਲੋੜਵੰਦ ਲੋਕਾਂ ਦੀ ਆਰਥਿਕ ਤੌਰ ਤੇ ਸਹਾਇਤਾ ਕਰਨ ਵਾਲੇ ਚਰਨਜੀਤ ਸਿੰਘ ਗਰੇਵਾਲ ਹਾਂਗਕਾਗ ਸਾਡੇ ਸਮੁੱਚੇ ਸਮਾਜ ਲਈ ਚਾਨਣ ਮੁਨਾਰੇ ਵਾਂਗ....
ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ. ਸੀ ਲਾਜ਼ਮੀ : ਡਿਪਟੀ ਕਮਿਸ਼ਨਰ  ਦੁੱਗਲ
10 ਸਾਲਾਂ ਦੇ ਵਿਚ ਇਕ ਵਾਰ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨਾ ਜਰੂਰੀ ਫਾਜ਼ਿਲਕਾ, 16 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਸਕੀਮ ਦੇ ਲਾਭਪਾਤਰੀਆਂ ਵਲੋਂ ਆਪਣੀ ਈ-ਕੇ.ਵਾਈ.ਸੀ ਕਰਵਾਉਣੀ ਲਾਜ਼ਮੀ ਹੈ ਜੋ ਕਿ ਆਪਣੇ ਨਜ਼ਦੀਕੀ ਸੇਵਾ ਕੇਂਦਰ ਤੋਂ ਕਰਵਾਈ ਜਾ ਸਕਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੀਮ ਦਾ ਲਾਭ ਜਾਰੀ ਰੱਖਣ....
ਕਣਕ ਦੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਬਨੂੜ ਮੰਡੀ ਦਾ ਡਿਪਟੀ ਕਮਿਸ਼ਨਰ ਵੱਲੋਂ ਦੌਰਾ
ਐਸ.ਏ.ਐਸ. ਨਗਰ, 15 ਅਪ੍ਰੈਲ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਣਕ ਦੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਬਨੂੜ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ, ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨਾਲ ਗੱਲਬਾਤ ਕਰਨ ਕੇ ਖਰੀਦ ਪ੍ਰਕਿਰਿਆ ਦੀ ਜਾਣਕਾਰੀ ਹਾਸਲ ਕੀਤੀੇ।ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਚੱਲ ਰਹੀ ਖਰੀਦ ਪ੍ਰਕਿਰਿਆ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਵੱਲ ਵਿਸ਼ੇਸ਼ ਧਿਆਨ ਦੇਣ ਦਾ ਨਿਰਦੇਸ਼ ਦਿੱਤੇ।....
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਜਿਲ੍ਹਾ ਸਿਹਤ ਹਸਪਤਾਲ ਦਾ ਅਚਨਚੇਤ ਦੌਰਾ 
ਫਤਿਹਗੜ੍ਹ ਸਾਹਿਬ, 15 ਅਪ੍ਰੈਲ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ, ਡਾ. ਆਦਰਸ਼ਪਾਲ ਕੌਰ ਵੱਲੋਂ ਜਿਲ੍ਹਾ ਸਿਹਤ ਹਸਪਤਾਲ ਫਤਿਹਗੜ੍ਹ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਤੇ ਸਮੂਹ ਪ੍ਰੋਗਰਾਮ ਅਫ਼ਸਰ ਮੌਜੂਦ ਸਨ।ਇਸ ਦੌਰਾਨ ਉਨ੍ਹਾਂ ਨੇ ਕੋਵਿਡ ਪ੍ਰਬੰਧਾ ਦਾ ਜਾਇਜ਼ਾ ਲਿਆ ਅਤੇ ਜੱਚਾ ਬੱਚਾ ਵਿਭਾਗ, ਸਰਜਰੀ ਵਿਭਾਗ, ਦੰਦਾ ਦਾ ਵਿਭਾਗ, ਅੱਖ ਵਿਭਾਗ ਅਤੇ ਹੱਡੀਆਂ ਦੇ ਵਿਭਾਗ ਦਾ ਦੌਰਾ ਕੀਤਾ, ਹਸਪਤਾਲ ਦੀ ਸਾਫ ਸਫਾਈ ਦਾ ਨਿਰੀਖਣ ਕੀਤਾ।....
ਐਮਪੀ ਅਰੋੜਾ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਮੈਨੇਜਿੰਗ ਸੁਸਾਇਟੀ ਦੇ ਉਪ ਪ੍ਰਧਾਨ ਨਿਯੁਕਤ
ਚੰਡੀਗੜ੍ਹ, 15 ਅਪ੍ਰੈਲ : ਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਮੈਨੇਜਿੰਗ ਸੁਸਾਇਟੀ, ਲੁਧਿਆਣਾ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਸੰਜੀਵ ਅਰੋੜਾ, ਸੰਸਦ ਮੈਂਬਰ (ਰਾਜ ਸਭਾ) ਦਾ ਨਾਮ ਹੈ, ਜਿਨ੍ਹਾਂ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਹੁਦੇਦਾਰਾਂ ਵਿੱਚ ਬਿਪਿਨ ਗੁਪਤਾ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਸੁਸਾਇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਵੀਂ ਨਿਯੁਕਤੀ ‘ਤੇ ਪ੍ਰਤੀਕਿਰਿਆ ਦਿੰਦਿਆਂ ਅਰੋੜਾ ਨੇ ਕਿਹਾ ਕਿ ਉਹ ਸਿਹਤ ਦੇ ਖੇਤਰ ‘ਚ ਕੰਮ ਕਰਨ ਲਈ....
ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਖੈਰ-ਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਹੀ ਧੋਖੇਬਾਜ਼ ਨਿਕਲੇ : ਮੁੱਖ ਮੰਤਰੀ
ਅਜਿਹੇ ਅਖੌਤੀ ਸਿਆਸੀ ਆਗੂਆਂ ਨੇ ਹੀ ਵਜ਼ੀਫਾ ਰਾਸ਼ੀ ਹੜੱਪ ਕੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਤਬਾਹ ਕੀਤਾ-ਮੁੱਖ ਮੰਤਰੀ ਅਜਿਹੇ ਨੇਤਾਵਾਂ ਨੇ ਆਪਣੇ ਖਜ਼ਾਨੇ ਭਰ ਕੇ ਭਾਈਚਾਰੇ ਦੀ ਪਿੱਠ ਵਿਚ ਛੁਰਾ ਮਾਰਿਆ ਸ੍ਰੀ ਖੁਰਾਲਗੜ੍ਹ ਸਾਹਿਬ ਨੇੜੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵੱਲੋਂ ਕਰਵਾਏ ਸਮਾਗਮ ‘ਚ ਕੀਤੀ ਸ਼ਿਰਕਤ ਸੂਬਾ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਗਿਣਾਈਆਂ ਮੁੱਖ ਮੰਤਰੀ ਨੇ ਸਮਾਗਮ ਦੌਰਾਨ ਸੰਤਾਂ ਨਾਲ ਪੰਗਤ ਵਿੱਚ ਲੰਗਰ ਵੀ ਛਕਿਆ ਰੋਪੜ, 15 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ....
ਨਹਿਰਾਂ ਵਿਚ ਪਏ ਪਾੜ ਵਿਭਾਗ ਨੇ ਕੀਤੇ ਬੰਦ : ਵਿਧਾਇਕ ਸਵਨਾ
ਫਾਜਿ਼ਲਕਾ, 15 ਅਪ੍ਰੈਲ : ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਬੀਤੇ ਕੱਲ ਉਨ੍ਹਾਂ ਦੇ ਹਲਕੇ ਵਿਚ ਜ਼ੋ ਚਾਰ ਨਹਿਰਾਂ ਵਿਚ ਪਾੜ ਪਏ ਸਨ ਉਨ੍ਹਾਂ ਨੂੰ ਵਿਭਾਗ ਨੇ ਬੰਦ ਕਰ ਲਿਆ ਹੈ ਅਤੇ ਕਿਤੇ ਵੀ ਖੇਤਾਂ ਵਿਚ ਇੰਨ੍ਹਾਂ ਪਾੜ ਤੋਂ ਪਾਣੀ ਨਹੀਂ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨ ਨਹਿਰਾਂ ਨੂੰ ਕੱਲ ਸ਼ਾਮ ਤੋਂ ਪਹਿਲਾਂ ਹੀ ਬੰਦ ਕਰ ਲਿਆ ਗਿਆ ਸੀ ਜਦ ਕਿ ਬਾਂਡੀਵਾਲਾ ਮਾਇਨਰ ਵਿਚ ਪਏ ਪਾੜ ਨੂੰ ਬੰਦ ਕਰਨ ਦਾ ਕੰਮ ਦੇਰ ਰਾਤ ਤੱਕ ਚਲਦਾ ਰਿਹਾ ਅਤੇ ਵਿਭਾਗ ਨੇ ਪਾੜ ਬੰਦ ਕਰਕੇ....