ਮਾਲਵਾ

ਪੰਜਾਬ 'ਚ ਸਭਨਾਂ ਧਰਮਾਂ ਦੇ ਲੋਕਾਂ ਦੀ ਏਕਤਾ, ਨਫ਼ਤਰੀਆਂ ਲਈ ਕੋਈ ਥਾਂ ਨਹੀਂ : ਸੀ.ਪੀ. ਮਨਦੀਪ ਸਿੱਧੂ 
ਲੁਧਿਆਣਾ, 15 ਅਪ੍ਰੈਲ : ਹਰ ਸਾਲ ਮੁਸਲਿਮ ਭਾਈਚਾਰੇ ਦੇ ਲੋਕ ਰਮਜ਼ਾਨ ਦੇ ਪਾਕ ਮਹੀਨੇ 'ਚ ਰੋਜ਼ੇ ਰੱਖਦੇ ਹਨ। ਪੂਰੀ ਦੁਨੀਆਂ ਵਿੱਚ ਮਾਹ-ਏ-ਰਮਜ਼ਾਨ (ਰਮਦਾਨ) ਮਨਾਇਆ ਜਾਂਦਾ ਹੈ। ਰਮਜ਼ਾਨ ਦਾ ਪਾਕ ਮਹੀਨਾ ਮੁਸਲਮਾਨਾਂ ਲਈ ਸਭ ਤੋਂ ਖ਼ਾਸ ਹੁੰਦਾ ਹੈ। ਪੰਜਾਬ ਵਿਚ ਵੀ ਰਮਜ਼ਾਨ ਮੌਕੇ ਜਿੱਥੇ ਹੋਰਨਾਂ ਧਰਮਾਂ ਦੇ ਲੋਕ ਮੁਸਲਿਮ ਭਾਈਚਾਰੇ ਨਾਲ ਪਿਆਰ-ਮੁਹੱਬਤ ਨਾਲ ਰਹਿੰਦੇ ਅਤੇ ਰੋਜ਼ੇ ਖੋਲ੍ਹਦੇ ਹਨ, ਉਥੇ ਹੀ ਪੰਜਾਬ ਪੁਲਿਸ ਵੀ ਰਮਜ਼ਾਨ ਮੌਕੇ ਮੁਹੱਬਤਾਂ ਵੰਡਦੀ ਇਸ ਵਾਰ ਨਜ਼ਰ ਆਈ। ਦਰਅਸਲ, ਲੁਧਿਆਣਾ ਪੁਲਿਸ ਕਮਿਸ਼ਨਰ....
ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ਵ ਕਲਾ ਦਿਵਸ ਮੌਕੇ ਕਲਾ ਪ੍ਰਤੀਯੋਗਤਾ 'ਹੁਨਰ' ਦਾ ਸਫਲ ਆਯੋਜਨ
ਸੈਂਕੜੇ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ - ਡਿਪਟੀ ਕਮਿਸ਼ਨਰ ਸੁਰਭੀ ਮਲਿਕ ਕਲਾਤਮਕ ਪ੍ਰਤਿਭਾ ਨੂੰ ਦਰਸਾਉਂਦੀਆਂ ਬੱਚਿਆਂ ਦੀਆਂ 3500 ਤੋਂ ਵੱਧ ਐਂਟਰੀਆਂ ਹੋਈਆਂ ਪ੍ਰਾਪਤ ਸਰਵੋਤਮ ਵਿਦਿਆਰਥੀਆਂ ਨੂੰ ਇਨਾਮ ਵੰਡੇ ਜਾਣਗੇ, ਉੱਤਮ ਕਲਾਕ੍ਰਿਤੀਆਂ ਨੂੰ ਵੀ ਪ੍ਰਬੰਧਕੀ ਕੰਪਲੈਕਸ 'ਚ ਕੀਤਾ ਜਾਵੇਗਾ ਸਥਾਪਤ ਲੁਧਿਆਣਾ, 15 ਅਪ੍ਰੈਲ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਵ ਕਲਾ ਦਿਵਸ ਮੌਕੇ ਕਲਾ ਪ੍ਰਤੀਯੋਗਤਾ 'ਹੁਨਰ' ਦਾ ਆਯੋਜਨ....
ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ਼ ਇੰਜ. ਸੰਦੀਪ ਬਹਿਲ "ਸ਼ਬਦ ਪ੍ਰਕਾਸ਼" ਅਜਾਇਬ ਘਰ ਦੇ ਦਰਸ਼ਨ ਕਰਨ ਲਈ ਰਕਬਾ ਭਵਨ ਪਹੁੰਚੇ
"ਸ਼ਬਦ ਪ੍ਰਕਾਸ਼" ਅਜਾਇਬ ਘਰ ਵਡਮੁੱਲੇ ਗਿਆਨ ਦਾ ਸੋਮਾ : ਬਹਿਲ ਲੁਧਿਆਣਾ, 15 ਅਪ੍ਰੈਲ : ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਚੀਫ਼ ਇੰਜ. ਸੰਦੀਪ ਬਹਿਲ "ਸ਼ਬਦ ਪ੍ਰਕਾਸ਼" ਅਜਾਇਬ ਘਰ ਦੇ ਦਰਸ਼ਨ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਪਹੁੰਚੇ। ਇਸ ਸਮੇਂ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਫਾਊਂਡੇਸ਼ਨ ਦੇ ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ ਨੇ ਉਹਨਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਚਿੱਤਰ ਅਤੇ ਸ਼ਾਲ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਸਮੇਂ ਸੰਦੀਪ ਬਹਿਲ....
ਸੱਤਾ ਤੇ ਕਾਬਜ਼ ਸਿਆਸਤਦਾਨਾਂ ਤੇ ਨੌਕਰ ਸ਼ਾਹੀ ਨੂੰ ਲੋਕਾਂ ਪ੍ਰਤੀ ਜੁਆਬਦੇਹ ਬਣਾਉਣ ਲਈ ਲੋਕ ਚੇਤਨਾ ਲਹਿਰ ਜ਼ਰੂਰੀਃ ਪ੍ਰੋ. ਗੁਰਭਜਨ ਸਿੰਘ ਗਿੱਲ
ਦੇਸ਼ ਵੰਡ ਬਾਰੇ ਗੁਰਪ੍ਰੀਤ ਸਿੰਘ ਤੂਰ ਵੱਲੋਂ ਸੰਪਾਦਿਤ ਕਹਾਣੀਆਂ ਤੇ ਯਾਦਾਂ ਦਰਦਨਾਮਾ 1947 ਡਾ. ਮਹਿੰਦਰ ਸਿੰਘ ਛਾਬੜਾ ਵੱਲੋਂ ਲੋਕ ਅਰਪਨ ਲੁਧਿਆਣਾ, 15 ਅਪ੍ਰੈਲ : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਾਫ਼ਲਾ ਜੀਵੇ ਪੰਜਾਬ ਸੰਸਥਾ ਵੱਲੋ ਪੰਜਾਬੀ ਭਵਨ ਲੁਧਿਆਣਾ ਵਿੱਚ ਬੁਲਾਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਜਿੰਨਾ ਚਿਰ ਸਿਆਸਤਦਾਨਾਂ ਤੇ ਨੌਕਰਸ਼ਾਹਾਂ ਦੀ ਲੋਕ ਮਸਲਿਆਂ ਪ੍ਰਤੀ ਜੁਆਬਦੇਹੀ ਨੂੰ ਯਕੀਨੀ ਨਹੀਂ ਬਣਾਇਆ ਜਾਂਦਾ ਉਦੋਂ....
ਜੀ ਜੀ ਐੱਨ ਖਾਲਸਾ ਕਾਲਿਜ ਵਿੱਚ ਪਰਵਾਸ  ਦਾ ਅਪ੍ਰੈਲ-ਮਈ ਕੈਨੇਡਾ ਵਿਸ਼ੇਸ਼ ਅੰਕ ਲੋਕ ਅਰਪਣ
ਪ੍ਰਧਾਨਗੀ ਲੋਕ ਮੰਚ ਦੇ ਪ੍ਰਧਾਨ ਅਮਰੀਕਾ ਵਾਸੀ ਕਵੀ ਸੁਰਿੰਦਰ ਸਿੰਘ ਸੁੰਨੜ ਨੇ ਕੀਤੀ ਲੁਧਿਆਣਾ, 15 ਅਪ੍ਰੈਲ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਪਰਵਾਸ ਮੈਗਜ਼ੀਨ ਦਾ 32ਵਾਂ ਅਪ੍ਰੈਲ-ਮਈ ਕੈਨੇਡਾ ਵਿਸ਼ੇਸ਼ ਅੰਕ ਭਾਗ-1 ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਅਮਰੀਕਾ ਵੱਸਦੇ ਪੰਜਾਬੀ ਕਵੀ ਸ. ਸੁਰਿੰਦਰ ਸਿੰਘ ਸੁੱਨੜ ਪ੍ਰਧਾਨ ਲੋਕ ਮੰਚ, ਪੰਜਾਬ ਨੇ ਕੀਤੀ ਅਤੇ ਪ੍ਰੋ. ਗੁਰਭਜਨ ਸਿੰਘ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ....
ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਦੇ ਨਾਲ ਹੀ ਵਿਸਾਖੀ ਮੇਲਾ ਸਮਾਪਤ
ਸ਼ਿੰਗਾਰੇ ਘੋੜੇ, ਊਠ, ਹਾਥੀ ਲੋਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ ਮਹੱਲੇ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਹੋਏ ਸ਼ਾਮਲ ਤਲਵੰਡੀ ਸਾਬੋ, 15 ਅਪ੍ਰੈਲ : ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਿਹਾ ਜੋੜ ਮੇਲਾ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵਲੋਂ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96....
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਚੱਕ ਭਾਈ ਕਾ ਵਿਖੇ ਨਗਰ ਕੀਰਤਨ ਸਜਾਇਆ
ਰਾਏਕੋਟ, 15 ਅਪ੍ਰੈਲ (ਚਮਕੌਰ ਸਿੰਘ ਦਿਓਲ) : ਨੇੜਲੇ ਪਿੰਡ ਚੱਕ ਭਾਈ ਕਾ ਵਿਖੇ ਖਾਲਸੇ ਦੇ ਸਾਜਨਾ ਦਿਵਸ ਨੂੰ ਮੁੱਖ ਰੱਖ ਕੇ ਹਰ ਸਾਲ ਦੀ ਤਰ੍ਹਾਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਤੋਂ ਹੋਈ ਅਤੇ ਪਿੰਡ ਵਿੱਚ ਵੱਖ ਵੱਖ ਪੜਾਵਾਂ ਦੀ ਪ੍ਰਕਰਮਾ ਉਪਰੰਤ ਨਗਰ....
ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਇਆ।          
ਰਾਏਕੋਟ, 15 ਅਪ੍ਰੈਲ (ਚਮਕੌਰ ਸਿੰਘ ਦਿਓਲ) : ਨੇੜਲੇ ਪਿੰਡ ਰਾਮਗੜ੍ਹ ਸਿਵੀਆਂ ਵਿਖੇ ਨੌਜਵਾਨ ਸਭਾ ਵੱਲੋਂ ਗੁਰਦੁਆਰਾ ਭਗਤ ਰਵਿਦਾਸ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਮਨਾਈ ਗਈ। ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਇੱਕ ਸੰਖੇਪ ਸਮਾਗਮ ਵਿੱਚ ਵੱਖ ਵੱਖ ਬੁਲਾਰਿਆਂ ਵੱਲੋਂ ਭੀਮ ਰਾਓ ਅੰਬੇਡਕਰ ਨੂੰ ਯਾਦ ਕੀਤਾ।ਉਨ੍ਹਾਂ ਵੱਲੋਂ ਦਲਿਤ ਸਮਾਜ ਦੇ ਉੱਥਾਨ ਅਤੇ ਸਮਾਜਿਕ ਕੁਰੀਤੀਆਂ ਦੇ ਵਿਰੁੱਧ ਵਿੱਢੇ ਸੰਘਰਸ਼ ਦਾ ਜ਼ਿਕਰ ਕਰਦਿਆਂ....
ਚੱਕ ਭਾਈ ਕਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਹੋਈ ਚੋਣ
ਸਮੁੱਚੇ ਨਗਰ ਦੇ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਏਗੀ ਨਵੀਂ ਕਮੇਟੀ : ਪ੍ਰਧਾਨ ਬਲਵਿੰਦਰ ਸਿੰਘ ਰਾਏਕੋਟ, 15 ਅਪ੍ਰੈਲ ((ਚਮਕੌਰ ਸਿੰਘ ਦਿਓਲ) : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ ਪਾ.ਛੇਵੀਂ ਪਿੰਡ ਚੱਕ ਭਾਈ ਕਾ ਦੀ ਲੋਕਲ ਪ੍ਰਬੰਧਕ ਕਮੇਟੀ ਦੀ ਚੋਣ ਨਗਰ ਨਿਵਾਸੀਆ ਵੱਲੋਂ ਸਰਬਸੰਮਤੀ ਨਾਲ ਕੀਤੀ ਗਈ। ਇਸ ਤੋਂ ਪਹਿਲਾਂ ਪ੍ਰਧਾਨ ਕਿਰਪਾਲ ਸਿੰਘ ਨੰਬਰਦਾਰ ਦੀ ਅਗਵਾਈ ਵਾਲੀ ਕਮੇਟੀ ਨੇ ਲਗਭਗ ਲਗਾਤਾਰ 13 ਸਾਲ ਗੁਰੂ ਘਰ ਦੀ....
ਡਾ. ਭੀਮ ਰਾਓ ਅੰਬੇਦਕਰ ਦੇ 132ਵਾਂ ਜਨਮ ਦਿਵਸ ਮਨਾਇਆ ਗਿਆ
ਰਾਏਕੋਟ, 15 ਅਪ੍ਰੈਲ (ਚਮਕੌਰ ਸਿੰਘ ਦਿਓਲ) : ਡਾ. ਭੀਮ ਰਾਓ ਅੰਬੇਦਕਰ ਦੇ 132ਵਾਂ ਜਨਮ ਦਿਵਸ ਕਾਂਗਰਸੀ ਆਗੂ ਪੂਰਨ ਸਿੰਘ ਸਪਰਾ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਬੜੀ ਧੂਮਧਾਮ ਨਾਲ ਕਰਵਾਇਆ ਗਿਆ, ਇਸ ਮੌਕੇ ਬਸਪਾ ਦੇ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਪੱਪੀ ਸਪਰਾ ਅਤੇ ਕੌਂਸਲਰ ਮੁਹੰਮਦ ਇਮਰਾਨ ਖਾਨ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਵੀ ਮੌਜ਼ੂਦ ਸਨ। ਇਸ ਮੌਕੇ ਪੂਰਨ ਸਿੰਘ ਸਪਰਾ ਵਲੋਂ ਕੇਕ ਕੱਟ ਕੇ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਦੀ ਖੁਸ਼ੀ ਇਲਾਕਾ ਨਿਵਾਸੀਆਂ ਨਾਲ ਸਾਂਝੀ....
ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਵਿਧਾਇਕ ਸਹਿਬਾਨ ਵਲੋਂ ਸਰਧਾਂਜਲੀ ਅਰਪਿਤ
ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੁਆਰਾ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ : ਡਿਪਟੀ ਕਮਿਸ਼ਨਰ ਪ੍ਰਸ਼ਾਸ਼ਨਿਕ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਲੁਧਿਆਣਾ, 14 ਅਪ੍ਰੈਲ : ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸਾ਼ਸ਼ਨ ਵਲੋਂ ਵੱਖ-ਵੱਖ ਵਿਧਾਇਕ ਸਹਿਬਾਨ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ....
ਵਿਧਾਇਕ ਗਰੇਵਾਲ ਵੱਲੋਂ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ 132ਵੇਂ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ
ਜਾਤੀ, ਰੰਗ ਦੇ ਭੇਦਵਾਵ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਤੇ ਬਰਾਬਰੀ ਨੂੰ ਯਕੀਨੀ ਬਣਾਉਣਾ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ : ਵਿਧਾਇਕ ਭੋਲਾ ਗਰੇਵਾਲ ਲੁਧਿਆਣਾ, 14 ਅਪ੍ਰੈਲ : ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 132ਵੇਂ ਜਨਮ ਦਿਹਾੜੇ ਮੌਕੇ ਸਥਾਨਕ ਜਲੰਧਰ ਬਾਈ ਪਾਸ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ। ਵਿਧਾਇਕ ਭੋਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਰਤਨ ਬਾਬਾ ਸਾਹਿਬ ਡਾ....
ਐਮਪੀ ਅਰੋੜਾ ਨੇ ਹਲਵਾਰਾ ਫਲਾਈਟ ਲਈ ਸਾਰੀਆਂ ਏਅਰਲਾਈਨਾਂ ਦੇ ਸੀਈਓ ਨੂੰ ਲਿਖਿਆ ਪੱਤਰ
ਲੁਧਿਆਣਾ, 14 ਅਪ੍ਰੈਲ : ਜਨਤਾ ਦੇ ਵਡੇਰੇ ਹਿੱਤ ਵਿੱਚ ਇੱਕ ਹੋਰ ਪਹਿਲਕਦਮੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਵਿਸਤਾਰਾ, ਏਅਰ ਇੰਡੀਆ, ਇੰਡੀਗੋ, ਏਅਰ ਇੰਡੀਆ ਐਕਸਪ੍ਰੈਸ, ਸਪਾਈਸ ਜੈੱਟ, ਅਲੀਅਨਜ਼ ਏਅਰਲਾਈਨਜ਼, ਗੋ ਏਅਰ ਅਤੇ ਗੋ ਫਰਸਟ ਦੇ ਸੀ.ਈ.ਓ. ਨੂੰ ਲੁਧਿਆਣਾ (ਹਲਵਾਰਾ ਏਅਰਪੋਰਟ) ਤੋਂ ਦਿੱਲੀ (ਆਈਜੀਆਈ) ਦੀਆਂ ਉਡਾਣਾਂ ਸਬੰਧੀ ਪੱਤਰ ਲਿਖਿਆ ਹੈ। ਸੀਈਓਜ਼ ਨੂੰ ਲਿਖੇ ਆਪਣੇ ਪੱਤਰ ਵਿਚ, ਅਰੋੜਾ ਨੇ ਲਿਖਿਆ ਹੈ ਕਿ ਹਲਵਾਰਾ ਏਅਰਪੋਰਟ (ਲੁਧਿਆਣਾ) ਦੇ ਟਰਮੀਨਲ ਦਾ....
ਵਿਸਾਖੀ ਅਤੇ ਖਾਲਸੇ ਦੀ ਸਥਾਪਨਾ ਦਿਵਸ ਮੌਕੇ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਵਿਧਾਇਕ ਮੂੰਡੀਆਂ ਵੱਲੋਂ ਵਧਾਈ।
ਹਲਕਾ ਵਿਧਾਇਕ ਮੂੰਡੀਆਂ ਟੀਮ ਸਣੇ ਸਾਹਨੇਵਾਲ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਚ ਹੋਏ ਨਤਮਸਤਕ ਸਿੱਖ ਕੌਂਮ ਦੀ ਚੜਦੀ ਕਲਾਂ ਅਤੇ ਪੰਜਾਬ ਚ ਆਪਸੀ ਭਾਈਚਾਰਾ, ਸੁੱਖ ਸ਼ਾਂਤੀ ਲਈ ਕੀਤੀ ਅਰਦਾਸ। ਲੁਧਿਆਣਾ, 14 ਅਪ੍ਰੈਲ : ਅੱਜ ਇੱਥੇ ਵਿਸਾਖੀ ਦੇ ਸ਼ੁਭ ਦਿਹਾੜੇ ਮੌਕੇ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਹਰਦੀਪ ਸਿੰਘ ਮੂੰਡੀਆਂ ਵੱਲੋਂ ਵਿਸ਼ਵ ਭਰ ਵਿਚ ਵਸਦੀ ਸਿੱਖ ਸੰਗਤ ਨੂੰ ਖਾਲਸੇ ਦੀ ਸਥਾਪਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਦੀ ਵਧਾਈਆਂ ਦਿੱਤੀਆਂ ਅਤੇ ਨਾਲ ਹੀ ਸਿੱਖ ਕੌਮ ਦੀ....
ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵਲੋਂ ਲੁਧਿਆਣਾ ਦੀਆਂ ਵੱਖ ਵੱਖ ਮੰਡੀਆਂ 'ਚ ਕਣਕ ਦੀ ਖਰੀਦ ਕਰਵਾਈ ਸ਼ੁਰੂ
ਲੁਧਿਆਣਾ, 14 ਅਪ੍ਰੈਲ : ਚੇਅਰਮੈਨ ਪੰਜਾਬ ਮਾਰਕਫੈਡ/ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਦੀ ਅਗਵਾਈ ਹੇਠ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਅਤੇ ਹਲਕਾ ਦਾਖਾ ਦੇ ਇੰਚਾਰਜ ਡਾ ਕੇ ਐਨ ਐਸ ਕੰਗ ਵਲੋਂ ਜ਼ਿਲ੍ਹਾ ਲੁਧਿਆਣਾ ਦੀਆ ਵੱਖ ਵੱਖ ਮੰਡੀਆਂ ਦਾ ਨਿਰੀਖਣ ਕਰਕੇ ਖਰੀਦਦਾਰੀ ਸ਼ੁਰੂ ਕਰਵਾਈ। ਇਸ ਦੌਰਾਨ ਅਮਨਦੀਪ ਸਿੰਘ ਮੋਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ....