ਮਾਲਵਾ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਵਿਸ਼ਵ ਸਿਹਤ ਦਿਵਸ ਮਨਾਇਆ
ਲੁਧਿਆਣਾ, 12 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਕਾਲਜ ਆਫ਼ ਕਮਿਊਨਿਟੀ ਸਾਇੰਸ ਨੇ ਸਾਰਿਆਂ ਲਈ ਚੰਗੇ ਪੋਸ਼ਣ ਅਤੇ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਕੇ ਵਿਸ਼ਵ ਸਿਹਤ ਦਿਵਸ ਮਨਾਇਆ। ਕਾਲਜ ਦੇ ਫੈਕਲਟੀ ਅਤੇ ਵਿਦਿਆਰਥੀਆਂ ਨੇ ਰਾਵੇ (ਰੂਰਲ ਅਵੇਅਰਨੈਸ ਵਰਕ ਐਕਸਪੀਰੀਅੰਸ) ਪ੍ਰੋਗਰਾਮ ਲਈ ਗੋਦ ਲਏ ਪਿੰਡ ਬੋਪਾਰਾਏ ਕਲਾਂ ਵਿੱਚ ਇੱਕ ਖੁਰਾਕ ਕੌਂਸਲਿੰਗ ਕੈਂਪ ਲਗਾਇਆ। ਇਸ ਸਮਾਗਮ ਵਿੱਚ ਲਗਭਗ 100 ਪ੍ਰਤੀਭਾਗੀਆਂ ਨੇ ਭਾਗ ਲਿਆ ਅਤੇ ਬਲੱਡ ਪ੍ਰੈਸ਼ਰ ਦੇ ਨਾਲ ਬਾਡੀ ਮਾਸ ਇੰਡੈਕਸ (BMI)....
Punjab Image
ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਨੇ ਅਭੈ ਸੈਣੀ ਐਕਸੀਲੈਂਸ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ
ਲੁਧਿਆਣਾ 12 ਅਪ੍ਰੈਲ : ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਕਾਲਜ ਨੇ 1973 ਬੈਚ ਦੇ ਸਾਬਕਾ ਵਿਦਿਆਰਥੀ ਸ਼੍ਰੀ ਅਭੈ ਸੈਣੀ ਐਕਸੀਲੈਂਸ ਐਵਾਰਡ ਸਮਾਗਮ ਦਾ ਆਯੋਜਨ ਕਾਲਜ ਦੀ ਅਲੂਮਨੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੀਤਾ | ਇਸ ਵਿੱਚ ਅਭੈ ਸੈਣੀ ਐਕਸੀਲੈਂਸ ਐਵਾਰਡ ਯੋਗ ਵਿਦਿਆਰਥੀਆਂ ਨੂੰ ਦਿੱਤੇ ਗਏ | ਪੁਰਸਕਾਰ ਸਮਾਰੋਹ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਹ ਐਵਾਰਡ ਸਾਬਕਾ ਵਿਦਿਆਰਥੀ ਅਤੇ ਯੂਨੀਵਰਸਿਟੀ ਵਿਚਕਾਰ ਸਦੀਵੀ ਸੰਬੰਧਾਂ ਦਾ....
ਲੁਧਿਆਣਾ ‘ਚ ਉੱਤਮ ਨਮਕੀਨ ਦੀ ਫੈਕਟਰੀ ‘ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ, ਇੱਕ ਫਾਇਰਮੈਨ ਝੁਲਸਿਆ
ਲੁਧਿਆਣਾ, 12 ਅਪ੍ਰੈਲ : ਮਹਾਨਗਰ ਲੁਧਿਆਣਾ ‘ਚ ਉੱਤਮ ਨਮਕੀਨ ਦੀ ਫੈਕਟਰੀ ‘ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਜਾਣ ਅਤੇ ਇੱਕ ਫਾਇਰਮੈਨ ਦੇ ਅੱਗ ‘ਚ ਝੁਲਸ ਜਾਣ ਦੀ ਖ਼ਬਰ ਹੈ। ਅੱਗ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ ਤੇ ਪੁੱਜੀਆਂ ਅਤੇ ਅੱਗ ਤੇ ਕਾਬੂ ਪਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਭਾਈ ਹਿੰਮਤ ਸਿੰਘ ਨਗਰ ਗਲੀ ਨੰਬਰ 4, ਦੁੱਗਰੀ ਵਿੱਚ ਸਥਿਤ ਹੈ। ਅਚਾਨਕ ਫੈਕਟਰੀ ਦੀ ਪਹਿਲੀ ਮੰਜ਼ਿਲ 'ਤੇ ਬਿਜਲੀ ਦੀਆਂ ਭੱਠੀਆਂ 'ਚ ਧਮਾਕਾ ਹੋ ਗਿਆ। ਕੁਝ ਹੀ ਦੇਰ 'ਚ....
ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿੱਚ ਹੋਈ ਗੋਲੀਬਾਰੀ, 4 ਲੋਕਾਂ ਦੀ ਮੌਤ
ਪੁਲਿਸ ਵੱਲੋਂ ਮੇਜਰ ਦੀ ਸ਼ਿਕਾਇਤ ਤੇ ਐਫਆਈਆਰ ਦਰਜ ਸਰਚ ਟੀਮ ਨੇ ਮੈਗਜ਼ੀਨ ਸਮੇਤ ਇੰਸਾਸ ਰਾਈਫਲ ਕੀਤੀ ਬਰਾਮਦ ਬਠਿੰਡਾ, 12 ਅਪ੍ਰੈਲ : ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿੱਚ ਹੋਈ ਗੋਲੀਬਾਰੀ 'ਚ 4 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਕਵਿੱਕ ਰਿਐਕਸ਼ਨ ਟੀਮ ਮੌਕੇ 'ਤੇ ਮੌਜੂਦ ਹੈ। ਪੂਰੇ ਇਲਾਕੇ ਨੂੰ ਘੇਰਾ ਪਾ ਕੇ ਸੀਲ ਕਰ ਦਿੱਤਾ ਗਿਆ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਗੋਲੀਬਾਰੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਘਟਨਾ ਨੂੰ ਕਿਸ ਨੇ....
ਪੰਜਾਬ ਦਾ ਨੌਵਾਂ ਟੋਲ ਪਲਾਜ਼ਾ ਬੰਦ, ਇਹ ਬੰਦ ਹੋਣ ਵਾਲਾ ਆਖ਼ਰੀ ਟੋਲ ਪਲਾਜ਼ਾ ਨਹੀਂ : ਮੁੱਖ ਮੰਤਰੀ ਮਾਨ 
ਟੋਲ ਪਲਾਜ਼ਿਆਂ ਨੂੰ ਅਸਲ ਵਿੱਚ ਆਮ ਲੋਕਾਂ ਦੀ ਲੁੱਟ ਲਈ ਖੁੱਲ੍ਹੀਆਂ ਦੁਕਾਨਾਂ ਦੱਸਿਆ ਸਮਾਣਾ, 12 ਅਪ੍ਰੈਲ : ਪੰਜਾਬ ਭਰ ਵਿੱਚ ਟੋਲ ਪਲਾਜ਼ੇ ਬੰਦ ਕਰਵਾਉਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇੱਥੇ ਨੌਵਾਂ ਟੋਲ ਪਲਾਜ਼ਾ ਬੰਦ ਕਰਵਾਉਂਦਿਆਂ ਆਖਿਆ ਕਿ ਜਨਤਕ ਹਿੱਤ ਵਿੱਚ ਇਹ ਟੋਲ ਪਲਾਜ਼ਾ ਬੰਦ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਵੀ ਬੰਦ ਕਰਵਾਏ ਜਾਣਗੇ। ਸਮਾਣਾ-ਪਾਤੜਾਂ ਸੜਕ ਤੇ ਟੋਲ ਪਲਾਜ਼ਾ ਬੰਦ ਕਰਵਾਉਣ ਮਗਰੋਂ ਮੁੱਖ ਮੰਤਰੀ ਨੇ ਆਖਿਆ ਕਿ ਇਹ....
ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਕੇਂਦਰ ਸਰਕਾਰ ਦੀਆਂ ਮਿੰਨਤਾਂ ਨਹੀਂ ਕਰਾਂਗੇ : ਭਗਵੰਤ ਮਾਨ
ਕਣਕ ਦੀ ਖਰੀਦ 'ਤੇ ਲਾਏ ਕੱਟ 'ਤੇ ਮੁੱਖ ਮੰਤਰੀ ਦੀ ਕੇਂਦਰ ਸਰਕਾਰ ਨੂੰ ਦੋ ਟੁੱਕ ਸੰਗਰੂਰ, 12 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੀਂਹ ਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਲਈ ਕੇਂਦਰ ਸਰਕਾਰ ਦੀਆਂ ਮਿੰਨਤਾਂ ਨਹੀਂ ਕਰਾਂਗੇ, ਸਗੋਂ ਖਰਾਬ ਹੋਈ ਕਣਕ ਦੀ ਫਸਲ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ। ਮਹਾਨ ਆਜ਼ਾਦੀ ਘੁਲਾਟੀਏ ਤੇਜਾ....
ਪੰਜਾਬ ਭਰ ਚੋਂ ਮਾਨਸਾ ਦੇ ਵਿਦਿਆਰਥੀਆਂ ਦਾ ਅੱਵਲ ਆਉਣਾ ਸਿੱਖਿਆ ਖੇਤਰ ਵਿਚ ਵੱਡੀ ਪ੍ਰਾਪਤੀ : ਡੀ ਸੀ 
ਮਾਨਸਾ 12 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਦੀ ਸਰਪ੍ਰਸਤੀ ਹੇਠ ਸਿੱਖਿਆ ਵਿਭਾਗ ਵੱਲ੍ਹੋਂ ਸਿੱਖਿਆ ਵਿਕਾਸ ਮੰਚ ਮਾਨਸਾ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਉਨ੍ਹਾਂ 27 ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ, ਜਿੰਨ੍ਹਾਂ ਨੇ ਨਾ ਸਿਰਫ ਪੰਜਵੀਂ ਜਮਾਤ ਵਿਚੋਂ 500 ਵਿਚੋਂ 500 ਅੰਕ ਹਾਸਲ ਕੀਤੇ, ਸਗੋਂ ਪੰਜਾਬ ਭਰ ਚੋਂ ਪਹਿਲਾ, ਦੂਜਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਜ਼ਿਲ੍ਹਾ ਮਾਨਸਾ ਦਾ ਨਾਮ ਪੂਰੇ ਪੰਜਾਬ ਚ ਰੋਸ਼ਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ....
ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਨਵਜੋਤ ਸਿੱਧੂ ਨੇ ਕੀਤੀ ਮੁਲਾਕਾਤ 
ਪਟਿਆਲਾ 12 ਅਪ੍ਰੈਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨਾਂ ਦੀ ਨਾਲ ਪਟਿਆਲਾ 'ਚ ਮੁਲਾਕਾਤ ਕਰਕੇ ਨਵੀਂ ਚਰਚਾ ਛਿੜੀ। ਇਹ ਮੀਟਿੰਗ ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਦੀ ਪਟਿਆਲਾ ਰਿਹਾਇਸ਼ ’ਤੇ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਲਾਲ ਸਿੰਘ, ਸ਼ਮਸ਼ੇਰ ਸਿੰਘ ਦੁਲੋਂ, ਮਹਿੰਦਰ ਸਿੰਘ ਕੇਪੀ ਨੇ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂਆਂ ਵਲੋਂ ਪੰਜਾਬ ਦੇ ਹਲਾਤਾਂ ਤੇ ਅਗਲੀ ਰਣਨੀਤੀ ਬਾਰੇ ਚਰਚਾ ਕੀਤੀ ਗਈ ਹੈ। ਕਰੀਬ ਦੋ ਘੰਟੇ ਤੋਂ....
ਕੇਂਦਰ ਸਰਕਾਰ ਵੱਲੋਂ ਖਰਾਬ ਕਣਕ ਦੀ ਖਰੀਦ 'ਤੇ 31 ਰੁਪਏ ਤੱਕ ਦੀ ਕਟੌਤੀ ਗੈਰ-ਕਾਨੂੰਨੀ ਹੈ : ਸੁਖਬੀਰ ਬਾਦਲ
ਫਰੀਦਕੋਟ ਦੀ ਅਦਾਲਤ 'ਚ ਪੇਸ਼ ਹੋਏ ਸੁਖਬੀਰ ਬਾਦਲ ਸੁਖਬੀਰ ਬਾਦਲ 4 ਮਿੰਟਾਂ ਵਿੱਚ ਹੀ ਅਦਾਲਤ ਵਿੱਚ ਹਾਜ਼ਰੀ ਲਗਵਾ ਕੇ ਫਾਰਗ ਹੋਏ। ਫਰੀਦਕੋਟ, 12 ਅਪ੍ਰੈਲ : ਪੰਜਾਬ ਦੇ ਕੋਟਕਪੂਰਾ 'ਚ 14 ਅਕਤੂਬਰ 2015 ਨੂੰ ਹੋਈ ਗੋਲੀਬਾਰੀ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਦੀ ਅਦਾਲਤ 'ਚ ਪਹੁੰਚੇ। ਉਹ ਇੱਥੇ ਜੁਡੀਸ਼ੀਅਲ ਮੈਜਿਸਟਰੇਟ ਅਜੈ ਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਏ। ਸੁਖਬੀਰ ਕਰੀਬ ਸਾਢੇ 12 ਵਜੇ ਫਰੀਦਕੋਟ ਪਹੁੰਚੇ ਅਤੇ....
ਟੋਲ ਪਲਾਜ਼ੇ ਬੰਦ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦਾ ਇਤਿਹਾਸਕ ਫੈਸਲਾ : ਜੌੜਾਮਾਜਰਾ
ਕਿਹਾ, ਪਿਛਲੀਆਂ ਸਰਕਾਰਾਂ ਦੇ ਲਾਏ ਟੋਲ ਪਲਾਜ਼ੇ ਬੰਦ ਕਰਕੇ ਪੰਜਾਬ ਸਰਕਾਰ ਇਮਾਨਦਾਰ ਤੇ ਪਾਰਦਰਸ਼ੀ ਸਰਕਾਰ ਸਾਬਤ ਹੋਈ ਪਟਿਆਲਾ, 12 ਅਪ੍ਰੈਲ : ''ਲੋਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕਦਿਆਂ ਸੂਬੇ ਦੀਆਂ ਸੜਕਾਂ 'ਤੇ ਲੱਗੇ ਟੋਲ ਪਲਾਜ਼ੇ ਬੰਦ ਕਰਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਤਿਹਾਸਕ ਫੈਸਲਾ ਹੈ।'' ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗਾਂ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਮੁੱਖ ਮੰਤਰੀ....
ਏਕ ਸ਼ਾਮ ਖਾਟੂ ਕੇ ਨਾਮ” 6ਵਾਂ ਸ਼੍ਰੀ ਸ਼ਿਆਮ ਕੀਰਤਨ 15 ਨੂੰ ਮੰਡੀਂ ਮੁੱਲਾਂਪੁਰ ਦਾਖਾ ਵਿਖੇ
14 ਅਪਰੈਲ ਨੂੰ ਸ਼ਹਿਰ ਅੰਦਰ ਕੱਢੀ ਜਾਵੇਗੀ ਨਿਸ਼ਾਨ ਯਾਤਰਾ - ਸੇਵਾ ਮੰਡਲ ਮੁੱਲਾਂਪੁਰ ਦਾਖਾ, 11 ਅਪ੍ਰੈਲ (ਸਤਵਿੰਦਰ ਸਿੰਘ ਗਿੱਲ ) ‘‘ਏਕ ਸ਼ਾਮ ਖਾਟੂ ਜੀ ਕੇ ਨਾਮ’’ 6ਵਾਂ ਦੋ ਰੋਜਾਂ ਧਾਰਮਿਕ ਸਮਾਗਮ ਮੰਡੀ ਮੁੱਲਾਂਪੁਰ ਦਾਖਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੀ ਸ਼ਿਆਮ ਸੇਵਾ ਮੰਡਲ ਮੁੱਲਾਂਪੁਰ ਦੇ ਸੇਵਾਦਾਰ ਮੋਹਿਤ ਗੋਇਲ, ਆਸ਼ੂ ਗਰਗ, ਨਿਤਿਨ ਬਾਂਸ਼ਲ, ਨਿਸ਼ਾਂਤ ਅਰੋੜਾ, ਰੋਹਿਨ ਅਰੋੜਾ, ਆਸ਼ੂ ਬਾਂਸਲ, ਤਰੁਣ ਕੁਮਾਰ ਜਿੰਦਲ, ਰਮੇਸ਼ ਜੈਨ ਨੇ ਪੈ੍ਰੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ....
14 ਨੂੰ ਚੌਕੀਮਾਨ ਟੋਲ ਤੋਂ ਜਗਰਾਉਂ ਨੂੰ ਹੋਵੇਗਾ ਵੱਡਾ ਕਾਫ਼ਲਾ ਰਵਾਨਾ 
ਕਣਕ ਸਮੇਤ ਸਮੂਹ ਫਸਲਾਂ ਦੇ ਪੂਰੇ ਰਕਬੇ 'ਤੇ ਪੂਰਾ ਮੁਆਵਜ਼ੇ ਦੀ ਜ਼ੋਰਦਾਰ ਮੰਗ ਮੁੱਲਾਂਪੁਰ ਦਾਖਾ 11 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ.)ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਇਕ ਅਹਿਮ ਮੀਟਿੰਗ ਅੱਜ ਸਵੱਦੀ ਕਲਾਂ ਵਿਖੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ l ਜਿਸ ਵਿਚ ਵੱਖ ਵੱਖ ਮਹੱਤਵਪੂਰਨ ਮੁੱਦਿਆਂ 'ਤੇ ਗੰਭੀਰ, ਭਰਵੀਂ ਤੇ ਡੂੰਘੀ ਵਿਚਾਰ ਚਰਚਾ ਕਰਨ ਉਪਰੰਤ ਹੇਠ ਲਿਖੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ l ਪਹਿਲੇ ਮਤੇ ਰਾਹੀਂ....
ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 41 'ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ
ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ - ਕੁਲਵੰਤ ਸਿੰਘ ਸਿੱਧੂ ਲੁਧਿਆਣਾ, 11 ਅਪ੍ਰੈਲ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 41 ਅਧੀਨ ਇੰਡਸਟਰੀਅਲ ਏਰੀਆ-ਬੀ (ਨਗਰ ਨਿਗਮ ਜੋਨ-ਸੀ ਦੇ ਪਿਛਲੇ ਪਾਸੇ) ਵਿਖੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਵਿਧਾਇਕ ਸਿੱਧੂ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 2000 ਫੁੱਟ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਅਤੇ ਅਧਿਕਾਰੀਆਂ ਨੂੰ ਇਸ ਕੰਮ ਨੂੰ....
ਪੀ ਏ ਯੂ ਦੇ ਪਸਾਰ ਮਾਹਿਰਾਂ ਨੇ ਕਿਸਾਨਾਂ ਨਾਲ ਕਣਕ ਦੀ ਸਰਫੇਸ ਸੀਡਿੰਗ ਬਿਜਾਈ 'ਤੇ ਵਿਚਾਰ ਕੀਤੀ
ਲੁਧਿਆਣਾ 11 ਅਪ੍ਰੈਲ : ਪੀ ਏ ਯੂ ਦੇ ਪਸਾਰ ਸਿੱਖਿਆ ਵਿਭਾਗ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਗਰਾਉਂ ਬਲਾਕ ਦੇ ਅਧਿਕਾਰੀਆਂ ਦੇ ਨਾਲ ਸਰਫ਼ੇਸ ਸੀਡਿੰਗ ਮਲਚਿੰਗ ਤਕਨੀਕ ਨਾਲ ਬੀਜੀ ਕਣਕ ਦੀ ਫਸਲ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਗੋਦ ਲਏ ਪਿੰਡਾਂ ਦਾ ਦੌਰਾ ਕੀਤਾ। ਆਪਣੇ ਤਜਰਬੇ ਸਾਂਝੇ ਕਰਦੇ ਹੋਏ ਸ.ਜਸਪਾਲ ਸਿੰਘ, ਸ.ਅਜਮੇਰ ਸਿੰਘ ਅਤੇ ਸ.ਹਰਿੰਦਰ ਪਾਲ ਸਿੰਘ, ਕੁਲਾਰ ਪਿੰਡ ਦੇ ਕਿਸਾਨਾਂ ਨੇ ਦੱਸਿਆ ਕਿ ਸਰਫੇਸ ਸੀਡਿੰਗ ਮਲਚਿੰਗ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਅਤੇ ਕਣਕ ਦੀ ਘੱਟ ਖਰਚ ਵਾਲੀ....
ਡਿਪਟੀ ਕਮਿਸ਼ਨਰ ਵਲੋਂ ਵਸਨੀਕਾਂ ਨੂੰ ਅਪੀਲ, ਆਪਣਾ ਆਧਾਰ ਕਾਰਡ ਜਲਦ ਕਰਵਾਇਆ ਜਾਵੇ ਅਪਡੇਟ
ਲੁਧਿਆਣਾ, 11 ਅਪ੍ਰੈਲ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਆਧਾਰ ਦੀ ਜਾਣਕਾਰੀ ਨੂੰ ਅਪਡੇਟ ਕਰਵਾਉਣ। ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਸਰਕਾਰ ਵਲੋਂ ਨਵੀਨਤਮ ਪਛਾਣ ਪੱਤਰ ਦੇ ਸਬੂਤ (ਪੀ.ਓ.ਆਈ.) ਅਤੇ ਰਿਹਾਇਸ਼ ਦੇ ਸਬੂਤ (ਪੀ.ਓ.ਏ) ਵਜੋਂ ਦਸਤਾਵੇਜ਼ਾਂ ਨੂੰ ਅਪਡੇਟ ਕਰਕੇ ਨਾਗਰਿਕਾਂ ਦੇ ਆਧਾਰ ਨੂੰ ਮਜ਼ਬੂਤ ਕਰਨ ਲਈ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਸਨੀਕਾਂ ਨੇ 2015 ਤੋਂ ਪਹਿਲਾਂ ਆਧਾਰ ਕਾਰਡ ਬਣਵਾਏ ਸਨ, ਨੂੰ ਆਧਾਰ ਵਿੱਚ....