ਮਾਲਵਾ

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 15 ਅਪ੍ਰੈਲ ਨੂੰ ਕਲਾ ਮੁਕਾਬਲੇ ਲਈ ਸਕੂਲੀ ਵਿਦਿਆਰਥੀਆਂ ਨੂੰ ਸੱਦਾ
ਸਰਵੋਤਮ ਵਿਦਿਆਰਥੀਆਂ ਨੂੰ ਇਨਾਮ ਵੰਡੇ ਜਾਣਗੇ, ਉੱਤਮ ਕਲਾਕ੍ਰਿਤੀਆਂ ਨੂੰ ਵੀ ਪ੍ਰਬੰਧਕੀ ਕੰਪਲੈਕਸ 'ਚ ਕੀਤਾ ਜਾਵੇਗਾ ਸਥਾਪਤ ਲੁਧਿਆਣਾ, 10 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੁਧਿਆਣਾ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ 15 ਅਪ੍ਰੈਲ ਨੂੰ ਹੋਣ ਵਾਲੇ ਕਲਾ ਮੁਕਾਬਲੇ ਵਿੱਚ ਭਾਗ ਲੈਣ ਲਈ ਸੱਦਾ ਦਿੰਦਿਆਂ ਆਪਣੀਆਂ ਐਂਟਰੀਆਂ ਭੇਜਣ ਲਈ ਕਿਹਾ ਹੈ, ਜਿਸ ਵਿੱਚੋਂ ਸਰਵੋਤਮ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਵਲੋਂ ਤਿਆਰ ਕੀਤੀਆਂ ਤਸਵੀਰਾਂ ਵੀ ਪ੍ਰਬੰਧਕੀ ਕੰਪਲੈਕਸ ਵਿੱਚ....
ਦੂਸਰੀ ਵਿਸ਼ਵ ਜੰਗ ਵਿੱਚ ਇਟਲੀ ਮੁਹਾਜ ਦੇ ਸਿੱਖ ਸੂਰਮੇ ਪੁਸਤਕ ਦੇ ਲੇਖਕ ਬਲਵਿੰਦਰ ਸਿੰਘ ਚਾਹਲ ਦਾ ਸਨਮਾਨ
ਲੁਧਿਆਣਾ, 10 ਅਪ੍ਰੈਲ : ਦੂਸਰੀ ਵਿਸ਼ਵ ਜੰਗ ਵਿੱਚ ਇਟਲੀ ਮੁਹਾਜ ਦੇ ਸਿੱਖ ਸੂਰਮਿਆਂ ਬਾਰੇ ਲਿਖੀ ਮਹੱਤਵ ਪੂਰਨ ਖੋਜ ਪੁਸਤਕ ਦੇ ਲੇਖਕ ਯੂ ਕੇ ਵਾਸੀ ਬਲਵਿੰਦਰ ਸਿੰਘ ਚਾਹਲ ਅਤੇ ਉਨ੍ਹਾਂ ਦੀ ਜੀਵਨ ਸਾਥਣ ਗੁਰਪ੍ਰੀਤ ਕੌਰ ਚਾਹਲ ਨੂੰ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨਿਤ ਕੀਤਾ ਗਿਆ। ਬਲਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਇਸ ਪੁਸਤਕ ਦੇ ਹੁਣ ਤੀਕ ਪੰਜਾਬੀ ਵਿੱਚ ਤਿੰਨ ਐਡੀਸ਼ਨ ਪ੍ਰਕਾਸ਼ਿਤ ਹੋ ਚੁਕੇ ਹਨ। ਯੋਰਪੀਅਨ ਪੰਜਾਬੀ ਸੱਥ ਦੇ ਮੋਢੀ ਸਃ ਮੋਤਾ ਸਿੰਘ ਸਰਾਏ ਵੱਲੋਂ ਇਸ ਵੱਡ ਆਕਾਰੀ ਪੁਸਤਕ ਦਾ....
ਆਰ.ਟੀ.ਏ. ਲੁਧਿਆਣਾ ਵਲੋਂ ਚੈਕਿੰਗ ਦੌਰਾਨ ਨਿਯਮਾਂ ਵਿਰੁੱਧ ਚਲਣ ਵਾਲੀਆਂ 7 ਗੱਡੀਆਂ ਬੰਦ, 20 ਹੋਰ ਗੱਡੀਆਂ ਦੇ ਵੀ ਕੀਤੇ ਚਾਲਾਨ
ਬੀਤੀ ਦੇਰ ਰਾਤ ਅਤੇ ਅੱਜ ਸਵੇਰ ਸਮੇਂ ਲੁਧਿਆਣਾ 'ਚ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਚੈਕਿੰਗ ਲੁਧਿਆਣਾ, 10 ਅਪ੍ਰੈਲ : ਸਕੱਤਰ ਰਿਜ਼ਨਲ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਵੱਲੋਂ ਐਤਵਾਰ ਦੇਰ ਰਾਤ ਅਤੇ ਅੱਜ ਤੜਕੇ ਸਵੇਰੇ ਲੁਧਿਆਣਾ ਸ਼ਹਿਰ, ਲੁਧਿਆਣਾ ਤੋਂ ਚੰਡੀਗੜ੍ਹ ਰੋਡ ਅਤੇ ਸਾਹਨੇਵਾਲ ਰੋਡ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਜਿਨ੍ਹਾਂ ਵਿੱਚ ਨਿਯਮਾਂ ਵਿਰੁੱਧ ਚੱਲਣ ਵਾਲੀਆਂ 7 ਗੱਡੀਆਂ ਨੂੰ ਬੰਦ ਕੀਤਾ ਗਿਆ ਜਦਕਿ 20 ਹੋਰ ਵਾਹਨਾਂ ਦੇ ਵੀ ਚਾਲਾਨ ਕੀਤੇ ਗਏ।....
ਸਪੀਕਰ ਸੰਧਵਾਂ ਦੀ ਮੌਜੂਦਗੀ ਵਿੱਚ ਨਵ ਨਿਯੁਕਤ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਤੇਜ ਸਿੰਘ ਖੋਸਾ ਨੇ ਸੰਭਾਲਿਆ ਅਹੁਦਾ
ਫਰੀਦਕੋਟ, 10 ਅਪ੍ਰੈਲ : ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਮੌਜੂਦਗੀ ਵਿੱਚ ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਦਫਤਰ ਵਿਖੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ, ਸਾਬਕਾ ਐਮ.ਪੀ. ਪ੍ਰੋ. ਸਾਧੂ ਸਿੰਘ ਵੀ ਵਿਸ਼ੇਸ਼ ਤੌਰ ਤੇ....
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਾਇਆਕਲਪ ਪ੍ਰੋਗਰਾਮ ਦੇ ਜੇਤੂਆਂ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਸਨਮਾਨਤ
ਪਟਿਆਲਾ, 10 ਅਪ੍ਰੈਲ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਹਸਪਤਾਲਾਂ 'ਚ ਮਰੀਜ਼ਾਂ ਦਾ ਰਿਕਾਰਡ ਰੱਖਣ ਲਈ ਸੂਚਨਾ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਮਰੀਜ਼ ਨੂੰ ਇਲਾਜ ਸਮੇਂ ਹਸਪਤਾਲ ਬਦਲਣ ਸਮੇਂ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ 'ਚ ਮਰੀਜਾਂ ਦਾ ਆਨ ਲਾਈਨ ਰਿਕਾਰਡ ਰੱਖਣ ਦਾ ਤਜ਼ਰਬਾ ਸਫਲ ਰਹਿਣ ਤੋਂ ਬਾਅਦ ਹੁਣ ਸੂਬੇ ਦੇ ਸਾਰੇ....
ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ
ਪਟਿਆਲਾ, 10 ਅਪ੍ਰੈਲ : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਅੱਜ ਸੇਫ਼ ਸਕੂਲ ਵਾਹਨ ਪਾਲਿਸੀ ਦੇ ਤਹਿਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਯੋਗ ਅਗਵਾਈ ਹੇਠ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਾਲ ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫ਼ਰ ਕਰ ਰਹੇ ਹਨ ਉਹ ਸੇਫ਼ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ....
ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਣ ‘ਚ ਅਹਿਮ ਯੋਗਦਾਨ ਪਾਉਂਦੀਆਂ ਹਨ : ਕੈਬਨਿਟ ਮੰਤਰੀ ਅਰੋੜਾ 
ਕੈਬਨਿਟ ਮੰਤਰੀ ਅਰੋੜਾ ਨੇ ਨੌਜਵਾਨੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪਿੰਡਾਂ ਦੇ ਖੇਡ ਕਲੱਬਾਂ ਨੂੰ ਵੰਡੇ ਵਿੱਤੀ ਸਹਾਇਤਾ ਦੇ ਚੈੱਕ ਸੁਨਾਮ ਊਧਮ ਸਿੰਘ ਵਾਲਾ, 10 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ....
ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਰਕੇ ਫ਼ਸਲਾਂ ਦੇ ਖਰਾਬੇ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਮਿਲੇਗਾ: ਸਾਕਸ਼ੀ ਸਾਹਨੀ
ਡੀ.ਸੀ. ਵੱਲੋਂ ਫ਼ਸਲਾਂ ਦੇ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਦੇ ਮੁਲੰਕਣ ਲਈ ਮੀਟਿੰਗ ਪਟਿਆਲਾ, 10 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਕਿਸਾਨਾਂ ਨੂੰ ਬਹੁਤ ਜਲਦ ਮੁਆਵਜ਼ਾ ਦਿੱਤਾ ਜਾਵੇਗਾ, ਜਿਨ੍ਹਾਂ ਦੀਆਂ ਫ਼ਸਲਾਂ ਹਾਲ ਹੀ ਦੌਰਾਨ ਹੋਈ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਰਕੇ ਨੁਕਸਾਨੀਆਂ ਗਈਆਂ ਸਨ। ਡਿਪਟੀ ਕਮਿਸ਼ਨਰ, ਜ਼ਿਲ੍ਹੇ ਅੰਦਰ ਕਿਸਾਨਾਂ ਦੀਆਂ ਫ਼ਸਲਾਂ ਦੀ ਸਪੈਸ਼ਲ ਗਿਰਦਾਵਰੀ ਦਾ ਮੁਲੰਕਣ ਕਰਨ ਲਈ ਐਸ.ਡੀ.ਐਮਜ਼, ਜ਼ਿਲ੍ਹਾ ਮਾਲ ਅਫ਼ਸਰ, ਖੇਤੀਬਾੜੀ....
ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀ ਬਣਵਾਉਣ ਆਪਣਾ ਈ-ਕਾਰਡ
ਮਾਨਸਾ, 10 ਅਪ੍ਰੈਲ : ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਨੂੰ ਆਪਣਾ ਈ-ਕਾਰਡ ਜਲਦ ਤੋਂ ਜਲਦ ਬਣਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਇਸ ਤਹਿਤ ਪੰਜੀਕ੍ਰਿਤ ਪਰਿਵਾਰ ਦੇ ਕਿਸੇ ਵੀ ਵਿਅਕਤੀ ਨੂੰ ਹਸਪਤਾਲ ਵਿੱਚ ਦਾਖਲ (24 ਘੰਟੇ) ਹੋਣ ’ਤੇ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ-ਰਹਿਤ ਸਿਹਤ ਬੀਮੇ ਦੀ ਸਹੂਲਤ ਮਿਲਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਾਰਡ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ....
ਪੰਜਾਬ ਅੰਦਰ ਕੇਂਦਰੀ ਸੁਰੱਖਿਆ ਬਲਾਂ ਦੀ ਮੌਜੂਦਗੀ ਤੇ ਦਲ ਖ਼ਾਲਸਾ ਨੇ ਜਤਾਇਆ ਇਤਰਾਜ਼ 
ਅਨੰਦਪੁਰ ਸਾਹਿਬ, 10 ਅਪ੍ਰੈਲ : ਪੰਜਾਬ ਭਰ ਅੰਦਰ ਤਾਇਨਾਤ ਭਾਰੀ ਕੇਂਦਰੀ ਸੁਰੱਖਿਆ ਬਲਾਂ ਦੀ ਮੌਜੂਦਗੀ ਤੇ ਇਤਰਾਜ਼ ਜ਼ਾਹਰ ਕਰਦੇ ਹੋਏ ਦਲ ਖ਼ਾਲਸਾ ਨੇ ਕਿਹਾ ਕਿ ਦਿੱਲੀ ਅਤੇ ਚੰਡੀਗੜ੍ਹ ਦੇ ਸ਼ਾਸਕ ਹਥਿਆਰਾਂ ਨਾਲ ਲੈਸ ਸੁਰੱਖਿਆ ਬਲਾਂ ਨੂੰ ਥਾਂ-ਥਾਂ ਤਾਇਨਾਤ ਕਰਕੇ ਲੋਕਾਂ ਦੇ ਮਨਾਂ ਅੰਦਰ ਡਰ ਪੈਦਾ ਕਰਨਾ ਚਾਉਂਦੇ ਹਨ। ਜਥੇਬੰਦੀ ਦਲ ਖਾਲਸਾ ਨੇ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਵਿਸਾਖੀ ਮੌਕੇ 13 ਅਪ੍ਰੈਲ ਨੂੰ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪਹੁੰਚਣ ਅਤੇ 14 ਅਪ੍ਰੈਲ ਨੂੰ ਤਖਤ....
ਸਿਹਤ ਸਹੂਲਤਾਂ ਮੁੱਹਈਆ ਕਰਵਾਉਣ ਲਈ ਜਲਦ ਕੀਤੀ ਜਾਵੇਗੀ ਉੱਚ ਪੱਧਰੀ ਬੈਠਕ : ਸਪੀਕਰ ਸੰਧਵਾਂ
ਫਰੀਦਕੋਟ 10 ਅਪ੍ਰੈਲ : ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਅਧੀਨ ਆਉਂਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਵਿਭਾਗਾਂ ਦੇ ਡਾਕਟਰ ਮੁੱਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਫਾਜਿਲਕਾ (ਐਡੀਸ਼ਨਲ ਚਾਰਜ ਡਿਪਟੀ ਕਮਿਸ਼ਨਰ­ ਫਰੀਦਕੋਟ), ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ....
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਹੁਨਰ ਵਿਕਾਸ ਅਤੇ ਸਿਖਲਾਈ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾਵੇਗਾ : ਵੀ.ਸੀ.
ਬਠਿੰਡਾ, 10 ਅਪ੍ਰੈਲ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਜਲਦੀ ਹੀ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.), ਚੰਡੀਗੜ੍ਹ ਦੇ ਸਹਿਯੋਗ ਨਾਲ ਵੱਖ-ਵੱਖ ਹੁਨਰ ਖੇਤਰਾਂ ਵਿੱਚ ਅੱਪਡੇਟ ਸਿਖਲਾਈ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿੱਚ ਇੱਕ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰੇਗੀ। ਇਹ ਸੈਂਟਰ ਜਲਦੀ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਪੀ.ਐਸ.ਡੀ.ਐਮ. ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕੇਂਦਰ ਦੀ ਸਥਾਪਨਾ ਦੀ ਪ੍ਰਕਿਰਿਆ ਤੇਜੀ ਨਾਲ ਚੱਲ ਰਹੀ ਹੈ। ਉਪਰੋਕਤ....
ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਕੰਮ ਕਰ ਰਹੀ ਹੈ : ਡਾ. ਬਲਬੀਰ ਸਿੰਘ
ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ ਦੇ ਕਵੀ ਸੰਮੇਲਨ ’ਚ ਪੰਜਾਬ ਦੇ ਸਿਹਤ ਮੰਤਰੀ ਅਤੇ ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਸਿੰਘ ਪੰਨੂ ਨੇ ਕੀਤੀ ਸ਼ਿਰਕਤ ਪਟਿਆਲਾ, 10 ਅਪ੍ਰੈਲ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੇਖਕ ਅਤੇ ਕਵੀ ਸਮਾਜ ਦੀ ਰੂਹ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2022 ਵਿਚ ਲੇਖਕਾਂ, ਚਿੰਤਕਾਂ, ਕਵੀਆਂ, ਕਲਾਕਾਰਾਂ, ਪੱਤਰਕਾਰਾਂ, ਹੋਰ ਪ੍ਰੋਫੈਸ਼ਨਲਾਂ ਵਿਚ ਬਹੁਤ ਵੱਡਾ ਵਿਸ਼ਵਾਸ਼....
ਆਪ ਸਰਕਾਰ ਮੇਰੇ ਖਿਲਾਫ ਦਰਜ ਕੇਸ ਵਿਚ ਚਲਾਨ ਪੇਸ਼ ਕਰਨ ਵਿਚ ਰਾਜਨੀਤੀ ਕਰ ਰਹੀ ਹੈ : ਮਜੀਠੀਆ
ਕਿਹਾ ਕਿ ਕਾਨੂੰਨ ਵਿਵਸਥਾ ਦਾ ਸਪ ਤੋਂ ਮੰਦਾ ਹਾਲ, ਉਹਨਾਂ ਨੂੰ ਆਈਆਂ ਧਮਕੀਆਂ ਦੀਆਂ ਕਾਲਾਂ ਦੇ ਮਾਮਲੇ ਵਿਚ ਵੀ ਕੋਈ ਕਾਰਵਾਈ ਨਹੀਂ ਹੋਈ ਮੁਹਾਲੀ, 10 ਅਪ੍ਰੈਲ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਉਹਨਾਂ ਪਿਛਲੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਡੇਢ ਸਾਲ ਪਹਿਲਾਂ ਦਰਜ ਕੀਤੇ ਗਏ ਐਨ ਡੀ ਪੀ ਐਸ ਐਕਟ ਤਹਿਤ ਕੇਸ ਵਿਚ ਚਲਾਨ ਨਾ ਪੇਸ਼ ਕਰ ਕੇ ਰਾਜਨੀਤੀ ਕਰ ਰਹੀ ਹੈ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਡੀ ਜੀ ਪੀ ਨੇ ਉਹਨਾਂ ਨੂੰ ਆਈਆਂ ਧਮਕੀ....
ਭਗਵੰਤ ਮਾਨ ਸਰਕਾਰ ਦਾ ਇਰਾਦਾ ਉਨ੍ਹਾਂ ਨੂੰ ਇਨਸਾਫ ਦਿਵਾਉਣਾ ਨਹੀਂ ਹੈ : ਬਲਕੌਰ ਸਿੰਘ ਸਿੱਧੂ
ਮਾਨਸਾ, 09 ਅਪ੍ਰੈਲ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਪ ਸਰਕਾਰ ਤੇ ਮਹਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੂੀ ਅਗਵਾਈ ਵਾਲੀ ਸਰਕਾਰ ਦਾ ਇਰਾਦਾ ਉਨ੍ਹਾਂ ਨੂੰ ਇਨਸਾਫ ਦਿਵਾਉਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਬਣਨ ਤੋਂ ਪਹਿਲਾਂ ਦੂਜੀਆਂ ਪਾਰਟੀਆਂ ਤੇ ਤੰਨਜ਼ ਕਸਦੇ ਸਨ ਤੇ ਕਹਿੰਦੇ ਸਨ, ਤੇ ਹੁਣ ਉਹ ਖੁਦ ਮੁੱਖ ਮੰਤਰੀ ਹਨ, ਹੁਣ ਕੰਮ ਕਰਕੇ ਦਿਖਾਉਣ। ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ‘ਚ ਆਉਣ ਤੋਂ ਪਹਿਲਾਂ ਭਗਵੰਤ....