ਮਾਲਵਾ

ਫਾਜ਼ਿਲਕਾ ਨੇ ਵਾਪਰੇ ਇੱਕ ਸੜਕ ਹਾਦਸੇ ‘ਚ ਤਿੰਨ ਦੀ ਮੌਤ, ਦੋ ਗੰਭੀਰ ਜਖ਼ਮੀ
ਫਾਜ਼ਿਲਕਾ, 08 ਅਪ੍ਰੈਲ : ਫਾਜ਼ਿਲਕਾ-ਫਿਰੋਜ਼ਪੁਰ ਰੋਡ ਨੇੜੇ ਇੱਕ ਕਾਰ ਦੇ ਟਰੱਕ ਨਾਲ ਟਕਰਾ ਜਾਣ ਕਰਕੇ ਤਿੰਨ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਪਰਿਵਾਰ ਇੱਕ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਤੋਂ ਬਾਅਦ ਫਾਜ਼ਿਲਕਾ ਤੋਂ ਵਾਪਸ ਆਪਣੇ ਘਰ ਆ ਰਹੇ ਸਨ, ਕਿ ਉਨ੍ਹਾਂ ਦੀ ਕਾਰ ਸੜਕ ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ, ਜਿਸ ਤੋਂ ਬਾਅਦ ਬੇਕਾਬੂ ਹੋ ਕੇ ਇੱਕ ਹੋਰ ਟਰੱਕ ਨਾਲ ਜਾ ਟਕਰਾਈ, ਜਿਸ ਕਾਰਨ ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ, ਜਿਸ....
ਸੁਨਾਮ ਦੇ ਪਿੰਡ ਨਮੋਲ ਵਿਚ 3 ਵਿਅਕਤੀਆਂ ਦੀ ਸ਼ੱਕੀ ਹਾਲਤ 'ਚ ਮੌਤ
ਸੁਨਾਮ, 08 ਅਪ੍ਰੈਲ : ਪਿੰਡ ਨਮੋਲ ਵਿਚ ਤਿੰਨ ਵਿਅਕਤੀਆਂ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਤਿੰਨੋਂ ਦੇਰ ਰਾਤ ਤੱਕ ਸ਼ਰਾਬ ਪੀਂਦੇ ਰਹੇ ਅਤੇ ਫਿਰ ਸ਼ਰਾਬ ਪੀ ਕੇ ਸੌਂ ਗਏ। ਸਵੇਰੇ ਜਦੋਂ ਉਹ ਨਾ ਉਠੇ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ। ਤਿੰਨਾਂ ਮਜ਼ਦੂਰਾਂ ਦੀਆਂ ਲਾਸ਼ਾਂ ਦੇਖ ਕੇ ਪੂਰੇ ਪਿੰਡ ਵਿੱਚ ਮਾਤਮ ਛਾ ਗਿਆ। ਮ੍ਰਿਤਕਾਂ ਦੇ ਨਾਂ ਗੁਰਮੇਲ ਸਿੰਘ (50) ਪੁੱਤਰ ਸਵ. ਹਰੀ ਸਿੰਘ, ਗੁਰਤੇਜ ਸਿੰਘ (45) ਪੁੱਤਰ ਹਰਨੇਕ ਸਿੰਘ ਅਤੇ ਚਮਕੌਰ ਸਿੰਘ....
ਸਮਾਣਾ ਦੀ ਅਨਾਜ ਮੰਡੀ 'ਚ ਮੰਤਰੀ ਜੌੜਾਮਾਜਰਾ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
ਸਮਾਣਾ, 8 ਅਪ੍ਰੈਲ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਦੀ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਇਸ ਮੌਕੇ ਉਨ੍ਹਾਂ ਪਿੰਡ ਗਾਜੀਪੁਰ ਦੇ ਕਿਸਾਨ ਗੁਰਮੀਤ ਸਿੰਘ ਦੀ ਢੇਰੀ ਤੋਂ ਕਣਕ ਦੀ....
ਵਿਸਾਖੀ ਮਨਾਉਣ ਲਈ ਸੰਗਤਾਂ ਹੁੰਮ ਹੁਮਾ ਕੇ ਦਮਦਮਾ ਸਾਹਿਬ ਪੁੱਜਣ: ਬਾਬਾ ਬਲਬੀਰ ਸਿੰਘ 
ਬੁੱਢਾ ਦਲ ਵੱਲੋਂ ਵਿਸ਼ੇਸ਼ ਵਿਰਸਾ ਸੰਭਾਲ ਮਾਲਵਾ ਗਤਕਾ ਕੱਪ ਮੁਕਾਬਲੇ ਹੋਣਗੇ ਤਲਵੰਡੀ ਸਾਬੋ, 8 ਅਪ੍ਰੈਲ : ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾਵਹੀਰ ਨੇ ਪੁਰਾਤਨ ਰਵਾਇਤ ਅਨੁਸਾਰ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਸਾਖੀ ਦਿਹਾੜਾ ਪੂਰੇ ਖਾਲਸਾਹੀ ਜਾਹੋ ਜਲਾਲ ਨਾਲ ਮਨਾਉਣ ਲਈ ਵੱਧ ਚੜ੍ਹ ਕੇ ਹੁੰਮਹੁਮਾ ਕੇ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੁਜਣ ਲਈ....
ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਨਾਅਰੇ ਲਾਉਣ, ਵਿਖਾਵਾ ਕਰਨ 'ਤੇ ਪਾਬੰਦੀ
ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਗੌਤਮ ਜੈਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ....
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਏ ਬਾਬਾ ਟੇਕ ਸਿੰਘ ਧਨੌਲਾ
ਪਟਿਆਲਾ 8 ਅਪ੍ਰੈਲ : ਸੰਤ ਅਤਰ ਸਿੰਘ ਮਸਤੂਆਣਾ ਬੁੰਗਾ ਤਲਵੰਡੀ ਸਾਬੋ ਦੇ ਮੁਖੀ ਬਣਾਏ ਜਾਣ ਉਪਰੰਤ ਬਾਬਾ ਟੇਕ ਸਿੰਘ ਧਨੌਲਾ ਅੱਜ ਪਾਤਸ਼ਾਹੀ ਨੌਵੀਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂ ਦਰਬਾਰ ਵਿਚ ਗੁਰਬਾਣੀ ਕੀਰਤਨ ਦਾ ਆਨੰਦ ਵੀ ਮਾਣਿਆ। ਬਾਬਾ ਟੇਕ ਸਿੰਘ ਧਨੌਲਾ ਨੂੰ ਸੰਤ ਅਤਰ ਸਿੰਘ ਮਸਤੂਆਣਾ ਬੁੰਗਾ ਤਲਵੰਡੀ ਸਾਬੋ ਦਾ ਮੁਖੀ ਥਾਪੇ ਜਾਣ ’ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ....
ਐਮਪੀ ਅਰੋੜਾ ਨੇ ਲੁਧਿਆਣਾ ਦੇ ਸਿਵਲ ਹਸਪਤਾਲ ਲਈ 10 ਲੱਖ ਰੁਪਏ ਦਿੱਤੇ
ਲੁਧਿਆਣਾ, 8 ਅਪ੍ਰੈਲ : ਵਿਸ਼ਵ ਸਿਹਤ ਦਿਵਸ ਮੌਕੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਸਥਾਨਕ ਸਿਵਲ ਹਸਪਤਾਲ ਨੂੰ ਮੈਂਬਰ ਆਫ਼ ਪਾਰਲੀਮੈਂਟ ਲੋਕਲ ਏਰੀਆ ਡਿਵੈਲਪਮੈਂਟ ਸਕੀਮ (ਐਮ.ਪੀ.ਐਲ.ਏ.ਡੀ.ਐਸ.) ਸਕੀਮ ਤਹਿਤ ਵੱਖ-ਵੱਖ ਮੈਡੀਕਲ ਉਪਕਰਨਾਂ ਦੀ ਖਰੀਦ ਲਈ 10 ਲੱਖ ਰੁਪਏ ਦਾਨ ਕੀਤੇ। ਹੋਰ ਜਾਣਕਾਰੀ ਦਿੰਦਿਆਂ ਅਰੋੜਾ ਨੇ ਦੱਸਿਆ ਕਿ ਸਥਾਨਕ ਸਿਵਲ ਹਸਪਤਾਲ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ....
ਪੰਜਾਬ ਦੀ ਜ਼ਰਖ਼ੇਜ ਸਭਿਆਚਾਰਕ ਮਿੱਟੀ ’ਚੋਂ ਜਨਮੀ ਹੈ ਗ਼ਜ਼ਲ : ਸਰਦਾਰ ਪੰਛੀ
ਸੁਲੱਖਣ ਸਿੰਘ ਸਰਹੱਦੀ ਤੇ ਗੁਰਦਿਆਲ ਰੌਸ਼ਨ ਵਿਸ਼ਾ ਮਾਹਿਰ ਵਜੋਂ ਪੁੱਜੇ ਗ਼ਜ਼ਲ ਵਰਕਸ਼ਾਪ ਲਈ ਪਹੁੰਚੇ ਲੁਧਿਆਣਾ : 08 ਅਪ੍ਰੈਲ : ਪੰਜਾਬੀ ਗ਼ਜ਼ਲ ਪੰਜਾਬ ਦੀ ਜ਼ਰਖ਼ੇਜ ਸਭਿਆਚਾਰਕ ਮਿੱਟੀ ’ਚੋਂ ਜਨਮੀ ਹੈ। ਇਸ ਨੇ ਦੁਨੀਆਂ ਭਰ ਦੀ ਗ਼ਜ਼ਲ ਨੂੰ ਨਵੇਂ ਵਿਸ਼ੇ, ਨਵੇਂ ਮਸਲਿਆਂ ਨਾਲ ਮੁਖ਼ਾਤਿਬ ਕਰਵਾਇਆ ਹੈ। ਇਸ ਦੇ ਨਾਲ ਪੰਜਾਬੀ ਗ਼ਜ਼ਲ ਦਾ ਰੁਤਬਾ ਦੁਨੀਆਂ ਦੀ ਹਰ ਭਾਸ਼ਾ ਦੀ ਸ਼ਾਇਰੀ ਵਿਚ ਵਧਿਆ ਹੈ। ਇਹ ਵਿਚਾਰ ਉੱਘੇ ਪੰਜਾਬੀ ਤੇ ਉਰਦੂ ਸ਼ਾਇਰ ਸਰਦਾਰ ਪੰਛੀ ਹੋਰਾਂ ਨੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਭਵਨ....
ਰੂਪਨਗਰ ਪੁਲਿਸ ਨੇ 3 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ
ਮੋਰਿੰਡਾ, 08 ਅਪ੍ਰੈਲ : ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਆਈ.ਪੀ.ਐਸ, ਸ਼੍ਰੀ ਵਿਵੇਕ ਸ਼ੀਲ ਸੋਨੀ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੂਪਨਗਰ ਪੁਲਿਸ ਨੇ ਪਿਛਲੇ ਦਿਨੀਂ ਮੋਰਿੰਡਾ ਵਿਖੇ 3 ਲੱਖ ਰੁਪਏ ਦੀ ਲੁੱਟ ਕਰਨ ਵਾਲੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਸ਼੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ 21 ਮਾਰਚ, 2023 ਨੂੰ ਦੁਪਹਿਰ 12.30 ਵਜੇ ਦੇ ਕਰੀਬ ਰੈਜੀਡੈਂਟ ਕੈਸ਼ ਮਨੈਜਮੈਂਟ ਸਰਵਿਸਜ਼ ਪ੍ਰਾਈਵੇਟ ਲਿਮਟਿਡ, ਸੈਕਟਰ 35-ਡੀ ਚੰਡੀਗੜ ਦੇ ਕਰਮਚਾਰੀ....
ਸਪੀਕਰ ਸੰਧਵਾ ਨੇ ਪਿੰਡ ਤੂਤ ਵਿਖੇ ਬੇਰ ਦੇ ਬਾਗ ਅਤੇ ਮਿਰਚਾਂ ਦੇ ਕਲਸਟਰ ਦਾ ਦੌਰਾ ਕੀਤਾ
ਫਿਰੋਜ਼ਪੁਰ, 08 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਕਿਸਾਨਾਂ ਨਾਲ ਖਾਸਕਰ ਛੋਟੇ 'ਤੇ ਸੀਮਾਂਤ ਕਿਸਾਨਾਂ ਦੀ ਭਲਾਈ ਲਈ ਹਰ ਲੋੜੀਂਦਾ ਕਦਮ ਚੁੱਕ ਰਹੀ ਹੈ ਤੇ ਹਮੇਸ਼ਾਂ ਆਪਣੇ ਕਿਸਾਨ ਭਰਾਵਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਇਕ ਰਾਹ ਇਥੋਂ ਦੇ ਖੇਤਾਂ ਵਿਚੋਂ ਰਵਾਇਤੀ ਖੇਤੀ ਤੋਂ ਹੱਟ ਕੇ ਆਧੁਨਿਕ ਖੇਤੀ ਨਾਲ ਸਬਜ਼ੀਆਂ , ਫੁੱਲਾਂ ਅਤੇ ਫਲਾਂ ਦੀ ਕਾਸ਼ਤ ਅਪਣਾ ਕੇ ਪਾਣੀ ਦੀ ਬੱਚਤ ਕਰਨ । ਇਸ ਨਾਲ ਵਾਤਾਵਰਨ ਨੂੰ ਸ਼ੁੱਧ....
ਸਕੂਲਾਂ 'ਚ ਦਾਖਲੇ ਲਈ ਮਾਪਿਆਂ ਤੇ ਵਿਦਿਆਰਥੀਆਂ ਦੇ ਇੰਟਰਵਿਊ ਜਾਂ ਟੈਸਟ ਲੈਣ ਦੀ ਮਨਾਹੀ : ਸਾਹਨੀ
ਪਟਿਆਲਾ, 08 ਅਪ੍ਰੈਲ: ਜ਼ਿਲ੍ਹਾ ਮੈਜਿਸਟ੍ਰੇਟ ਪਟਿਆਲਾ ਸਾਕਸ਼ੀ ਸਾਹਨੀ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਵਿਦਿਆਰਥੀਆਂ ਦੇ ਸਕੂਲਾਂ ਵਿੱਚ ਦਾਖਲੇ ਸਮੇਂ ਉਨ੍ਹਾਂ ਦੇ ਮਾਪਿਆਂ ਜਾਂ ਵਿਦਿਆਰਥੀਆਂ ਦੇ ਟੈਸਟ ਜਾਂ ਕਿਸੇ ਤਰ੍ਹਾਂ ਦੀ ਇੰਟਰਵਿਊ ਆਦਿ ਕਰਨ ਦੀ ਕਾਨੂੰਨ ਮੁਤਾਬਕ ਮਨਾਹੀ ਹੈ। ਅਜਿਹੀ ਉਲੰਘਣਾ ਸਾਹਮਣੇ ਆਉਣ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖਲੇ ਲਈ ਇੰਟਰਵਿਊ, ਟੈਸਟ ਜਾਂ....
ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਬਿਜਲੀ ਸਬਸਿਡੀ ਦੇ ਕੇ ਵੀ ਪੰਜਾਬ ਸਰਕਾਰ ਵਿੱਤੀ ਮੁਨਾਫ਼ੇ ਵੱਲ : ਸਪੀਕਰ ਸੰਧਵਾਂ
ਮੋਗਾ, 08 ਅਪ੍ਰੈਲ : ਮੁੱਖ ਮੰਤਰੀ ਸ੍ਰਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇੱਕ ਸਾਲ ਦੇ ਅਰਸੇ ਵਿੱਚ ਪੰਜਾਬ ਦੇ ਵਿੱਤੀ ਹਾਲਾਤਾਂ ਵਿੱਚ ਬੇਮਿਸਾਲ ਸੁਧਾਰ ਕਰ ਦਿੱਤਾ ਹੈ। ਸੂਬੇ ਦੇ ਬੇਰੋਜ਼ਗਾਰਾਂ ਨੂੰ ਹਜ਼ਾਰਾਂ ਸਰਕਾਰੀ ਨੌਕਰੀਆਂ ਪ੍ਰਦਾਨ ਕਰਵਾ ਕੇ, ਬਿਜਲੀ ਉੱਪਰ ਭਾਰੀ ਸਬਸਿਡੀ ਆਮ ਲੋਕਾਂ ਨੂੰ ਮੁਹੱਈਆ ਕਰਵਾ ਕੇ ਅਤੇ ਕਈ ਹੋਰ ਲੋਕ ਪੱਖੀ ਫੈਸਲੇ ਲੈ ਕੇ ਵੀ ਪੰਜਾਬ ਸਰਕਾਰ ਦਾ ਬਜਟ ਲਾਭ ਵਿੱਚ ਚੱਲ ਰਿਹਾ ਹੈ। ਇਹ ਸਭ ਕੁਝ ਇਮਾਨਦਾਰ, ਮਿਹਨਤੀ ਅਤੇ ਭਿ੍ਰਸ਼ਟਾਚਾਰ ਮੁਕਤ ਆਮ ਆਦਮੀ....
ਸੇਵਾ ਭਾਵਨਾ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਮਿੱਥੇ ਸਮੇਂ ਤੱਕ ਗਿਰਦਾਵਰੀ ਦਾ ਕੰਮ ਕੀਤਾ ਜਾਵੇ ਮੁਕੰਮਲ : ਸੰਧਵਾਂ
ਫਰੀਦਕੋਟ, 07 ਅਪ੍ਰੈਲ : ਸੇਵਾ ਭਾਵਨਾ ਦੇ ਨਾਲ ਬਿਨਾਂ ਕਿਸੇ ਭੇਦ ਭਾਵ ਦੇ ਗਿਰਦਾਵਰੀ ਦੇ ਕੰਮ ਨੂੰ ਮਿੱਥੇ ਸਮੇਂ ਤੱਕ ਪੂਰਾ ਕੀਤਾ ਜਾਵੇ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਐਂਡ ਸਾਇੰਸ ਦੇ ਗੈਸਟ ਹਾਊਸ ਵਿਖੇ ਬੇਮੌਸਮੀ ਬਰਸਾਤਾਂ ਕਰਕੇ ਹੋਈ ਫਸਲੀ ਨੁਕਸਾਨ ਸਬੰਧੀ ਚਲ ਰਹੀ ਗਿਰਦਾਵਰੀ ਦੇ ਸੰਬੰਧ ਵਿੱਚ ਪ੍ਰਸ਼ਾਸਨਕੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਬੈਠਕ ਦੌਰਾਨ ਇਹ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਸੀ ਸੰਦੀਪ ਕੁਮਾਰ ਫਾਜ਼ਿਲਕਾ....
ਵਿਸ਼ਵ ਸਿਹਤ ਦਿਵਸ ਦੇ ਮੌਕੇ ਤੇ ਕੱਢੀ ਜਾਗਰੂਕਤਾ ਰੈਲੀ
ਫਤਹਿਗੜ ਸਾਹਿਬ, 07 ਅਪ੍ਰੈਲ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ: ਵਿਜੇ ਕੁਮਾਰ ਦੀ ਅਗਵਾਈ ਹੇਠ ਜਿਲ੍ਹਾ ਹਸਪਤਾਲ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ। ਸਿਵਲ ਸਰਜਨ ਡਾ: ਵਿਜੇ ਕੁਮਾਰ ਵੱਲੋਂ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ: ਵਿਜੇ ਕੁਮਾਰ ਨੇ ਦੱਸਿਆ ਕਿ ਅੱਜ ਦਾ ਇਹ ਦਿਵਸ ਲੋਕਾਂ ਨੁੰ ਸਿਹਤਮੰਦ ਰੱਖਣ ਲਈ ਸਿਹਤ ਨਾਲ ਸਬੰਧਤ ਮੁਦਿਆਂ ਅਤੇ ਸੱਮਸਿਆਵਾ ਦੇ ਹਲ ਪ੍ਰਤੀ ਜਾਗਰੂਕ ਕਰਨ....
ਵਿਧਾਇਕ ਵੱਲੋਂ ਪੰਜਵੀਂ ਜਮਾਤ ਦੇ ਨਤੀਜਿਆਂ 'ਚੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਸਾਈਕਲ ਦੇ ਕੇ ਕੀਤਾ ਸਨਮਾਨਿਤ
ਮਾਨਸਾ , 07 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚੋ ਪਿੰਡ ਰੱਲਾ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਨੂੰ ਪੰਜਾਬ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਤੇ ਮਾਨਸਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਾਈਕਲ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਵਿਧਾਇਕ ਸਿੰਗਲਾ ਨੇ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ। ਇਨ੍ਹਾਂ ਬੱਚਿਆਂ ਨੇ ਇਕੱਲੇ ਰੱਲੇ ਪਿੰਡ ਦਾ ਹੀ ਨਹੀਂ ਸਗੋ ਮਾਨਸਾ ਹਲਕੇ ਦਾ ਅਤੇ ਪੂਰੇ ਪੰਜਾਬ ਦਾ ਨਾਮ....