ਮਾਲਵਾ

ਦੇਸ਼ ਭਗਤੀ ਦੇ ਰੰਗ ਵਿੱਚ ਰੰਗੀ ਲੋਰੀ ਲਿਖਣ ਮੁਕਾਬਲੇ ਵਿੱਚ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੇ ਪੰਜਾਬ ਰਾਜ ਵਿੱਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ 
ਕੌਮੀ ਅਵਾਰਡ ਜੇਤੂ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੇ ਜ਼ਿਲ੍ਹਾ ਲੁਧਿਆਣਾ ਦਾ ਵਧਾਇਆ ਮਾਣ : ਡਿਪਟੀ ਕਮਿਸ਼ਨਰ ਮਲਿਕ ਲੁਧਿਆਣਾ, 15 ਮਾਰਚ : ਦੇਸ਼ ਭਗਤੀ ਦੇ ਰੰਗ ਵਿੱਚ ਰੰਗੀ ਲੋਰੀ ਲਿਖਣ ਮੁਕਾਬਲੇ ਵਿੱਚ ਕੌਮੀ ਅਵਾਰਡ ਜੇਤੂ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੇ ਪੰਜਾਬ ਰਾਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਪਿੰਡ ਲਲਤੋਂ ਕਲਾਂ ਅਤੇ ਜ਼ਿਲ੍ਹਾ ਲੁਧਿਆਣਾ ਦਾ ਮਾਣ ਵਧਾਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੂੰ....
ਵੀਵੋ ਮਿਸਟਰ ਪੰਜਾਬ ਐਂਡ ਮਿਸਟਰ ਲੁਧਿਆਣਾ 2023 ਚੈਂਪੀਅਨਸ਼ਿਪ ਕਰਵਾਈ ਗਈ, 250 ਪ੍ਰਤੀਯੋਗੀਆਂ ਨੇ ਲਿਆ ਭਾਗ
ਲੁਧਿਆਣਾ, 15 ਮਾਰਚ : ਵੀਵੋ ਮਿਸਟਰ ਪੰਜਾਬ ਐਂਡ ਮਿਸਟਰ ਲੁਧਿਆਣਾ 2023 ਚੈਂਪੀਅਨਸ਼ਿਪ ਲਾਇਨਜ਼ ਕਲੱਬ ਲੁਧਿਆਣਾ ਵਿਖੇ ਕਰਵਾਈ ਗਈ। ਇਸ ਮੁਕਾਬਲੇ ਵਿੱਚ 250 ਤੋਂ ਵੱਧ ਪ੍ਰਤੀਯੋਗੀਆਂ ਨੇ ਭਾਗ ਲਿਆ। ਸਮੂਹ ਪ੍ਰਬੰਧਕਾਂ ਨੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਬਿੰਦਰਾ (ਸਾਬਕਾ ਚੇਅਰਮੈਨ ਯੁਵਾ ਵਿਕਾਸ ਤੇ ਖੇਡ ਵਿਭਾਗ ਪੰਜਾਬ ਸਰਕਾਰ) ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਨਿੱਘਾ ਸਵਾਗਤ ਕੀਤਾ, ਇਸ ਦਾ ਆਯੋਜਨ ਪੰਜਾਬ ਐਮੇਚਿਓਰ ਬਾਡੀ....
ਬੈਂਕ ਪ੍ਰਬੰਧਕਾਂ ਨੂੰ ਸਖ਼ਤ ਤਾੜਨਾ, ਗਰੀਬ ਅਤੇ ਲੋੜਵੰਦ ਅਰਜੀਕਰਤਾਵਾਂ ਦੇ ਕਰਜ਼ਾ ਕੇਸ ਬਿਨਾ ਕਿਸੇ ਠੋਸ ਕਾਰਨ ਤੋਂ ਰੱਦ ਕਰਨ ਦੀਆਂ ਮਨਮਾਨੀਆਂ ਤੋਂ ਬਾਜ ਆਉਣ : ਡਿਪਟੀ ਕਮਿਸ਼ਨਰ
ਮੋਗਾ, 15 ਮਾਰਚ : ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਬੈਂਕ ਪ੍ਰਬੰਧਕਾਂ ਨੂੰ ਸਖ਼ਤ ਤਾੜਨਾ ਕੀਤੀ ਹੈ ਕਿ ਉਹ ਗਰੀਬ ਅਤੇ ਲੋੜਵੰਦ ਅਰਜੀਕਰਤਾਵਾਂ ਦੇ ਕਰਜ਼ਾ ਕੇਸ ਬਿਨਾ ਕਿਸੇ ਠੋਸ ਕਾਰਨ ਤੋਂ ਰੱਦ ਕਰਨ ਦੀਆਂ ਮਨਮਾਨੀਆਂ ਤੋਂ ਬਾਜ ਆ ਜਾਣ। ਅਜਿਹਾ ਕਰਨ ਵਾਲੇ ਬੈਂਕ ਪ੍ਰਬੰਧਕਾਂ ਖ਼ਿਲਾਫ਼ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਭਵਿੱਖ ਵਿੱਚ ਸਖ਼ਤ ਵਿਭਾਗੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਆਰਸੇਟੀ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ....
ਵਿਜੀਲੈਂਸ ਬਿਉਰੋ ਨੇ ਜੇ.ਈ.  ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ 
ਬਠਿੰਡਾ, 15 ਮਾਰਚ : ਵਿਜੀਲੈਂਸ ਬਿਉਰੋ ਪੰਜਾਬ ਨੇ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਬ ਡਵੀਜ਼ਨ ਭਾਈਰੂਪਾ ਦੇ ਪਾਵਰਕੌਮ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਪੁਨੀਤ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਅੱਜ ਇਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਦੁੱਲੇਵਾਲਾ, ਜਿਲ੍ਹਾ ਬਠਿੰਡਾ ਦੇ ਵਾਸੀ ਗੁਰਤੇਜ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ....
ਸਿੱਖਾਂਵਾਲਾ ਵਿਖੇ ਸਥਿੱਤ ਫਾਰਮ ਤੇ ਪੀਏਯੂ ਦੁਬਾਰਾ ਸੁਧਰੇ ਬੀਜ ਤਿਆਰ ਕਰਨ ਦਾ ਕੰਮ ਜਲਦ ਸ਼ੁਰੂ ਕਰੇਗੀ : ਸਪੀਕਰ ਸੰਧਵਾਂ 
ਕੋਟਕਪੂਰਾ, 15 ਮਾਰਚ : ਜਿਲਾ ਫਰੀਦਕੋਟ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਅਧੀਨ ਆਉਂਦੇ ਪਿੰਡ ਬੀੜ ਸਿੱਖਾਂਵਾਲਾ ਵਿਖੇ ਸਥਿੱਤ ਫਾਰਮ ਲਗਭਗ 30 ਸਾਲਾਂ ਤੋਂ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਦੇ ਕੋਲ ਸੀ, ਜਿਸ ’ਤੇ ਪੰਜਾਬ ਭਰ ਦੇ ਕਿਸਾਨਾ ਨੂੰ ਨਵੀਆਂ ਕਿਸਮਾ ਦੇ ਬੀਜ ਤਿਆਰ ਕਰਕੇ ਦਿੱਤੇ ਜਾਂਦੇ ਸਨ, ਪਰ ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਇਸ ਦਾ ਕੰਮ ਬੰਦ ਹੋ ਜਾਣ ਕਾਰਨ ਉੱਥੇ ਕੰਮ ਕਰਨ ਵਾਲੇ ਕਾਮਿਆਂ, ਕਿਸਾਨਾ ਅਤੇ ਆਮ ਲੋਕਾਂ ਵਿੱਚ ਨਿਰਾਸ਼ਾ ਪੈਦਾ ਹੋਣੀ ਸੁਭਾਵਿਕ ਸੀ, ਸਪੀਕਰ ਕੁਲਤਾਰ....
ਸੰਯੁਕਤ ਪੰਜਾਬ ਦੀ ਵੈਦਿਕ ਸੰਸਕ੍ਰਿਤੀ : ਸਾਹਿਤ ਅਤੇ ਪੁਰਾਤੱਤਵ ਪ੍ਰਮਾਣਾਂ ਦੇ ਆਲੋਕ ਵਿੱਚ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ
ਪਟਿਆਲਾ, 15 ਮਾਰਚ : ਪੰਜਾਬੀ ਯੂਨੀਵਰਸਿਟੀ ਦੇ ਸੰਸਕ੍ਰਿਤ ਅਤੇ ਪਾਲੀ ਵਿਭਾਗ ਵੱਲੋਂ 'ਸੰਯੁਕਤ ਪੰਜਾਬ ਦੀ ਵੈਦਿਕ ਸੰਸਕ੍ਰਿਤੀ : ਸਾਹਿਤ ਅਤੇ ਪੁਰਾਤੱਤਵ ਪ੍ਰਮਾਣਾਂ ਦੇ ਆਲੋਕ ਵਿੱਚ' ਵਿਸ਼ੇ ਉੱਤੇ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਵਿਸ਼ੇਸ਼ ਭਾਸ਼ਣ ਦੇ ਮੁੱਖ ਬੁਲਾਰੇ ਪ੍ਰੋ. ਰਮੇਸ਼ ਚੰਦਰ ਭਾਰਦਵਾਜ, ਵਾਈਸ ਚਾਂਸਲਰ, ਮਹਾਰਿਸ਼ੀ ਵਾਲਮੀਕੀ ਸੰਸਕ੍ਰਿਤ ਯੂਨੀਵਰਸਿਟੀ, ਕੈਥਲ ਨੇ ਸਾਹਿਤਕ ਅਤੇ ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ ਪੰਜਾਬ ਦੀ ਵੈਦਿਕ ਸੰਸਕ੍ਰਿਤੀ ਨੂੰ ਵਿਸਥਾਰ ਨਾਲ ਪੇਸ਼ ਕੀਤਾ।....
ਭਾਰਤ ਪੈਟਰੋਲਿਅਮ ਏਜੰਸੀ ਤੋਂ ਖੋਹ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ
ਭਵਾਨੀਗੜ੍ਹ, 15 ਮਾਰਚ : ਐਸ.ਐਸ.ਪੀ. ਸੰਗਰੂਰ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਬੀਤੀ 05 ਜਨਵਰੀ ਦੀ ਰਾਤ ਭਵਾਨੀਗੜ੍ਹ ਦੇ ਸ਼ਿਵ ਮੰਦਰ ਨੇੜੇ ਭਾਰਤ ਪੈਟਰੋਲਿਅਮ ਏਜੰਸੀ ਤੋਂ ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਹਥਿਆਰਾਂ ਦਾ ਡਰਾਵਾ ਦੇ ਕੇ ਖੋਹ ਕੀਤੀ ਗਈ ਸੀ ਜਿਸ ਵਿੱਚ ਸੰਗਰੂਰ ਪੁਲਿਸ ਨੇ ਖੋਹੀ ਗਈ ਰਕਮ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਭਾਰਤੀ ਦੰਡਾਵਲੀ ਦੀ ਧਾਰਾ 392 ਤਹਿਤ ਮੁਕੱਦਮਾ ਨੰਬਰ 05 ਦਰਜ ਕਰਕੇ ਤੁਰੰਤ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਐਸ.ਐਸ....
ਸੂਬੇ ਦੇ ਸਾਰੇ ਪਿੰਡਾਂ 'ਚ ਦੂਸ਼ਿਤ ਪਾਣੀ ਨੂੰ ਸਾਫ਼ ਕਰਨ ਲਈ ਸੀਚੇਵਾਲ ਤੇ ਥਾਪਰ ਮਾਡਲ ਨਾਲ ਛੱਪੜਾਂ ਦਾ ਕੀਤਾ ਜਾਵੇਗਾ ਨਵੀਨੀਕਰਨ : ਡਾ. ਬਲਬੀਰ ਸਿੰਘ
ਪਿੰਡ ਲੰਗ ਵਿਖੇ 5 ਏਕੜ 'ਚ ਥਾਪਰ ਮਾਡਲ ਨਾਲ ਪਾਣੀ ਨੂੰ ਸਾਫ਼ ਕਰਨ ਦੇ ਨਵੇਂ ਬਣੇ ਪ੍ਰੋਜੈਕਟ ਦਾ ਡਾ. ਬਲਬੀਰ ਸਿੰਘ ਨੇ ਲਿਆ ਜਾਇਜ਼ਾ ਪਿੰਡਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਨੰਦਪੁਰ ਕੇਸੋ ਦੇ ਸਕੂਲ 'ਚ ਲੱਗੇ ਨਵੇਂ ਸਬਮਰਸੀਬਲ ਦਾ ਕੀਤਾ ਉਦਘਾਟਨ, ਵਿਦਿਆਰਥੀਆਂ ਦੇ ਹੋਏ ਰੂਬਰੂ ਤੇ ਪਿੰਡਾਂ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ ਪਟਿਆਲਾ, 15 ਮਾਰਚ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ....
ਸਰਕਾਰ ਵੱਲੋਂ ਨੋਜਵਾਨਾਂ ਨੂੰ ਰੋਜ਼ਗਾਰ ਲਈ ਵੱਡਾ ਉਪਰਾਲਾ : ਡਿਪਟੀ ਕਮਿਸ਼ਨਰ
15, 17 ਅਤੇ 20 ਮਾਰਚ ਨੂੰ ਹੋਵੇਗਾ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਲੁਧਿਆਣਾ, 14 ਮਾਰਚ: ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸਥਾਨਕ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵਿਖੇ 15, 17 ਅਤੇ 20 ਮਾਰਚ, 2023 ਨੂੰ ਮੈਗਾ ਰੋੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ਼੍ਰੀ ਅਮਿਤ....
ਗਰੀਨ ਪੰਜਾਬ ਮਿਸ਼ਨ ਸੰਸਥਾ ਵੱਲੋਂ ਸਿੱਖ ਵਾਤਾਵਰਨ ਦਿਵਸ 'ਤੇ ਬੂਟੇ ਵੰਡੇ ਗਏ 
ਜਗਰਾਉਂ 14 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਗਰੀਨ ਪੰਜਾਬ ਮਿਸ਼ਨ ਸੰਸਥਾ ਵੱਲੋਂ ਸਿੱਖ ਵਾਤਾਵਰਨ ਦਿਵਸ 'ਤੇ ਵਾਤਾਵਰਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੁਰਾਣੀ ਸਬਜ਼ੀ ਮੰਡੀ ਰੋਡ ਵਿਖੇ ਵਾਤਾਵਰਨ ਪ੍ਰੇਮੀ ਹਿੰਮਤ ਵਰਮਾ ਦੀ ਅਗਵਾਈ ਹੇਠ ਲੋਕਾਂ ਨੂੰ ਬੂਟੇ ਵੰਡੇ ਗਏ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਅਪੀਲ ਕੀਤੀ ਗਈ। ਸੰਸਥਾ ਦੇ ਮੁੱਖ ਮੈਬਰ ਸਤਪਾਲ ਸਿੰਘ ਦੇਹੜਕਾ ਅਤੇ ਮੈਡਮ ਕੰਚਨ ਗੁਪਤਾ ਨੇ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਜ਼ਰੂਰੀ....
ਡੇਰਾਬੱਸੀ ਵਿਖੇ ਅਣਅਧਿਕਾਰਤ ਡੰਪ ਪੁਆਇੰਟ ਦੀ ਸਫ਼ਾਈ ਦਾ ਕੰਮ ਕੀਤਾ ਮੁਕੰਮਲ
ਡੇਰਾਬੱਸੀ, 14 ਮਾਰਚ : ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਘੱਗਰ ਪੁਲ, ਡੇਰਾਬੱਸੀ ਵਿਖੇ ਨਗਰ ਕੌਂਸਲ ਡੇਰਾਬੱਸੀ ਦੇ ਸਟਾਫ਼ ਦੇ ਸਹਿਯੋਗ ਨਾਲ ਅਣਅਧਿਕਾਰਤ ਡੰਪ ਪੁਆਇੰਟ ਦੀ ਸਫ਼ਾਈ ਕਰਨ ਦਾ ਕੰਮ ਮੁਕੰਮਲ ਕੀਤਾ। ਇਹ ਖੁਲਾਸਾ ਕਰਦਿਆਂ ਪੰਜਾਬ ਦੇ ਵਿਗਿਆਨ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਹਿਣੀ ਨਾਲੋਂ ਕਰਨੀ ਕਿਤੇ....
ਸਾਬਕਾ ਕਾਂਗਰਸੀ ਵਿਧਾਇਕ ਵੈਦ ਦੇ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ 
ਲੁਧਿਆਣਾ, 14 ਮਾਰਚ : ਪੰਜਾਬ 'ਚ ਕਾਂਗਰਸੀ ਆਗੂਆਂ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀ ਹਨ। ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਲੁਧਿਆਣਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ 'ਤੇ ਵਿਜੀਲੈਂਸ ਨੇ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਲੁਧਿਆਣਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਵਿਜ਼ੀਲੈਂਸ ਦੀ ਜਾਂਚ ਕਰੀਬ 9 ਘੰਟੇ ਚੱਲੀ। ਇਸ ਦੌਰਾਨ ਉਨ੍ਹਾਂ ਦੇ ਘਰੋਂ ਭਾਰਤੀ ਅਤੇ ਵਿਦੇਸ਼ੀ ਸ਼ਰਾਬ ਦੀਆਂ 73 ਬੋਤਲਾਂ ਬਰਾਮਦ ਹੋਈਆਂ ਸਨ....
ਐਨ.ਐਸ.ਯੂ.ਆਈ ਦੇ ਪੰਜਾਬ ਪ੍ਰਧਾਨ ਸਿੱਧੂ ਨੇ ਪੰਜਾਬੀ ਯੂਨੀਵਰਸਿਟੀ ‘ਤੇ ਵਿੱਤੀ ਸੰਕਟ ਦੇ ਚੱਲਦਿਆ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ
ਪਟਿਆਲਾ, 14 ਮਾਰਚ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਘਾਟ ਨੂੰ ਲੈ ਕੇ ਐਨ.ਐਸ.ਯੂ.ਆਈ ਦੇ ਪੰਜਾਬ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਡੂੰਘੇ ਚਿੰਤਤ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਸਰਕਾਰ ਸਿੱਖਿਆ ਅਤੇ ਨੌਜਵਾਨਾਂ ਦੇ ਭਵਿੱਖ ਵਿੱਚ ਨਿਵੇਸ਼ ਕਰਨ ਨੂੰ ਬਿਲਕੁਲ ਤਰਜੀਹ ਨਹੀਂ ਦੇ ਰਹੀ। ਈਸ਼ਰਪ੍ਰੀਤ ਸਿੰਘ ਸਿੱਧੂ ਨੇ ਮੰਗ ਕੀਤੀ ਕਿ ਸਰਕਾਰ ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਲਈ ਤੁਰੰਤ....
ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ ਹਲਕੇ ਦੇ 18 ਪਿੰਡਾਂ ਦੇ ਵਿਕਾਸ ਲਈ 12 ਕਰੋੜ ਰੁਪਏ ਦੀ ਦਿੱਤੀ ਗਰਾਂਟ
ਪੰਜਾਬ ਸਰਕਾਰ ਵਲੋਂ ਜੋ ਵਾਅਦੇ ਕੀਤੇ ਸਨ, ਨੂੰ ਕੀਤਾ ਜਾ ਰਿਹਾ ਹੈ ਪੂਰਾ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦਾ ਜਲਦੀ ਹੋਵੇ ਨਿਰਮਾਣ ਸ਼ੁਰੂ ਸ੍ਰੀ ਮੁਕਤਸਰ ਸਾਹਿਬ, 14 ਮਰਚ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਦੀ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ 34.47 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਆਪਣੇ ਕਰ ਕਮਲਾਂ ਨਾਲ ਰੱਖਿਆ। ਡਾ. ਬਲਜੀਤ ਕੌਰ ਨੇ ਅੱਜ ਮਲੋਟ ਹਲਕੇ ਦੇ 18 ਪਿੰਡਾਂ ਦੇ ਵਿਕਾਸ ਲਈ 12 ਕਰੋੜ ਰੁਪਏ ਦੀ ਗਰਾਂਟ ਦਿੱਤੀ। ਇਸ....
ਸਾਡੀ ਧਰਤੀ ਤੇ ਸਾਨੂੰ ਹੀ ਲੁੱਟਣ ਦੀਆਂ ਸਕੀਮਾਂ ਬਣਾਉਣ ਦਾ ਕਰਾਂਗੇ ਸਖ਼ਤ ਵਿਰੋਧ: ਮਨਜੀਤ ਧਨੇਰ
ਬਰਨਾਲਾ, 14 ਮਾਰਚ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਅੰਮ੍ਰਿਤਸਰ ਵਿਖੇ ਹੋ ਰਹੇ ਜੀ-20 ਸੰਮੇਲਨ ਨੂੰ ਕਾਰਪੋਰੇਟ ਡਾਕੂਆਂ ਦਾ ਮੁਜਰਾ ਕਰਾਰ ਦਿੰਦਿਆਂ ਕਿਹਾ ਕਿ ਮਨਮੋਹਕ ਅਤੇ ਗੁੰਝਲਦਾਰ ਸ਼ਾਬਦਿਕ ਬਣਤਰ ਦੇ ਉਹਲੇ ਕਾਰਪੋਰੇਟ ਲੁਟੇਰੇ ਦੁਨੀਆਂ ਦੇ ਕਿਸਾਨਾਂ ਮਜ਼ਦੂਰਾਂ ਅਤੇ ਆਮ ਲੋਕਾਂ ਦੀ ਲੁੱਟ ਨੂੰ ਹੋਰ ਤੇਜ਼ ਕਰਨ ਲਈ ਵਿਉਂਤਾਂ ਬਣਾ ਰਹੇ ਹਨ। ਇਸ ਦਾ ਸਬੂਤ ਇਸ ਤੋਂ ਹੀ ਮਿਲ ਜਾਂਦਾ ਹੈ ਕਿ....