ਮਾਲਵਾ

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਦਿਵਿਆਂਗ ਲੋੜਵੰਦਾਂ ਨੂੰ ਆਪਣੀ ਕਿਰਤ ਕਮਾਈ ‘ਚੋਂ 25 ਟਰਾਈ ਸਾਈਕਲ ਵੰਡੇ
ਸਮਾਣਾ, 8 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਭਲਾਈ ਕੇਂਦਰਿਤ ਉਪਰਾਲੇ ਪੂਰੀ ਤਨਦੇਹੀ ਨਾਲ ਕਰਨ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਆਪਣੀ ਕਿਰਤ ਕਮਾਈ ‘ਚੋਂ ਦਿਵਿਆਂਗ ਲੋੜਵੰਦਾਂ ਨੂੰ 25 ਟਰਾਈ ਸਾਈਕਲ ਵੰਡੇ।ਗਰੀਬ, ਲੋੜਵੰਦ, ਬੇਸਹਾਰਾ ਅਤੇ ਹੋਰਨਾਂ ਦਿਵਿਆਂਗਜਨਾਂ ਨੂੰ ਸਾਡੇ ਸਮਾਜ ਦਾ ਅਹਿਮ ਹਿੱਸਾ ਦੱਸਦਿਆਂ ਮੰਤਰੀ ਨੇ ਲੋਕਾਂ ਨੂੰ ਅਜਿਹੇ ਲੋੜਵੰਦ ਲੋਕਾਂ ਦੀ ਹਰ ਸੰਭਵ ਢੰਗ ਨਾਲ....
ਪੰਜਾਬ ਸਰਕਾਰ ਵੱਲੋਂ ਨੋਜਵਾਨਾਂ ਦੇ ਰੋਜ਼ਗਾਰ ਲਈ ਵੱਡਾ ਉਪਰਾਲਾ
13, 15 ਅਤੇ 17 ਮਾਰਚ ਨੂੰ ਹੋਵੇਗਾ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਲੁਧਿਆਣਾ, 07 ਮਾਰਚ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਦੱਸਿਆ ਗਿਆ ਕਿ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵੱਲੋਂ 13, 15 ਅਤੇ 17 ਮਾਰਚ, 2023 ਨੂੰ ਮੈਗਾ ਰੋੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੇਲਿਆਂ ਦੇ ਸਥਾਨ ਦਾ ਵੇਰਵਾ ਵੀ ਜਲਦ ਸਾਂਝਾ ਕੀਤਾ ਜਾਵੇਗਾ। ਸ਼੍ਰੀ ਅਮਿਤ ਕੁਮਾਰ ਪੰਚਾਲ (ਆਈ....
ਸਿਹਤ ਵਿਭਾਗ ਵਲੋ ਖਾਲਸਾ ਕਾਲਜ 'ਚ ਮਨਾਇਆ ਜਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਮਹਿਲਾ ਦਿਵਸ
ਲੁਧਿਆਣਾ, 7 ਮਾਰਚ : ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਅਤੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ ਹਿਤਿੰਦਰ ਕੌਰ ਦੀ ਹਾਜ਼ਰੀ ਵਿਚ ਖਾਲਸਾ ਕਾਲਜ (ਲੜਕੀਆਂ) ਵਿਖੇ ਜਿਲ੍ਹਾ ਪੱਧਰੀ ਸੈਮੀਨਾਰ 'ਅੰਤਰ ਰਾਸ਼ਟਰੀ ਮਹਿਲਾ ਦਿਵਸ' ਮਨਾਇਆ ਗਿਆ। ਇਸ ਮੌਕੇ ਕਾਲਜ ਵਿਦਿਆਰਥਣਾਂ ਦੇ ਕਵਿਤਾ, ਭਾਸ਼ਣ, ਸਕਿੱਟ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਮੁਕਤੀ ਗਿੱਲ ਵਲੋਂ ਸਿਵਲ ਸਰਜਨ ਡਾ ਹਿਤਿੰਦਰ ਕੌਰ ਦਾ ਸਵਾਗਤ ਕਰਦਿਆਂ ਔਰਤਾਂ ਦੇ ਹੱਕਾਂ ਸਬੰਧੀ ਵਿਦਿਆਰਣਾਂ ਨੂੰ....
ਸਿਵਲ ਸਰਜ਼ਨ ਵਲੋਂ ਸਾਈਕਲ ਰੈਲੀ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਲੁਧਿਆਣਾ, 07 ਮਾਰਚ : ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਕੱਲ੍ਹ ਸਿਵਲ ਸਰਜਨ ਡਾ ਹਿਤਿੰਦਰ ਕੌਰ ਵਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ, ਸਿਵਲ ਸਰਜਨ ਦਫਤਰ ਤੋ ਸਾਈਕਲ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਸਾਈਕਲ ਰੈਲੀ ਸ਼ਹਿਰ ਦੇ ਡੀ ਐਮ ਸੀ ਚੈਕ, ਹੈਬੋਵਾਲ ਚੌਕ, ਆਰਤੀ ਚੌਕ, ਭਾਈਵਾਲਾ ਚੌਕ, ਕਿਚਲੂ ਨਗਰ, ਰੋਜ਼ ਗਾਰਡਨ, ਫੁਹਾਰਾ ਚੌਕ ਤੋ ਇਲਾਵਾ ਵੱਖ-ਵੱਖ ਥਾਂਵਾਂ ਤੋਂ ਹੁੰਦੀ ਹੋਈ ਸਿਵਲ ਸਰਜ਼ਨ ਦਫਤਰ ਵਿਖੇ ਸਮਾਪਤ ਕੀਤੀ ਗਈ। ਸਿਵਲ ਸਰਜਨ ਨੇ ਕਿਹਾ ਕਿ ਆਮ ਲੋਕਾਂ....
ਵਿਧਾਇਕ ਗਰੇਵਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਹਲਕਾ ਪੂਰਬੀ ਦੇ ਹਸਪਤਾਲਾਂ ਨੂੰ ਅਪਗ੍ਰੇਡ  ਕਰਨ ਦੀ ਅਪੀਲ
ਲੁਧਿਆਣਾ, 07 ਮਾਰਚ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕਾ ਪੂਰਬੀ ਅੰਦਰ ਹੋ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਹਲਕੇ ਅੰਦਰ ਖੁੱਲੇ ਮੁਹੱਲਾ ਕਲੀਨਿਕਾਂ ਨਾਲ ਹਲਕਾ ਪੂਰਬੀ ਦੇ ਵਾਸੀਆਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ । ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਦੇ ਅੰਦਰ 70 ਫ਼ੀਸਦੀ ਲੇਬਰ ਤਬਕਾ ਤੇ ਮਿਹਨਤਕਸ਼ ਲੋਕ ਹਨ । ਵਿਧਾਇਕ ਗਰੇਵਾਲ ਨੇ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਹਲਕੇ ਅੰਦਰ ਸੁਭਾਸ਼ ਨਗਰ ਅਤੇ....
ਵਿਧਾਇਕ ਸਿੱਧੂ ਵਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਦੀ ਅਪੀਲ
ਲੁਧਿਆਣਾ, 07 ਮਾਰਚ : ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਸਥਾਨਕ ਨੌਘਾਰਾ ਮੁਹੱਲਾ ਵਿਖੇ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਬੀਤੇ ਕੱਲ੍ਹ ਉਨ੍ਹਾਂ ਸੈਸ਼ਨ ਦੌਰਾਨ ਡਾ. ਬੀ.ਆਰ. ਅੰਬੇਦਕਰ ਨਗਰ ਦੀ ਕਲੋਨੀ ਨੂੰ ਰੈਗੂਲਰ ਕਰਨ ਦਾ ਮੁੱਦਾ ਵੀ ਆਪਣੀ ਬੁਲੰਦ ਆਵਾਜ਼ ਨਾਲ ਚੁੱਕਿਆ ਸੀ। ਵਿਧਾਇਕ ਸਿੱਧੂ ਵਲੋਂ ਅੱਜ ਬਜਟ ਸੈਸ਼ਨ ਦੌਰਾਨ ਸਥਾਨਕ ਨੌਘਾਰਾ ਮੁਹੱਲਾ ਵਿਖੇ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ....
ਆਰ.ਟੀ.ਏ. ਲੁਧਿਆਣਾ ਵੱਲੋਂ ਵਾਹਨਾਂ ਦੀ ਚੈਕਿੰਗ ਲਗਾਤਾਰ ਜਾਰੀ, ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਵੀ ਕੱਟੇ ਚਲਾਨ
ਲੁਧਿਆਣਾ, 07 ਮਾਰਚ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟ੍ਰਾਂਸਪੋਰਟ ਵਿਭਾਗ ਦੀ ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਵਲੋਂ ਅੱਜ ਲੁਧਿਆਣਾ ਦੀਆਂ ਵੱਖ-ਵੱਖ ਸੜਕਾਂ 'ਤੇ ਚੈਕਿੰਗ ਕਰਦਿਆਂ ਨਿਯਮਾਂ ਦੀ ਉਲੰਘਣਾਂ ਕਰਨ ਵਾਲੀਆਂ 5 ਟੂਰਿਸਟ ਬੱਸਾਂ ਅਤੇ 5 ਯਾਤਰੀ ਬੱਸਾਂ ਦੇ ਚਲਾਨ ਕੀਤੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਦੇ ਦਸਤਾਵੇਜ਼ਾਂ ਵਿੱਚ ਖਾਮੀਆਂ ਪਾਈਆਂ ਗਈਆਂ ਜਿਸ ਵਿੱਚ ਬੱਸਾਂ ਦਾ ਟੈਕਸ ਸਮੇਂ ਸਿਰ ਨਹੀ ਭਰਿਆ ਜਾਣਾ, ਟੂਰਇਸਟ ਬੱਸਾਂ ਦਾ ਓਵਰਸਪੀਡ ਹੋਣਾ, ਬੱਸਾਂ ਵਿੱਚ ਕਪੈਸਿਟੀ ਤੋਂ ਵੱਧ....
ਕੈਮੀਕਲ ਯੁਕਤ ਰੰਗ ਆਉਣ ਕਰਕੇ ਹੋਲੀ ਦਾ ਤਿਉਹਾਰ ਹੋਇਆ ਫਿੱਕਾ
ਲੁਧਿਆਣਾ, 07 ਮਾਰਚ (ਰਘਵੀਰ ਸਿੰਘ ਜੱਗਾ) : ਹੋਲੀ ਭਾਰਤ ਦਾ ਇੱਕ ਪ੍ਰਸਿੱਧ ਤਿਉਹਾਰ ਹੈ, ਇਹ ਰੰਗਾਂ ਦਾ ਤਿਉਹਾਰ ਹੈ ਹੋਲੀ, ਕਈ ਥਾਵਾਂ ’ਤੇ ਇਹ ਹੋਲਿਕਾ ਦਹਿਨ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ। ਇਸ ਤਿਉਹਾਰ ਨੂੰ ਜਿਆਦਾਤਰ ਲੋਕ ਇਕ ਦੂਸਰੇ ਦੇ ਰੰਗ ਲਗਾ ਕੇ ਮਨਾਉਂਦੇ ਹਨ। ਪੁਰਾਣੇ ਸਮਿਆਂ ਵਿੱਚ ਹੋਲੀ ਵਾਲੇ ਦਿਨ ਲੋਕ ਢੋਲ ਦੀ ਤਾਲ ਤੇ ਨੱਚਦੇ ਸਨ ਅਤੇ ਘਰ ਘਰ ਜਾ ਕੇ ਇੱਕ ਦੂਸਰੇ ਦੇ ਰੰਗ ਲਗਾਉਂਦੇ ਸਨ, ਪਰ ਹੁਣ ਇਹ ਸਭ ਵਿਸਰਦਾ ਜਾ ਰਿਹਾ ਹੈ। ਕਿਸੇ ਸਮੇਂ ਇਹ ਵੀ ਮੰਨਿਆ ਜਾਂਦਾ ਸੀ ਕਿ ਲੋਕ ਆਪਣੀ....
ਸਾਹਿਬਜ਼ਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ, ਬੁਰਜ ਹਰੀ ਸਿੰਘ ਵਿਖੇ ਅੰਤਰ-ਰਾਸ਼ਟਰੀ ਔਰਤ ਦਿਵਸ ਮਨਾਇਆ 
ਰਾਏਕੋਟ, 07 ਮਾਰਚ (ਚਮਕੌਰ ਸਿੰਘ ਦਿਓਲ) : ਸਥਾਨਕ ਸਾਹਿਬਜ਼ਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ, ਬੁਰਜ ਹਰੀ ਸਿੰਘ ਵਿਖੇ ਪ੍ਰਿੰਸੀਪਲ ਡਾਕਟਰ ਪ੍ਰਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਅੰਤਰ-ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਿੰਡ ਬੁਰਜ ਹਰੀ ਸਿੰਘ ਦੇ ਸਰਪੰਚ ਭੁਪਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਅੰਤਰ ਰਾਸ਼ਟਰੀ ਔਰਤ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਸਰਪੰਚ ਭੁਪਿੰਦਰ ਕੌਰ ਨੇ ਕਿਹਾ ਕਿ ਔਰਤਾਂ ਅੱਜ ਦੇ ਸਮੇਂ ਵਿੱਚ....
ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਪਿੰਡ ਬੱਸੀਆਂ ਇਕਾਈ ਦਾ ਗਠਨ, ਦਰਸ਼ਨ ਸਿੰਘ ਢੇਸੀ ਨੂੰ ਚੁਣਿਆ ਪ੍ਰਧਾਨ 
ਰਾਏਕੋਟ, 07 ਮਾਰਚ (ਚਮਕੌਰ ਸਿੰਘ ਦਿਓਲ) : ਨੇੜਲੇ ਪਿੰਡ ਬੱਸੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮੀਟਿੰਗ ਜਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਢੱਟ, ਬਲਾਕ ਰਾਏਕੋਟ ਦੇ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਅਤੇ ਮੁੱਖ ਬੁਲਾਰਾ ਨਰਿੰਦਰ ਸਿੰਘ ਲਾਡੀ ਸਹੌਲੀ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜਸਪ੍ਰੀਤ ਸਿੰਘ ਢੱਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਬੀਕੇਯੂ ਦੋਆਬਾ ਹਮੇਸ਼ਾਂ....
ਹੁੱਲੜਬਾਜਾਂ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਿਹੰਗ ਸਿੰਘ ਦਾ ਕੀਤਾ ਕਤਲ
ਸ੍ਰੀ ਆਨੰਦਪੁਰ ਸਾਹਿਬ, 07 ਮਾਰਚ : ਸ੍ਰੀ ਆਨੰਦਪੁਰ ਸਾਹਿਬ ‘ਚ ਇੱਕ ਨਿਹੰਗ ਸਿੰਘ ਦਾ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਨਿਹੰਗ ਪ੍ਰਦੀਪ ਸਿੰਘ ਉਰਫ ਪ੍ਰਿੰਸ ਪੁੱਤਰ ਹਰਬੰਸ ਸਿੰਘ ਨੇ ਹੁੱਲੜਬਾਜ਼ਾਂ ਨੂੰ ਜੀਪ ਵਿੱਚ ਅਸ਼ਲੀਲ ਗਾਣੇ ਵਜਾਉਣ ਅਤੇ ਹੁੱਲੜਬਾਜੀ ਕਰਨ ਤੋਂ ਰੋਕਿਆ ਸੀ। ਜਿਸ ਤੇ ਉਕਤ ਨੌਜਵਾਨਾਂ ਨੇ ਨਿਹੰਗ ਪ੍ਰਦੀਪ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਨਿਹੰਗ ਸਿੰਘ ਹੋਲੇ ਮਹੱਲੇ ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ....
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਦੇਣ ਵਾਲਾ ਗਿ੍ਫ਼ਤਾਰ : ਐਸ.ਐਸ.ਪੀ.
ਮਾਨਸਾ, 7 ਮਾਰਚ : ਮਾਨਸਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮਾਨਸਾ ਪੁਲਿਸ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਧਮਕੀ ਦੇਣ ਵਾਲਾ ਗਿ੍ਫ਼ਤਾਰ ਕਰ ਲਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਨਾਨਕ ਸਿੰਘ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਜੀ.ਮੇਲ ਤੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਧਮਕੀ ਦੇਣ ਵਾਲਾ ਦਸਵੀਂ ਜਮਾਤ ਦਾ ਵਿਦਿਆਰਥੀ ਹੈ ਤੇ ਉਸਦੀ ਉਮਰ 14 ਸਾਲ ਹੈ। ਉਹ ਰਾਜਸਥਾਨ ਦੇ ਡਾਗੇਵਾਸ....
ਜਨ ਔਸ਼ਧੀ ਕੇਂਦਰਾਂ ਬਾਰੇ ਜਾਗਰੂਕਤਾ ਵਧਾਉਣ ਦੀ ਲੋੜ : ਡਾ. ਬਲਬੀਰ ਸਿੰਘ
ਮਿਆਰੀ ਸਿਹਤ ਸਹੂਲਤਾਂ ਦੇਣ ’ਚ ਅਹਿਮ ਰੋਲ ਨਿਭਾ ਰਹੇ ਹਨ ਆਮ ਆਦਮੀ ਕਲੀਨਿਕ : ਸਿਹਤ ਮੰਤਰੀ 5ਵੇਂ ਜਨ ਔਸ਼ਧੀ ਦਿਵਸ ਮੌਕੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਚ ਹੋਇਆ ਸੂਬਾ-ਪੱਧਰੀ ਸਮਾਗਮ ਐਸ.ਏ.ਐਸ ਨਗਰ, 07 ਮਾਰਚ : ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਪ੍ਰਾਜੈਕਟ ਤਹਿਤ ਪੰਜਵੇਂ ਜਨ ਔਸ਼ਧੀ ਦਿਵਸ ਮੌਕੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਸੂਬਾ-ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਡਾਕਟਰੀ ਸਿਖਿਆ ਤੇ ਖੋਜ ਅਤੇ ਚੋਣ ਮੰਤਰੀ ਡਾ. ਬਲਬੀਰ ਸਿੰਘ ਨੇ....
ਪਿੰਡ ਗੋਂਦਵਾਲ ਨਜ਼ਦੀਕ ਹੋਏ ਸੜਕ ਹਾਦਸੇ 'ਚ ਚਾਰ ਨੌਜਵਾਨ ਜਖ਼ਮੀ
ਰਾਏਕੋਟ, 06 ਮਾਰਚ (ਚਮਕੌਰ ਸਿੰਘ ਦਿਓਲ) : ਲੁਧਿਆਣਾ-ਬਠਿੰਡਾ ਰਾਜਮਾਰਗ ਤੋਂ ਪਿੰਡ ਗੋਂਦਵਾਲ ਕੋਲ ਹੋਏ ਇੱਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿੰਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਕੁੱਲ ਛੇ ਨੌਜਵਾਨ ਜੋ ਕਿ ਤਿੰਨ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਹੋਲਾ ਮਹੱਲਾ ਸਮਾਗਮ ’ਚ ਸ਼ਾਮਲ ਹੋਣ ਲਈ ਅਨੰਦਪੁਰ ਸਾਹਿਬ ਦੀ ਤਰਫ਼ ਜਾ ਰਹੇ ਸਨ, ਜਦ ਉਹ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਤੋਂ ਮੱਥਾ ਟੇਕ ਕੇ ਰਾਏਕੋਟ ਤੋਂ....
 ਪੰਜਾਬ ਸਰਕਾਰ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ : ਸੁਰਭੀ ਮਲਿਕ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਪਿੰਡ ਬੱਸੀਆਂ 'ਚ ਕੀਤੇ ਲੋਕਾਂ ਦੇ ਮਸਲੇ ਹੱਲ ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਸਕੂਲ ਅਤੇ ਆਮ ਆਦਮੀ ਕਲੀਨਿਕ ਦਾ ਵੀ ਨਿਰੀਖਣ ਲੁਧਿਆਣਾ, 06 ਮਾਰਚ (ਰਘਵੀਰ ਸਿੰਘ ਜੱਗਾ) : ਲੋਕਾਂ ਦੀਆਂ ਸ਼ਿਕਾਇਤਾਂ ਨੂੰ ਘਰ-ਘਰ ਜਾ ਕੇ ਮੌਕੇ 'ਤੇ ਹੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ. ਨਵਨੀਤ ਸਿੰਘ ਬੈਂਸ ਵਲੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ 'ਸਰਕਾਰ ਤੁਹਾਡੇ ਦੁਆਰ' ਤਹਿਤ....