ਮਾਲਵਾ

ਲੇਖਕਾ ਬੀਬੀ ਸੁਰਜੀਤ ਕੌਰ ਸੈਕਰਾਮੈਂਟੋ ਦਾ ਰੁਬਾਈ ਸੰਸ੍ਰਹਿ ਇਕ ਬੂੰਦ ਸਵਾਂਤੀ ਡਾ. ਸ ਪ ਸਿੰਘ ਤੇ ਹੋਰ ਲੇਖਕਾਂ ਵੱਲੋਂ ਲੋਕ ਅਰਪਨ
ਲੁਧਿਆਣਾ, 4 ਮਾਰਚ (ਰਘਵੀਰ ਸਿੰਘ ਜੱਗਾ) : ਅਮਰੀਕਾ ਦੇ ਕੈਲੇਫੋਰਨੀਆ ਸੂਬੇ ਵਿੱਚ ਵੱਸਦੀ ਪੰਜਾਬੀ ਕਵਿੱਤਰੀ ਬੀਬੀ ਸੁਰਜੀਤ ਕੌਰ ਸੈਕਰਾਮੈਂਟੋ ਦੇ ਰੁਬਾਈ ਸੰਗ੍ਰਹਿ ਇਕ ਬੂੰਦ ਸਵਾਂਤੀ ਨੂੰ ਜੀ ਜੀ ਐੱਨ ਖਾਲਸਾ ਕਾਲਿਜ ਲੁਧਿਆਣਾ ਦੇ ਸੈਮੀਨਾਰ ਹਾਲ ਵਿੱਚ ਪਰਵਾਸੀ ਲੇਖਕ ਮਿਲਣੀ ਉਪਰੰਤ ਬੀਤੀ ਸ਼ਾਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾਃ ਸ ਪ ਸਿੰਘ, ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ, ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ....
ਅੰਮ੍ਰਿਤਾ ਵੜਿੰਗ ਦੀ ਅਗਵਾਈ 'ਚ ਬਠਿੰਡਾ ਵਿੱਚ ਕੀਤੀ ਹੱਥ ਨਾਲ ਹੱਥ ਜੋੜ ਯਾਤਰਾ ਕੱਢੀ ਗਈ 
ਬਠਿੰਡਾ, 04 ਮਾਰਚ : ਪੰਜਾਬ ਵਿਚ ਲਗਾਤਾਰ ਕਾਂਗਰਸ ਵੱਲੋਂ ਆਪਣੀਆਂ ਸਰਗਰਮੀਆਂ 2024 ਦੀਆਂ ਚੋਣਾਂ ਨੂੰ ਲੈ ਕੇ ਤੇਜ਼ ਕੀਤੀਆਂ ਹੋਈਆਂ ਹਨ ਬਠਿੰਡਾ ਵਿੱਚ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਾਂਗਰਸੀਆਂ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੀ ਅਗਵਾਈ ਵਿਚ ਅੱਜ ਕਾਂਗਰਸ ਭਵਨ ਤੋਂ ਹੱਥ ਨਾਲ਼ ਹੱਥ ਜੋੜੇ ਯਾਤਰਾ ਕੱਢੀ ਗਈ ਇਸ ਮੌਕੇ ਬਠਿੰਡਾ ਦੇ ਵੱਖ-ਵੱਖ ਬਜਾਰਾਂ ਵਿੱਚ ਇਸ ਯਾਤਰਾ ਵਿੱਚ ਸ਼ਾਮਲ ਕਾਂਗਰਸੀਆਂ ਵੱਲੋਂ ਪੋਸਟਰ ਵੰਡੇ ਗਏ ਅਤੇ ਕੇਂਦਰ ਵਿੱਚ....
ਕੇਂਦਰੀ ਮੰਤਰੀ ਠਾਕੁਰ ਆਈਆਈਟੀ ਰੋਪੜ ਤੋਂ ਯੁਵਾ ਉਤਸਵ-ਇੰਡੀਆ 2047 ਦੀ ਕੀਤੀ ਸ਼ੁਰੂਆਤ
ਰੂਪਨਗਰ 04 ਮਾਰਚ : ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਅੱਜ ਪੰਜਾਬ ਵਿੱਚ ਆਈਆਈਟੀ ਰੋਪੜ ਤੋਂ ਯੁਵਾ ਉਤਸਵ-ਇੰਡੀਆ 2047 ਦੀ ਸ਼ੁਰੂਆਤ ਕੀਤੀ। ਇਸ ਮੌਕੇ ਸ਼੍ਰੀ ਅਨੁਰਾਗ ਠਾਕੁਰ ਨੇ ਯੁਵਾ ਉਤਸਵ ਦਾ ਡੈਸ਼ਬੋਰਡ ਵੀ ਲਾਂਚ ਕੀਤਾ। ਯੁਵਾ ਉਤਸਵ ਦਾ ਆਯੋਜਨ ਪ੍ਰਤਾਪਗੜ੍ਹ (ਯੂਪੀ), ਹਰਿਦੁਆਰ (ਉਤਰਾਖੰਡ), ਧਾਰ ਅਤੇ ਹੋਸ਼ੰਗਾਬਾਦ (ਐੱਮਪੀ), ਹਨੂੰਮਾਨਗੜ੍ਹ (ਰਾਜਸਥਾਨ), ਸਰਾਏਕੇਲਾ (ਝਾਰਖੰਡ), ਕਪੂਰਥਲਾ (ਪੰਜਾਬ), ਜਲਗਾਓਂ (ਮਹਾਰਾਸ਼ਟਰ), ਵਿਜੇਵਾੜਾ....
ਵਿਸ਼ੇਸ਼ ਲੋੜਾਂ ਵਾਲਿਆਂ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ 'ਚ ਲਿਆਉਣ ਲਈ ਸਕੂਲਾਂ ਦਾ ਵੱਡਾ ਯੋਗਦਾਨ : ਅਮਨ ਅਰੋੜਾ
ਸਿੱਖਿਆ ਤੇ ਸਿਹਤ ਮਾਨ ਸਰਕਾਰ ਦੀ ਪਹਿਲੀ ਤਰਜੀਹ : ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਜੀਵਨ ਜੋਤੀ ਸਪੈਸ਼ਲ ਸਕੂਲ ਦੇ ਸਾਲਾਨਾ ਸਮਾਗਮ 'ਚ ਸ਼ਿਰਕਤ ਨਾਭਾ, 4 ਮਾਰਚ 2023 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਵਿਸ਼ੇਸ਼ ਲੋੜਾਂ ਵਾਲਿਆਂ ਬੱਚਿਆਂ ਨੂੰ ਸਮਾਜ ਦੀ ਮੁੱਖਧਾਰਾ 'ਚ ਲਿਆਉਣ ਲਈ ਸਕੂਲਾਂ ਦਾ ਵੱਡਾ ਯੋਗਦਾਨ ਹੈ। ਉਹ ਅੱਜ ਨਾਭਾ ਵਿਖੇ ਜੀਵਨ ਜੋਤੀ ਸਪੈਸ਼ਲ ਸਕੂਲ ਵੱਲੋਂ ਕਰਵਾਏ ਗਏ ਸਾਲਾਨਾ....
ਡੀਐਮਸੀ ਹਸਪਤਾਲ ਲੁਧਿਆਣਾ ਤੋਂ ਬਾਪੂ ਸੂਰਤ ਸਿੰਘ ਨੂੰ ਮਿਲੀ ਛੁੱਟੀ, ਕੌਮੀ ਇਨਸਾਫ ਮੋਰਚੇ ਦੇ ਆਗੂ ਪਹੁੰਚੇ ਲੁਧਿਆਣਾ
ਲੁਧਿਆਣਾ, 04 ਮਾਰਚ : ਬਾਪੂ ਸੂਰਤ ਸਿੰਘ ਨੂੰ ਅੱਜ ਡੀਐਮਸੀ ਹਸਪਤਾਲ ਲੁਧਿਆਣਾ ਤੋਂ ਛੁੱਟੀ ਮਿਲ ਗਈ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਬਾਪੂ ਸੂਰਤ ਸਿੰਘ ਖਾਲਸਾ ਸਖਤ ਸੁਰੱਖਿਆ ਪ੍ਰਬੰਧਾਂ ਵਿੱਚ ਆਪਣੇ ਘਰ ਪਹੁੰਚੇ। ਹਸਪਤਾਲ ਵਿੱਚੋਂ ਛੁੱਟੀ ਦਿਵਾਉਣ ਲਈ ਕੌਮੀ ਇਨਸਾਫ ਮੋਰਚੇ ਦੇ ਆਗੂ ਡੀਐਮਸੀ ਲੁਧਿਆਣਾ ਪਹੁੰਚੇ। ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਬਾਪੂ ਸੂਰਤ ਸਿੰਘ ਖਾਲਸਾ ਦਾ ਹਸਪਤਾਲ ਵਿੱਚੋਂ ਬਹਾਰ ਆਉਣ ਉਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਬਾਪੂ ਸੂਰਤ ਸਿੰਘ ਖਾਲਸਾ ਨੂੰ....
ਸਾਬਕਾ ਮੰਤਰੀ ਧਰਮਸੋਤ ਦੀ ਜ਼ਮਾਨਤ ਅਰਜ਼ੀ ਰੱਦ
ਮੁਹਾਲੀ , 4 ਮਾਰਚ : ਮੁਹਾਲੀ ਦੀ ਅਦਾਲਤ ਵਲੋਂ ਅੱਜ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਇਸ ਅਰਜ਼ੀ ਨੂੰ ਰੱਦ ਕੀਤਾ ਗਿਆ।
ਕਮਰਸ਼ੀਆਲ ਖੱਡਾਂ ਵਿੱਚੋਂ ਵੀ ਮਿਲੇਗਾ 5.50 ਰੁਪਏ ਪ੍ਰਤੀ ਘਣ ਫੁੱਟ ਰੇਤਾ : ਮੀਤ ਹੇਅਰ
ਜੁਲਾਈ ਮਹੀਨੇ ਤੱਕ 250 ਖੱਡਾਂ ਚਾਲੂ ਕਰਨਾ ਪੰਜਾਬ ਸਰਕਾਰ ਦਾ ਟੀਚਾ - ਖਣਨ ਮੰਤਰੀ ਰੇਤੇ ਦੀ ਚੋਰ ਬਾਜ਼ਾਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਸੂਬੇ ਨੂੰ 7 ਬਲਾਕਾਂ ਵਿੱਚੋਂ ਤੋੜ ਕੇ 100 ਬਲਾਕਾਂ ਵਿੱਚ ਵੰਡਿਆ ਪਿੰਡ ਸੇਖਾ ਕਲਾਂ ਵਿਖੇ 13.50 ਕਰੋੜ ਰੁਪਏ ਦੀ ਲਾਗਤ ਨਾਲ ਸਿਵੀਆਂ ਰਜਬਾਹਾ ਪੱਕਾ ਕਰਨ ਦਾ ਨੀਂਹ ਪੱਥਰ ਰੱਖਿਆ ਬਾਘਾ ਰਜਬਾਹਾ ਦਾ ਕੰਮ ਅਗਲੇ ਸਾਲ ਚਾਲੂ ਕਰਨ ਅਤੇ ਬਾਘਾਪੁਰਾਣਾ ਵਿੱਚ ਨਵਾਂ ਸੁਵਿਧਾ ਕੇਂਦਰ ਖੋਲ੍ਹਣ ਦਾ ਐਲਾਨ ਬਾਘਾਪੁਰਾਣਾ, 4 ਮਾਰਚ : ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ....
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ 
ਮਾਨਸਾ: 3 ਮਾਰਚ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ 'ਕਿਉਂਕਿ ਮੂਸੇਵਾਲਾ ਦੀ ਪਹਿਲੀ ਬਰਸੀ 'ਤੇ ਭਾਰੀ ਇਕੱਠ ਹੋਵੇਗਾ, ਇਸ ਨੂੰ ਦੇਖਦੇ ਹੋਏ ਬਹੁਤੀ ਗਰਮੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।
ਬੰਦੀ ਸਿੰਘਾਂ ਦੀ ਰਿਹਾਈ ‘ਤੇ ਵਚਨਬੱਧਤਾ ਤੋਂ ਪਿੱਛੇ ਕਿਉਂ ਹਟੇ, ਦੱਸੋ : ਹਰਸਿਮਰਤ ਬਾਦਲ
ਬਠਿੰਡਾ, 03 ਮਾਰਚ : ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਬੀਜੇਪੀ ਪੰਜਾਬੀਆਂ ਨੂੰ ਦੱਸੇ ਕਿ ਉਹ ਬਲਵੰਤ ਸਿੰਘ ਰਾਜੋਆਣਾ ਸਣੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੀ ਆਪਣੀ ਵਚਨਬੱਧਤਾ ਤੋਂ ਪਿੱਛੇ ਕਿਉਂ ਹਟ ਗਈ ਹੈ। ਹਰਸਿਮਰਤ ਕੌਰ ਅੱਜ ਸ਼ੁੱਕਰਵਾਰ ਨੂੰ ਇੱਥੇ ਸੁਰਜੀਤ ਫਾਊਂਡੇਸ਼ਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਨ ਤੋਂ....
ਡਾਕ ਵਿਭਾਗ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਲਾਹਾ ਲੈਣ ਦਾ ਸੱਦਾ
ਲੁਧਿਆਣਾ, 03 ਮਾਰਚ : ਡਾਕ ਵਿਭਾਗ, ਲੁਧਿਆਣਾ ਸਿਟੀ ਡਵੀਜ਼ਨ, ਲੁਧਿਆਣਾ ਦੇ ਸੁਪਰਡੰਟ ਵਿਕਾਸ ਸ਼ਰਮਾ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਭਾਗ ਵਲੋਂ ਜਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਸੁਪਰਡੰਟ ਸ਼ਰਮਾਂ ਨੇ ਅੱਗੇ ਕਿਹਾ ਕਿ 'ਮੈਨੂੰ ਇਹ ਜਾਣਕਾਰੀ ਸਾਂਝੀ ਕਰਦਿਆਂ ਬੇਹੱਦ ਮਾਣ ਮਹਿਸੂਸ ਹੋ ਰਿਹਾ ਹੈ ਕਿ ਇੰਡੀਆ ਪੋਸਟ ਦੁਨੀਆ ਦਾ ਸਭ ਤੋਂ ਵੱਡਾ ਅਦਾਰਾ ਹੈ ਜਿੱਥੇ 1.5 ਲੱਖ ਤੋਂ ਵੱਧ ਡਾਕਘਰਾਂ ਦਾ ਇੱਕ ਵੱਡਾ ਨੈੱਟਵਰਕ ਹੋਣ ਕਰਕੇ, ਡਾਕ ਵਿਭਾਗ ਦੇਸ਼ ਦੇ ਹਰ....
ਘਰੇਲੂ ਬਗੀਚੀ ਲਈ ਗਰਮ ਰੁੱਤ ਦੇ ਸਬਜ਼ੀ ਬੀਜ਼ਾਂ ਦੀਆਂ ਮਿੰਨੀ ਕਿੱਟਾਂ ਦਾ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਆਗਾਜ਼
ਲੁਧਿਆਣਾ, 03 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਬਾਗਬਾਨੀ ਵਿਭਾਗ ਪੰਜਾਬ ਵੱਲੋਂ ਖਪਤਕਾਰਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਘਰੇਲੂ ਬਗੀਚੀ ਲਈ ਗਰਮ ਰੁੱਤ ਦੇ ਸਬਜੀ ਬੀਜਾਂ ਦੀਆਂ ਮਿੰਨੀ ਕਿੱਟਾਂ ਨੂੰ ਵੱਖ-ਵੱਖ ਵਿਭਾਗਾਂ ਅਤੇ ਕਿਸਾਨਾਂ ਵਿੱਚ ਪਹੁੰਚਾਉਣ ਤੋਂ ਪਹਿਲਾਂ ਸ਼ੁਰੂਆਤੀ ਆਗਾਜ਼ ਕੀਤਾ ਗਿਆ। ਇਹ ਸਬਜੀ ਬੀਜ ਦੀ ਇੱਕ ਮਿੰਨੀ ਕਿੱਟ ਲਗਭੱਗ 4 ਮਰਲੇ ਲਈ ਕਾਫੀ ਹੈ। ਜਿਸ ਨਾਲ ਪਰਿਵਾਰ ਦੇ 6....
ਸੜ੍ਹਕਾਂ ਕਿਨਾਰੇ ਬੈਠੇ ਕੰਨ ਸਾ਼ਫ ਕਰਨ ਵਾਲਿਆਂ ਤੋ ਨਾ ਕਰਵਾਉ ਕੰਨ ਸਾ਼ਫ - ਸਿਵਲ ਸਰਜਨ
ਲੁਧਿਆਣਾ, 03 ਮਾਰਚ : ਆਮ ਲੋਕਾਂ ਦੀ ਚੰਗੀ ਸਿਹਤ ਸੰਭਾਲ ਲਈ ਵਚਨਬੱਧ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਡਾ ਹਿਤਿੰਦਰ ਕੌਰ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਵਿੱਚ 'ਸੁਣਨ ਸ਼ਕਤੀ ਸਬੰਧੀ ਵਿਸ਼ਵ ਦਿਵਸ' ਮਨਾਇਆ ਗਿਆ ਜਿਸਦੇ ਤਹਿਤ ਵੱਖ-ਵੱਖ ਸਿਹਤ ਕਂੇਦਰਾਂ ਵਿੱਚ ਸੈਮੀਨਾਰ ਅਤੇ ਚੈਕਅਪ ਕੈਪ ਵੀ ਆਯੋਜਿਤ ਕੀਤੇ ਗਏ। ਇਸ ਸਬੰਧੀ ਲੋੜਵੰਦ ਵਿਅਕਤੀਆਂ ਨੂੰ ਡਾਕਟਰੀ ਸਹਾਇਤਾ ਦਾ ਲਾਭ ਲੈਣ ਲਈ ਵੀ ਜਾਗਰੂਕ ਕੀਤਾ ਗਿਆ। ਵਿਸ਼ਵ ਸੁਣਨ ਸ਼ਕਤੀ ਦਿਵਸ ਦਾ ਜ਼ਿਲ੍ਹਾ ਪੱਧਰੀ ਸੈਮੀਨਾਰ ਸਿਵਲ ਹਸਪਤਾਲ ਲੁਧਿਆਣਾ....
ਡੇਅਰੀ ਵਿਕਾਸ ਵਿਭਾਗ ਵਲੋਂ ਸਿੱਖਿਆਰਥੀਆਂ ਨੂੰ ਸਿਖਲਾਈ ਉਪਰੰਤ ਸਰਟੀਫਿਕੇਟ ਵੰਡੇ
ਲੁਧਿਆਣਾ, 03 ਮਾਰਚ : ਕੈਬਿਨਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿੱਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਸਮਾਪਤ ਹੋਣ 'ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵਲੋਂ ਕੀਤੀ ਗਈ। ਇਸ ਮੌਕੇ ਭਾਗ ਲੈਣ ਵਾਲੇ ਸਿਖਿਆਰਥੀਆਂ....
ਗੁਜਰਾਂਵਾਲਾ ਖਾਲਸਾ ਕਾਲਿਜ ਲੁਧਿਆਣਾ ਵਿਖੇ ਪਰਵਾਸੀ ਲੇਖਕ ਮਿਲਣੀ ਵਿੱਚ ਦੇਸ਼ ਬਦੇਸ਼ ਤੋਂ ਆਏ 24 ਲੇਖਕ, ਕਲਾਕਾਰ ਤੇ ਮੀਡੀਆ ਕਰਮੀ ਸ਼ਾਮਿਲ ਹੋਏ। 
ਉਦਘਾਟਨ ਡਾ. ਸ ਪ ਸਿੰਘ ਤੇ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕੀਤੀ ਲੁਧਿਆਣਾ, 03 ਮਾਰਚ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ ਵੱਖ ਵੱਖ ਮੁਲਕਾਂ ਵਿਚ ਵੱਸਦੇ ਪਰਵਾਸੀ ਪੰਜਾਬੀ ਲੇਖਕਾਂ ਨੂੰ ਸ੍ਰੋਤਿਆਂ ਦੇ ਰੂ ਬ ਰੂ ਕਰਵਾਉਣ ਹਿੱਤ ‘ਪਰਵਾਸੀ ਲੇਖਕ ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦਘਾਟਨ ਡਾਃ ਸ ਪ ਸਿੰਘ ਤੇ ਸਮਾਗਮ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ....
ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਵੱਲੋਂ ਪਰਵਾਸੀ ਸਾਹਿੱਤ ਸੰਮੇਲਨ 3 ਮਾਰਚ ਨੂੰ ਦੁਪਹਿਰ 12 ਵਜੇ ਆਰੰਭ ਹੋਵੇਗਾ।
ਲੁਧਿਆਣਾ, 02 ਮਾਰਚ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ ਅਮਰੀਕਾ, ਕੈਨੇਡਾ, ਯੂ ਕੇ, ਆਸਟਰੇਲੀਆ ਤੇ ਹੋਰ ਮੁਲਕਾਂ ਵਿਚ ਵੱਸਦੇ ਪਰਵਾਸੀ ਪੰਜਾਬੀ ਲੇਖਕਾਂ ਦਾ ਵਿਸ਼ਾਲ ਕੌਮਾਂਤਰੀ ਸੰਮੇਲਨ 3ਮਾਰਚ ਨੂੰ ਦੁਪਹਿਰ 12 ਵਜੇ ਤੋਂ ਆਰੰਭ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ ਕਰਨਗੇ। ਇਸ ਪ੍ਰੋਗਰਾਮ ਵਿਚ ਵੱਖ ਵੱਖ ਮੁਲਕਾਂ ਵਿਚ ਵੱਸਦੇ 24 ਲੇਖਕ ਸ਼ਾਮਿਲ....