ਮਾਲਵਾ

ਲੌਂਗੋਵਾਲ ਵਿਖੇ ਬਣੇਗਾ 3.96 ਕਰੋੜ ਰੁਪਏ ਦੀ ਲਾਗਤ ਵਾਲਾ ਸਟੇਡੀਅਮ : ਮੀਤ ਹੇਅਰ
- ਖੇਡ ਵਿਭਾਗ ਨੇ ਸਿਧਾਂਤਕ ਪ੍ਰਵਾਨਗੀ ਦੇ ਕੇ ਲੋਕ ਨਿਰਮਾਣ ਵਿਭਾਗ ਨੂੰ ਲਿਖਿਆ ਪੱਤਰ ਚੰਡੀਗੜ੍ਹ, 25 ਫਰਵਰੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਲੌਂਗੋਵਾਲ (ਸੁਨਾਮ) ਵਿਖੇ ਅਤਿ ਆਧੁਨਿਕ ਖੇਡ ਸਟੇਡੀਅਮ ਬਣੇਗਾ। 3.96 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਸਟੇਡੀਅਮ ਦੀ ਖੇਡ ਵਿਭਾਗ ਨੇ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਲੌਂਗੋਵਾਲ ਵਿਖੇ ਬਣਨ ਵਾਲੇ ਖੇਡ ਸਟੇਡੀਅਮ ਲਈ ਲਿਖਤੀ ਰੂਪ ਵਿੱਚ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ)....
ਬੀਕੇਯੂ (ਏਕਤਾ) ਡਕੌਂਦਾ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਜ਼ਿਲ੍ਹਾ ਜਥੇਬੰਦਕ ਇਜਲਾਸ, ਕੁਲਵੰਤ ਸਿੰਘ ਭਦੌੜ ਬਣੇ ਪ੍ਰਧਾਨ ਤੇ ਸਾਹਿਬ ਸਿੰਘ ਬਡਬਰ ਜਨਰਲ ਸਕੱਤਰ
ਬਰਨਾਲਾ, 25 ਫਰਵਰੀ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਰਨਾਲਾ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡਾ ਇਕੱਠ ਗੁਰਦੁਆਰਾ ਸਾਹਿਬ ਕਾਲਾ ਮਾਹਿਰ ਬਰਨਾਲਾ ਵਿਖੇ ਹੋਇਆ। ਇਹ ਚੋਣ ਗੁਰਦੀਪ ਸਿੰਘ ਰਾਮਪੁਰਾ ਅਤੇ ਅੰਗਰੇਜ਼ ਸਿੰਘ ਮੋਹਾਲੀ ਅਧਾਰਿਤ ਦੋ ਸੂਬਾ ਨਿਗਰਾਨ ਦੀ ਦੇਖਰੇਖ ਹੇਠ ਹੋਈ। ਇਸ ਜ਼ਿਲ੍ਹਾ ਚੋਣ ਇਜਲਾਸ ਵਿੱਚ ਮਹਿਲਕਲਾਂ, ਸ਼ਹਿਣਾ ਅਤੇ ਬਰਨਾਲਾ ਬਲਾਕਾਂ ਦੀਆਂ ਚਾਰ ਦਰਜਨ ਪਿੰਡ ਇਕਾਈਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਅੱਜ ਦੀ ਕਾਰਵਾਈ ਬਾਰੇ....
ਸ੍ਰੀ ਅਨੰਦਪੁਰ ਸਾਹਿਬ 'ਚ ਹੋਲਾ ਮਹੱਲਾ ਤੋ ਪਹਿਲਾਂ ਸੁਰੂ ਵਿਸੇਸ਼ ਮੁਹਿੰਮ, ਸੜਕਾਂ ਦੇ ਆਲੇ ਦੁਆਲੇ ਲੱਗੇ ਗੰਦਗੀ ਦੀ ਢੇਰ ਚੁੱਕੇ
ਸ੍ਰੀ ਅਨੰਦਪੁਰ ਸਾਹਿਬ 25 ਫਰਵਰੀ : ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਅੱਜ ਗੁਰੂ ਨਗਰੀ ਨੂੰ ਆਉਣ ਵਾਲੇ ਸਾਰੇ ਮਾਰਗਾਂ ਤੇ ਵਿਆਪਕ ਸਫਾਈ ਮੁਹਿੰਮ ਦੀ ਸੁਰੂਆਤ ਕੀਤੀ। ਹੋਲਾ ਮਹੱਲਾ ਤੋ ਪਹਿਲਾਂ ਸੁਰੂ ਕੀਤੀ ਇਸ ਵਿਸੇਸ਼ ਮੁਹਿੰਮ ਵਿੱਚ ਵੱਖ ਵੱਖ ਸਮਾਜ ਸੇਵੀ ਸੰਗਠਨਾਂ, ਪਤਵੰਤਿਆਂ, ਕਲੱਬਾਂ ਤੇ ਸੰਸਥਾਵਾਂ ਤੋ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਸਰਸਾ ਨੰਗਲ ਤੋਂ ਨੰਗਲ ਤੱਕ ਵੱਖ....
ਜਥੇਦਾਰ ਸ੍ਰੀ ਅਕਾਲ ਤਖ਼ਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਓਟ ਲੈ ਕੇ ਹਿੰਸਕ ਧਰਨੇ ਦੇਣ ਵਾਲਿਆਂ ਵਿਰੁੱਧ ਕਾਰਵਾਈ ਕਰਨ : ਹਰਪਾਲ ਚੀਮਾ
ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਕਾਬੂ ਹੇਠ, ਕਿਸੇ ਨੂੰ ਕਾਨੂੰਨ ਹੱਥ 'ਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ-ਵਿੱਤ ਮੰਤਰੀ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਓਲੰਪਿਕ ਖੇਡਾਂ ਦੇ ਨਕਸ਼ੇ 'ਤੇ ਲਿਜਾਵੇਗੀ-ਚੀਮਾ ਵਿੱਤ ਮੰਤਰੀ ਵੱਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਘੋੜਿਆਂ ਦੇ ਕਰਤੱਬ ਸ਼ੋਅ ਦਾ ਉਦਘਾਟਨ ਪਟਿਆਲਾ, 25 ਫਰਵਰੀ : ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ....
ਲੋਕ ਸਭਾ ਹਲਕਾ ਬਠਿੰਡਾ ਦੇ ਵੱਖ-ਵੱਖ ਪਿੰਡਾਂ ਦਾ ਹਰਸਿਮਰਤ ਕੌਰ ਬਾਦਲ ਨੇ ਕੀਤਾ ਦੌਰਾ
ਜਿੱਥੇ ਦੌਰੇ ਦੌਰਾਨ ਲੋਕਾਂ ਅਤੇ ਅਕਾਲੀ ਵਰਕਰਾਂ ਦੇ ਦੁੱਖ ਸੁੱਖ ਸਾਂਝੇ ਕੀਤੇ ਉਥੇ ਹੀ ਕਈ ਪਿੰਡਾਂ ਵਿੱਚ ਗਰਾਂਟਾਂ ਵੀ ਜਾਰੀ ਕੀਤੀਆਂ ਬਠਿੰਡਾ, 25 ਫਰਵਰੀ : ਹਰਸਿਮਰਤ ਕੌਰ ਬਾਦਲ ਨੇ ਪਿੰਡ ਕੁੱਤੀਵਾਲ ਵਿਖੇ ਅਜਨਾਲਾ ਦੀ ਘਟਨਾ ਨੂੰ ਕੇਜਰੀਵਾਲ ਅਤੇ ਮੋਦੀ ਸਰਕਾਰ ਦੀ ਰਲੀ ਮਿਲੀ ਸਾਜ਼ਿਸ਼ ਕਰਾਰ ਦਿੰਦਿਆ ਕਿਹਾ ਕਿ ਪੰਜਾਬੀਆਂ ਅਤੇ ਪੰਜਾਬ ਨੂੰ ਬਦਨਾਮ ਕਰਨ ਲਈ ਸਾਜਿਸ਼ ਕੀਤੀ ਜਾ ਰਹੀ ਹੈ, ਥਾਣਿਆਂ ਉੱਤੇ ਕਬਜ਼ਾ ਕਰਨ ਅਤੇ ਪੁਲਸ ਮੁਲਾਜ਼ਮਾਂ ਦੇ ਸੱਟਾਂ ਮਾਰਨ ਵਾਲੇ ਲੋਕਾਂ ਖਿਲਾਫ ਭਗਵੰਤ ਮਾਨ ਦੀ ਸਰਕਾਰ....
ਅਕਾਲੀ ਆਗੂ ਕੋਟਕਪੂਰਾ ਕਾਂਡ ’ਚ ਨਾਮਜ਼ਦ ਸੁਖਬੀਰ ਸਿੰਘ ਬਾਦਲ ਨੂੰ ਥੋੜ੍ਹੀ ਬਹੁਤ ਨੈਤਿਕਤਾ ਹੋਵੇ ਤਾਂ ਖੁਦ ਹੀ ਛੱਡ ਦੇਣ ਪ੍ਰਧਾਨਗੀ : ਜਥੇਦਾਰ ਪੰਜੋਲੀ
ਪਟਿਆਲਾ 25 ਫਰਵਰੀ : ਕੋਟਕਪੂਰਾ ਮਾਮਲੇ ਵਿਚ ਸਰਕਾਰ ਵੱਲੋਂ ਗਠਿਤ ਐਸਆਈਟੀ ਵੱਲੋਂ ਸੱਤ ਹਜਾਰ ਪੰਨਿਆਂ ਵੱਲੋਂ ਚਾਰਜਸ਼ੀਟ ਵਿਚ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਂ ਮਾਸਟਰਮਾਇੰਡ ਵਿਚ ਆਉਣ ਨਾਲ ਜ਼ਮੀਰ ਵਾਲੇ ਅਕਾਲੀ ਆਗੂਆਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗਣ ਅਤੇ ਤੁਰੰਤ ਪ੍ਰਭਾਵ ਨਾਲ ਪ੍ਰਧਾਨਗੀ ਤੋਂ ਲਾਂਭੇ ਕਰਨ ਵਾਲਾ ਕਦਮ ਚੁੱਕਣ। ਇਹ ਪ੍ਰਗਟਾਵਾ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਗੱਲਬਾਤ ਕਰਦਿਆਂ ਕੀਤਾ। ਜਥੇਦਾਰ ਪੰਜੋਲੀ ਨੇ ਸਖਤ ਸ਼ਬਦਾਂ ਦਾਂ....
ਮਾਨ ਨੇ ਫਾਜ਼ਿਲਕਾ ਵਿਖੇ 578.28 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ਅਧਾਰਤ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
ਪਹਿਲੀ ਅਪਰੈਲ ਤੋਂ ਨਰਮੇ ਦੀ ਫ਼ਸਲ ਲਈ ਨਹਿਰੀ ਪਾਣੀ ਦੀ ਸਪਲਾਈ ਦੇਣ ਦਾ ਐਲਾਨ ਅਰਥਚਾਰੇ ਨੂੰ ਮੁੜ ਪੈਰਾਂ ਸਿਰ ਕਰਨ ਲਈ ਮਹਿਲਾਵਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਤਾਇਨਾਤ ਕੀਤੀ ਜਾਵੇਗੀ ਪੁਲਿਸ ਬੁਢਾਪਾ ਪੈਨਸ਼ਨ, ਆਟਾੑਦਾਲ ਅਤੇ ਹੋਰ 40 ਸੇਵਾਵਾਂ, ਲਾਭਪਾਤਰੀਆਂ ਨੂੰ ਉਨ੍ਹਾਂ ਦੇ ਦਰ ੋਤੇ ਮੁਹੱਈਆ ਕਰਵਾਈਆ ਜਾਣਗੀਆਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਜਲਦ ਹੀ ਸਲਾਖਾਂ ਪਿੱਛੇ ਡੱਕਿਆ ਜਾਵੇਗਾ ਆਪਣੇ ਨਿੱਜੀ ਸਵਾਰਥਾਂ ਖਾਤਰ ਸੂਬੇ ਨੂੰ ਅਣਗੌਲਿਆ ਕਰਨ ਲਈ....
ਪਟਿਆਲਾ ਦੇ ਪਿੰਡ ਖਾਸਪੁਰ ਨੇੜੇ ਸੜਕ ਹਾਦਸੇ ਵਿਚ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ 
ਪਟਿਆਲਾ, 24 ਫਰਵਰੀ : ਪਟਿਆਲਾ ਦੇ ਪਿੰਡ ਖਾਸਪੁਰ ਨੇੜੇ ਬੀਤੀ ਦੇਰ ਰਾਤ ਇਕ ਸੜਕ ਹਾਦਸੇ ਵਿਚ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਤੀਜਾ ਸਾਥੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਨੇੜੇ ਤੇ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਕਾਰ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ। ਥਾਣਾ ਬਨੂੜ ਦੇ ਏਐੱਸਆਈ ਮੁਹੰਮਦ ਨਸੀਮ ਨੇ ਦੱਸਿਆ ਕਿ ਬਾਈਕ ਸਵਾਰ ਤਿੰਨੋਂ ਨੌਜਵਾਨ ਇਕੋ ਹੀ ਸਕੂਲ ਵਿ ਪੜ੍ਹਦੇ ਸਨ ਤੇ ਗਰੀਬ....
ਮਾਨ ਸਰਕਾਰ ਮੋਹਾਲੀ, ਰੂਪਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਕਰੇਗੀ ਵਿਕਸਤ - ਬੈਂਸ
ਸਿੱਖਿਆ ਦੇ ਖੇਤਰ ਵਿਚ ਨਿਵੇਸ਼ ਲਈ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ: ਹਰਜੋਤ ਸਿੰਘ ਬੈਂਸ ਆਗਾਮੀ ਵਿਦਿਅਕ ਵਰ੍ਹੇ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ "ਉੱਦਮੀ ਸਿੱਖਿਆ" "ਹਾਲੀਆ ਸਰਵੇਖਣ ਅਨੁਸਾਰ ਆਈ.ਆਈ.ਟੀ. ਰੂਪਨਗਰ ਦੁਨੀਆਂ ਦੀ ਸਰਬੋਤਮ ਇੰਜੀਨੀਅਰ ਪੈਦਾ ਕਰਨ ਵਾਲਾ ਸੰਸਥਾ: ਰਾਜੀਵ ਅਹੂਜਾ ਐਸ.ਏ.ਐਸ. ਨਗਰ, 24 ਫ਼ਰਵਰੀ : ਪੰਜਾਬ ਦੇ ਸਭ ਤੋਂ ਆਧੁਨਿਕ ਸ਼ਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ....
ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨ ਨਿਰਮਾਣ ਦੀ ਇੱਛਾ ਜਤਾਈ : ਲਾਲਜੀਤ ਸਿੰਘ ਭੁੱਲਰ
ਵਫ਼ਦ ਨੇ ਟਰਾਂਸਪੋਰਟ ਮੰਤਰੀ ਨੂੰ ਮਿਲ ਕੇ ਦਿੱਤੀ ਪ੍ਰਾਜੈਕਟਾਂ ਸਬੰਧੀ ਪੇਸ਼ਕਾਰੀ ਪੰਜਾਬ ਦੀ ਇਲੈਕਟ੍ਰਿਕ ਵਾਹਨ ਨੀਤੀ ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਪੰਜਾਬ ਨੂੰ ਇਕ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਦੇ ਸਮਰੱਥ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 24 ਫ਼ਰਵਰੀ : ਬੱਸ ਨਿਰਮਾਣ ਦੇ ਖੇਤਰ ਵਿੱਚ ਮੋਹਰੀ ਕੰਪਨੀ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਦੀ ਇੱਛਾ ਜਤਾਈ ਹੈ। ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਚਲਦਿਆਂ ਅੱਜ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ....
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿਹਤ ਮੰਤਰੀ
ਸਿਹਤ ਮੰਤਰੀ ਨੇ ਨਿੱਜੀ ਹਸਪਤਾਲਾਂ ਨੂੰ ,ਗਰੀਬ ਮਰੀਜ਼ਾਂ ਦੇ ਇਲਾਜ ਲਈ ਬਹੁਤ ਹੀ ਸਸਤੀਆਂ ਦਰਾਂ ਵਾਲੇ ਕੁੱਝ ਬੈੱਡ ਉਪਲਬਧ ਕਰਵਾਉਣ ਦੀ ਕੀਤੀ ਅਪੀਲ* ਡਾ: ਬਲਬੀਰ ਸਿੰਘ ਨੇ ਪੰਜਾਬ ਵਿਚ ਉਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਨਿਵੇਸ਼ ਕਰਨ ਲਈ ਦਿੱਤਾ ਸੱਦਾ ਚੰਡੀਗੜ੍ਹ, 24 ਫਰਵਰੀ : ਸੂਬੇ ਦੇ ਲੋਕਾਂ ਨੂੰ ਸੁਖਾਲੇ ਢੰਗ ਨਾਲ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੀ ਪੁਰਜ਼ੋਰ ਕੋਸ਼ਿਸ਼ ਤਹਿਤ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ....
ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਮੁੱਖ ਮੰਤਰੀ ਦੇ ਸੱਦੇ ਨੂੰ ਉਦਯੋਗਪਤੀਆਂ ਨੇ ਭਰਵਾਂ ਹੁੰਗਾਰਾ ਦਿੱਤਾ
ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵੱਡੇ ਨਿਵੇਸ਼ ਦਾ ਕੀਤਾ ਵਾਅਦਾ ਮੁਹਾਲੀ, 24 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦੇ ਸੱਦੇ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੰਦਿਆਂ ਉਦਯੋਗ ਜਗਤ ਦੇ ਦਿੱਗਜ਼ਾਂ ਨੇ ਅੱਜ ਭਰੋਸਾ ਦਿੱਤਾ ਕਿ ਉਹ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲ ਲਈ ਵੱਡੇ ਪੱਧਰ 'ਤੇ ਨਿਵੇਸ਼ ਕਰਨਗੇ। ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦਾ....
ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਰਹਿਣ ਦੇਵੇਗੀ : ਡਾ.ਬਲਜੀਤ ਕੌਰ
ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵੰਡੇ 3 ਕਰੋੜ 29 ਲੱਖ ਰੁਪਏ ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ : ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਰਹਿਣ ਦੇਵੇਗੀ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਦਾ ਕੰਮ ਕਰਵਾਉਣ ਵਾਲੇ ਵਿਅਕਤੀਆਂ ਅਤੇ ਪੰਚਾਇਤਾਂ ਨੂੰ ਸਰਕਾਰ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ, ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ.ਬਲਜੀਤ ਕੌਰ ਨੇ ਵਿਧਾਨ....
ਹੋਲਾ ਮਹੱਲਾ ਦੌਰਾਨ ਮੇਲਾ ਖੇਤਰ ਨੂੰ ਸਵੱਛ ਅਤੇ ਸੁੰਦਰ ਬਣਾਉਣ ਲਈ ਵਿਸ਼ੇਸ ਮੁਹਿੰਮ ਦੀ ਸ਼ੁਰੂਆਤ 25 ਫਰਵਰੀ ਤੋਂ : ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 24 ਫਰਵਰੀ : ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮਾਜ ਸੇਵੀ ਸੰਗਠਨਾਂ, ਜਥੇਬੰਦੀਆਂ, ਕਲੱਬਾਂ, ਵਰਕਰਾ ਤੇ ਪਤਵੰਤਿਆਂ ਨੂੰ ਅਪੀਲ ਕੀਤੀ ਹੈ ਕਿ 25 ਫਰਵਰੀ ਨੂੰ ਨੰਗਲ ਤੋਂ ਸਰਸਾ ਨੰਗਲ ਤੱਕ ਸੁਰੂ ਹੋ ਰਹੀ ਵਿਸ਼ੇਸ ਸਫਾਈ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਤਾਂ ਕਿ ਹੋਲਾ ਮਹੱਲਾ ਦੌਰਾਨ ਦੇਸ਼ ਵਿਦੇਸ਼ ਤੋ ਆਉਣ ਵਾਲੀਆਂ ਲੱਖਾਂ ਸੰਗਤਾਂ ਨੂੰ ਸੁੰਦਰ ਅਤੇ ਸਵੱਛ ਵਾਤਾਵਰਣ ਉਪਲੱਬਧ ਕਰਵਾਇਆ ਜਾਵੇ।....
ਬਠਿੰਡਾ ਰਿਫਾਇਨਰੀ ਵਿੱਚ ਲੱਗੀ ਭਿਆਨਕ ਅੱਗ ਕਾਰਨ ਵੱਡੇ ਨੁਕਸਾਨ ਦਾ ਖਦਸ਼ਾ, ਜਾਨੀ ਨੁਕਸਾਨ ਦਾ ਰਿਹਾ ਬਚਾਅ
ਬਠਿੰਡਾ, 24 ਫਰਵਰੀ : ਏਸ਼ੀਆ ਦੇ ਸਭ ਤੋਂ ਵੱਡੇ ਪ੍ਰਜੈਕਟ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਬਠਿੰਡਾ ਵਿੱਚ ਲੱਗੀ ਅੱਗ ਕਾਰਨ ਭਾਰੀ ਨੁਕਸਾਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਸ ਭਿਆਨਕ ਅਗਨੀਕਾਂਡ ਵਿਚ ਰਾਹਤ ਵਾਲੀ ਇਹੋ ਗਲ ਰਹੀ ਹੈ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਅੱਗ ਇੰਨੀ ਭਿਆਨਕ ਸੀ ਕੇ ਦੇਖਦੇ ਹੀ ਦੇਖਦੇ ਅਸਮਾਨ ਵਿੱਚ ਕਾਲੇ ਧੂਏਂ ਦਾ ਗੁਬਾਰ ਨਜ਼ਰ ਆ ਰਿਹਾ ਸੀ। ਰਿਫਾਇਨਰੀ ਵਿੱਚ ਲੱਗੀ ਅੱਗ ਕਾਰਨ ਨਜ਼ਦੀਕ ਲੱਗਦੇ ਪਿੰਡ ਕਣਕਵਾਲ ਅਤੇ ਫੁਲੋਖਾਰੀ ਵਿਚ ਸਹਿਮ ਦਾ ਮਾਹੌਲ....