ਮਾਲਵਾ

ਮੁੱਖ ਮੰਤਰੀ ਪੰਜਾਬ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਿਧਾਇਕ ਸਿੱਧੂ ਦੇ ਘਰ ਪਹੁੰਚੇ
ਲੁਧਿਆਣਾ, 9 ਫਰਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਪਰਿਵਾਰ ਦੀ ਖੁਸ਼ੀ ਦਾ ਟਿਕਾਣਾ ਨਾ ਰਿਹਾ ਜਦੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਅਚਾਨਕ ਉਨ੍ਹਾਂ ਦੇ ਘਰ ਪਹੁੰਚੇ। ਵਿਧਾਇਕ ਸਿੱਧੂ ਵਲੋਂ ਪਰਿਵਾਰ ਸਮੇਤ ਡਾ. ਗੁਰਪ੍ਰੀਤ ਕੌਰ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਕਿਹਾ। ਡਾ. ਗੁਰਪ੍ਰੀਤ ਕੌਰ ਵਲੋਂ ਵੀ ਸਿੱਧੂ ਪਰਿਵਾਰ ਨਾਲ ਮੇਲ ਮਿਲਾਪ ਕਰਦਿਆਂ ਇਕੱਠਿਆਂ ਖਾਣਾ ਖਾਧਾ।
ਨਾਮਵਰ ਪੰਜਾਬੀ ਸ਼ਾਇਰ ਹਰੀ ਸਿੰਘ ਮੋਹੀ ਦਾ ਵਿਛੋੜਾ ਦੁਖਦਾਈ, ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ, 09 ਫਰਵਰੀ (ਰਘਵੀਰ ਸਿੰਘ ਜੱਗਾ) : ਪ੍ਰਸਿੱਧ ਪੰਜਾਬੀ ਕਵੀ ਕੋਟਕਪੂਰਾ ਨਿਵਾਸੀ ਪ੍ਰਿੰਸੀਪਲ ਹਰੀ ਸਿੰਘ ਮੋਹੀ ਦੇ ਦੁਖਦਾਈ ਵਿਛੋੜੇ ਤੇ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਮੋਹੀ ਜੀ ਮਹਿਕਦੇ ਸੁਰਵੰਤੇ ਕਵੀ ਸਨ। ਕੋਟਕਪੂਰਾ ਤੇ ਫਰੀਦਕੋਟ ਇਲਾਕੇ ਵਿੱਚ ਉਨ੍ਹਾਂ ਕਈ ਨੌਜਵਾਨਾਂ ਨੂੰ ਸਾਹਿੱਤਕ ਚੇਟਕ ਲਾਈ। ਪਹਿਲੀ ਵਾਰ ਲਗਪਗ 25 ਸਾਲ ਪਹਿਲਾਂ ਸਤੀਸ਼ ਗੁਲਾਟੀ ਤੇ ਸਵਰਨਜੀਤ ਸਵੀ ਦੇ ਬੁਲਾਵੇ ਤੇ ਉਹ ਲੁਧਿਆਣੇ ਆਏ....
ਵਿਧਾਇਕ ਭੋਲਾ ਗਰੇਵਾਲ ਵੱਲੋਂ ਪੁੱਡਾ ਰੋਡ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਕਿਹਾ! 2.24 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਨਾਲ ਵਸਨੀਕਾਂ ਨੂੰ ਮਿਲੇਗੀ ਰਾਹਤ ਪ੍ਰੋਜੈਕਟ ਲਈ ਉੱਤਮ ਕੁਆਲਟੀ ਦੀ ਸਮੱਗਰੀ ਦੀ ਵਰਤੋਂ ਤੇ ਦਿੱਤਾ ਜ਼ੋਰ ਲੁਧਿਆਣਾ, 09 ਫਰਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਹਲਕਾ ਪੂਰਬੀ ਵਿੱਚ ਪੈਂਦੇਂ ਪੁੱਡਾ ਰੋਡ (ਚੰਡੀਗੜ੍ਹ ਰੋੜ ਤੋਂ ਤਾਜਪੁਰ ਰੋਡ ਤੱਕ) ਕਰੀਬ 2.24 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜ੍ਹਕ ਦੇ ਪੁਨਰ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ। ਵਿਧਾਇਕ ਗਰੇਵਾਲ ਨੇ....
ਡੀ.ਬੀ.ਈ.ਈ. ਵਲੋਂ ਸਵੈ-ਰੋਜ਼ਗਾਰ ਕੋਰਸਾਂ ਸਬੰਧੀ ਵਰਕਸ਼ਾਪ ਆਯੋਜਿਤ
ਲੁਧਿਆਣਾ, 09 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਦੀ ਅਗਵਾਈ ਹੇਠ ਸਵੈ-ਰੋਜ਼ਗਾਰ ਕੋਰਸਾਂ ਸਬੰਧੀ ਵਰਕਸ਼ਾਪ ਆਯੋਜਿਤ ਕੀਤੀ ਗਈ। ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਰਮਾ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਕੁਕਿੰਗ ਦੀ ਟ੍ਰੇਨਿੰਗ ਦਿੱਤੀ ਗਈ ਹੈ ਜਿਸ ਲਈ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ....
ਮਸਤੂਆਣਾ ਸਾਹਿਬ ਵਿਖੇ ਯੂਨੀਅਨ ਦੇ ਸੀਨੀਅਰ ਆਗੂਆਂ ਨੂੰ ਬਰਖ਼ਾਸਤ ਕਰਨ ਖਿਲਾਫ਼ ਰੱਖੀ ਮੀਟਿੰਗ, ਵੱਖ ਵੱਖ ਆਗੂਆਂ ਨੇ ਰੱਖੇ ਵਿਚਾਰ
ਮਸਤੂਆਣਾ ਸਾਹਿਬ, 9 ਫਰਵਰੀ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਕੁੱਝ ਹੋਰ ਆਗੂਆਂ ਵੱਲੋਂ ਸੀਨੀਅਰ ਸੂਬਾ ਆਗੂਆਂ ਨੂੰ ਜਥੇਬੰਦੀ ਵਿੱਚੋਂ ਬਾਹਰ ਕਰਨ ਦੇ ਅਸਲ ਕਾਰਨਾਂ ਉੱਪਰ ਵਿਚਾਰ ਕਰਨ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਮਸਤੂਆਣਾ ਸਾਹਿਬ ਵਿਖੇ ਸੁਖਦੇਵ ਸਿੰਘ ਬਾਲਦ ਕਲਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਆਗੂਆਂ ਮਨਜੀਤ ਸਿੰਘ ਧਨੇਰ, ਬਲਵੰਤ ਸਿੰਘ ਉੱਪਲੀ, ਸਾਹਿਬ ਸਿੰਘ ਬਡਬਰ....
ਮੁੱਖ ਮੰਤਰੀ ਮਾਨ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ : ਕੈਬਨਿਟ ਮੰਤਰੀ ਭੁੱਲਰ 
ਸੰਗਰੂਰ, 9 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਮਿਆਰੀ ਪ੍ਰਸ਼ਾਸਨਿਕ ਮੁਹੱਈਆ ਕਰਵਾਉਣ ਲਈ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਲਈ ਪੰਜਾਬ ਦੇ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ....
ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮਨੀਸ਼ ਤਿਵਾੜੀ ਨੇ ਕੀਤੀ ਮੁਲਾਕਾਤ 
ਨਵਾਂਸ਼ਹਿਰ, 9 ਫਰਵਰੀ : ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ ਸੜਕ ਨੂੰ ਨੈਸ਼ਨਲ ਹਾਈਵੇ ਵਜੋਂ ਅਪਗ੍ਰੇਡ ਕਰਨ ਦੀ ਅਪੀਲ ਕੀਤੀ ਹੈ। ਇਸ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਕੇਂਦਰੀ ਮੰਤਰੀ ਵੱਲੋਂ ਫਰਵਰੀ 2019 ਵਿੱਚ ਰੱਖਿਆ ਗਿਆ ਸੀ, ਪਰ ਇਸ ਤੋਂ ਅੱਗੇ ਕੰਮ ਅੱਗੇ ਨਹੀਂ ਵਧ ਸਕਿਆ। ਸੰਸਦ ਵਿੱਚ ਕੇਂਦਰੀ ਮੰਤਰੀ ਗਡਕਰੀ ਨਾਲ ਮੁਲਾਕਾਤ ਦੌਰਾਨ ਸੰਸਦ ਮੈਂਬਰ ਤਿਵਾੜੀ ਨੇ....
ਧਨੌਲਾ ਨੇੜੇ ਵਾਪਰੇ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ, ਟੱਕਰ ‘ਚ ਕਾਰ ਦੇ ਹੋਏ ਦੋ ਟੁਕੜੇ
ਬਰਨਾਲਾ, 09 ਫਰਵਰੀ (ਭੁਪਿੰਦਰ ਸਿੰਘ ਧਨੇਰ) : ਚੰਡੀਗੜ੍ਹ-ਬਠਿੰਡਾ ਹਾਈਵੇ ਤੇ ਧਨੌਲਾ ਨੇੜੇ ਬੀਤੀ ਰਾਤ ਵਾਪਰੇ ਇੱਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਸਵੇਰੇ 1-00 ਵਜੇ ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰਨ ਦੇ ਦੋ ਟੁਕੜੇ ਹੋ ਗਏ ਅਤੇ ਕਾਰ ‘ਚ ਸਵਾਰ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇੱਕ ਜਖ਼ਮੀ ਹੋ ਗਿਆ। ਇਸ ਸੜਕ ਹਾਦਸੇ ਸਬੰਧੀ ਪੁਲਿਸ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਕਰਵਾ ਕੇ....
  ਸਪੀਕਰ ਸੰਧਵਾਂ ਵਲੋਂ ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਸਲਾਨਾ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ
ਜਗਰਾਓਂ, 08 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ 'ਸਲਾਨਾ ਸਮਾਗਮ' ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾ ਵਲੋਂ ਆਪਣੇ ਸੰਬੋਧਨ ਰਾਹੀਂ ਆਪਣੇ ਦੇਸ਼ ਵਿੱਚ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਨਾਲ ਜੁੜੇ ਰਹਿਣਾ ਚਾਹੀਦਾ ਹੈ ਅਤੇ ਆਪਣੇ ਦੇਸ਼ ਦੇ ਉੱਜਵਲ ਭਵਿੱਖ ਬਾਰੇ ਸੋਚਣਾ ਚਾਹੀਦਾ ਹੈ। ਇਸ ਮੌਕੇ ਹਲਕਾ ਵਿਧਾਇਕ ਬੀਬੀ ਸਰਵਜੀਤ....
ਦੁਨੀਆਂ ਭਰ ਤੋਂ ਪੰਜਾਬੀ ਮੂਲ ਦੇ ਵਿਗਿਆਨੀਆਂ ਨੂੰ ਪੰਜਾਬ ਦੇ ਹਵਾਲੇ ਨਾਲ਼ ਸਾਂਝੇ ਮੰਚ ਉੱਤੇ ਇਕੱਠਾ ਕਰਨ ਦੀ ਲੋੜ : ਪ੍ਰੋ. ਅਰਵਿੰਦ
ਪਟਿਆਲਾ, 8 ਫਰਵਰੀ : "ਦੁਨੀਆਂ ਦੇ ਵੱਖ-ਵੱਖ ਕੋਨਿਆਂ ਵਿੱਚ ਵੱਖ-ਵੱਖ ਥਾਵਾਂ ਉੱਤੇ ਕੰਮ ਕਰ ਰਹੇ ਪੰਜਾਬੀ ਮੂਲ ਦੇ ਵਿਗਿਆਨੀਆਂ ਨੂੰ ਪੰਜਾਬ ਦੇ ਹਵਾਲੇ ਨਾਲ਼ ਇੱਕ ਸਾਂਝੇ ਮੰਚ ਉੱਤੇ ਇਕੱਠਾ ਕਰਨ ਦਾ ਕਾਰਜ 'ਪੰਜਾਬ ਅਕੈਡਮੀ ਆਫ਼ ਸਾਇੰਸਜ਼' ਕਰ ਸਕਦੀ ਹੈ। ਇਸ ਅਕੈਡਮੀ ਨੂੰ ਆਪਣੀਆਂ ਕਾਰਜ ਵਿਧੀਆਂ ਨੂੰ ਨਵੇਂ ਸਿਰੇ ਤੋਂ ਵਿਉਂਤਬੰਦ ਕਰਨ ਦੀ ਲੋੜ ਹੈ। ਇਹ ਵਿਚਾਰ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ....
ਪੰਜਾਬ ਸਰਕਾਰ ਨੇ ਰੇਤੇ ਦੇ ਰੇਟਾਂ ਵਿੱਚ ਕਮੀ ਕਰਕੇ ਇੱਕ ਇਤਿਹਾਸਕ ਕਦਮ ਪੁੱਟਿਆ ਹੈ : ਮੰਤਰੀ ਜੋੜੇਮਾਜਰਾ
ਫ਼ਤਹਿਗੜ੍ਹ ਸਾਹਿਬ, 08 ਫਰਵਰੀ : ਪੰਜਾਬ ਦੇ ਬਾਗਬਾਨੀ, ਫੂਡ ਪ੍ਰੋਸੈਸਿੰਗ ਤੇ ਰੱਖਿਆ ਸੇਵਾਵਾਂ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਰੇਤੇ ਦੇ ਰੇਟਾਂ ਵਿੱਚ ਕਮੀ ਕਰਕੇ ਇੱਕ ਇਤਿਹਾਸਕ ਕਦਮ ਪੁੱਟਿਆ ਹੈ ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਰੇਤੇ ਦੇ ਨਾਮ ਤੇ ਸਿਆਸਤ ਕੀਤੀ ਅਤੇ ਆਪਣੇ ਚਹੇਤਿਆਂ ਨੂੰ ਰੇਤ ਦੀਆਂ ਖੱਡਾਂ ਦੇ ਕੇ ਅੰਨੀ ਕਮਾਈ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ....
ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸੈਰ ਸਪਾਟੇ ਵੱਜੋਂ ਵਿਕਸਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 08 ਫਰਵਰੀ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਦੌਰੇ ਦੌਰਾਨ ਸੈਰ ਸਪਾਟਾ ਵਿਭਾਗ ਵੱਲੋਂ ਕਰਵਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਦਾ ਜਾਇਜਾ ਲਿਆ ਅਤੇ ਸਾਰੇ ਪ੍ਰੋਜੈਕਟ ਜਲਦੀ ਮੁਕੰਮਲ ਕਰਕੇ ਸੰਗਤਾਂ ਨੂੰ ਸਮਰਪਿਤ ਕਰਨ ਲਈ ਕਿਹਾ। ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਮਿਊਜੀਅਮ ਦਾ ਜਲਦੀ ਨਵੀਨੀਕਰਨ ਕਰਨ ਉਪਰੰਤ ਲੋਕਾਈ ਨੂੰ ਸਮਰਪਿਤ....
ਚੰਡੀਗੜ੍ਹ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਦੇ ਵਿੱਚ ਸ਼ਿਰਕਤ ਕਰਨ ਦੇ ਲਈ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਪਿੰਡ ਵਾਸੀਆਂ ਨਾਲ ਰਵਾਨਾ
ਮਾਨਸਾ, 08 ਫਰਵਰੀ : ਜੇਲਾਂ ਦੇ ਸਜ਼ਾਵਾਂ ਪੂਰੀਆ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਚੰਡੀਗੜ੍ਹ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਦੇ ਵਿੱਚ ਸ਼ਿਰਕਤ ਕਰਨ ਦੇ ਲਈ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਗ੍ਰਾਮ ਪੰਚਾਇਤ ਮੂਸਾ ਤੇ ਪਿੰਡ ਵਾਸੀਆਂ ਦੇ ਨਾਲ ਚੰਡੀਗੜ੍ਹ ਦੇ ਲਈ ਰਵਾਨਾ ਹੋ ਗਏ ਹਨ ਤੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਜ਼ਿਕਰ ਕਰ ਦਈਏ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਗ੍ਰਾਮ ਪੰਚਾਇਤ ਮੂਸਾ ਤੇ ਆਮ ਲੋਕਾਂ ਦੇ ਨਾਲ ਚੰਡੀਗੜ੍ਹ ਵਿਖੇ ਚੱਲ ਰਹੇ ਕੌਮੀ....
ਪਿੰਡ ਕੁਤਬਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਪੀਕਰ ਸੰਧਵਾਂ, ਕੈਬਨਿਟ ਮੰਤਰੀ ਮਾਨ  ਨੇ ਮਹਾਨ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ
ਮਹਿਲ ਕਲਾਂ, 8 ਫਰਵਰੀ (ਸਹੋਤਾ) : ਮਹਿਲ ਕਲਾਂ ਦੇ ਪਿੰਡ ਕੁਤਬਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਸਣੇ ਹੋਰ ਸ਼ਖ਼ਸੀਅਤਾਂ ਨੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੁਤਬਾ-ਬਾਹਮਣੀਆਂ ਇਕ ਇਤਿਹਾਸਕ ਪਿੰਡ....
ਨੰਬਰਦਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਏ ਮੋਰਚੇ ’ਚ ਹੋਣਗੇ ਸ਼ਾਮਿਲ : ਗਾਲਿਬ
ਜਗਰਾਓਂ, 08 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਨੇਕ ਸਿੰਘ ਹਠੂਰ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕਪਲੈਕਸ ਵਿਚ ਹੋਈ। ਮੀਟਿੰਗ ਵਿਚ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਸਮੇਂ ਵੱਖ-ਵੱਖ ਪਿੰਡਾਂ ਦੇ ਨੰਬਰਦਾਰ ਭਾਰੀ ਗਿਣਤੀ ਵਿਚ ਹਾਜ਼ਰ ਹੋਏ। ਮੀਟਿੰਗ ਵਿਚ ਤਹਿਸੀਲ ਪੱਧਰ ’ਤੇ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ’ਤੇ ਵਿਚਾਰ ਚਰਚਾ ਕੀਤੀ ਗਈ। ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ....