ਮਾਲਵਾ

ਲੋਕਾਂ ਨੂੰ ਡਰਾਉਣ-ਧਮਕਾਉਣ ਵਾਲੇ ਰੇਤ ਮਾਫੀਏ ਨੂੰ ਸੂਬਾ ਸਰਕਾਰ ਨੇ ਜੜ੍ਹੋਂ ਖਤਮ ਕਰ ਦਿੱਤਾ ਹੈ : ਮੁੱਖ ਮੰਤਰੀ  
- 7 ਜ਼ਿਲ੍ਹਿਆਂ ਵਿਚ 16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ - ਆਉਂਦੇ ਮਹੀਨੇ ਤੱਕ ਖੱਡਾਂ ਦੀ ਗਿਣਤੀ ਵਧਾ ਕੇ 50 ਕਰਨ ਦਾ ਐਲਾਨ - ਫੈਸਲੇ ਨੂੰ ਪ੍ਰਗਤੀਸ਼ੀਲ ਤੇ ਖੁਸ਼ਹਾਲ ਪੰਜਾਬ ਲਈ ਨਵੀਂ ਸਵੇਰ ਦੱਸਿਆ - ਰੇਤ ਮਾਫੀਏ ਨਾਲ ਸਾਂਝ ਪਾ ਕੇ ਲੋਕਾਂ ਨੂੰ ਲੁੱਟਣ ਵਾਲਿਆਂ ਤੋਂ ਮਾੜੇ ਕੰਮਾਂ ਦਾ ਹਿਸਾਬ ਲਿਆ ਜਾਵੇਗਾ ਲੁਧਿਆਣਾ, 5 ਫਰਵਰੀ (ਰਘਵੀਰ ਸਿੰਘ ਜੱਗਾ) : ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਅਤੇ ਬੱਜਰੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ....
ਬੰਟੀ ਰੋਮਾਣਾ ਵੱਲੋਂ ਸੱਦੀ ਗਈ ਪਹਿਲੀ ਮੀਟਿੰਗ ਵਿੱਚ ਕਾਫੀ ਗਿਣਤੀ 'ਚ ਯੂਥ ਆਗੂਆਂ, ਨੇਤਾਵਾਂ/ਵਰਕਰਾਂ ਨੇ ਮੀਟਿੰਗ ਦਾ ਕੀਤਾ ਬਾਈਕਾਟ
ਫਰੀਦਕੋਟ 4 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੀ 2022 'ਚ' ਵਿਧਾਨ ਸਭਾ ਚੋਣਾਂ ਦੌਰਾਨ ਨਮੋਸ਼ੀ ਭਰੀ ਹਾਰ ਤੋਂ ਇੱਕ ਸਾਲ ਬੀਤ ਜਾਣ ਤੋਂ ਬਾਅਦ ਅਕਾਲੀ ਦਲ ਨੂੰ ਨਵਾਂ ਰੂਪ ਦੇਣ ਲਈ ਵੱਡੇ ਪੱਧਰ ਤੇ ਵੰਡੀਆਂ ਗਈਆਂ ਕੁਝ ਅਹੁਦੇਦਾਰੀਆਂ ਦੇ ਮੁੱਦੇ 'ਤੇ ਵੀ ਆਪਸੀ ਮਤਭੇਦ ਅਤੇ ਅੰਦਰੂਨੀ ਧੜੇਬੰਦੀ ਸਾਹਮਣੇ ਆ ਰਹੀ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਦੇ ਥਾਪੇ ਗਏ ਯੂਥ ਕੁਆਰਡੀਨੇਟਰ ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਦੋ ਦਿਨ ਪਹਿਲਾਂ ਸੱਦੀ ਗਈ ਪਹਿਲੀ ਮੀਟਿੰਗ ਵਿੱਚ ਕਾਫੀ ਗਿਣਤੀ 'ਚ ਯੂਥ....
ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ, ਉਸਦਾ ਸਵਾਗਤ ਹੈ : ਪ੍ਰਨੀਤ ਕੌਰ 
ਪਟਿਆਲਾ, 4 ਫਰਵਰੀ : ਕਾਂਗਰਸ ਵੱਲੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਹੁਣ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਟਵੀਟ ਕਰਕੇ ਜਵਾਬ ਦਿੱਤਾ ਹੈ। ਪ੍ਰਨੀਤ ਕੌਰ ਨੇ ਟਵੀਟ ਕਰਕੇ ਫੈਸਲੇ ਦਾ ਸਵਾਗਤ ਕੀਤਾ ਹੈ। ਪ੍ਰਨੀਤ ਕੌਰ ਨੇ ਕਾਰਨ ਦੱਸੋ ਨੋਟਿਸ ਦਾ ਸਪੱਸ਼ਟ ਜਵਾਬ ਦਿੱਤਾ ਹੈ। ਪ੍ਰਨੀਤ ਕੌਰ ਨੇ ਲਿਖਿਆ ਹੈ, ਕਿ ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ, ਉਸਦਾ ਸਵਾਗਤ ਹੈ। ਉਨ੍ਹਾਂ ਹਮੇਸ਼ਾ ਪਾਰਟੀ ਅਤੇ ਉਨ੍ਹਾਂ ਲੋਕਾਂ ਨੂੰ ਆਪਣਾ ਸਰਵਸ਼੍ਰੇਠ ਦਿੱਤਾ ਹੈ, ਜਿੰਨਾਂ ਉਨ੍ਹਾਂ ਨੂੰ ਵਾਰ-ਵਾਰ ਚੁਣਿਆ ਹੈ। ਉਹ....
ਵਿਧਾਇਕ ਮੁੰਡੀਆਂ ਨੇ ਰਵਾਇਤੀ ਪਾਰਟੀਆਂ ਨੂੰ ਵੱਡਾ ਝਟਕਾ ਦਿੰਦਿਆਂ ਜਰਨੈਲ ਸਿੰਘ ਦੀ ਹਾਜਰੀ ਚ ਕਈ ਕੌਂਸਲਰ ਕੀਤੇ ਆਪ 'ਚ ਸ਼ਾਮਿਲ
ਸਾਹਨੇਵਾਲ 4 ਫਰਵਰੀ (ਰਘਵੀਰ ਸਿੰਘ ਜੱਗਾ) : ਆਮ ਆਦਮੀ ਪਾਰਟੀ ਦੇ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਆਏ ਦਿਨ ਰਵਾਇਤੀ ਪਾਰਟੀਆਂ ਨੂੰ ਕੋਈ ਨਾ ਕੋਈ ਝਟਕਾ ਦਿੰਦੇ ਰਹਿੰਦੇ ਹਨ। ਅੱਜ ਉਨ੍ਹਾਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜਰੀ ਵਿੱਚ ਹਲਕਾ ਸਾਹਨੇਵਾਲ ਵਿੱਚ ਵਿਰੋਧੀ ਪਾਰਟੀਆਂ ਨੂੰ ਹਾਸ਼ੀਏ ਤੇ ਧੱਕਦਿਆਂ ਕੌਂਸਲਰ ਰਾਜਦੀਪ ਭਾਟੀਆ, ਕੌਂਸਲਰ ਮਨਜਿੰਦਰ ਸਿੰਘ ਭੋਲਾ, ਕੌਂਸਲਰ ਕੁਲਵਿੰਦਰ ਸਿੰਘ ਕਾਲਾ....
ਲੁਧਿਆਣਾ 'ਚ ਵਿਸ਼ੇਸ਼ ਚੈਕਿੰਗ ਦੌਰਾਨ ਨਿਯਮਾਂ ਵਿਰੁੱਧ ਚੱਲਣ ਵਾਲੇ 7 ਵਾਹਨਾਂ ਦੇ ਕੱਟੇ ਚਾਲਾਨ, 2 ਵਾਹਨਾਂ ਨੂੰ ਕੀਤਾ ਬੰਦ
ਲੁਧਿਆਣਾ, 04 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਅਤੇ ਟ੍ਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਪੂਨਮ ਪ੍ਰੀਤ ਕੌਰ, ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਿਟੀ (ਆਰ.ਟੀ.ਏ.) ਲੁਧਿਆਣਾ ਵਲੋਂ ਸ਼ੁਕਰਵਾਰ ਦੇਰ ਰਾਤ ਮਹਾਨਗਰ ਵਿੱਚ ਵੱਖ-ਵੱਖ ਥਾਈਂ ਨਾਕੇ ਲਗਾ ਕੇ ਅਚਨਚੇਤ ਚੈਕਿੰਗ ਕਰਦਿਆਂ ਨਿਯਮਾਂ ਵਿਰੁੱਧ ਚੱਲਣ ਵਾਲੇ ਵਾਹਨਾਂ ਦੇ ਚਾਲਾਨ ਕੀਤੇ ਗਏ। ਸਕੱਤਰ ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਵੱਲੋਂ ਇਸ ਸਬੰਧੀ ਵਿਸਥਾਰ ਨਾਲ....
ਐਨ.ਕਿਊ.ਐਸ ਦੀ ਟੀਮ ਵੱਲੋ ਸਬ-ਡਵੀਜਨਲ ਹਸਪਤਾਲ ਜਗਰਾਂਓ ਨੂੰ ਰੀਸਰਟੀਫਿਕੇਸ਼ਨ ਜਾਰੀ
ਜਗਰਾਂਓ, 4 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਟੀਮ ਵੱਲੋ ਐਨ.ਕਿਊ.ਐਸ ਦੇ ਅਧੀਨ ਸਬ ਡਵੀਜਨਲ ਹਸਪਤਾਲ ਜਗਰਾਂਓ ਦੀ ਕੀਤੀ ਗਈ ਜਾਂਚ ਦੌਰਾਨ ਰੀਸਰਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨਾ ਦੱਸਿਆ ਕਿ ਕੇਂਦਰੀ ਜਾਂਚ ਟੀਮ ਵੱਲੋ ਦਸੰਬਰ 2022 ਵਿੱਚ ਸਬ ਡਵੀਜ਼ਨਲ ਹਸਪਤਾਲ ਜਗਰਾਂਓ ਵਿਖੇ ਜਾਂਚ ਕੀਤੀ ਗਈ ਸੀ। ਇਸ ਦੀ ਜ਼ੋ ਰਿਪੋਰਟ ਆਈ ਹੈ ਉਸ ਵਿਚ ਸਬ ਡਵੀਜਨਲ ਹਸਪਤਾਲ ਜਗਰਾਂਓ 93 ਫੀਸਦੀ ਅੰਕ ਪ੍ਰਾਪਤ ਕਰਕੇ....
ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ  ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਰਾਏਕੋਟ, 04 ਫਰਵਰੀ (ਚਮਕੌਰ ਸਿੰਘ ਦਿਓਲ) : ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਅੱਜ ਸਥਾਨਕ ਗੁਰੂਦੁਆਰਾ ਭਗਤ ਰਵਿਦਾਸ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਅਰੰਭ ਹੋਇਆ ਅਤੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੁਪਹਿਰ ਬਾਅਦ ਸਥਾਨਕ ਪੁਰਾਣਾ ਬੱਸ ਸਟੈਂਡ ਨੇੜੇ ਬਣਾਏ ਗਏ ਪੜਾਅ ’ਤੇ ਪੁੱਜਾ....
ਜਲ ਸਪਲਾਈ ਵਿਭਾਗ ਵਲੋਂ ਸੂਬਾ ਪੱਧਰੀ ਜਨਤਾ ਦਰਬਾਰ ਦਾ ਆਯੋਜਨ 06 ਫਰਵਰੀ ਨੂੰ
ਪੇਂਡੂ ਜਲ ਸਪਲਾਈ ਨਾਲ ਸਬੰਧੀ ਨਾਗਰਿਕਾਂ ਦੀਆਂ ਸੁਣੀਆਂ ਜਾਣਗੀਆਂ ਸ਼ਿਕਾਇਤਾਂ ਵਰਚੂਅਲੀ ਤੌਰ 'ਤੇ ਸ਼ਮੂਲੀਅਤ ਕਰਦਿਆਂ ਜਨਤਾ ਦਰਬਾਰ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਹਾ - ਇੰਜੀ: ਰਾਏਵਰਿੰਦਰ ਸਿੰਘ ਪਾਣੀ ਦੀ ਸਪਲਾਈ ਤੇ ਸਵੱਛਤਾ ਸਬੰਧੀ ਸਮੱਸਿਆ ਲਈ ਟੋਲ ਫਰੀ ਨੰਬਰ 1800-180-2468 ਵੀ ਜਾਰੀ ਲੁਧਿਆਣਾ, 04 ਫਰਵਰੀ (ਰਘਵੀਰ ਸਿੰਘ ਜੱਗਾ) : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ, ਖੰਨਾ ਦੇ ਕਾਰਜ਼ਕਾਰੀ ਇੰਜੀਨੀਅਰ ਰਾਏਵਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ....
ਬਾਬਾ ਬੰਦਾ ਸਿੰਘ ਅੰਤਰ ਰਾਸ਼ਟਰੀ ਫਾਉਂਡੇਸ਼ਨ (ਰਜਿ.) ਵੱਲੋਂ ਪੰਜਾਬੀ ਲੇਖਕ ਬੂਟਾ ਸਿੰਘ ਚੌਹਾਨ ਦਾ ਸਨਮਾਨ
ਲੁਧਿਆਣਾ, 4 ਫਰਵਰੀ (ਰਘਵੀਰ ਸਿੰਘ ਜੱਗਾ) : ਬਾਬਾ ਬੰਦਾ ਸਿੰਘ ਬਹਾਦਰ ਅੰਤਰ ਰਾਸ਼ਟਰੀ ਫਾਉਂਡੇਸ਼ਨ (ਰਜਿ.) ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਪੁਰਸਕਾਰ ਨਾਲ ਸਨਮਾਨਿਤ ਕਰਦਿਆਂ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਹੈ ਕਿ ਸ਼ਸਤਰ ਤੇ ਸ਼ਾਸਤਰ ਦਾ ਸੁਮੇਲ ਕਰਕੇ ਦਸਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੂਰੇ ਵਸ਼ਵ ਨੂੰ ਦੱਸਿਆ ਕਿ ਸੰਤ ਸਿਪਾਹੀ ਕਿਵੇਂ ਬਣਨਾ ਹੈ। ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਵੀ ਗੁਰੂ ਆਸ਼ੇ ਅਨੁਸਾਰ ਤੇਗ ਦੀ ਧਾਰ ਨਾਲ ਪੰਜਾਬ ਦੀ ਧਰਤੀ ਤੇ ਹੱਕ ਸੱਚ....
ਸ੍ਰੀ ਗੁਰੂ ਰਵਿਦਾਸ ਭਗਤ ਜੀ ਦਾ ਪ੍ਰਕਾਸ਼ ਪੁਰਬ ਘਰ ਘਰ ਦੀਵੇ ਤੇ ਮੋਮਬੱਤੀਆਂ ਲਗਾ ਕੇ ਮਨਾਇਆ ਜਾਵੇ : ਮਾਨ
ਸੰਗਰੂਰ, 04 ਫਰਵਰੀ : ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਸਮੇਤ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਭਗਤ ਅਤੇ ਸ੍ਰੀ ਗੁਰੂ ਰਵੀਦਾਸ ਭਗਤ ਜੀ ਦਾ 05 ਫਰਵਰੀ ਨੂੰ ਜਨਮ ਦਿਹਾੜਾ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਭਗਤ ਅਤੇ ਸ੍ਰੀ ਗੁਰੂ ਰਵੀਦਾਸ ਭਗਤ ਜੀ ਨੇ ਲੋਕਾਂ ਨੂੰ....
ਝੱਮਟ 'ਚ ਦਲਿਤ ਨੌਜਵਾਨ 'ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਫੈਕਟਰੀ ਮਾਲਕ ਸਮੇਤਚਾਰ ਖ਼ਿਲਾਫ਼ ਐਸ.ਸੀ. ਐਕਟ ਤਹਿਤ ਕੇਸ ਦਰਜ਼
ਲੁਧਿਆਣਾ 4 ਫ਼ਰਵਰੀ : ਪਿੰਡ ਝੱਮਟ ਵਿਖੇ ਦਲਿਤ ਨੌਜਵਾਨ ਤੇ ਹੋਏ ਅਣਮਨੁੱਖੀ ਤਸ਼ੱਦਦ ਦੇ ਚਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਐਸ.ਸੀ. ਕਮਿਸ਼ਨ ਪੰਜਾਬ ਮੈਂਬਰ ਪੂਨਮ ਕਾਂਗੜਾ ਦੀ ਸਖ਼ਤੀ ਤੋਂ ਬਾਅਦ ਫੈਕਟਰੀ ਮਾਲਕ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਅੱਜ ਪੁਲਿਸ ਥਾਣਾ ਮਲੌਦ ਵਿਖੇ ਐਸ ਸੀ/ਐਸ ਟੀ ਐਕਟ ਸਣੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਹਲਕਾ ਪਾਇਲ ਦੇ ਪਿੰਡ ਝੱਮਟ ਵਿਖੇ ਇੱਕ ਗੁਰਸਿੱਖ ਦਲਿਤ ਨੌਜਵਾਨ ਵਰਿੰਦਰਜੀਤ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਪਿੰਡ ਜੱਸੋਵਾਲ ਦੀ ਪਿੰਡ ਵਿੱਚ....
ਲੁਧਿਆਣਾ ਦੇ ਈਐਸਾਈ ਹਸਪਤਾਲ ਨੂੰ 500 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਕੀਤਾ ਜਾਵੇਗਾ ਅਪਗ੍ਰੇਡ : ਸੰਜੀਵ ਅਰੋੜਾ
ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਭੂਪੇਂਦਰ ਯਾਦਵ ਨੇ ਸੰਸਦ ਮੈਂਬਰ ਅਰੋੜਾ ਨੂੰ ਦਿੱਤਾ ਭਰੋਸਾ ਲੁਧਿਆਣਾ, 4 ਫਰਵਰੀ : ਮੌਜੂਦਾ 300 ਬਿਸਤਰਿਆਂ ਵਾਲੇ ਈਐਸਾਈ ਹਸਪਤਾਲ, ਲੁਧਿਆਣਾ ਨੂੰ ਭਵਿੱਖ ਵਿੱਚ 500 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅੱਪਗ੍ਰੇਡ ਕੀਤਾ ਜਾਵੇਗਾ। ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਭੂਪੇਂਦਰ ਯਾਦਵ ਨੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੂੰ ਇਸ ਸਬੰਧੀ ਭਰੋਸਾ ਦਿੱਤਾ ਹੈ। ਅਰੋੜਾ ਨੇ ਮੰਗਲਵਾਰ ਨੂੰ ਕੇਂਦਰੀ ਮੰਤਰੀ ਨਾਲ ਮੁਲਾਕਾਤ....
ਪੰਜਾਬ ਦੀ ਆਰਥਿਕਤਾ ਨੂੰ ਲੀਹ ਉੱਤੇ ਲਿਆਉਣ ਲਈ ਸਰਕਾਰ ਗੰਭੀਰਤਾ ਨਾਲ ਯਤਨਸ਼ੀਲ : ਮੰਤਰੀ ਚੀਮਾ 
ਕੇਂਦਰੀ ਬਜਟ ਨੂੰ ਪੂੰਜੀਪਤੀਆਂ ਦਾ ਬਜਟ ਕਰਾਰ ਦਿੱਤਾ ਪੰਜਾਬ ਸਰਕਾਰ ਦੇ ਜੀ.ਐਸ.ਟੀ. ਮਾਲੀਏ ਵਿੱਚ ਪਹਿਲੀ ਵਾਰ ਰਿਕਾਰਡਤੋੜ ਵਾਧਾ ਦਰਜ ਕੀਤਾ ਕਿਹਾ! ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਵੇਗਾ ਹਰਮਨਜੀਤ ਸਿੰਘ ਬਰਾੜ ਨੂੰ ਜ਼ਿਲਾ ਯੋਜਨਾ ਕਮੇਟੀ ਮੋਗਾ ਦੇ ਚੇਅਰਮੈਨ ਦੀ ਕੁਰਸੀ ਉੱਤੇ ਬਿਠਾਇਆ ਮੋਗਾ, 4 ਫਰਵਰੀ : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਦਸਾਂ ਮਹੀਨਿਆਂ ਵਿੱਚ ਸੂਬੇ ਦੀ ਆਮ ਆਦਮੀ ਪਾਰਟੀ ਨੇ....
ਪਾਇਲ ਹਲਕੇ 'ਚ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਵਿਧਾਇਕ ਗਿਆਸਪੁਰਾ
ਦੋਰਾਹਾ, 03 ਫਰਵਰੀ : ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਇਲ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ। ਰੈਸਟ ਹਾਊਸ ਦੋਰਾਹਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਲਕਾ ਪਾਇਲ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਸੋਂ ਸੂਬੇ ਦੇ ਲੋਕਾਂ ਨੂੰ ਨਵੀਂ ਆਸ ਬੱਝੀ ਹੈ ਅਤੇ ਲੋਕਾਂ ਨੂੰ ਦਿੱਤੀ ਹਰ ਗਾਰੰਟੀ ਨੂੰ ਪੂਰਾ....
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ
ਪੰਜਾਬ ਦਾ ਕੋਈ ਵੀ ਪਿੰਡ ਵਾਸੀ ਆਨ ਲਾਈਨ ਸ਼ਿਕਾਇਤ ਕਰਵਾ ਸਕਦਾ ਹੈ ਦਰਜ ਸ਼ਿਕਾਇਤ ਦਰਜ ਕਰਵਾਉਣ ਦੀ ਕਾਰਜ ਵਿਧੀ ਜਾਰੀ; 15 ਦਿਨਾਂ ਬਾਅਦ ਲੱਗਿਆ ਕਰੇਗਾ ਜਨਤਾ ਦਰਬਾਰ ਲੁਧਿਆਣਾ, 3 ਫਰਵਰੀ : ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਕੀਤੀ ਹੈ। ਪਹਿਲਾ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ 6 ਫਰਵਰੀ ਨੂੰ ਲਗਾਇਆ ਜਾਵੇਗਾ। ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ....