ਮਾਲਵਾ

ਸੇਵਾ ਟਰੱਸਟ ਯੂ.ਕੇ ਵੱਲੋ 15 ਪਿੰਡਾ ਦੀਆ ਔਰਤਾ ਅਤੇ ਲੜਕੀਆ ਨੂੰ ਸਿਲਾਈ ਮਸ਼ੀਨਾ ਵੰਡੀਆ ਗਈਆ
ਰਾਏਕੋਟ 30 ਜਨਵਰੀ (ਚਮਕੌਰ ਸਿੰਘ ਦਿਓਲ) : ਸੇਵਾ ਟਰੱਸਟ ਯੂ.ਕੇ ਵੱਲੋ ਪਿੰਡ ਬੜੂੰਦੀ ਵਿਖੇ ਊਸ਼ਾ ਇੰਟਰਨੈਸ਼ਨਲ ਪ੍ਰਾਇਵੇਟ ਲਿਮਟਿਡ ਦੇ ਸਹਿਯੋਗ ਚੱਲ ਰਹੇ 9 ਰੋਜ਼ਾ ਸਵੈ ਸਹਾਇਤਾ ਸਿਲਾਈ ਸਕੂਲ ਸਮਰੱਥਾ ਨਿਰਮਾਣ ਪ੍ਰੋਗਰਾਮ ਹੋਇਆ ਸੰਪੂਰਨ। ਇਸ ਪ੍ਰੋਗਰਾਮ ਤਹਿਤ ਇਲਾਕੇ ਦੇ 15 ਪਿੰਡਾ ਦੀਆ ਔਰਤਾ ਅਤੇ ਲੜਕੀਆ ਨੂੰ ਸਿਲਾਈ ਮਸ਼ੀਨਾ ਵੰਡੀਆ ਗਈਆ ਅਤੇ ਊਸ਼ਾ ਇੰਟਰਨੈਸ਼ਨਲ ਪ੍ਰਾਇਵੇਟ ਲਿਮਟਿਡ ਵੱਲੋ ਟ੍ਰੇਨਿੰਗ ਸਰਟੀਫੀਕੇਟ ਦਿੱਤੇ ਗਏ ਇਸ ਮੌਕੇ ਸਮਾਜਸੇਵੀ ਅਤੇ ਭਗਤੀ ਦੇ ਪੁੰਜ ਬਾਬਾ ਈਸ਼ਰ ਜੀ ਬੜੂੰਦੀ ਮੁੱਖ ਮਹਿਮਾਨ....
ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਬੱਸੀਆ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ
ਰਾਏਕੋਟ 30 ਜਨਵਰੀ (ਚਮਕੌਰ ਸਿੰਘ ਦਿਓਲ) : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਗੁਰਦੁਆਰਾ ਭਗਤ ਰਵਿਦਾਸ ਪਿੰਡ ਬੱਸੀਆ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਖੂਬਸੂਰਤ ਫੁੱਲਾਂ ਨਾਲ ਸਜਾਇਆ ਗਿਆ ਸੀ।ਨਗਰ ਕੀਰਤਨ ਦੇ ਅੱਗੇ ਗਤਕਾ ਪਾਰਟੀਆਂ ਆਪਣੀ ਕਲਾ ਦੇ ਜੌਹਰ ਦਿਖਾ....
ਸਾਲਾਸਰ ਬਾਲਾਜੀ ਮੰਦਰ ਬਠਿੰਡਾ ਦਾ ਲੈਂਟਰ ਡਿੱਗਿਆ, ਕਈ ਜ਼ਖ਼ਮੀ
ਬਠਿੰਡਾ, 30 ਜਨਵਰੀ : ਸਥਾਨਕ ਰਿੰਗ ਰੋਡ ਫੇਜ਼-2 ਵਿਖੇ ਸਾਲਾਸਰ ਬਾਲਾਜੀ ਮੰਦਰ ਦਾ ਲੈਂਟਰ ਡਿੱਗ ਗਿਆ। ਲੈਂਟਰ ਡਿੱਗਣ ਨਾਲ ਕਰੀਬ 10 ਤੋਂ 12 ਲੋਕ ਮਲਬੇ ਹੇਠਾਂ ਦੱਬ ਗਏ ਸਨ। ਲੈਂਟਰ ਡਿੱਗਣ ਦਾ ਧਮਾਕਾ ਹੁੰਦੇ ਹੀ ਆਸਪਾਸ ਦੇ ਲੋਕ ਇਕੱਠੇ ਹੋ ਗਏ। ਉਨ੍ਹਾਂ ਨੇ ਮੌਕੇ 'ਤੇ ਮਲਬੇ ਹੇਠੋਂ ਦੱਬੇ ਇਕ ਬੱਚੇ ਨੂੰ ਤੁਰੰਤ ਬਚਾ ਲਿਆ, ਪਰ ਬਾਕੀ ਨੂੰ ਬਾਹਰ ਨਹੀਂ ਕੱਢ ਸਕੇ ਅਤੇ ਪੁਲਿਸ ਅਤੇ ਐਨਜੀਓ ਨੂੰ ਸੂਚਿਤ ਕੀਤਾ।ਸੂਚਨਾ ਤੋਂ ਐਨਜੀਓ ਦੇ ਮੈਂਬਰ ਮੌਕੇ 'ਤੇ ਪਹੁੰਚੇ ਅਤੇ ਮਦਦ ਲਈ ਕਰੀਬ 8 ਐਂਬੂਲੈਂਸਾਂ ਨੂੰ....
ਸਪੀਕਰ ਸੰਧਵਾਂ ਨੇ ਫਰੀਦਕੋਟ ਦੇ ਜਿਲ੍ਹਾ ਸਿਵਲ ਹਸਪਤਾਲ ਦਾ ਅਚਾਨਕ ਕੀਤਾ ਦੌਰਾ
ਫਰੀਦਕੋਟ, 30 ਜਨਵਰੀ : ਵਿਧਾਨ ਸਭਾ ਪੰਜਾਬ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਫਰੀਦਕੋਟ ਦੇ ਜਿਲ੍ਹਾ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕਰਕੇ ਉਥੇ ਮਰੀਜਾਂ ਨੂੰ ਮਿਲ ਰਹੀਆਂ ਇਲਾਜ ਸਹੁਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਚੰਦਰ ਸ਼ੇਖਰ ਅਤੇ ਡਾ. ਵਿਸ਼ਵਦੀਪ ਗੋਇਲ ਵੀ ਹਾਜ਼ਰ ਸਨ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮੌਕੇ ਹਸਪਤਾਲ ਦੇ ਵਾਰਡਾਂ ਦਾ ਦੌਰਾ ਕਰਕੇ ਇੱਥੇ ਭਰਤੀ ਮਰੀਜਾਂ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਇਲਾਜ ਸਹੁਲਤਾਂ ਦਾ ਜਾਇਜਾ ਲਿਆ।....
ਸਾਡੇ ਪੁੱਤ ਦੀ ਕਮਾਈ ਬਹੁਤ ਹੈ, ਪੈਸਾ ਅਸੀਂ ਅੱਗ ਨੀ ਲਾਉਣਾ, ਪਰ ਸਾਨੂੰ ਇਨਸਾਫ ਚਾਹੀਦਾ ਹੈ : ਮਾਂ ਚਰਨ ਕੌਰ
ਮਾਨਸਾ, 29 ਜਨਵਰੀ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਅੱਜ ਆਪਣੇ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਪ੍ਰਸੰਸ਼ਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿਸ ਨੇ ਉਨ੍ਹਾਂ ਦੇ ਸਪੁੱਤਰ ਗਾਇਕ ਸਿੱਧੂ ਮੂਸੇਵਾਲਾ ਦੀ ਸਕਿਊਰਿਟੀ ਵਾਪਸ ਲੈਣ ਸਬੰਧੀ ਜੋ ਪੋਸਟ ਪਾਈ ਸੀ ਤੇ ਉਸ ਤੋਂ ਬਾਅਦ ਸਿੱਧੂ ਦੇ ਕਤਲ ਕਰਨ ਬਾਰੇ ਵੀ ਪੋਸਟ ਵੀ ਪਾਈ ਸੀ। ਮਾਂ ਚਰਨ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ 8 ਮਹੀਨੇ ਹੋ ਗਏ ਸਕਿਊਰਿਟੀ ਵਾਪਸ ਲੈਣ ਸਬੰਧੀ ਪੋਸਟ ਪਾਉਣ ਵਾਲੇ ਤੇ ਕਾਰਵਾਈ ਦੀ ਮੰਗ ਕਰਦਿਆਂ....
ਗੈਂਗਸਟਰ ਹਰੀਸ ਉਰਫ ਕਾਕਾ ਨੇਪਾਲੀ ਅਤੇ ਉਸ ਦੇ ਇੱਕ ਹੋਰ ਸਾਥੀ ਨੂੰ ਗ੍ਰਿਫਤਾਰ ਕਰਕੇ 2 ਪਿਸਟਲ 06 ਕਾਰਤੂਸਾਂ ਸਮੇਤ 2 ਵਿਅਕਤੀਆਂ ਗ੍ਰਿਫ਼ਤਾਰ
ਐਸ ਏ ਐਸ ਨਗਰ 29 ਜਨਵਰੀ : ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ. ਡੀ.ਆਈ.ਜੀ ਰੂਪਨਗਰ ਰੇਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਤੇ ਰੇਜ਼ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਵਲੋ ਮਾੜੇ ਅਨਸਰਾ ਅਤੇ ਗੈਗਸਟਰਾ ਖਿਲਾਫ ਕਾਰਵਾਈ ਕਰਦੇ ਹੋਏ ਗੈਂਗਸਟਰ ਹਰੀਸ ਉਰਫ ਕਾਕਾ ਨੇਪਾਲੀ ਅਤੇ ਉਸ ਦੇ ਇੱਕ ਹੋਰ ਸਾਥੀ ਨੂੰ ਗ੍ਰਿਫਤਾਰ ਕਰਕੇ 2 ਨਜਾਇਜ ਪਿਸਟਲ 32 ਬੋਰ ਸਮੇਤ 06 ਕਾਰਤੂਸ .32 ਬੋਰ ਬ੍ਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। 27 ਜਨਵਰੀ 2023 ਨੂੰ ਰੇਜ਼ ਐਂਟੀ....
ਆਪ ਸਰਕਾਰ ਨੇ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਮਗਰੋਂ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖ ਦਿੱਤਾ ਹੈ : ਬਰਾੜ 
ਰਾਜਪੁਰਾ, 29 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਨਾ ਸਿਰਫ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਮਗਰੋਂ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖ ਦਿੱਤਾ ਹੈ, ਇਸਨੇ ਹਸਪਤਾਲਾਂ ਵਿਚ ਹੁੰਦੇ ਸਾਰੇ ਟੈਸਟ ਕਰਨ ਦਾ ਕੰਮ ਪ੍ਰਾਈਵੇਟ ਕੰਪਨੀ ਹਵਾਲੇ ਕਰ ਦਿੱਤਾ ਹੈ ਜੋ ਟੈਸਟਾਂ ਦੇ ਮਨਮਰਜ਼ੀ ਦੇ ਪੈਸੇ ਵਸੂਲ ਰਹੀ ਹੈ। ਚਰਨਜੀਤ ਸਿੰਘ ਬਰਾੜ ਖੇੜਾ ਗੱਜੂ ਆਮ ਆਦਮੀ ਕਲੀਨਿਕ ਵਿਚ ਮੀਡੀਆ ਨਾਲ ਗੱਲਬਾਤ ਕਰ....
ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਕਾਰਪੋਰੇਟ ਪੱਖੀ ਚਿਹਰਾ ਲੋਕਾਂ ਸਾਹਮਣੇ ਬਿਲਕੁੱਲ ਨੰਗਾ ਹੋ ਚੁੱਕਾ ਹੈ : ਮਨਜੀਤ ਧਨੇਰ
ਬਰਨਾਲਾ, 29 ਜਨਵਰੀ (ਭੁਪਿੰਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪੱਖੋਂ ਕੈਂਚੀਆਂ ਕੋਲ ਪਲਾਜ਼ਾ ਵਿਖੇ ਵੱਡਾ ਇਕੱਠ ਕਰਕੇ ਮੋਦੀ ਹਕੂਮਤ ਨੂੰ ਲਲਕਾਰਿਆ। ਕੇਂਦਰ ਸਰਕਾਰ ਵੱਲੋਂ ਦਿੱਲੀ ਮੋਰਚੇ ਸਮੇਂ ਮੰਨੀਆਂ ਜਾ ਚੁੱਕੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਟਾਲ ਮਟੋਲ ਕਰਨ ਦੇ ਫੈਸਲੇ ਦਾ ਜੋਰਦਾਰ ਵਿਰੋਧ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਨੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਕਾਰਪੋਰੇਟ ਪੱਖੀ ਚਿਹਰਾ ਲੋਕਾਂ ਸਾਹਮਣੇ ਬਿਲਕੁੱਲ ਨੰਗਾ ਹੋ ਚੁੱਕਾ ਹੈ। ਆਮ ਆਦਮੀ ਪਾਰਟੀ....
ਕੈਬਨਿਟ ਮੰਤਰੀ ਅਰੋੜਾ ਨੇ ਸਬਜ਼ੀ ਮੰਡੀ ਵਿਖੇ ਬਣਾਈ ਜਾ ਰਹੀ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਦਾ ਕੀਤਾ ਨਿਰੀਖਣ
ਸੁਨਾਮ, 29 ਜਨਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਮੁੜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਾਈ ਜਾ ਰਹੀ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਚੱਲ ਰਹੇ ਕਾਰਜਾਂ ਵਿੱਚ ਵਰਤੀ ਜਾ ਰਹੀ ਸਮੱਗਰੀ ਉਤੇ ਤਸੱਲੀ ਪ੍ਰਗਟਾਉਂਦੇ ਹੋਏ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੀਆਂ ਸਰਕਾਰਾਂ....
ਨੌਜਵਾਨਾਂ ਨੂੰ ਹਥਿਆਰਬੰਦ ਬਲਾਂ 'ਚ ਭਰਤੀ ਹੋਣ ਦਾ ਸੁਨੇਹਾ ਦਿੰਦਿਆਂ ਪਟਿਆਲਾ ਦਾ ਪਲੇਠਾ ਮਿਲਟਰੀ ਲਿਟਰੇਚਰ ਫੈਸਟੀਵਲ ਸਮਾਪਤ
ਹਥਿਆਰਬੰਦ ਸੈਨਾਵਾਂ ਤੇ ਦੇਸ਼ ਦੀ ਰਾਖੀ ਲਈ ਪੰਜਾਬੀਆਂ ਦਾ ਯੋਗਦਾਨ ਅਹਿਮ-ਜੌੜਾਮਾਜਰਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ ਨੂੰ ਆਪਣੀ ਫ਼ੌਜੀ ਵਿਰਾਸਤ ਨਾਲ ਜੋੜਿਆ-ਕੋਹਲੀ ਪਟਿਆਲਾ, 29 ਜਨਵਰੀ : ਨੌਜਵਾਨਾਂ ਨੂੰ ਮਿਲਟਰੀ ਵੀਰ ਗਾਥਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦਾ ਹਿੱਸਾ ਬਨਣ ਲਈ ਪ੍ਰੇਰਤ ਕਰਦਾ ਹੋਇਆ ਪਟਿਆਲਾ ਦਾ ਪਲੇਠਾ ਤੇ ਦੋ ਦਿਨਾਂ ਮਿਲਟਰੀ ਲਿਟਰੇਚਰ ਫੈਸਟੀਵਲ ਅੱਜ ਇਥੇ ਖ਼ਾਲਸਾ ਕਾਲਜ ਵਿਖੇ ਸਮਾਪਤ ਹੋ ਗਿਆ। ਸਮਾਪਤੀ ਸਮਾਰੋਹ ਮੌਕੇ ਮੁੱਖ....
ਪੁਲਿਸ ਮੁਲਾਜ਼ਮ ਨੇ ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਿਆ
ਫਿਰੋਜ਼ਪੁਰ, 29 ਜਨਵਰੀ : ਫਿਰੋਜ਼ਪੁਰ ਜ਼ਿਲ੍ਹੇ ਵਿੱਚੋਂ ਇਕ ਵੱਡੀ ਖਬਰ ਆਈ ਹੈ ਜਿੱਥੇ ਇਕ ਪੁਲਿਸ ਮੁਲਾਜ਼ਮ ਨੇ ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ ਵਿੱਚ ਆਪ ਵੀ ਖੁਦਕੁਸ਼ੀ ਕਰ ਲਈ। ਇਹ ਘਟਨਾ ਫਿਰੋਜ਼ਪੁਰ ਕੈਂਟ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਨੇ ਇਕ ਮਹਿਲਾ ਕਾਂਸਟੇਬਲ ਨੂੰ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਮਹਿਲਾ ਕਾਂਸਟੇਬਲ ਦੀ ਪਹਿਚਾਣ ਅਮਨਦੀਪ ਕੌਰ ਵਜੋਂ ਹੋਈ ਹੈ। ਗੋਲੀਆਂ ਮਾਰਨ ਵਾਲਾ ਮੁਲਾਜ਼ਮ....
ਪਿੰਡ ਰਾਮਗੜ੍ਹ ਸਿਵੀਆਂ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰੰਬੰਧੀ ਨਗਰ ਕੀਰਤਨ ਸਜਾਇਆ ਗਿਆ।
ਰਾਏਕੋਟ, 29 ਜਨਵਰੀ (ਜਗਪਾਲ ਸਿਵੀਆਂ) : ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਸਾਲਾਨਾ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਰਾਮਗੜ੍ਹ ਸਿਵੀਆਂ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪ੍ਰਸਿੱਧ ਅੰਤਰਰਾਸ਼ਟਰੀ ਢਾਡੀ ਜੰਸਵੰਤ ਕੌਰ ਜੋਗੇ ਵਾਲੀਆਂ ਬੀਬੀਆਂ ਦੇ ਜੱਥੇ ਵੱਲੋਂ ਸੰਗਤ ਨੂੰ ਪੂਰਾ ਦਿਨ ਗੁਰੂ ਇਤਿਹਾਸ ਨਾਲ ਜਾਣੂ ਕਰਵਾਇਆ ਗਿਆ । ਇਸ....
ਕੇਂਦਰ 3 ਸਾਲਾਂ ਬਾਅਦ ਦਿੱਲੀ-ਲੁਧਿਆਣਾ ਸੈਕਟਰ 'ਤੇ ਉਡਾਣਾਂ ਮੁੜ ਸ਼ੁਰੂ ਕਰਨ ਲਈ ਸਹਿਮਤ, ਸਿੰਧੀਆ ਨੇ ਸੰਸਦ ਮੈਂਬਰ ਅਰੋੜਾ ਨੂੰ ਭੇਜਿਆ ਪੱਤਰ 
ਲੁਧਿਆਣਾ, 29 ਜਨਵਰੀ : ਲੁਧਿਆਣਾ ਅਤੇ ਇਸ ਦੇ ਨੇੜਲੇ ਇਲਾਕਿਆਂ ਦੇ ਵਾਸੀਆਂ ਲਈ ਖੁਸ਼ਖਬਰੀ ਹੈ ਕਿਉਂਕਿ ਕੇਂਦਰ ਨੇ ਲੁਧਿਆਣਾ ਤੋਂ ਦਿੱਲੀ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਲਈ ਸਹਿਮਤੀ ਦਿੱਤੀ ਹੈ। ਇੱਕ ਅਧਿਕਾਰਤ ਪੱਤਰ ਵਿੱਚ ਖੁਲਾਸਾ ਹੋਇਆ ਹੈ ਕਿ ਆਉਣ ਵਾਲੀਆਂ ਗਰਮੀਆਂ ਦੇ ਸੀਜ਼ਨ ਤੋਂ ਉਡਾਣਾਂ ਸ਼ੁਰੂ ਹੋਣਗੀਆਂ। ਇੱਕ ਅਧਿਕਾਰਤ ਪੱਤਰ ਵਿੱਚ, ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਐਮ ਸਿੰਧੀਆ ਨੇ ਲੁਧਿਆਣਾ ਤੋਂ 'ਆਪ' ਦੇ ਮੈਂਬਰ ਪਾਰਲੀਮੈਂਟ (ਰਾਜ ਸਭਾ) ਸੰਜੀਵ ਅਰੋੜਾ ਨੂੰ ਸੂਚਿਤ ਕੀਤਾ....
ਵਿਧਾਇਕ ਲਾਭ ਸਿੰਘ ਵੱਲੋਂ ਸਰਪੰਚ ਦੇ ਪੁੱਤਰ ਨੂੰ ਥੱਪੜ ਮਾਰਨ ਦੀ ਕਹੀ ਗੱਲ ਨਿੰਦਣਯੋਗ ਹੈ : ਸਿਮਰਨਜੀਤ ਸਿੰਘ ਮਾਨ
ਭਦੋੜ, 28 ਜਨਵਰੀ : ਕਸਬਾ ਸ਼ਹਿਣਾ ਵਿੱਚ ਬੀਤੇ ਕੱਲ ਆਮ ਆਦਮੀ ਪਾਰਟੀ ਦੇ ਭਦੋੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਆਮ ਆਦਮੀ ਕਲੀਨਿਕ ਦੇ ਉਦਘਾਟਨ ਸਮਾਰੋਹ ਵਿੱਚ ਸਰਪੰਚ ਦੇ ਪੁੱਤਰ ਨੂੰ ਥੱਪੜ ਮਾਰਨ ਦਾ ਮੁੱਦਾ ਤੂਲ ਫੜ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਸੋਸ਼ਲ ਮੀਡੀਆ ਤੋਂ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ‘ਆਪ’ ਵਿਧਾਇਕ ਦੀ ਨਿੰਦਾ ਕੀਤੀ ਜਾ ਰਹੀ ਹੈ। ਸੰਗਰੂਰ ਤੋਂ ਲੋਕ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਰਪੰਚ ਦੇ ਪੁੱਤਰ ਨੂੰ....
ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਮਿਲਦਾ : ਅਮਨ ਅਰੋੜਾ
ਢੁੱਡੀਕੇ , 28 ਜਨਵਰੀ : ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 158ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਅਮਨ ਅਰੋੜਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਸਰਕਾਰ ਨੇ ਸ਼ਿਰਕਤ ਕੀਤੀ। ਜਦਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ....